ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  17 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  39 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  38 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  59 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  45 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਤਰਨਤਾਰਨ

ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਜੀ. ਓ. ਜ਼ੀਜ ਵਲੋਂ ਮੋਟਰਸਾਈਕਲ ਜਾਗਰੂਕਤਾ ਰੈਲੀ

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕਰਨ ਲਈ ਤਰਨ ਤਾਰਨ ਦੇ ਜੀ. ਓ. ਜ਼ੀਜ ਵਲੋਂ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ | ਇਸ ਜਾਗਰੂਕਤਾ ਰੈਲੀ ਨੂੰ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਡਿਪਟੀ ਈ. ਐੱਸ. ਏ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਜੀ. ਓ. ਜੀ. ਕਰਨਲ ਅਮਰਜੀਤ ਸਿੰਘ ਗਿੱਲ ਸਮੇਤ ਜ਼ਿਲ੍ਹਾ ਤਰਨ ਤਾਰਨ ਦੇ ਜੀ. ਓ. ਜੀ. ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਰੈਲੀ ਦਾ ਮਕਸਦ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਨਸ਼ਿਆਂ ਖਿਲਾਫ਼ ਅਸੀਂ ਸਾਰੇ ਬਹੁਤੇ ਦੇਰ ਤੋਂ ਵੱਡੀ ਲੜਾਈ ਲੜ ਰਹੇ ਹਾਂ ਤੇ ਸਾਨੂੰ ਉਮੀਦ ਹੈ ਕਿ ਅਸੀਂ ਸਾਰੇ ਇਕੱਠੇ ਹੋ ਕੇ ਜਲਦ ਹੀ ਇਸ ਬੁਰਾਈ ਨੂੰ ਸਮਾਜ ਵਿਚੋਂ ਖਤਮ ਕਰ ਦੇਵਾਂਗੇ | ਉਨ੍ਹਾਂ ਕਿਹਾ ਨੌਜਵਾਨ ਵਰਗ ਇਸ ਲੜਾਈ ਵਿਚ ਆਪਣਾ ਵੱਡਾ ਯੋਗਦਾਨ ਪਾ ਸਕਦਾ ਹੈ | ਨੌਜਵਾਨ ਪੀੜੀ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਤੇ ਆਪਣੀ ਫਿਟਨੈੱਸ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਮੋਟਰਸਾਈਕਲ ਰੈਲੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੰਦੇਸ਼ ਦਿੰਦੀ ਹੋਈ ਵਾਪਸ ਪਰਤੀ | ਡਿਪਟੀ ਕਮਿਸ਼ਨਰ ਨੇ ਸਮੂਹ ਜੀ. ਓ. ਜ਼ੀਜ ਦੀ ਇਸ ਰੈਲੀ ਦੀ ਸ਼ਲਾਘਾ ਕੀਤੀ ਤੇ ਹੋਰਨਾਂ ਨੂੰ ਵੀ ਆਪਣੇ-ਆਲੇ ਦੁਆਲੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਇਸੇ ਤਰ੍ਹਾਂ ਜਾਗਰੂਕ ਕਰਨ ਲਈ ਕਿਹਾ |

ਐੱਸ. ਟੀ. ਐੱਫ. ਵਲੋਂ ਢਾਈ ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ

ਝਬਾਲ, 28 ਜੂਨ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਐੱਸ. ਟੀ. ਐੱਫ. ਪੁਲਿਸ ਨੇ ਡੀ. ਐੱਸ. ਪੀ. ਅਰੁਣ ਕੁਮਾਰ ਤੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਸੰਧੂ, ਥਾਣੇਦਾਰ ਅਨੋਕ ਸਿੰਘ ਦੀ ਅਗਵਾਈ 'ਚ ਵੱਡੀ ਕਾਰਵਾਈ ...

ਪੂਰੀ ਖ਼ਬਰ »

ਕੰਧ ਦੇ ਝਗੜੇ ਦੌਰਾਨ ਪਤੀ-ਪਤਨੀ ਨਾਲ ਕੁੱਮਟਾਰ

ਤਰਨ ਤਾਰਨ, 28 ਜੂਨ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਕੰਧ ਦੇ ਝਗੜੇ ਦੌਰਾਨ ਪਤੀ-ਪਤਨੀ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ 2 ਕਾਬੂ

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲੁੱਟਖੋਹ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕਰਨੈਲ ਸਿੰਘ ਨੇ ਦੱਸਿਆ ਕਿ 24 ਜੂਨ ਨੂੰ ਵਿਸ਼ਾਲ ਮੈਗਾ ਮਾਰਟ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭਰੋਵਾਲ 'ਚੋਂ ਸਾਮਾਨ ਚੋਰੀ

ਤਰਨ ਤਾਰਨ, 28 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਸਕੂਲ 'ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ...

ਪੂਰੀ ਖ਼ਬਰ »

ਕਬਰ ਉਪਰ ਸ੍ਰੀ ਅਖੰਡ ਪਾਠ ਕਰਵਾਉਣ 'ਤੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕਬਰ ਉਪਰ ਸ੍ਰੀ ਅਖੰਡ ਪਾਠ ਕਰਵਾਉਣ 'ਤੇ 8 ਵਿਅਕਤੀਆਂ ਖਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਦੀ ਉਲੰਘਣਾ ਤੇ ਸਿੱਖ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ...

ਪੂਰੀ ਖ਼ਬਰ »

ਕਿਸਾਨ ਆਗੂ 'ਤੇ ਕੀਤੇ ਹਮਲੇ ਦੇ ਦੋਸ਼ੀਆਂ ਨੂੰ ਨਾ ਕਾਬੂ ਕੀਤਾ ਤਾਂ ਧਰਨਾ ਲਗਾਇਆ ਜਾਵੇਗਾ-ਆਗੂ

ਸਰਾਏ ਅਮਾਨਤ ਖਾਂ, 28 ਜੂਨ (ਨਰਿੰਦਰ ਸਿੰਘ ਦੋਦੇ)-ਕਿਸਾਨ ਆਗੂ ਬਲਾਕ ਗੰਡੀਵਿੰਡ ਦੇ ਬੀ.ਕੇ.ਯੂ. ਏਕਤਾ ਡਕੌਂਦਾ ਜਥੇਬੰਦੀ ਦੇ ਬਲਾਕ ਪ੍ਰਧਾਨ ਬਲਕਾਰ ਸਿੰਘ ਬਿੱਟਾ ਗੰਡੀਵਿੰਡ 'ਤੇ 2018 ਵਿਚ ਅਣਪਛਾਤੇ ਵਿਅਕਤੀਆਂ ਵਲੋਂ ਕੀਤੇ ਗਏ ਹਮਲੇ ਦੇ ਸਬੰਧ ਵਿਚ ਉਸ ਸਮੇਂ ਤੋਂ ਪੁਲਿਸ ...

ਪੂਰੀ ਖ਼ਬਰ »

'ਆਪ' ਦੇ ਜੁਆਇੰਟ ਸੈਕਟਰੀ ਕੰਵਰਜੀਤ ਸਿੰਘ ਮਝੈਲ ਨੇ ਗੰਡੀਵਿੰਡ ਵਿਖੇ ਬਣਾਈ ਕਮੇਟੀ

ਸਰਾਏ ਅਮਾਨਤ ਖਾਂ, 28 ਜੂਨ (ਨਰਿੰਦਰ ਸਿੰਘ ਦੋਦੇ)-ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਲੋਕਾਂ 'ਚ ਡਿੱਗੇ ਆਮ ਆਦਮੀ ਪਾਰਟੀ ਦੇ ਗ੍ਰਾਫ਼ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਕੰਵਰਜੀਤ ਸਿੰਘ ਮਝੈਲ ਵਲੋਂ ਹਲਕਾ ਵਿਧਾਇਕ ਤੇ ...

ਪੂਰੀ ਖ਼ਬਰ »

ਡਿਊਟੀ ਤੋਂ ਜਾ ਰਹੇ ਰਾਗੀ ਨੂੰ ਲੁਟੇਰਿਆਂ ਨੇ ਲੁੱਟਿਆ

ਫਤਿਆਬਾਦ, 28 ਜੂਨ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸਵੇਰੇ ਅੰਮਿ੍ਤ ਵੇਲੇ ਤੇ ਸ਼ਾਮ ਨੂੰ ਰਹਿਰਾਸ ਸਾਹਿਬ ਵੇਲੇ ਤਬਲੇ ਦੀ ਡਿਊਟੀ ਕਰਦੇ ਰਾਗੀ ਹਰਪਾਲ ਸਿੰਘ ਪਿੰਡ ਹੋਠੀਆਂ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਲੁੱਟਣ ਅਤੇ ...

ਪੂਰੀ ਖ਼ਬਰ »

ਪ੍ਰਭਸਿਮਰਨ ਸਿੰਘ ਨੇ 12ਵੀਂ ਦੇ ਨਤੀਜੇ 'ਚੋਂ ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਕੀਤਾ ਹਾਸਲ

ਤਰਨ ਤਾਰਨ, 28 ਜੂਨ (ਵਿਕਾਸ ਮਰਵਾਹਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਤਰਨ ਤਾਰਨ ਦਾ ਵਿਦਿਆਰਥੀ ਪ੍ਰਭਸਿਮਰਨ ਸਿੰਘ ਆਹਲੂਵਾਲੀਆਂ ਪੁੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਪਰਾਏ ਜਾਂ ਪ੍ਰਦੇਸੀ ਨਾ ਸਮਝੇ-ਜੋਧਬੀਰ ਸ਼ਰਮਾ

ਪੱਟੀ, 28 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਪੈਨਸ਼ਨਰਾਂ ਪ੍ਰਤੀ ਸਰਕਾਰ ਦੀ ਬੇਰੁਖੀ ਦੀਆਂ ਕਈ ਉਦਾਹਰਣਾਂ ਪੇਸ਼ ਕਰਦਿਆਂ ਪੈਨਸ਼ਨਰ ਆਗੂ ਜੋਧਬੀਰ ਸ਼ਰਮਾ ਨੇ ਸਰਕਾਰ ਦੀ ਤਿੱਖੀ ਅਲੋਚਨਾ ਕੀਤੀ ਤੇ ਆਖਿਆ ਕਿ ਸਰਕਾਰ ਪੈਨਸ਼ਨਰਾਂ ਨੂੰ ਪਰਾਏ, ...

ਪੂਰੀ ਖ਼ਬਰ »

ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐ ੱਸ. ਪੀ. ਰਣਜੀਤ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਵਿਅਕਤੀ ਪਾਸੋਂ ਮੋਟਰਸਾਈਕਲ 'ਤੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਤਰਨ ਤਾਰਨ, 28 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਹਥਿਆਰਾਂ ਦੀ ਨੋਕ 'ਤੇ ਵਿਅਕਤੀ ਪਾਸੋਂ ਮੋਟਰਸਾਈਕਲ ਅਤੇ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋਣ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਵਿਧਾਇਕ ਧੁੰਨ ਨੇ ਪਿੰਡ ਬੇਗੇਪੁਰ ਨੂੰ ਪਾਣੀ ਦੀ ਟੈਂਕੀ ਕੀਤੀ ਭੇਟ

ਸ਼ਾਹਬਾਜ਼ਪੁਰ, 28 ਜੂਨ (ਪਰਦੀਪ ਬੇਗੇਪੁਰ)-ਆਮ ਆਦਮੀ ਪਾਰਟੀ ਨੇ ਜੋ ਵਾਅਦੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਕੀਤੇ ਸਨ, ਉਨ੍ਹਾਂ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸੁਖਚੈਨ ਸਿੰਘ ਫੌਜੀ ਬੇਗੇਪੁਰ, ਗੁਰਦੀਪ ਸਿੰਘ ...

ਪੂਰੀ ਖ਼ਬਰ »

ਕਸਬਾ ਫਤਿਆਬਾਦ ਵਿਖੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਕੀਤੀ ਆਤਿਸ਼ਬਾਜ਼ੀ

ਫਤਿਆਬਾਦ, 28 ਜੂਨ (ਹਰਵਿੰਦਰ ਸਿੰਘ ਧੂੰਦਾ)-ਸਿੱਖ ਕੌਮ ਦੇ ਮਹਾਨ ਨਿਧੜਕ ਜਰਨੈਲ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ ਵਿਚ ਆਤਿਸ਼ਬਾਜ਼ੀ ਕੀਤੀ ਗਈ | ਇਸ ਮੌਕੇ 'ਤੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਸੁਧਾਰ ਸੁਸਾਇਟੀ ਫਤਿਆਬਾਦ ਦੇ ਪ੍ਰਧਾਨ ...

ਪੂਰੀ ਖ਼ਬਰ »

ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਵਲੋਂ ਵੈਬੀਨਾਰ ਭਲਕੇ

ਤਰਨ ਤਾਰਨ, 28 ਜੂਨ (ਵਿਕਾਸ ਮਰਵਾਹਾ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ 30 ਜੂਨ ਨੂੰ ਇਕ ਵੈਬੀਨਾਰ ਦਾ ਆਯੋਜਨ ਲਾਈਵ ਫੇਸਬੁਕ ਸ਼ੈਸ਼ਨ ਰਾਹੀਂ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਤਰਨ ਤਾਰਨ ਜ਼ਿਲ੍ਹੇ ਦੀ ਮੀਟਿੰਗ ਪਿੰਡ ਪਿੱਦੀ ਦੇ ਗੁਰਦੁਆਰਾ ਸਾਹਿਬ ਧੰਨ ਧੰਨ ਬਾਬਾ ਕਾਹਨ ਸਿੰਘ ਜੀ ਦੇ ਸਥਾਨ 'ਤੇ ਹੋਈ | ਮੀਟਿੰਗ ਵਿਚ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਤਹਿਸੀਲਦਾਰ ਰਾਕੇਸ਼ ਕੁਮਾਰ ਦਾ ਨੰਬਰਦਾਰ ਯੂਨੀਅਨ ਵਲੋਂ ਸਵਾਗਤ

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਨਵਨਿਯੁਕਤ ਤਹਿਸੀਲਦਾਰ ਰਾਕੇਸ਼ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ਜੀ ਆਇਆ ਕਹਿੰਦਿਆਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਮਾਲ ਵਿਭਾਗ ਦੇ ਕੰਮਾਂ ਦਾ ਰਿਵੀਊ ਕਰਨ ਲਈ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ

ਤਰਨਤਾਰਨ, 28 ਜੂਨ (ਹਰਿੰਦਰ ਸਿੰਘ)-ਜ਼ਿਲੇ੍ਹ 'ਚ ਮਾਲ ਵਿਭਾਗ ਦੇ ਕੰਮਾਂ ਦਾ ਰਿਵੀਊ ਕਰਨ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਵਧੀਕ ਡਿਪਟੀ ...

ਪੂਰੀ ਖ਼ਬਰ »

ਸਰਕਾਰ ਦਾ ਪਲੇਠਾ ਬਜਟ ਪੈਨਸ਼ਨਰਜ਼ ਨਾਲ ਧੱਕਾ-ਸਤਵਿੰਦਰ ਸਿੰਘ

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਤਰਨ ਤਾਰਨ ਦੇ ਮੀਤ ਪ੍ਰਧਾਨ ਸਤਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਸਰਕਾਰ ਦੇ ਪਲੇਠੇ ਬਜਟ ਦੀ ਘੋਰ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਜ਼, ਕੱਚੇ ਮੁਲਾਜ਼ਮ ਅਤੇ ਠੇਕੇ ਤੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਕਾਰੂਤਸ ਸਮੇਤ ਇਕ ਕਾਬੂ

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਇਕ ਦੇਸੀ ਪਿਸਤੌਲ 32 ਬੋਰ ਸਮੇਤ ਕਾਰਤੂਸ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਜੱਸਾ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸੇਵਾਮੁਕਤ ਅਧਿਆਪਕ ਵਲੋਂ ਰੁਕੀ ਤਨਖਾਹ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਨੂੰ ਗੁਹਾਰ

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਕੋਟ ਮੁਹੰਮਦ ਖਾਂ ਤਰਨ ਤਾਰਨ ਤੋਂ ਜਨਵਰੀ ਵਿਚ ਸੇਵਾਮੁਕਤ ਹੋਏ ਅਧਿਆਪਕ ਪਰਵਿੰਦਰ ਸਿੰਘ ਨੂੰ ਆਪਣੀ 3 ਮਹੀਨੇ ਤੋਂ ਉੱਪਰ ਦੀ ਤਨਖਾਹਾਂ ਜਾਰੀ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ...

ਪੂਰੀ ਖ਼ਬਰ »

ਸੰਧੂ ਹਸਪਤਾਲ ਪੱਟੀ 'ਚ ਗੋਡੇ ਬਦਲਣ ਦਾ ਸਫ਼ਲ ਆਪ੍ਰੇਸ਼ਨ

ਪੱਟੀ, 28 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਸੰਧੂ ਮਲਟੀ ਸਪੈਸ਼ਲਿਟੀ ਹਸਪਤਾਲ ਪੱਟੀ ਵਿਚ ਹਰੇਕ ਤਰ੍ਹਾਂ ਦੇ ਅਪਰੇਸ਼ਨਾ ਤੋਂ ਇਲਾਵਾ ਬਿਨਾਂ ਦਰਦ ਗੋਡਿਆਂ ਦੇ ਬਦਲਣ ਦੀ ਵਿਧੀ ਅਪਨਾਈ ਜਾ ਰਹੀ ਹੈ | ਸੰਧੂ ਹਸਪਤਾਲ ਦੇ ਡਾ. ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਿਲਾਈ ਸੈਂਟਰ ਦਾ ਸੈਸ਼ਨ ਮੁੰਕਮਲ ਹੋਣ 'ਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਸਰਟੀਫਿਕੇਟ ਤਕਸੀਮ

ਪੱਟੀ, 28 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਹਰ ਹੱਥ ਵਿਚ ਹੁਨਰ ਹੋਣਾ ਚਾਹੀਦਾ ਹੈ ਤਾਂ ਜੋ ਲੋੜ ਪੈਣ 'ਤੇ ਉਸ ਹੁਨਰ ਨੂੰ ਤੁਸੀਂ ਆਪਣਾ ਰੁਜ਼ਗਾਰ ਬਣਾ ਸਕੋ | ਡਾਕਟਰ ਉਬਰਾਏ ਦਾ ਇਹ ਮਿਸ਼ਨ ਹੈ | ਇਸੇ ਮਿਸ਼ਨ ਤਹਿਤ ਪੰਜਾਬ ਭਰ ਵਿੱਚ ਸਰਬੱਤ ਦਾ ਭਲਾ ...

ਪੂਰੀ ਖ਼ਬਰ »

ਸਿਹਤ ਤੇ ਤੰਦਰੁਸਤੀ ਕੇਂਦਰ ਦਾ ਕੀਤਾ ਉਦਘਾਟਨ

ਸੁਰ ਸਿੰਘ, 28 ਜੂਨ (ਧਰਮਜੀਤ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਡਾ. ਸੀਮਾ ਸੋਹਲ ਵਲੋਂ ਪੱਤੀ ਸਿੱਖਾਂ ਕੀ ਵਿਖੇ ਸਿਹਤ ਤੇ ਤੰਦਰੁਸਤੀ ਕੇਂਦਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ...

ਪੂਰੀ ਖ਼ਬਰ »

ਦਸਤਾਰ ਤੇ ਦੁਮਾਲਾ ਸਜਾਉਣ ਦਾ ਮੁਕਾਬਲਾ ਕਰਵਾਇਆ

ਪੱਟੀ, 28 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਇ-ਦਸਤਾਰ ਲਹਿਰ ਦਾ ਸੱਤਵਾਂ ਦਸਤਾਰ ਤੇ ਦੁਮਾਲਾ ਸਜਾਉਣ ਦਾ ਮੁਕਾਬਲਾ ਗੁਰਦੁਆਰਾ ਬਾਬਾ ਚਰਨ ਦਾਸ ਪਿੰਡ ਚੂਸਲੇਵੜ ਦੇ ਦੀਵਾਨ ਹਾਲ ...

ਪੂਰੀ ਖ਼ਬਰ »

ਦੁਸ਼ਪ੍ਰਭਾਵਾਂ ਨੂੰ ਰੋਕਣ ਲਈ ਡਿਸਪੋਜ਼ੇਬਲ, ਪਲਾਸਟਿਕ 'ਤੇ 1 ਜੁਲਾਈ ਤੋਂ ਰੋਕ- ਕਾਰਜਸਾਧਕ ਅਫ਼ਸਰ

ਪੱਟੀ, 28 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨਗਰ ਕੌਸਲ ਪੱਟੀ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਵਲੋਂ ਇਕ ਜਾਰੀ ਹੁਕਮ ਅਨੁਸਾਰ ਸ਼ਹਿਰ ਦੀ ਸਫ਼ਾਈ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਤੇ ਕੂੜੇ ਦੇ ਵੱਧ ਰਹੇ ਢੇਰਾਂ ਅਤੇ ...

ਪੂਰੀ ਖ਼ਬਰ »

ਪਟਵਾਰੀਆਂ ਦੀ ਹੜਤਾਲ ਕਾਰਨ ਆਮ ਲੋਕ ਪ੍ਰੇਸ਼ਾਨ-ਕਿਸਾਨ ਆਗੂ

ਖਡੂਰ ਸਾਹਿਬ, 28 ਜੂਨ (ਰਸ਼ਪਾਲ ਸਿੰਘ ਕੁਲਾਰ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬਲਾਕਾਂ ਸਿੰਘ ਦਾ ਵਫ਼ਦ ਐੱਸ. ਡੀ. ਐੱਮ. ਖਡੂਰ ਸਾਹਿਬ ਨੂੰ ਮਿਲ ਕੇ ਮੰਗ ਪੱਤਰ ਦੇਣ ਪੁੱਜਾ | ਇਸ ਮੌਕੇ ਐੱਸ. ਡੀ. ਐੱਮ. ਦਫ਼ਤਰ ਨਾ ਹੋਣ 'ਤੇ ਸੁਪਰਡੰਟ ਰਾਜਵਿੰਦਰ ...

ਪੂਰੀ ਖ਼ਬਰ »

'ਆਪ' ਵਲੋਂ ਪੇਸ਼ ਕੀਤਾ ਪਲੇਠਾ ਬਜਟ ਲੋਕ ਹਿਤੈਸ਼ੀ- ਚੀਮਾ

ਪੱਟੀ, 28 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਰਣਜੀਤ ਸਿੰਘ ਚੀਮਾ ਨੇ ਪੰਜਾਬ ਦੇ ਪਲੇਠੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤਾ ਗਿਆ ਪਲੇਠਾ ਬਜਟ ਲੋਕ ਹਿਤੈਸ਼ੀ ...

ਪੂਰੀ ਖ਼ਬਰ »

ਸਵ. ਠੇਕੇਦਾਰ ਅਜੀਤ ਸਿੰਘ ਸਿੱਧੂ ਨੂੰ ਸ਼ਰਧਾਂਜਲੀਆਂ ਭੇਟ

ਹਰੀਕੇ ਪੱਤਣ, 28 ਜੂਨ (ਸੰਜੀਵ ਕੁੰਦਰਾ)-ਸੀਨੀਅਰ ਅਕਾਲੀ ਆਗੂ ਤੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਠੇਕੇਦਾਰ ਅਜੀਤ ਸਿੰਘ ਸਿੱਧੂ ਪੈਟਰੋਲ ਪੰਪ ਵਾਲੇ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ...

ਪੂਰੀ ਖ਼ਬਰ »

ਮਿਸ਼ਨ ਸੇਵਾ ਫਾਊਾਡੇਸ਼ਨ ਤੇ ਸਮਾਜ ਸੇਵੀ ਸੰਗਠਨ ਦੇ ਆਗੂਆਂ ਨੇ ਬੂਟੇ ਲਗਾਏ

ਫਤਿਆਬਾਦ, 28 ਜੂਨ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਸ਼ਹੀਦ ਰਾਜਪਾਲ ਕੰਬੋਜ ਗਰਲਜ ਸਕੂਲ ਫਤਿਆਬਾਦ ਵਿਖੇ ਰੁੱਖਾਂ ਦੀ ਸਾਂਭ ਸੰਭਾਲ ਸੰਸਥਾ ਵਲੋਂ ਮਿਸ਼ਨ ਸੇਵਾ ਫਾਉਂਡੇਸ਼ਨ ਅਧੀਨ ਸੰਸਥਾ ਦੇ ਆਗੂਆਂ ਵਲੋਂ ਫਤਿਆਬਾਦ ਦੇ ਸਮਾਜ ਸੇਵੀ ਸੰਗਠਨ ਦੇ ਆਗੂਆਂ ...

ਪੂਰੀ ਖ਼ਬਰ »

ਪਿੰਡ ਨਾਗੋਕੇ ਮੋੜ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਮੀਆਂਵਿੰਡ, 28 ਜੂਨ (ਸਾਜਨ)-ਪਿੰਡ ਨਾਗੋਕੇ ਮੋੜ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਡੀ. ਐੱਸ. ਪੀ. ਪ੍ਰੀਤਇੰਦਰ ਸਿੰਘ ਤੇ ਥਾਣਾ ਵੈਰੋਂਵਾਲ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਦੇ ਸਹਿਯੋਗ ਦੀ ਲੋੜ- ਡੀ. ਸੀ.

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵਲੋਂ ਖੇਤੀਬਾੜੀ, ਬਾਗਬਾਨੀ, ਡੇਅਰੀ ਤੇ ਪ੍ਰਦੂਸ਼ਣ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਰੀਵਿਊ ਕਰਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਓਠੀਆਂ 'ਚ ਮਲੇਰੀਆ ਸੰਬੰਧੀ ਸਿਹਤ ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕੀਤਾ

ਓਠੀਆਂ, 27 ਜੂਨ (ਗੁਰਵਿੰਦਰ ਸਿੰਘ ਛੀਨਾ)-ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਅਤੇ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਨਿਸ਼ਾ ਨਿਰਦੇਸ਼ਾਂ 'ਤੇ ਡਾ: ਕੰਵਰ ਅਜੈ ਸਿੰਘ ਦੀ ਅਗਵਾਈ ਹੇਠ ਅੱਜ ਪੀ. ਐਚ. ਸੀ. ਓਠੀਆਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੇ ਲੱਭਿਆ ਮੋਬਾਈਲ ਫ਼ੋਨ ਸੌਂਪਿਆ

ਤਰਨ ਤਾਰਨ, 28 ਜੂਨ (ਪਰਮਜੀਤ ਜੋਸ਼ੀ)- ਇਮਾਨਦਾਰੀ ਜਿੰਦਾ ਹੈ ਦੀ ਤਾਜਾ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਇਕ ਨੌਜਵਾਨ ਦਾ ਮੋਬਾਈਲ ਫੋਨ ਸੜਕ 'ਤੇ ਡਿੱਗ ਪਿਆ ਜੋ ਕਿ ਡਿਊਟੀ 'ਤੇ ਤਾਇਨਾਤ ਪੀ.ਸੀ.ਆਰ. ਮੁਲਾਜ਼ਮਾਂ ਨੂੰ ਮਿਲ ਗਿਆ ਜਿਨ੍ਹਾਂ ਨੇ ਮੋਬਾਈਲ ਫੋਨ ਦੇ ਮਾਲਕ ਦਾ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਸੀਟ 'ਤੇ 'ਆਪ' ਦੀ ਹੋਈ ਹਾਰ ਦਿੱਲੀ ਦੀ ਬੇਲੋੜੀ ਜਿੱਤ ਦਾ ਸਿੱਟਾ- ਟੀਟੂ, ਛਾਪੜੀ

ਫਤਿਆਬਾਦ, 28 ਜੂਨ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ ਅਤੇ ਤਰਸੇਮ ਸਿੰਘ ਛਾਪੜੀ ਸਾਹਿਬ ਨੇ ਕਿਹਾ ਕਿ ਜਿਨਾਂ ਕੋਈ ਵੱਧ ਉੱਚਾ ਚਲਾ ਜਾਂਦਾ ਹੈ ਜਦੋਂ ਡਿੱਗਦਾ ਹੈ ਤਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਦੀ ਗਿ੍ਫ਼ਤਾਰੀ ਤੇ ਸਿੱਧੂ ਮੂਸੇਵਾਲਾ ਦੇ ਗੀਤ 'ਤੇ ਪਾਬੰਦੀ ਲਾਉਣ 'ਤੇ ਕੀਤੀ ਨਿੰਦਾ

ਤਰਨ ਤਾਰਨ, 28 ਜੂਨ (ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਮੋਦੀ ਸਰਕਾਰ ਵੱਲੋਂ ਜਮਹੂਰੀ ਕਦਰਾਂ ਕੀਮਤਾਂ ਤੇ ਲਿਖਣ ਦੀ ਆਜ਼ਾਦੀ ਦਾ ਗਲਾ ਘੁੱਟਦਿਆਂ ਗੁਜਰਾਤ ਦੀ ਸਮਾਜਿਕ ...

ਪੂਰੀ ਖ਼ਬਰ »

ਸਬ ਸੈਂਟਰ ਭੈਲ ਤੇ ਧੂੰਦਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਚੋਹਲਾ ਸਾਹਿਬ, 28 ਜੂਨ (ਬਲਵਿੰਦਰ ਸਿੰਘ)- ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਨਵੀਰ ਸਿੰਘ ਇੰ:ਸੀ.ਐਚ.ਸੀ. ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਇਥੋਂ ਨਜ਼ਦੀਕ ਸਬ ਸੈਂਟਰ ਭੈਲ ਅਤੇ ਸਬ ਸੈੱਟਰ ਧੂੰਦਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਮਲੇਰੀਆ ਵਿਰੁੱਧਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਵਾਹਿਗੁਰੂ ਐਂਟਰਪ੍ਰਾਈਜਿਜ਼ ਗੋਇੰਦਵਾਲ ਸਾਹਿਬ ਵੀਜ਼ੇ ਲਵਾਉਣ 'ਚ ਬਣਿਆ ਮੋਹਰੀ

ਗੋਇੰਦਵਾਲ ਸਾਹਿਬ, 28 ਜੂਨ (ਸਕੱਤਰ ਸਿੰਘ ਅਟਵਾਲ)- ਵਾਹਿਗੁਰੂ ਇੰਟਰਪ੍ਰਾਈਜ਼ਿਜ ਗੋਇੰਦਵਾਲ ਸਾਹਿਬ ਜੋ ਕਿ ਇਲਾਕੇ ਅੰਦਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆਂ ਕਈਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ ...

ਪੂਰੀ ਖ਼ਬਰ »

ਪਿਛਲੀ ਕਾਂਗਰਸ ਸਰਕਾਰ ਵਲੋਂ ਸੂਬੇ ਦੀ ਖੁਸ਼ਹਾਲੀ ਲਈ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਲੋਕ ਡਾ. ਅਗਨੀਹੋਤਰੀ

ਝਬਾਲ, 28 ਜੂਨ (ਸਰਬਜੀਤ ਸਿੰਘ)- ਪੰਜਾਬ ਦੀ ਖੁਸ਼ਹਾਲੀ ਲਈ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਨੂੰ ਵਧੇਰੇ ਸਹੂਲਤਾ ਦੇਣ ਤੋਂ ਇਲਾਵਾ ਸੂਬੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਨਾਲ ਕਰਵਾ ਕੇ ਜਿਸ ਤਰਾਂ ਸੂਬੇ ਦੀ ਨੁਹਾਰ ਬਦਲੀ ਸੀ, ਉਸ ਨੂੰ ...

ਪੂਰੀ ਖ਼ਬਰ »

ਪੀਰ ਬਾਬੇ ਕਾਲੇ ਸ਼ਾਹ ਵਲੀ ਦਾ ਸਾਲਾਨਾ ਜੋੜ ਮੇਲਾ 3 ਤੇ 4 ਨੂੰ

ਹਰੀਕੇ ਪੱਤਣ, 28 ਜੂਨ (ਸੰਜੀਵ ਕੁੰਦਰਾ)- ਮਾਝੇ ਦੇ ਇਤਿਹਾਸਕਾਰ ਨਗਰ ਸਭਰਾ ਵਿਖੇ ਪੀਰ ਬਾਬਾ ਕਾਲੇ ਸ਼ਾਹ ਵਲੀ ਦਾ ਸਾਲਾਨਾ ਜੋੜ ਮੇਲਾ 3-4 ਜੁਲਾਈ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ, ਪ੍ਰਧਾਨ ਗੁਰਜਿੰਦਰ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX