ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਮੁਲਾਜ਼ਮਾਂ ਨੇ 'ਆਪ' ਸਰਕਾਰ ਦੇ ਪਲੇਠੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਮਾਰਚ ਕੱਢਿਆ

ਗੜ੍ਹਸ਼ੰਕਰ, 29 ਜੂਨ (ਧਾਲੀਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਲੇਠੇ ਬਜਟ 'ਚ ਪੰਜਾਬ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਤੇ ਹੋਰ ਵਿੱਤੀ ਮੰਗਾਂ ਸਬੰਧੀ ਕੋਈ ਜ਼ਿਕਰ ਨਾ ਹੋਣ ਦੇ ਵਿਰੋਧ ਵਿਚ ਮੁਲਾਜ਼ਮਾਂ ਵਲੋਂ ਇੱਥੇ ਸਰਕਾਰ ਦੇ ਪਲੇਠੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕੁਲਦੀਪ ਦੌੜਕਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਅਮਨਦੀਪ ਸ਼ਰਮਾ ਤੇ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਨਵੀਨਰ ਸੰਜੀਵ ਧੂਤ ਨੇ ਬੋਲਦਿਆਂ ਕਿਹਾ ਕਿ ਬਜਟ ਵਿਚ ਮੁਲਾਜ਼ਮ ਮੰਗਾਂ ਦਾ ਕੋਈ ਜ਼ਿਕਰ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਆਪ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸ਼ਾਮ ਸੁੰਦਰ, ਕੇਸ਼ਵ ਦੱਤ, ਸਤਪਾਲ ਮਿਨਹਾਸ ਤੇ ਨਰਿੰਦਰ ਅਜਨੋਹਾ ਦੀ ਅਗਵਾਈ ਵਿਚ ਰੋਸ ਮਾਰਚ ਕੱਢ ਕੇ ਬਜਟ ਦੀਆਂ ਕਾਪੀਆਂ ਸਾੜੀਆਂ | ਇਸ ਮੌਕੇ ਸੁਨੀਸ਼ ਸ਼ਰਮਾ, ਰਾਮਜੀ ਦਾਸ ਚੌਹਾਨ, ਪਿ੍ਤਪਾਲ ਸਿੰਘ, ਸੰਦੀਪ ਬਡੇਸਰੋਂ, ਨਰੇਸ਼ ਕੁਮਾਰ, ਰਾਜ ਕੁਮਾਰ, ਅਜੇ ਰਾਣਾ, ਅਸ਼ਵਨੀ ਰਾਣਾ, ਹਰੀ ਰਾਮ, ਪਰਮਿੰਦਰ ਪੱਖੋਵਾਲ, ਬਲਕਾਰ ਸਿੰਘ, ਪਰਜਿੰਦਰ ਸਿੰਘ, ਅਰਵਿੰਦਰ ਸਿੰਘ, ਸਤਵਿੰਦਰ ਮੰਡੇਰ, ਦਵਿੰਦਰ ਕੁਮਾਰ, ਬਲਵੰਤ ਰਾਮ, ਸੋਹਣ ਸਿੰਘ ਟੋਨੀ, ਅਜੇ ਟੋਨੀ, ਅਨੁਰਾਧਾ ਜੋਸ਼ੀ, ਸਗਲੀ ਰਾਮ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਤੇ ਹੋਰ ਆਗੂ ਹਾਜ਼ਰ ਹੋਏ |

ਮਨਰੇਗਾ ਵਰਕਰਾਂ ਵਲੋਂ ਬਲਾਕ 1 ਦੀ ਸਹਾਇਕ ਪ੍ਰੋਜੈਕਟ ਅਫਸਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 29 ਜੂਨ (ਨਰਿੰਦਰ ਸਿੰਘ ਬੱਡਲਾ)-ਮਨਰੇਗਾ ਲੇਬਰ ਮੂਵਮੈਂਟ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਲਾਕ 1 ਦਫ਼ਤਰ 'ਚ ਸਹਾਇਕ ਪ੍ਰੋਜੈਕਟ ਅਫਸਰ ਅੰਜੂ ਕੁਮਾਰੀ ਨੂੰ ਬਲਾਕ ਦੀ ਪ੍ਰਧਾਨ ਪਰਵੀਨ ਕੁਮਾਰੀ ਤੇ ਕਮਲਜੀਤ ਕੌਰ ਦੀ ਅਗਵਾਈ 'ਚ 100 ਦਿਨਾਂ ਦੇ ਕੰਮ ਲਈ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਦੇ 5 ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚ ਮੈਰਿਟ ਹਾਸਲ ਕਰਕੇ ਰਚਿਆ ਇਤਿਹਾਸ

ਮੁਕੇਰੀਆਂ, 29 ਜੂਨ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੇ ਐਮ.ਏ. ਹਿਸਟਰੀ ਸਮੈਸਟਰ ਤੀਜਾ ਦੇ ਪੰਜ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਨੂੰ ਲੈ ਕੇ ਮੁਹੱਲਾ ਵਾਸੀਆਂ ਵਲੋਂ ਪ੍ਰਦਰਸ਼ਨ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਮੁਹੱਲਾ ਨਿਊ ਫਤਹਿਗੜ੍ਹ ਦੇ ਲੋਕਾਂ ਵਲੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਮੁਹੱਲੇ ਦੀ ਕੌਂਸਲਰ ਜਤਿੰਦਰ ਕੌਰ ਪਿੰਕੀ ਖ਼ਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਪੁਲਿਸ ਵਿਦੇਸ਼ਾਂ 'ਚ ਰਹਿੰਦੇ ਮੇਰੇ ਪੁੱਤਰਾਂ ਨੂੰ ਝੂਠੇ ਕੇਸਾਂ 'ਚ ਫਸਾ ਕੇ ਗੈਂਗਸਟਰ ਸਾਬਤ ਕਰ ਰਹੀ ਹੈ-ਸਿਮਰਜੀਤ ਕੌਰ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਪੁਲਿਸ ਮੇਰੇ ਵਿਦੇਸ਼ਾਂ 'ਚ ਰਹਿੰਦੇ ਲੜਕਿਆਂ ਨੂੰ ਜਾਣਬੁੱਝ ਕੇ ਝੂਠੇ ਕੇਸਾਂ 'ਚ ਫਸਾ ਕੇ ਉਨ੍ਹਾਂ ਨੂੰ ਗੈਂਗਸਟਰ ਸਾਬਿਤ ਕਰਨ 'ਚ ਲੱਗੀ ਹੋਈ ਹੈ, ਜਦਕਿ ਉਹ ਪਿਛਲੇ ਕਰੀਬ ਡੇਢ ਦਹਾਕੇ ਤੋਂ ਵਿਦੇਸ਼ ਰਹਿ ਰਹੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਇਟਲੀ 'ਚ ਪਿੰਡ ਨਡਾਲੋਂ ਦੀ ਲੜਕੀ ਦੀ ਭੇਦਭਰੀ ਹਾਲਤ 'ਚ ਮੌਤ

ਹੁਸ਼ਿਆਰਪੁਰ, 29 ਜੂਨ (ਨਰਿੰਦਰ ਸਿੰਘ ਬੱਡਲਾ)- ਪਿੰਡ ਨਡਾਲੋਂ (ਹੁਸ਼ਿਆਰਪੁਰ) ਦੇ ਸਾਬਕਾ ਸਰਪੰਚ ਜਸਵੀਰ ਸਿੰਘ ਭੱਟੀ ਦੀ ਲੜਕੀ ਦੀ ਬਰੇਸ਼ੀਆ (ਇਟਲੀ) ਵਿਖੇ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੀ ਦੇ ...

ਪੂਰੀ ਖ਼ਬਰ »

ਘਰ ਦੀ ਗਰਿੱਲ ਤੋੜ ਕੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਘੋਗਰਾ, 29 ਜੂਨ (ਆਰ.ਐੱਸ. ਸਲਾਰੀਆ)-ਨਜ਼ਦੀਕੀ ਪੈਂਦੇ ਪਿੰਡ ਸੱਗਰਾਂ ਵਿਖੇ ਬੀਤੀ ਰਾਤ ਅਣਪਛਾਤੇ ਲੋਕਾਂ ਦੁਆਰਾ ਘਰ ਦੀ ਗਰਿੱਲ ਤੋੜ ਕੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਹਰਜਿੰਦਰ ਕੌਰ ਪਤਨੀ ਸਵ. ਗੁਰਮੀਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ-ਮਾਮਲਾ ਦਰਜ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੁਰਾਦਪੁਰ ਦੇ ਵਾਸੀ ਸਤਨਾਮ ਸਿੰਘ ਨੇ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 40943 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 519 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ ਪਾਰੋਵਾਲ ਨੇ ਜ਼ਿਲ੍ਹਾ ਪੱਧਰੀ ਸਵੱਛ ਵਿਦਿਆਲਿਆ ਪੁਰਸਕਾਰ ਕੀਤਾ ਹਾਸਿਲ

ਗੜ੍ਹਸ਼ੰਕਰ 29 ਜੂਨ (ਧਾਲੀਵਾਲ)-ਮਨਿਸਟਰੀ ਆਫ਼ ਸਕੂਲ ਐਜ਼ੂਕੇਸ਼ਨ ਭਾਰਤ ਸਰਕਾਰ ਵਲੋਂ ਸੈਸ਼ਨ 2021-22 ਵਿਚ ਸਵੱਛ ਵਿਦਿਆਲਿਆ ਪੁਰਸਕਾਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਦੇ ਕਰਵਾਏ ਗਏ ਸਰਵੇਖਣ 'ਚ 'ਦੋਆਬੇ ਦਾ ਮਾਣ' ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਵਿਧਾਇਕ ਰੌੜੀ ਨੇ ਕੰਢੀ ਨਹਿਰ ਚਾਲੂ ਕਰਵਾਉਣ ਦੀ ਕੀਤੀ ਮੰਗ

ਗੜ੍ਹਸ਼ੰਕਰ, 29 ਜੂਨ (ਧਾਲੀਵਾਲ)-ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੌਰਾਨ ਹਲਕਾ ਗੜ੍ਹਸ਼ੰਕਰ ਤੋਂ ਗੁਜ਼ਰਦੀ ਕੰਢੀ ਨਹਿਰ ਨੂੰ ਜਲਦ ਚਾਲੂ ਕਰਨ ਦੀ ਮੰਗ ਉਠਾਈ ਗਈ | ਵਿਧਾਇਕ ਰੌੜੀ ਨੇ ਸਮਾਂਬੱਧ ਪਾਣੀ ਦੀ ਮੰਗ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰ: ਲਲਿਤਾ ਅਰੋੜਾ ਨੇ ਦੱਸਿਆ ਕਿ ਹਿਊਮੈਨਿਟੀਜ਼ ...

ਪੂਰੀ ਖ਼ਬਰ »

ਪਲੇਅ-ਵੇ ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਪਲੇਅ-ਵੇ ਮਾਡਲ ਸਕੂਲ ਹੁਸ਼ਿਆਰਪੁਰ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰ: ਏ.ਐਸ. ਟਾਟਰਾ ਨੇ ਦੱਸਿਆ ਰਾਹੁਲ ਨੇ 86 ਫ਼ੀਸਦੀ ਅੰਕ ਲੈ ...

ਪੂਰੀ ਖ਼ਬਰ »

ਜੀ.ਟੀ.ਬੀ. ਦੇ ਗੁਰਕਰਨ ਸਿੰਘ ਦਸੂਹਾ ਨੇ 12ਵੀਂ ਦੇ ਨਤੀਜੇ 'ਚੋਂ ਪ੍ਰਾਪਤ ਕੀਤਾ 9ਵਾਂ ਸਥਾਨ

ਦਸੂਹਾ, 29 ਜੂਨ (ਕੌਸ਼ਲ)-ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਵਿਦਿਆਰਥੀ ਗੁਰਕਰਨ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਵਿਚੋਂ ਪੰਜਾਬ ਭਰ ਵਿਚੋਂ 9ਵਾਂ ਸਥਾਨ (97.80% ਅੰਕ) ਪ੍ਰਾਪਤ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਪਾਵਰਕਾਮ ਮੁਕੇਰੀਆਂ ਮੰਡਲ ਦੀ ਚੋਣ

ਮੁਕੇਰੀਆਂ, 29 ਜੂਨ (ਰਾਮਗੜ੍ਹੀਆ)-ਟੈਕਨੀਕਲ ਸਰਵਿਸ ਯੂਨੀਅਨ ਪਾਵਰਕਾਮ ਮੁਕੇਰੀਆਂ ਮੰਡਲ ਦੀ ਚੋਣ ਕੀਤੀ ਗਈ ਜਿਸ 'ਚ ਸਮੂਹ ਸਾਥੀਆਂ ਵਲੋਂ ਯਾਦਵਿੰਦਰ ਸਿੰਘ ਮੰਡਲ ਪ੍ਰਧਾਨ, ਅਸ਼ਵਨੀ ਕੁਮਾਰ ਸਕੱਤਰ, ਮਨਮੋਹਨ ਕੁਮਾਰ ਵਾਈਸ ਪ੍ਰਧਾਨ, ਸ਼ਿਲੰਦਰ ਯਾਦਵ ਵਾਈਸ ਸਕੱਤਰ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪਹਿਲੇ ਬਜਟ 'ਚ ਹੀ ਮੁਲਾਜ਼ਮਾਂ ਨਾਲ ਕੀਤਾ ਕੋਝਾ ਮਜ਼ਾਕ

ਭੰਗਾਲਾ, 29 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਬੀਤੇ ਦਿਨੀਂ ਪੰਜਾਬ ਦੀ ਮਾਨ ਸਰਕਾਰ ਨੇ ਜੋ ਬਜਟ ਪੇਸ਼ ਕੀਤਾ, ਉਹ ਮੁਲਾਜ਼ਮ ਵਰਗ ਦੇ ਇਤਿਹਾਸ 'ਚ ਨਿਰਾਸ਼ਾ ਭਰਪੂਰ ਤੇ ਨਿੰਦਣਯੋਗ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਪਿੰਡ ਸ਼ਾਲਾਪੁਰ ਵਿਖੇ ਧਾਰਮਿਕ ਸਮਾਗਮ

ਟਾਂਡਾ ਉੜਮੁੜ, 29 ਜੂਨ (ਕੁਲਬੀਰ ਸਿੰਘ ਗੁਰਾਇਆ)-ਗੁਰਦੁਆਰਾ ਤਲਾਵਾਂ ਸਾਹਿਬ ਵਿਖੇ ਪਿੰਡ ਸ਼ਾਲਾਪੁਰ ਦੀਆਂ ਸੰਗਤਾਂ ਵਲੋਂ ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਸਮਾਗਮ ...

ਪੂਰੀ ਖ਼ਬਰ »

ਗੁ. ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ

ਟਾਂਡਾ ਉੜਮੁੜ, 29 ਜੂਨ (ਭਗਵਾਨ ਸਿੰਘ ਸੈਣੀ)-ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਤੇ ਬਾਬਾ ਕੁਲਦੀਪ ਸਿੰਘ ਦੀ ਅਗਵਾਈ 'ਚ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਗੜ੍ਹਦੀਵਾਲਾ, 29 ਜੂਨ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਨਾਨ-ਮੈਡੀਕਲ 'ਚ 74 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ

ਮਾਹਿਲਪੁਰ, 29 ਜੂਨ (ਰਜਿੰਦਰ ਸਿੰਘ)-ਪੰਜਾਬ ਸਰਕਾਰ ਦੁਆਰਾ ਝੋਨੇ ਦੀ ਸਿੱਧੀ ਬਿਜਾਈ ਦੀ ਮੁਹਿੰਮ ਅਧੀਨ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਸਤਨਾਮ ਸਿੰਘ ਵਲੋਂ ਬਲਾਕ 'ਚ ਮਾਹਿਲਪੁਰ ਪੈਂਦੇ ਪਿੰਡ ਕਾਂਗੜ ਵਿਖੇ ਅਗਾਂਹ ਵਧੂ ਕਿਸਾਨ ਨਰਿੰਦਰਪਾਲ ਸਿੰਘ ਰਿਆੜ ਦੇ ...

ਪੂਰੀ ਖ਼ਬਰ »

ਮੈਰਿਟ ਸੂਚੀ 'ਚ ਸ਼ਾਮਿਲ ਹੋਣ 'ਤੇ ਵਿਦਿਆਰਥਣ ਚੰਨਪ੍ਰੀਤ ਕÏਰ ਦਾ ਸਨਮਾਨ

ਗੜ੍ਹਦੀਵਾਲਾ, 29 ਜੂਨ (ਚੱਗਰ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜੇ 'ਚ ਵਿਦਿਆਰਥਣ ਚੰਨਪ੍ਰੀਤ ਕੌਰ ਨੇ ਪ੍ਰੀਖਿਆ 'ਚੋਂ 490/500 ਅੰਕ ਪ੍ਰਾਪਤ ਕਰਕੇ ਮੈਟਰ ਸੂਚੀ 'ਚ 8ਵਾਂ ਸਥਾਨ ਹਾਸਲ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਮਾਗਮ

ਹਾਜੀਪੁਰ, 29 ਜੂਨ (ਜੋਗਿੰਦਰ ਸਿੰਘ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਹਾਜੀਪੁਰ ਵਲੋਂ ਅੱਜ ਇੱਕ ਵਿਸ਼ਾਲ ਆਯੋਜਨ ਕੀਤਾ ਗਿਆ ਜਿਸ ਵਿਚ ਭਾਰਤ ਵਿਕਾਸ ਪ੍ਰੀਸ਼ਦ ਦੇ ਕੌਮੀ ਪ੍ਰਧਾਨ ਡਾਕਟਰ ਸੂਰਜ ਪ੍ਰਕਾਸ਼ ਦੀ ਜਯੰਤੀ ਤੇ ਰਾਮਾਇਣ ਕੋ ਜਾਨੋ ਪ੍ਰਤੀਯੋਗਤਾ ਵਿਚ ਭਾਗ ਲੈਣ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸਨਮਾਨ

ਦਸੂਹਾ, 29 ਜੂਨ (ਭੁੱਲਰ)- ਰਮਦਾਸਪੁਰ ਵਿਖੇ ਪਿ੍ੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਯਾਦ ਵਿਚ ਕਰਵਾਏ ਗਏ ਕੀਰਤਨ ਦਰਬਾਰ ਢਾਡੀ ਦਰਬਾਰ ਸਮਾਗਮ ਵਿਚ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਤੱਸਯਾ ਸੰਪਦਾ ਯੋਜਨਾ ਦੀ ਜ਼ਿਲ੍ਹਾ ਲੈਵਲ ਕਮੇਟੀ ਦੀ ਮੀਟਿੰਗ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਮਤੱਸਯਾ ਸੰਪਦਾ ਯੋਜਨਾ ਦੀ ਜ਼ਿਲ੍ਹਾ ਲੈਵਲ ਕਮੇਟੀ ਦੀ ਦੂਸਰੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸੰਦੀਪ ਹੰਸ ਦੀ ਅਗਵਾਈ 'ਚ ਹੋਈ | ਇਸ ਮੌਕੇ ਮੀਟਿੰਗ ਦੀ ਸ਼ੁਰੂਆਤ ਜਸਵੀਰ ਸਿੰਘ ਸਹਾਇਕ ਡਾਇਰੈਕਟਰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ 'ਨਸ਼ਾ ਮੁਕਤੀ ਦਿਵਸ' ਮਨਾਇਆ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਜੋਗੇਸ਼ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਪ੍ਰੀਤ ਕੋਹਲੀ ਦੇ ਨਿਰਦੇਸ਼ਾਂ 'ਤੇੇ ਰੈੱਡ ਰਿਬਨ ਕਲੱਬ ਤੇ ਐਨ.ਐਸ.ਐਸ. ਇੰਚਾਰਜ ਵਿਜੇ ਕੁਮਾਰ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ 'ਚ ਕਰੀਅਰ-ਕਾਊਾਸਲਿੰਗ ਮੀਟ ਕਰਵਾਈ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਕਰੀਅਰ ਕਾਊਾਸਲਿੰਗ ਮੀਟ ਕਰਵਾਈ ਗਈ | ਸਕੂਲ ਡਾਇਰੈਕਟਰ ਉਰਮਿਲ ਸੂਦ ਦੀ ਅਗਵਾਈ 'ਚ ਕਰਵਾਈ ਗਈ ਇਸ ਮੀਟ ਦੌਰਾਨ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਮੁਲਾਜ਼ਮ ਵਿਰੋਧੀ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਮਾਹਿਲਪੁਰ, 29 ਜੂਨ (ਰਜਿੰਦਰ ਸਿੰਘ)-ਮਾਹਿਲਪੁਰ ਵਿਖੇ ਆਪ ਸਰਕਾਰ ਵਲੋਂ ਪੇਸ਼ ਕੀਤੇ ਮੁਲਾਜ਼ਮ ਵਿਰੋਧੀ ਬਜਟ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਮਾਹਿਲਪੁਰ ਵਲੋਂ ਸਤਪਾਲ ਲੱਠ ਦੀ ਅਗਵਾਈ ਹੇਠ ਮੁਲਾਜ਼ਮ ਵਿਰੋਧੀ ਬਜਟ ਦੀਆਂ ਕਾਪੀਆਂ ਸਾੜ ...

ਪੂਰੀ ਖ਼ਬਰ »

ਹਰਲੀਨ ਕੌਰ ਨੇ 12ਵੀਂ 'ਚੋਂ 490 ਅੰਕ ਹਾਸਲ ਕਰ ਕੇ 8ਵਾਂ ਸਥਾਨ ਹਾਸਲ ਕੀਤਾ

ਟਾਂਡਾ ਉੜਮੁੜ, 29 ਜੂਨ (ਭਗਵਾਨ ਸਿੰਘ ਸੈਣੀ)- ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ (ਹੁਸ਼ਿਆਰਪੁਰ) ਦੀ ਹੋਣਹਾਰ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਹਰਦੀਪ ਖੁੱਡਾ ਤੇ ਮਾਤਾ ਦਵਿੰਦਰ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ 490 ਅੰਕ ...

ਪੂਰੀ ਖ਼ਬਰ »

ਚੋਰੀ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਚੋਰੀ ਕਰਨ ਦੇ ਦੋਸ਼ 'ਚ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੇਹਟੀਆਣਾ ਦੀ ਵਾਸੀ ਸੀਮਾ ਪਤਨੀ ਰਣਵੀਰ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਔਰਤ ਤਸਕਰ ਕਾਬੂ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਇੱਕ ਔਰਤ ਤਸਕਰ ਤਾਰੋ ਵਾਸੀ ਹਾਰਟਾ ਨੂੰ ਕਾਬੂ ਕਰਕੇ ਉਸ ਤੋਂ 18 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ...

ਪੂਰੀ ਖ਼ਬਰ »

ਬਾਬਾ ਬਲਵੰਤ ਸਿੰਘ ਤੇ ਬਾਬਾ ਚਰਨਦਾਸ ਦੀ ਬਰਸੀ 3 ਨੂੰ

ਭੰਗਾਲਾ, 29 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਬਲਵੰਤ ਸਿੰਘ ਜੀ ਸਿੱਧਸਰ ਸਿਹੌੜਾ ਸਾਹਿਬ ਤੇ ਸੰਤ ਬਾਵਾ ਚਰਨਦਾਸ ਜੀ ਕੂਹਲੀ ਕਲਾਂ ਵਾਲਿਆਂ ਦੀ ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਹਾਲਤ ਤਰਸਯੋਗ- ਰਾਹਗੀਰ ਪ੍ਰੇਸ਼ਾਨ

ਭੰਗਾਲਾ, 29 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਨੁਸ਼ਹਿਰਾ ਸੜਕ ਤੋਂ ਪਿੰਡ ਮੰਝਪੁਰ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਬਹੁਤ ਹੀ ਤਰਸਯੋਗ ਹੋਣ ਕਰਕੇ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ | ਦੇਖਣ 'ਚ ਆਇਆ ਹੈ ਕਿ ਸੜਕ ਥਾਂ-ਥਾਂ ਤੋਂ ...

ਪੂਰੀ ਖ਼ਬਰ »

ਬਾਬਾ ਬੁੱਢਾ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਅੱਡਾ ਸਰਾਂ, 29 ਜੂਨ (ਹਰਜਿੰਦਰ ਸਿੰਘ ਮਸੀਤੀ)- ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੁਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿਦਿਅਕ ਅਦਾਰੇ ਬਾਬਾ ਬੁੱਢਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਵਿਸ਼ਾਲ ਵਰਮਾ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਵਲੋਂ ਡਾ: ਰਣਜੀਤ ਸਿੰਘ ਦੀ ਪੁਸਤਕ 'ਸੁਲਭ ਸੰਗੀਤ' ਲੋਕ ਅਰਪਣ

ਹੁਸ਼ਿਆਰਪੁਰ, 29 ਜੂਨ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਡਾ. ਰਣਜੀਤ ਸਿੰਘ ਪਿ੍ੰਸੀਪਲ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀ ਲਿਖੀ ਪੁਸਤਕ 'ਸੁਲਭ ਸੰਗੀਤ' ਲੋਕ ਅਰਪਣ ਕੀਤੀ ਗਈ | ...

ਪੂਰੀ ਖ਼ਬਰ »

ਡੀ. ਐਮ. ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਕੋਟਫ਼ਤੂਹੀ, 29 ਜੂਨ (ਅਟਵਾਲ)-ਸਥਾਨਕ ਡੀ. ਐਮ. ਸੀਨੀਅਰ ਸੈਕੰਡਰੀ ਸਕੂਲ ਦੇ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਸਾਲਾਨਾ ਪ੍ਰੀਖਿਆ ਦੇ ਐਲਾਨੇ ਨਤੀਜਿਆਂ 'ਚ ਸਕੂਲ ਦੀ ਵਿਦਿਆਰਥਣ ਪਵਨੀਤ ਕੌਰ ਨੇ ਮੈਰਿਟ ਲਿਸਟ 'ਚੋਂ ਪੰਜਾਬ 'ਚੋਂ 216 ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਕੰਨਿਆ ਸੈਕੰਡਰੀ ਸਕੂਲ ਦੀਆਂ 10 ਵਿਦਿਆਰਥਣਾਂ ਮੈਰਿਟ ਸੂਚੀ 'ਚ

ਤਲਵਾੜਾ, 29 ਜੂਨ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ 12ਵੀਂ ਦਾ ਨਤੀਜਾ ਐਲਾਨਿਆ ਗਿਆ ਹੈ | ਸਕੂਲ ਦੇ ਪਿ੍ੰਸੀਪਲ ਗੁਰਾਂ ਦਾਸ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ 'ਚ ਕੁੱਲ 36 ਮੈਰਿਟਾਂ ਆਈਆਂ ਹਨ ਜਿਸ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਹਾਜੀਪੁਰ ਵਿਚ ਆਮ ਇਜਲਾਸ

ਹਾਜੀਪੁਰ, 29 ਜੂਨ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਇਜਲਾਸ ਸਰਪੰਚ ਕਿਸ਼ੋਰ ਕੁਮਾਰ ਦੀ ਅਗਵਾਈ 'ਚ ਕਰਵਾਇਆ ਗਿਆ ਜਿਸ 'ਚ ਕਸਬਾ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਵਧ ਚੜ੍ਹ ਕੇ ਇਸ ਇਜਲਾਸ 'ਚ ਹਿੱਸਾ ਲਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX