ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਮੋਗਾ

ਅਲਿਮਕੋ ਕੈਂਪਾਂ ਦਾ ਲਾਹਾ ਲੈਣ ਲਈ ਯੂ. ਡੀ. ਆਈ. ਡੀ. ਕਾਰਡ ਤੇ ਅਗਾੳਾੂ ਰਜਿਸਟ੍ਰੇਸ਼ਨ ਜ਼ਰੂਰੀ-ਡੀ. ਸੀ.

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ 'ਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ ਵਲੋਂ ਸਰੀਰਕ ਤੌਰ 'ਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਤੇ ਹੋਰ ਸਹਾਇਕ ਸਮਗਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ 'ਚ 5 ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ | ਇਹ ਕੈਂਪ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਲਗਵਾਏ ਜਾਣਗੇ | ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਯੂ. ਡੀ. ਆਈ. ਡੀ. ਕਾਰਡ ਹੋਣਾ ਲਾਜ਼ਮੀ ਹੈ | ਇਹ ਕਾਰਡ ਬਣਾਉਣ ਲਈ 30 ਜੂਨ ਤੋਂ 4 ਜੁਲਾਈ ਤੱਕ ਸਿਵਲ ਹਸਪਤਾਲ ਮੋਗਾ ਵਿਖੇ ਵਿਸ਼ੇਸ਼ ਅਸੈਸਮੈਂਟ ਕੈਂਪ ਲਗਾਏ ਜਾ ਰਹੇ ਹਨ | ਜਿਹੜੇ ਵਿਅਕਤੀਆਂ ਦੇ ਪਹਿਲਾਂ ਹੀ ਯੂ. ਡੀ. ਆਈ. ਡੀ. ਕਾਰਡ ਬਣ ਚੁੱਕੇ ਹਨ, ਉਨ੍ਹਾਂ ਦੀ ਰਜਿਸਟ੍ਰੇਸ਼ਨ ਹਰੇਕ ਪਿੰਡ ਅਤੇ ਸ਼ਹਿਰ ਪੱਧਰ 'ਤੇ ਬਣੇ ਸੀ. ਐੱਚ. ਸੀ. (ਕਾਮਨ ਸਰਵਿਸ ਸੈਂਟਰ) ਸੈਂਟਰਾਂ ਵਿਚ ਚੱਲ ਰਹੀ ਹੈ | ਯੂ. ਡੀ. ਆਈ. ਡੀ. ਕਾਰਡ ਬਣਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 30 ਜੂਨ ਨੂੰ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਯੋਗ ਵਿਅਕਤੀ, ਜਿਨ੍ਹਾਂ ਨੇ ਪਹਿਲਾਂ ਹੀ ਕਾਰਡ ਲਈ ਅਪਲਾਈ ਕੀਤਾ ਹੋਇਆ ਹੈ, ਸਿਵਲ ਹਸਪਤਾਲ ਮੋਗਾ ਵਿਖੇ ਪਹੁੰਚ ਕੇ ਆਪਣੀ ਅਸੈਸਮੈਂਟ ਕਰਵਾ ਕੇ ਯੂ. ਡੀ. ਆਈ. ਡੀ. ਕਾਰਡ ਬਣਵਾ ਸਕਦੇ ਹਨ | ਇਸੇ ਤਰ੍ਹਾਂ 1 ਜੁਲਾਈ ਨੂੰ ਸਬ ਡਵੀਜ਼ਨ ਬਾਘਾਪੁਰਾਣਾ ਦੇ ਲਾਭਪਾਤਰੀ, 2 ਜੁਲਾਈ ਨੂੰ ਸਬ ਡਵੀਜ਼ਨ ਮੋਗਾ ਦੇ ਲਾਭਪਾਤਰੀ ਅਤੇ 4 ਜੁਲਾਈ ਨੂੰ ਸਬ ਡਵੀਜ਼ਨ ਧਰਮਕੋਟ ਦੇ ਲਾਭਪਾਤਰੀ ਸਿਵਲ ਹਸਪਤਾਲ ਮੋਗਾ ਵਿਖੇ ਪਹੁੰਚ ਕੇ ਆਪਣੇ ਯੂ. ਡੀ. ਆਈ. ਡੀ. ਕਾਰਡ ਬਣਵਾ ਸਕਦੇ ਹਨ | ਅਲਿਮਕੋ ਕੈਂਪਾਂ ਦੀਆਂ ਤਰੀਕਾਂ ਅਤੇ ਸਥਾਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 4 ਜੁਲਾਈ ਨੂੰ ਸ੍ਰੀ ਸੱਤਿਆ ਸਾਂਈਾ ਮੁਰਲੀਧਰ ਆਯੁਰਵੈਦਿਕ ਕਾਲਜ, ਦੁੱਨੇਕੇ (ਮੋਗਾ) ਵਿਖੇ, 5 ਜੁਲਾਈ ਨੂੰ ਬਾਘਾਪੁਰਾਣਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ, 6 ਜੁਲਾਈ ਨੂੰ ਨਿਹਾਲ ਸਿੰਘ ਵਾਲਾ ਦੀ ਅਗਰਵਾਲ ਧਰਮਸ਼ਾਲਾ ਵਿਖੇ, 7 ਜੁਲਾਈ ਨੂੰ ਧਰਮਕੋਟ ਦੇ ਦਫ਼ਤਰ ਮਿਊਾਸੀਪਲ ਕਾਊਾਸਲ ਵਿਖੇ ਅਤੇ 8 ਜੁਲਾਈ ਨੂੰ ਫ਼ਤਿਹਗੜ੍ਹ ਪੰਜਤੂਰ ਦੇ ਮਿਊਾਸੀਪਲ ਕਾਊਾਸਲ ਦਫ਼ਤਰ ਵਿਖੇ ਇਹ ਕੈਂਪ ਲਗਾਏ ਜਾਣਗੇ | ਇਨ੍ਹਾਂ ਕੈਂਪਾਂ ਵਿਚ ਅਲਿਮਕੋ ਦੇ ਮਾਹਿਰ ਡਾਕਟਰ ਯੋਗ ਲਾਭਪਾਤਰੀਆਂ ਦੀ ਅਸੈਸਮੈਂਟ ਕਰਨਗੇ | ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਯੂ. ਡੀ. ਆਈ. ਡੀ. ਕਾਰਡ ਹੋਣਾ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤੱਕ ਹੋਵੇਗਾ | ਸਕੀਮ ਦਾ ਲਾਭ ਲੈਣ ਲਈ ਸੀ. ਐੱਚ. ਸੀ. ਸੈਂਟਰਾਂ 'ਚ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ, ਚਾਹਵਾਨ ਦਿਵਿਆਂਗ ਵਿਅਕਤੀ ਆਪਣੇ ਆਧਾਰ ਕਾਰਡ ਦੀ ਕਾਪੀ, ਇਕ ਪਾਸਪੋਰਟ ਸਾਈਜ਼ ਫੋਟੋ, ਦਿਵਿਆਂਗਜਨ ਸਰਟੀਫਿਕੇਟ, ਆਮਦਨ ਸਰਟੀਫਿਕੇਟ ਦਸਤਾਵੇਜ਼ ਲੈ ਕੇ ਨੇੜੇ ਦੇ ਸੀ. ਐੱਚ. ਸੀ. ਸੈਂਟਰਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਯੋਗ ਵਿਅਕਤੀ ਦਾ ਦੇਸ਼ ਦਾ ਨਾਗਰਿਕ ਹੋਣ ਦੇ ਨਾਲ ਨਾਲ 40 ਫ਼ੀਸਦੀ ਅਪੰਗਤਾ ਸਰਟੀਫਿਕੇਟ ਧਾਰਕ ਹੋਣਾ ਲਾਜ਼ਮੀ ਹੈ | ਉਸ ਦੀ ਜਾਂ ਉਸ ਦੇ ਪਰਿਵਾਰ ਦੀ ਪ੍ਰਤੀ ਮਹੀਨਾ ਆਮਦਨ 22 ਹਜ਼ਾਰ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ | ਲਾਭਪਾਤਰੀ ਨੇ ਪਿਛਲੇ 3 ਸਾਲਾਂ ਦੌਰਾਨ ਅਜਿਹੀ ਕੋਈ ਸਹਾਇਤਾ ਨਹੀਂ ਲਈ ਹੋਣੀ ਚਾਹੀਦੀ ਹੈ | ਇਨ੍ਹਾਂ ਕੈਂਪਾਂ ਦੌਰਾਨ ਯੋਗ ਵਿਅਕਤੀਆਂ ਨੂੰ ਮੋਟਰਰਾਈਜ਼ਡ ਟਰਾਈ ਸਾਈਕਲ, ਟਰਾਈ ਸਾਈਕਲ ਚਾਈਲਡ, ਟਰਾਈ ਸਾਈਕਲ ਅਡਲਟ, ਵ੍ਹੀਲ ਚੇਅਰ ਚਾਈਲਡ, ਵ੍ਹੀਲ ਚੇਅਰ ਅਡਲਟ, ਐੱਮ. ਐੱਸ. ਆਈ. ਈ. ਡੀ. ਕਿੱਟ, ਬੀ. ਟੀ. ਈ., ਕੰਨ ਦੀ ਮਸ਼ੀਨ, ਸਮਾਰਟਫੋਨ, ਐਲਬੋਵ ਕਲੱਚ ਲਾਰਜ, ਕਲੱਚ ਸਮਾਲ, ਕਲੱਚ ਲਾਰਜ, ਕਲੱਚ ਮੀਡੀਅਮ, ਵਾਕਿੰਗ ਸਟਿੱਕ, ਰੋਲੇਟਰ ਅਡਲਟ, ਸੀ. ਪੀ. ਚੇਅਰ, ਬਣਾਉਟੀ ਅੰਗ ਅਤੇ ਕਲਿੱਪਰ ਆਦਿ ਬਿਲਕੁਲ ਮੁਫ਼ਤ ਦੇਣ ਲਈ ਅਸਿਸਟੈਂਟ ਕੀਤੀ ਜਾਵੇਗੀ |

ਐਂਟੀ ਕੁਰੱਪਸ਼ਨ ਅਵੇਅਰਨੈੱਸ ਸੰਸਥਾ ਵਲੋਂ ਮਿਸ਼ਨ ਗਰੀਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਭਲਕੇ

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਨੈਸ਼ਨਲ ਹਾਈਵੇ ਦੀ ਉਸਾਰੀ ਸਮੇਂ ਲੱਖਾਂ ਰੁੱਖਾਂ ਦੀ ਕਟਾਈ ਹੋਣ ਕਰਕੇ ਵਾਤਾਵਰਨ ਤੇ ਬਹੁਤ ਮਾੜੇ ਪ੍ਰਭਾਵ ਪੈਣੇ ਸ਼ੁਰੂ ਹੋ ਗਏ ਹਨ | ਵਾਤਾਵਰਨ ਦੀ ਸ਼ੁੱਧਤਾ ਅਤੇ ਪੰਜਾਬ 'ਚ ਹਰਿਆਲੀ ਲਿਆਉਣ ਲਈ ਸਟੇਟ ਅਵਾਰਡੀ ...

ਪੂਰੀ ਖ਼ਬਰ »

ਫਿਊਜ਼ਨ ਮਾਈਕ੍ਰੋ ਫਾਈਨਾਂਸ ਲਿਮਿਟਡ ਸ਼ਾਖਾ ਤੋਂ ਲੁਟੇਰੇ ਅਸਲ੍ਹੇ ਦੀ ਨੋਕ 'ਤੇ 5800 ਰੁਪਏ ਲੁੱਟ ਕੇ ਫ਼ਰਾਰ

ਧਰਮਕੋਟ, 29 ਜੂਨ (ਪਰਮਜੀਤ ਸਿੰਘ)-ਪੰਜਾਬ 'ਚ ਦਿਨੋ-ਦਿਨ ਵਧ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ਅੰਦਰ ਭਾਰੀ ਖ਼ੌਫ਼ ਪਾਇਆ ਜਾ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਹੋ ਰਹੀਆਂ ਵਾਰਦਾਤਾਂ ਨੂੰ ਦੇਖਦੇ ਹੋਏ ਵੀ ਬੇਵੱਸ ਦਿਖਾਈ ਦੇ ਰਿਹਾ ਹੈ | ਅਜਿਹੀ ...

ਪੂਰੀ ਖ਼ਬਰ »

ਦੋ ਕੱਟੇ ਪਿਸਤੌਲਾਂ ਸਮੇਤ 2 ਕਾਬੂ

ਮੋਗਾ, 29 ਜੂਨ (ਗੁਰਤੇਜ ਸਿੰਘ)-ਥਾਣਾ ਬਾਘਾ ਪੁਰਾਣਾ ਪੁਲਿਸ ਵਲੋਂ ਗਸ਼ਤ ਦੌਰਾਨ 2 ਨੌਜਵਾਨਾਂ ਨੂੰ ਦੋ ਕੱਟੇ ਪਿਸਤੌਲਾਂ ਸਮੇਤ ਗਿ੍ਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਲੜਕੀ ਦੀ ਮੌਤ

ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕਿ੍ਸ਼ਨ ਸ਼ਰਮਾ ਦੀ ਕੂਲਰ 'ਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਤੋਂ ...

ਪੂਰੀ ਖ਼ਬਰ »

ਯੂਨੀਅਨ ਬੈਂਕ ਆਫ਼ ਇੰਡੀਆ ਮੀਨੀਆਂ ਦੇ ਮੈਨੇਜਰ ਵਜੋਂ ਪਰਮਜੀਤ ਸਿੰਘ ਮਠਾੜੂ ਨੇ ਅਹੁਦਾ ਸੰਭਾਲਿਆ

ਬੱਧਨੀ ਕਲਾਂ, 29 ਜੂਨ (ਸੰਜੀਵ ਕੋਛੜ)-ਬੈਂਕ ਆਫ਼ ਇੰਡੀਆ ਮੀਨੀਆਂ ਵਿਖੇ ਨਵੇਂ ਆਏ ਮੈਨੇਜਰ ਪਰਮਜੀਤ ਸਿੰਘ ਮਠਾੜੂ ਦੇ ਅਹੁਦਾ ਸੰਭਾਲਣ ਮੌਕੇ ਸਮੂਹ ਸਟਾਫ਼ ਮੈਂਬਰਾਂ ਤੇ ਪਿੰਡ ਦੇ ਪਤਵੰਤਿਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਲੱਡੂਆਂ ਨਾਲ ਮੂੰਹ ਮਿੱਠਾ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਕਿਸਾਨ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਨ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਿ੍ਤਪਾਲ ਸਿੰਘ ਨੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਕੁਝ ਗੱਲਾਂ ਹੁਣੇ ਤੋਂ ਹੀ ਧਿਆਨ ਵਿਚ ...

ਪੂਰੀ ਖ਼ਬਰ »

ਡੀ. ਸੀ. ਨੇ ਬੁਲਾਈ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਰਜਿਸਟ੍ਰੇਸ਼ਨ ਸਿਸਟਮ 'ਚ ਸੁਧਾਰ ਕਰਨ ਦੇ ਮਕਸਦ ਵਜੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਕੀਤੀ, ਜਿਸ 'ਚ ਜਨਮ ਤੇ ਮੌਤ ਦੀ ...

ਪੂਰੀ ਖ਼ਬਰ »

ਪਿੰਡ ਆਲਮ ਵਾਲਾ 'ਚ ਸਿਮਰਨਜੀਤ ਸਿੰਘ ਮਾਨ ਦੇ ਜਿੱਤਣ 'ਤੇ ਵੰਡੇ ਲੱਡੂ, ਕੱਢਿਆ ਮਾਰਚ

ਬਾਘਾ ਪੁਰਾਣਾ, 29 ਜੂਨ (ਕਿ੍ਸ਼ਨ ਸਿੰਗਲਾ)-ਸਿੱਖ ਕੌਮ ਦੇ ਨਿਧੜਕ ਜਰਨੈਲ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ 'ਚ ਹੋਈ ਸ਼ਾਨਦਾਰ ਜਿੱਤ ਦੇ ਪਿੰਡਾਂ-ਸ਼ਹਿਰਾਂ ਵਿਚ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਮੋਗਾ, 29 ਮਈ (ਗੁਰਤੇਜ ਸਿੰਘ)-ਕਰੰਟ ਲੱਗਣ ਨਾਲ ਇਕ 40 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੋਨੰੂ ਪੁੱਤਰ ਦੇਸ ਰਾਜ ਵਾਸੀ ਮੁਹੱਲਾ ਬੇਰੀਆਂ ਮੋਗਾ ਜੋ ਕਿ ਅੱਜ ਸਵੇਰੇ ਆਪਣੇ ਹੀ ਘਰ ਵਿਚ ਬਿਜਲੀ ਦੀਆਂ ਤਾਰਾਂ ਨੂੰ ਠੀਕ ...

ਪੂਰੀ ਖ਼ਬਰ »

ਸੰਤ ਸੀਚੇਵਾਲ ਪਿੰਡ ਕੜਿਆਲ (ਮੋਗਾ) ਵਿਖੇ ਬੂਟੇ ਲਗਾਉਣ ਦਾ ਕਰਨਗੇ ਉਦਘਾਟਨ

ਕੋਟ ਈਸੇ ਖਾਂ, 29 ਜੂਨ (ਨਿਰਮਲ ਸਿੰਘ ਕਾਲੜਾ)-ਰਾਊਾਡ ਗਲਾਸ ਫਾਊਾਡੇਸ਼ਨ ਵਲੋਂ ਵਣ ਮਹਾਂਉਤਸਵ ਸੰਬੰਧੀ ਕੁਦਰਤੀ ਵਾਤਾਵਰਨ ਨੂੰ ਵੱਡੀ ਪੱਧਰ 'ਤੇ ਹਰਿਆ-ਭਰਿਆ ਬਣਾਉਣ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕਰੀਬ ਇਕ ਲੱਖ ਬੂਟਾ ਲਗਾਉਣ ਦਾ ...

ਪੂਰੀ ਖ਼ਬਰ »

2 ਤੋਂ ਸ਼ੁਰੂ ਹੋਵੇਗੀ ਰੋਜ਼ਾਨਾ ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸ ਸੇਵਾ

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)–ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਮੋਗਾ ਬੱਸ ਅੱਡੇ ਵਿਖੇ ਪਹੁੰਚ ਚੁੱਕੀ ਹੈ | ਇਹ ਬੱਸ 2 ਜੁਲਾਈ ਤੋਂ ਮਾਲਵੇ, ਖ਼ਾਸ ਕਰ ਕੇ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਮਾੜੀ ਮੁਸਤਫ਼ਾ ਸਕੂਲ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ

ਠੱਠੀ ਭਾਈ, 29 ਜੂਨ (ਜਗਰੂਪ ਸਿੰਘ ਮਠਾੜੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾੜੀ ਮੁਸਤਫ਼ਾ ਦੇ ਆਏ 12ਵੀਂ ਜਮਾਤ ਦੇ ਨਤੀਜਿਆਂ 'ਚ ਲੜਕੀਆਂ ਨੇ ਬਾਜ਼ੀ ਮਾਰਦਿਆਂ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਪਹਿਲੇ ਤਿੰਨੇਂ ਸਥਾਨ ਪ੍ਰਾਪਤ ਕਰ ਕੇ ਮਾਪਿਆਂ, ਸਕੂਲ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਬਾਘਾ ਪੁਰਾਣਾ, 29 ਜੂਨ (ਕਿ੍ਸ਼ਨ ਸਿੰਗਲਾ)-ਸਥਾਨਕ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਵਿਖੇ ਸੱਚਖੰਡ ਵਾਸੀ ਸੰਤ ਗੁਰਮੇਲ ਸਿੰਘ ਲੋਪੋ ਵਾਲਿਆਂ ਦੀ ਚਲਾਈ ਪਰੰਪਰਾ ਅਨੁਸਾਰ ਪ੍ਰਬੰਧਕ ਕਮੇਟੀ ਅਤੇ ਸ਼ਰਧਾਲੂ ...

ਪੂਰੀ ਖ਼ਬਰ »

ਕਰੀਅਰ ਜ਼ੋਨ ਹੁਣ ਆਈਲੈਟਸ ਦੇ ਨਾਲ-ਨਾਲ ਪੀ. ਟੀ. ਈ. ਦੇ ਨਤੀਜਿਆਂ 'ਚ ਵੀ ਮਾਰ ਰਿਹੈ ਮੱਲਾਂ-ਗਰੋਵਰ

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲੈਟਸ ਅਤੇ ਪੀ. ਟੀ. ਈ. ਦੀ ਤਿਆਰੀ ਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ ਪ੍ਰਮੰਨੀ ਸੰਸਥਾ ਹੈ | ਸੰਸਥਾ ਦੇ ਐੱਮ. ਡੀ. ਨੇ ਦੱਸਿਆ ਕਿ ਵਧੀਆ ਬੈਂਡ ਹਾਸਿਲ ਕਰਵਾਉਣ ਲਈ ਟ੍ਰੇਨਰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਸਟੂਡੈਂਟ ਵੀਜ਼ੇ 'ਚ ਮਾਹਿਰ

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਲ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...

ਪੂਰੀ ਖ਼ਬਰ »

ਪਿੰਡ ਬੰਬੀਹਾ ਭਾਈ ਵਿਖੇ ਗੁਰਮਤਿ ਸਮਰ ਕੈਂਪ ਲਗਾਇਆ

ਸਮਾਲਸਰ, 29 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਮਾਈ ਉਮਰਾਈ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਪਿੰਡ ਦੇ ...

ਪੂਰੀ ਖ਼ਬਰ »

ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਕੋਟ ਈਸੇ ਖਾਂ, 29 ਜੂਨ (ਨਿਰਮਲ ਸਿੰਘ ਕਾਲੜਾ)-ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਤੇ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ | ਵਿਦਿਆਰਥੀ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਆਈਲੈਟਸ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 9 ਬੈਂਡ

ਬਾਘਾ ਪੁਰਾਣਾ, 29 ਜੂਨ (ਗੁਰਮੀਤ ਸਿੰਘ ਮਾਣੂੰਕੇ)-ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਕੂਲ ਆਈਲੈਟਸ ਸੰਸਥਾ ਬਾਘਾ ਪੁਰਾਣਾ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ ਤੇ ਅਨੇਕਾਂ ਵਿਦਿਆਰਥੀ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ. ਬੀ. ਐੱਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ...

ਪੂਰੀ ਖ਼ਬਰ »

12ਵੀਂ ਜਮਾਤ ਦੇ ਨਤੀਜਿਆਂ 'ਚ 9 ਮੈਰਿਟ ਪੁਜ਼ੀਸ਼ਨਾਂ ਨਾਲ ਸੰਤ ਮੋਹਨ ਦਾਸ ਸਕੂਲ ਪੰਜਾਬ ਭਰ 'ਚ ਦੂਜੇ ਸਥਾਨ 'ਤੇ

ਸਮਾਲਸਰ, 29 ਜੂਨ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋ: ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੀਆਂ 9 ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਧਰਮਕੋਟ, 29 ਜੂਨ (ਪਰਮਜੀਤ ਸਿੰਘ)-ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੁਪਰੀਮੋ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਬਲਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਨੌਜਵਾਨਾਂ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਸਮਾਪਤੀ 'ਤੇ ਮੁਕਾਬਲੇ ਕਰਵਾਏ

ਮੋਗਾ, 29 ਜੂਨ (ਜਸਪਾਲ ਸਿੰਘ ਬੱਬੀ)-ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਵਲੋਂ ਮੁਫ਼ਤ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਡੇਰਾ ਬਾਬਾ ਮੱਲ ਸਿੰਘ ਜੀ ਪੁਰਾਣਾ ਮੋਗਾ ਵਿਖੇ ਬਾਬਾ ਮਹਿੰਦਰ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਕੈਂਪ 'ਚ ਬੱਚਿਆਂ (80 ਲੜਕੇ 2 ਲੜਕੀਆਂ) ਨੇ ...

ਪੂਰੀ ਖ਼ਬਰ »

ਪਲਾਟਾਂ ਦੇ ਕਬਜ਼ੇ ਸੰਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਆਨਲਾਈਨ ਪੋਰਟਲ ਸ਼ੁਰੂ-ਡੀ. ਸੀ.

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜੇਕਰ ਕਿਸੇ ਵੀ ਵਿਅਕਤੀ ਨੂੰ ਪਲਾਟ ਦੀ ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਪਲਾਟ ਦਾ ਕਬਜ਼ਾ ਨਹੀਂ ਸੌਂਪਿਆ ਗਿਆ ਤਾਂ ਅਜਿਹੇ ਵਿਅਕਤੀ ਹੁਣ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਪੋਰਟਲ ਉੱਪਰ ਜਾ ਕੇ ਇਸ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਅੰਗਹੀਣ ਮਹਿਲਾ ਸਮੇਤ 2 ਨੂੰ ਵੀਲ੍ਹ ਚੇਅਰ ਭੇਟ

ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਸ਼ਹੀਦੀ ਪਾਰਕ ਵਿਚ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਪੋਲੀਓ ਤੋਂ ਪੀੜਤ ਔਰਤ ਅਤੇ ਚੰਦ ਨਵਾਂ ਦੇ ਰਹਿਣ ਵਾਲੇ ਇਕ ਅੰਗਹੀਣ ਵਿਅਕਤੀ ਨੂੰ ਟਰਾਈ ਸਾਈਕਲ ਭੇਟ ਕੀਤੇ ਗਏ | ਇਸ ਮੌਕੇ ਕਲੱਬ ਦੇ ਪ੍ਰਧਾਨ ਗਗਨਦੀਪ ...

ਪੂਰੀ ਖ਼ਬਰ »

ਪਿਛਲੀ ਕਾਂਗਰਸ ਵਾਂਗ 'ਆਪ' ਨੇ ਵੀ ਸੁਪਨਿਆਂ ਦਾ ਬਜਟ ਬਣਾਇਆ-ਕਰਨੈਲ ਸਿੰਘ ਪੀਰ ਮੁਹੰਮਦ

ਕੋਟ ਈਸੇ ਖਾਂ, 29 ਜੂਨ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਮ ਆਦਮੀ ਪਾਰਟੀ ਦੇ ਪਹਿਲੇ ਬਜਟ ਨੂੰ ਸੁਪਨਿਆਂ ਦਾ ਬਜਟ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਦਿਨੀਂ 2022-23 ਦੇ ...

ਪੂਰੀ ਖ਼ਬਰ »

ਮਨਜੀਤ ਸਿੰਘ ਬਰਾੜ ਸਾਬਕਾ ਸਰਪੰਚ ਚੰਦ ਨਵਾਂ ਦੇ ਦਿਹਾਂਤ 'ਤੇ ਦੁੱਖ ਸਾਂਝਾ

ਮੋਗਾ, 29 ਜੂਨ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਮਨਜੀਤ ਸਿੰਘ ਬਰਾੜ ਸਾਬਕਾ ਸਰਪੰਚ ਪਿੰਡ ਚੰਦ ਨਵਾਂ (ਮੋਗਾ) ਦੇ ਦਿਹਾਂਤ ਦੀ ਦੁਖਦਾਈ ਖ਼ਬਰ ਸੁਣਦਿਆਂ ਪਰਿਵਾਰਕ ਮੈਂਬਰ ਕੁਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਕੈਨੇਡਾ, ਜਸਵਿੰਦਰ ਕੌਰ, ਪਰਮਿੰਦਰ ਕੌਰ, ਰਾਜਵਿੰਦਰ ਕੌਰ, ...

ਪੂਰੀ ਖ਼ਬਰ »

ਜਗਜੀਤ ਸਿੰਘ ਦੀਸ਼ਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਬੱਧਨੀ ਕਲਾਂ, 29 ਜੂਨ (ਸੰਜੀਵ ਕੋਛੜ)-ਵੱਡਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬੱਧਨੀ ਕਲਾਂ ਦੇ ਪ੍ਰਬੰਧਕੀ ਸੁਸਾਇਟੀ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਸਬਾ ਬੱਧਨੀ ਕਲਾਂ ਵਿਖੇ ਹੋਈ | ਬੀਤੇ ਦਿਨੀਂ ...

ਪੂਰੀ ਖ਼ਬਰ »

ਨਵਯੁਗ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਧਰਮਕੋਟ, 29 ਜੂਨ (ਪਰਮਜੀਤ ਸਿੰਘ)-ਨਵਯੁਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਤਿੰਨ ਗਰੁੱਪਾਂ (ਸਾਇੰਸ, ਕਾਮਰਸ ਅਤੇ ਆਰਟਸ) 'ਚੋਂ ਬਹੁਤ ਸ਼ਾਨਦਾਰ ਤੇ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ | ਬਾਰ੍ਹਵੀਂ ਜਮਾਤ ਦੇ ਕੁੱਲ 78 ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 29 ਜੂਨ (ਕਿ੍ਸ਼ਨ ਸਿੰਗਲਾ)-ਇੰਗਲਿਸ਼ ਸਟੂਡੀਓ ਸੰਸਥਾ ਵਿਦਿਆਰਥੀਆਂ ਨੂੰ ਆਈਲੈਟਸ ਦੀ ਕੋਚਿੰਗ ਦੇ ਨਾਲ-ਨਾਲ ਇਮੀਗ੍ਰੇਸ਼ਨ ਦੇ ਖੇਤਰ ਵਿਚ ਵੀ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਵਾ ਰਹੀ ਹੈ, ਜਿਸ ਦੇ ਤਹਿਤ ਇਸ ਵਾਰ ਸੰਸਥਾ ਨੇ ਗੁਰਦੇਵ ਸਿੰਘ ਗਿੱਲ ਅਤੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਢੋਸ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਉਠਾਈ ਆਵਾਜ਼

ਧਰਮਕੋਟ, 29 ਜੂਨ (ਪਰਮਜੀਤ ਸਿੰਘ)-ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਨਹਿਰੀ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਦੇ ਲਈ ਬ੍ਰਹਮ ਸ਼ੰਕਰ ਜਿੰਪਾ ਸਿੰਚਾਈ ਮੰਤਰੀ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਕਿਸ਼ਨਪੁਰਾ ਕਲਾਂ, 29 ਜੂਨ (ਅਮੋਲਕ ਸਿੰਘ ਕਲਸੀ)-ਸਵ. ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਅਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਣੀ ਤੇ ਮਾਣਮੱਤੀ ਸੰਸਥਾ ਸੰਤ ਵਿਸਾਖਾ ਸਿੰਘ ਸੀਨੀਅਰ ...

ਪੂਰੀ ਖ਼ਬਰ »

ਐੱਸ. ਵਾਈ. ਐਲ. ਗੀਤ 'ਤੇ ਪਾਬੰਦੀ ਨੇ ਐਮਰਜੈਂਸੀ ਦੀ ਯਾਦ ਕਰਵਾ ਦਿੱਤੀ-ਔਲਖ

ਕਿਸ਼ਨਪੁਰਾ ਕਲਾਂ, 29 ਜੂਨ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਸਿੱਧੂ ਮੂਸੇ ਵਾਲੇ ਦੇ ਐੱਸ. ਵਾਈ. ਐੱਲ. ਗਾਣੇ ਅਤੇ ਕਿਸਾਨ ਜਥੇਬੰਦੀਆਂ ਦੇ ਟਵਿੱਟਰ ਹੈਂਡਲਾਂ 'ਤੇ ਪਾਬੰਦੀ ਲਾਉਣ 'ਤੇ ਭਾਰਤ ਸਰਕਾਰ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX