ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਪਟਿਆਲਾ

ਨਿੱਜੀ ਅਦਾਰਿਆਂ ਦੀ ਅਣਗਹਿਲੀ ਕਾਰਨ ਰੋਜ਼ਾਨਾ ਵੱਡੇ ਪੱਧਰ 'ਤੇ ਹੋ ਰਹੀ ਹੈ ਪੀਣ ਵਾਲੇ ਪਾਣੀ ਦੀ ਬਰਬਾਦੀ

ਪਟਿਆਲਾ, 29 ਜੂਨ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਕਮਿਸ਼ਨਰ ਵਲੋਂ ਭਾਵੇਂ ਸ਼ਹਿਰ 'ਚ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਵਿਸ਼ੇਸ਼ ਟੀਮਾਂ ਦਾ ਵੀ ਗਠਿਨ ਕੀਤੇ ਹੋਇਆ ਹੈ ਅਤੇ ਵਾਰ-ਵਾਰ ਪੀਣ ਵਾਲੇ ਪਾਣੀ ਨੂੰ ਬਚਾਉਣ ਦੀ ਅਪੀਲ ਵੀ ਕੀਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਵੀ ਲੋਕਾਂ ਵਲੋਂ ਪਾਣੀ ਦੀ ਅਹਿਮੀਅਤ ਨੂੰ ਸਮਝਿਆ ਨਹੀਂ ਜਾ ਰਿਹਾ | ਸ਼ਹਿਰ 'ਚ ਕੁਝ ਬਾਜ਼ਾਰ ਅਜਿਹੇ ਹਨ ਜਿੱਥੇ ਲੋਕਾਂ ਵਲੋਂ ਪੀਣ ਵਾਲੇ ਪਾਣੀ ਦੀ ਵੱਡੇ ਪੱਧਰ 'ਤੇ ਬਰਬਾਦੀ ਕੀਤੀ ਜਾ ਰਹੀ ਹੈ | ਲੀਲਾ ਭਵਨ ਵਿਖੇ ਸਥਿਤ ਇਕ ਵੱਡੀ ਕੰਪਨੀ ਦੇ ਅਦਾਰੇ 'ਤੇ ਰੱਖੀਆਂ ਪਾਣੀ ਦੀਆਂ ਟੈਂਕੀ 'ਚੋਂ ਲਗਾਤਾਰ ਦੋ-ਦੋ ਘੰਟੇ ਪਾਣੀ ਬਾਹਰ ਵਹਿੰਦਾ ਰਹਿੰਦਾ ਹੈ ਜਿਸ ਕਾਰਨ ਹੇਠਾਂ ਪਾਰਕਿੰਗ ਵਾਲੀ ਜਗ੍ਹਾ 'ਤੇ ਵੀ ਪਾਣੀ ਜਮ੍ਹਾਂ ਹੋ ਜਾਂਦਾ ਹੈ ਨੇੜਲੇ ਦੁਕਾਨਦਾਰਾਂ ਅਨੁਸਾਰ ਸੰਬੰਧਿਤ ਅਦਾਰੇ ਦੇ ਮਾਲਕਾਂ ਵਲੋਂ ਪੀਣ ਵਾਲੇ ਪਾਣੀ ਨੰੂ ਬਚਾਉਣ ਲਈ ਸੁਹਿਰਦਤਾ ਨਹੀਂ ਵਿਖਾਈ ਜਾਂਦੀ | ਇਸੇ ਤਰ੍ਹਾਂ ਛੋਟੀ ਬਾਰਾਂਦਰੀ 'ਚ ਨਗਰ ਸੁਧਾਰ ਟਰੱਸਟ ਵਲੋਂ ਬਣਾਈ ਇਮਾਰਤ ਬੇਅੰਤ ਸਿੰਘ ਕੰਪਲੈਕਸ 'ਤੇ ਰੱਖੀਆਂ ਪੀਣ ਵਾਲੇ ਪਾਣੀਆਂ ਦੀਆਂ ਟੈਂਕੀਆਂ 'ਚੋਂ ਲਗਾਤਾਰ ਪਾਣੀ ਬਾਹਰ ਵਗਣ ਕਾਰਨ ਜਿੱਥੇ ਵੱਡੇ ਪੱਧਰ 'ਤੇ ਪੀਣ ਵਾਲੇ ਪਾਣੀ ਦੀ ਬਰਬਾਦੀ ਹੁੰਦੀ ਹੈ ਉੱਥੇ ਹੀ ਨਿੱਤ ਦਿਨ ਦਾ ਇਹ ਵਰਤਾਰਾ ਹੋਣ ਕਾਰਨ ਇਸ ਇਮਾਰਤ ਦੀ ਛੱਤ ਤੋਂ ਬਾਅਦ ਬਹੁਤ ਵਾਰ ਹੇਠਾਂ ਤੱਕ ਪਾਰਕਿੰਗ 'ਚ ਪਾਣੀ ਪੁੱਜ ਜਾਂਦਾ ਹੈ | ਇੱਥੋਂ ਤੱਕ ਹਾਲਾਤ ਇਹ ਹਨ ਕਿ ਰੋਜ਼ਾਨਾ ਟੈਂਕੀਆਂ 'ਚੋਂ ਬਾਹਰ ਵਗਦੇ ਪਾਣੀ ਕਾਰਨ ਇਸ ਇਮਾਰਤ ਦੇ ਕੁਝ ਬਰਾਂਡਿਆਂ 'ਚੋਂ ਪਾਣੀ ਅਤੇ ਗੰਦਗੀ ਕਾਰਨ ਲੰਘਣਾ ਵੀ ਔਖਾ ਹੋ ਜਾਂਦਾ ਹੈ | ਇਸ ਸੰਬੰਧੀ ਛੋਟੀ ਬਾਰਾਂਦਰੀ ਮਾਰਕੀਟ ਡਿਵੈਲਪਮੈਂਟ ਐਸੋਸੀਏਸ਼ਨ ਦੇ ਜਰਨਲ ਸਕੱਤਰ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਾਲ 2014 ਤੋਂ ਨਗਰ ਸੁਧਾਰ ਟਰੱਸਟ ਅਤੇ ਨਗਰ ਨਿਗਮ ਨੂੰ ਲਿਖਤੀ ਸ਼ਿਕਾਇਤਾਂ ਕਰਨੀਆਂ ਸ਼ੁਰੂ ਕੀਤੀਆਂ ਸਨ ਪਰ ਇਸ ਦੇ ਬਾਵਜੂਦ ਵੀ ਇਹ ਰੋਜ਼ਾਨਾ ਲਗਾਤਾਰ ਜਾਰੀ ਹੈ | ਇਸ ਹੀ ਇਮਾਰਤ 'ਚ ਸਥਿਤ ਇਕ ਨਿੱਜੀ ਅਦਾਰੇ ਦੇ ਮਾਲਕ ਤਰਨਜੀਤ ਸਿੰਘ ਨੇ ਆਖਿਆ ਕਿ ਉਨ੍ਹਾਂ ਦਾ ਦਫ਼ਤਰ ਗਰਾਊਾਡ ਫਲੋਰ 'ਤੇ ਹੋਣ ਕਾਰਨ ਉਨ੍ਹਾਂ ਸਭ ਤੋਂ ਜ਼ਿਆਦਾ ਸਮੱਸਿਆ ਝੱਲਣੀਆਂ ਪੈਂਦੀਆਂ ਹਨ ਕਿਉਂਕਿ ਇਹ ਸਾਰਾ ਪਾਣੀ ਉਨ੍ਹਾਂ ਦੇ ਦਫ਼ਤਰ ਅੱਗੇ ਇਕੱਠਾ ਹੋ ਜਾਣ ਕਾਰਨ ਬਹੁਤ ਵਾਰ ਗੰਦਗੀ ਵੀ ਫੈਲਦੀ ਹੈ ਪਰ ਉਨ੍ਹਾਂ ਕਿਹਾ ਇਸ ਸਮੱਸਿਆ ਸੰਬੰਧੀ ਉਨ੍ਹਾਂ ਵਲੋਂ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਇਸ ਦਾ ਕੋਈ ਹੱਲ ਨਹੀਂ ਨਿਕਲਿਆ | ਇਸ ਸਬੰਧੀ ਨਗਰ ਨਿਗਮ ਦੇ ਸੰਬੰਧਿਤ ਇੰਜੀਨੀਅਰ ਰਾਜਿੰਦਰ ਕੁਮਾਰ ਨੇ ਆਖਿਆ ਕਿ ਪਾਣੀ ਦੀ ਬਰਬਾਦੀ ਨੂੰ ਰੋਕਣ ਦੀ ਜਿੰਮੇਵਾਰੀ ਟੈਂਕੀ ਦੇ ਮਾਲਕ ਦੀ ਹੁੰਦੀ ਹੈ ਪਰ ਉੇਨ੍ਹਾਂ ਵਲੋਂ ਇਸ ਖੇਤਰ ਦਾ ਕਾਰਜ ਭਾਰ ਕੁਝ ਦਿਨ ਪਹਿਲਾਂ ਸੰਭਾਲਿਆ ਹੈ ਉਹ ਇਸ ਮਸਲੇ ਨੂੰ ਦਫਤਰ 'ਚ ਵਿਚਾਰ ਕਿ ਬਣਦੀ ਕਾਰਵਾਈ ਕਰਨਗੇ |

ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਨੇ ਰੋਸ ਵਜੋਂ ਸਾੜੀਆਂ ਡਿਗਰੀਆਂ ਦੀਆਂ ਕਾਪੀਆਂ

ਪਟਿਆਲਾ, 29 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇਸ ਦੇ ਕਾਂਸਟੀਚੁਐਟ ਕਾਲਜਜ ਅਤੇ ਨੇਬਰਹੁੱਡ ਕੈਂਪਸਾਂ ਦੇ ਗੈਸਟ ਫੈਕਲਿਟੀ ਅਧਿਆਪਕਾਂ ਦਾ ਧਰਨਾ ਅੱਜ ਪੰਦਰਵੇਂ ਦਿਨ ਅਤੇ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ ਰਹੀ | ...

ਪੂਰੀ ਖ਼ਬਰ »

ਕਨ੍ਹਈਆ ਲਾਲ ਦੀ ਹੱਤਿਆ ਦੀ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਸਖ਼ਤ ਨਿੰਦਾ

ਪਟਿਆਲਾ, 29 ਜੂਨ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਰਾਜਸਥਾਨ ਦੇ ਉਦੇਪੁਰ 'ਚ ਮੁਸਲਿਮ ਕੱਟੜਪੰਥੀਆਂ ਮੁਹੰਮਦ ਰਿਆਦ ਅਤੇ ਮੁਹੰਮਦ ਵਲੋਂ ਕਨ੍ਹਈਆ ਲਾਲ ਦੀ ਗਲ਼ਾ ਰੇਤ ਕੇ ਹੱਤਿਆ ਕਰਨ ਦੀ ਸਖ਼ਤ ਨਿੰਦਾ ਕਰਦੀ ਹੈ | ਇਹ ਵਿਚਾਰ ਸ਼ਿਵ ਸੈਨਾ ਹਿੰਦੁਸਤਾਨ ਦੇ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਰੱਖਿਆ ਪ੍ਰਬੰਧ ਮੁਕੰਮਲ- ਐੱਸ.ਪੀ. ਹਰਪਾਲ ਸਿੰਘ

ਰਾਜਪੁਰਾ, 29 ਜੂਨ (ਜੀ.ਪੀ. ਸਿੰਘ)-ਦੋ ਸਾਲ ਬਾਅਦ ਸ਼ੁਰੂ ਹੋਈ ਸ੍ਰੀ ਅਮਰਨਾਥ ਯਾਤਰਾ (ਜੰਮੂ ਕਸ਼ਮੀਰ) ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਰਾਹ ਵਿਚ ਆਉਣ ਵਾਲੀਆਂ ਔਕੜਾਂ ਸਮੇਂ ਉਨ੍ਹਾਂ ਦੀ ਮਦਦ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਮੁਕੰਮਲ ਪ੍ਰਬੰਧ ਕਰ ਲਏ ਗਏ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾ ਕੇ ਬਣ ਸਕਦੇ ਨੇ ਆਤਮ ਨਿਰਭਰ-ਏ.ਡੀ.ਸੀ.

ਪਟਿਆਲਾ, 29 ਜੂਨ (ਅ.ਸ. ਆਹਲੂਵਾਲੀਆ)-ਮੱਛੀ ਪਾਲਣ ਵਿਭਾਗ ਦੇ ਕੰਮ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਨੇ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਵਾਈ) ਸਕੀਮ ਸਬੰਧੀ ਜਾਣਕਾਰੀ ਦਿੰਦਿਆਂ, ...

ਪੂਰੀ ਖ਼ਬਰ »

ਪਰਿਵਾਰਕ ਝਗੜੇ ਦੇ ਨਿਪਟਾਰੇ ਦੌਰਾਨ ਪਿੰਡ ਕਲਵਾਣੂੰ 'ਚ ਗੋਲੀ ਚੱਲੀ

ਘੱਗਾ, 29 ਜੂਨ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਕਲਵਾਣੂੰ ਵਿਖੇ ਇਕ ਪਰਿਵਾਰਕ ਝਗੜੇ ਦੌਰਾਨ ਇਕ ਵਿਅਕਤੀ ਵਲੋਂ ਗੋਲੀ ਚਲਾਏ ਜਾਣ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਗੋਲੀ ਚਲਾਉਣ ਵਾਲੀ ਧਿਰ ਨੂੰ ਸਮੇਤ ਉਸ ਨਾਲ ਆਈਆਂ ਔਰਤਾਂ ਨੂੰ ਫੜ ਕੇ ਪੁਲਿਸ ਹਵਾਲੇ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਲਿਆਂਦੇ ਕੈਦੀ ਦੇ ਮਾਪਿਆਂ ਨੇ ਮੁਲਾਜ਼ਮਾਂ 'ਤੇ ਕੁੱਟਮਾਰ ਦਾ ਲਾਇਆ ਦੋਸ਼

ਪਟਿਆਲਾ, 29 ਜੂਨ (ਗੁਰਵਿੰਦਰ ਸਿੰਘ ਔਲਖ)-ਨਾਭਾ ਜੇਲ 'ਚ ਨਜ਼ਰਬੰਦ ਇਕ ਨੌਜਵਾਨ ਦੇ ਮਾਪਿਆਂ ਵਲੋਂ ਅੱਜ ਰਾਜਿੰਦਰਾ ਹਸਪਤਾਲ ਵਿਚ ਗੱਲਬਾਤ ਕਰਦਿਆਂ ਪੁਲਿਸ ਮੁਲਾਜ਼ਮਾਂ 'ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ | ਅੱਜ ਲੁਧਿਆਣਾ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਵਿਭਾਗ ਲਗਾਉਣ ਪਿੰਡ ਪੱਧਰ 'ਤੇ ਕੈਂਪ-ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ, 29 ਜੂਨ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਵੱਖ-ਵੱਖ ਵਿਭਾਗਾਂ ਅਧੀਨ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਨਾਲ ...

ਪੂਰੀ ਖ਼ਬਰ »

8 ਕਿੱਲੋ ਨਸ਼ੀਲਾ ਪਾਊਡਰ ਤੇ ਇਕ ਪਿਸਟਲ ਬਰਾਮਦ

ਪਟਿਆਲਾ, 29 ਜੂਨ (ਮਨਦੀਪ ਸਿੰਘ ਖਰੌੜ)-ਥਾਣਾ ਘੱਗਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਟਿਆਲਾ ਜ਼ਿਲੇ੍ਹ 'ਚ ਪੈਂਦੇ ਘੱਗਾ ਦੇ ਪਿੰਡ ਦੇਧਨਾ 'ਚੋਂ ਲੰਘਦੇ ਸੂਏ ਲਾਗੇ ਇਕ ਖੇਤ 'ਚ 8 ਕਿੱਲੋ 207 ਗ੍ਰਾਮ ਨਸ਼ੀਲਾ ਪਾਊਡਰ, ਇਕ ਪਿਸਟਲ ਅਤੇ 33 ਕਾਰਤੂਸ ਬਰਾਮਦ ਕੀਤੇ ਹਨ | ਇਸ ...

ਪੂਰੀ ਖ਼ਬਰ »

ਪਟਿਆਲਾ ਤੇ ਪਾਤੜਾਂ ਵਿਚ ਕੰਨਾਂ ਦਾ ਮੁਫ਼ਤ ਟੈਸਟ ਤੇ 55 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 29 ਜੂਨ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਇਹ ਮਸ਼ੀਨਾਂ 1 ਜੁਲਾਈ ਦਿਨ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 29 ਜੂਨ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸਾਕਸ਼ੀ ਗੁਪਤਾ ਵਾਸੀ ਪਟਿਆਲਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਦਾ ਵਿਆਹ ...

ਪੂਰੀ ਖ਼ਬਰ »

ਐਲ.ਜੀ. ਕੰਪਨੀ ਨੇ ਸਮਾਣਾ 'ਚ ਇਲਾਕੇ ਦਾ ਖੋਲਿ੍ਹਆ ਪਹਿਲਾ ਸ਼ੋਅਰੂਮ

ਸਮਾਣਾ, 29 ਜੂਨ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬਾਜ਼ਾਰ ਵਿਚ ਵੱਖ-ਵੱਖ ਤਰ੍ਹਾਂ ਦਾ ਬਿਜਲੀ ਦਾ ਸਾਮਾਨ ਵੇਚਣ ਵਾਲੀ ਦੇਸ਼ ਦੀ ਮਸ਼ਹੂਰ ਕੰਪਨੀ ਐਲ.ਜੀ. ਨੇ ਸਮਾਣਾ 'ਚ ਆਪਣਾ ਸ਼ੋਅ ਰੂਮ ਖੋਲਿ੍ਹਆ ਹੈ | ਇਸ ਤਰ੍ਹਾਂ ਦਾ ਇਲਾਕੇ ਵਿਚ ਕੰਪਨੀ ਦਾ ਪਹਿਲਾ ਸ਼ੋਅਰੂਮ ਹੈ | ...

ਪੂਰੀ ਖ਼ਬਰ »

ਜੋਬਨ ਪ੍ਰਤਾਪ ਸਿੰਘ ਨੇ ਮੈਨੇਜਰ ਵਜੋਂ ਸੰਭਾਲਿਆ ਅਹੁਦਾ

ਭਾਦਸੋਂ, 29 ਜੂਨ (ਗੁਰਬਖ਼ਸ਼ ਸਿੰਘ ਵੜੈਚ/ਪ੍ਰਦੀਪ ਦੰਦਰਾਲਾ)-ਸ਼ਹਿਰ ਭਾਦਸੋਂ ਸਥਿਤ ਪੰਜਾਬ ਐਂਡ ਸਿੰਧ ਬੈਂਕ ਵਿਖੇ ਮੈਨੇਜਰ ਜੋਬਨ ਪ੍ਰਤਾਪ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਅਮਰੀਕ ਸਿੰਘ ਭੰਗੂ ਨੇ ਦੱਸਿਆ ...

ਪੂਰੀ ਖ਼ਬਰ »

ਇਕ ਕੋਵਿਡ ਪਾਜ਼ੀਟਿਵ ਮਰੀਜ਼ ਦੀ ਮੌਤ ਹੋਣ ਕਾਰਨ ਮੌਤਾਂ ਦੀ ਕੁੱਲ ਗਿਣਤੀ 1458

ਪਟਿਆਲਾ, 29 ਜੂਨ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ ਵਿਚ ਇਕ ਕੋਵਿਡ ਪਾਜ਼ੀਟਿਵ ਮਰੀਜ਼ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੋ ਗਈ ਹੈ | ਜ਼ਿਲੇ੍ਹ ਵਿਚ ਪ੍ਰਾਪਤ 338 ਕੋਵਿਡ ਰਿਪੋਰਟਾਂ 'ਚੋਂ 26 ਕੋਵਿਡ ਪਾਜ਼ੀਟਿਵ ...

ਪੂਰੀ ਖ਼ਬਰ »

ਪਛਾਣ ਲਿਆ ਮੈਨੂੰ ਮੈਂ ਕੈਨੇਡਾ ਤੋਂ ਬੋਲ ਰਿਹਾ--

ਭੁੱਨਰਹੇੜੀ, 29 ਜੂਨ (ਧਨਵੰਤ ਸਿੰਘ)-ਮੈਂ ਕੈਨੇਡਾ ਤੋਂ ਬੋਲ ਰਿਹਾ, ਮੈਨੂੰ ਪਛਾਣ ਲਿਆ | ਅਜਿਹੀਆਂ ਕਾਲਾਂ ਮੋਬਾਈਲ ਫ਼ੋਨ 'ਤੇ ਆਮ ਸੁਣਨ ਨੂੰ ਮਿਲ ਰਹੀਆਂ ਹਨ | ਮੋਬਾਈਲ ਦੀ ਵਰਤੋਂ ਕਰਨ ਵਾਲੇ ਹਰ ਨਾਗਰਿਕ ਨੂੰ ਇਸ ਤਰ੍ਹਾਂ ਦੀਆਂ ਕਾਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ...

ਪੂਰੀ ਖ਼ਬਰ »

ਨਾਜਾਇਜ਼ ਕੁਨੈਕਸ਼ਨਾਂ ਨੂੰ ਨਿਯਮਿਤ ਕਰਨ ਲਈ ਪਹਿਲਾ ਕੈਂਪ ਅੱਜ

ਪਟਿਆਲਾ, 29 ਜੂਨ (ਗੁਰਵਿੰਦਰ ਸਿੰਘ ਔਲਖ)-ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਦੇ ਹੁਕਮਾਂ 'ਤੇ ਗੈਰ-ਕਾਨੂੰਨੀ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਪਹਿਲਾ ਕੈਂਪ ਵਾਰਡ ਨੰਬਰ-1 ਦੇ ਅਧੀਨ ਆਉਂਦੇ ਅਬਲੋਵਾਲ ...

ਪੂਰੀ ਖ਼ਬਰ »

ਮਾਲਵਾ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਟਿਆਲਾ, 29 ਜੂਨ (ਗੁਰਵਿੰਦਰ ਸਿੰਘ ਔਲਖ)- ਮਾਲਵਾ ਸੀਨੀਅਰ ਸੈਕੰਡਰੀ ਸਕੂਲ ਜੱਸੋਵਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਨਾਨ-ਮੈਡੀਕਲ ਦੇ ਵਿਦਿਆਰਥੀ ਰਮਨਿੰਦਰ ਸਿੰਘ ਨੇ 94 ਫ਼ੀਸਦੀ, ਆਰਟਸ ਦੇ ਵਿਦਿਆਰਥੀ ਤਹਿਨੀਨ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਸਕੂਲਾਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸ਼ੁਤਰਾਣਾ, 29 ਜੂਨ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਐਲਾਨੇ ਸਲਾਨਾ ਪ੍ਰੀਖਿਆ ਨਤੀਜੇ ਵਿਚ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਇਸ ਨਤੀਜੇ 'ਚ ਹਰ ਵਾਰ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਭਗੌੜੇ ਮੁਲਜ਼ਮ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 29 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਅਦਾਲਤ ਵਿਚ ਚਲਦੇ ਕੇਸ 'ਚ ਭਗੌੜਾ ਚੱਲ ਰਹੇ ਇਕ ਮੁਲਜ਼ਮ ਖ਼ਿਲਾਫ਼ ਅਦਾਲਤ 'ਚ ਪੇਸ਼ ਨਾ ਹੋਣ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਾਣਯੋਗ ਅਦਾਲਤ ਦੇ ਹੀਰਦੇਜੀਤ ...

ਪੂਰੀ ਖ਼ਬਰ »

ਦੋਸਤਾਂ ਨਾਲ ਗਿਆ 17 ਸਾਲਾ ਲੜਕਾ ਘਰ ਨਹੀਂ ਪਰਤਿਆ

ਪਟਿਆਲਾ, 29 ਜੂਨ (ਮਨਦੀਪ ਸਿੰਘ ਖਰੌੜ)-ਸਥਾਨਕ ਗੁਰੂ ਨਾਨਕ ਨਗਰ ਦਾ ਰਹਿਣ ਵਾਲਾ ਰੋਹਿਤ ਮਹਿਰਾ (17) ਆਪਣੇ ਅਣਪਛਾਤੇ ਦੋਸਤਾ ਨਾਲ ਮੋਟਰਸਾਈਕਲ 'ਤੇ ਗਿਆ ਸੀ ਪਰ ਹੁਣ ਤੱਕ ਘਰ ਵਾਪਸ ਨਹੀ ਪਰਤਿਆ ਹੈ | ਉਕਤ ਸ਼ਿਕਾਇਤ ਲੜਕੇ ਦੇ ਪਿਤਾ ਰਾਕੇਸ਼ ਕੁਮਾਰ ਨੇ ਥਾਣਾ ਤਿ੍ਪੜੀ 'ਚ ਦਰਜ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਜਾਨ ਗਵਾਉਣ ਵਾਲਿਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ-ਡਿਪਟੀ ਕਮਿਸ਼ਨਰ

ਪਟਿਆਲਾ, 29 ਜੂਨ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਆਪਣੀ ਜਾਨ ਗਵਾਉਣ ਵਾਲੇ (ਫ਼ੌਤ ਹੋਏ) ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ 60 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਹੇਠ 4 ਨਾਮਜ਼ਦ

ਰਾਜਪੁਰਾ, 29 ਜੂਨ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਵਿਅਕਤੀ ਦਾ ਏ.ਟੀ.ਐਮ. ਬਦਲ ਕੇ ਉਸ ਨਾਲ 60 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਵਾਸੀ ...

ਪੂਰੀ ਖ਼ਬਰ »

ਫਿਰੌਤੀ ਦੀ ਮੰਗਣ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 29 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਪੀ.ਐੱਸ.ਆਈ.ਈ.ਸੀ ਦੀ ਸਾਬਕਾ ਡਾਇਰੈਕਟਰ ਨੂੰ ਕਿਸੇ ਅਣਜਾਣ ਵਿਅਕਤੀ ਨੇ ਫ਼ੋਨ ਕਰ ਕੇ ਫਿਰੌਤੀ ਦੀ ਮੰਗ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਹਿਮਾਂਸ਼ੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX