ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਕਾਰਨ ਗਰਮੀ ਤੋਂ ਮਿਲੀ ਕੁਝ ਰਾਹਤ

ਚੰਡੀਗੜ੍ਹ, 29 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਪਏ ਮੀਂਹ ਕਾਰਨ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਦੌਰਾਨ ਵੀ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 30.1 ਡਿਗਰੀ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 7 ਡਿਗਰੀ ਘੱਟ ਹੈ ਜਦਕਿ ਹੇਠਲਾ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਬੀਤੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿਚ 10.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ | ਆਉਣ ਵਾਲੇ ਕੁਝ ਦਿਨਾਂ ਦੌਰਾਨ ਬੱਦਲਵਾਈ ਦੇ ਨਾਲ ਵੱਧ ਤੋਂ ਵੱਧ ਤਾਪਮਾਨ 30 ਤੋਂ 35 ਡਿਗਰੀ ਤੱਕ ਰਹਿਣ ਦੀ ਉਮੀਦ ਹੈ |

9 ਕਿੱਲੋ ਭੁੱਕੀ ਸਮੇਤ ਵਿਅਕਤੀ ਕਾਬੂ

ਡੇਰਾਬੱਸੀ, 29 ਜੂਨ (ਗੁਰਮੀਤ ਸਿੰਘ)-ਮੁੱਖ ਸੜਕ 'ਤੇ ਲਗਾਏ ਨਾਕੇ ਦੌਰਾਨ ਡੇਰਾਬੱਸੀ ਪੁਲਿਸ ਨੇ 1 ਵਿਅਕਤੀ ਨੂੰ 9 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਡੇਰਾਬੱਸੀ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਏ. ਐੱਸ. ਆਈ. ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਹੋਈਆਂ ਮੌਤਾਂ ਸੰਬੰਧੀ ਮੁਆਵਜ਼ਾ ਦੇਣ ਲਈ ਭਲਕੇ ਤਹਿਸੀਲ ਕੰਪਲੈਕਸ ਵਿਖੇ ਵਿਸ਼ੇਸ਼ ਕੈਂਪ ਲੱਗੇਗਾ- ਰਵਿੰਦਰ ਸਿੰਘ

ਖਰੜ, 29 ਜੂਨ (ਗੁਰਮੁੱਖ ਸਿੰਘ ਮਾਨ)-ਕੋਰੋਨਾ ਮਹਾਂਮਾਰੀ ਦੌਰਾਨ ਸਬ ਡਵੀਜ਼ਨ ਖਰੜ ਤਹਿਤ ਪੈਂਦੇ ਪਿੰਡਾਂ ਤੇ ਸ਼ਹਿਰਾਂ 'ਚ ਹੋਈਆਂ ਮੌਤਾਂ ਸੰਬੰਧੀ ਸਰਕਾਰ ਵਲੋਂ ਮਿਲਣ ਵਾਲੀ ਮੁਆਵਜ਼ੇ ਦੀ ਰਾਸ਼ੀ ਪ੍ਰਾਪਤ ਨਹੀਂ ਕੀਤੀ ਉਸ ਸੰਬੰਧੀ 1 ਜੁਲਾਈ ਨੂੰ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਨੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 29 ਜੂਨ (ਨਵਿੰਦਰ ਸਿੰਘ ਬੜਿੰਗ) ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਵਲੋਂ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪਰਸੋਨਲ ਸੈਕਟਰੀ ਚੰਡੀਗੜ੍ਹ, ਡਾਇਰੈਕਟਰ ਟਰਾਂਸਪੋਰਟ ਚੰਡੀਗੜ੍ਹ ਤੋਂ ਇਲਾਵਾ ਹੋਰ ਕਈ ਉੱਚ ...

ਪੂਰੀ ਖ਼ਬਰ »

ਜਗਨਨਾਥ ਰਥ ਯਾਤਰਾ ਉਤਸਵ ਦੀ ਸ਼ੁਰੂਆਤ

ਚੰਡੀਗੜ੍ਹ, 29 ਜੂਨ (ਨਵਿੰਦਰ ਸਿੰਘ ਬੜਿੰਗ)- ਉਤਕਲ ਕਲਚਰਲ ਸੰਘ ਜਗਨਨਾਥ ਮੰਦਰ ਸੈਕਟਰ-31 ਵਿਖੇ ਨੇਤਰ ਉਤਸਵ ਦੌਰਾਨ ਨਵ-ਯੋਵਨ ਵਿਚ ਦਰਸ਼ਨ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਭਗਵਾਨ ਜਗਨਨਾਥ ਦੇ ਨੇਤਰ ਉਤਸਵ ਅਤੇ ਯੁਵਾ ਰੂਪ ਦੇ ਦਰਸ਼ਨਾਂ ਮੌਕੇ ਪੁਜਾਰੀਆਂ ਨੇ ਵੈਦਿਕ ...

ਪੂਰੀ ਖ਼ਬਰ »

ਮੌਨਸੂਨ ਤੋਂ ਪਹਿਲਾਂ ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਤਿਆਰੀਆਂ ਦੀ ਸਮੀਖਿਆ

ਚੰਡੀਗੜ੍ਹ, 29 ਜੂਨ (ਨਵਿੰਦਰ ਸਿੰਘ ਬੜਿੰਗ)- ਜੁਲਾਈ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਵਿਚ ਮਾਨਸੂਨ ਪਹੁੰਚਣ ਦੀ ਸੰਭਾਵਨਾ ਹੈ ਜਿਸ ਲਈ ਸੜਕਾਂ 'ਤੇ ਇਕੱਤਰ ਹੋਏ ਮੀਂਹ ਦੇ ਪਾਣੀ ਦੀ ਨਿਕਾਸੀ ਵਿਚ ਕੋਈ ਰੁਕਾਵਟ ਨਾ ਪਵੇ ਤੇ ਬਿਜਲੀ ਦੀ ਰੈਗੂਲਰ ਸਪਲਾਈ ਵਿਚ ਵੀ ਕੋਈ ਵਿਘਨ ਨਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਚੋਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 29 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਪਿੰਡ ਰਾਇਪੁਰ ਖ਼ੁਰਦ ਜ਼ਿਲ੍ਹਾ ਮੁਹਾਲੀ ਦੇ ਹਰਨੇਕ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਤੇਲੰਗਾਨਾ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਲੋਂ ਪੀ.ਜੀ.ਆਈ. ਦਾ ਦੌਰਾ

ਚੰਡੀਗੜ੍ਹ, 29 ਜੂਨ (ਮਨਜੋਤ ਸਿੰਘ ਜੋਤ)- ਤੇਲੰਗਾਨਾ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਥਨੇਰੂ ਹਰੀਸ਼ ਰਾਓ ਵਲੋਂ ਅੱਜ ਪੀ.ਜੀ.ਆਈ. ਦਾ ਦੌਰਾ ਕੀਤਾ ਗਿਆ | ਇਸ ਮੌਕੇ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ, ਡਿਪਟੀ ਡਾਇਰੈਕਟਰ ਪ੍ਰਸ਼ਾਸਨ ਕੁਮਾਰ ਗੌਰਵ ਧਵਨ ਵਲੋਂ ...

ਪੂਰੀ ਖ਼ਬਰ »

ਉਚੇਚੇ ਤੌਰ 'ਤੇ ਚੰਡੀਗੜ੍ਹ ਪਹੁੰਚੇ ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜਿੰਦਰ ਰਾਣਾ

ਚੰਡੀਗੜ੍ਹ, 29 ਜੂਨ (ਨਵਿੰਦਰ ਸਿੰਘ ਬੜਿੰਗ)-ਹਿਮਾਚਲ ਪ੍ਰਦੇਸ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਹਲਕਾ ਸੁਜਾਨਪੁਰ ਤੋਂ ਐਮ.ਐਲ.ਏ ਰਾਜਿੰਦਰ ਰਾਣਾ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰ ਮਿਲਣੀ ਕੀਤੀ | ਇਸ ਮੌਕੇ ਉਨ੍ਹਾਂ ਨਾਲ ਨਾਲਾਗੜ੍ਹ ਤੋਂ ਕਾਂਗਰਸ ...

ਪੂਰੀ ਖ਼ਬਰ »

ਸੰਧਵਾਂ ਵਲੋਂ ਵਿਧਾਨ ਸਭਾ 'ਚ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 29 ਜੂਨ (ਅਜੀਤ ਬਿਊਰੋ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ 'ਚ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ | ਉਨ੍ਹਾਂ ਵਿਧਾਨ ਸਭਾ 'ਚ ਮਹਾਰਾਜਾ ਰਣਜੀਤ ਸਿੰਘ ਦੀ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਨੇ ਮਹਿਲਾ ਏ. ਐਸ. ਆਈ. ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਕੀਤਾ ਗਿ੍ਫ਼ਤਾਰ

ਚੰਡੀਗੜ੍ਹ, 29 ਜੂਨ (ਐਨ.ਐਸ. ਪਰਵਾਨਾ)-ਹਰਿਆਣਾ ਰਾਜ ਵਿਜੀਲੈਂਸ ਬਿਉੂਰੋ ਵਲੋਂ ਭਿ੍ਸ਼ਟਾਚਾਰੀਆਂ 'ਤੇ ਕੀਤੀ ਜਾ ਰਹੀ ਲਗਾਤਾਰ ਕਾਰਵਾਈ ਦੇ ਤਹਿਤ ਐਫ.ਆਈ.ਆਰ ਤੋਂ ਵੱਖ-ਵੱਖ ਧਾਰਾਵਾਂ ਨੂੰ ਹਟਾਉਣ ਦੇ ਏਵਜ ਵਿਚ ਕੱਲ੍ਹ ਦੇਰ ਸ਼ਾਮ ਇਕ ਮਹਿਲਾ ਏ.ਐਸ.ਆਈ ਨੂੰ 4 ਲੱਖ ਰੁਪਏ ...

ਪੂਰੀ ਖ਼ਬਰ »

ਵਿਜ ਦੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ, 29 ਜੂਨ (ਵਿ. ਪ੍ਰਤੀ.)-ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਵਿੱਤ ਵਿਭਾਗ ਵਲੋਂ 20 ਜੂਨ, 2022 ਨੂੰ ਐਨ.ਐਚ.ਐਮ ਕਰਮਚਾਰੀਆਂ ਦੇ ਸੇਵਾ ਨਿਯਮਾਂ ਦੇ ਫ਼ੈਸਲੇ ਨੂੰ ਲਾਗੂ ਕਰਨ ਦੇ ਸਬੰਧ ਵਿਚ ਦਿੱਤੇ ਗਏ ਐਡਵਾਇਜ ਨੂੰ ਮੁੱਖ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 85 ਨਵੇਂ ਮਾਮਲੇ ਆਏ

ਚੰਡੀਗੜ੍ਹ, 29 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 85 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 36 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 568 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-5,7, 8, 9, 10, 15, ...

ਪੂਰੀ ਖ਼ਬਰ »

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 29 ਜੂਨ (ਵਿਕਰਮਜੀਤ ਸਿੰਘ ਮਾਨ)- ਵਿਧਾਨ ਸਭਾ ਹਲਕਾ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਜਲੰਧਰ ਨੂੰ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 29 ਜੂਨ (ਕੇ. ਐੱਸ. ਰਾਣਾ)-ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਖ਼ਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸੰਬੰਧ 'ਚ ਸਵੇਰੇ 9 ਵਜੇ ਸ੍ਰੀ ਸਹਿਜ ...

ਪੂਰੀ ਖ਼ਬਰ »

ਪਤੀ ਦੀ ਕੁੱਟਮਾਰ ਕਰਨ ਸੰਬੰਧੀ ਪਤਨੀ ਸਮੇਤ 2 ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 29 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਪਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤਨੀ ਅਤੇ ਉਸ ਦੇ ਪੁਰਸ਼ ਮਿੱਤਰ ਖ਼ਿਲਾਫ਼ ਧਾਰਾ 324, 506, 34 ਦੇ ਤਹਿਤ ਮਾਮਲਾ ਦਰਜ ਕੀਤਾ ਹੈ, ਦੀ ਪਛਾਣ ਜੈਸਮੀਨ ਪਾਹਵਾ ਵਾਸੀ ਸੈਕਟਰ-69 ਮੁਹਾਲੀ ਅਤੇ ਵਿਕਰਮ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਕਾਰ ਚਾਲਕ ਨੂੰ ਲੁੱਟਣ ਦੀ ਕੋਸ਼ਿਸ

ਮਾਜਰੀ, 29 ਜੂਨ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ ਮਹਿਰਮਪੁਰ ਸੰਪਰਕ ਸੜਕ 'ਤੇ ਸੈਲਰ ਨੇੜੇ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨਾਂ ਵਲੋਂ ਕਾਰ ਚਾਲਕ ਨੂੰ ਘੇਰ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਰ ਚਾਲਕ ਮੌਕੇ ਤੋਂ ਗੱਡੀ ਭਜਾ ਕੇ ਲਿਜਾਣ 'ਚ ਸਫ਼ਲ ਹੋ ਗਿਆ | ...

ਪੂਰੀ ਖ਼ਬਰ »

ਖਿਜ਼ਰਾਬਾਦ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇਹਾ ਰਾਠੋਰ ਨੇ 12ਵੀਂ ਦੇ ਨਤੀਜੇ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ

ਮਾਜਰੀ, 29 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ 'ਚ ਸਕੂਲ ਦੀ ਕਾਮਰਸ ਸਟਰੀਮ ਦੀ ਵਿਦਿਆਰਥਣ ਨੇਹਾ ਰਾਠੋਰ ਨੇ 97.2 ਫ਼ੀਸਦੀ ਨੰਬਰ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਔਰਤ ਨੇ ਕੀਤੀ ਖੁਦਕਸ਼ੀ

ਐੱਸ. ਏ. ਐੱਸ. ਨਗਰ, 29 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਚਡਿਆਲਾ ਦੀ ਰਹਿਣ ਵਾਲੀ ਇਕ ਔਰਤ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਰੀਨਾ (22 ਸਾਲ) ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਨਾਲੇ 'ਚੋਂ ਸ਼ੱਕੀ ਹਾਲਤ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਡੇਰਾਬੱਸੀ, 29 ਜੂਨ (ਗੁਰਮੀਤ ਸਿੰਘ/ ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਕਾਲਕਾ ਰੇਲਵੇ ਲਾਈਨ ਨੇੜੇ ਵਗਦੇ ਗੰਦੇ ਪਾਣੀ ਦੇ ਨਾਲੇ 'ਚੋਂ ਅੱਜ ਸਵੇਰੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਨਾਲੇ 'ਚ ਪਈ ਲਾਸ਼ ਦੇ ਸਿਰ ਕੋਲ ਵੱਡਾ ਪੱਥਰ, ਸਿਰ ਅਤੇ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਨੇ ਸਾਲਾਨਾ ਸਰਵੋਤਮ ਕਾਲਜ ਸਰਵੇਖਣ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 29 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਨੇ ਇੰਡੀਆ ਟੂਡੇ ਐੱਮ. ਡੀ. ਆਰ. ਏ. ਬੈਸਟ ਕਾਲਜ ਰੈਂਕਿੰਗ-2022 'ਚ ਚੰਗਾ ਪ੍ਰਦਰਸ਼ਨ ਕੀਤਾ ਹੈ | ਇਸ ਸਰਵੇਖਣ ਦੌਰਾਨ ਸੀ. ਜੀ. ਸੀ. ਦੇ ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਨੂੰ ...

ਪੂਰੀ ਖ਼ਬਰ »

ਫੇਜ਼-1 ਮਾਰਕੀਟ ਦੇ ਦੁਕਾਨਦਾਰਾਂ ਨੂੰ ਵੀ ਜ਼ਮੀਨ ਦਿੱਤੀ ਜਾਵੇ-ਵਸ਼ਿਸ਼ਟ

ਐੱਸ. ਏ. ਐੱਸ. ਨਗਰ, 29 ਜੂਨ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-1 'ਚ ਖੋਖਾ ਮਾਰਕੀਟ 'ਚ ਪਿਛਲੇ 40 ਸਾਲਾਂ ਤੋਂ ਆਪਣਾ ਰੁਜ਼ਗਾਰ ਚਲਾ ਰਹੇ ਦੁਕਾਨਦਾਰਾਂ ਦੀਆਂ ਦੁਕਾਨਾਂ 'ਤੇ ਗਮਾਡਾ ਵਲੋਂ ਪੀਲਾ ਪੰਜਾ ਚਲਾਏ ਜਾਣ ਤੋਂ ਬਾਅਦ ਹੁਣ ਸਾਰੇ ਦੁਕਾਨਦਾਰ ਬੇਰੁਜ਼ਗਾਰ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਬੰਧਕਾਂ 'ਚ ਧੱਕਾਮੁੱਕੀ

ਐੱਸ. ਏ. ਐੱਸ. ਨਗਰ, 29 ਜੂਨ (ਕੇ. ਐੱਸ. ਰਾਣਾ)-ਬੀਤੀ 25 ਜੂਨ ਨੂੰ ਗੁਰਦੁਆਰਾ ਸ੍ਰੀ ਸਾਚਾ ਧੰਨ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਦਫ਼ਤਰ 'ਚ ਹੋ ਰਹੀ ਮੀਟਿੰਗ ਦੌਰਾਨ ਪ੍ਰਬੰਧਕ ਆਪਸ 'ਚ ਹੀ ਖਹਿਬੜ ਪਏ, ਜਿਸ ਦੌਰਾਨ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਟਰੱਕ ਦੇ ਟਾਇਰ ਥੱਲੇ ਆ ਜਾਣ ਨਾਲ ਐਕਟਿਵਾ ਸਵਾਰ ਮਹਿਲਾ ਦੀ ਮੌਤ

ਡੇਰਾਬੱਸੀ, 29 ਜੂਨ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਰਵਾਲਾ ਮਾਰਗ ਦੀ ਬਦਤਰ ਹਾਲਤ ਹੋਣ ਕਾਰਨ ਇਥੇ ਆਏ ਦਿਨ ਕੀਮਤੀ ਜਾਨਾਂ ਜਾ ਰਹੀਆਂ ਹਨ | ਸੈਦਪੁਰਾ ਨੇੜੇ ਇਕ ਟਰੱਕ ਚਾਲਕ ਵੱਲੋਂ ਸੜਕ 'ਤੇ ਪਏ ਖੱਡੇ ਤੋਂ ਬਚਾਉਂਦਿਆਂ ਸਾਈਡ ਵੱਜਣ ਕਾਰਨ ਇਕ ਐਕਟਿਵਾ ਸਕੂਟਰੀ ਸਵਾਰ ...

ਪੂਰੀ ਖ਼ਬਰ »

ਐਨ. ਟੀ. ਏ. ਦੀ ਅਣਗਹਿਲੀ ਕਾਰਨ ਕਈ ਵਿਦਿਆਰਥੀ ਜੇ. ਈ. ਈ. (ਮੇਨ) ਦਾ ਪੇਪਰ ਦੇਣ ਤੋਂ ਰਹੇ ਵਾਂਝੇ

ਐੱਸ. ਏ. ਐੱਸ. ਨਗਰ, 29 ਜੂਨ (ਕੇ. ਐੱਸ. ਰਾਣਾ)-ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਅਧਿਕਾਰਤ ਨੈਸ਼ਨਲ ਟੈਸਟਿੰਗ ਏਜੰਸੀ (ਐਨ. ਟੀ. ਏ.) ਵਲੋਂ ਜੁਆਇੰਟ ਐਂਟਰੈਂਸ ਐਗਜ਼ਾਮੀਨੇਸ਼ਨ (ਮੇਨ) ਜੂਨ-2022 ਲਈ ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਪ੍ਰੀਖਿਆ ਕੇਂਦਰ ਬਣਾ ਕੇ ਪ੍ਰੀਖਿਆ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਕੈਰੀਅਰ ਟਾਕ ਅੱਜ

ਐੱਸ. ਏ. ਐੱਸ. ਨਗਰ, 29 ਜੂਨ (ਰਾਣਾ)-ਜ਼ਿਲ੍ਹੇ ਦੇ ਬੇਰੁਜ਼ਗਾਰ ਬਿਨੈਕਾਰਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਅਤੇ ਪੀ. ਜੀ. ਆਰ. ਕਾਮ ਵਲੋਂ ਕੈਰੀਅਰ ਟਾਕ ਦਾ ਪ੍ਰਬੰਧ ਫੇਸਬੁੱਕ ਲਾਈਵ ਰਾਹੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX