ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਰੂਪਨਗਰ

ਆਪਣੇ ਸਕੇ ਭਰਾ 'ਤੇ ਲਗਾਏ ਧੱਕੇਸ਼ਾਹੀ ਕਰਨ ਦੇ ਦੋਸ਼

ਬੇਲਾ, 29 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਬੜਾ ਸੁਰਤਾਪੁਰ ਦੇ ਵਸਨੀਕ ਹਰੀ ਸਿੰਘ ਪੁੱਤਰ ਅਜੈਬ ਸਿੰਘ ਨੇ ਆਪਣੇ ਭਰਾਵਾਂ 'ਤੇ ਦੋਸ਼ ਲਗਾਏ ਹਨ ਕਿ ਉਹ ਉਸ ਨਾਲ ਧੱਕੇਸ਼ਾਹੀ ਕਰ ਰਹੇ ਹਨ ਤੇ ਜਿਹੜੀ ਫ਼ਸਲ ਦੀ ਬਿਜਾਈ ਮੈਂ ਕਰਦਾ ਹਾਂ ਉਸ ਨੂੰ ਉਹ ਧੱਕੇ ਨਾਲ ਵੱਢ ਲੈਂਦੇ ਹਨ | ਪਹਿਲਾਂ ਪੰਚਾਇਤ ਵਿਚ ਅਤੇ ਪੁਲਿਸ ਚੌਂਕੀ ਵਿਚ ਵੀ ਫ਼ੈਸਲਾ ਹੋ ਚੁੱਕਾ ਹੈ ਇਸ ਦੇ ਬਾਵਜੂਦ ਵੀ ਉਹ ਧੱਕੇਸ਼ਾਹੀ ਕਰ ਰਹੇ ਹਨ | ਬੀਤੇ ਦਿਨੀਂ ਸ਼ੇਰ ਸਿੰਘ ਵਿਰੁੱਧ ਪੁਲਿਸ ਨੇ ਝਗੜਾ ਰੋਕੂ ਕਾਰਵਾਈ ਕਰਦੇ ਹੋਏ ਸੱਤ ਇਕਵੰਜਾ ਕੀਤੀ ਪ੍ਰੰਤੂ ਇਸ ਦੇ ਬਾਵਜੂਦ ਅੱਜ ਉਸ ਨੇ ਫੇਰ ਮੇਰੇ ਖੇਤ ਵਿਚ ਬੀਜਿਆ ਪਸ਼ੂਆਂ ਦਾ ਚਾਰਾ ਵੱਢਣ ਲੱਗ ਪਏ ਜਦੋਂ ਉਸ ਨੂੰ ਰੋਕਣਾ ਚਾਹਿਆ ਤਾਂ ਮੇਰੇ ਨਾਲ ਹੱਥੋਪਾਈ ਕੀਤੀ ਅਤੇ ਧੱਕਾ ਮਾਰ ਕੇ ਪਾਸੇ ਸੁੱਟ ਦਿੱਤਾ | ਹਰੀ ਸਿੰਘ ਨੇ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦਿਵਾਇਆ ਜਾਵੇ | ਇਸ ਸੰਬੰਧੀ ਸ਼ੇਰ ਸਿੰਘ ਨੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਹਰੀ ਸਿੰਘ ਵੱਡਾ ਭਰਾ ਹੈ ਉਨ੍ਹਾਂ ਦਾ ਸਾਂਝਾ ਪਰਿਵਾਰ ਸੀ ਉਨ੍ਹਾਂ ਦਾ ਦੂਜੇ ਰਾਜ ਵਿਚ ਟਰਾਂਸਪੋਰਟ ਦਾ ਕਾਰੋਬਾਰ ਹੈ ਜਿਸ ਨੂੰ ਕਿ ਮੈ ਦੇਖਦਾ ਸੀ ਹੁਣ ਤੱਕ ਪੰਜਾਹ ਲੱਖ ਰੁਪਏ ਤੋਂ ਵੱਧ ਆਪਣੇ ਭਰਾ ਆਪਣੇ ਭਰਾ ਹਰੀ ਸਿੰਘ ਨੂੰ ਭੇਜ ਚੁੱਕਾ ਹਾਂ ਖੇਤੀ ਬਾੜੀ ਕਣਕ ਝੋਨੇ ਅਤੇ ਗੰਨੇ ਦੀ ਫ਼ਸਲ ਦੇ ਪੈਸੇ ਵੀ ਹਰੀ ਸਿੰਘ ਕੋਲ ਹੀ ਹਨ ਹੁਣ ਜਦੋਂ ਉਸ ਨੂੰ ਪੈਸਿਆਂ ਦੇ ਹਿਸਾਬ ਬਾਰੇ ਪੁੱਛਿਆ ਤਾਂ ਉਹ ਸ਼ਰੇਆਮ ਮੁੱਕਰ ਗਿਆ | ਅੱਜ ਮੈ ਆਪਣੇ ਖੇਤ ਵਿਚੋਂ ਚਾਰਾ ਕੱਟਣ ਗਿਆ ਸੀ ਹਰੀ ਸਿੰਘ ਨੇ ਮੇਰੇ ਨਾਲ ਝਗੜਾ ਕੀਤਾ | ਉਹ ਮੇਰੇ ਘਰ 'ਤੇ ਵੀ ਕਬਜ਼ਾ ਕਰੀ ਬੈਠਾ ਹੈ | ਇਸ ਸੰਬੰਧੀ ਪੁਲਿਸ ਚੌਂਕੀ, ਥਾਣੇ ਅਤੇ ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਕੋਲ ਵੀ ਮਾਮਲਾ ਗਿਆ ਪ੍ਰੰਤੂ ਹਰੀ ਸਿੰਘ ਪੈਸਿਆਂ ਦਾ ਹਿਸਾਬ ਦੇਣ ਮਾਰੇ ਉੱਚ ਅਧਿਕਾਰੀਆਂ ਕੋਲ ਝੂਠੀਆਂ ਸ਼ਿਕਾਇਤਾਂ ਕਰ ਰਿਹਾ ਹੈ | ਉਨ੍ਹਾਂ ਨੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਸ ਦੀ ਜ਼ਮੀਨ ਛੁਡਾਈ ਜਾਵੇ ਅਤੇ ਪੈਸਿਆਂ ਦਾ ਹਿਸਾਬ ਕਰਾ ਕੇ ਉਸ ਨੂੰ ਇਨਸਾਫ਼ ਦਿੱਤਾ ਜਾਵੇ |

ਰੂਪਨਗਰ ਦੇ ਨਵੇਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦਾ ਪਤਵੰਤਿਆਂ ਵਲੋਂ ਸਨਮਾਨ

ਰੂਪਨਗਰ, 29 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ ਤਹਿਸੀਲ ਵਿਚ ਨਵੇਂ ਆਏ ਤਹਿਸੀਲਦਾਰ ਜਸਪ੍ਰੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਰਵਿੰਦਰ ਸਿੰਘ ਦਾ ਅੱਜ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਵਲੋਂ ਸਨਮਾਨ ਕੀਤਾ ਗਿਆ | ਦੋਵੇਂ ਅਧਿਕਾਰੀਆਂ ਨੂੰ ਸਨਮਾਨਿਤ ਕਰਦਿਆਂ ਆੜ੍ਹਤੀ ...

ਪੂਰੀ ਖ਼ਬਰ »

ਡੀ. ਆਈ. ਜੀ. ਅਤੇ ਐਸ. ਐਸ. ਪੀ. ਵਲੋਂ ਸਮੂਹ ਅਫ਼ਸਰਾਂ ਤੇ ਚੌਕੀ ਇੰਚਾਰਜਾਂ ਨਾਲ ਮੀਟਿੰਗ

ਰੂਪਨਗਰ, 29 ਜੂਨ (ਸਤਨਾਮ ਸਿੰਘ ਸੱਤੀ)-ਗੁਰਪ੍ਰੀਤ ਸਿੰਘ ਆਈ. ਪੀ. ਐਸ. ਡੀ. ਆਈ. ਜੀ. ਰੂਪਨਗਰ ਰੇਂਜ ਰੂਪਨਗਰ ਅਤੇ ਐਸ. ਐਸ. ਪੀ. ਡਾ. ਸੰਦੀਪ ਗਰਗ ਨੇ ਸਾਂਝੇ ਤੌਰ 'ਤੇ ਕਾਨਫ਼ਰੰਸ ਹਾਲ ਪੁਲਿਸ ਲਾਈਨ ਰੂਪਨਗਰ ਵਿਖੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਗਜ਼ਟਿਡ ਅਫ਼ਸਰਾਂ, ਮੁੱਖ ...

ਪੂਰੀ ਖ਼ਬਰ »

ਨੰਬਰਦਾਰ ਭਜਨ ਸਿੰਘ ਮਾਂਗੇਵਾਲ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਦਾ ਇਜ਼ਹਾਰ

ਸ੍ਰੀ ਅਨੰਦਪੁਰ ਸਾਹਿਬ, 29 ਜੂਨ (ਨਿੱਕੂਵਾਲ)-ਨੇੜਲੇ ਪਿੰਡ ਮਾਂਗੇਵਾਲ ਦੇ ਨੰਬਰਦਾਰ ਭਜਨ ਸਿੰਘ ਮਿਨਹਾਸ ਦੇ ਅਚਨਚੇਤੀ ਅਕਾਲ ਚਲਾਣੇ ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਉਹਨਾ ਦੇ ਬੇਟੇ ਹਰਕੀਰਤ ਸਿੰਘ ਮਿਨਹਾਸ, ਬਲਵਿੰਦਰ ਸਿੰਘ ਮਿਨਹਾਸ ਅਤੇ ਪੋਤਰੇ ਜ਼ੋਤਇੰਦਰ ਸਿੰਘ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ ਨੂੰ ਜੋੜਨ ਵਾਲਾ ਪੁਲ ਇਕ ਪਿੱਲਰ ਨਾਲੋਂ ਟੁੱਟਣਾ ਸ਼ੁਰੂ

ਨੰਗਲ, 29 ਜੂਨ (ਪ੍ਰੀਤਮ ਸਿੰਘ ਬਰਾਰੀ)-ਔਸਤੀ ਕਲੋਨੀ ਦੇ ਅੱਧੀ ਦਰਜਨ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲਾ ਪਿੰਡ ਕਥੇੜਾ ਵਾਰਡ ਨੰਬਰ 11 'ਚ ਸੂਏ ਉੱਤੇ ਬਣਿਆ ਪੁਲ ਸੰਬੰਧਿਤ ਸਰਕਾਰੀ ਵਿਭਾਗਾਂ ਦੀ ਅਣਗਹਿਲੀ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ ਇੱਕ ਪਾਸੇ ਤੋਂ ਪਿੱਲਰ ਕੋਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਪੈਨਸ਼ਨਰ ਤੇ ਕਿਰਤੀ ਨਵੇਂ ਬਜਟ ਪ੍ਰਤੀ ਨਾਖੁਸ਼

ਰੂਪਨਗਰ, 29 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੇ ਸਬੰਧ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਰੋਪੜ ਦੇ ਪ੍ਰਧਾਨ ਸੁਖਦੇਵ ਸਿੰਘ ਸੁਰਤਾਪੁਰੀ ਜਨਰਲ ਸਕੱਤਰ ਨਰਿੰਦਰ ਸੈਣੀ ਜ਼ਿਲ੍ਹਾ ਏਟਕ ਦੇ ਪ੍ਰਧਾਨ ਰਾਧੇ ਸ਼ਾਮ ਸਕੱਤਰ ...

ਪੂਰੀ ਖ਼ਬਰ »

ਵਿਧਾਇਕ ਦਿਨੇਸ਼ ਚੱਢਾ ਨੇ ਵਿਧਾਨ ਸਭਾ ਸੈਸ਼ਨ 'ਚ ਜੰਗਲਾਤ ਵਿਭਾਗ ਨੂੰ ਗੈਰ-ਕਾਨੂੰਨੀ ਢੰਗ ਨਾਲ ਜ਼ਮੀਨ ਵੇਚਣ ਦਾ ਮਾਮਲਾ ਉਠਾਇਆ

• ਜੰਗਲਾਤ ਮੰਤਰੀ ਦੇ ਹੁਕਮਾਂ ਉੱਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਰੂਪਨਗਰ, 29 ਜੂਨ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਦੇ 16ਵੇਂ ਸੈਸ਼ਨ ਦੌਰਾਨ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੋਪੜ ਜ਼ਿਲ੍ਹੇ ਵਿਚ ਪਿਛਲੇ ਸਮੇਂ ਕੁੱਝ ਲੋਕਾਂ ਵਲੋਂ ...

ਪੂਰੀ ਖ਼ਬਰ »

ਵੱਧ ਸ਼ਰਾਬ ਪੀਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

ਬੇਲਾ, 29 ਜੂਨ (ਮਨਜੀਤ ਸਿੰਘ ਸੈਣੀ)-ਵੱਧ ਸ਼ਰਾਬ ਪੀਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਚੌਂਕੀ ਬੇਲਾ ਦੇ ਮੁਨਸ਼ੀ ਰਵਿੰਦਰ ਸਿੰਘ ਰਵੀ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਜੋ ਕੀ ਅਜੇ ਇੱਕ ਦੋ ਦਿਨ ਪਹਿਲਾਂ ਹੀ ਕੰਮ ਲਈ ਆਇਆ ਸੀ, ਜਗਤਪੁਰ ਸ਼ਰਾਬ ...

ਪੂਰੀ ਖ਼ਬਰ »

ਸੁਰਜੀਤ ਸਿੰਘ ਖੱਟੜਾ ਨੇ ਆਈ.ਟੀ.ਆਈ. ਸਿੰਘਪੁਰ ਵਿਖੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ

ਨੂਰਪੁਰ ਬੇਦੀ, 29 ਜੂਨ (ਵਿੰਦਰ ਪਾਲ ਝਾਂਡੀਆ)-ਉਦਯੋਗਿਕ ਸਿਖਲਾਈ ਸੰਸਥਾ ਸਿੰਘਪੁਰ ਵਿਖੇ ਬੀਤੇ ਦਿਨੀਂ ਸੁਰਜੀਤ ਸਿੰਘ ਖੱਟੜਾ ਨੇ ਬਤੌਰ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ 'ਤੇ ਪਿ੍ੰਸੀਪਲ ਖੱਟੜਾ ਨੇ ਕਿਹਾ ਕਿ ਹਲਕਾ ਰੂਪਨਗਰ ਦੇ ...

ਪੂਰੀ ਖ਼ਬਰ »

12 ਲੀਟਰ ਨਾਜਾਇਜ਼ ਸ਼ਰਾਬ ਸਮੇਤ ਮੋਟਰਸਾਈਕਲ ਸਵਾਰ ਕਾਬੂ

ਭਰਤਗੜ੍ਹ, 29 ਜੂਨ (ਜਸਬੀਰ ਸਿੰਘ ਬਾਵਾ)- ਕੱਲ੍ਹ ਰਾਤੀਂ 8:30 ਵਜੇ ਬੜਾ ਪਿੰਡ 'ਚ ਭਾਖੜਾ ਨਹਿਰ ਦੇ ਪੁਰਾਣੇ ਪੁਲ ਕੋਲ ਭਰਤਗੜ੍ਹ ਪੁਲਿਸ ਵਲੋਂ ਕੀਤੀ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 12 ਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਸਬ-ਇੰਸ. ...

ਪੂਰੀ ਖ਼ਬਰ »

ਦੁਕਾਨ 'ਚੋਂ ਸੋਨਾ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਚੋਰ ਹੋਏ ਰਫ਼ੂ ਚੱਕਰ

ਸ੍ਰੀ ਅਨੰਦਪੁਰ ਸਾਹਿਬ, 29 ਜੂਨ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਸ਼ਹਿਰ ਦੇ ਮੁੱਖ ਬਾਜ਼ਾਰ 'ਚ ਸਥਿਤ ਜਿਊਲਰਜ਼ ਦੀ ਦੁਕਾਨ ਤੋਂ ਚੋਰ ਸੋਨਾ, ਚਾਂਦੀ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਪਾਲ ਜਿਊਲਰਜ਼ ਦੇ ਮਾਲਕ ਅਮਰਜੀਤ ਸਿੰਘ ਨੇ ...

ਪੂਰੀ ਖ਼ਬਰ »

ਤੇਜ਼ ਮੀਂਹ ਨਾਲ ਗਰਮੀ ਦੀ ਤਪਸ਼ ਤੋਂ ਰਾਹਤ, ਕਿਸਾਨਾਂ 'ਚ ਖ਼ੁਸ਼ੀ

ਰੂਪਨਗਰ, 29 ਜੂਨ (ਸਤਨਾਮ ਸਿੰਘ ਸੱਤੀ)-ਅੱਜ ਸਵੇਰੇ ਆਈ ਤੇਜ਼ ਬਾਰਸ਼ ਨੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੇ ਹੰੁਮ੍ਹਸ ਤੋਂ ਲੋਕਾਂ ਨੂੰ ਰਾਹਤ ਦੁਆ ਦਿੱਤੀ | ਕਰੀਬ ਅੱਧਾ ਘੰਟਾ ਹੋਈ ਬਰਸਾਤ ਨੇ ਸ਼ਹਿਰ ਅਤੇ ਇਲਾਕਾ ਜਲ ਥਲ ਕਰ ਦਿੱਤਾ ਜਿਸ ਉਪਰੰਤ ਜਿੱਥੇ ਮੌਸਮ ਸੁਹਾਵਣਾ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਪੁਰਖਾਲੀ, 29 ਜੂਨ (ਬੰਟੀ)-ਪਿੰਡ ਮੀਆਂਪੁਰ ਦੇ ਇੱਕ ਨੌਜਵਾਨ ਦੀ ਕਰੰਟ ਲੱਗਣ ਦੇ ਕਾਰਨ ਮੌਤ ਹੋ ਗਈ | ਇਸ ਸੰਬੰਧੀ ਏ ਐੱਸ ਆਈ ਕੰਵਰ ਰਾਜ ਕੁਮਾਰ ਨੇ ਦੱਸਿਆ ਕਿ ਮੀਆਂਪੁਰ ਵਾਸੀ ਨੌਜਵਾਨ ਸਿਮਰਨਜੀਤ ਸਿੰਘ (19) ਪੁੱਤਰ ਲੇਟ ਜਗਤਾਰ ਸਿੰਘ ਆਪਣਾ ਮੋਬਾਈਲ ਫ਼ੋਨ ਚਾਰਜਿੰਗ 'ਤੇ ...

ਪੂਰੀ ਖ਼ਬਰ »

ਕੌਮੀ ਡਾਕਟਰਜ਼ ਡੇ ਮੌਕੇ ਸਮਾਗਮ ਕੱਲ੍ਹ

ਨੰਗਲ, 29 ਜੂਨ (ਗਰੇਵਾਲ)-ਡਾਕਟਰ ਵਿਧਾਨਚੰਦ ਰਾਏ ਦੇ ਜਨਮ ਦਿਨ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੰਗਲ ਵਲੋਂ 1 ਜੁਲਾਈ ਨੂੰ ਦੁਪਹਿਰ ਦੋ ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਥੇੜਾ 'ਚ ਇੱਕ ਸਮਾਗਮ ਕਰਵਾਇਆ ਜਾਵੇਗਾ | ਆਈ. ਐਮ. ਏ. ਪ੍ਰਧਾਨ ਡਾ. ਅਸ਼ੋਕ ਸ਼ਰਮਾ ...

ਪੂਰੀ ਖ਼ਬਰ »

ਬਲੈਰੋ ਵਲੋਂ ਮੋਟਰ ਸਾਈਕਲ ਨੂੰ ਮਾਰੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ- ਦੂਜਾ ਗੰਭੀਰ ਜ਼ਖਮੀ

ਸ੍ਰੀ ਚਮਕੌਰ ਸਾਹਿਬ, 29 ਜੂਨ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਕਰੀਬ 11 ਵਜੇ ਨੇੜਲੇ ਪਿੰਡ ਢੇਸ ਪੁਰਾ ਦੇ ਚੋਰਾਹੇ(ਰੁੜਕੀ ਦੇ ਕੰਡੇ) ਤੇ ਇੱਕ ਬਲੈਰੋ ਵੱਲੋਂ ਮੋਟਰ ਸਾਈਕਲ ਨੂੰ ਮਾਰੀ ਟੱਕਰ ਨਾਲ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਪਿੱਛੇ ਬੈਠਾ ਵਿਅਕਤੀ ਗੰਭੀਰ ...

ਪੂਰੀ ਖ਼ਬਰ »

ਮੈਰਿਟ ਵਿਚ ਆਉਣ ਵਾਲੀ ਕੰਨਿਆ ਸਕੂਲ ਦੀ ਵਿਦਿਆਰਥਣ ਪ੍ਰੇਰਣਾ ਸ਼ਰਮਾ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 29 ਜੂਨ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ ਵਿਚ ਸੂਬੇ ਵਿਚੋਂ 8ਵੇਂ ਰੈਂਕ ਅਤੇ ਜ਼ਿਲ੍ਹਾ ਰੂਪਨਗਰ ਵਿਚੋਂ 500 ਵਿਚੋਂ 490 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਸਰਕਾਰੀ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਅਤੇ ਗਤਕਾ ਸਿਖਲਾਈ ਕੈਂਪ ਲਗਾਇਆ

ਪੁਰਖਾਲੀ, 29 ਜੂਨ (ਬੰਟੀ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਇੰਟਰਨੈਸ਼ਨਲ ਗਤਕਾ ਅਖਾੜਾ (ਰਜਿ), ਗੁ: ਸ੍ਰੀ ਭੱਠਾ ਸਾਹਿਬ ਰੋਪੜ ਵਲੋਂ ਪਿੰਡ ਅਕਬਰਪੁਰ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿਚ ਬੱਚਿਆ ਨੂੰ ਕੀਰਤਨ, ਗੁਰਬਾਣੀ, ਸਿੱਖ ਇਤਿਹਾਸ ਦੇ ਨਾਲ ਨਾਲ ਸ਼ਸਤਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ +2 ਦਾ ਨਤੀਜਾ 100 ਫ਼ੀਸਦੀ ਰਿਹਾ

ਰੂਪਨਗਰ, 29 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦਾ ਨਤੀਜਾ 100 ਫ਼ੀਸਦੀ ਰਿਹਾ | ਨਾਨ ਮੈਡੀਕਲ ਗਰੁੱਪ ਵਿਚ ਮਨਪ੍ਰੀਤ ਕੌਰ ਨੇ 500 ਵਿਚੋਂ 477 (95.4) ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸੁੁੁਖਸਾਲ, 29 ਜੂਨ (ਧਰਮ ਪਾਲ)-ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਬਾਰ ਵੀ ਸ਼ਾਨਦਾਰ ਰਿਹਾ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਨੇ ਦੱਸਿਆ ਕਿ ਸਾਡੇ ...

ਪੂਰੀ ਖ਼ਬਰ »

ਕੰਨਿਆ ਸਕੂਲ ਤਖ਼ਤਗੜ੍ਹ ਦੀ ਜ਼ਿਲ੍ਹੇ 'ਚ ਪਹਿਲੇ ਨੰਬਰ ਤੇ ਮੈਰਿਟ 'ਚ ਰਹੀ ਵਿਦਿਆਰਥਣ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਨਮਾਨ

ਨੂਰਪੁਰ ਬੇਦੀ, 29 ਜੂਨ (ਰਾਜੇਸ਼ ਚੌਧਰੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀ ਪਲੱਸ ਟੂ 'ਚ ਸਾਇੰਸ ਗਰੁੱਪ ਦੀ ਮੈਰਿਟ 'ਚ ਰਹੀ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਪਿੰਡ ਛੱਜਾ ਦਾ ਅੱਜ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

1 ਜੁਲਾਈ ਤੋਂ ਪਲਾਸਟਿਕ ਤੇ ਪਲਾਸਟਿਕ ਤੋਂ ਬਣੀਆਂ ਵਸਤਾਂ 'ਤੇ ਪੂਰਨ ਪਾਬੰਦੀ ਦੇ ਹੁਕਮ

ਰੂਪਨਗਰ, 29 ਜੂਨ (ਸਤਨਾਮ ਸਿੰਘ ਸੱਤੀ)-ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਸ਼ਹਿਰੀ ਤੇ ਵਿਕਾਸ) ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਵਲੋਂ ਪੰਜਾਬ ਰਾਜ ਵਿਚ ਸਿੰਗਲ ਯੂਜ਼ ਪਲਾਸਟਿਕ ਨੂੰ ਖ਼ਤਮ ...

ਪੂਰੀ ਖ਼ਬਰ »

ਬੇਲਾ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਨੇ ਜਿੱਤੇ ਸਿਲਵਰ ਤੇ ਕਾਂਸੀ ਦੇ ਮੈਡਲ

ਬੇਲਾ, 29 ਜੂਨ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਨੇ ਇਸ ਵਾਰ ਫੇਰ ਸ਼ੂਟਿੰਗ ਵਿਚ ਆਪਣੀ ਖੇਡ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ | ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX