ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

24 ਸਾਲਾਂ ਤੋਂ ਕਿਸੇ ਪੱਕੇ ਡਾਕਟਰ ਦੀ ਉਡੀਕ ਕਰ ਰਿਹੈ ਪਿੰਡ ਗਰਚਾ ਦਾ ਪਸ਼ੂ ਹਸਪਤਾਲ

ਔੜ, 29 ਜੂਨ (ਜਰਨੈਲ ਸਿੰਘ ਖੁਰਦ)- ਪਿੰਡਾਂ ਦੀਆਂ ਸਰਕਾਰੀ ਡਿਸਪੈਂਸਰੀਆਂ, ਹਸਪਤਾਲ, ਸਰਕਾਰੀ ਸਕੂਲ ਆਦਿ ਡਾਕਟਰਾਂ, ਕਰਮਚਾਰੀਆਂ ਤੋਂ ਸੱਖਣੀਆਂ ਇਮਾਰਤਾਂ ਆਪਣੀ ਹੋਂਦ ਤੇ ਵਿਰਲਾਪ ਕਰਦੀਆਂ ਪਿੰਡਾਂ ਦੇ ਸਰਬ ਪੱਖੀ ਵਿਕਾਸ ਦੀ ਅਣਹੋਂਦ ਦੀ ਗਵਾਹੀ ਭਰਦੀਆਂ ਨਜ਼ਰ ਆ ਰਹੀਆਂ ਹਨ | ਚੋਣਾਂ ਵੇਲੇ ਪਾਰਟੀਆਂ ਵਲੋਂ ਵੋਟਰਾਂ ਨਾਲ ਕੀਤੇ ਜਾਂਦੇ ਫੋਕੇ ਵਾਅਦੇ, ਲਾਏ ਝੂਠੇ ਲਾਰੇ, ਕਿਸਾਨ ਖੁਦਕੁਸ਼ੀਆਂ ਨੂੰ ਠੱਲ੍ਹ ਨਹੀਂ ਪਾ ਸਕੇ | ਸਰਕਾਰਾਂ ਵਲੋਂ ਕੀਤੇ ਵਿਕਾਸ ਕਾਰਜਾਂ ਨੂੰ ਵੇਖ ਕੇ ਲੱਗਦਾ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਵੋਟਾਂ ਤੱਕ ਹੀ ਸੀਮਤ ਰੱਖ ਕੇ ਉਨ੍ਹਾਂ ਨੂੰ ਕੋਈ ਸੁੱਖ ਸਹੂਲਤ ਦੇਣ ਦੀ ਲੋੜ ਨਹੀਂ ਸਮਝੀ ਜਾਂਦੀ, ਜਿਸ ਦੀ ਤਾਜਾ ਮਿਸਾਲ ਪਿੰਡ ਗਰਚਾ ਵਿਖੇ ਸਰਕਾਰ ਵਲੋਂ ਬਣਾਏ ਗਏ ਫੋਕਲ ਪੁਆਇੰਟ ਜਿਸ ਦਾ ਨੀਂਹ ਪੱਥਰ ਉਸ ਵੇਲੇ ਦੀ ਸਰਕਾਰ ਦੇ ਸਮਾਜ ਭਲਾਈ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਨੇ ਅੱਜ ਤੋਂ ਲਗਭਗ 24 ਸਾਲ ਪਹਿਲਾ ਮਿਤੀ 28 ਅਗਸਤ 1997 ਨੂੰ ਰੱਖਿਆ ਸੀ | ਜਿਸ ਵਿਚ ਪਿੰਡ ਗਰਚਾ ਸਮੇਤ ਇਸ ਇਲਾਕੇ ਦੇ ਹੋਰਨਾਂ ਪਿੰਡਾਂ ਦੇ ਪਸ਼ੂ ਪਾਲਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਪੁਰਜ਼ੋਰ ਮੰਗ ਨੂੰ ਮੁੱਖ ਰੱਖ ਕੇ ਪਸ਼ੂ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ | ਪਸ਼ੂ ਹਸਪਤਾਲ ਦੀ ਵਧੀਆਂ ਤੇ ਸੁੰਦਰ ਇਮਾਰਤ ਬਣਾਉਣ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਵਲੋਂ ਹਸਪਤਾਲ ਲਈ ਲੋੜੀਂਦਾ ਸਮਾਨ ਜਿਸ 'ਚ ਪਸ਼ੂਆਂ ਨੂੰ ਦਵਾਈਆਂ ਤੇ ਟੀਕੇ ਵਗੈਰਾ ਲਾਉਣ ਲਈ ਲੋਹੇ ਦਾ ਸ਼ਿਕੰਜਾ, ਡਾਕਟਰ ਤੇ ਹੋਰ ਸਟਾਫ਼ ਲਈ ਮੇਜ਼ ਕੁਰਸੀਆਂ ਆਦਿ ਕੀਮਤੀ ਤੇ ਜ਼ਰੂਰੀ ਸਮਾਨ ਹਸਪਤਾਲ ਨੂੰ ਦਿੱਤੇ ਗਏ ਸਨ | ਆਸ ਪਾਸ ਦੇ ਪਿੰਡਾਂ ਦੇ ਪਸ਼ੂ ਪਾਲਕ ਆਪਣੇ ਪਸ਼ੂਆਂ ਦੇ ਇਲਾਜ ਲਈ ਆਉਣੇ ਸ਼ੁਰੂ ਹੋ ਗਏ ਸਨ, ਪਰ ਥੋੜ੍ਹੇ ਸਮੇਂ ਬਾਅਦ ਹੀ ਸਰਕਾਰ ਦੀ ਅਣਦੇਖੀ ਤੇ ਡਾਕਟਰ ਦੀ ਬਦਲੀ ਹੋ ਜਾਣ ਕਰਕੇ ਹਸਪਤਾਲ ਦਾ ਕੰਮ ਠੱਪ ਹੋ ਕੇ ਰਹਿ ਗਿਆ | ਅੱਜ ਤੱਕ ਇਸ ਪਸ਼ੂ ਹਸਪਤਾਲ ਨੂੰ ਕੋਈ ਵੀ ਪੱਕਾ ਡਾਕਟਰ ਤੇ ਹੋਰ ਸਟਾਫ਼ ਨਸੀਬ ਨਹੀਂ ਹੋਇਆ | ਇੱਥੇ ਹੀ ਬੱਸ ਨਹੀਂ, ਹਸਪਤਾਲ ਦਾ ਕੀਮਤੀ ਸਮਾਨ ਆਪਣੀ ਹੋਣੀ 'ਤੇ ਹੰਝੂ ਵਹਾਉਂਦਾ ਹੋਇਆ ਇਸ ਦੇ ਬੰਦ ਹੋਣ ਦੀ ਗਵਾਹੀ ਭਰਦਾ ਹੈ | ਪਿੰਡ ਦੀ ਪੰਚਾਇਤ ਵਲੋਂ ਇਸ ਹਸਪਤਾਲ ਨੂੰ ਚਾਲੂ ਕਰਵਾਉਣ ਲਈ ਸਬੰਧਤ ਵਿਭਾਗ ਕੋਲ ਕਈ ਸਾਲਾਂ ਤੋਂ ਗੇੜੇ ਮਾਰੇ ਜਾ ਰਹੇ ਹਨ ਪਰ ਲੋਕਾਂ ਦੀ ਇਸ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਹੋ ਸਕਿਆ | ਇਸ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਹੁਣ ਆਪਣੇ ਪਸ਼ੂਆਂ ਦੇ ਇਲਾਜ ਲਈ ਦੂਰ ਦੁਰਾਡੇ ਦੇ ਹਸਪਤਾਲਾਂ 'ਚ ਜਾਣਾ ਪੈ ਰਿਹਾ ਹੈ | ਜਿਸ ਕਰਕੇ ਬਿਮਾਰ ਪਸ਼ੂਆਂ ਨੂੰ ਲੈ ਕੇ ਜਾਂਦਿਆਂ ਸੜਕਾਂ 'ਚ ਆ ਜਾ ਰਹੀਆਂ ਤੇਜ਼ ਰਫ਼ਤਾਰ ਮੋਟਰ ਗੱਡੀਆਂ ਤੋਂ ਡਰ ਕੇ ਪਸ਼ੂ ਇੱਧਰ ਉੱਧਰ ਭੱਜਦੇ ਹਨ ਤੇ ਸਦਾ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ | ਪਸ਼ੂਆਂ ਦੇ ਇਲਾਜ ਲਈ ਹੋ ਰਹੀ ਭਾਰੀ ਪ੍ਰੇਸ਼ਾਨੀ ਨੂੰ ਮੁੱਖ ਰੱਖਦਿਆਂ ਉਕਤ ਪਿੰਡਾਂ ਦੇ ਪਸ਼ੂ ਪਾਲਕਾਂ ਤੇ ਪੰਚਾਇਤਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਪਿੰਡ ਗਰਚਾ ਦਾ ਪਸ਼ੂ ਹਸਪਤਾਲ ਮੁੜ ਚਾਲੂ ਕੀਤਾ ਜਾਵੇ |
ਕੀ ਕਹਿੰਦੇ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ
ਇਸ ਸਬੰਧੀ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਸ਼.ਭ.ਸ.ਨਗਰ ਡਾ. ਚੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸ਼.ਭ.ਸ. ਨਗਰ ਦੇ ਵੱਖ-ਵੱਖ ਪਿੰਡਾਂ ਵਿਚ 51 ਪਸ਼ੂ ਹਸਪਤਾਲ ਖੁੱਲ੍ਹੇ ਹੋਏ ਹਨ ਪਰ ਸਾਡੇ ਕੋਲ 22 ਡਾਕਟਰ ਸੇਵਾ ਨਿਭਾ ਰਹੇ ਹਨ ਬਾਕੀ ਅਸਾਮੀਆਂ ਖ਼ਾਲੀ ਹੋਣ ਕਰਕੇ ਹਸਪਤਾਲ ਬੰਦ ਪਏ ਹਨ | ਇਨ੍ਹਾਂ ਖ਼ਾਲੀ ਹਸਪਤਾਲਾਂ ਦਾ ਵਾਧੂ ਚਾਰਜ ਨੇੜੇ ਦੇ ਡਾਕਟਰ ਨੂੰ ਦਿੱਤਾ ਹੋਇਆ ਹੈ ਸਰਕਾਰ ਵਲੋਂ ਜਦੋਂ ਵੀ ਨਵੀਂ ਭਰਤੀ ਕੀਤੀ ਜਾਵੇਗੀ ਉਦੋਂ ਪਹਿਲ ਦੇ ਆਧਾਰ 'ਤੇ ਇੱਥੇ ਡਾਕਟਰ ਤੇ ਸਬੰਧਤ ਹੋਰ ਸਟਾਫ਼ ਲਾ ਦਿੱਤਾ ਜਾਵੇਗਾ |

ਸਮਾਰਟ ਸਕੂਲ ਮੁਕੰਦਪੁਰ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੰਦਪੁਰ, 29 ਜੂਨ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਸਾਇੰਸ ਗਰੁੱਪ 'ਚੋਂ ਅਮਨਪ੍ਰੀਤ ਕੌਰ ਪੁੱਤਰੀ ਗੁਰਮੇਜ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬਰੋਟਾ ਸਾਹਿਬ ਵਿਖੇ ਕੈਂਪ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਗੁਰਦੁਆਰਾ ਸ੍ਰੀ ਬਰੋਟਾ ਸਾਹਿਬ ਜੇਠੂ ਮਜਾਰਾ ਵਿਖੇ ਆਯੁਰਵੈਦਿਕ, ਕੁਦਰਤੀ ਇਲਾਜ ਪ੍ਰਣਾਲੀ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਕੁਦਰਤੀ ਇਲਾਜ ਪ੍ਰਣਾਲੀ ਰਾਹੀਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ...

ਪੂਰੀ ਖ਼ਬਰ »

ਜਮਹੂਰੀ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੀ ਅਣ ਐਲਾਨੀ ਐਮਰਜੈਂਸੀ ਵਿਰੁੱਧ ਮੀਟਿੰਗ

ਬੰਗਾ, 29 ਜੂਨ (ਜਸਬੀਰ ਸਿੰਘ ਨੂਰਪੁਰ)-ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪ੍ਰਗਤੀਸ਼ੀਲ ਲੇਖਕ ਸੰਘ, ਇਸਤਰੀ ਜਾਗਿ੍ਤੀ ਮੰਚ ਪੰਜਾਬ ਤੇ ਹੋਰ ਜਨਤਕ ਜਥੇਬੰਦੀਆਂ ਵਲੋਂ 9 ਜੁਲਾਈ ਨੂੰ ਮੋਦੀ ਸਰਕਾਰ ਦੀ ਅਣ ਐਲਾਨੀ ਐਂਮਰਜੈਂਸੀ ਦੇ ਵਿਰੋਧ 'ਚ ...

ਪੂਰੀ ਖ਼ਬਰ »

ਸੀ. ਆਈ. ਟੀ ਨੇ ਲੋੜਵੰਦ ਬੱਚਿਆਂ ਨਾਲ ਮਨਾਇਆ ਜਨਮ ਦਿਨ

ਬੰਗਾ, 29 ਜੂਨ (ਕਰਮ ਲਧਾਣਾ)- ਬੰਗਾ ਵਿਖੇ ਕ੍ਰਾਈਮ ਇਨਵੈਸਟੀਗੇਸ਼ਨ ਟੀਮ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੋਸਾਂਝ ਦੀ ਅਗਵਾਈ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਦੀਪਕ ਰਾਏ ਤੇ ਉਨ੍ਹਾਂ ਦੇ ਸਮੂਹ ਰਾਏ ਪਰਿਵਾਰ ਵਲੋਂ ਉਨ੍ਹਾਂ ਦੇ ਸਵਰਗਵਾਸੀ ਛੋਟੇ ਵੀਰ ਅਨੁਪਮ ਰਾਏ ਦਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਅੱਜ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲੀ ਚਿਹਰਾ ਉਸ ਵਕਤ ਸਾਹਮਣੇ ਆਇਆ ਜਦ ਉਸ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੂੰ ਸੰਗਰੂਰ ਵਿਖੇ 16 ਜੂਨ ਨੂੰ ਝੰਡੇ ਮਾਰਚ ਕਰਦਿਆਂ ਮੁੱਖ ਮੰਤਰੀ ਰਿਹਾਇਸ਼ ਵੱਲ ਵਧਦੇ ਸਮੇਂ ...

ਪੂਰੀ ਖ਼ਬਰ »

ਲੋਹਟਾਂ ਦੇ ਬੂਥਗੜ੍ਹ ਪੁਲ ਨੇੜੇ ਨਹਿਰ ਦੇ ਕਿਨਾਰਿਆਂ ਤੋਂ ਟੱਪਿਆ ਪਾਣੀ

ਬਲਾਚੌਰ, 29 ਜੂਨ (ਦੀਦਾਰ ਸਿੰਘ ਬਲਾਚੌਰੀਆ)-ਉਪ ਮੰਡਲ ਬਲਾਚੌਰ ਅਧੀਨ ਪੈਂਦੇ ਪਿੰਡ ਲੋਹਟਾਂ ਦੇ ਬੂਥਗੜ੍ਹ/ਲੋਹਗੜ੍ਹ ਪੁਲ ਦੇ ਨੇੜੇ ਬਿਸਤ ਦੋਆਬ ਨਹਿਰ 'ਚ ਪਾਣੀ ਦਾ ਪੱਧਰ ਵਧਣ ਕਾਰਨ ਜਦੋਂ ਨਹਿਰੀ ਪਾਣੀ ਨਹਿਰ ਦੇ ਕੰਢਿਆਂ ਤੋਂ ਟੱਪਣ (ਓਵਰ ਫਲੋਅ) ਲੱਗਿਆਂ ਤਾਂ ਇੱਥੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸ਼ੋਰ ਪ੍ਰਦੂਸ਼ਣ ਸੰਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵਲੋਂ ਜਾਰੀ 'ਸ਼ੋਰ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਪ੍ਰਗਤੀ ਦੀ ਸਮੀਖਿਆ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਏ.ਡੀ.ਸੀ. (ਜ) ਰਾਜੀਵ ਵਰਮਾ ਨੇ ਪਹਿਲੀ ਜੁਲਾਈ ਤੋਂ 'ਸਿੰਗਲ ਯੂਜ਼ ਪਲਾਸਟਿਕ' ਦੀ ਵਰਤੋਂ 'ਤੇ ਰੋਕ ਦੇ ਮੱਦੇਨਜ਼ਰ ਜ਼ਿਲ੍ਹਾ ਵਾਤਾਵਰਨ ਕਮੇਟੀ 'ਚ ਸ਼ਾਮਿਲ ਸਮੂਹ ਵਿਭਾਗਾਂ ਨੂੰ ਇਸ ਨੂੰ ਜ਼ਮੀਨੀ ਪੱਧਰ 'ਤੇ ਅਮਲੀ ਰੂਪ ਦੇਣ ਲਈ ...

ਪੂਰੀ ਖ਼ਬਰ »

'ਸ਼ੇਰ-ਏ-ਪੰਜਾਬ' ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਵਾਤਾਵਰਨ ਸੰਭਾਲ ਸੁਸਾਇਟੀ ਨਵਾਂਸ਼ਹਿਰ ਵਲੋਂ ਯੂਥ ਏਕਤਾ ਵਾਲਮੀਕਿ ਸਭਾ ਦੇ ਸਹਿਯੋਗ ਨਾਲ 'ਸ਼ੇਰ-ਏ-ਪੰਜਾਬ' ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਿੰਡ ਸਲੋਹ ਵਿਖੇ ਵੱਖ-ਵੱਖ ਕਿਸਮ ਦੇ ਛਾਂ ਦਾਰ ਤੇ ਫਲਦਾਰ ਬੂਟੇ ...

ਪੂਰੀ ਖ਼ਬਰ »

ਜਿੰਮ/ਫਿਟਨੈੱਸ ਸੈਂਟਰਾਂ 'ਚ ਆਉਣ ਵਾਲੇ ਨੌਜਵਾਨਾਂ ਨੂੰ ਕੁਦਰਤੀ ਪੌਸ਼ਟਿਕ ਆਹਾਰ ਲੈਣ ਲਈ ਪ੍ਰੇਰਿਤ ਕੀਤਾ ਜਾਵੇ-ਸਿਵਲ ਸਰਜਨ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਅਨੁਸਾਰ ਮਾਣਯੋਗ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਤੇ ਡਰੱਗ ਬਰਾਂਚ ਨੇ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਪਿੰਡ ਭੌਰਾ ਵਿਖੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ

ਪੱਲੀ ਝਿੱਕੀ, 29 ਜੂਨ (ਕੁਲਦੀਪ ਸਿੰਘ ਪਾਬਲਾ)- ਪਿੰਡ ਭੌਰਾ ਵਿਖੇ ਨਰੇਗਾ ਸਕੀਮ ਤਹਿਤ ਪਿੰਡ ਦੇ ਲਹਿੰਦੇ ਪਾਸੇ ਵਾਲੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ | ਰਣਜੀਤ ਸਿੰਘ ਸਰਪੰਚ ਨੇ ਦੱਸਿਆ ਕਿ ਪੰਜਾਬ ਸਕਾਰ ਸਰਕਾਰ ਦੀ ਸਕੀਮ ਅਧੀਨ ਛੱਪੜ ਦੀ ਚੰਗੀ ਤਰ੍ਹਾਂ ...

ਪੂਰੀ ਖ਼ਬਰ »

ਰੁੱਖ-ਮਨੁੱਖ ਦਾ ਗੂੜਾ ਰਿਸ਼ਤਾ-ਬੈਂਸ

ਸੰਧਵਾਂ, 29 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਮਹਾਂਮਾਈ ਦੇ ਪਰਮ ਸੇਵਕ ਭਗਤ ਗੁਰਦਿਆਲ ਚੰਦ ਬੈਂਸ ਨੇ ਆਪਣੇ ਪੋਤੇ ਸੁਸ਼ਾਂਤ ਬੈਂਸ ਦੇ ਜਨਮ ਦੀ ਖੁਸ਼ੀ 'ਚ ਫਲਦਾਰ ਬੂਟੇ ਲਗਾਉਂਦਿਆਂ ਕਿਹਾ ਕਿ ਰੁੱਖ ਤੇ ਮਨੁੱਖ ਦਾ ਗੂੜਾ ਰਿਸ਼ਤਾ ਹੈ | ਇਸ ਮੌਕੇ ਰੇਸ਼ਮ ਕੌਰ ...

ਪੂਰੀ ਖ਼ਬਰ »

ਬੱਚੇ ਲਈ ਮਾਂ ਦਾ ਦੁੱਧ ਲਾਭਦਾਇਕ - ਡਾ. ਪ੍ਰਭਜੋਤ, ਗੁਰਪ੍ਰੀਤ ਕੌਰ

ਸੰਧਵਾਂ, 29 ਜੂਨ (ਪ੍ਰੇਮੀ ਸੰਧਵਾਂ)-ਸਬ ਹੈਲਥ ਸੈਂਟਰ ਸੰਧਵਾਂ ਵਿਖੇ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਸੁੱਜੋਂ ਦੀ ਅਗਵਾਈ ਹੇਠ ਮਮਤਾ ਦਿਵਸ ਮਨਾਇਆ ਗਿਆ | ਜਿਸ 'ਚ ਏ. ਐਨ. ਐਮ ਗੁਰਪ੍ਰੀਤ ਕੌਰ ਵਲੋਂ ਗਰਭਵਤੀ ਮਾਵਾਂ ਤੇ ਛੋਟੇ ਬੱਚਿਆਂ ...

ਪੂਰੀ ਖ਼ਬਰ »

ਹਮਦਰਦ ਯਾਦਗਾਰੀ ਨਾਈਟ ਫੁੱਟਬਾਲ ਟੂਰਨਾਮੈਂਟ ਦਾ ਛੇਵਾਂ ਦਿਨ

ਬੰਗਾ, 29 ਜੂਨ (ਸੁਰਿੰਦਰ ਸਿੰਘ ਕਰਮ)-ਹਮਦਰਦ ਯਾਦਗਾਰੀ ਨਾਈਟ ਫੁੱਟਬਾਲ ਟੂਰਨਾਮੈਂਟ ਲਧਾਣਾ ਉੱਚਾ ਦੇ ਛੇਵੇਂ ਦਿਨ ਉੱਘੇ ਸਮਾਜ ਸੇਵੀ ਐਨ. ਆਰ. ਆਈ ਜਸਵੰਤ ਸਿੰਘ ਲਧਾਣਾ ਉੱਚਾ ਯੂ. ਏ. ਈ ਵਾਲਿਆਂ ਨੇ ਜਿਥੇ ਬਤੌਰ ਮੁੱਖ ਮਹਿਮਾਨ ਉਦਘਾਟਨੀ ਮੈਚ ਦੀਆਂ ਟੀਮਾਂ ਦੇ ...

ਪੂਰੀ ਖ਼ਬਰ »

ਰੁਜ਼ਗਾਰ ਵਿਭਾਗ ਵਲੋਂ ਵਿਚਾਰ ਚਰਚਾ ਅੱਜ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ, ਪੰਜਾਬ ਵਲੋਂ 30 ਜੂਨ ਨੂੰ ਸਵੇਰੇ 11 ਵਜੇ 'ਸਖਸ਼ੀ ਵਿਕਾਸ-ਇੰਟਰਵਿਊ 'ਚ ਕਿਵੇਂ ਸਫਲ ਹੋਈਏ' ਵਿਸ਼ੇ 'ਤੇ 'ਕਰੀਅਰ ਟਾਕ' ਕਰਵਾਈ ਜਾ ਰਹੀ ਹੈ | ਜਿਸ 'ਚ ਵਿਵੇਕ ਅੱਤਰੇ (ਸੇਵਾ ...

ਪੂਰੀ ਖ਼ਬਰ »

ਬੈਂਕਾਂ ਤੇ ਪੈਟਰੋਲ ਪੰਪਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਾਉਣ ਦੀ ਹਦਾਇਤ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਪੈਟਰੋਲ ਪੰਪਾਂ ਤੇ ਬੈਂਕਾਂ 'ਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ...

ਪੂਰੀ ਖ਼ਬਰ »

ਮੇਲੇ 'ਤੇ ਵਿਸ਼ੇਸ਼-ਪੀਰ ਬਾਬਾ ਹਾਲ ਮਸਤ

ਘੁੰਮਣਾਂ-ਪਿੰਡ ਮੇਹਲੀਆਣਾ ਦੇ ਧਾਰਮਿਕ ਅਸਥਾਨ ਪੀਰ ਬਾਬਾ ਹਾਲ ਮਸਤ ਜੀ ਦਾ ਰੌਜ਼ਾ ਭਾਰਤ ਪਾਕਿਸਤਾਨ ਦੀ ਵੰਡ ਦੇ ਵੇਲੇ ਦਾ ਸਥਾਪਿਤ ਹੈ | ਇਸ ਰੌਜ਼ੇ ਦੇ ਪਹਿਲੇ ਮੁੱਖ ਸੇਵਾਦਾਰ ਫਕੀਰ ਮੁਹੰਮਦ ਸਨ | ਉਨ੍ਹਾਂ ਦੇ ਸਪੁੱਰਦ-ਏ-ਖਾਕ ਹੋਣ ਦੇ ਬਾਅਦ ਉਨ੍ਹਾਂ ਦੀ ਨੂੰ ਹ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਪਲੇਠੇ ਮੈਗਜ਼ੀਨ ''ਤੇਈ ਮਾਰਚ'' ਦੀ ਹੋ ਰਹੀ ਸਭ ਪਾਸੇ ਚਰਚਾ

ਪੋਜੇਵਾਲ ਸਰਾਂ, 29 ਜੂਨ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ ਪਲੇਠੇ ਜ਼ਿਲ੍ਹਾ ਪੱਧਰੀ ਸਾਹਿਤਕ ਮੈਗਜ਼ੀਨ ''ਤੇਈ ਮਾਰਚ'' ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ | ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੇ ਜਿਸ ਦਿਨ ਜ਼ਿਲ੍ਹੇ ਵਿਚ ਬਤੌਰ ...

ਪੂਰੀ ਖ਼ਬਰ »

ਯਾਦਗਾਰੀ ਗੇਟਾਂ ਦੀ ਮਨਜ਼ੂਰੀ ਲਏ ਬਿਨਾਂ ਉਸਾਰੀ 'ਤੇ ਰੋਕ

ਨਵਾਂਸ਼ਹਿਰ, 29 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ...

ਪੂਰੀ ਖ਼ਬਰ »

ਪਲਾਟਾਂ ਦੀਆਂ ਰਜਿਸਟਰੀਆਂ ਨੂੰ ਲੈ ਕੇ ਸਥਿਤੀ ਸਪੱਸ਼ਟ ਕਰੇ ਸਰਕਾਰ-ਸ਼ੋਕਰ

ਬੰਗਾ, 29 ਜੂਨ (ਜਸਬੀਰ ਸਿੰਘ ਨੂਰਪੁਰ)-ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਮੌਜੂਦਾ 'ਆਪ' ਸਰਕਾਰ ਨੇ ਵੀ ਸੰਨ 1995 ਤੋਂ ਬਾਅਦ ਦੀਆਂ ਕੱਟੀਆਂ ਅਣ-ਅਧਿਕਾਰਤ ਕਾਲੋਨੀਆਂ ਦੀਆਂ ਰਜਿਸਟਰੀਆਂ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਹੋਈ ਹੈ ਪਰ ਸਰਕਾਰ ਇਹ ਸਪੱਸ਼ਟ ਕਰੇ ਕਿ ਕਿਹੜੇ ...

ਪੂਰੀ ਖ਼ਬਰ »

ਪਿੰਡ ਉਧਨਵਾਲ ਵਿਖੇ ਮੁੱਖ ਗੇਟ ਅੱਗੇ ਖੜ੍ਹਾ ਪਾਣੀ ਕਰਦਾ ਹੈ ਰਾਹਗੀਰਾਂ ਦਾ ਸਵਾਗਤ

ਭੱਦੀ, 29 ਜੂਨ (ਨਰੇਸ਼ ਧੌਲ)-ਪਿੰਡ ਥੋਪੀਆ ਤੋਂ ਉਧਨਵਾਲ ਨੂੰ ਜਾਣ ਵਾਲੀ ਲਿੰਕ ਸੜਕ ਦੇ ਹਲਾਤ ਖਸਤਾ ਹੋਣ ਕਾਰਨ ਸਮੁੱਚੇ ਰਾਹਗੀਰ ਹਰ ਵੇਲੇ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਸ ਤੋਂ ਇਲਾਵਾ ਪਿੰਡ 'ਚ ਦਾਖ਼ਲ ਹੁੰਦਿਆਂ ਹੀ ਚੌਧਰੀ ਪ੍ਰਕਾਸ਼ ਚੰਦ ਪੁੱਤਰ ...

ਪੂਰੀ ਖ਼ਬਰ »

ਅਮਰਦੀਪ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਮੁਕੰਦਪੁਰ, 29 ਜੂਨ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 12ਵੀਂ ਜਮਾਤ ਦੇ ਐਲਾਨੇ ਫਾਈਨਲ ਨਤੀਜੇ 'ਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦਾ ਨਤੀਜਾ 100 ਫੀਸਦੀ ਰਿਹਾ | ਇਸ ਪ੍ਰੀਖਿਆ ਵਿਚ ਸਕੂਲ ਦੇ 153 ਵਿਦਿਆਰਥੀ ਅਪੀਅਰ ਹੋਏ ਸਨ | ਜਿਸ 'ਚੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX