ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬੀ ਸਾਹਿਤ ਅਕਾਦਮੀ ਵਲੋਂ ਸਟੇਟ ਐਵਾਰਡੀ ਲੈਕਚਰਾਰ ਸਤਿੰਦਰ ਕਾਹਲੋਂ ਦੀ ਕਿਤਾਬ 'ਇਕ ਮੋਰਚਾ ਇਹ ਵੀ' ਲੋਕ ਅਰਪਣ

ਬਟਾਲਾ, 29 ਜੂਨ (ਕਾਹਲੋਂ)- ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਬੀਤੇ ਦਿਨ ਪੰਜਾਬੀ ਭਵਨ ਲੁਧਿਆਣਾ ਵਿਖੇ ਮਿੰਨੀ ਕਹਾਣੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਸਤਿੰਦਰ ਕੌਰ ਕਾਹਲੋਂ ਸਟੇਟ ਅਵਾਰਡੀ ਰਿਟਾ: ਲੈਕਚਰਾਰ ਦੀ ਮਿੰਨੀ ਕਹਾਣੀਆਂ ਦੀ ਕਿਤਾਬ 'ਇਕ ਮੋਰਚਾ ਇਹ ਵੀ'' ਲੋਕ ਅਰਪਣ ਕੀਤੀ ਗਈ | ਇਸ ਮੌਕੇ ਸ: ਲਖਵਿੰਦਰ ਸਿੰਘ ਜੌਹਲ ਪ੍ਰਧਾਨ, ਡਾ. ਸ਼ਿਆਮ ਸੁੰਦਰ ਦੀਪਤੀ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਕੈਲੇ ਕਨਵੀਨਰ, ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ, ਰਵਿੰਦਰ ਸਿੰਘ ਕੰਗ ਪ੍ਰਧਾਨਗੀ ਮੰਡਲ ਦੇ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਸਤਿੰਦਰ ਕਾਹਲੋਂ ਨੇ ਆਪਣੀ ਪੁਸਤਕ ਬਾਰੇ ਦੱਸਿਆ ਕਿ ਇਸ ਵਿਚ 37 ਕਹਾਣੀਕਾਰਾਂ ਦੀਆਂ 67 ਕਹਾਣੀਆਂ ਹਨ | ਸਾਰੀਆਂ ਕਹਾਣੀਆਂ ਕਿਸਾਨੀ ਜੀਵਨ ਦੇ ਸੰਘਰਸ਼ 'ਤੇ ਆਧਾਰਿਤ ਹਨ | ਹਾਜ਼ਰ ਸਾਹਿਤਕਾਰਾਂ ਵਲੋਂ ਇਸ ਵਧੀਆ ਕਾਰਜ ਲਈ ਸਤਿੰਦਰ ਕਾਹਲੋਂ ਦੀ ਸਰਾਹਨਾ ਕੀਤੀ ਗਈ | ਇਸ ਮੌਕੇ ਉੱਘੇ ਕਹਾਣੀਕਾਰਾਂ ਜਿਨ੍ਹਾਂ ਵਿਚ ਡਾ. ਨਾਇਬ ਸਿੰਘ ਮੰਡੇਰ, ਬਲਰਾਜ ਕੋਹਾੜਾ, ਡਾ. ਕਰਮਜੀਤ ਨਡਾਲਾ, ਸੀਮਾ ਵਰਮਾ ਵਲੋਂ ਕਹਾਣੀਆਂ ਸਾਂਝੀਆਂ ਕੀਤੀਆਂ ਗਈਆਂ | ਇਨ੍ਹਾਂ ਤੋਂ ਇਲਾਵਾ ਡਾ. ਰਵਿੰਦਰ ਭੱਠਲ, ਡਾ. ਗੁਲਜ਼ਾਰ ਪੰਧੇਰ, ਦਲਵੀਰ ਝੱਜ, ਤ੍ਰੈਲੋਚਨ ਲੋਚੀ, ਪਰਮਜੀਤ ਮਹਿਕ, ਲਖਵਿੰਦਰ ਪਿੰਕੀ, ਦੀਪ ਰੱਤੀ, ਸਵਰਨ ਸਿੰਘ, ਜੈਸਮੀਨ ਕੌਰ ਸਿੱਧੂ, ਡਾ. ਕੁਲਦੀਪ ਸਿੰਘ ਦੀਪ, ਡਾ. ਗੁਰਚਰਨ ਕੋਚਰ, ਕੈਲਾਸ਼ ਠਾਕੁਰ, ਜਗਦੀਸ਼ ਕੁਲਰੀਆ, ਨਿਰੰਜਣ ਬੋਹਾ, ਦਰਸ਼ਨ ਬਰੇਟਾ, ਸ਼ਹਿਬਾਜ ਖਾਨ, ਰਣਜੀਤ ਕੌਰ ਬਾਜਵਾ, ਸੁਖਵਿੰਦਰ ਬਾਜਵਾ, ਮੁੱਨਜਾ ਇਰਸ਼ਾਦ ਸਮੇਤ ਵੱਡੀ ਗਿਣਤੀ ਵਿਚ ਲੇਖਕ ਹਾਜ਼ਰ ਸਨ |

ਉਦੇਪੁਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੋਣਾ ਅਤਿ ਨਿੰਦਣਯੋਗ : ਰਮੇਸ਼ ਨਈਅਰ

ਬਟਾਲਾ, 29 ਜੂਨ (ਬੱੁਟਰ)- ਰਾਜਸਥਾਨ ਦੇ ਸ਼ਹਿਰ ਉਦੇਪੁਰ ਵਿਚ ਦਿਨ-ਦਿਹਾੜੇ ਇਕ ਦੁਕਾਨ 'ਤੇ ਹਿੰਦੂ ਨੌਜਵਾਨ ਦਾ ਕੁਝ ਲੋਕਾਂ ਵਲੋਂ ਬੇਰਹਿਮੀ ਨਾਲ ਕਤਲ ਕੀਤੇ ਜਾਣਾ ਅਤਿ ਨਿੰਦਣਯੋਗ ਹੈ | ਇਸ ਸਬੰਧੀ ਸ਼ਿਵ ਸੈਨਾ ਬਾਲ ਠਾਕਰੇ ਦੇ ਉਪ ਪ੍ਰਧਾਨ ਰਮੇਸ਼ ਨਈਅਰ ਨੇ ਕਿਹਾ ਕਿ ਇਕ ...

ਪੂਰੀ ਖ਼ਬਰ »

12ਵੀਂ ਦੇ ਸਾਇੰਸ ਵਿਸ਼ੇ ਦੇ ਨਤੀਜੇ 'ਚੋਂ ਭਾਈ ਗੁਰਦਾਸ ਅਕੈਡਮੀ ਲੱਖਣਕਲਾਂ ਦੀ ਯਸਲੀਨ ਕੋਹਲੀ ਮੋਹਰੀ

ਕਲਾਨੌਰ, 29 ਜੂਨ (ਪੁਰੇਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਗਈਆਂ ਬਾਰਵੀਂ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ 'ਚੋਂ ਬਲਾਕ ਕਲਾਨੌਰ ਦੇ ਪਿੰਡ ਲੱਖਣਕਲਾਂ ਦੀ ਭਾਈ ਗੁਰਦਾਸ ਅਕੈਡਮੀ ਦਾ ਨਤੀਜ਼ਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਕਲਾਨੌਰ, 29 ਜੂਨ (ਪੁਰੇਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਗਈਆਂ ਬਾਰਵੀਂ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ 'ਚੋਂ ਬਲਾਕ ਕਲਾਨੌਰ ਦੇ ਪਿੰਡ ਚੌੜਾ ਖੁਰਦ ਵਿਖੇ ਸਥਿਤ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ...

ਪੂਰੀ ਖ਼ਬਰ »

ਵਿਧਾਇਕ ਕਲਸੀ ਦੇ ਉਪਰਾਲੇ ਸਦਕਾ ਬਟਾਲਾ 'ਚ ਮੈਡੀਕਲ ਕਾਲਜ ਨੂੰ ਹਰੀ ਝੰਡੀ : ਭੁੱਲਰ

ਬਟਾਲਾ, 29 ਜੂਨ (ਹਰਦੇਵ ਸਿੰਘ ਸੰਧੂ)- ਹਲਕਾ ਬਟਾਲਾ ਦੇ ਲੋਕਾਂ 'ਚ ਉਸ ਸਮੇਂ ਖੁਸ਼ੀ ਦੀ ਕੋਈ ਹੱਦ ਨਾ ਰਹੀ, ਜਦੋਂ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਉਪਰਾਲੇ ਨਾਲ ਪੰਜਾਬ ਸਰਕਾਰ ਵਲੋਂ ਬਟਾਲਾ 'ਚ ਮੈਡੀਕਲ ਕਾਲਜ ਖੁੱਲ੍ਹਣ ਦੀ ਹਰੀ ਝੰਡੀ ਮਿਲੀ | ਇਨ੍ਹਾਂ ...

ਪੂਰੀ ਖ਼ਬਰ »

ਬੀ.ਐਮ.ਐਸ.ਐਮ. ਗਰੁੱਪ ਆਫ਼ ਇੰਸਟੀਚਿਊਟ ਵਿਖੇ ਬੀ.ਐੱਡ. ਦਾਖ਼ਲੇ ਲਈ 15 ਜੁਲਾਈ ਤੱਕ ਵਾਧਾ

ਗੁਰਦਾਸਪੁਰ, 29 ਜੂਨ (ਆਰਿਫ਼)- ਬੀ.ਐਮ.ਐਸ.ਐਮ ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਵਿਖੇ ਬੀ.ਐਡ ਦਾਖ਼ਲੇ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ਵਿਚ 15 ਜੁਲਾਈ ਤੱਕ ਦਾ ਵਾਧਾ ਕੀਤਾ ਗਿਆ ਹੈ | ਚੇਅਰਮੈਨ ਇੰਜ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੀ.ਏ/ਐਮ.ਏ 45 ਫ਼ੀਸਦੀ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦੀ ਕਨਵ ਤੇ ਅਨੂਰੀਤ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 'ਚ ਮਾਰੀਆਂ ਮੱਲਾਂ

ਫ਼ਤਹਿਗੜ੍ਹ ਚੂੜੀਆਂ, 29 ਜੂਨ (ਐੱਮ.ਐੱਸ. ਫੁੱਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਲੈ ਕੇ ਮੱਲਾਂ ਮਾਰੀਆਂ ਹਨ ਜਿਸ ...

ਪੂਰੀ ਖ਼ਬਰ »

ਬੀ.ਐੱਸ.ਸੀ. ਨਰਸਿੰਗ 'ਚ ਦਾਖ਼ਲਿਆਂ ਲਈ ਇਮਤਿਹਾਨ 10 ਜੁਲਾਈ ਨੂੰ : ਪਿ੍ੰਸੀਪਲ ਕੰਗ

ਫਤਹਿਗੜ੍ਹ ਚੂੜੀਆਂ, 29 ਜੂਨ (ਐੱਮ.ਐੱਸ. ਫੁੱਲ)- ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸਜ਼ ਵਲੋਂ ਬੀ.ਐਸ.ਸੀ. ਨਰਸਿੰਗ ਵਿਚ ਦਾਖਲਿਆਂ ਲਈ ਦਾਖਲਾ ਟੈੱਸਟ ਕਰਵਾਇਆ ਜਾ ਰਿਹਾ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਇਸ ਕੋਰਸ ਵਿਚ ਦਾਖ਼ਲਾ ਲੈ ਸਕਦੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਕੇਂਦਰ ਵਲੋਂ ਟੋਲ ਪਲਾਜ਼ਿਆਂ ਰਾਹੀਂ ਪੰਜਾਬ ਦੇ ਲੋਕਾਂ ਦੀ ਹੁੰਦੀ ਲੁੱਟ ਬੰਦ ਕੀਤੀ ਜਾਵੇ : ਮੰਗਲ ਸਿੰਘ

ਬਟਾਲਾ, 29 ਜੂਨ (ਕਾਹਲੋਂ)- ਦੇਸ਼ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਅਤੇ ਉਨ੍ਹਾਂ ਦੇ ਬੁਨਿਆਦੀ ਹੱਕ ਦੇਣੇ ਕੇਂਦਰ ਸਰਕਾਰ ਦਾ ਮੁੱਢਲਾ ਫਰਜ਼ ਹੈ | ਲੋਕਤੰਤਰੀ ਦੇਸ਼ ਅੰਦਰ ਪੰਜਾਬ ਦੇ ਲੋਕ ਬਣਦੀਆਂ ਕਈ ਸਹੂਲਤਾਂ ਤੋਂ ਵਾਂਝੇ ਤਾਂ ਹਨ ਹੀ ਪਰ ਕੇਂਦਰ ਵਲੋਂ ਟੋਲ ...

ਪੂਰੀ ਖ਼ਬਰ »

ਮੰਗਾਂ ਨੰੂ ਲੈ ਕੇ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਗੁਰਦਾਸਪੁਰ, 29 ਜੂਨ (ਆਰਿਫ਼)- ਪੰਜਾਬ ਯੂ.ਟੀ. ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਦੇ ਸੱਦੇ 'ਤੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤੇ ਪਲੇਠੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕੁਲਦੀਪ ਪੁਰੋਵਾਲ, ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 29 ਜੂਨ (ਅਸ਼ੋਕ ਸ਼ਰਮਾ)- ਇੱਥੋਂ ਨਜ਼ਦੀਕੀ ਪਿੰਡ ਮੱਲੋਵਾਲ ਨੇੜੇ ਪੈਂਦੇ ਰਕਬੇ ਵਿਚ ਨਿਰੰਤਰ ਮਾਈਨਿੰਗ ਜਾਰੀ ਸੀ ਜਿਸ ਨੰੂ ਲੈ ਕੇ ਜੇ.ਈ. ਗੁਰਪ੍ਰੀਤ ਸਿੰਘ ਮਾਈਨਿੰਗ ਇੰਸਪੈਕਟਰ ਆਪਣੀ ਟੀਮ ਨਾਲ ਗਸ਼ਤ ਕਰ ਰਹੇ ਸਨ ਕਿ ਜਦੋਂ ਉਹ ਪਿੰਡ ਮੱਲੋਵਾਲ ਨੇੜੇ ...

ਪੂਰੀ ਖ਼ਬਰ »

ਨਾਨ-ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 29 ਜੂਨ (ਕਾਹਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦੀ +2 ਨਾਨ ਮੈਡੀਕਲ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਨਿਰਮਲ ਪਾਂਧੀ ਨੇ ਦੱਸਿਆ ਕਿ ਵਿਦਿਆਰਥਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਲੋਕਾਂ ਨਾਲ ਧੋਖਾ : ਵਾਹਲਾ

ਬਟਾਲਾ, 29 ਜੂਨ (ਕਾਹਲੋਂ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੇਸ਼ ਕੀਤਾ ਗਿਆ ਆਪਣੀ ਸਰਕਾਰ ਦਾ ਪਹਿਲਾ ਬਜਟ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਵਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਬੀਰ ਸਿੰਘ ਵਾਹਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਆਪ ...

ਪੂਰੀ ਖ਼ਬਰ »

ਪਿੰਡ ਕਲੇਰ ਦੇ ਟਰੱਕ ਡਰਾਈਵਰ ਦੀ ਭੇਦਭਰੀ ਹਾਲਤ 'ਚ ਮੌਤ

ਬਟਾਲਾ, 29 ਜੂਨ (ਕਾਹਲੋਂ)- ਥਾਣਾ ਰੰਗੜ ਨੰਗਲ ਅਧੀਨ ਪੈਂਦੇ ਪਿੰਡ ਕਲੇਰ ਵਿਖੇ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ ਹੋ ਗਈ | ਥਾਣਾ ਰੰਗੜ ਨੰਗਲ ਦੇ ਐਸ.ਐਚ.ਓ. ਮਨਬੀਰ ਸਿੰਘ ਅਤੇ ਸਰਪੰਚ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਹਰਜਿੰਦਰ ਕੌਰ ਪਤਨੀ ਜਗਜੀਤ ਸਿੰਘ ਵਾਸੀ ਕਲੇਰ ਦਾ ...

ਪੂਰੀ ਖ਼ਬਰ »

ਅਦਾਲਤੀ ਸਟੇਅ ਦੇ ਬਾਵਜੂਦ ਕਬਜ਼ਾ ਕਰਨ ਤੇ ਤੰਗ ਕਰਨ 'ਤੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ

ਤਿੱਬੜ, 29 ਜੂਨ (ਭੁਪਿੰਦਰ ਸਿੰਘ ਬੋਪਾਰਾਏ)- ਸਥਾਨਕ ਕਸਬੇ ਵਿਚ ਮਾਣਯੋਗ ਸਿਵਲ ਕੋਰਟ ਵਲੋਂ ਸਟੇਅ ਦੇ ਹੁਕਮ ਦੇ ਬਾਵਜੂਦ ਵੀ ਕੁਝ ਵਿਅਕਤੀਆਂ ਵਲੋਂ ਮੁਦੱਈ ਦੇ ਕਬਜ਼ੇ ਵਾਲੀ ਜ਼ਮੀਨ ਵਾਲੀ ਜ਼ਮੀਨ ਵਿਚ ਧੱਕੇ ਨਾਲ ਦਖ਼ਲ ਅੰਦਾਜ਼ੀ ਕਰਕੇ ਮੁਦੱਈ ਦੀ ਫਸਲ ਦਾ ਨੁਕਸਾਨ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਕਾਦੀਆਂ ਦਾ ਨਿਸ਼ਾਂਤ ਬਮਰਾਲ ਪੰਜਾਬ 'ਚੋਂ ਤੀਸਰੇ ਸਥਾਨ 'ਤੇ ਰਿਹਾ

ਕਾਦੀਆਂ, 29 ਜੂਨ (ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ)- ਡੀ.ਏ.ਵੀ. ਮੈਨੇਜਿੰਗ ਕਮੇਟੀ ਦਿੱਲੀ ਦੇ ਪ੍ਰਬੰਧ ਅਧੀਨ ਚੱਲ ਰਹੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ 12ਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ 'ਚ ਪੰਜਾਬ ਦੇ ਪਹਿਲੇ 10 ਸਥਾਨਾਂ ਵਿਚ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਦਾਖਲੇ ਸੰਬੰਧੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ : ਪਿ੍ੰ. ਸੰਧੂ

ਬਟਾਲਾ, 29 ਜੂਨ (ਕਾਹਲੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਦਾਖਲ ਹੋਣ ਵਾਲੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਹੈ | ਕਾਲਜ ਪਿ੍ੰ. ਡਾ. ਚਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਦੇਸ ਰਾਜ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 29 ਜੂਨ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ 12ਵੀਂ ਦਾ ਨਤੀਜਾ ਜਾਰੀ ਕੀਤਾ ਗਿਆ ਜਿਸ ਵਿਚ ਬਟਾਲਾ ਦੇ ਦੇਸ ਰਾਜ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ, ਕਾਮਰਸ ਤੇ ਆਰਟਸ ਦੇ ਵਿਸ਼ਿਆਂ ਵਿਚੋਂ ਚੰਗੇ ਨੰਬਰ ਪ੍ਰਾਪਤ ਕਰਕੇ ਸਕੂਲ ਦਾ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਧਾਰੀਵਾਲ, 29 ਜੂਨ (ਰਮੇਸ਼ ਨੰਦਾ/ਜੇਮਸ ਨਾਹਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਐੱਸ.ਆਈ. ਉਂਕਾਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ ਕਿ ਜਦ ਪਿੰਡ ਕੰਗ ...

ਪੂਰੀ ਖ਼ਬਰ »

ਮੋਟਰਾਂ ਦਾ ਲੋਡ ਵਧਾਉਣ ਲਈ ਅਧਿਕਾਰੀਆਂ ਵਲੋਂ ਵੱਧ ਲਏ ਜਾ ਰਹੇ ਪੈਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵਾਪਸ ਕਰਵਾਏ

ਘੁਮਾਣ, 29 ਜੂਨ (ਬੰਮਰਾਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਨੇ ਦੱਸਿਆ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਮੋਟਰਾਂ ਦਾ ਲੋਡ ਵਧਾਉਣ ਲਈ ਕਿਹਾ ਗਿਆ, ਜਿਸ ਨੂੰ ਲੈ ਕੇ ਕਿਸਾਨ ਆਪੋ-ਆਪਣੀਆਂ ਮੋਟਰਾਂ ਦਾ ਲੋਡ ਵਧਾਉਣ ਲਈ ...

ਪੂਰੀ ਖ਼ਬਰ »

ਨਵੇਂ ਬਣੇ ਪ੍ਰਬੰਧਕੀ ਕੰਪਲੈਕਸ ਅੰਦਰ ਬੰਦ ਪਈਆਂ ਲਿਫ਼ਟਾਂ ਬਜ਼ੁਰਗਾਂ ਤੇ ਅਪਾਹਜਾਂ ਲਈ ਬਣ ਰਹੀ ਮੁਸੀਬਤ

ਗੁਰਦਾਸਪੁਰ, 29 ਜੂਨ (ਗੁਰਪ੍ਰਤਾਪ ਸਿੰਘ)-ਨਵਾਂ ਬਣਿਆ ਪ੍ਰਬੰਧਕੀ ਕੰਪਲੈਕਸ ਆਪਣੀਆਂ ਊਣਤਾਈਆਂ ਕਾਰਨ ਹਮੇਸ਼ਾ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ | ਅਕਸਰ ਹੀ ਆਪਣੇ ਕੰਮਾਂ ਲਈ ਕੰਪਲੈਕਸ ਅੰਦਰ ਆਏ ਲੋਕ ਊਣਤਾਈਆਂ ਕਾਰਨ ਇਸ ਪ੍ਰਬੰਧਕੀ ਕੰਪਲੈਕਸ ਨੰੂ ਕਰੋੜਾਂ ਰੁਪਏ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਗੁਰਦਾਸਪੁਰ ਦੀ ਹੋਈ ਚੋਣ

ਗੁਰਦਾਸਪੁਰ, 29 ਜੂਨ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਗੁਰਦਾਸਪੁਰ ਦਾ ਡੈਲੀਗੇਟ ਅਜਲਾਸ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਇਆ | ਇਸ ਮੌਕੇ ਮੰਡਲ ਗੁਰਦਾਸਪੁਰ ਦੇ 12 ਦੇ ਕਰੀਬ ਡੈਲੀਗੇਟਾਂ ਨੇ ਹਿੱਸਾ ਲਿਆ | ਇਸ ਮੌਕੇ ਰਜਿੰਦਰ ...

ਪੂਰੀ ਖ਼ਬਰ »

ਆਟਾ ਚੱਕੀ ਦੀ ਦੁਕਾਨ 'ਤੇ ਹੋਈ ਚੋਰੀ

ਗੁਰਦਾਸਪੁਰ, 29 ਜੂਨ (ਪੰਕਜ ਸ਼ਰਮਾ)- ਸਥਾਨਕ ਸ਼ਹਿਰ ਦੇ ਰਣਜੀਤ ਐਵੀਨਿਊ ਕਾਲੋਨੀ ਵਿਖੇ ਅੱਜ ਸਵੇਰੇ ਇਕ ਦੁਕਾਨ 'ਤੇ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਬਲਵਿੰਦਰ ਕੁਮਾਰ ਪੁੱਤਰ ਸ਼ਿਵ ਚਰਨ ਦਾਸ ਵਾਸੀ ਰਣਜੀਤ ਐਵੀਨਿਊ ਨੇ ਦੱਸਿਆ ਕਿ ਉਸ ਦੀ ਆਟਾ ਚੱਕੀ ਦੀ ਦੁਕਾਨ ...

ਪੂਰੀ ਖ਼ਬਰ »

ਲਮੀਨੀ ਸਕੂਲ ਦੇ ਵਿਦਿਆਰਥੀ ਨਾਗੇਸ਼ ਸ਼ਰਮਾ ਨੇ 91 ਫੀਸਦੀ ਅੰਕ ਲੈ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਪਠਾਨਕੋਟ, 29 ਜੂਨ (ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਦੇ ਵਿਦਿਆਰਥੀ ਨਾਗੇਸ਼ ਸ਼ਰਮਾ ਪੁੱਤਰ ਰਮਨ ਸ਼ਰਮਾ ਨਿਵਾਸੀ ਟੀਚਰ ਕਾਲੋਨੀ ਪਠਾਨਕੋਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 500 ਵਿਚੋਂ 455 ਅੰਕ 91 ਫੀਸਦੀ ਨੰਬਰ ਲੈ ਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਕਰਮਚਾਰੀ ਸੰਘਰਸ਼ ਕਮੇਟੀ ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ

ਪਠਾਨਕੋਟ, 29 ਜੂਨ (ਚੌਹਾਨ)-ਪੰਜਾਬ ਯੂ.ਟੀ. ਕਰਮਚਾਰੀ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਪਠਾਨਕੋਟ ਸ਼ਾਖਾ ਵਲੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਦੀ ਪ੍ਰਧਾਨਗੀ ਹੇਠ ਡੀ.ਸੀ. ਦਫ਼ਤਰ ਦੇ ਬਾਹਰ ਬਜਟ ਵਿਚ ਕਰਮਚਾਰੀਆਂ ...

ਪੂਰੀ ਖ਼ਬਰ »

ਏ.ਐੱਸ.ਆਈ. ਪਵਨ ਕੁਮਾਰ ਨੰੂ ਸ਼ਰਧਾਂਜਲੀਆਂ ਭੇਟ

ਘਰੋਟਾ, 29 ਜੂਨ (ਸੰਜੀਵ ਗੁਪਤਾ)- ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਪਵਨ ਕੁਮਾਰ ਜਿਸ ਦਾ ਡਿਊਟੀ ਦੌਰਾਨ ਜਾਂਦੇ ਹੋਏ ਸੜਕ ਦੁਰਘਟਨਾ ਦੌਰਾਨ ਦਿਹਾਂਤ ਹੋ ਗਿਆ ਸੀ, ਦਾ ਸ਼ਰਧਾਂਜਲੀ ਸਮਾਗਮ ਪਿੰਡ ਅਜੀਜਪੁਰ ਵਿਖੇ ਕਰਵਾਇਆ ਗਿਆ ਜਿਸ ਵਿਚ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਲਮੀਨੀ ਸਕੂਲ ਦੇ ਵਿਦਿਆਰਥੀ ਨਾਗੇਸ਼ ਸ਼ਰਮਾ ਨੇ 91 ਫੀਸਦੀ ਅੰਕ ਲੈ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਪਠਾਨਕੋਟ, 29 ਜੂਨ (ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਦੇ ਵਿਦਿਆਰਥੀ ਨਾਗੇਸ਼ ਸ਼ਰਮਾ ਪੁੱਤਰ ਰਮਨ ਸ਼ਰਮਾ ਨਿਵਾਸੀ ਟੀਚਰ ਕਾਲੋਨੀ ਪਠਾਨਕੋਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 500 ਵਿਚੋਂ 455 ਅੰਕ 91 ਫੀਸਦੀ ਨੰਬਰ ਲੈ ਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ...

ਪੂਰੀ ਖ਼ਬਰ »

ਪਠਾਨਕੋਟ ਨੇ ਸੂਬੇ ਅੰਦਰ 12ਵੀਂ ਕਲਾਸ ਦੇ ਨਤੀਜਿਆਂ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕੀਤਾ ਖੇਤਰ ਦਾ ਨਾਂਅ ਰੌਸ਼ਨ- ਲਾਲ ਚੰਦ ਕਟਾਰੂਚੱਕ

ਪਠਾਨਕੋਟ, 29 ਜੂਨ (ਸੰਧੂ)- ਸਿੱਖਿਆ ਦੇ ਖੇਤਰ ਅੰਦਰ ਜ਼ਿਲ੍ਹਾ ਪਠਾਨਕੋਟ ਹਮੇਸ਼ਾ ਮੋਹਰੀ ਰਿਹਾ ਹੈ | ਜਿਵੇਂ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਪੂਰੇ ਪੰਜਾਬ ਅੰਦਰ ਜ਼ਿਲ੍ਹਾ ਪਠਾਨਕੋਟ ਮੋਹਰੀ ਰਿਹਾ | ਉਸੇ ਹੀ ਤਰ੍ਹਾਂ 12ਵੀਂ ਦੇ ਨਤੀਜਿਆਂ ਦੌਰਾਨ ਵੀ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਦੁਨੇਰਾ ਵਿਖੇ ਟਿੱਪਰ ਤੇ ਜੀਪ ਦੀ ਹੋਈ ਟੱਕਰ

ਧਾਰਕਲਾਂ, 29 ਜੂਨ (ਨਰੇਸ਼ ਪਠਾਨੀਆ)- ਅੱਜ ਤੜਕੇ ਪਿੰਡ ਦੁਨੇਰਾ ਦੇ ਮੁੱਢਲੇ ਸਿਹਤ ਕੇਂਦਰ ਨੇੜੇ ਇਕ ਟਿੱਪਰ ਐਚ.ਪੀ. 47 ਬੀ. 6511 ਜੋ ਪਠਾਨਕੋਟ ਵੱਲ ਜਾ ਰਿਹਾ ਸੀ ਅਤੇ ਜੀ.ਪੀ. ਪੀ.ਬੀ.06 ਏ.ਜੈੱਡ. 6955 ਜੋ ਹਿਮਾਚਲ ਪ੍ਰਦੇਸ਼ ਦੇ ਚੰਬਾ ਸ਼ਹਿਰ ਵੱਲ ਜਾ ਰਿਹਾ ਸੀ, ਆਪਸ 'ਚ ਟਕਰਾ ਗਏ | ...

ਪੂਰੀ ਖ਼ਬਰ »

ਐਨ.ਆਰ.ਐਮ.ਯੂ. ਸ਼ਾਖਾ ਪਠਾਨਕੋਟ ਨੇ ਅਗਨੀਪਥ ਯੋਜਨਾ ਦਾ ਕੀਤਾ ਵਿਰੋਧ

ਪਠਾਨਕੋਟ, 29 ਜੂਨ (ਸੰਧੂ)- ਏ.ਆਈ.ਆਰ.ਐਫ./ਐਨ.ਆਰ.ਐਮ.ਯੂ. ਦੇ ਸੱਦੇ 'ਤੇ ਅਗਨੀਪਥ ਯੋਜਨਾ ਤਹਿਤ ਸੈਨਾ ਵਿਚ ਅਗਨੀਵੀਰ ਰੱਖਣ ਦੇ ਵਿਰੋਧ ਵਿਚ ਸ਼ਾਖਾ ਪਠਾਨਕੋਟ ਵਲੋਂ ਕਾਮਰੇਡ ਸ਼ਿਵ ਮਹਾਜਨ ਦੀ ਪ੍ਰਧਾਨਗੀ ਵਿਚ ਕੈਰਿਜ ਡਿਪੂ ਪਠਾਨਕੋਟ ਵਿਚ ਗੇਟ ਮੀਟਿੰਗ ਕਰਕੇ ਕੇਂਦਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ 21 ਹਜ਼ਾਰ ਰੁਪਏ ਰਾਸ਼ੀ ਭੇਟ

ਪਠਾਨਕੋਟ, 29 ਜੂਨ (ਸੰਧੂ)- ਲਾਈਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਰਾਜੀਵ ਖੋਸਲਾ ਦੀ ਪ੍ਰਧਾਨਗੀ ਹੇਠ 160ਵਾਂ ਪ੍ਰੋਜੈਕਟ ਕੀਤਾ ਗਿਆ ਜਿਸ ਵਿਚ ਕਲੱਬ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਪ੍ਰਧਾਨ ਰਾਜੀਵ ...

ਪੂਰੀ ਖ਼ਬਰ »

ਲਾਈਨਜ਼ ਕਲੱਬ ਪਠਾਨਕੋਟ ਗ੍ਰੇਟਰ ਦੇ ਵਫ਼ਦ ਨੇ ਕੈਨੇਡਾ 'ਚ 104ਵੀਂ ਅੰਤਰਰਾਸ਼ਟਰੀ ਕਨਵੈਨਸ਼ਨ 'ਚ ਲਿਆ ਭਾਗ

ਪਠਾਨਕੋਟ, 29 ਜੂਨ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਦੇ ਵਫਦ ਨੇ ਲਾਈਨਜ਼ ਕਲੱਬ ਇੰਟਰਨੈਸ਼ਨਲ ਮੋਂਟਰੀਅਲ ਕੈਨੇਡਾ ਵਿਚ ਕਰਵਾਈ ਗਈ 104ਵੀਂ ਇੰਟਰਨੈਸ਼ਨਲ ਕਨਵੈਨਸ਼ਨ ਵਿਚ ਹਿੱਸਾ ਲਿਆ | ਰਾਜੀਵ ਗੁਪਤਾ, ਸੰਦੀਪ ਮਹਾਜਨ, ਸਮਿਤ ਜੰਮਵਾਲ, ਸ਼ਾਲੂ ਮਹਾਜਨ, ਸੁਮਨ ਮਹਾਜਨ ਨੇ ...

ਪੂਰੀ ਖ਼ਬਰ »

ਸਰਵਹਿੱਤਕਾਰੀ ਜ਼ਿਲ੍ਹਾ ਅੰਗਹੀਣ ਵਿਕਾਸ ਐਸੋਸੀਏਸ਼ਨ ਵਲੋਂ ਕੈਂਪ

ਸੁਜਾਨਪੁਰ, 29 ਜੂਨ (ਜਗਦੀਪ ਸਿੰਘ)- ਸੁਜਾਨਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਰਵਹਿੱਤਕਾਰੀ ਜ਼ਿਲ੍ਹਾ ਅੰਗਹੀਣ ਵਿਕਾਸ ਐਸੋਸੀਏਸ਼ਨ ਵਲੋਂ ਇਕ ਕੈਂਪ ਪ੍ਰਧਾਨ ਦਰਸ਼ਨ ਕੁਮਾਰ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ | ਕੈਂਪ ਵਿਚ ਅੰਗਹੀਣ ਵਿਅਕਤੀਆਂ ਦੇ ਅਲੱਗ-ਅਲੱਗ ...

ਪੂਰੀ ਖ਼ਬਰ »

ਕੋਰੋਨਾ ਦੇ 13 ਹੋਰ ਮਾਮਲੇ ਆਏ ਸਾਹਮਣੇ

ਪਠਾਨਕੋਟ, 29 ਜੂਨ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਵਿਚ ਅੱਜ ਜ਼ਿਲ੍ਹਾ ਪਠਾਨਕੋਟ ਵਿਚ 13 ਹੋਰ ਨਵੇਂ ਮਾਮਲੇ ਕੋਰੋਨਾ ਦਾ ਸਾਹਮਣੇ ਆਏ ਹਨ | ਜਾਣਕਾਰੀ ਮੁਤਾਬਕ ਜ਼ਿਲ੍ਹਾ ਪਠਾਨਕੋਟ 'ਚ ਹੁਣ ਤੱਕ ਕੋਰੋਨਾ ਦੇ ਕੁੱਲ 24633 ...

ਪੂਰੀ ਖ਼ਬਰ »

ਬਾਬਾ ਚੁੱਪ ਸ਼ਾਹ ਦੀ ਯਾਦ 'ਚ ਸੂਫ਼ੀ ਮੇਲਾ ਕਰਵਾਇਆ

ਘਰੋਟਾ, 29 ਜੂਨ (ਸੰਜੀਵ ਗੁਪਤਾ)- ਬਾਬਾ ਚੁੱਪ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਪਿੰਡ ਜੰਗਲ ਵਿਖੇ ਧੂਮਧਾਮ ਨਾਲ ਹੋਇਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਕੇ ਮੱਥਾ ਟੇਕਿਆ | ਪ੍ਰਸਿੱਧ ਸੂਫੀ ਗਾਇਕ ਸੁਬਾਸ਼ ਸੂਫੀ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਸੂਬਾ ਪੱਧਰੀ ਤੈਰਾਕੀ ਮੁਕਾਬਲੇ 'ਚ ਪਠਾਨਕੋਟ ਦੀਆਂ ਖਿਡਾਰਨਾਂ ਨੇ 23 ਤਗਮੇ ਜਿੱਤੇ

ਪਠਾਨਕੋਟ, 29 ਜੂਨ (ਸੰਧੂ)- ਅੰਮਿ੍ਤਸਰ ਵਿਖੇ ਹੋਏ 45ਵੇਂ ਜੂਨੀਅਰ ਪੰਜਾਬ ਸਵੀਮਿੰਗ ਅਤੇ ਵਾਟਰ ਪੋਲੋ ਚੈਂਪੀਅਨਸ਼ਿਪ 2022 'ਚ ਜ਼ਿਲ੍ਹਾ ਪਠਾਨਕੋਟ ਦੀਆਂ ਖਿਡਾਰਨਾਂ ਨੇ 23 ਮੈਡਲ ਜਿੱਤ ਕੇ ਪਠਾਨਕੋਟ ਦਾ ਨਾਮ ਪੂਰੇ ਸੂਬੇ ਵਿਚੋਂ ਰੌਸ਼ਨ ਕੀਤਾ | ਜੇਤੂ ਖਿਡਾਰਨਾਂ ਨੰੂ ...

ਪੂਰੀ ਖ਼ਬਰ »

ਕਸ਼ਮੀਰ ਜਾ ਰਹੇ ਸ਼ਿਵ ਸੈਨਿਕਾਂ ਨੂੰ ਲਖਨਪੁਰ ਬਾਰਡਰ 'ਤੇ ਰੋਕਿਆ

ਪਠਾਨਕੋਟ, 29 ਜੂਨ (ਚੌਹਾਨ)- ਅੱਤਵਾਦੀਆਂ ਵਲੋਂ ਅਮਰਨਾਥ ਯਾਤਰਾ 'ਚ ਹਿੰਸਾ ਫੈਲਾਉਣ ਦੀ ਧਮਕੀਆਂ ਦਿੱਤੇ ਜਾਣ ਤੋਂ ਬਾਅਦ ਸ਼ਿਵ ਸੈਨਾ ਦੇ ਸੂਬਾ ਪ੍ਰਮੁੱਖ ਯੋਗਰਾਜ ਸ਼ਰਮਾ ਦੀ ਅਗਵਾਈ 'ਚ ਕਸ਼ਮੀਰ ਨੂੰ ਕੂਚ ਕਰਨ ਵਾਲੇ ਸ਼ਿਵ ਸੈਨਿਕਾਂ ਦੇ ਕਾਫ਼ਲੇ ਨੂੰ ਲਖਨਪੁਰ ਬਾਰਡਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਜਾਨਪੁਰ ਹਰਮਨ ਨੇ ਡਿਸਟਿ੍ਕ ਗਵਰਨਰ ਦਾ ਕਰਵਾਇਆ ਅਧਿਕਾਰਕ ਦੌਰਾ

ਸੁਜਾਨਪੁਰ, 29 ਜੂਨ (ਜਗਦੀਪ ਸਿੰਘ)-ਲਾਇਨਜ਼ ਕਲੱਬ ਸੁਜਾਨਪੁਰ ਹਰਮਨ ਵਲੋਂ ਡਿਸਟਿ੍ਕਟ ਗਵਰਨਰ ਦੀ ਅਫੀਸ਼ੀਅਲ ਵਿਜ਼ਟ ਕਲੱਬ ਦੇ ਪ੍ਰਧਾਨ ਵਿਨੇ ਕੁਮਾਰ ਦੀ ਦੇਖਰੇਖ ਹੇਠ ਕਰਵਾਈ ਗਈ ਜਿਸ ਵਿਚ ਡਿਸਟਿ੍ਕਟ ਗਵਰਨਰ ਗੁਰਦੀਪ ਸਿੰਘ ਸੇਠੀ ਮੁੱਖ ਮਹਿਮਾਨ, ਚੇਅਰਮੈਨ ਅਸ਼ੋਕ ...

ਪੂਰੀ ਖ਼ਬਰ »

ਵਿਭਾਗ ਵਲੋਂ ਸੀਲ ਕੀਤੀ ਪਾਰਕਿੰਗ ਦੀਆਂ ਸੀਲਾਂ ਤੋੜਨ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 29 ਜੂਨ (ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਗੁਰਦਾਸਪੁਰ ਦੇ ਜੇਲ੍ਹ ਰੋਡ 'ਤੇ ਪੈਂਦੀ ਬਾਠ ਵਾਲੀ ਗਲੀ ਵਿਚ ਦੋ ਵਿਅਕਤੀਆਂ ਵਲੋਂ ਨਜਾਇਜ਼ ਢੰਗ ਨਾਲ ਇਕ ਖਾਲੀ ਪਲਾਟ ਵਿਚ ਟੀਨਾਂ ਪਾ ਕੇ ਚਲਾਈ ਜਾ ਰਹੀ ਕਾਰ ਪਾਰਕਿੰਗ ਨੰੂ ਨਗਰ ਕੌਂਸਲ ਵਲੋਂ ਸੀਲ ਕਰ ...

ਪੂਰੀ ਖ਼ਬਰ »

ਪਿੰਡ ਝੰਗੀ ਮਨਸੂਰ 'ਚ ਬਾਬਾ ਮੀਆਂ ਬਖ਼ਤ ਜਮਾਲ ਸ਼ਾਹ ਯਾਦਗਾਰੀ ਮੇਲਾ ਸਮਾਪਤ

ਡੇਰਾ ਬਾਬਾ ਨਾਨਕ, 29 ਜੂਨ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਝੰਗੀ ਮਨਸੂਰ ਵਿਖੇ ਬਾਬਾ ਮੀਆਂ ਬਖ਼ਤ ਜਮਾਲ ਸ਼ਾਹ ਯਾਦਗਾਰੀ ਮੇਲਾ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਸੱਜਣਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੇਲੇ ਵਿਚ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਲਈ ...

ਪੂਰੀ ਖ਼ਬਰ »

ਈ-ਰਿਕਸ਼ਾ ਚਾਲਕਾਂ ਨੂੰ ਰਾਹਤ ਦੇਣ ਲਈ ਰਮਨ ਬਹਿਲ ਨੇ ਕੀਤਾ ਵੱਡਾ ਉਪਰਾਲਾ

ਗੁਰਦਾਸਪੁਰ, 29 ਜੂਨ (ਆਰਿਫ਼)-ਗੁਰਦਾਸਪੁਰ ਸ਼ਹਿਰ ਅਤੇ ਆਸ-ਪਾਸ ਇਲਾਕੇ ਵਿਚ ਈ-ਰਿਕਸ਼ਾ ਚਲਾਉਣ ਵਾਲੇ ਚਾਲਕਾਂ ਨੂੰ ਵੱਡੀ ਰਾਹਤ ਦੇਣ ਲਈ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਗੁਰਦਾਸਪੁਰ ਵਿਚ ਵੱਡਾ ਉਪਰਾਲਾ ਕੀਤਾ ਹੈ | ਇਸ ਤਹਿਤ ਅੱਜ ਖੱਤਰੀ ਭਵਨ ...

ਪੂਰੀ ਖ਼ਬਰ »

ਕਾਹਲੋਂ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾ ਸਬੰਧੀ ਮਸਲੇ ਵਿਚਾਰੇ

ਡੇਰਾ ਬਾਬਾ ਨਾਨਕ, 29 ਜੂਨ (ਅਵਤਾਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਇਤਿਹਾਸਕ ਗੁਰਦੁਆਰਿਆਂ ਸੰਬੰਧੀ ਕਈ ਤਰ੍ਹਾਂ ਦੇ ਮਸਲੇ ਵਿਚਾਰਨ ...

ਪੂਰੀ ਖ਼ਬਰ »

ਬਾਬਾ ਸ਼ੇਖੂ ਸ਼ਾਹ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਹਰਚੋਵਾਲ, 29 ਜੂਨ (ਰਣਜੋਧ ਸਿੰਘ ਭਾਮ/ਢਿੱਲੋਂ)-ਨਜ਼ਦੀਕੀ ਪਿੰਡ ਭਾਮ ਵਿਖੇ ਬਾਬਾ ਸ਼ੇਖੂ ਸ਼ਾਹ ਦੀ ਵਾਰ ਸਾਲਾਨਾ ਜੋੜ ਮੇਲਾ ਧੂਮ-ਧਮ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾਂ ਬਾਬਾ ਜੀ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਪੰਜਾਬ ਦੇ ਪ੍ਰਸਿੱਧ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸ਼ੇਖਪੁਰ ਦੀ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਬਟਾਲਾ, 29 ਜੂਨ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰ. ਮਨਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੀਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 29 ਜੂਨ (ਕਾਹਲੋਂ)-ਨਜ਼ਦੀਕੀ ਪਿੰਡ ਮੀਰਪੁਰ ਦੇ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੇ ਇਲਾਕੇ ਵਿਚ ਇਕ ਵਾਰੀ ਫਿਰ ਮੋਹਰੀ ਰੋਲ ਅਦਾ ਕੀਤਾ ਹੈ ਤੇ ਸਕੂਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਜਰਨੈਲ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਨੇ +2 'ਚੋਂ ਫਿਰ ਮਾਰੀਆਂ ਮੱਲਾਂ, ਨਤੀਜਾ 100 ਫ਼ੀਸਦੀ

ਬਟਾਲਾ, 29 ਜੂਨ (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਦੇ ਵਿਦਿਆਰਥੀ ਹਰ ਸਾਲ ਪੜ੍ਹੇ-ਲਿਖੇ ਅਧਿਆਪਕਾਂ ਦੇ ਉਪਰਾਲੇ ਸਦਕਾ ਅਕੈਡਮੀ ਦਾ ਨਾਂਅ ਰੌਸ਼ਨ ਕਰਦੇ ਆ ਰਹੇ ਹਨ | ਇਸ ਵਾਰ ਫਿਰ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ...

ਪੂਰੀ ਖ਼ਬਰ »

12ਵੀਂ ਜਮਾਤ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬਟਾਲਾ, 29 ਜੂਨ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਹਸਨਪੁਰ ਬਟਾਲਾ ਦੇ ਐਲਾਨੇ ਗਏ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਹਿੰਦਿਆਂ ਸਕੂਲ ਦੇ 12 ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਚੇਅਰਮੈਨ ਜਗੀਰ ਸਿੰਘ ...

ਪੂਰੀ ਖ਼ਬਰ »

ਮੀਰੀ-ਪੀਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਡੇਹਰੀਵਾਲ ਦਰੋਗਾ, 29 ਜੂਨ (ਹਰਦੀਪ ਸਿੰਘ ਸੰਧੂ)-ਮੀਰੀ-ਪੀਰੀ ਸੀਨੀਅਰ ਸੈਕੰਡਰੀ ਸਕੂਲ ਅੱਡਾ ਡੇਹਰੀਵਾਲ ਦਰੋਗਾ ਦੀ ਜਮਾਤ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਾਰੇ ਵਿਦਿਆਰਥੀਆਂ ਨੇ ਸਟਾਫ਼ ਦੀ ਮਿਹਨਤ ਸਦਕਾ ਚੰਗੇ ਅੰਕ ਪ੍ਰਾਪਤ ਕੀਤੇ | ਚੰਗੇ ਅੰਕ ਪ੍ਰਾਪਤ ਕਰਨ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX