ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  16 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  38 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  37 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  59 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  58 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  44 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  1 minute ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਖੰਨਾ / ਸਮਰਾਲਾ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਦੋਰਾਹਾ, 28 ਜੂਨ (ਮਨਜੀਤ ਸਿੰਘ ਗਿੱਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਇਕ ਵਿਸ਼ੇਸ਼ ਸਟੇਟ ਪੱਧਰ ਦੀ ਮੀਟਿੰਗ ਪ੍ਰਧਾਨ ਸੰਜੀਵ ਕੁਮਾਰ ਤੇ ਸਰਪ੍ਰਸਤ ਹਾਕਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਸੰਬੰਧੀ ਸੂਬਾ ਸਲਾਹਕਾਰ ਸੁਖਦੇਵ ਸਿੰਘ ਰਾਣਾ ਤੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਬਲਾੜ੍ਹੀ ਨੇ ਦੱਸਿਆ ਕਿ ਮੀਟਿੰਗ 'ਚ ਜਥੇਬੰਦੀ ਦੇ ਜ਼ਿਲ੍ਹਾ ਇਕਾਈਆਂ ਦੇ ਤਾਲਮੇਲ, ਜਥੇਬੰਦੀ ਦੀਆਂ ਗਤੀਵਿਧੀਆਂ/ਕਾਰਵਾਈਆਂ ਦੀ ਰਿਪੋਰਟ, ਭਖਦੇ ਮੁੱਦਿਆਂ ਤੇ ਜ਼ਿਲਿ੍ਹਆਂ ਵਲੋਂ ਦਿੱਤੇ ਸਾਰਥਿਕ ਸੁਝਾਅ, 6ਵੇਂ ਪੇ ਕਮਿਸ਼ਨ ਸਬੰਧੀ ਮਸਲਿਆਂ ਦੇ ਹੱਲ ਲਈ ਅਗਲੀ ਰੂਪ ਰੇਖਾ, ਕੋਰਟ ਕੇਸ ਕਮੇਟੀ ਤੇ ਤਾਲਮੇਲ ਕਮੇਟੀ (ਵਿਭਾਗ ਨਾਲ ਮੀਟਿੰਗਾਂ ਲਈ), ਜਥੇਬੰਦੀ ਦੀ ਮੈਂਬਰਸ਼ਿਪ, ਜਥੇਬੰਦਕ ਚੋਣਾਂ ਆਦਿ ਮੁੱਦਿਆਂ 'ਤੇ ਵਡਮੁੱਲੇ ਵਿਚਾਰ ਸਾਂਝੇ ਕੀਤੇ ਗਏ | ਕੋਰਟ ਕਮੇਟੀਆਂ ਨੂੰ ਵਕੀਲ ਨਾਲ ਮਿਲ ਕੇ ਆਪਸੀ ਤਾਲਮੇਲ ਬਣਾਉਣ ਤੇ ਕੇਸਾਂ ਦੀ ਪੂਰੀ ਪੈਰਵਾਈ ਕਰਵਾਉਣ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ | ਸੂਬਾ ਕਮੇਟੀ ਦੀ ਦੋ ਮਹੀਨੇ ਵਿਚ ਘੱਟੋ ਘੱਟ ਇਕ ਮੀਟਿੰਗ ਕਰਨ, ਜ਼ਿਲ੍ਹਾ ਇਕਾਈਆਂ ਵਲੋਂ ਅਪਣੇ ਜ਼ਿਲ੍ਹੇ ਦੇ ਲੈਕਚਰਾਰ ਨੂੰ ਜਥੇਬੰਦੀ ਵਲੋਂ ਕੀਤੇ ਕੰਮਕਾਰ ਸੰਬੰਧੀ ਲਗਾਤਾਰ ਜਾਣਕਾਰੀ ਦਿੰਦੇ ਰਹਿਣਾ, ਜਥੇਬੰਦਕ ਮੁੱਦਿਆਂ ਸੰਬੰਧੀ ਜ਼ਿਲ੍ਹਾ ਇਕਾਈਆਂ ਵਲੋਂ ਖਰੜਾ ਤਿਆਰ ਕਰਨਾ ਆਦਿ ਵਿਸ਼ਿਆਂ ਤੇ ਸਹਿਮਤੀ ਦਿਖਾਈ ਗਈ | ਆਉਣ ਵਾਲੇ ਦੋ ਤਿੰਨ ਮਹੀਨਿਆਂ ਵਿਚ ਮੈਂਬਰਸ਼ਿਪ ਕਰ ਕੇ ਦਸੰਬਰ 2022 ਵਿਚ ਜਥੇਬੰਦਕ ਚੋਣਾਂ ਕਰਵਾਉਣਾ ਆਦਿ ਮੁੱਦਿਆਂ 'ਤੇ ਸਹਿਮਤੀ ਬਣੀ | ਮੀਟਿੰਗ 'ਚ 15 ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਤੇ ਹੋਰ ਅਹੁਦੇਦਾਰਾਂ ਨੇ ਹਿੱਸਾ ਲਿਆ |

ਗੁਆਂਢੀਆਂ 'ਤੇ ਹਮਲਾ ਕਰਨ ਵਾਲੇ ਪੰਜ ਗਿ੍ਫ਼ਤਾਰ

ਸਾਹਨੇਵਾਲ, 28 ਜੂਨ (ਅਮਰਜੀਤ ਮੰਗਲੀ)-ਭੈਣ ਦੇ ਘਰ ਜਨਮ ਲੈਣ ਵਾਲੀ ਮਾਸੂਮ ਦੀ ਖ਼ੁਸ਼ੀ ਮਨਾ ਰਹੇ ਆਪਣੇ ਗੁਆਂਢੀਆਂ 'ਤੇ ਜਾਨਲੇਵਾ ਹਮਲਾ ਕਰਕੇ ਇਕ ਵਿਅਕਤੀ ਦੀ ਜਾਨ ਲੈਣ ਵਾਲੇ ਗੁਆਂਢੀ ਤੇ ਉਸ ਦੇ ਲੜਕਿਆਂ ਨੂੰ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

2 ਨੌਸਰਬਾਜ਼ ਸਬਜ਼ੀ ਲੈਣ ਦੇ ਬਹਾਨੇ ਦੁਕਾਨਦਾਰ ਦਾ ਮੋਬਾਈਲ ਤੇ ਨਕਦੀ ਲੈ ਕੇ ਹੋਏ ਫ਼ਰਾਰ

ਖੰਨਾ, 28 ਜੂਨ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਪੁਰਾਣਾ ਬਾਜ਼ਾਰ 'ਚੋਂ 2 ਨੌਸਰਬਾਜ਼ ਇਕ ਸਬਜ਼ੀ ਵਿਕਰੇਤਾ ਦੀ ਦੁਕਾਨ 'ਤੇ ਸਬਜ਼ੀ ਲੈਣ ਦੇ ਬਹਾਨੇ ਇਕ ਮੋਬਾਈਲ ਫ਼ੋਨ ਤੇ 5 ਹਜ਼ਾਰ ਰੁਪਏ ਨਕਦੀ ਲੈ ਕੇ ਫ਼ਰਾਰ ਹੋ ਗਏ | ਇਸ ਸਾਰੀ ਘਟਨਾ ਦੀ ਤਸਵੀਰ ...

ਪੂਰੀ ਖ਼ਬਰ »

ਪਿਤਾ ਨੇ ਪੁੱਤਰਾਂ ਖ਼ਿਲਾਫ਼ ਐੱਸ. ਐੱਸ. ਪੀ. ਕੋਲ ਕੀਤੀ ਸ਼ਿਕਾਇਤ

ਖੰਨਾ, 28 ਜੂਨ (ਮਨਜੀਤ ਸਿੰਘ ਧੀਮਾਨ)-ਘਰੇਲੂ ਝਗੜੇ ਦੇ ਚੱਲਦਿਆਂ ਵਿਅਕਤੀ ਵਲੋਂ ਆਪਣੇ ਹੀ ਪਰਿਵਾਰਕ ਮੈਂਬਰਾਂ ਦੇ ਖ਼ਿਲਾਫ਼ ਇਕ ਦਰਖਾਸਤ ਐੱਸ. ਐੱਸ. ਪੀ. ਖੰਨਾ ਦਫ਼ਤਰ ਵਿਖੇ ਦਿੱਤੀ ਗਈ | ਦਰਖਾਸਤ ਦੇਣ ਤੋਂ ਬਾਅਦ ਗੱਲਬਾਤ ਕਰਦਿਆਂ ਸ਼ਿਕਾਇਤਕਰਤਾ ਅਕੀਲ ਅਹਿਮਦ, ਨੇੜੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਕੌਂਸਲ ਦੀ ਮੀਟਿੰਗ

ਖੰਨਾ, 28 ਜੂਨ (ਹਰਜਿੰਦਰ ਸਿੰਘ ਲਾਲ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਕੌਂਸਲ ਖੰਨਾ ਦੀ ਮੀਟਿੰਗ ਸੀਨੀਅਰ ਸਿਟੀਜ਼ਨ ਹਾਲ ਵਿਖੇ ਹੋਈ | ਮੀਟਿੰਗ 'ਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਕੌਂਸਲ ਦੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਮਹਿਲਾ ਸਰਪੰਚ ਨਾਲ ਕੁੱਟਮਾਰ ਕਰਨ ਵਾਲੇ 4 ਖ਼ਿਲਾਫ਼ ਮਾਮਲਾ ਦਰਜ

ਖੰਨਾ, 28 ਜੂਨ (ਮਨਜੀਤ ਸਿੰਘ ਧੀਮਾਨ)-ਬੀਤੇ ਦਿਨੀਂ ਪਿੰਡ ਰੋਹਣੋਂ ਖ਼ੁਰਦ ਵਿਖੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦੇ ਸਮੇਂ ਮਹਿਲਾ ਸਰਪੰਚ ਨਛੱਤਰ ਕੌਰ ਦੇ ਨਾਲ ਕੁੱਟਮਾਰ ਕੀਤੀ ਗਈ ਸੀ ਤੇ ਸਰਕਾਰੀ ਕੰਮ 'ਚ ਵਿਘਨ ਪਾਇਆ ਗਿਆ ਸੀ | ਇਸ ਸੰਬੰਧੀ ਸਦਰ ਥਾਣਾ ਦੀ ਪੁਲਿਸ ਨੇ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਪੰਚਾਇਤ ਨੇ ਪਲਾਸਟਿਕ ਮੁਕਤੀ ਲਈ ਪਲਾਸਟਿਕ ਬਦਲੇ ਖੰਡ ਵੰਡੀ

ਰਾੜਾ ਸਾਹਿਬ, 28 ਜੂਨ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਪਿੰਡ 'ਚ ਨਿਕਾਸੀ ਪਾਣੀ ਵਾਲੀਆਂ ਨਾਲੀਆਂ 'ਚ ਲੋਕਾਂ ਵਲੋਂ ਸੁੱਟੀਆਂ ਜਾ ਰਹੀਆਂ ਪਲਾਸਟਿਕ ਦੀਆਂ ਖਾਲੀ ਬੋਤਲਾਂ ਨਾਲ ਪਾਣੀ ਦਾ ਨਿਕਾਸ ਬੰਦ ਹੋਣ ਨਾਲ ਗਲੀਆਂ ਰਸਤਿਆਂ 'ਚ ਪਾਣੀ ਖੜ੍ਹਨ ਨਾਲ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਦੇ ਪਹਿਲੀ ਤੋਂ ਹੋਣਗੇ ਚਲਾਨ

ਸਮਰਾਲਾ, 28 ਜੂਨ (ਗੋਪਾਲ ਸੋਫਤ)-ਸਥਾਨਕ ਨਗਰ ਕੌਂਸਲ ਨੇ ਸ਼ਹਿਰ ਦੀ ਹੱਦ ਅੰਦਰ ਕਾਰੋਬਾਰ ਕਰ ਰਹੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਪਹਿਲੀ ਜੁਲਾਈ ਤੋਂ ਇਕ ਵਾਰ ਵਰਤੇ ਪਲਾਸਟਿਕ ਦੀ ਵਰਤੋਂ ਤੇ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ...

ਪੂਰੀ ਖ਼ਬਰ »

ਗ੍ਰਾਮ ਸਭਾ ਇਜਲਾਸ 'ਚ ਵਿਘਨ ਪਾਉਣ ਤੇ ਧਮਕੀਆਂ ਦੇਣ ਵਾਲੇ ਖ਼ਿਲਾਫ਼ 9 ਵਿਅਕਤੀਆਂ 'ਤੇ ਮਾਮਲਾ ਦਰਜ

ਬੀਜਾ, 28 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਰਾਏਪੁਰ ਰਾਜਪੂਤਾਂ ਵਿਖੇ 23 ਜੂਨ ਨੂੰ ਸਰਪੰਚ ਤੇ ਗ੍ਰਾਮ ਪੰਚਾਇਤ ਵਲੋਂ ਕਰਵਾਏ ਜਾ ਰਹੇ ਗ੍ਰਾਮ ਸਭਾ ਆਮ ਇਜਲਾਸ ਦੌਰਾਨ ਪਾਏ ਵਿਘਨ, ਗਾਲੀ ਗਲੌਚ ਤੇ ਧਮਕੀਆਂ ਦੇਣ ਵਾਲਿਆਂ ਵਿਰੁੱਧ ਪੁਲਿਸ ਨੇ 9 ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਦਿੱਲੀ-ਕੱਟੜਾ ਮਾਰਗ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਰੋਸ ਧਰਨਾ ਅੱਜ

ਡੇਹਲੋਂ, 28 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲਾਗਲੇ ਪਿੰਡਾਂ ਅੰਦਰੋਂ ਨਵੇਂ ਬਣਨ ਜਾ ਰਹੇ ਦਿੱਲੀ-ਕੱਟੜਾ ਮਾਰਗ 'ਤੇ ਜ਼ਮੀਨ ਅਕਵਾਇਰ ਕਰਨ ਦੇ ਮਾਮਲੇ 'ਚ ਪਿੰਡ ਕਾਲਖ, ਜੁੜਾਹਾਂ, ਗੁੱਜਰਵਾਲ ਸਮੇਤ ਦਰਜਨਾਂ ਪਿੰਡਾਂ ਦੇ ਕਿਸਾਨਾਂ ਵਲੋਂ ਘੱਟ ਮੁੱਲ ਦੇ ਭਾਅ 'ਤੇ ਜ਼ਮੀਨ ...

ਪੂਰੀ ਖ਼ਬਰ »

ਮਾਨ ਸਰਕਾਰ ਦਾ ਪਹਿਲਾ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਤ ਹੋਇਆ-ਚੇਅਰਮੈਨ ਦਿਲਬਰ ਮੁਹੰਮਦ ਖਾਨ

ਖੰਨਾ, 28 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਇਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਲੋਂ ਪੇਸ਼ ਕੀਤਾ ਪਹਿਲਾ ਬਜਟ ਲੋਕਾਂ ਦੀਆਂ ...

ਪੂਰੀ ਖ਼ਬਰ »

ਮਾਜਰੀ (ਰਸੂਲੜਾ) ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ

ਖੰਨਾ, 28 ਜੂਨ (ਹਰਜਿੰਦਰ ਸਿੰਘ ਲਾਲ)-ਬੱਲ ਲਰਨਿੰਗ ਅਤੇ ਕੋਚਿੰਗ ਸੈਂਟਰ ਮਾਜਰੀ (ਰਸੂਲੜਾ) ਦੇ ਮੁਖੀ ਅਰਸ਼ਦੀਪ ਸਿੰਘ ਬੱਲ ਤੇ ਡਾ. ਬਲਬੀਰ ਸਿੰਘ ਮੈਨੇਜਿੰਗ ਡਾਇਰੈਕਟਰ ਵਲੋਂ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਸਿਵਲ ਹਸਪਤਾਲ ਖੰਨਾ ਦੀ ਟੀਮ ਏ. ਐਨ. ਐੱਮ. ...

ਪੂਰੀ ਖ਼ਬਰ »

ਕੋਟਾਂ ਕਾਲਜ ਦੀਆਂ ਵਿਦਿਆਰਥਣਾਂ ਦੀਆਂ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਸ਼ਾਨਦਾਰ ਪੁਜ਼ੀਸ਼ਨਾਂ

ਖੰਨਾ, 28 ਜੂਨ (ਹਰਜਿੰਦਰ ਸਿੰਘ ਲਾਲ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2021 ਦੇ ਐਲਾਨੇ ਐੱਮ. ਏ. ਇਕਨਾਮਿਕਸ ਤੀਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਤੇ 100 ਫ਼ੀਸਦੀ ਰਹੇ | ਐੱਮ. ਏ. ਇਕਨਾਮਿਕਸ ਤੀਜੇ ਸਮੈਸਟਰ ...

ਪੂਰੀ ਖ਼ਬਰ »

ਭਮੱਦੀ ਵਿਖੇ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ

ਖੰਨਾ, 28 ਜੂਨ (ਹਰਜਿੰਦਰ ਸਿੰਘ ਲਾਲ)-ਪਿੰਡ ਭਮੱਦੀ ਵਿਖੇ ਸਿਹਤ ਵਿਭਾਗ ਵਲੋਂ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਗਾ ਕੇ ਪਿੰਡ ਵਾਸੀਆਂ ਨੂੰ ਮਲੇਰੀਆ ਬੁਖ਼ਾਰ ਸੰਬੰਧੀ ਜਾਗਰੂਕ ਕੀਤਾ ਗਿਆ, ਜਿਸ 'ਚ ਸਿਹਤ ਇੰਸਪੈਕਟਰ ਬਲਜੀਤ ਸਿੰਘ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ...

ਪੂਰੀ ਖ਼ਬਰ »

ਆਨਲਾਈਨ ਸਮਰ ਕੈਂਪ ਦਾ ਆਯੋਜਨ

ਖੰਨਾ, 28 ਜੂਨ (ਹਰਜਿੰਦਰ ਸਿੰਘ ਲਾਲ)-ਸੱਤਿਆ ਭਾਰਤੀ ਸਕੂਲ ਘੁੰਗਰਾਲੀ ਰਾਜਪੂਤਾਂ ਵਲੋਂ ਆਨਲਾਈਨ ਸਮਰ ਕੈਂਪ ਦਾ ਆਯੋਜਨ ਕੀਤਾ, ਜਿਸ ਤਹਿਤ ਵਿਦਿਆਰਥੀਆਂ ਨੇ ਡਰਾਇੰਗ ਮੁਕਾਬਲੇ, ਆਰਟ ਐਂਡ ਕਰਾਫ਼ਟ, ਪਲੇਟ ਸਜਾਉਣ ਮੁਕਾਬਲੇ ਤੇ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ, ...

ਪੂਰੀ ਖ਼ਬਰ »

ਵਾਅਦਿਆਂ ਨੂੰ ਬਜਟ 'ਚ ਮੂਲੋਂ ਹੀ ਅੱਖੋਂ-ਪਰੋਖੇ ਕੀਤਾ-ਆਗੂ

ਪਾਇਲ, 28 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਪਲੇਠਾ ਵਿੱਤੀ-ਬਜਟ ਮੁਲਾਜ਼ਮ ਵਿਰੋਧੀ ਤੇ ਮੋਦੀ ਹਕੂਮਤ ਦੀ ਨਵੀਂ ਸਿੱਖਿਆ ਨੀਤੀ-2020 ਦੀਆਂ ਨਿੱਜੀਕਰਨ ਪੱਖੀ ਲੋਕ ਵਿਰੋਧੀ ਨੀਤੀਆਂ ਨੂੰ ਸਾਜ਼ਿਸ਼ੀ ਢੰਗ ਨਾਲ ਲਾਗੂ ...

ਪੂਰੀ ਖ਼ਬਰ »

ਬਜਟ ਆਮ ਆਦਮੀ ਨਾਲ ਵਿਸ਼ਵਾਸਘਾਤ-ਮਾ. ਘੁਡਾਣੀ

ਖੰਨਾ, 28 ਜੂਨ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਮਾ. ਕਿ੍ਪਾਲ ਸਿੰਘ ਘੁਡਾਣੀ ਵਲੋਂ ਪੰਜਾਬ ਸਰਕਾਰ ਦੇ ਬਜਟ ਦੀ ਕਰੜੇ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਬਜਟ ਵਿਚ ਮੁਲਾਜ਼ਮਾਂ ਦੇ ਡੀ. ਏ. ਦੀਆਂ ਕਿਸ਼ਤਾਂ ਦੇ ਬਕਾਇਆ ...

ਪੂਰੀ ਖ਼ਬਰ »

ਕਿਸਾਨ ਏਕਤਾ ਮੋਰਚੇ ਦਾ ਟਵਿੱਟਰ ਅਕਾਊਾਟ ਬੰਦ ਕਰਨਾ ਕੇਂਦਰ ਸਰਕਾਰ ਦੀ ਬੌਖਲਾਹਟ ਦਾ ਨਤੀਜਾ-ਪਨੈਚ

ਬੀਜਾ, 28 ਜੂਨ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਕਿਸਾਨ ਏਕਤਾ ਮੋਰਚੇ ਦਾ ਟਵਿੱਟਰ ਅਕਾਊਾਟ ਬੰਦ ਕਰ ਕੇ ਕੇਂਦਰ ਸਰਕਾਰ ਨੇ ਜਿਥੇ ਕਿਸਾਨੀ ਅੰਦੋਲਨਾਂ ਤੋਂ ਆਪਣਾ ਭੈਅ ਦਿਖਾਇਆ ਹੈ, ਉੱਥੇ ਹੀ ਬੱਚਿਆਂ ਵਰਗੇ ਬਚਕਾਨਾ ਹਿਰਦੇ ਦਾ ਪ੍ਰਗਟਾਵਾ ਕਿਸਾਨ ...

ਪੂਰੀ ਖ਼ਬਰ »

ਜਟਾਣਾ ਵਿਖੇ 4 ਰੋਜ਼ਾ ਸਾਈਡ ਨਾਈਟ ਹਾਕੀ ਟੂਰਨਾਮੈਂਟ ਕਰਵਾਇਆ

ਬੀਜਾ, 28 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਜਟਾਣਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਵਲੋਂ ਸਤਨਾਮ ਸਿੰਘ ਖੱਟੜਾ ਦੀ ਨਿੱਘੀ ਯਾਦ ਨੂੰ ਸਮਰਪਿਤ 4 ਰੋਜਾ ਸਾਈਡ ਨਾਈਟ ਹਾਕੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਟੂਰਨਾਮੈਂਟ ਦਾ ਉਦਘਾਟਨ ਭਾਰਤੀ ਕਿਸਾਨ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਵਿਖੇ ਗੁਰਮਤਿ ਸਮਾਗਮ

ਅਹਿਮਦਗੜ੍ਹ, 28 ਜੂਨ (ਪੁਰੀ)-ਗੁਰਮਤਿ ਸੇਵਾ ਸੋਸਾਇਟੀ ਨਿਰਮਲ ਆਸ਼ਰਮ ਜੰਡਾਲੀ ਵਿਖੇ 197ਵਾਂ ਮਹੀਨਾਵਾਰ ਗੁਰਮਤਿ ਸਮਾਗਮ ਬਰਾਂਚ ਕੁਟੀਆ ਵਿਖੇ ਮੁੱਖ ਪ੍ਰਬੰਧਕ ਗਿਆਨੀ ਗਗਨਦੀਪ ਸਿੰਘ ਨਿਰਮਲੇ ਜੰਡਾਲੀ ਵਾਲਿਆਂ ਦੀ ਅਗਵਾਈ 'ਚ ਆਯੋਜਿਤ ਕੀਤਾ ਗਿਆ | ਗਿਆਨੀ ਗਗਨਦੀਪ ...

ਪੂਰੀ ਖ਼ਬਰ »

ਪੁਲਿਸ ਦੇ ਪਹਿਰੇ ਹੇਠ ਰਾਏਪੁਰ ਰਾਜਪੂਤਾਂ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ ਕਰਵਾਇਆ

ਬੀਜਾ, 28 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਰਾਏਪੁਰ ਰਾਜਪੂਤਾ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ ਪੰਚਾਇਤ ਅਫ਼ਸਰ ਜਸਪਾਲ ਸਿੰਘ ਦੀ ਅਗਵਾਈ ਤੇ ਥਾਣਾ ਸਦਰ ਖੰਨਾ ਦੇ ਅਧੀਨ ਪੈਂਦੀ ਪੁਲਿਸ ਚੌਕੀ ਕੋਟਾਂ ਦੇ ਸਖ਼ਤ ਪ੍ਰਬੰਧ ਹੇਠ ਕਰਵਾਇਆ ਗਿਆ | ਇਸ ਸਮੇਂ ਪੰਚਾਇਤ ...

ਪੂਰੀ ਖ਼ਬਰ »

ਪਿੰਡ ਕੈਂਡ ਵਿਖੇ ਦਰਗਾਹ 'ਤੇ ਛਬੀਲ ਤੇ ਚੌਲਾਂ ਦਾ ਭੰਡਾਰਾ

ਡੇਹਲੋਂ, 28 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੈਂਡ ਵਿਖੇ ਬਾਬਾ ਬਲਿਆਣੇ ਸ਼ਾਹ ਦੀ ਦਰਗਾਹ 'ਤੇ ਨੌਜਵਾਨ ਸਭਾ ਤੇ ਪਿੰਡ ਵਾਸੀਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਤੇ ਚੌਲਾਂ ਦਾ ਜੱਗ ਲਗਾਇਆ ਗਿਆ | ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਸੇਵਾ ਨਿਭਾਈ ਗਈ | ਇਸ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਮੀਟਿੰਗ 'ਚ ਲਏ ਅਹਿਮ ਫ਼ੈਸਲੇ-ਕੁੰਦਰਾ

ਮਾਛੀਵਾੜਾ ਸਾਹਿਬ, 28 ਜੂਨ (ਸੁਖਵੰਤ ਸਿੰਘ ਗਿੱਲ)-ਨਗਰ ਕੌਂਸਲ ਮਾਛੀਵਾੜਾ ਸਾਹਿਬ ਨੂੰ ਸੁੰਦਰ ਤੇ ਵਿਕਾਸ ਕਾਰਜਾਂ ਰਾਹੀਂ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਕਈ ਮਤਿਆਂ ਨੂੰ ਵਿਚਾਰ ਕੇ ਅਹਿਮ ਫ਼ੈਸਲੇ ਲਏ ਗਏ | ਮੀਟਿੰਗ 'ਚ ਪਾਸ ...

ਪੂਰੀ ਖ਼ਬਰ »

ਗੁਰਦੁਆਰਾ ਢੱਕੀ ਸਾਹਿਬ ਵਿਖੇ 26ਵਾਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਮਲੌਦ, 28 ਜੂਨ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ 26ਵਾਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਏਸ਼ੀਅਨ ਬਾਕਸਿੰਗ ਚੈਂਪੀਅਨਸ਼ਿਪ 'ਚ ਸੋਨਾ ਤਗਮਾ ਜੇਤੂ ਸ਼ਾਹੀਨ ਗਿੱਲ ਦੇ ਗੋਡੇ ਦਾ ਸਫਲ ਆਪ੍ਰੇਸ਼ਨ

ਖੰਨਾ, 28 ਜੂਨ (ਹਰਜਿੰਦਰ ਸਿੰਘ ਲਾਲ)-ਏਸ਼ੀਅਨ ਬਾਕਸਿੰਗ ਜੂਨੀਅਰ ਚੈਂਪੀਅਨਸ਼ਿਪ 2022 'ਚ ਸੋਨਾ ਤਗਮਾ ਜੇਤੂ ਖੰਨਾ ਸ਼ਹਿਰ ਦੀ ਸ਼ਾਹੀਨ ਗਿੱਲ ਦਾ ਡਾਇਰੈਕਟਰ ਆਫ਼ ਅੋਰਥੋਪੈਡਿਕਸ ਲੁਧਿਆਣਾ ਡਾ. ਹਰਪ੍ਰੀਤ ਸਿੰਘ ਗਿੱਲ ਨੇ ਗੋਡੇ ਦਾ ਸਫ਼ਲ ਆਪ੍ਰੇਸ਼ਨ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਪੁਲਿਸ ਥਾਣਾ ਹਠੂਰ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਹਠੂਰ, 28 ਜੂਨ (ਜਸਵਿੰਦਰ ਸਿੰਘ ਛਿੰਦਾ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੁਲਿਸ ਥਾਣਾ ਹਠੂਰ ਦੇ ਮੁਖੀ ਹਰਦੀਪ ਸਿੰਘ ਐੱਸ. ਐੱਚ. ਓ. ਵਲੋਂ ਉੱਚ ਅਧਿਕਾਰੀਆਂ ਦੀ ਦਿਸ਼ਾ-ਨਿਰਦੇਸ਼ 'ਤੇ ਹਠੂਰ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ, ਜਿਸ 'ਚ ਅਮਨ ਪ੍ਰਵਾਜ਼ ...

ਪੂਰੀ ਖ਼ਬਰ »

ਵਿਰਾਸਤੀ ਗਾਇਕੀ ਵੱਲ ਨੌਜਵਾਨਾਂ ਨੂੰ ਜ਼ਰੂਰ ਮੋੜਾਂਗੇ-ਭਾਗ ਸਿੰਘ ਭਾਗਾ

ਜੌੜੇਪੁਲ ਜਰਗ, 28 ਜੂਨ (ਪਾਲਾ ਰਾਜੇਵਾਲੀਆ)-ਸਮੇਂ-ਸਮੇਂ ਸਿਰ ਸਭਿਆਚਾਰਕ ਸਰਗਰਮੀਆਂ ਵੱਡਾ ਯੋਗਦਾਨ ਪਾਉਣ ਵਾਲੇ ਉੱਘੇ ਸਮਾਜ ਸੇਵੀ ਭਾਗ ਸਿੰਘ ਭਾਗਾ ਨੇ ਜੌੜੇਪੁਲ ਵਿਖੇ ਪੈੱ੍ਰਸ ਮਿਲਣੀ ਦੌਰਾਨ ਕਿਹਾ ਕਿ ਅਨੇਕਾ ਵਰਿ੍ਹਆਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਨੌਜਵਾਨ ...

ਪੂਰੀ ਖ਼ਬਰ »

ਮਲੌਦ ਦੇ ਵਾਰਡ ਨੰਬਰ 2 ਤੋਂ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਮਿਹਨਤ ਕਰਾਂਗਾ-ਜਰਨੈਲ ਸਿੰਘ ਜੈਲੂ

ਮਲੌਦ, 28 ਜੂਨ (ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਦੀ ਮੌਜੂਦਾ ਕਮੇਟੀ ਦੀ ਮਿਆਦ ਦਸੰਬਰ 2022 ਤੱਕ ਹੈ, ਪਰ ਮਲੌਦ ਵਿਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਲਾਇਨ ਲੰਬੀ ਹੋ ਰਹੀ ਹੈ | ਅੱਜ 'ਆਪ' ਆਗੂ ਸੰਜੀਵ ਗੋਇਲ ਮਿੰਟਾ ਤੇ ...

ਪੂਰੀ ਖ਼ਬਰ »

ਬਾਬਾ ਲੱਖਾ ਰਾਮ ਨੇ ਸੈਂਕੜੇ ਬੂਟੇ ਲਗਾਏ

ਜੌੜੇਪੁਲ ਜਰਗ, 28 ਜੂਨ (ਪਾਲਾ ਰਾਜੇਵਾਲੀਆ)-ਬਾਬਾ ਸੁਮੈਲ ਸ਼ਾਹ ਦੇ ਅਸਥਾਨ ਚੁਬਕੀ ਦੇ ਮੁੱਖ ਸੇਵਾਦਾਰ ਬਾਬਾ ਲੱਖਾ ਰਾਮ ਵਲੋਂ ਕੁਦਰਤੀ ਸੋਮਿਆਂ ਨੂੰ ਬਚਾਉਣ ਤੇ ਪ੍ਰਦੂਸ਼ਣ ਹੋ ਰਹੋ ਵਾਤਾਵਰਨ ਨੂੰ ਬਚਾਉਣ ਦੀ ਪਰਵਿਰਤੀ ਦੁਆਰਾ ਅੱਜ ਬਾਬਾ ਨੇਕ ਰਾਮ ਲਸੋਈ ਵਾਲਿਆਂ ...

ਪੂਰੀ ਖ਼ਬਰ »

20 ਲੱਖ ਦੀ ਨਕਦੀ ਸਮੇਤ 3 ਵਿਅਕਤੀ ਕਾਬੂ

ਖੰਨਾ, 28 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਪੁਲਸ ਨੇ ਨਾਕਾਬੰਦੀ ਦੌਰਾਨ 20 ਲੱਖ ਰੁਪਏ ਨਕਦੀ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ | ਐੱਸ. ਐੱਸ. ਪੀ. ਰਵੀ ਕੁਮਾਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਪਿ੍ਸਟਾਈਨ ਮਾਲ ਸਾਹਮਣੇ ਨਾਕਾ ਲਾਇਆ ਹੋਇਆ ਸੀ ...

ਪੂਰੀ ਖ਼ਬਰ »

ਸੰਤ ਸੀਚੇਵਾਲ ਚੰਗੇ ਤਜ਼ਰਬੇ ਤੇ ਗਿਆਨ ਨਾਲ ਰਾਜ ਸਭਾ 'ਚ ਪੰਜਾਬ ਦੇ ਮਸਲੇ ਉਭਾਰਨਗੇ-ਡਾ. ਗਿੱਲ

ਮੁੱਲਾਂਪੁਰ-ਦਾਖਾ, 28 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੀ ਸੱਤ੍ਹਾਧਾਰੀ ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਹਸਤੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਲੁਧਿਆਣਾ ਦਿਹਾਤੀ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ 'ਚ ਕਮੇਟੀ ਮੈਂਬਰ ਬਣਨ 'ਤੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਹੰਬੜਾਂ, 28 ਜੂਨ (ਹਰਵਿੰਦਰ ਸਿੰਘ ਮੱਕੜ)-ਪਿਛਲੇ ਦਿਨੀਂ 10 ਪਿੰਡਾਂ ਦੇ ਲੋਕਾਂ ਦੀ ਸਾਂਝੀ ਤੇ ਅਹਿਮ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ 'ਚ ਬਚਨ ਸਿੰਘ ਦੇ ਕਮੇਟੀ ਮੈਂਬਰ ਬਣਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਪਿੰਡ ਘਮਣੇਵਾਲ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ 'ਗੁਰਮਤਿ ਭਵਨ' ਮੁੱਲਾਂਪੁਰ 'ਚ ਸੈਮੀਨਾਰ

ਮੁੱਲਾਂਪੁਰ-ਦਾਖਾ, 28 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰੂ ਨਾਨਕ ਚੈਰੀਟੇਬਲ ਟਰੱਸਟ ਅੱਡਾ ਦਾਖਾ ਮੰਡੀ ਮੁੱਲਾਂਪੁਰ ਅਧੀਨ ਗੁਰਮਤਿ ਭਵਨ ਦੇ ਨਸ਼ਾ ਛਡਾਊ ਕੇਂਦਰ 'ਚ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਇਲਾਜ ਬਾਰੇ ਨਸ਼ਿਆਂ ਵਿਰੁੱਧ ਅੰਤਰਰਾਸ਼ਟਰੀ ਦਿਵਸ 'ਤੇ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX