ਤਾਜਾ ਖ਼ਬਰਾਂ


ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  3 minutes ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  27 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  49 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  48 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  55 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  1 minute ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  1 minute ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੀ.ਏ ਵੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ 'ਤੇ ਕੀਤਾ ਪਹਿਲਾ ਸਥਾਨ ਹਾਸਲ

ਬਲਾਚੌਰ, 28 ਜੂਨ (ਸ਼ਾਮ ਸੁੰਦਰ ਮੀਲੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਵਿਧਾਨਸਭਾ ਹਲਕਾ ਬਲਾਚੌਰ ਦੇ ਪਿੰਡ ਮਾਣੇਵਾਲ ਦੇ ਬੀ.ਏ.ਵੀ ਸਕੂਲ ਬਲਾਚੌਰ ਪੜ੍ਹਦੇ ਬੂਟਾ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਹਲਕਾ ਬਲਾਚੌਰ ਤੇ ਆਪਣੇ ਮਾਪਿਆਂ ਦਾ ਨਾਂਅ ਸੂਬਾ ਪੱਧਰ 'ਤੇ ਰੌਸ਼ਨ ਕੀਤਾ ਹੈ | ਜ਼ਿਲ੍ਹਾ ਪੱਧਰ 'ਤੇ ਬਾਰ੍ਹਵੀਂ ਜਮਾਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੀ.ਏ.ਵੀ. ਸਕੂਲ ਬਲਾਚੌਰ ਦੇ ਵਿਦਿਆਰਥੀ ਬੂਟਾ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਇਸ ਦਾ ਸਿਹਰਾ ਬੀ.ਏ.ਵੀ ਸਕੂਲ ਦੇ ਪਿ੍ੰਸੀਪਲ ਰਵਿੰਦਰ ਠਾਕੁਰ ਤੇ ਕਲਾਸ ਇੰਚਾਰਜ ਮੈਡਮ ਰਜਨੀਸ਼ ਵਰਮਾ ਨੂੰ ਦਿੰਦਿਆਂ ਕਿਹਾ ਸਕੂਲ ਦੇ ਮਿਹਨਤਕਸ਼ ਹਰ ਸਮੇਂ ਅੱਗੇ ਵਧਣ ਦੀ ਪ੍ਰੇਰਨਾ ਕਰਨ ਵਾਲੇ ਸਕੂਲ ਸਟਾਫ਼ ਦੀ ਬਦੌਲਤ ਅੱਜ ਇਹ ਮਾਣ ਪ੍ਰਾਪਤ ਹੋਇਆ ਹੈ | ਬਾਰ੍ਹਵੀਂ ਜਮਾਤ ਦੇ ਆਏ ਨਤੀਜੇ ਵਿਚ ਬੂਟਾ ਸਿੰਘ ਨੇ ਆਰਟਸ ਗਰੁੱਪ 'ਚ 500 ਵਿਚੋਂ 493 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚੋਂ ਪਹਿਲਾ ਅਤੇ ਪੰਜਾਬ ਪੱਧਰ 'ਤੇ ਬਣੀ ਮੈਰਿਟ ਵਿਚੋਂ 39 ਵਾਂ ਸਥਾਨ ਪ੍ਰਾਪਤ ਕੀਤਾ | ਬੂਟਾ ਸਿੰਘ ਨੇ ਦੱਸਿਆ ਕਿ ਭਵਿੱਖ 'ਚ ਉਹ ਆਈ.ਪੀ.ਐੱਸ, ਆਈ.ਏ.ਐੱਸ. ਦੀ ਤਿਆਰੀ ਕਰਕੇ ਅਫ਼ਸਰ ਬਣਨ ਦਾ ਸੁਪਨਾ ਹੈ | ਜਿਉਂ ਹੀ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਬੂਟਾ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰਨ ਦੀ ਖ਼ਬਰ ਆਈ ਤਾਂ ਬਲਾਚੌਰ ਬਲਾਕ ਦੇ ਪਿੰਡ ਮਾਣੇਵਾਲ ਉਸ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ | ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਮਾਣੇਵਾਲ ਨੇ ਕਿਹਾ ਕਿ ਅੱਜ ਮੈਨੂੰ ਤੇ ਮੇਰੇ ਪਿੰਡ ਨੂੰ ਫ਼ਖਰ ਮਹਿਸੂਸ ਹੋ ਰਿਹਾ ਹੈ ਕਿ ਮੇਰੇ ਪਿੰਡ ਦੇ ਹੋਣਹਾਰ ਨੌਜਵਾਨ ਨੇ ਬਾਰ੍ਹਵੀਂ ਜਮਾਤ 'ਚ ਚੰਗੇ ਅੰਕ ਪ੍ਰਾਪਤ ਕਰਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਦੱਸਣਯੋਗ ਹੈ ਕਿ ਵਿਦਿਆਰਥੀ ਬੂਟਾ ਸਿੰਘ ਦਾ ਪਿਤਾ ਡਰਾਈਵਰੀ ਕਰਦਾ ਹੈ | ਬੇਟੇ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਸਰਪੰਚ ਬਲਜਿੰਦਰ ਸਿੰਘ ਮਾਣੇਵਾਲ, ਦਾਦੀ ਸੁਰਜੀਤ ਕੌਰ, ਮਨਜੀਤ ਸਿੰਘ ਪਿਤਾ, ਮਾਤਾ ਬਲਵੀਰ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਪ੍ਰਗਟਾਈ |

ਪੁਰਾਣੀ ਪੈਨਸ਼ਨ ਤੇ ਮੁਲਾਜ਼ਮਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨ ਸੰਬੰਧੀ 'ਆਪ' ਸਰਕਾਰ ਨੇ ਬਜਟ 'ਚ ਧਾਰੀ ਚੁੱਪੀ- ਡੀ.ਟੀ.ਐਫ.

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)-'ਆਪ' ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਪਲੇਠੇ ਬਜਟ ਨੂੰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਨੇ ਜਨਤਕ ਸਿੱਖਿਆ ਅਤੇ ਸਰਕਾਰੀ ਮੁਲਾਜ਼ਮਾਂ ਦੇ ਹਿਤਾਂ ਅਨੁਸਾਰ ਨਿਰਾਸ਼ਾਜਨਕ ਬਜਟ ਕਰਾਰ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੀ ਬਲਜੀਤ ਬਣਨਾ ਚਾਹੰੁਦੀ ਹੈ ਆਈ. ਏ. ਐਸ ਅਧਿਕਾਰੀ

ਬੰਗਾ, 28 ਜੂਨ (ਜਸਬੀਰ ਸਿੰਘ ਨੂਰਪੁਰ)-ਸੱਖ ਨੈਸ਼ਨਲ ਕਾਲਜੀਏ ਸਕੂਲ ਬੰਗਾ ਦੀ ਬਲਜੀਤ ਕੌਰ ਪੁੱਤਰੀ ਦੇਸ ਰਾਜ ਵਾਸੀ ਕਾਹਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ 500/491 ਅੰਕਾਂ ਨਾਲ ਜ਼ਿਲ੍ਹੇ 'ਚੋਂ ਦੂਸਰਾ ਤੇ ਪੰਜਾਬ ਵਿਚੋਂ 7ਵਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸਕੈਂਡਰੀ ਲੜਕੀਆਂ ਸਕੂਲ 10+2 ਦੀ ਵਿਦਿਆਰਥਣ ਨੇ ਜ਼ਿਲ੍ਹੇ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ

ਰਾਹੋਂ, 28 ਜੂਨ (ਬਲਬੀਰ ਸਿੰਘ ਰੂਬੀ)-ਸਰਕਾਰੀ ਸੀਨੀਅਰ ਸਕੈਂਡਰੀ ਲੜਕੀਆਂ ਸਕੂਲ ਰਾਹੋਂ ਵਿਖੇ 12ਵੀਂ ਜਮਾਤ ਦੀ ਵਿਦਿਆਰਥਣ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚੋਂ ਤੀਸਰੇ ਸਥਾਨ ਤੇ ਪੰਜਾਬ 'ਚੋਂ 9ਵਾਂ ਸਥਾਨ ਪ੍ਰਾਪਤ ਕੀਤਾ | ਜਸਵਿੰਦਰ ਕੌਰ ਪੁੱਤਰੀ ਦਰਸ਼ਨ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੁਡਾਉਣ ਵਾਲੀਆਂ ਨਿੱਜੀ ਸੰਸਥਾਵਾਂ 'ਤੇ ਨਿਗਰਾਨੀ ਦੇ ਆਦੇਸ਼

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਸਮੀਖਿਆ ਕਰਦਿਆਂ ਸਿਹਤ ਵਿਭਾਗ ਨੂੰ ਨਿੱਜੀ ਨਸ਼ਾ ਮੁਕਤੀ ਕੇਂਦਰਾਂ ਦੀ ਕਾਰਗੁਜ਼ਾਰੀ 'ਤੇ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ

ਮੁਕੰਦਪੁਰ, 28 ਜੂਨ (ਅਮਰੀਕ ਸਿੰਘ ਢੀਂਡਸਾ)-ਇਲਾਕੇ ਵਿਚ ਜਾਣੀ-ਪਛਾਣੀ ਤੇ ਹਰਮਨ ਪਿਆਰੀ ਸ਼ਖ਼ਸੀਅਤ ਪ੍ਰੀਤ ਟੈਂਟ ਦੇ ਮਾਲਕ ਗੁਰਪ੍ਰੀਤ ਸਿੰਘ ਪਿਰਥੀ ਅੱਜ ਸਵੇਰੇ ਆਪਣੇ ਸਾਥੀ ਜਗਤਪੁਰ ਨਵਾਸੀ ਕਸ਼ਮੀਰ ਸਿੰਘ ਨਾਲ ਮੋਟਰਸਾਈਕਲ 'ਤੇ ਸ੍ਰੀ ਅਨੰਦਪੁਰ ਸਾਹਿਬ ਮੱਥਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਬੰਗਾ, 28 ਜੂਨ (ਜਸਬੀਰ ਸਿੰਘ ਨੂਰਪੁਰ)-ਬੰਗਾ ਸ਼ਹਿਰੀ ਪੁਲਿਸ ਵਲੋਂ ਏ. ਐਸ. ਆਈ ਦੁਨੀ ਚੰਦ, ਰਕੇਸ਼ ਕੁਮਾਰ ਅਤੇ ਪਲਵਿੰਦਰ ਕੌਰ ਦੀ ਅਗਵਾਈ 'ਚ ਬੰਗਾ ਵਿਖੇ ਲਗਾਏ ਨਾਕੇ ਦੌਰਾਨ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਮੜਨ ਲੱਗਾ ਤਾਂ ਪੁਲਿਸ ਪਾਰਟੀ ਵਲੋਂ ਉਸਦੀ ਤਲਾਸ਼ੀ ਐਸ. ਆਈ. ...

ਪੂਰੀ ਖ਼ਬਰ »

ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਨੇ ਜਤਾਇਆ ਪੰਜਾਬ ਸਰਕਾਰ ਦੇ ਪਹਿਲੇ ਬਜਟ 'ਤੇ ਰੋਸ

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ 'ਚ ਸਲੋਹ ਪਿੰਡ ਵਿਖੇ ਇਕ ਬੈਠਕ ਅੰਗਹੀਣ ਤੇ ਬਲਾਈਾਡ ਯੂਨੀਅਨ ਪੰਜਾਬ ਦੀ ਕੀਤੀ ਗਈ | ਮੀਟਿੰਗ 'ਚ ਪੰਜਾਬ ਸਰਕਾਰ ਦੇ ਪਹਿਲੇ ਬਜਟ ਨੂੰ ਅੰਗਹੀਣ ਵਿਅਕਤੀਆਂ ਲਈ ਬਹੁਤ ਹੀ ਨਿਰਾਸ਼ਾ ਵਾਲਾ ਦੱਸਦਿਆਂ ਅੰਗਹੀਣ ਤੇ ...

ਪੂਰੀ ਖ਼ਬਰ »

ਪੀ. ਐਚ. ਸੀ ਸੁੱਜੋਂ ਦਾ ਹਸਪਤਾਲ ਸਰਕਾਰੀ ਸਹੂਲਤਾਂ ਤੋਂ ਵਾਂਝਾ

ਪੱਲੀ ਝਿੱਕੀ, 28 ਜੂਨ (ਕੁਲਦੀਪ ਸਿੰਘ ਪਾਬਲਾ)-ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੁੱਜੋਂ ਵਿਖੇ ਅੱਜ ਤੋਂ 40-45 ਸਾਲ ਪਹਿਲਾਂ ਸਰਦਾਰ ਦਰਬਾਰਾ ਸਿੰਘ ਖੇਤੀਬਾੜੀ ਮੰਤਰੀ ਪੰਜਾਬ ਵਲੋਂ ਇਸ ਹਸਪਤਾਲ ਦੀ ਆਰੰਭਤਾ ਕੀਤੀ ਗਈ ਸੀ | ਇਸ ਹਸਪਤਾਲ 'ਚ ਡਿਊਟੀ ਨਿਭਾਉਣ ਵਾਲੇ ਡਾਕਟਰਾਂ ...

ਪੂਰੀ ਖ਼ਬਰ »

ਪੀਰ ਬਾਬਾ ਭੋਲੇ ਸ਼ਾਹ ਦੇ ਮੇਲੇ ਦੇ ਤੀਸਰੇ ਦਿਨ ਕਲਾਕਾਰਾਂ ਨੇ ਰੰਗ ਬੰਨਿ੍ਹਆਂ

ਮੁਕੰਦਪੁਰ, 28 ਜੂਨ (ਅਮਰੀਕ ਸਿੰਘ ਢੀਂਡਸਾ)-ਦਰਬਾਰ ਪੀਰ ਬਾਬਾ ਭੋਲੇ ਸ਼ਾਹ ਖਾਨਖਾਨਾ ਵਿਖੇ ਪੰਜ ਦਿਨਾ ਸਲਾਨਾ ਜੋੜ ਮੇਲਾ ਗੱਦੀ ਨਸ਼ੀਨ ਸਾਈਾ ਜਸਵੀਰ ਸਾਬਰੀ ਦੀ ਅਗਵਾਈ 'ਚ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਮਹਿੰਦੀ ਦੀ ਰਸਮ ਨਿਭਾਉਣ ਉਪਰੰਤ ਦਰਬਾਰ 'ਤੇ ਕਵਾਲੀਆਂ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਰਾਜ ਪੱਧਰੀ ਕਨਵੈਨਸ਼ਨ

ਬੰਗਾ, 28 ਜੂਨ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਦਲਿਤ ਔਰਤਾਂ ਦੀ ਰਾਜ ਪੱਧਰੀ ਕਨਵੈਨਸ਼ਨ ਕੀਤੀ ਗਈ | ਜਿਸ 'ਚ ਬੋਲਦਿਆਂ ਸੀ. ਪੀ. ਆਈ (ਐਮ) ਦੇ ਪੋਲਿਟ ਬਿਊਰੋ ਮੈਂਬਰ ਕਾਮਰੇਡ ਸੁਭਾਸਿਨੀ ਅਲੀ ਨੇ ਕਿਹਾ ਕਿ ਸਦੀਆਂ ਤੋਂ ਮਰਦ ਪ੍ਰਧਾਨ ਸਮਾਜ ਨੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦੇਣਾ ਚਾਹੀਦਾ- ਜਥੇਦਾਰ ਅਲੀਪੁਰ

ਸਮੁੰਦੜਾ, 28 ਜੂਨ (ਤੀਰਥ ਸਿੰਘ ਰੱਕੜ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ(ਬ) ਦੀ ਜ਼ਮਾਨਤ ਜ਼ਬਤ ਹੋਣ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਹੋਈ ਸ਼ਰਮਨਾਕ ਹਾਰ ਨੂੰ ਮੁੱਖ ਰੱਖਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਬਲਾਚੌਰ, 28 ਜੂਨ (ਸ਼ਾਮ ਸੁੰਦਰ ਮੀਲੂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਪੀ.ਐੱਚ. ਬਲਾਚੌਰ ਦੀ ਅਗਵਾਈ ਹੇਠ ਬਲਾਚੌਰ ਸ਼ਹਿਰੀ ਦਾਣਾ ਮੰਡੀ ਵਿਖੇ ਡੇਂਗੂ ਤੇ ਮਲੇਰੀਆਂ ਦੇ ਬਚਾਅ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ ਤੇ ਘਰ-ਘਰ ਜਾ ਕੇ ਮੱਛਰਾਂ ਦਾ ਲਾਰਵਾ ਚੈੱਕ ...

ਪੂਰੀ ਖ਼ਬਰ »

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਦੋਵੇਂ ਗੰਭੀਰ ਅਪਰਾਧ- ਸਿਵਲ ਸਰਜਨ

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ.ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਨਵਾਂਸ਼ਹਿਰ ਸਥਿਤ ਇਕ ਨਿੱਜੀ ਹਸਪਤਾਲ ਦੇ ਨਾਮ ਨੂੰ ਬਦਲਣ ...

ਪੂਰੀ ਖ਼ਬਰ »

ਜ਼ਿਲ੍ਹਾ ਸ਼.ਭ.ਸ ਨਗਰ ਨੇ ਪੰਜਾਬ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ

ਪੋਜੇਵਾਲ, 28 ਜੂਨ (ਨਵਾਂਗਰਾਈਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਦਾ ਨਤੀਜਾ 98.24 ਫ਼ੀਸਦੀ ਰਿਹਾ ਤੇ ਜ਼ਿਲ੍ਹੇ ਨੇ ਪੰਜਾਬ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵਲੋਂ ਸਵੈ ਇੱਛਾ ਭਲਾਈ ਸਕੀਮ ਤਹਿਤ ਪ੍ਰਭਾਵਿਤ ਜ਼ਿਮੀਂਦਾਰਾਂ ਨੂੰ ਚੈੱਕ ਤਕਸੀਮ

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਮਿੱਲ ਦੀ ਸਵੈ-ਇੱਛਾ ਭਲਾਈ ਫ਼ੰਡ ਲਈ ਗਠਿਤ ਕੀਤੀ ਗਈ ਕਮੇਟੀ ਦੀ ਮੀਟਿੰਗ ਮਿੱਲ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪਿਛਲੇ ਪਿੜਾਈ ਸੀਜ਼ਨ 2021-22 ਦੌਰਾਨ ਮਿੱਲ ਨੂੰ ਗੰਨਾ ਲੈ ਕੇ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਜੰਗ 'ਚ ਲੋਕਾਂ ਦਾ ਸਹਿਯੋਗ ਜਰੂਰੀ- ਡੀ. ਐਸ. ਪੀ

ਉੜਾਪੜ/ਲਸਾੜਾ, 28 ਜੂਨ (ਲਖਵੀਰ ਸਿੰਘ ਖੁਰਦ)-ਪਿੰਡ ਰਾਏਪੁਰ ਅਰਾਈਆਂ ਵਿਖੇ ਪੁਲਿਸ ਪ੍ਰਸ਼ਾਸ਼ਨ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਹਰਲੀਨ ਸਿੰਘ ਡੀ. ਐਸ. ਪੀ ਫਿਲੌਰ, ਨਰਿੰਦਰ ਸਿੰਘ ਥਾਣਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਹੀਲਾ ਵਰਤ ਰਹੀ ਹੈ- ਕਿਸਾਨ ਆਗੂ

ਮਜਾਰੀ/ਸਾਹਿਬਾ, 28 ਜੂਨ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੇ 'ਕਿਸਾਨ ਏਕਤਾ ਮੋਰਚਾ' ਤੇ 'ਟਰੈਕਟਰ ਟੂ ਟਵਿੱਟਰ' ਅਕਾਊਾਟਸ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਕਿਸਾਨ ਆਗੂਆਂ ਨੇ ਨਿੰਦਿਆਂ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮਾਲ ਰਿਕਾਰਡ ਦੀ ਸਾਂਭ-ਸੰਭਾਲ ਲਈ ਰਿਕਾਰਡ ਰੂਮ ਕਾਇਮ ਕਰਨ ਲਈ ਲੈਂਡ ਰਿਕਾਰਡਜ਼ ਸੁਸਾਇਟੀ ਨੂੰ ਲਿਖਿਆ ਜਾਵੇਗਾ- ਡੀ. ਸੀ.

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਮਾਲ ਅਫ਼ਸਰਾਂ ਦੀ ਮਾਸਿਕ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਆਖਿਆ ਕਿ ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ 'ਚ ਮਾਲ ਰਿਕਾਰਡ ਦੀ ਸਾਂਭ-ਸੰਭਾਲ ਲਈ ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਜ਼ਿਲ੍ਹੇ 'ਚ ਮਜ਼ਬੂਤ ਢਾਂਚਾ ਬਣਾਇਆ ਜਾਵੇਗਾ-ਖਾਨਖਾਨਾ

ਬੰਗਾ, 28 ਜੂਨ (ਜਸਬੀਰ ਸਿੰਘ ਨੂਰਪੁਰ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ 'ਚ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ 'ਚ ਬੰਗਾ ਵਿਖੇ ਲੱਡੂ ਵੰਡਣ ਸਮੇਂ ਜ਼ਿਲ੍ਹੇ ਦੇ ਪ੍ਰਧਾਨ ਦਵਿੰਦਰ ਸਿੰਘ ਖਾਨਖਾਨਾ ਨੇ ਆਖਿਆ ਕਿ ਪਾਰਟੀ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇਂਡੂ ਵਿਕਾਸ ਕਾਰਜਾਂ 'ਤੇ 3003 ਕਰੋੜ ਖਰਚੇ ਜਾਣਗੇ-ਸਰਹਾਲ

ਮੁਕੰਦਪੁਰ, 28 ਜੂਨ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਾਸਤੇ 3003 ਕਰੋੜ ਦੀ ਰਕਮ ਖਰਚ ਕੀਤੀ ਜਾਵੇਗੀ | ਇਹ ਪ੍ਰਗਟਾਵਾ ਬਲੋਵਾਲ ਵਿਖੇ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਕੀਤਾ | ...

ਪੂਰੀ ਖ਼ਬਰ »

ਵਿਰੋਧੀ ਬੇਲੋੜੇ ਵਿਰੋਧ ਦੀ ਥਾਂ ਪੰਜਾਬ ਦੇ ਬਜਟ ਦੇ ਅਧਿਐਨ ਤੋਂ ਬਾਅਦ ਹੀ ਵਿਚਾਰ ਰੱਖਣ-ਵਿਨੀਤ ਰਾਣਾ

ਜਾਡਲਾ, 28 ਜੂਨ (ਬੱਲੀ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਨੀਤ ਰਾਣਾ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਜੋ ਸਿੱਖਿਆ ਗਰਾਂਟ ਵਿਚ ਵਾਧਾ ਕੀਤਾ ਹੈ | ਉਹ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ | ਦਿੱਲੀ ਦੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਦਾਤਾ ਅੱਬੂ ਆਲਮ ਸ਼ਾਹ ਦੇ ਦਰਬਾਰ 'ਤੇ ਮੇਲਾ 3-4 ਨੂੰ

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)- ਸਤਪਾਲ ਦੇ ਭੱਠੇ ਨਜ਼ਦੀਕ ਰਾਹੋਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਦੇ ਦਰਬਾਰ 'ਤੇ 32ਵਾਂ ਸਾਲਾਨਾ ਜੋੜ ਮੇਲਾ 3 ਤੇ 4 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਦਰਬਾਰ ਦੇ ਮੁੱਖ ਸੇਵਾਦਾਰ ਬਲਦੇਵ ਰਾਜ ਮਾਹੀ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਨੌਜਵਾਨ ਦੀ ਮੌਤ

ਘੁੰਮਣਾਂ, 28 ਜੂਨ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਪਰਮਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਦੇ ਰਾਤ ਨੂੰ ਬਿਸਤਰੇ 'ਤੇ ਪਏ ਨੂੰ ਜ਼ਹਿਰੀਲੇ ਸੱਪ ਦੇ ਡੱਸਣ ਨਾਲ ਮੌਤ ਹੋ ਗਈ | ਘਰ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਪਰਮਿੰਦਰ ਸਿੰਘ ਰਾਤ ਨੂੰ ਬੋਲਦਾ ਰਿਹਾ ...

ਪੂਰੀ ਖ਼ਬਰ »

ਪੰਜਾਬ ਦੇ ਬਜਟ 'ਚ ਕਿਸਾਨਾਂ ਲਈ ਕੁਝ ਵੀ ਨਹੀਂ ਰੱਖਿਆ-ਕੁਲਦੀਪ ਸਿੰਘ ਬਜੀਦਪੁਰ

ਔੜ, 28 ਜੂਨ (ਜਰਨੈਲ ਸਿੰਘ ਖੁਰਦ)- 'ਆਪ' ਦੀ ਮਾਨ ਸਰਕਾਰ ਨੇ ਵਿਧਾਨ ਸਭਾ ਵਿਚ ਜੋ ਪੇਪਰ ਲੈਸ ਅਤੇ ਮਨੀਲੈਸ ਬਜਟ ਪੇਸ਼ ਕੀਤਾ ਹੈ ਇਸ ਬਜਟ ਵਿਚ ਖੇਤੀ ਲਈ 11.560 ਕਰੋੜ ਰੱਖਿਆ ਗਿਆ ਹੈ, ਜੋ ਕੇਵਲ ਕਰਮਚਾਰੀਆਂ ਦੀਆਂ ਤਨਖ਼ਾਹਾਂ ਉੱਤੇ ਹੀ ਖ਼ਰਚ ਹੋਵੇਗਾ, ਖੇਤੀ ਖ਼ੋਜਾ ਲਈ ਕੋਈ ...

ਪੂਰੀ ਖ਼ਬਰ »

ਰੋਜ਼ਾ ਪੰਜ ਪੀਰ ਵਿਖੇ ਸਮਾਗਮ

ਸੜੋਆ, 28 ਜੂਨ (ਨਾਨੋਵਾਲੀਆ)-ਰੌਜਾ ਪੰਜ ਪੀਰ ਦਰਗਾਹ ਵਿਖੇ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਸਬੰਧ 'ਚ ਪਹਿਲੇ ਦਿਨ ਸਪਨਾ ਨਕਾਲ ਪਾਰਟੀ ਤੇ ਜਸਵਿੰਦਰ ਵਿਰਦੀ ਨਕਾਲ ...

ਪੂਰੀ ਖ਼ਬਰ »

ਗੁਣਾਚੌਰ ਵਿਖੇ ਵਣ ਮਹਾਂਉਤਸਵ ਮਨਾਇਆ

ਬੰਗਾ, 28 ਜੂਨ (ਕਰਮ ਲਧਾਣਾ)-ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਉਣ ਦੇ ਟੀਚੇ ਨੂੰ ਲੈ ਕੇ ਚੱਲ ਰਹੇ ਪਿੰਡ ਗੁਣਾਚੌਰ ਦੇ ਸਮਾਜ ਸੇਵੀ ਸੱਜਣਾਂ ਵਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਣ ਮਹਾਂਉਤਸਵ ਮਨਾਇਆ | ਇਸ ਮੌਕੇ ਘਰਾਂ 'ਚ ਫਲਦਾਰ ਤੇ ਬਾਹਰਲੇ ...

ਪੂਰੀ ਖ਼ਬਰ »

ਨਸ਼ਾ ਰੋਗੀਆਂ ਨਾਲ ਸਮਾਜਿਕ ਭੇਦਭਾਵ ਨਹੀਂ ਕਰਨਾ ਚਾਹੀਦਾ-ਡਾ. ਮਾਨ

ਬਲਾਚੌਰ, 28 ਜੂਨ (ਸ਼ਾਮ ਸੁੰਦਰ ਮੀਲੂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਕੌਮਾਂਤਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸਿਹਤ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਕੇ.ਸੀ. ਕਾਲਜ ਆਫ਼ ਐਜੂਕੇਸ਼ਨ 'ਚ ਬੀ.ਐੱਡ. ਦੇ ਤੀਸਰੇ ਸਮੈਸਟਰ ਦੀ ਨਵਨੀਤ ਰਹੀ ਅੱਵਲ

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)-ਕਰਿਆਮ ਰੋਡ 'ਤੇ ਸਥਿਤ ਕੇ.ਸੀ. ਕਾਲਜ ਆਫ਼ ਐਜੂਕੇਸ਼ਨ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਐਡ. ਕੋਰਸ ਦੇ ਤੀਸਰੇ ਸਮੈਸਟਰ (2020-22) ਦਾ ਮਈ 2022 ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਕਾਲਜ ਦੀ ਕਾਰਜਕਾਰੀ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਕਰਵਾਇਆ

ਸੰਧਵਾਂ, 28 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਪੀਰ ਮਾਲਾ ਸ਼ਾਹ ਦੀ ਯਾਦ 'ਚ ਲਾਖਾ ਪਰਿਵਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੇਵਾਦਾਰ ਰਾਮ ਸ਼ਰਨ ਦੀ ਅਗਵਾਈ ਹੇਠ ਸਲਾਨਾ ਜੋੜ ਮੇਲਾ ਸ਼ਰਧਾ ਨਾਲ ਕਰਵਾਇਆ ਗਿਆ | ਦਰਬਾਰ 'ਤੇ ਝੰਡੇ ਤੇ ਚਾਦਰ ਦੀ ਰਸਮ ਤੋਂ ...

ਪੂਰੀ ਖ਼ਬਰ »

ਖੇਡ ਕਲੱਬਾਂ ਵਲੋਂ ਸਾਂਝੇ ਤੌਰ 'ਤੇ ਹਾਕੀ ਲੀਗ ਦੀ ਸ਼ੁਰੂਆਤ

ਉੜਾਪੜ/ਲਸਾੜਾ, 28 ਜੂਨ (ਲਖਵੀਰ ਸਿੰਘ ਖੁਰਦ)-ਹਾਕੀ ਖੇਡ ਨੂੰ ਪ੍ਰਫੁਲਿਤ ਕਰਨ ਤੇ ਖਿਡਾਰੀਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਚੱਕਦਾਨਾ, ਔੜ, ਉੜਾਪੜ ਤੇ ਲਸਾੜਾ ਦੀਆਂ ਖੇਡ ਕਲੱਬਾਂ ਵਲੋਂ ਪਿੰਡ ਚੱਕਾਦਾਨਾ ਦੇ ਖੇਡ ਮੈਦਾਨ ਵਿਖੇ ਦੁਆਬਾ ਹਾਕੀ ਲੀਗ ਦੀ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਜਿੱਤ ਕੇ ਸਾਗਰ ਗੇਟ ਕਲੱਬ ਬੰਗਾ ਬਣਿਆ ਚੈਂਪੀਅਨ

ਬੰਗਾ, 28 ਜੂਨ (ਕਰਮ ਲਧਾਣਾ)-ਸਾਗਰ ਗੇਟ ਕਲੱਬ ਬੰਗਾ ਵਲੋਂ ਬੰਗਾ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ 17 ਟੀਮਾਂ ਵਲੋਂ ਭਾਗ ਲਿਆ ਗਿਆ | ਫਾਈਨਲ ਮੈਚ ਦੌਰਾਨ ਸਾਗਰ ਗੇਟ ਕਲੱਬ ਵਲੋਂ ਮੀਰਪੁਰ ਲੱਖਾ ਕਲੱਬ ਨੂੰ ਹਰਾ ਕੇ ਜੇਤੂ ਰਹਿਣ ਦਾ ਮਾਣ ਹਾਸਲ ...

ਪੂਰੀ ਖ਼ਬਰ »

ਕੇ. ਐਲ. ਚਾਂਦ ਵੈੱਲਫ਼ੇਅਰ ਟਰੱਸਟ ਵਲੋਂ ਲੋੜਵੰਦਾਂ ਨੂੰ ਵਹੀਲ ਚੇਅਰਾਂ ਭੇਟ

ਬਹਿਰਾਮ, 28 ਜੂਨ (ਨਛੱਤਰ ਸਿੰਘ ਬਹਿਰਾਮ)-ਸਮਾਜ ਸੇਵੀ ਕਾਰਜਾਂ ਵਿਚ ਮੋਹਰੀ ਕੇ. ਐਲ. ਚਾਂਦ ਵੈਲਫੇਅਰ ਟਰੱਸਟ ਦੇ ਸੂਬਾ ਕੋਆਰਡੀਨੇਟਰ ਰਜਿੰਦਰ ਕੁਮਾਰ ਬੰਟੀ ਨੇ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਦੇ ਸੰਸਥਾਪਕ ਕੇ. ਐਲ ਚਾਂਦ ਦੀ ਪ੍ਰੇਰਣਾ ਸਦਕਾ ਦੁਨੀਆ ਭਰ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ 'ਚ ਲੈਕ. ਸਤਵੀਰ ਪੱਲੀ ਝਿੱਕੀ ਸਨਮਾਨਿਤ

ਪੱਲੀ ਝਿੱਕੀ, 28 ਜੂਨ (ਕੁਲਦੀਪ ਸਿੰਘ ਪਾਬਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਨਮਾਨ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਵਲੋਂ ਸਿੱਖਿਆ ਦੇ ਖੇਤਰ 'ਚ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦਾ ...

ਪੂਰੀ ਖ਼ਬਰ »

ਹੈੱਡ ਮਾਸਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵਿਚ ਹੈੱਡਮਾਸਟਰ ਕਾਡਰ ਦੇ ਲੈਵਲ ਦੀ ਸੋਧ ਨੂੰ ਲੈ ਕੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ 28 ਜੂਨ (ਗੁਰਬਖਸ਼ ਸਿੰਘ ਮਹੇ)-ਹੈੱਡ ਮਾਸਟਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਨੇ ਹੈੱਡ ਮਾਸਟਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਸ਼. ਭ. ਸ. ਨਗਰ ਦੇ ਪ੍ਰਧਾਨ ਬਲਜੀਤ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੂਰੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੋਂ ਨਾ ਦੇਸ਼ ਦਾ ਕਿਸਾਨ ਤੇ ਨਾ ਹੀ ਜਵਾਨ ਖ਼ੁਸ਼-ਸਾਬਕਾ ਵਿਧਾਇਕ ਮੰਗੂਪੁਰ

ਬਲਾਚੌਰ, 28 ਜੂਨ (ਸ਼ਾਮ ਸੁੰਦਰ ਮੀਲੂ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਸਾਬਕਾ ਵਿਧਾਇਕ ਦੇ ਬਲਾਚੌਰ ਦਫ਼ਤਰ 'ਚ ਪਾਰਟੀ ਆਗੂਆਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਚ ਵੱਖ-ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਵਾਰਿਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੋਸ਼ਟੀ

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)-ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਸਥਾਨਕ ਆਈ.ਟੀ.ਆਈ (ਇਸਤਰੀਆਂ) ਵਿਖੇ ਵਾਰਿਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੋਸ਼ਟੀ ਦਾ ਪ੍ਰਬੰਧ ਕੀਤਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਦੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਸਮੇਤ ਮੌਜੂਦਾ ਸਮੇਂ 'ਚ ਡੇਂਗੂ ਦੀ ਬਿਮਾਰੀ ਦੇ ਪੈਰ ਪਸਾਰਨ ਦੇ ਖ਼ਤਰੇ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX