ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਪੰਜਾਬ / ਜਨਰਲ

ਮੈਡੀਕਲ ਸਟੋਰ ਦਾ ਲਾਇਸੈਂਸ ਬਣਵਾਉਣ ਲਈ ਰਿਸ਼ਵਤ ਦੇ ਮਾਮਲੇ 'ਚ ਡਰੱਗ ਇੰਸਪੈਕਟਰ ਗਿ੍ਫ਼ਤਾਰ

ਦਰਜਾ ਚਾਰ ਮੁਲਾਜ਼ਮ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਿ੍ਫ਼ਤਾਰੀ

ਪਠਾਨਕੋਟ, 29 ਜੂਨ (ਸੰਧੂ)-ਪਠਾਨਕੋਟ ਅਤੇ ਗੁਰਦਾਸਪੁਰ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੰੂ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ 90 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੋਂ ਗਿ੍ਫ਼ਤਾਰ ਕੀਤਾ ਗਿਆ | ਇਸ ਸੰਬੰਧੀ ਪਠਾਨਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ.ਐਸ.ਪੀ. ਵਿਜੀਲੈਂਸ ਵਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਗੁਰਦਾਸਪੁਰ ਨਿਵਾਸੀ ਅਰੁਣ ਸ਼ਰਮਾ ਨੇ ਮੈਡੀਕਲ ਸਟੋਰ ਦਾ ਲਾਈਸੈਂਸ ਬਣਵਾਉਣ ਲਈ ਅਪਲਾਈ ਕੀਤਾ ਸੀ ਤੇ ਉਸ ਤੋਂ ਲਾਈਸੈਂਸ ਬਣਾਉਣ ਲਈ 90 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ | ਜਿਸ ਦੀ ਸ਼ਿਕਾਇਤ ਅਰੁਣ ਸ਼ਰਮਾ ਵਲੋਂ ਵਿਜੀਲੈਂਸ ਵਿਭਾਗ ਨੰੂ ਕੀਤੀ ਗਈ ਤੇ ਜਦੋਂ ਬੀਤੇ ਕੱਲ੍ਹ ਦੇਰ ਸ਼ਾਮ ਪਠਾਨਕੋਟ ਦੇ ਸਿਵਲ ਹਸਪਤਾਲ ਦੇ ਨੇੜੇ ਸਥਿਤ ਖੱਡੀ ਪੁਲ ਵਿਖੇ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਅਧੀਨ ਕੰਮ ਕਰਨ ਵਾਲੇ ਦਰਜਾ ਚਾਰ ਮੁਲਾਜ਼ਮ ਰਾਕੇਸ਼ ਨੰੂ ਰਿਸ਼ਵਤ ਦੇ 90 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ 30
ਹਜ਼ਾਰ ਰੁਪਏ ਦੇਣ ਪੁੱਜਾ ਤਾਂ ਵਿਜੀਲੈਂਸ ਦੀ ਟੀਮ ਵਲੋਂ ਉਸ ਨੰੂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਐਸ.ਐਸ.ਪੀ. ਨੇ ਦੱਸਿਆ ਕਿ ਜਦੋਂ ਦਰਜਾ ਚਾਰ ਮੁਲਾਜ਼ਮ ਤੋਂ ਇਸ ਸੰਬੰਧੀ ਪੁੱਛਗਿੱਛ ਕੀਤੀ ਤਾਂ ਉਸ ਨੇ ਡਰੱਗ ਇੰਸਪੈਕਟਰ ਵਲੋਂ ਲਾਈਸੈਂਸ ਬਣਾਉਣ ਸੰਬੰਧੀ ਮੰਗੀ ਰਿਸ਼ਵਤ ਦੇ ਮਾਮਲੇ ਦਾ ਖੁਲਾਸਾ ਕੀਤਾ | ਜਿਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਵਲੋਂ ਅੱਜ ਸਵੇਰੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੋਂ ਡਰੱਗ ਇੰਸਪੈਕਟਰ ਨੰੂ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਦੇ ਖਿਲਾਫ਼ ਮਾਮਲਾ ਦਰਜ ਕਰਕੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਮੈਡੀਕਲ ਕਰਵਾਉਣ ਉਪਰੰਤ ਅਦਾਲਤ ਵਿਚ ਪੇਸ਼ ਕੀਤਾ | ਜਿੱਥੇ ਅਦਾਲਤ ਵਲੋਂ ਡਰੱਗ ਇੰਸਪੈਕਟਰ ਨੰੂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ |
ਅੰਮਿ੍ਤਸਰ ਤੋਂ ਫੜਿਆ ਬਬਲੀਨ ਨੂੰ
ਅੰਮਿ੍ਤਸਰ, 29 ਜੂਨ (ਰੇਸ਼ਮ ਸਿੰਘ)-ਗੁਰਦਾਸਪੁਰ ਜ਼ਿਲ੍ਹੇ 'ਚ ਤਾਇਨਾਤ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਵਿਜੀਲੈਂਸ ਪੁਲਿਸ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ 'ਚ ਅੰਮਿ੍ਤਸਰ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਹ ਇੰਸਪੈਕਟਰ ਇਸ ਵੇਲੇ ਗੁਰਦਾਸਪੁਰ ਜ਼ਿਲ੍ਹੇ 'ਚ ਤਾਇਨਾਤ ਸੀ, ਜਦੋਂ ਕਿ ਉਸ ਕੋਲ ਪਠਾਨਕੋਟ ਜ਼ਿਲ੍ਹੇ ਦਾ ਵਾਧੂ ਚਾਰਜ ਵੀ ਸੀ | ਇੰਸਪੈਕਟਰ ਅੰਮਿ੍ਤਸਰ ਜ਼ਿਲ੍ਹੇ ਨਾਲ ਸੰਬੰਧਿਤ ਹੈ ਅਤੇ ਜਦੋਂ ਇਸ ਨੂੰ ਵਿਜੀਲੈਂਸ ਦੇ ਛਾਪੇ ਦੀ ਖਬਰ ਮਿਲੀ ਤਾਂ ਉਹ ਯੂਨੀਵਰਸਿਟੀ ਸਮੂਹ 'ਚ ਸਥਿਤ ਸਰਕਾਰੀ ਕੁਆਰਟਰ 'ਚ ਕਿਸੇ ਜਾਣਕਾਰ ਰਿਸ਼ਤੇਦਾਰ ਦੇ ਘਰ ਛੁਪੀ ਹੋਈ ਸੀ, ਜਿਸ ਨੂੰ ਵਿਜੀਲੈਂਸ ਦੇ ਪਠਾਨਕੋਟ ਯੂਨਿਟ ਦੀ ਟੀਮ, ਜਿਸ 'ਚ ਮਹਿਲਾ ਪੁਲਿਸ ਮੁਲਾਜ਼ਮਾਂ ਵੀ ਸ਼ਾਮਿਲ ਸਨ, ਇੱਥੋਂ ਗਿ੍ਫ਼ਤਾਰ ਕਰ ਲਿਆ ਗਿਆ | ਇਹ ਵੀ ਪਤਾ ਲਗਾ ਹੈ ਕਿ ਪੁਲਿਸ ਵਲੋਂ ਇਸ ਦੇ ਇਥੇ ਨਿਊ ਅੰਮਿ੍ਤਸਰ ਸਥਿਤ ਘਰ 'ਚ ਵੀ ਛਾਪੇਮਾਰੀ ਕੀਤੀ ਤੇ ਉਥੇ ਵੀ ਤਲਾਸ਼ੀ ਲਈ ਗਈ |

ਪੰਜਾਬ ਦੀਆਂ 41 ਨਗਰ ਕੌਂਸਲਾਂ ਦੀਆਂ ਚੋਣਾਂ ਅੱਗੇ ਪਾਈਆਂ

ਸੰਗਰੂਰ, 29 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਪੰਜਾਬ ਦੀਆਂ 41 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਅੱਗੇ ਪਾ ਦਿੱਤੀਆਂ ਗਈਆਂ ਹਨ | ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਸ਼ਹਿਰਾਂ ਜਾਂ ...

ਪੂਰੀ ਖ਼ਬਰ »

ਮੂਸੇਵਾਲਾ ਹੱਤਿਆ ਮਾਮਲਾ

ਮਹੀਨੇ ਬਾਅਦ ਵੀ ਪੁਲਿਸ ਦੇ ਹੱਥ ਖਾਲੀ

• ਸ਼ੂਟਰਾਂ ਨੂੰ ਗਿ੍ਫ਼ਤਾਰ ਕਰਨ 'ਚ ਨਾਕਾਮ • ਪਰਿਵਾਰ ਤੇ ਪ੍ਰਸੰਸਕਾਂ 'ਚ ਰੋਸ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 29 ਜੂਨ- ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਇਕ ਮਹੀਨੇ ਬਾਅਦ ਵੀ ਪੰਜਾਬ ਪੁਲਿਸ ਹੱਤਿਆ 'ਚ ਸ਼ਾਮਿਲ ਸ਼ਾਰਪ ਸ਼ੂਟਰਾਂ ਨੂੰ ਗਿ੍ਫ਼ਤਾਰ ਕਰਨ 'ਚ ਨਾਕਾਮ ਸਾਬਤ ਹੋਈ ਹੈ | ਦੱਸਣਯੋਗ ਹੈ ਕਿ ਪਿਛਲੇ ਮਹੀਨੇ 29 ਮਈ ਨੂੰ ਸ਼ਾਮ 5:29 ਮਿੰਟ 'ਤੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇਗਾ ਲਾਹੌਰ ਦੀ ਮੁੱਖ ਸੜਕ ਦਾ ਨਾਂਅ-ਗਿਲਾਨੀ

ਅੰਮਿ੍ਤਸਰ, 29 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅੱਜ ਲਾਹੌਰ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮਨਾਈ ਗਈ | ਗੁਰਦੁਆਰਾ ਡੇਰਾ ਸਾਹਿਬ ਦੇ ਨਾਲ ...

ਪੂਰੀ ਖ਼ਬਰ »

ਛਾਪਾ ਮਾਰਨ ਗਈ ਟੀਮ 'ਤੇ ਬਿਜਲੀ ਚੋਰੀ ਕਰ ਰਹੇ ਵਿਅਕਤੀ ਨੇ ਚਲਾਈਆਂ ਗੋਲੀਆਂ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰੀ ਮੰਡਲ ਦੇ ਐਸ.ਡੀ.ਓ. ਇੰਜੀ. ਨਰਿੰਦਰ ਸਿੰਘ ਦੀ ਅਗਵਾਈ 'ਚ ਛਾਪਾ ਮਾਰਨ ਗਈ ਪਾਵਰਕਾਮ ਦੀ ਟੀਮ 'ਤੇ ਟਰਾਂਸਫਾਰਮਰ ਕੋਲ ਸਿੱਧੀਆਂ ਕੁੰਡੀਆਂ ਲਗਾ ਕੇ ਬਿਜਲੀ ਚੋਰੀ ਕਰ ਰਹੇ ਇਕ ਵਿਅਕਤੀ ਵਲੋਂ ਗੋਲੀਆਂ ਚਲਾਈਆਂ ਗਈਆਂ | ...

ਪੂਰੀ ਖ਼ਬਰ »

ਦਿੱਲੀ ਹਵਾਈ ਅੱਡੇ ਤੱਕ ਪੰਜਾਬ ਦੀਆਂ ਬੱਸਾਂ ਦੇ ਮੁੱਦੇ 'ਤੇ ਹੰਗਾਮਾ

ਚੰਡੀਗੜ੍ਹ, 29 ਜੂਨ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ 'ਚ ਸਰਕਾਰੀ ਅਤੇ ਗ਼ੈਰ ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਭੇਜਣ ਦੇ ਉੱਠੇ ਮਾਮਲੇ ਦੌਰਾਨ ਹੰਗਾਮਾ ਸ਼ੁਰੂ ਹੋ ਗਿਆ | ਇਸ ਮਸਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ 'ਚ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ

ਢਿਲਵਾਂ, 29 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਗੁਡਾਣੀ 'ਚ ਭਰਾਵਾਂ ਨੇ ਜ਼ਮੀਨੀ ਵਿਵਾਦ ਦੇ ਚਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ | ਸੁਭਾਨਪੁਰ ਪੁਲਿਸ ਨੇ ਕਾਰਵਾਈ ਕਰਦਿਆਂ ਮਹਿਲਾ ...

ਪੂਰੀ ਖ਼ਬਰ »

ਪਾਕਿ ਰਹਿੰਦੇ ਰਿੰਦਾ ਦੇ ਨਾਂਅ 'ਤੇ ਬਠਿੰਡਾ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬਠਿੰਡਾ, 29 ਜੂਨ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਨੇ ਨਾਮੀ ਗੈਂਗਸਟਰ ਹਰਵਿੰਦਰ ਰਿੰਦਾ ਦੇ ਨਾਂਅ 'ਤੇ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ | ਇਹ ਧਮਕੀ ਉਕਤ ਗੈਂਗਸਟਰਾਂ ਨੇ ਜੇਲ੍ਹ ਦੇ ਸਪੈਸ਼ਲ ਸੁਰੱਖਿਆ ਬਲਾਕ ...

ਪੂਰੀ ਖ਼ਬਰ »

ਹੁਣ ਈ. ਡੀ. ਕਰੇਗੀ ਖੇਤੀਬਾੜੀ ਵਿਭਾਗ 'ਚ ਹੋਏ ਘਪਲੇ ਦੀ ਜਾਂਚ

ਸੰਗਰੂਰ, 29 ਜੂਨ (ਧੀਰਜ ਪਸੌਰੀਆ)-ਪੰਜਾਬ 'ਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸੰਭਾਲ ਲਈ ਵਰਤੀ ਜਾਂਦੀ ਮਸ਼ੀਨਰੀ ਦੀ ਖ਼ਰੀਦ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਪਿਛਲੇ ਚਾਰ ਸਾਲ 'ਚ ਕੇਂਦਰ ਸਰਕਾਰ ਤੋਂ ਆਈ 1178 ਕਰੋੜ ਰੁਪਏ ਦੀ ਰਾਸ਼ੀ ਹੁਣ ਜਾਂਚ ਦੇ ਘੇਰੇ 'ਚ ਆ ਗਈ ...

ਪੂਰੀ ਖ਼ਬਰ »

ਆਮ ਬਦਲੀਆਂ ਦਾ ਸਮਾਂ 7 ਜੁਲਾਈ ਤੱਕ ਵਧਾਇਆ

ਚੰਡੀਗੜ੍ਹ, 29 ਜੂਨ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਪੰਜਾਬ ਰਾਜ ਦੇ ਸਮੂਹ ਵਿਭਾਗਾਂ, ਅਦਾਰਿਆਂ 'ਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦੇ ਸਮੇਂ ਦੀ ਸੀਮਾ ਵਿਧਾਨ ਸਭਾ ...

ਪੂਰੀ ਖ਼ਬਰ »

ਕੋਰੋਨਾ ਦੇ 223 ਨਵੇਂ ਮਾਮਲੇ, 3 ਮੌਤਾਂ

ਚੰਡੀਗੜ੍ਹ, 29 ਜੂਨ (ਅਜੀਤ ਬਿਊਰੋ)- ਸੂਬੇ 'ਚ ਕੋਰੋਨਾ ਦੇ 223 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 125 ਮਰੀਜ਼ ਸਿਹਤਯਾਬ ਹੋਏ | ਲੁਧਿਆਣਾ, ਪਟਿਆਲਾ ਤੇ ਐਸ.ਏ.ਐਸ. ਨਗਰ ਤੋਂ ਕੋਰੋਨਾ ਨਾਲ 3 ਮੌਤਾਂ ਹੋਣ ਦੇ ਮਾਮਲੇ ਵੀ ਸਾਹਮਣੇ ਆਏ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ, ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੇ ਕਣਕ ਘੁਟਾਲੇ ਦੀ ਪੁਲਿਸ ਪੜਤਾਲ ਦੀ ਕਾਪੀ ਸੋਸ਼ਲ ਮੀਡੀਆ 'ਤੇ ਵਾਇਰਲ

ਪਾਤੜਾਂ, 29 ਜੂਨ (ਜਗਦੀਸ਼ ਸਿੰਘ ਕੰਬੋਜ)-ਪਨਗ੍ਰੇਨ ਦੇ ਪਾਤੜਾਂ ਸਥਿਤ ਦਰਜਨ ਦੇ ਕਰੀਬ ਗੁਦਾਮਾਂ 'ਚ ਹੋਏ ਕਰੋੜਾਂ ਰੁਪਏ ਦੇ ਕਣਕ ਘੁਟਾਲੇ 'ਚ ਨਾਮਜ਼ਦ ਇੰਸਪੈਕਟਰ ਮਨੋਜ ਮਿੱਤਲ ਦਾ 3 ਦਿਨਾ ਰਿਮਾਂਡ ਮਿਲਿਆ ਸੀ, ਜਿਸ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਆਰਡਰਾਂ 'ਤੇ ...

ਪੂਰੀ ਖ਼ਬਰ »

ਨੌਜਵਾਨ ਦੀ ਇੱਟਾਂ ਮਾਰ ਕੇ ਹੱਤਿਆ

ਜੈਂਤੀਪੁਰ, 29 ਜੂਨ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਚਾਚੋਵਾਲੀ ਵਿਖੇ ਇਕ ਨੌਜਵਾਨ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਮਾਤਾ ਨਿੰਦਰ ਕੌਰ ਤੇ ਉਸ ਦਾ ਭਰਾ ਰਾਜਨ ਸਿੰਘ ਨੇ ਦੱਸਿਆ ਕਿ ਜੋਬਨਪ੍ਰੀਤ ਸਿੰਘ ਪੁੱਤਰ ਕਾਲਾ ...

ਪੂਰੀ ਖ਼ਬਰ »

ਥਰਮਲ ਪਲਾਂਟਾਂ 'ਤੇ ਕੋਲੇ ਦੇ ਭੰਡਾਰ ਨੂੰ ਲੈ ਕੇ ਕੋਲਾ ਮੰਤਰਾਲਾ ਤੇ ਬਿਜਲੀ ਮੰਤਰਾਲਾ ਆਪਸ 'ਚ ਭਿੜੇ

ਜੀ. ਪੀ. ਸਿੰਘ ਰਾਜਪੁਰਾ, 29 ਜੂਨ-ਪੰਜਾਬ ਅੰਦਰ ਦੋ ਥਰਮਲ ਪਲਾਂਟਾਂ ਸਮੇਤ ਦੇਸ਼ ਭਰ ਦੇ ਲਗਪਗ 50 ਫ਼ੀਸਦੀ ਗੈਰ-ਪਿਟ ਹੈੱਡ ਥਰਮਲ ਪਾਵਰ ਪਲਾਂਟਾਂ 'ਚ ਕੋਲੇ ਦੇ ਸਟਾਕ ਨਾਕਾਫ਼ੀ ਹੋਣ ਕਾਰਨ ਕੇਂਦਰ ਸਰਕਾਰ ਦੇ ਦੋ ਕੋਲ ਅਤੇ ਬਿਜਲੀ ਮੰਤਰਾਲਾ ਆਪਸ 'ਚ ਭਿੜ ਗਏ ਹਨ | ਪੰਜਾਬ ਲਈ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਦੋ ਮਹੀਨਿਆਂ ਤੋਂ ਵਾਧੂ ਚਾਰਜ ਵਾਲੇ ਸਰਕਲਾਂ ਦਾ ਕੰਮ ਬੰਦ ਕਰਨ ਨਾਲ ਲੋਕ ਪ੍ਰੇਸ਼ਾਨ

ਗੁਰਦਾਸਪੁਰ, 29 ਜੂਨ (ਗੁਰਪ੍ਰਤਾਪ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਸੂਬਾ ਸਰਕਾਰ ਦਾ ਲਗਪਗ ਹਰ ਮਹਿਕਮਾ ਮੁਲਾਜ਼ਮਾਂ ਦੀ ਕਮੀ ਕਾਰਨ ਕੰਮ 'ਚ ਆ ਰਹੀਆਂ ਮੁਸ਼ਕਿਲਾਂ ਨਾਲ ਜੂਝ ਰਿਹਾ ਹੈ, ਪਰ ਸਮੇਂ ਦੀਆਂ ਸਰਕਾਰਾਂ ਵਲੋਂ ਤਵੱਜੋਂ ਨਾ ਦਿੱਤੇ ਜਾਣ ਕਾਰਨ ਇਨ੍ਹਾਂ ...

ਪੂਰੀ ਖ਼ਬਰ »

ਅਗਲੇ ਚਾਰ ਦਿਨ ਭਾਰੀ ਮੀਂਹ ਦੀ ਸੰਭਾਵਨਾ

ਮੂਣਕ/ ਲੁਧਿਆਣਾ, 29 ਜੂਨ (ਕੇਵਲ ਸਿੰਗਲਾ, ਪੁਨੀਤ ਬਾਵਾ)- ਸੂਬੇ ਦੇ ਲੋਕਾਂ ਨੰੂ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ | ਦੇਸ਼ ਦੇ ਮੌਸਮ ਵਿਭਾਗ (ਆਈ.ਐਮ.ਡੀ.) ਅਨੁਸਾਰ ਅੱਜ 30 ਜੂਨ ਨੂੰ ਮੌਨਸੂਨ ਦਿੱਲੀ ਪੁੱਜ ਜਾਵੇਗੀ ਅਤੇ 30 ਜੂਨ ਨੰੂ ਦਿੱਲੀ, ਹਰਿਆਣਾ ਤੋਂ ਚੰਡੀਗੜ੍ਹ ...

ਪੂਰੀ ਖ਼ਬਰ »

ਵਿਧਾਇਕ ਗੋਇਲ ਨੇ ਪੇਪਰ ਰਹਿਤ ਬਜਟ ਦੀ ਕੀਤੀ ਸ਼ਲਾਘਾ

ਲਹਿਰਾਗਾਗਾ, 29 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਵਿਧਾਨ ਸਭਾ 'ਚ ਟੈਕਸ ਮੁਕਤ ਬਜਟ ਪੇਸ਼ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਆਪ' ਸਰਕਾਰ ਸੂਬੇ 'ਚ ਵਸਦੇ ਸਾਰੇ ...

ਪੂਰੀ ਖ਼ਬਰ »

ਸੰਧਵਾਂ ਵਲੋਂ ਵਿਧਾਨ ਸਭਾ 'ਚ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 29 ਜੂਨ (ਅਜੀਤ ਬਿਊਰੋ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ 'ਚ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ | ਉਨ੍ਹਾਂ ਵਿਧਾਨ ਸਭਾ 'ਚ ਮਹਾਰਾਜਾ ਰਣਜੀਤ ਸਿੰਘ ਦੀ ...

ਪੂਰੀ ਖ਼ਬਰ »

ਚਿੱਟੇ ਨੇ ਲਈ ਨੌਜਵਾਨ ਦੀ ਜਾਨ

ਝੁਨੀਰ, 29 ਜੂਨ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਇਕ ਨੌਜਵਾਨ ਦੀ ਚਿੱਟੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਰਪਾਲ ਸਿੰਘ (26) ਪੁੱਤਰ ਲੀਲਾ ਸਿੰਘ ਵਾਸੀ ਬੀਰੇਵਾਲਾ ਜੱਟਾਂ ਪਿੰਡ 'ਚ ਮਜ਼ਦੂਰੀ ਕਰਦਾ ...

ਪੂਰੀ ਖ਼ਬਰ »

ਡੇਰਾਬੱਸੀ ਗੋਲੀ ਕਾਂਡ

ਪੁਲਿਸ ਵਲੋਂ ਚਲਾਈ ਗੋਲੀ ਨੌਜਵਾਨ ਦੀ ਇਕ ਲੱਤ 'ਚੋਂ ਪਾਰ ਹੋ ਕੇ ਦੂਜੀ 'ਚ ਲੱਗੀ

ਡੇਰਾਬੱਸੀ, 29 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਗੋਲੀ ਕਾਂਡ ਮਾਮਲੇ 'ਚ ਮੁਬਾਰਕਪੁਰ ਪੁਲਿਸ ਚੌਕੀ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਖ਼ਿਲਾਫ਼ ਡੇਰਾਬੱਸੀ ਪੁਲਿਸ ਵਲੋਂ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਚੌਕੀ ਇੰਚਾਰਜ ਵਲੋਂ ਚਲਾਈ ਗੋਲੀ, ...

ਪੂਰੀ ਖ਼ਬਰ »

ਮਾਤਾ ਕਾਂਤਾ ਦੇਵੀ ਨਮਿਤ ਪਾਠ ਦੇ ਭੋਗ ਕੱਲ੍ਹ

ਲਹਿਰਾਗਾਗਾ, 29 ਜੂਨ (ਅਸ਼ੋਕ ਗਰਗ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕਾਰ ਡੀਲਰ ਵਿਕਾਸ ਕੁਮਾਰ ਵਿੱਕੀ ਦੇ ਮਾਤਾ ਸ੍ਰੀਮਤੀ ਕਾਂਤਾ ਦੇਵੀ ਪਤਨੀ ਜੀਵਨ ਕੁਮਾਰ ਗਰਗ ਘੋੜੇਨਬ ਵਾਲਿਆਂ ਦਾ ਪਿਛਲੀ ਦਿਨੀਂ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦੀ ...

ਪੂਰੀ ਖ਼ਬਰ »

ਬਿ੍ਟਿਸ਼ ਸਿੱਖ ਸੈਨਿਕਾਂ ਦੇ ਵਫ਼ਦ ਵਲੋਂ ਪਾਕਿ ਦੇ ਫ਼ੌਜ ਮੁਖੀ ਨਾਲ ਮੁਲਾਕਾਤ

ਅੰਮਿ੍ਤਸਰ, 29 ਜੂਨ (ਸੁਰਿੰਦਰ ਕੋਛੜ)-ਬਿ੍ਟਿਸ਼ ਸਿੱਖ ਫ਼ੌਜੀਆਂ ਦੇ 12 ਮੈਂਬਰੀ ਵਫ਼ਦ ਨੇ ਮੇਜਰ ਜਨਰਲ ਸੇਲੀਆ ਜੇ. ਹਾਰਵੇ ਡਿਪਟੀ ਕਮਾਂਡਰ ਫ਼ੀਲਡ ਆਰਮੀ ਯੂ. ਕੇ. ਦੀ ਅਗਵਾਈ 'ਚ ਲੰਘੇ ਦਿਨ ਜੀ. ਐਚ. ਕਿਊ. (ਜਨਰਲ ਹੈੱਡਕੁਆਟਰ-ਪਾਕਿਸਤਾਨ ਆਰਮੀ) ਰਾਵਲਪਿੰਡੀ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਸਰਕਾਰੀ ਚਿਲਡਰਨ ਹੋਮ 'ਚੋਂ ਦੋ ਦਿਨਾਂ 'ਚ ਅੱਠ ਬੱਚੇ ਕੰਧ ਟੱਪ ਕੇ ਫ਼ਰਾਰ

ਰਾਜਪੁਰਾ, 29 ਜੂਨ (ਜੀ.ਪੀ. ਸਿੰਘ)-ਸਥਾਨਕ ਸਰਕਾਰੀ ਚਿਲਡਰਨ ਹੋਮ 'ਚੋਂ ਦੋ ਦਿਨਾਂ ਦੌਰਾਨ ਅੱਠ ਬੱਚੇ ਫ਼ਰਾਰ ਹੋ ਗਏ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਚਿਲਡਰਨ ਹੋਮ ਦੇ ਕਾਰਜਕਾਰੀ ਸੁਪਰਡੰਟ ਅਤੇ ਸੀ.ਡੀ.ਪੀ.ਓ. ਘਨੌਰ ਕਨਵਰ ...

ਪੂਰੀ ਖ਼ਬਰ »

ਬਾਜਵਾ ਵਲੋਂ ਸਪੀਕਰ ਨੂੰ ਚਿੱਠੀ

ਵਿਧਾਨ ਸਭਾ ਸੈਸ਼ਨ ਦੇ ਲਾਈਵ ਪ੍ਰਸਾਰਨ ਦੌਰਾਨ ਹੋਈਆਂ ਗੜਬੜੀਆਂ-ਬਾਜਵਾ

ਚੰਡੀਗੜ੍ਹ, 29 ਜੂੂਨ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ 'ਚ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਕਿਹਾ ਕਿ ਮੈਂ ਤੁਹਾਡੇ ਧਿਆਨ 'ਚ ਮੌਜੂਦਾ ਵਿਧਾਨ ਸਭਾ ਸੈਸ਼ਨ ਦੇ ਲਾਈਵ ਪ੍ਰਸਾਰਣ ...

ਪੂਰੀ ਖ਼ਬਰ »

ਮਾਨ ਦੀ ਸਿਹਤ 'ਚ ਸੁਧਾਰ

ਪਟਿਆਲਾ, 29 ਜੂਨ (ਮਨਦੀਪ ਸਿੰਘ ਖਰੌੜ)-ਕੋਰੋਨਾ ਹੋਣ ਦੀ ਪੁਸ਼ਟੀ ਤੋਂ ਬਾਅਦ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ | ਪ੍ਰਾਪਤੀ ਹੋਈ ਜਾਣਕਾਰੀ ਅਨੁਸਾਰ ਸ. ਮਾਨ ਦੀ ਸਿਹਤ 'ਚ ਕਾਫ਼ੀ ...

ਪੂਰੀ ਖ਼ਬਰ »

ਗਿਆਨੀ ਗੁਰਬਚਨ ਸਿੰਘ ਖਾਲਸਾ ਦੀ ਯਾਦ 'ਚ ਸਾਲਾਨਾ ਸਮਾਗਮ

ਚੌਂਕ ਮਹਿਤਾ, 29 ਜੂਨ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਦੀ ਯਾਦ 'ਚ ਦਮਦਮੀ ਟਕਸਾਲ ਦੇ ਹੈਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿਖੇ ਮੌਜੂਦਾ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ...

ਪੂਰੀ ਖ਼ਬਰ »

1965 'ਚ ਇਕ ਵਾਰ ਮੁੜ ਮਿਲਿਆ ਪਾਕਿ ਸਥਿਤ ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਮੌਕਾ

ਅੰਮਿ੍ਤਸਰ, 29 ਜੂਨ (ਸੁਰਿੰਦਰ ਕੋਛੜ)- ਸੰਨ 1947 'ਚ ਦੇਸ਼ ਦੀ ਵੰਡ ਨਾਲ ਵੱਡੀ ਗਿਣਤੀ 'ਚ ਇਤਿਹਾਸਕ ਗੁਰਦੁਆਰੇ ਪਾਕਿਸਤਾਨ 'ਚ ਰਹਿ ਗਏ, ਹਾਲਾਂਕਿ 1965 ਦੀ ਭਾਰਤ-ਪਾਕਿ ਜੰਗ ਦੌਰਾਨ ਪਾਕਿ ਫ਼ੌਜ ਵਲੋਂ ਜਿੱਥੇ ਅਸਥਾਈ ਤੌਰ 'ਤੇ ਖੇਮਕਰਨ ਸੈਕਟਰ ਦੇ ਕੁੱਝ ਪਿੰਡਾਂ 'ਤੇ ਆਪਣਾ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦੇ ਅਗਨੀਪਥ ਦੇ ਸਮਰਥਨ ਬਾਰੇ ਵਿਚਾਰ ਨਿੱਜੀ-ਕਾਂਗਰਸ

ਨਵੀਂ ਦਿੱਲੀ, 29 ਜੁਲਾਈ (ਪੀ. ਟੀ. ਆਈ.)-ਕਾਂਗਰਸ ਪਾਰਟੀ ਨੇ ਆਪਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਅਗਨੀਪਥ ਪੱਖੀ ਵਿਚਾਰਾਂ ਤੋਂ ਆਪਣੇ ਆਪ ਨੂੰ ਦੂਰ ਕਰਦੇ ਹੋਏ ਕਿਹਾ ਕਿ ਇਹ ਪੂਰੀ ਤਰ੍ਹਾਂ ਤਿਵਾੜੀ ਦੇ ਨਿੱਜੀ ਵਿਚਾਰ ਹਨ, ਨਾ ਕਿ ਪਾਰਟੀ ਦੇ ਜੋ ਦਿ੍ੜਤਾ ਨਾਲ ਮੰਨਦੀ ...

ਪੂਰੀ ਖ਼ਬਰ »

ਸੀ. ਬੀ. ਐਸ. ਈ., ਸੀ. ਆਈ. ਐਸ. ਸੀ. ਈ. ਵਲੋਂ 15 ਤੱਕ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨਣ ਦੀ ਸੰਭਾਵਨਾ

ਨਵੀਂ ਦਿੱਲੀ, 29 ਜੂਨ (ਪੀ. ਟੀ. ਆਈ.)-ਸੀ. ਬੀ. ਐਸ. ਈ. ਅਤੇ ਸੀ. ਆਈ. ਐਸ. ਸੀ. ਈ. ਵਲੋਂ 15 ਜੁਲਾਈ ਤੱਕ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨਣ ਦੀ ਸੰਭਾਵਨਾ ਹੈ | ਸੂਤਰਾਂ ਅਨੁਸਾਰ ਮੁਲਾਂਕਣ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਮੀਦ ਹੈ ਕਿ ਨਤੀਜੇ 15 ਜੁਲਾਈ ਤੱਕ ...

ਪੂਰੀ ਖ਼ਬਰ »

ਐਸ. ਜੀ. ਪੀ. ਸੀ. ਦੀਆਂ ਆਮ ਚੋਣਾਂ ਘੱਟੋ-ਘੱਟ 2 ਸਾਲ ਤੱਕ ਸੰਭਵ ਨਹੀਂ

ਚੰਡੀਗੜ੍ਹ, 29 ਜੂਨ (ਐਨ. ਐਸ. ਪਰਵਾਨਾ)-ਪੰਜਾਬ, ਹਰਿਆਣਾ, ਹਿਮਾਚਲ ਤੇ ਯੂ.ਟੀ. ਚੰਡੀਗੜ੍ਹ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਿਛਲੇ ਲਗਪਗ 11 ਸਾਲ ਤੋਂ ਲਟਕਦੀਆਂ ਆ ਰਹੀਆਂ ਆਮ ਚੋਣਾਂ ਘੱਟੋ-ਘੱਟ 2 ਸਾਲ ਤਕ ਹੋਣ ਦੀ ਕੋਈ ਸੰਭਾਵਨਾ ਨਹੀਂ ਕਿਉਂਕਿ ਅਜੇ ਤੱਕ ...

ਪੂਰੀ ਖ਼ਬਰ »

ਗਿਲਜੀਆਂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ, 29 ਜੂਨ (ਅ. ਬ.) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਿ੍ਸ਼ਟਾਚਾਰ ਮਾਮਲੇ ਵਿਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਵਲੋਂ ਐਫ.ਆਈ.ਆਰ. ਰੱਦ ਕਰਨ ਦੀ ਮੰਗ ਨੂੰ ਲੈ ਕੇ ਦਾਖ਼ਲ ਕੀਤੀ ਗਈ ਪਟੀਸ਼ਨ 'ਤੇ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣ ਲਈ 115 ਨਾਮਜ਼ਦਗੀਆਂ ਦਾਖ਼ਲ

ਨਵੀਂ ਦਿੱਲੀ, 29 ਜੂਨ (ਏਜੰਸੀ)-18 ਜੁਲਾਈ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣ ਸੰਬੰਧੀ ਕਾਗ਼ਜ਼ ਦਾਖ਼ਲ ਕਰਨ ਦੇ ਆਖ਼ਰੀ ਦਿਨ ਬੁੱਧਵਾਰ ਤੱਕ 115 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ | ਰਾਜ ਸਭਾ ਸਕੱਤਰੇਤ ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਜਾਂਚ ਵੀਰਵਾਰ ਨੂੰ ਕੀਤੀ ...

ਪੂਰੀ ਖ਼ਬਰ »

ਭਾਜਪਾ ਆਗੂ ਕੇ. ਡੀ. ਭੰਡਾਰੀ ਤੋਂ ਫਿਰੌਤੀ ਮੰਗਣ ਵਾਲੇ ਦੀ ਹੋਈ ਪਛਾਣ, ਮੁਕੱਦਮਾ ਦਰਜ

ਕੈਨੇਡਾ 'ਚ ਰਹਿੰਦੇ ਵਿਅਕਤੀ ਖ਼ਿਲਾਫ਼ ਕੀਤੀ ਕਾਰਵਾਈ

ਜਲੰਧਰ, 29 ਜੂਨ (ਐੱਮ. ਐੱਸ. ਲੋਹੀਆ)-ਭਾਜਪਾ ਆਗੂ ਤੇ ਜਲੰਧਰ ਉੱਤਰੀ ਹਲਕੇ ਦੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੂੰ ਵਿਦੇਸ਼ੀ ਨੰਬਰ ਤੋਂ ਗੈਂਗਸਟਰ ਗੋਲਡੀ ਬਰਾੜ ਦੇ ਨਾਂਅ 'ਤੇ ਫ਼ੋਨ ਕਰ ਕੇ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ 5 ਲੱਖ ਰੁਪਏ ਦੀ ਫਿਰÏਤੀ ਦੀ ਮੰਗ ਕਰਨ ...

ਪੂਰੀ ਖ਼ਬਰ »

ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ

ਨਵੀਂ ਦਿੱਲੀ, 29 ਜੂਨ (ਏਜੰਸੀ)-ਦੇਸ਼ ਦੇ ਉੱਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ | ਇਸ ਸੰਬੰਧੀ ਚੋਣ ਕਮਿਸ਼ਨ ਨੇ ਐਲਾਨ ਕਰਦਿਆਂ ਦੱਸਿਆ ਕਿ 5 ਜੁਲਾਈ ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 19 ਜੁਲਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX