ਤਾਜਾ ਖ਼ਬਰਾਂ


ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  10 minutes ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  about 1 hour ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  about 2 hours ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  about 2 hours ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  about 3 hours ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  about 3 hours ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  about 3 hours ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  about 3 hours ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  about 3 hours ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  about 4 hours ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 5 hours ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 5 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 6 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 7 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 7 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 7 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 7 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 7 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 8 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 8 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 9 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਸੰਗਰੂਰ

ਸੰਗਰੂਰ ਦੇ 6 ਵਿਦਿਆਰਥੀ ਮੈਰਿਟ ਸੂਚੀ 'ਚ, ਜ਼ਿਲ੍ਹੇ ਦਾ ਨਤੀਜਾ 97.64 ਫ਼ੀਸਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੰਗਰੂਰ ਦੀਆਂ ਦੋ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਬਣਾਇਆ ਸਥਾਨ

ਸੰਗਰੂਰ, 28 ਜੂਨ (ਧੀਰਜ਼ ਪਸ਼ੌਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਜ਼ਿਲ੍ਹਾ ਸੰਗਰੂਰ ਦਾ ਨਤੀਜਾ 97.64 ਫ਼ੀਸਦੀ ਰਿਹਾ ਹੈ | ਜ਼ਿਲ੍ਹਾ ਸੰਗਰੂਰ ਦੇ 13102 ਵਿਦਿਆਰਥੀਆਂ ਨੇ ਬੋਰਡ ਦੀ ਇਹ 12ਵੀਂ ਦੀ ਪ੍ਰੀਖਿਆ ਦਿੱਤੀ ਸੀ ਜਿਸ 'ਚੋਂ 12,793 ਵਿਦਿਆਰਥੀ ਪਾਸ ਹੋਏ | ਬੋਰਡ ਵਲੋਂ ਜਾਰੀ ਕੀਤੀ ਗਈ ਮੈਰਿਟ ਸੂਚੀ ਵਿਚ ਜ਼ਿਲ੍ਹੇ ਦੇ 6 ਵਿਦਿਆਰਥੀਆਂ ਨੇ ਸਥਾਨ ਪ੍ਰਾਪਤ ਕੀਤਾ ਹੈ | ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੂਣਕ ਦੀ ਵਿਦਿਆਰਥਣ ਪਾਇਲ ਪੁੱਤਰੀ ਅਵਤਾਰ ਸੰਘ ਨੇ 500 'ਚੋਂ 491 ਅੰਕਾਂ ਨਾਲ ਸੱਤਵਾਂ ਰੈਂਕ ਪ੍ਰਾਪਤ ਕਰਦਿਆਂ ਮੈਰਿਟ ਸੂਚੀ ਵਿਚ 113ਵਾਂ ਸਥਾਨ ਪ੍ਰਾਪਤ ਕੀਤਾ ਹੈ | ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ (ਲੜਕੇ) ਦੇ ਅੰਸ਼ ਕਾਂਤ ਪੁੱਤਰ ਘਣਸ਼ਾਮ ਨੇ 500 'ਚੋਂ 491 ਅੰਕਾਂ ਨਾਲ ਸੱਤਵਾਂ ਰੈਂਕ ਪ੍ਰਾਪਤ ਕਰਦਿਆਂ ਮੈਰਿਟ ਸੂਚੀ 133ਵਾਂ ਸਥਾਨ ਪ੍ਰਾਪਤ ਕੀਤਾ ਹੈ | ਸਵਰਗਵਾਸੀ ਮਦਨ ਸਿੰਘ ਕਪੂਰ ਸਰਕਾਰੀ ਗਰਲਜ਼ ਸੀਨੀਅਰ ਸਕੈਡਰੀ ਸਕੂਲ ਸੰਗਰੂਰ ਦੀ ਹੁਸਨਪ੍ਰੀਤ ਕੌਰ ਪੁੱਤਰੀ ਭੁਪਿੰਦਰ ਸਿੰਘ ਨੇ 500 ਵਿਚ 491 ਅੰਕਾਂ ਨਾਲ ਸੱਤਵਾਂ ਰੈਂਕ ਪ੍ਰਾਪਤ ਕਰਦਿਆਂ ਮੈਰਿਟ ਸੂਚੀ ਵਿਚ 140ਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸੇ ਸਕੂਲ ਦੀ ਵਿਦਿਆਰਥਣ ਪਿ੍ਅੰਕਾ ਪੁੱਤਰੀ ਰੁਪਿੰਦਰ ਸਿੰਘ ਨੇ 500 'ਚੋਂ 490 ਅੰਕਾਂ ਨਾਲ ਅੱਠਵਾਂ ਰੈਂਕ ਪ੍ਰਾਪਤ ਕਰਦਿਆਂ ਮੈਰਿਟ ਸੂਚੀ 'ਚੋਂ 192ਵਾਂ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰਸੀਪਲ ਇੰਦੂ ਸਿਮਕ ਨੇ ਦੋਵਾਂ ਵਿਦਿਆਰਥਣਾਂ ਅਤੇ ਇਨ੍ਹਾਂ ਦੇ ਮਾਪਿਆਂ ਨੰੂ ਵਧਾਈ ਦਿੱਤੀ ਹੈ | ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਖ਼ੁਰਦ (ਲਹਿਰਾਗਾਗਾ) ਦੀ ਵਿਦਿਆਰਥਣ ਮਨਕੀਰਤ ਬਾਵਾ ਨੇ 500 'ਚੋਂ 489 ਅੰਕਾਂ ਨਾਲ ਨੌਵਾਂ ਰੈਂਕ ਪ੍ਰਾਪਤ ਕਰਦਿਆ ਮੈਰਿਟ ਸੂਚੀ ਵਿਚ 226ਵਾਂ ਸਥਾਨ ਪ੍ਰਾਪਤ ਕੀਤਾ ਹੈ | ਸੰਗਰੂਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਗਵਾਲ ਦੀ ਗਗਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਨੇ 500 'ਚੋਂ 489 ਅੰਕਾਂ ਨਾਲ ਨੌਵਾਂ ਰੈਂਕ ਪ੍ਰਾਪਤ ਕਰਦਿਆਂ ਮੈਰਿਟ ਸੂਚੀ 'ਚੋਂ 298ਵਾਂ ਸਥਾਨ ਪ੍ਰਾਪਤ ਕੀਤਾ ਹੈ |
ਆਈ.ਏ.ਐਸ. ਅਧਿਕਾਰੀ ਬਣਨਾ ਚਾਹੁੰਦੀ ਹੈ ਪਿ੍ਅੰਕਾ
ਸੰਗਰੂਰ ਦੀ ਸ਼ਿਵਮ ਕਾਲੋਨੀ ਦੀ ਪਿ੍ਅੰਕਾ ਜਿਸ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਆਰਟਸ ਗਰੁੱਪ ਵਿਚ 98 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ ਸਥਾਨ ਬਣਾਇਆ ਹੈ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਗਰੈਜੂਏਸ਼ਨ ਦੀ ਪੜ੍ਹਾਈ ਪੂਰੀ ਕਰ ਕੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਦੇ ਕੇ ਆਈ.ਏ.ਐਸ. ਅਧਿਕਾਰੀ ਬਣਨ ਦੀ ਇੱਛਾ ਰੱਖਦੀ ਹੈ | ਪਿ੍ਅੰਕਾ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਪਿੱਛੇ ਅਧਿਆਪਕਾਂ ਦੇ ਯੋਗਦਾਨ ਦੇ ਨਾਲ ਨਾਲ ਪਿਤਾ ਰੁਪਿੰਦਰ ਸਿੰਘ ਅਤੇ ਮਾਤਾ ਬੀਤਾ ਰਾਣੀ ਦੀ ਹੱਲਾਸ਼ੇਰੀ ਵੀ ਦੱਸਿਆ ਹੈ | ਪਿ੍ਅੰਕਾ ਦਾ ਕਹਿਣਾ ਹੈ ਕਿ ਪਿ੍ੰਸੀਪਲ ਇੰਦੂ ਸਿਮਕ ਹਮੇਸ਼ਾ ਉਸ ਨੰੂ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ |
ਵਿਦੇਸ਼ 'ਚ ਐਮ.ਬੀ.ਏ. ਕਰਨਾ ਚਾਹੁੰਦੀ ਹੁਸਨਪ੍ਰੀਤ ਕੌਰ
ਸੰਗਰੂਰ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਦੀ ਹੁਸਨਪ੍ਰੀਤ ਕੌਰ ਜਿਸ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ 98.20 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕੀਤਾ ਹੈ, ਕੈਨੇਡਾ ਜਾ ਕੇ ਐਮ.ਬੀ.ਏ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ | ਆਪਣੀ ਸਫ਼ਲਤਾ ਲਈ ਪਿ੍ੰਸੀਪਲ ਇੰਦੂ ਸਿਮਕ ਅਤੇ ਅਧਿਆਪਕਾਂ ਦਾ ਵਡਮੁੱਲਾ ਯੋਗਦਾਨ ਦੱਸਦਿਆਂ ਹੁਸਨਪ੍ਰੀਤ ਕੌਰ ਨੇ ਕਿਹਾ ਕਿ ਉਸ ਦੇ ਪਿਤਾ ਭੁਪਿੰਦਰ ਸਿੰਘ ਅਤੇ ਮਾਤਾ ਅਮਨਦੀਪ ਕੌਰ ਵੀ ਉਸ ਨੰੂ ਹਮੇਸ਼ਾ ਮਿਹਨਤ ਕਰਨ ਲਈ ਹੱਲਾਸ਼ੇਰੀ ਦਿੰਦੇ ਰਹਿੰਦੇ |
ਪੀ.ਸੀ.ਐਸ. ਅਧਿਕਾਰੀ ਬਣਨਾ ਚਾਹੁੰਦੀ ਹੈ ਪਾਇਲ
ਮੂਣਕ, (ਵਰਿੰਦਰ ਭਾਰਦਵਾਜ)-ਕਿਸਾਨ ਪਰਿਵਾਰ ਨਾਲ ਸੰਬੰਧਿਤ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਮੂਣਕ ਦੀ 12ਵੀਂ ਕਲਾਸ ਦੀ ਵਿਦਿਆਰਥਣ ਪਾਇਲ ਸਪੁੱਤਰੀ ਅਵਤਾਰ ਸਿੰਘ ਵਾਸੀ ਮੂਣਕ ਨੇ 12 ਵੀਂ ਕਲਾਸ 'ਚੋਂ 500 ਅੰਕਾਂ ਚੋਂ 491 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਸੰਗਰੂਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ ਨਾਂਅ ਦਰਜ ਕਰਵਾ ਕੇ ਸਕੂਲੀ ਸਟਾਫ਼ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਪਹਿਲਾ ਸਥਾਨ ਪ੍ਰਾਪਤ ਕਰਨ ਉਪਰੰਤ ਪਾਇਲ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਇਹ ਉਨ੍ਹਾਂ ਦੇ ਮਾਤਾ-ਪਿਤਾ ਦੇ ਸਹਿਯੋਗ ਤੇ ਅਧਿਆਪਕਾਂ ਵੱਲੋਂ ਦਿੱਤੀ ਸਿੱਖਿਆ ਦਾ ਨਤੀਜਾ ਹੈ | ਉਸ ਨੇ ਕਿਹਾ ਕਿ ਉਹ ਭਵਿੱਖ ਵਿਚ ਚੰਗੀ ਪੜ੍ਹਾਈ ਕਰਕੇ ਪੀ.ਸੀ.ਐਸ ਅਫ਼ਸਰ ਬਣਨਾ ਚਾਹੁੰਦੀ ਹੈ |
ਲਹਿਰਾਗਾਗਾ, (ਅਸ਼ੋਕ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਖੁਰਦ ਦੀ ਵਿਦਿਆਰਥਣ ਮਨਕੀਰਤ ਬਾਵਾ ਪੁੱਤਰੀ ਚਰਨਜੀਵ ਬਾਵਾ, ਐਡਵੋਕੇਟ ਬਬੀਤਾ ਬਾਵਾ ਨੇ ਪੰਜਾਬ 'ਚੋਂ ਨੌਵਾਂ ਅਤੇ ਜ਼ਿਲ੍ਹਾ ਸੰਗਰੂਰ 'ਚੋਂ ਤੀਸਰਾ ਸਥਾਨ ਹਾਸਿਲ ਕਰਕੇ ਪੱਛੜੇ ਹਲਕੇ ਲਹਿਰਾਗਾਗਾ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਸ਼ਿਵਦੀਪ ਸਿੰਘ ਨੇ ਇਸ ਪ੍ਰਾਪਤੀ ਲਈ ਵਿਦਿਆਰਥਣ ਮਨਕੀਰਤ ਬਾਵਾ ਨੂੰ ਵਧਾਈ ਦਿੱਤੀ ਹੈ ਅਤੇ ਪਰਿਵਾਰ ਵਲੋਂ ਆਪਣੀ ਹੋਣਹਾਰ ਪੁੱਤਰੀ ਦਾ ਮੂੰਹ ਮਿੱਠਾ ਕਰਵਾਇਆ ਗਿਆ |

ਪੁਲਿਸ ਨੇ ਲੋਕ ਮਿੱਤਰ ਬਣਦਿਆਂ ਕੀਤਾ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼

ਅਮਰਗੜ੍ਹ, 28 ਜੂਨ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਆਮ ਲੋਕਾਂ ਵੱਲ ਮਿੱਤਰਤਾ ਦਾ ਹੱਥ ਵਧਾਉਂਦਿਆਂ ਇਲਾਕੇ ਨੂੰ ਨਸ਼ਾ ਮੁਕਤ ਕਰਨ ਦਾ ਆਗਾਜ਼ ਸਟਾਰ ਇਨ ਫੂਡ ਪਲਾਜ਼ਾ ਵਿਖੇ ਇਕੱਤਰਤਾ ਕਰਦਿਆਂ ਕੀਤਾ | ਇਸ ਮੌਕੇ ਥਾਣਾ ਮੁੱਖ ਅਫਸਰ ਨਵਦੀਪ ਸਿੰਘ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਕਾਨਫ਼ਰੰਸ ਸੰਬੰਧੀ ਕੋਆਰਡੀਨੇਟ ਕਮੇਟੀ ਦੀ ਮੀਟਿੰਗ

ਮਸਤੂਆਣਾ ਸਾਹਿਬ, 28 ਜੂਨ (ਦਮਦਮੀ)-ਟੋਰਾਂਟੋ ਵਿਖੇ 2 ਤੋਂ 4 ਸਤੰਬਰ 2022 ਤੱਕ ਹੋਣ ਵਾਲੀ ਸੱਤਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ ਸਬੰਧੀ ਭਾਰਤ ਦੀ ਪੰਜ ਮੈਂਬਰੀ ਕੋਆਰਡੀਨੇਟਰ ਕਮੇਟੀ ਦੀ ਮੀਟਿੰਗ ਡਾ. ਰਵੇਲ ਸਿੰਘ ਦਿੱਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਡਾ. ਜਸਬੀਰ ...

ਪੂਰੀ ਖ਼ਬਰ »

ਨਸ਼ਿਆਂ ਸਮੇਤ ਕਾਬੂ ਵਿਅਕਤੀ 'ਆਪ' ਆਗੂਆਂ ਦਾ ਖ਼ਾਸ-ਗੁਪਤਾ

ਦਿੜ੍ਹਬਾ ਮੰਡੀ, 28 ਜੂਨ (ਹਰਬੰਸ ਸਿੰਘ ਛਾਜਲੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕਰਨ ਦੇ ਵਾਅਦੇ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੇ ਵਰਕਰ ਹੀ ਨਸ਼ਿਆਂ ਸਮੇਤ ਪੁਲਿਸ ਦੇ ਕਾਬੂ ਆ ਰਹੇ ਹਨ | ਦਿੜ੍ਹਬਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਰਿਹਾਇਸ਼ ਵਾਲਾ ਇਲਾਕਾ ਪਿਛਲੇ ਡੇਢ ਮਹੀਨੇ ਤੋਂ ਪਟਵਾਰੀ ਤੋਂ ਵਾਂਝਾ

ਸੰਗਰੂਰ, 28 ਜੂਨ (ਧੀਰਜ ਪਸ਼ੌਰੀਆ)-ਵੈਸੇ ਤਾਂ ਪੰਜਾਬ ਦੇ ਕਈ ਸਰਕਲਾਂ ਵਿਚ ਪਟਵਾਰੀਆਂ ਦੀਆਂ ਆਸਾਮੀਆਂ ਖਾਲੀ ਪਈਆਂ ਹਨ ਪਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਡਰੀਮ ਲੈਂਡ ਕਾਲੋਨੀ ਵਾਲਾ ਖੇਤਰ ਜੋ ਪਿੰਡ ਮੰਗਵਾਲ ਨਾਲ ਜੁੜਿਆ ਹੋਇਆ ਹੈ ਪਿਛਲੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਕੰਡਕਟਰ ਦੀ ਕੁੱਟਮਾਰ ਸੰਬੰਧੀ ਮਾਮਲਾ ਦਰਜ

ਮਾਲੇਰਕੋਟਲਾ, 28 ਜੂਨ (ਪਾਰਸ ਜੈਨ)-ਸਥਾਨਕ ਬੱਸ ਕੰਡਕਟਰ ਨਾਲ ਹੋਈ ਕੁੱਟਮਾਰ ਨੂੰ ਲੈ ਕੇ ਥਾਣਾ ਸਿਟੀ ਪੁਲਿਸ-1 ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਪੀ. ਆਰ. ਟੀ. ਸੀ. ਸੰਗਰੂਰ ਡੀਪੂ ਦਾ ਕੰਡਕਟਰ ਸਤਵਿੰਦਰ ਸਿੰਘ ਜੋ ਖੰਨਾ ਤੋਂ ਚੱਲ ਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੋਬਾਈਲ ਖੋਹਿਆ

ਭਵਾਨੀਗੜ੍ਹ, 28 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਭੱਟੀਵਾਲ ਕਲਾਂ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਪ੍ਰਵਾਸੀ ਮਜ਼ਦੂਰ 'ਤੇ ਹਮਲਾ ਕਰਦਿਆਂ ਉਸ ਨੂੰ ਜ਼ਖ਼ਮੀ ਕਰ ਕੇ ਮੋਬਾਇਲ ਖੋਹ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਜ਼ਖ਼ਮੀ ਹੋਏ ਅਨਿਲ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਵਲੋਂ ਵਪਾਰ ਲਈ ਵਾਹਗਾ ਬਾਰਡਰ ਖੋਲ੍ਹਣ ਦੀ ਮੰਗ ਸ਼ਲਾਘਾਯੋਗ-ਸਤਨਾਮ ਸਿੰਘ ਬਹਿਰੂ

ਸੰਗਰੂਰ, 28 ਜੂਨ (ਦਮਨਜੀਤ ਸਿੰਘ)-ਇੰਡੀਅਨ ਫਰਾਮਰਜ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਸੰਗਰੂਰ ਚੋਣ ਦੇ ਆਏ ਨਤੀਜਿਆਂ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਜ਼ਿਮਨੀ ਚੋਣ ਵਿਚ ਵੋਟਰਾਂ ਦੇ ਵੱਡੇ ...

ਪੂਰੀ ਖ਼ਬਰ »

ਸੰਜੀਵ ਗੋਇਲ ਬੌਬੀ ਬਣੇ ਕਲੱਬ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 28 ਜੂਨ (ਧਾਲੀਵਾਲ, ਭੁੱਲਰ)-ਰੋਟਰੀ ਕਲੱਬ ਸੁਨਾਮ ਸਿਟੀ ਵਲੋਂ ਇਕ ਪਰਿਵਾਰਕ ਮਿਲਣੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਰੋਟਰੀ ਦੇ ਡੀ.ਜੀ.ਈ. ਘਣਸ਼ਾਮ ਕਾਂਸਲ ਨੇ ਮੁੱਖ ਮਹਿਮਾਨ ਅਤੇ ਜੋਨਸ ਗੁਪਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਮੁੱਖ ਅਧਿਆਪਕ ਜਥੇਬੰਦੀ ਦੀ ਪਿ੍ੰਸੀਪਲ ਸਕੱਤਰ ਨਾਲ ਮੀਟਿੰਗ 4 ਨੂੰ

ਧਰਮਗੜ੍ਹ, 28 ਜੂਨ (ਗੁਰਜੀਤ ਸਿੰਘ ਚਹਿਲ)-ਮੁੱਖ ਅਧਿਆਪਕ ਜਥੇਬੰਦੀ ਪੰਜਾਬ ਅਤੇ ਸਿੱਧੀ ਭਰਤੀ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਅਤੇ ਜਸਵੀਰ ਸਿੰਘ ਮੋਗਾ ਨੇ ਕਿਹਾ ਕਿ ਸਾਰੇ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਸਥਾਈ ਹੱਲ ਲਈ ਵਿਧਾਇਕ ਗੋਇਲ ਨੇ ਸਦਨ 'ਚ ਉਠਾਈ ਆਵਾਜ਼

ਲਹਿਰਾਗਾਗਾ, 28 ਜੂਨ (ਅਸ਼ੋਕ ਗਰਗ)-ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੇ ਪਿਛਲੇ ਤਿੰਨ ਦਹਾਕਿਆਂ ਤੋਂ ਘੱਗਰ ਦਾ ਸੰਤਾਪ ਭੋਗ ਰਹੇ ਲੋਕਾਂ ਦਾ ਮੁੱਦਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਠਾ ਕੇ ਘੱਗਰ ਦੀ ਸਥਿਤੀ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਕਿ ...

ਪੂਰੀ ਖ਼ਬਰ »

ਕਾਲਜ ਲਾਇਬ੍ਰੇਰੀ ਨੂੰ ਕਿਤਾਬ 'ਖੇਡ ਚਰਚਾ' ਭੇਟ

ਸੁਨਾਮ ਊਧਮ ਸਿੰਘ ਵਾਲਾ, 28 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਡੀ.ਪੀ.ਓ, ਸੀ.ਬੀ.ਐਸ.ਈ.ਸਿਲੇਬਸ ਕਮੇਟੀ ਦੇ ਸਾਬਕਾ ਮੈਂਬਰ ਅਤੇ ਖੇਡ ਤੇ ਸਭਿਆਚਾਰਕ ਲੇਖਕ ਮਨਦੀਪ ਸਿੰਘ ਵਲੋਂ ਆਪਣੀ ਨਵੀਂ ਲਿਖੀ ਕਿਤਾਬ 'ਖੇਡ ਚਰਚਾ' ਸਥਾਨਕ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਲੌਂਗੋਵਾਲ ਵਿਖੇ ਸਟੇਡੀਅਮ ਦੇ ਨਿਰਮਾਣ ਦੀ ਮੰਗ ਨੂੰ 25 ਸਾਲ ਬਾਅਦ ਬੂਰ ਪੈਣ ਦੀ ਆਸ

ਲੌਂਗੋਵਾਲ, 28 ਜੂਨ (ਵਿਨੋਦ, ਖੰਨਾ)-ਨਵੀਂ ਸਰਕਾਰ ਦੇ ਪਹਿਲੇ ਬਜਟ ਤੋਂ ਬਾਅਦ ਲੌਂਗੋਵਾਲ ਵਿਖੇ ਸਟੇਡੀਅਮ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਸ਼ਹਿਰ ਨਿਵਾਸੀਆਂ ਦੀਆਂ ਆਸਾਂ ਨੂੰ 25 ਸਾਲਾਂ ਬਾਅਦ ਬੂਰ ਪੈਂਦਾ ਨਜ਼ਰ ਆ ਰਿਹਾ ਹੈ | ਇਸ ਮੁੱਦੇ 'ਤੇ 1997 ਤੋਂ ਲਗਾਤਾਰ ਸੰਘਰਸ਼ ...

ਪੂਰੀ ਖ਼ਬਰ »

ਬਜਟ 'ਚ ਕਿਸਾਨ ਮਜ਼ਦੂਰਾਂ ਨੂੰ ਕੋਈ ਰਾਹਤ ਨਹੀਂ-ਜੋਗਿੰਦਰ ਉਗਰਾਹਾਂ

ਸੁਨਾਮ ਊਧਮ ਸਿੰਘ ਵਾਲਾ, 28 ਜੂਨ (ਰੁਪਿੰਦਰ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿਚ ਕਿਸਾਨਾਂ-ਮਜ਼ਦੂਰਾਂ ਦਾ ਕੋਈ ਧਿਆਨ ਨਹੀਂ ਰੱਖਿਆ ਅਤੇ ਇਸ ਬਜਟ ਨੇ ਕਿਸਾਨਾਂ ...

ਪੂਰੀ ਖ਼ਬਰ »

ਬਜਟ ਮੁਲਾਜ਼ਮ ਵਿਰੋਧੀ ਤੇ ਕੀਤੇ ਵਾਅਦਿਆਂ ਤੋਂ ਬਿਲਕੁਲ ਉਲਟ-ਡੀ.ਟੀ.ਐੱਫ.

ਸੰਗਰੂਰ, 28 ਜੂਨ (ਧੀਰਜ ਪਸ਼ੋਰੀਆ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਪਲੇਠਾ ਬਜਟ ਮੁਲਾਜ਼ਮ ਵਿਰੋਧੀ ਅਤੇ ਮੋਦੀ ਹਕੂਮਤ ਨਵੀਂ ਸਿੱਖਿਆ ਨੀਤੀ 2020 ਦੀਆਂ ਨਿੱਜੀਕਰਨ ਪੱਖੀ, ਲੋਕ ਵਿਰੋਧੀ ਨੀਤੀਆਂ ਨੂੰ ਸਾਜ਼ਿਸ਼ੀ ਢੰਗ ਨਾਲ ਲਾਗੂ ਕਰਨ ਵਾਲਾ ਹੈ ਜਿਸ ...

ਪੂਰੀ ਖ਼ਬਰ »

ਬੀ.ਐੱਡ ਕਾਲਜ 'ਚ 'ਮੇਕਰ ਓਵਰ ਹੁਨਰ ਵਿਕਾਸ' ਵਿਸ਼ੇ 'ਤੇ ਵਰਕਸ਼ਾਪ

ਮਸਤੂਆਣਾ ਸਾਹਿਬ, 28 ਜੂਨ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਿੰ੍ਰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਹੇਠ 'ਮੇਕਰ ਓਵਰ ਹੁਨਰ ਵਿਕਾਸ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਆਨਲਾਈਨ ਆਯੋਜਨ ਕੀਤੀ ਗਈ ਜਿਸ ਵਿਚ ਬੀ. ਐਡ ਤੇ ਐਮ. ਐਡ ਦੇ ...

ਪੂਰੀ ਖ਼ਬਰ »

ਜਥੇਬੰਦੀਆਂ ਦੇ ਧਰਨੇ ਪ੍ਰਦਰਸ਼ਨ 'ਆਪ' ਲਈ ਹੋਏ ਨੁਕਸਾਨਦੇਹ ਸਿੱਧ

ਲੌਂਗੋਵਾਲ, 28 ਜੂਨ (ਵਿਨੋਦ, ਖੰਨਾ)-ਸੰਗਰੂਰ ਜ਼ਿਮਨੀ ਚੋਣ ਲਈ ਚੋਣ ਜ਼ਾਬਤੇ ਤੋਂ ਬਾਅਦ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸੰਗਰੂਰ ਵਿਖੇ ਕੀਤੇ ਧਰਨੇ ਪ੍ਰਦਰਸ਼ਨ ਵੀ ਆਮ ਆਦਮੀ ਪਾਰਟੀ ਲਈ ਘਾਤਕ ਸਿੱਧ ਹੋਏ ਹਨ | ਚਿਰਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ...

ਪੂਰੀ ਖ਼ਬਰ »

ਸਿੱਧੀ ਬਿਜਾਈ 'ਤੇ ਉਤਸ਼ਾਹਿਤ ਰਾਸ਼ੀ ਲਈ 30 ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ-ਏ.ਡੀ.ਸੀ.

ਮਲੇਰਕੋਟਲਾ, 28 ਜੂਨ (ਪਾਰਸ ਜੈਨ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਪੰਜਾਬ ਰਾਜ ਵਿਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ...

ਪੂਰੀ ਖ਼ਬਰ »

ਸੰਘੇੜਾ ਤੇ ਕਲੇਰਾਂ ਪਰਿਵਾਰ ਨਾਲ ਦੁੱਖ ਸਾਂਝਾ

ਸ਼ੇਰਪੁਰ, 28 ਜੂਨ (ਦਰਸ਼ਨ ਸਿੰਘ ਖੇੜੀ)-ਉੱਘੇ ਸਮਾਜ ਸੇਵੀ ਤੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਮੱਘਰ ਸਿੰਘ ਪ੍ਰਧਾਨ ਸੰਘੇੜਾ ਜੋ ਸੰਤ ਬਾਬਾ ਜਗਜੀਤ ਸਿੰਘ ਕਲੇਰਾਂ ਵਾਲਿਆਂ ਦੇ ਸਾਹੁਰਾ ਸਾਹਿਬ ਸਨ, ਦੇ ਅਕਾਲ ਚਲਾਣਾ 'ਤੇ ਸੰਘੇੜਾ ਪਰਿਵਾਰ ਅਤੇ ਕਲੇਰਾਂ ਵਾਲਿਆਂ ਨਾਲ ...

ਪੂਰੀ ਖ਼ਬਰ »

ਸੰਘੇੜਾ ਤੇ ਕਲੇਰਾਂ ਪਰਿਵਾਰ ਨਾਲ ਦੁੱਖ ਸਾਂਝਾ

ਸ਼ੇਰਪੁਰ, 28 ਜੂਨ (ਦਰਸ਼ਨ ਸਿੰਘ ਖੇੜੀ)-ਉੱਘੇ ਸਮਾਜ ਸੇਵੀ ਤੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਮੱਘਰ ਸਿੰਘ ਪ੍ਰਧਾਨ ਸੰਘੇੜਾ ਜੋ ਸੰਤ ਬਾਬਾ ਜਗਜੀਤ ਸਿੰਘ ਕਲੇਰਾਂ ਵਾਲਿਆਂ ਦੇ ਸਾਹੁਰਾ ਸਾਹਿਬ ਸਨ, ਦੇ ਅਕਾਲ ਚਲਾਣਾ 'ਤੇ ਸੰਘੇੜਾ ਪਰਿਵਾਰ ਅਤੇ ਕਲੇਰਾਂ ਵਾਲਿਆਂ ਨਾਲ ...

ਪੂਰੀ ਖ਼ਬਰ »

ਚੋਣ ਜ਼ਾਬਤਾ ਖ਼ਤਮ ਹੰੁਦਿਆਂ ਹੀ ਸੰਗਰੂਰ 'ਚ ਸ਼ੁਰੂ ਹੋਏ ਗ੍ਰਾਮ ਸਭਾਵਾਂ ਦੇ ਇਜਲਾਸ

ਸੰਗਰੂਰ, 28 ਜੂਨ (ਧੀਰਜ ਪਸ਼ੌਰੀਆ)-ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵਲੋਂ ਬੇਸ਼ੱਕ ਪੰਜਾਬ ਦੇ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਦੇ ਇਜਲਾਸ 15 ਤੋਂ 26 ਜੂਨ ਤੱਕ ਕਰਵਾ ਲਏ ਗਏ ਹਨ ਪਰ ਲੋਕ ਸਭਾ ਹਲਕਾ ਸੰਗਰੂਰ ਅਧੀਨ ਪੈਂਦੇ ਪਿੰਡਾਂ ਵਿਚ ਚੋਣ ਜਾਬਤੇ ਦੇ ਲਾਗੂ ਹੋਣ ...

ਪੂਰੀ ਖ਼ਬਰ »

ਜਥੇਦਾਰ ਉਜਾਗਰ ਸਿੰਘ ਨਹੀਂ ਰਹੇ

ਭਵਾਨੀਗੜ੍ਹ, 28 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ 'ਤੇ ਰਹੇ ਬਜ਼ੁਰਗ ਟਕਸਾਲੀ ਆਗੂ ਅਤੇ ਪਿੰਡ ਫੱਗੂਵਾਲਾ ਦੇ ਲੰਮਾਂ ਸਮਾਂ ਸਰਪੰਚ ਰਹੇ ਜਥੇਦਾਰ ਉਜਾਗਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ | ਜਥੇਦਾਰ ਉਜਾਗਰ ਸਿੰਘ ਸਾਬਕਾ ...

ਪੂਰੀ ਖ਼ਬਰ »

ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਥਾਣਾ ਸ਼ੇਰਪੁਰ ਅੱਗੇ ਧਰਨਾ

ਸ਼ੇਰਪੁਰ, 28 ਜੂਨ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਆਏ ਦਿਨ ਵਾਪਰ ਰਹੀਆਂ ਲੁੱਟ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਥਾਣਾ ਸ਼ੇਰਪੁਰ ਅੱਗੇ ਧਰਨਾ ਦੇ ਕੇ ਪੁਲਿਸ ...

ਪੂਰੀ ਖ਼ਬਰ »

ਬੈਂਕ 'ਚ ਸਟਾਫ਼ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਸ਼ੇਰਪੁਰ, 28 ਜੂਨ (ਦਰਸ਼ਨ ਸਿੰਘ ਖੇੜੀ)-ਸ਼ੇਰਪੁਰ ਕਸਬੇ ਦੀ ਸਭ ਤੋਂ ਪੁਰਾਣੀ ਬੈਂਕ ਪੰਜਾਬ ਨੈਸ਼ਨਲ ਬੈਂਕ ਵਿਚ ਸਟਾਫ਼ ਦੀ ਘਾਟ ਕਾਰਨ ਖਾਤਾਧਾਰਕਾਂ ਅਤੇ ਵਪਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਭੁਪਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸ਼ੇਰਪੁਰ, 28 ਜੂਨ (ਦਰਸਨ ਸਿੰਘ ਖੇੜੀ)-ਸਬ ਤਹਿਸੀਲ ਸ਼ੇਰਪੁਰ ਵਿਖੇ ਪਟਿਆਲਾ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਭੁਪਿੰਦਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਤਹਿਸੀਲ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ...

ਪੂਰੀ ਖ਼ਬਰ »

ਕੇਂਦਰ ਦੀਆਂ ਉਪਲਬਧੀਆਂ ਲੋਕਾਂ ਤੱਕ ਪਹੁੰਚਾਉਣ 'ਚ ਭਾਜਪਾ ਰਹੀ ਅਸਫਲ-ਪੂਨੀਆ

ਸੰਗਰੂਰ, 28 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਪਾਰਟੀ ਦੇ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਭਾਜਪਾ ਦੀ ਸੂਬਾਈ ਲੀਡਰਸ਼ਿਪ ਲਈ ਇਹ ਵਿਚਾਰ ਕਰਨ ਦਾ ਸਮਾਂ ਹੈ ਕਿ ਲੋਕ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਲੇਖਕਾਂ, ਕਲਾਕਾਰਾਂ, ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨਾਲ ਇਨਸਾਫ਼ ਨਹੀਂ ਕੀਤਾ-ਡਾ: ਤੇਜਵੰਤ ਮਾਨ

ਸੰਗਰੂਰ, 28 ਜੂਨ (ਸੁਖਵਿੰਦਰ ਸਿੰਘ ਫੁੱਲ)-ਵਿੱਤ ਮੰਤਰੀ ਨੇ ਪੇਸ਼ ਕੀਤੇ ਬਜਟ ਵਿਚ ਸਮਾਜਿਕ ਸਰੋਕਾਰਾਂ ਨੂੰ ਅੱਖੋਂ ਪਰੋਖੇ ਕਰਦਿਆਂ ਇੱਕ ਪੈਸਾ ਵੀ ਪੰਜਾਬੀ ਭਾਸ਼ਾ ਦੀ ਉੱਨਤੀ, ਸਭਿਆਚਾਰਕ ਵਿਰਾਸਤ ਦੀ ਸੰਭਾਲ, ਭਾਸ਼ਾ ਵਿਭਾਗ ਅਤੇ ਲੇਖਕਾਂ ਦੇ ਪਿਛਲੇ 8 ਸਾਲਾਂ ਤੋਂ ...

ਪੂਰੀ ਖ਼ਬਰ »

ਮਲੇਰਕੋਟਲਾ ਜ਼ਿਲ੍ਹਾ ਪੁਲਿਸ ਵਲੋਂ ਸਾਂਝੀ ਸੱਥ ਪ੍ਰੋਗਰਾਮ ਦੀ ਸ਼ੁਰੂਆਤ

ਮਲੇਰਕੋਟਲਾ, 28 ਜੂਨ (ਪਾਰਸ ਜੈਨ, ਪਰਮਜੀਤ ਸਿੰਘ ਕੁਠਾਲਾ)- ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ, ਆਈ.ਪੀ.ਐਸ. ਵਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਸਰਕਲ ਅਫ਼ਸਰਾਂ ਅਤੇ ਮੁੱਖ ਥਾਣਾ ਅਫ਼ਸਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਕੁੱਟਮਾਰ ਦਾ ਸ਼ਿਕਾਰ ਹੋਏ ਵਿਅਕਤੀ ਦੀ ਮੌਤ, ਮਾਮਲਾ ਦਰਜ

ਭਵਾਨੀਗੜ੍ਹ, 28 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਲਿਆਲ ਵਿਖੇ ਪੰਚਾਇਤੀ ਟੋਭੇ 'ਚ ਬਣਾਏ ਮੱਛੀ ਫਾਰਮ ਦੀ ਚੌਕੀਦਾਰੀ ਕਰਦੇ ਪ੍ਰਵਾਸੀ ਵਿਅਕਤੀ ਦੀ ਇਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਕੁੱਟਮਾਰ ਕਰਨ 'ਤੇ ਇਲਾਜ ਦੌਰਾਨ ਮੌਤ ਹੋਣ 'ਤੇ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ...

ਪੂਰੀ ਖ਼ਬਰ »

ਕੈਨੇਡਾ ਨੇ ਵੀ ਸਟੂਡੈਂਟ ਤੇ ਵਿਜ਼ਟਰ ਵੀਜ਼ੇ ਦੇਣ 'ਚ ਰਫ਼ਤਾਰ ਕੀਤੀ ਤੇਜ਼-ਸੁਖਵਿੰਦਰ ਸਿੰਘ

ਸੰਗਰੂਰ, 28 ਜੂਨ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਨੇ ਸਟੂਡੈਂਟ ਅਤੇ ਵਿਜਟਰ ਵੀਜੇ ਦੇਣ ਵਿਚ ਰਫਤਾਰ ਕਾਫੀ ਤੇਜ਼ ਕੀਤੀ ਹੈ ਪਰ ਫਿਰ ਵੀ ਕੁਝ ਕੁ ਸਮਾਂ ਇਹ ਮੁਲਕ ਜ਼ਰੂਰ ਲੱਗਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਅਕਾਲੀ ਦਲ (ਅ) ਦੀ ਪਿੰਡ ਇਕਾਈ ਦਾ ਗਠਨ

ਜਖੇਪਲ, 28 ਜੂਨ (ਮੇਜਰ ਸਿੰਘ ਸਿੱਧੂ)-ਪਿੰਡ ਜਖੇਪਲ ਧਾਲੀਵਾਲਬਾਸ ਵਿਖੇ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ ਅਕਾਲੀ ਦਲ ਅੰਮਿ੍ਤਸਰ ਸ. ਮੱਖਣ ਸਿੰਘ ਸਮਾਓ ਦੀ ਅਗਵਾਈ ਹੇਠ ਪਿੰਡ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਕਮੇਟੀ ਵਿਚ ਪ੍ਰਧਾਨ ਸਤਗੁਰ ਸਿੰਘ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਸ਼ੈਲੀ ਬਾਂਸਲ ਬਣੇ ਸੁਨਾਮ ਵਿਧਾਨ ਸਭਾ ਭਾਜਪਾ ਦੇ ਕਨਵੀਨਰ

ਸੁਨਾਮ ਊਧਮ ਸਿੰਘ ਵਾਲਾ, 28 ਜੂਨ (ਧਾਲੀਵਾਲ, ਭੁੱਲਰ)-ਭਾਰਤੀ ਜਨਤਾ ਪਾਰਟੀ ਵਲੋਂ ਆਗਾਮੀ ਲੋਕ ਸਭਾ 2024 ਚੁਣਾਵਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਚੁੱਕਿਆ ਹਨ ਅਤੇ ਇਸੇ ਲੜੀ ਤਹਿਤ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ੈਲੀ ਬਾਂਸਲ ਨੂੰ ਵਿਧਾਨ ਸਭਾ ਹਲਕਾ ਸੁਨਾਮ ਦਾ ...

ਪੂਰੀ ਖ਼ਬਰ »

ਪੰਜਾਬ ਸਟੇਟ ਸਵੀਮਿੰਗ ਚੈਂਪੀਅਨਸ਼ਿਪ 5 ਤਗਮੇ ਜਿੱਤ ਕੇ ਲਕਸ਼ੈ ਜਿੰਦਲ ਨੇ ਸੂਬਾ ਪੱਧਰ 'ਤੇ ਨਾਮਣਾ ਖੱਟਿਆ

ਭਵਾਨੀਗੜ੍ਹ, 28 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਇਕ ਲੜਕੇ ਵਲੋਂ ਪੰਜਾਬ ਸਟੇਟ ਸਵੀਮਿੰਗ ਚੈਂਪੀਅਨਸ਼ਿਪ ਵਿਚੋਂ 5 ਤਗਮੇ ਜਿੱਤ ਕੇ ਜ਼ਿਲ੍ਹਾ ਸੰਗਰੂਰ ਅਤੇ ਮਾਪਿਆਂ ਦਾ ਨਾਮ ਉੱਚਾ ਕੀਤਾ | ਜਾਣਕਾਰੀ ਦਿੰਦਿਆਂ ਸਥਾਨਕ ਸ਼ਹਿਰ ਦੇ ਵਾਸੀ ਲਕਸ਼ੈ ਜਿੰਦਲ ...

ਪੂਰੀ ਖ਼ਬਰ »

ਬਜਟ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੀ ਵਾਅਦਾ-ਿਖ਼ਲਾਫ਼ੀ-ਰਾਜ ਕੁਮਾਰ ਅਰੋੜਾ

ਸੰਗਰੂਰ, 28 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਸ੍ਰੀ ਰਾਜ ਕੁਮਾਰ ਅਰੋੜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤੇ ਆਪਣੇ ਪਲੇਠੇ ਬਜਟ ਦੀ ਸਖ਼ਤ ਲਫ਼ਜ਼ਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਸ ...

ਪੂਰੀ ਖ਼ਬਰ »

ਮਾਨ ਦੀ ਜਿੱਤ ਨੂੰ ਲੈ ਕੇ ਕੋਰਟ ਕੰਪਲੈਕਸ ਸੁਨਾਮ 'ਚ ਜਸ਼ਨ ਦਾ ਮਾਹੌਲ

ਸੁਨਾਮ ਊਧਮ ਸਿੰਘ ਵਾਲਾ, 28 ਜੂਨ (ਭੁੱਲਰ, ਧਾਲੀਵਾਲ) - ਸੰਗਰੂਰ ਲੋਕ ਸਭਾ ਉੱਪ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਜਿੱਤ ਨੂੰ ਲੈ ਕੇ ਕੋਰਟ ਕੰਪਲੈਕਸ ਸੁਨਾਮ 'ਚ ਜਸ਼ਨ ਦਾ ਮਾਹੌਲ ਵੇਖਿਆ ਗਿਆ | ਸਮੁੱਚੇ ਵਕੀਲ ਭਾਈਚਾਰੇ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ. ...

ਪੂਰੀ ਖ਼ਬਰ »

ਪ੍ਰੋਫੈਸਰਾਂ ਦੀ ਬੰਦ ਪਈ ਰੈਗੂਲਰ ਭਰਤੀ ਬਹਾਲ ਕਰੇ ਸਰਕਾਰ-ਪ੍ਰੋ. ਮਝੈਲ

ਖਨੌਰੀ, 28 ਜੂਨ (ਰਾਜੇਸ਼ ਕੁਮਾਰ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਅਤੇ ਅਧੀਨ ਸਰਕਾਰੀ ਕਾਲਜਾਂ 'ਚ ਅਤੇ ਪੂਰੇ ਪੰਜਾਬ ਵਿਚ ਪੋ੍ਰਫੈਸਰਾਂ ਦੀਆ ਅਨੇਕਾਂ ਅਸਾਮੀਆਂ ਖਾਲੀ ਪਈਆ ਹਨ, ਪਰ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਕਾਲਜਾਂ ਵਿਚ ਖਾਲੀ ਅਸਾਮੀਆਂ ਨੂੰ ਭਰਨ ਲਈ ...

ਪੂਰੀ ਖ਼ਬਰ »

ਵਿਧਾਨ ਸਭਾ ਸੈਸ਼ਨ 'ਚ ਪਹਿਲੀ ਵਾਰੀ ਗੂੰਜਿਆ ਘੱਗਰ ਦਰਿਆ ਦਾ ਮਸਲਾ-ਵਿਧਾਇਕ ਗੋਇਲ

ਮੂਣਕ, 28 ਜੂਨ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਹਰ ਸਾਲ ਹੜ੍ਹਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਰਬਾਦ ਕਰਨ ਵਾਲੇ ਘੱਗਰ ਦਰਿਆ ਦਾ ਮੁੱਦਾ ਆਦਮੀ ਪਾਰਟੀ ਦੇ ਹਲਕਾ ਲਹਿਰਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਪਹਿਲੀ ਵਾਰੀ ਪੰਜਾਬ ਦੇ ਵਿਧਾਨ ਸਭਾ ...

ਪੂਰੀ ਖ਼ਬਰ »

ਦਰਸ਼ਨ ਸਿੰਘ ਘੁਮਾਣ ਪੈਸਟੀਸਾਈਡਜ਼ ਯੂਨੀਅਨ ਦੇ ਪ੍ਰਧਾਨ ਬਣੇ

ਦਿੜ੍ਹਬਾ ਮੰਡੀ, 28 ਜੂਨ (ਹਰਬੰਸ ਸਿੰਘ ਛਾਜਲੀ)-ਪੈਸਟੀਸਾਈਡਜ਼ ਯੂਨੀਅਨ ਦਿੜ੍ਹਬਾ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਵਿਚ ਪ੍ਰਧਾਨ ਦਰਸ਼ਨ ਸਿੰਘ ਘੁਮਾਣ ਚੁਣੇ ਗਏ | ਸ. ਘੁਮਾਣ ਨੇ ਕਿਹਾ ਕਿ ਕੀਟਨਾਸ਼ਕ ਦਵਾਈ ਵਿਕਰੇਤਾ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਅਫ਼ੀਮ ਸਮੇਤ ਵਿਅਕਤੀ ਕਾਬੂ

ਦਿੜ੍ਹਬਾ ਮੰਡੀ/ਕੌਹਰੀਆਂ, 28 ਜੂਨ (ਛਾਜਲੀ, ਸੋਨੂੰ, ਸਿੱਧੂ)-ਦਿੜ੍ਹਬਾ ਪੁਲਿਸ ਨੇ ਇਕ ਵਿਅਕਤੀ ਨੂੰ 23 ਸੌ ਨਸ਼ੀਲੀਆਂ ਗੋਲੀਆਂ ਅਤੇ ਢਾਈ ਸੌ ਗਰਾਮ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਪੁਲਿਸ ਮੁਖੀ ਦਿੜ੍ਹਬਾ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਖੜ੍ਹੇ ਗੰਦੇ ਪਾਣੀ ਦਾ ਹੱਲ ਨਾ ਹੋਣ 'ਤੇ ਲੋਕ ਦੁਖੀ

ਲਹਿਰਾਗਾਗਾ, 28 ਜੂਨ (ਅਸ਼ੋਕ ਗਰਗ)-ਸਥਾਨਕ ਵਾਰਡ ਨੰਬਰ 9 ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਬਸਤੀ ਦਾ ਗੰਦਾ ਪਾਣੀ ਬਾਬਾ ਹੀਰਾ ਸਿੰਘ ਭੱਠਲ ਕਾਲਜ ਦੇ ਗੇਟ ਤਕ ਪਹੁੰਚ ਗਿਆ ਹੈ ਅਤੇ ਹਰੀ ਸਿੰਘ ਤਰਕ ਦੇ ...

ਪੂਰੀ ਖ਼ਬਰ »

ਰਾਸ਼ਟਰੀ ਸੈਮੀਨਾਰ 'ਚ ਪੀ. ਏ. ਯੂ. ਦੀ ਵਿਦਿਆਰਥਣ ਅੱਵਲ

ਲੁਧਿਆਣਾ, 28 ਜੂਨ (ਪੁਨੀਤ ਬਾਵਾ)-ਰਾਸ਼ਟਰੀ ਸੈਮੀਨਾਰ 'ਚ ਪੋਸਟਰ ਬਣਾਉਣ ਦੇ ਮੁਕਾਬਲੇ 'ਚ ਪੀ. ਏ. ਯੂ. ਦੇ ਬੌਟਨੀ ਵਿਭਾਗ 'ਚ ਪੀ. ਐਚ. ਡੀ. ਦੀ ਵਿਦਿਆਰਥਣ ਕੁਮਾਰੀ ਰਵਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ | ਇਹ ਰਾਸ਼ਟਰੀ ਸੈਮੀਨਾਰ ਨੈਸ਼ਨਲ ਸੁਸਾਇਟੀ ਆਫ਼ ਪਲਾਂਟ ...

ਪੂਰੀ ਖ਼ਬਰ »

ਡਾ. ਤਜਿੰਦਰਪਾਲ ਸਿੰਘ ਗੁਰੂ ਰਵਿਦਾਸ ਆਯੂਰਵੈਦਿਕ 'ਵਰਸਿਟੀ ਦੀ ਸੈਨੇਟ ਦੇ ਮੈਂਬਰ ਬਣੇ

ਲੁਧਿਆਣਾ, 28 ਜੂਨ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਉੱਘੇ ਹੋਮਿਓਪੈਥਿਕ ਡਾ. ਤਜਿੰਦਰਪਾਲ ਸਿੰਘ ਚੇਅਰਮੈਨ ਹੋਮਿਓਪੈਥਿਕ ਕੌਂਸਲ ਨੂੰ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੀ ਸੈਨੇਟ ਦਾ 2 ਸਾਲ ਲਈ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਇਸ ਸੰਬੰਧੀ ਰਾਜਪਾਲ ...

ਪੂਰੀ ਖ਼ਬਰ »

ਬੱਸ ਕੰਪਨੀ ਦੀ ਠੱਗੀ ਦਾ ਸ਼ਿਕਾਰ ਸਵਾਰੀਆਂ ਵਲੋਂ ਬੱਸ ਅੱਡੇ 'ਚ ਹੰਗਾਮਾ

ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਬੱਸ ਕੰਪਨੀ ਦੀ ਠੱਗੀ ਦਾ ਸ਼ਿਕਾਰ ਸਵਾਰੀਆਂ ਨੇ ਲੁਧਿਆਣਾ ਬੱਸ ਅੱਡੇ 'ਤੇ ਹੰਗਾਮਾ ਖੜ੍ਹਾ ਕਰ ਦਿੱਤਾ | ਜਾਣਕਾਰੀ ਅਨੁਸਾਰ ਦਿੱਲੀ ਤੋਂ ਬੱਸ ਕੰਪਨੀ ਦੇ ਡਰਾਈਵਰ ਤੇ ਕੰਡਕਟਰ ਨੇ ਏਜੰਟਾਂ ਨਾਲ ਮਿਲ ਕੇ ਸਵਾਰੀਆਂ ਪਾਸੋਂ ...

ਪੂਰੀ ਖ਼ਬਰ »

ਵਿਧਾਇਕ ਪ੍ਰਾਸ਼ਰ ਨੇ ਕਪੂਰ ਹਸਪਤਾਲ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ

ਲੁਧਿਆਣਾ, 28 ਜੂਨ (ਕਵਿਤਾ ਖੁੱਲਰ)-ਹਲਕਾ ਸੈਂਟਰਲ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਅੱਜ ਵਿਧਾਨ ਸਭਾ 'ਚ ਪੁਰਾਣੀ ਸਬਜ਼ੀ ਮੰਡੀ ਨੇੜੇ ਸਥਿਤ ਕਪੂਰ ਹਸਪਤਾਲ ਦਾ ਮੁੱਦਾ ਚੁੱਕਿਆ | ਕਪੂਰ ਹਸਪਤਾਲ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਪਿਆ ਹੈ | ਅਸ਼ੋਕ ਪਰਾਸ਼ਰ ਪੱਪੀ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪਲੇਠਾ ਬਜਟ ਕਾਰਪੋਰੇਟੀਕਰਨ ਦਾ ਪੁਲੰਦਾ-ਸਾਂਝਾ ਫ਼ਰੰਟ

ਲੁਧਿਆਣਾ, 28 ਜੂਨ (ਸਲੇਮਪੁਰੀ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫ਼ਰੰਟ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਪਲੇਠੇ ਬਜਟ ਨੂੰ ਰੱਦ ਕਰਦਿਆਂ ਕਿਹਾ ਕਿ ਇਸ 'ਚ ਕੁੱਝ ਵੀ ਨਵਾਂ ਨਹੀਂ ਹੈ, ਸਗੋਂ ਪਹਿਲੀਆਂ ਸਰਕਾਰਾਂ ਵਾਂਗ ਹੀ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 1 ਹੋਰ ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 28 ਜੂਨ (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਵਾਇਰਸ ਫਿਰ ਤੋਂ ਬੁਰੀ ਤਰ੍ਹਾਂ ਪੈਰ ਪਸਾਰਦਾ ਜਾ ਰਿਹਾ ਹੈ, ਜਿਸ ਕਰਕੇ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਤੇ ਇਸ ਵਾਇਰਸ ਪ੍ਰਤੀ ਲੋਕਾਂ ਵਿਚ ਮੁੜ ਸਹਿਮ ਦਾ ਮਾਹੌਲ ਪੈਦਾ ...

ਪੂਰੀ ਖ਼ਬਰ »

12ਵੀਂ ਦੇ ਨਤੀਜੇ 'ਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਤੇ ਆਰ. ਐਸ. ਮਾਡਲ ਸਕੂਲ ਦੇ ਵਿਦਿਆਰਥੀਆਂ ਦੀ ਰਹੀ ਝੰਡੀ

ਲੁਧਿਆਣਾ, 28 ਜੂਨ (ਪੁਨੀਤ ਬਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਦਾ ਨਤੀਜਾ ਐਲਾਨਿਆ ਗਿਆ ਹੈ | 12ਵੀਂ ਦੇ ਨਤੀਜੇ 'ਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਤੇ ਆਰ. ਐਸ. ਮਾਡਲ ਸਕੂਲ ਦੇ ਵਿਦਿਆਰਥੀਆਂ ਦੀ ਝੰਡੀ ਰਹੀ | ਆਰਟਸ 'ਚੋਂ ਤੇਜਾ ਸਿੰਘ ਸੁਤੰਤਰ ...

ਪੂਰੀ ਖ਼ਬਰ »

ਚਾਰਟਰਡ ਅਕਾਊਾਟੈਂਟ ਬਣਨ ਦਾ ਸੁਪਨਾ-ਕੋਮਲਪ੍ਰੀਤ ਕੌਰ

ਫੁੱਲਾਂਵਾਲ, 28 ਜੂਨ (ਮਨਜੀਤ ਸਿੰਘ ਦੁੱਗਰੀ)-12ਵੀਂ ਜਮਾਤ ਦੇ ਨਤੀਜਿਆਂ 'ਚ ਪੰਜਾਬ ਵਿਚੋਂ 6ਵਾਂ ਰੈਂਕ ਹਾਸਲ ਕਰਨ ਵਾਲੀ ਪਿੰਡ ਮਾਣਕਵਾਲ ਦੀ ਕਾਮਰਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਦਾ ਸੁਪਨਾ ਚਾਰਟਰਡ ਅਕਾਉਂਟੈਂਟ ਬਣਨ ਦਾ ਹੈ | ਕੋਮਲਪ੍ਰੀਤ ਕੌਰ ਜਿਸ ਦੇ ਪਿਤਾ ...

ਪੂਰੀ ਖ਼ਬਰ »

ਗੈਰ ਕਾਨੂੰਨੀ ਤੌਰ 'ਤੇ ਸਬਮਰਸੀਬਲ ਪੰਪਾਂ ਦਾ ਲੱਗਣਾ ਲਗਾਤਾਰ ਜਾਰੀ

ਢੰਡਾਰੀ ਕਲਾਂ, 28 ਜੂਨ (ਪਰਮਜੀਤ ਸਿੰਘ ਮਠਾੜੂ)-ਮਨਾਹੀ ਦੇ ਬਾਵਜੂਦ ਦੱਖਣੀ ਇਲਾਕੇ 'ਚ ਸਬਮਰਸੀਬਲ ਪੰਪਾਂ ਦਾ ਲੱਗਣਾ ਲਗਾਤਾਰ ਜਾਰੀ ਹੈ | ਲੋਕਾਂ ਦਾ ਮੰਨਣਾ ਹੈ ਕਿ ਪ੍ਰਸ਼ਾਸਨਕ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨ੍ਹਾਂ ਇਹ ਸਭ ਕੁਝ ਸੰਭਵ ਨਹੀਂ ਹੈ | ਉੱਚ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਸਾਲ 2022-23 ਲਈ ਕੁਲੈਕਟਰ ਰੇਟ ਰੀਵਾਈਜਡ ਕਰਨ ਦੀ ਕਾਰਵਾਈ ਆਰੰਭ-ਡੀ. ਸੀ.

ਲੁਧਿਆਣਾ, 28 ਜੂਨ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ 'ਚ ਸਾਲ 2022-23 ਲਈ ਕੁਲੈਕਟਰ ਰੇਟ ਰੀਵਾਈਜਡ ਕੀਤੇ ਜਾਣੇ ਹਨ | ਕੁਲੈਕਟਰ ਰੇਟ ਰੀਵਾਈਜਡ ...

ਪੂਰੀ ਖ਼ਬਰ »

ਸ਼ਹਿਰ 'ਚ ਪਾਣੀ ਦੀ ਨਿਕਾਸੀ ਤੇ ਬੁੱਢੇ ਦਰਿਆ ਦੇ ਰੱਖ ਰਖਾਵ ਦੇ ਕੀਤੇ ਜਾ ਰਹੇ ਕੰਮਾਂ ਸੰਬੰਧੀ ਮੀਟਿੰਗ

ਲੁਧਿਆਣਾ, 28 ਜੂਨ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ 'ਚ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਕੰਮਾਂ ਤੇ ਬੁੱਢੇ ਦਰਿਆ ਦੇ ਰੱਖ ਰਖਾਵ ਅਤੇ ਸੁੰਦਰਤਾ ...

ਪੂਰੀ ਖ਼ਬਰ »

ਪੰਜ ਲੁਟੇਰੇ ਫੋਟੋਗ੍ਰਾਫਰ ਤੇ ਉਸ ਦੇ ਸਾਥੀ ਤੋਂ ਲੱਖਾਂ ਦਾ ਸਾਮਾਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਛਾਉਣੀ ਮੁਹੱਲਾ ਨੇੜੇ ਜਾਂਦੀ ਐਲੀਵੇਟਿਡ ਸੜਕ 'ਤੇ ਪੰਜ ਲੁਟੇਰਿਆਂ ਵਲੋਂ ਫੋਟੋਗ੍ਰਾਫਰ ਤੇ ਉਸ ਦੇ ਸਾਥੀ ਪਾਸੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਲੁੱਟ ਲਿਆ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX