ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਅੰਮ੍ਰਿਤਸਰ

ਹੁੰਮਸ ਭਰੀ ਗਰਮੀ ਨੇ ਮਚਾਈ ਹਾਹਾਕਾਰ, ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ

ਅੰਮਿ੍ਤਸਰ, 29 ਜੂਨ (ਹਰਮਿੰਦਰ ਸਿੰਘ)-ਬੀਤੇ ਕਈ ਦਿਨਾਂ ਤੋਂ ਉੱਤਰੀ ਭਾਰਤ 'ਚ ਹੁੰਮਸ ਭਰੀ ਗਰਮੀ ਕਾਰਨ ਲੋਕਾਂ 'ਚ ਹਾਹਾਕਾਰ ਮੱਚੀ ਹੋਈ ਹੈ | ਜਿਸ ਨਾਲ ਪਾਰਾ ਲਗਾਤਾਰ ਉਛਾਲ ਵੱਲ ਰਿਹਾ | ਪੰਜਾਬ ਵਿਚ ਬਠਿੰਡਾ ਸਭ ਤੋਂ ਤਪਿਆ ਸ਼ਹਿਰ ਰਿਹਾ ਜਿਸ ਦਾ ਤਾਪਮਾਨ ਤਾਪਮਾਨ 42.4 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ | ਜਦੋਂ ਕਿ ਫਿਰੋਜ਼ਪੁਰ ਦੂਸਰਾ ਗਰਮ ਸ਼ਹਿਰ ਰਿਹਾ ਜਿਸ ਦਾ ਤਾਪਮਾਨ 42 ਡਿਗਰੀ ਸੈਲਸੀਅਸ ਰਿਹਾ, ਅੰਮਿ੍ਤਸਰ 'ਚ 41.6 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ | ਅਗਲੇ ਦਿਨ ਗਰਮੀ ਤੋਂ ਰਾਹਤ ਭਰੇ ਦੱਸੇ ਜਾ ਰਹੇ ਹਨ | ਲਗਾਤਾਰ ਪੈ ਰਹੀ ਪੈ ਰਹੀ ਹੁੰਮਸ ਭਰੀ ਗਰਮੀ ਦੇ ਕਾਰਨ ਦੁਪਹਿਰ ਦੇ ਸਮੇਂ ਜਿਥੇ ਧੁੱਪ ਵਿਚ ਚੱਲਣਾ ਔਖਾ ਹੋ ਰਿਹਾ ਇਸ ਦੇ ਨਾਲ ਹਵਾ ਵਿਚ ਨਮੀ ਦੀ ਮਾਤਰਾ ਵਧਣ ਨਾਲ ਹਵਾਵਾਂ ਭਾਰੀਆਂ ਅਤੇ ਗਰਮ ਹੋਣ ਕਰਕੇ ਸਾਹ ਲੈਣਾ ਵੀ ਲੋਕਾਂ ਦਾ ਔਖਾ ਹੋਇਆ ਰਿਹਾ | ਲੋਕ ਰੁੱਖਾਂ ਦੀ ਛਾਵਾਂ ਹੇਠ ਬੈਠ ਕੇ ਗਰਮੀ ਤੋਂ ਰਾਹਤ ਪਾਉਣ ਦਾ ਯਤਨ ਕਰਦੇ ਨਜ਼ਰ ਆਏ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਦਿਨਾਂ ਵਿਚ ਪੰਜਾਬ ਭਰ 'ਚ ਗਰਜ ਚਮਕ ਨਾਲ ਹਲਕੇ ਅਤੇ ਦਰਮਿਆਨੇ ਪੱਧਰ ਦੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਇਹ ਬਾਰਿਸ਼ 2 ਜੁਲਾਈ ਤੱਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਮੌਸਮ ਵਿਭਾਗ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ 3 ਜੁਲਾਈ ਨੂੰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪ ਨਗਰ ਵਿਖੇ ਹਲਕੇ ਪੱਧਰ ਦੀ ਬਾਰਿਸ਼ ਹੋ ਸਕਦੀ ਹੈ ਜਦੋਂ ਕਿ ਸੂਬੇ ਦੇ ਬਾਕੀ ਸ਼ਹਿਰਾਂ ਵਿਚ ਮੌਸਮ ਖੁਸ਼ਕ ਰਹੇਗਾ |

ਪਾਕਿ 'ਚ ਹਿੰਦੂ ਪਰਿਵਾਰ ਦਾ ਜਬਰੀ ਧਰਮ ਪਰਿਵਰਤਨ

ਅੰਮਿ੍ਤਸਰ, 29 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ-ਗਿਣਤੀ ਹਿੰਦੂ ਭਾਈਚਾਰੇ ਦੇ ਲੋਕਾਂ ਦੇ ਧਰਮ ਪਰਿਵਰਤਨ ਦੇ ਮਾਮਲੇ ਲਗਾਤਾਰ ਜ਼ੋਰ ਫੜਦੇ ਜਾ ਰਹੇ ਹਨ | ਸੂਬਾ ਸਿੰਧ ਦੇ ਪਿੰਡ ਟੰਡੂ ਕੁਲਾਚੋ 'ਚ ਨਾਰੂ ਕੋਲਹੀ ਅਤੇ ਉਸ ਦੀ ਪਤਨੀ ਦਾ ਉਨ੍ਹਾਂ ਦੇ ਚਾਰ ਬੱਚਿਆਂ ...

ਪੂਰੀ ਖ਼ਬਰ »

ਪੁਲਿਸ ਚੌਕੀ ਟਾਊਨ ਛੇਹਰਟਾ ਦੇ ਸਾਹਮਣੇ ਬਿਜਲੀ ਦੇ ਟਰਾਂਸਫ਼ਾਰਮਰ ਨੂੰ ਲੱਗੀ ਅੱਗ

ਛੇਹਰਟਾ 29 ਜੂਨ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਟਾਊਨ ਛੇਹਰਟਾ ਦੇ ਸਾਹਮਣੇ ਸਥਿਤ ਨਿਊ ਰਣਜੀਤ ਪੁਰਾ ਵਿਖੇ ਬੀਤੀ ਦੇਰ ਰਾਤ ਵਸੀਕਾ ਨਵੀਸ ਦੀ ਦੁਕਾਨ ਦੇ ਬਾਹਰ ਲੱਗੇ ਟਰਾਂਸਫਾਰਮਰ ਨੂੰ ਅਚਾਨਕ ਅੱਗ ਲੱਗ ਗਈ | ਜਿਸ ਦੇ ਬਾਰੇ ਆਸ-ਪਾਸ ਦੇ ਲੋਕਾਂ ਵਲੋਂ ਤੁਰੰਤ ...

ਪੂਰੀ ਖ਼ਬਰ »

ਗਰਮੀ ਤੋਂ ਬਚਾਅ ਹਿਤ ਦਰਸ਼ਨ ਕਰਨ ਆਏ ਸ਼ਰਧਾਲੂਆਂ ਲਈ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੀਤੇ ਗਏ ਹਨ ਲੋੜੀਂਦੇ ਪ੍ਰਬੰਧ: ਮੈਨੇਜਰ ਭੰਗਾਲੀ

ਅੰਮਿ੍ਤਸਰ, 29 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਂਦੇ ਸ਼ਰਧਾਲੂਆਂ ਦੇ ਗਰਮੀ ਤੋਂ ਬਚਾਅ ਹਿਤ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਹ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਵੇਰਕਾ, 29 ਜੂਨ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਜਸਬੀਰ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪ੍ਰੇਮ ਸਿੰਘ ਨੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਯੂਨੀਅਨ ਆਗੂ ਸੰਯੁਕਤ ਕਮਿਸ਼ਨਰ ਨੂੰ ਮਿਲੇ

ਅੰਮਿ੍ਤਸਰ, 29 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਸਫ਼ਾਈ ਮਜ਼ਦੂਰ ਯੂਨੀਅਨ ਐਸੋਸੀਏਸ਼ਨ ਦਾ ਵਫ਼ਦ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੂੰ ਮਿਲਿਆ | ਇਸ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਪੱਤਰ ਸੌਂਪਦੇ ਹੋਏ ਮੁਲਾਜ਼ਮ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੀ ਡੀ. ਆਰ. ਐਮ. ਡਾ: ਸੀਮਾ ਸ਼ਰਮਾ ਵਲੋਂ ਰੇਲਵੇ ਸਟੇਸ਼ਨ ਦਾ ਦੌਰਾ

ਅੰਮਿ੍ਤਸਰ, 29 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਰੇਲਵੇ ਵਿਭਾਗ ਫ਼ਿਰੋਜ਼ਪੁਰ ਡਵੀਜ਼ਨ ਦੇ ਡੀ. ਆਰ. ਐਮ. ਡਾ: ਸੀਮਾ ਸ਼ਰਮਾ ਵਲੋਂ ਅੱਜ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਪਲੇਟਫਾਰਮ, ਪਾਰਸਲ ਹਾਊਸ, ਐਸਕੇਲੇਟਰ, ਲਿਫ਼ਟ ਆਦਿ ਦਾ ਨਿਰੀਖਣ ਕੀਤਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਫ਼ਰੰਟ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਕੀਤਾ ਰੱਦ

ਅੰਮਿ੍ਤਸਰ, 29 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਲੁਭਾਊ ਤੇ ਲਿਫ਼ਾਫ਼ੇ ਬਾਜ਼ੀ ਨਾਅਰਿਆਂ ਦੇ ਕਾਰਨ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਲੋਕ, ਮੁਲਾਜ਼ਮ ਤੇ ਪੈਨਸ਼ਨ ਧਾਰਕ ਵਿਰੋਧੀ ਸਾਬਤ ਹੋਇਆ ਹੈ | ਇਹ ਪ੍ਰਗਟਾਵਾ ਪੰਜਾਬ ਪੈਨਸ਼ਨਰਜ ਫ਼ਰੰਟ ...

ਪੂਰੀ ਖ਼ਬਰ »

ਵਾਧੂ ਚਾਰਜਾਂ ਦੇ ਕਾਰਜਭਾਰ ਹੇਠ ਦੱਬਿਆ ਹੋਇਆ ਹੈ ਅੰਮਿ੍ਤਸਰ ਦਾ ਸਿਵਲ ਪ੍ਰਸ਼ਾਸਨ

ਅੰਮਿ੍ਤਸਰ , 29 ਜੂਨ (ਰੇਸ਼ਮ ਸਿੰਘ)-ਅੰਮਿ੍ਤਸਰ ਦਾ ਸਿਵਲ ਪ੍ਰਸ਼ਾਸਨ ਇਸ ਵੇਲੇ ਵਾਧੂ ਚਾਰਜਾਂ ਦੇ ਕਾਰਜਭਾਰ ਹੇਠ ਦਬਿਆ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਕਿਸੇ ਇਕ ਵਿਭਾਗ ਦਾ ਵੀ ਕੰਮ ਸਹੀ ਤਰੀਕੇ ਨਾਲ ਹੋਣਾ ਅਸੰਭਵ ਦਿਖਾਈ ਦੇ ਰਿਹਾ ਹੈ | ਇਥੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮਨਾਈ

ਅੰਮਿ੍ਤਸਰ, 29 ਜੂਨ (ਜਸਵੰਤ ਸਿੰਘ ਜੱਸ)-19ਵੀਂ ਸਦੀ ਵਿਚ ਪੰਜਾਬ 'ਤੇ ਲੰਮਾਂ ਸਮਾਂ ਰਾਜ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁੁ: ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ...

ਪੂਰੀ ਖ਼ਬਰ »

ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 29 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਸਥਾਨ ਹਾਸਿਲ ਕੀਤੇ ਹਨ ...

ਪੂਰੀ ਖ਼ਬਰ »

ਨਿਊ ਫਲਾਵਰਜ਼ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 29 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਨਿਊ ਫਲਾਵਰਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਸਥਾਨ ਹਾਸਿਲ ਕੀਤੇ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਜੋ ਗੁਰਸਿੱਖ ਅੰਮਿ੍ਤ ਵੇਲਾ ਸੰਭਾਲਦਾ ਹੈ, ਕਲਗੀਧਰ ਪਾਤਸ਼ਾਹ ਦੇ ਦੋਵੇਂ ਹੱਥ ਉਸ ਦੇ ਸਿਰ 'ਤੇ ਹੁੰਦੇ ਹਨ- ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 29 ਜੂਨ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਬਾਲ ਫੁਲਵਾੜੀ ਵਲੋਂ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਣਾ ਸਦਕਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ਵਿਖੇ ਅੰਮਿ੍ਤ ਵੇਲਾ ਅਤੇ ਦਸਤਾਰ ਸਮਾਗਮ ਕਰਵਾਇਆ ਗਿਆ | ਬਾਲ ਫੁਲਵਾੜੀ ਕੀਰਤਨੀ ਜਥੇ ਦੇ ਮੁੱਖ ...

ਪੂਰੀ ਖ਼ਬਰ »

ਈ. ਐਸ. ਆਈ. ਦਾ ਆਯੁਰਵੈਦਿਕ ਵਿਭਾਗ ਹੋਇਆ ਬੰਦ

ਅੰਮਿ੍ਤਸਰ , 29 ਜੂਨ (ਰੇਸ਼ਮ ਸਿੰਘ)-ਸੂਬਾ ਸਰਕਾਰ ਦੇ ਸਿਹਤ ਵਿਭਾਗ ਵਲੋਂ ਡੈਪੂਟੇਸ਼ਨ 'ਤੇ ਗਏ ਸਮੂਹ ਡਾਕਟਰਾਂ ਦਾ ਡੈਪੂਟੇਸ਼ਨ ਰੱਦ ਕੀਤੇ ਜਾਣ ਕਾਰਨ ਇਥੇ ਈ. ਐਸ. ਆਈ. ਹਸਪਤਾਲ ਦਾ ਆਯੂਰਵੈਦਿਕ ਵਿਭਾਗ ਬੰਦ ਹੋ ਗਿਆ ਹੈ ਅਤੇ ਆਯੁੂਰਵੈਦ ਦੇ ਇਲਾਜ਼ ਕਰਵਾਉਣ ਆਏ ਲੋਕਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੀਤੀ ਖਾਣ-ਪੀਣ ਦੀਆਂ ਦੁਕਾਨਾਂ 'ਤੇ ਛਾਪੇਮਾਰੀ, 9 ਨਮੂਨੇ ਭਰੇ

ਅੰਮਿ੍ਤਸਰ, 29 ਜੂਨ (ਰੇਸ਼ਮ ਸਿੰਘ)-ਖਾਣ ਪੀਣ ਦੀਆਂ ਗ਼ੈਰ ਮਿਆਰੀ ਵਸਤੂਆਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ ਸਿਹਤ ਵਿਭਾਗ ਵਲੋਂ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ...

ਪੂਰੀ ਖ਼ਬਰ »

ਤੀਸਤਾ ਅਤੇ ਜ਼ੁਬੈਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਯਾਦਵ, ਜੱਜ

ਅੰਮਿ੍ਤਸਰ, 29 ਜੂਨ (ਹਰਮਿੰਦਰ ਸਿੰਘ)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮਿ੍ਤਸਰ ਇਕਾਈ ਨੇ ਸਾਂਝੇ ਤੌਰ 'ਤੇ ਮਨੁੱਖੀ ਅਧਿਕਾਰਾਂ ਦੀ ਕਾਰਜਕਰਤਾ ਤੇ ਪੱਤਰਕਾਰ ਤੀਸਤਾ ਸੀਤਲਵਾੜ ਅਤੇ ਆਲਟੋ ਨਿਊਜ਼ ਦੇ ਬਾਨੀ ਤੇ ਪੱਤਰਕਾਰ ਮੁਹੰਮਦ ...

ਪੂਰੀ ਖ਼ਬਰ »

12ਵੀਂ ਜਮਾਤ ਦੇ ਨਤੀਜਿਆਂ 'ਚ ਮਾਹਣਾ ਸਿੰਘ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

ਅੰਮਿ੍ਤਸਰ, 29 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ 'ਚ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਮਾਹਣਾ ਸਿੰਘ ਰੋਡ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਭਾਰਤੀਯ ਪੋਸਟਲ ਇੰਪਲਾਈਜ਼ ਫੈਡਰੇਸ਼ਨ (ਸੈਂਟਰਲ ਹੈੱਡ ਕੁਆਟਰ, ਦਿੱਲੀ) ਦੀ 13ਵੀਂ ਦੋ ਰੋਜ਼ਾ ਫੈਡਰਲ ਕੌਂਸਲ ਹੋਈ

ਅੰਮਿ੍ਤਸਰ, 29 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀਯ ਪੋਸਟਲ ਇੰਪਲਾਈਜ਼ ਫੈਡਰੇਸ਼ਨ (ਸੈਂਟਰਲ ਹੈੱਡ ਕੁਆਟਰ, ਦਿੱਲੀ, ਸੰਬੰਧਤ ਭਾਰਤੀਯ ਮਜ਼ਦੂਰ ਸੰਘ) ਦੀ 13ਵੀਂ ਦੋ ਰੋਜ਼ਾ ਫੈਡਰਲ ਕੌਂਸਲ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਯੂਨੀਵਰਸਿਟੀ, ਲਖਨਊ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਬਾਬਾ ਛੱਜੋ ਦੀ ਯਾਦ 'ਚ ਉਤਸ਼ਾਹ ਨਾਲ ਮਨਾਇਆ ਸਾਲਾਨਾ ਜੋੜ ਮੇਲਾ

ਮਾਨਾਂਵਾਲਾ, 29 ਜੂਨ (ਗੁਰਦੀਪ ਸਿੰਘ ਨਾਗੀ)-ਗੁਰਦੁਆਰਾ ਬਾਬਾ ਛੱਜੋ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਧੰਨ ਧੰਨ ਬਾਬਾ ਛੱਜੋ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਇਲਾਕਾ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਤਾਲਿਬਾਨ ਨੇ ਗੁਰਦੁਆਰਾ ਕਰਤਾ-ਏ-ਪਰਵਾਨ ਦੇ ਮੁੜ ਵਸੇਬੇ ਲਈ ਦਿੱਤੇ 75 ਲੱਖ

ਅੰਮਿ੍ਤਸਰ, 29 ਜੂਨ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਆਬਾਦੀ ਕਰਤਾ-ਏ-ਪਰਵਾਨ ਵਿਚਲੇ ਗੁਰਦੁਆਰਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਤਾਲਿਬਾਨ ਆਗੂਆਂ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ 4 ਖਿਲਾਫ਼ ਮਾਮਲਾ ਦਰਜ

ਅਜਨਾਲਾ, 29 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਰਾਜਪੂਤਾਂ ਦੀ ਇੱਕ ਨੌਜਵਾਨ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਅਜਨਾਲਾ ਪੁਲਿਸ ਵਲੋਂ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ...

ਪੂਰੀ ਖ਼ਬਰ »

ਮੱਧਮ ਰਫ਼ਤਾਰ ਵਿਚ ਚੱਲ ਰਹੇ ਅੰਮਿ੍ਤਸਰ ਸਮਾਰਟ ਸਿਟੀ ਦੇ ਕੰਮ

ਅੰਮਿ੍ਤਸਰ, 29 ਜੂਨ (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਸਮਾਰਟ ਸਿਟੀ ਦੀ ਸੂਚੀ ਵਿਚ ਗੁਰੂ ਨਗਰੀ ਅੰਮਿ੍ਤਸਰ ਨੂੰ ਵੀ ਸ਼ਾਮਿਲ ਕੀਤਾ ਗਿਆ | ਸਮਾਰਟ ਸਿਟੀ ਦੀ ਸੂਚੀ ਵਿਚ ਸ਼ਾਮਲ ਦੂਸਰੇ ਸ਼ਹਿਰਾਂ ਦੀ ਤਰਜ਼ 'ਤੇ ਅੰਮਿ੍ਤਸਰ ਨੂੰ ਕੇਂਦਰ ਸਰਕਾਰ ਵਲੋਂ ਫ਼ੰਡ ਜਾਰੀ ...

ਪੂਰੀ ਖ਼ਬਰ »

ਸੇਂਟ ਮੀਰਾ ਸਕੂਲ ਵਰਪਾਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਚੱਬਾ, 29 ਜੂਨ (ਜੱਸਾ ਅਨਜਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜ਼ਿਆਂ 'ਚ ਸੇਂਟ ਮੀਰਾ ਪਬਲਿਕ ਸਕੂਲ ਵਰਪਾਲ ਦਾ ਨਤੀਜ਼ਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ | ਸਕੂਲ ਦੇ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀ ਚੰਗੇ ...

ਪੂਰੀ ਖ਼ਬਰ »

ਗਾਂਧੀ ਗਰਾਊਾਡ 'ਚ ਅੰਡਰ-14 ਲੜਕਿਆਂ ਦੀ ਟੀਮ 'ਚ ਕ੍ਰਿਕਟ ਮੈਚ ਕਰਵਾਏ

ਅੰਮਿ੍ਤਸਰ, 29 ਜੂਨ (ਰੇਸ਼ਮ ਸਿੰਘ)-ਅੰਮਿ੍ਤਸਰ ਗੇਮਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਇਥੇ ਗਾਂਧੀ ਮੈਦਾਨ 'ਚ ਅੱਜ ਇਥੇ ਅੰਡਰ-14 ਲੜਕਿਆਂ ਦੀ ਟੀਮਾਂ ਦਾ ਕ੍ਰਿਕਟ ਮੈਚ ਹੋਇਆ | ਜਿਸ 'ਚ ਪਹਿਲਾ ਮੈਚ ਹਰਭਜਨ ਸਿੰਘ ਇੰਸਟੀਚਿਊਟ ਆਫ ਕ੍ਰਿਕਟ ਤੇ ਭਨੋਟ ਕ੍ਰਿਕਟ ਅਕਾਦਮੀ ਦੀਆਂ ...

ਪੂਰੀ ਖ਼ਬਰ »

ਐਸ.ਟੀ.ਐਫ. ਮੋਹਾਲੀ ਵਲੋਂ ਥਾਣਾ ਸਦਰ ਦੇ ਇਲਾਕੇ 'ਚੋਂ 2 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ : ਨੌਜਵਾਨ ਗਿ੍ਫਤਾਰ

ਅੰਮਿ੍ਤਸਰ, 29 ਜੂਨ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰੇਟ ਦੇ ਥਾਣਾ ਸਦਰ ਦੀ ਹਦੂਦ 'ਚੋਂ ਐੱਸ.ਟੀ.ਐੱਫ. ਦੀ ਟੀਮ ਵਲੋਂ ਦਸਤਕ ਦਿੱਤੀ ਗਈ ਤੇ ਇਕ ਨੌਜਵਾਨ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਜਿਸ ਪਾਸੋਂ ਵੱਡੀ ਗਿਣਤੀ 'ਚ 2 ਲੱਖ 9 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਬੱਸ ਅੱਡੇ ਦੇ ਆਲੇ ਦੁਆਲੇ ਤੋਂ ਨਾਜਾਇਜ਼ ਕਬਜ਼ੇ ਹਟਾਏ

ਅੰਮਿ੍ਤਸਰ, 29 ਜੂਨ (ਰੇਸ਼ਮ ਸਿੰਘ)-ਟ੍ਰੈਫਿਕ ਪੁਲਿਸ ਵਲੋਂ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਮਕਸਦ ਨਾਲ ਕੀਤੀ ਜਾ ਰਹੀ ਕਾਰਵਾਈ ਤਹਿਤ ਅੱਜ ਇਥੇ ਬੱਸ ਅੱਡੇ ਦੇ ਆਲੇ ਦੁਆਲੇ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ ਤਾਂ ਕਿ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਕੋਈ ਮੁਸ਼ਕਿਲ ...

ਪੂਰੀ ਖ਼ਬਰ »

ਅਗਨੀਵੀਰਾਂ ਲਈ ਸੇਵਾ ਮਿਆਦ ਬਾਅਦ ਰੁਜ਼ਗਾਰ ਦੇਣ ਲਈ ਸਰਕਾਰੀ ਮੰਤਰਾਲਾ ਕਾਇਮ ਹੋਵੇ :ਦਿਲਜੀਤ ਸਿੰਘ ਬੇਦੀ

ਅੰਮਿ੍ਤਸਰ, 29 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇੇ ਬਤੌਰ ਸਕੱਤਰ ਸੇਵਾਵਾਂ ਨਿਭਾ ਰਹੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਨੇ ਪ੍ਰਸਤਾਵਿਤ ਅਗਨੀਪੱਥ ਸਕੀਮ ਤਹਿਤ ਭਾਰਤੀ ਫੌਜ ਵਿਚ ...

ਪੂਰੀ ਖ਼ਬਰ »

ਸਮਿਉਟਿਕਸ ਆਫ ਫਿਲਮਜ਼ ਐਂਡ ਫੈਂਟੀਸੀਜ਼ ਪੁਸਤਕ ਦਾ ਲੋਕ-ਅਰਪਣ ਸਮਾਗਮ ਕਰਵਾਇਆ

ਅੰਮਿ੍ਤਸਰ, 29 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਅਨ ਸਕੂਲ ਵਲੋਂ ਡਾ. ਰਣਜੀਤ ਸਿੰਘ ਬਾਜਵਾ ਦੀ ਪੁਸਤਕ ਸਮਿਉਟਿਕਸ ਆਫ ਫਿਲਮਜ਼ ਐਂਡ ਫੈਂਟੀਸੀਜ਼ ਦਾ ਲੋਕ-ਅਰਪਣ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਡੀਨ, ...

ਪੂਰੀ ਖ਼ਬਰ »

ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 29 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਢਾਬ ਖਟੀਕਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਸਥਾਨ ਹਾਸਿਲ ਕੀਤੇ ਹਨ | ...

ਪੂਰੀ ਖ਼ਬਰ »

ਫੈਕਟਰੀ ਤੋਂ ਪ੍ਰ੍ਰਦੂਸ਼ਣ ਫੈਲਣ ਦੇ ਲੋਕਾਂ ਨੇ ਲਗਾਏ ਦੋਸ਼

ਅੰਮਿ੍ਤਸਰ, 29 ਜੂਨ (ਹਰਮਿੰਦਰ ਸਿੰਘ)-ਸਥਾਨਕ ਫਤਹਿਗੜ੍ਹ ਚੂੜੀਆਂ ਰੋਡ ਵਿਖੇ ਸਥਿਤ ਇਕ ਫੈਕਟਰੀ 'ਚੋਂ ਕੋਇਲੇ ਦੀ ਧੂੜ ਨਿਕਲਣ ਕਾਰਨ ਪ੍ਰਦੂਸ਼ਣ ਫੈਲਣ ਸਬੰਧੀ ਇਕ ਕਾਲੋਨੀ ਵਾਸੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ, ਪ੍ਰਦੂਸ਼ਨ ਕੰਟਰੋਲ ਬੋਰਡ ਸਮੇਤ ਹੋਰ ਸਰਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX