ਤਾਜਾ ਖ਼ਬਰਾਂ


ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  2 minutes ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  11 minutes ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  35 minutes ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  53 minutes ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਸੰਗਰੂਰ

ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਮੰਗਾਂ ਨਾ ਮੰਨਣ ਸੰਬੰਧੀ ਰੋਸ ਰੈਲੀ

ਸੰਗਰੂਰ, 29 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਪੈਨਸ਼ਨਰਾਂ ਨਾਲ ਕੀਤੀ ਗਈ ਵਾਅਦਾ-ਖਿਲਾਫੀ ਦੇ ਖਿਲਾਫ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਸਰਪ੍ਰਸਤ ਸਵਾਮੀ ਰਵਿੰਦਰ ਗੁਪਤਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ | ਸ੍ਰੀ ਦਰਸ਼ਨ ਸਿੰਘ ਨੌਰਥ ਅਤੇ ਸਤਪਾਲ ਸਿੰਗਲਾ ਵਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਜ਼ਿਲ੍ਹੇ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੈਨਸ਼ਨਰਜ਼ ਕੰਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਸ੍ਰੀ ਰਾਜ ਕੁਮਾਰ ਅਰੋੜਾ ਵਲੋਂ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਸੰਬੰਧੀ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕਿ ਬਜਟ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਨੰੂ ਅਣਦੇਖਿਆ ਕੀਤਾ ਗਿਆ ਹੈ | ਪੈਨਸ਼ਨਰ ਆਗੂ ਸ੍ਰੀ ਬਲਦੇਵ ਰਾਜ ਮਦਾਨ, ਨੰਦ ਲਾਲ ਮਲਹੋਤਰਾ, ਸਤਦੇਵ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਮੱਘਰ ਸਿੰਘ ਸੋਹੀ, ਗੁਰਦੀਪ ਸਿੰਘ ਮੰਗਵਾਲ, ਨਿਹਾਲ ਸਿੰਘ ਕਮਾਂਡਰ, ਹਰਮਿੰਦਰ ਸਿੰਘ ਭੱਠਲ, ਭੁਪਿੰਦਰ ਸਿੰਘ ਜੱਸੀ, ਸੁਰਿੰਦਰ ਸਿੰਘ ਸੋਢੀ, ਰਜਿੰਦਰ ਸਿੰਘ ਚੰਗਾਲ ਨੇ ਵੀ ਪੰਜਾਬ ਸਰਕਾਰ ਵਲੋਂ ਬਜਟ ਵਿਚ ਮੁਲਾਜਮਾਂ ਅਤੇ ਪੈਨਸ਼ਨਰਾਂ ਨਾਲ ਜੋ ਵਿਤਕਰਾ ਕੀਤਾ ਹੈ, ਉਸ ਦੇ ਲਈ ਪੰਜਾਬ ਦੇ ਸਮੁੱਚੇ ਪੈਨਸ਼ਨਰਾਂ ਵਿਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ | ਪ੍ਰਧਾਨ ਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ ਨੇ ਮੰਗਾਂ ਦਾ ਜ਼ਿਕਰ ਕਰਦੇ ਹੋਏ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਦਾ ਗੁਣਾਂਕ ਦਿੱਤਾ ਜਾਵੇ, 6ਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, 1 ਜਨਵਰੀ 2016 ਨੂੰ ਬੇਸਿਕ ਪੈਨਸ਼ਨ ਵਿਚ 113 ਫ਼ੀਸਦੀ ਦੇ ਸਥਾਨ 'ਤੇ 125 ਫ਼ੀਸਦੀ ਮਹਿੰਗਾਈ ਭੱਤੇ ਨੂੰ ਮੰਨਦੇ ਹੋਏ ਸੋਧਿਆ ਹੋਇਆ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ | 6ਵੇਂ ਤਨਖ਼ਾਹ ਕਮਿਸ਼ਨ ਦੇ ਵਾਧੇ ਦਾ 1 ਜਨਵਰੀ 2016 ਤੋਂ 30 ਜੂਨ 2021 ਤੱਕ ਸਾਢੇ ਪੰਜ ਸਾਲ ਦਾ ਬਕਾਇਆ ਅਤੇ 1 ਜੁਲਾਈ 2015 ਤੋਂ 31 ਦਸੰਬਰ 2015 ਦਾ ਮਹਿੰਗਾਈ ਭੱਤੇ ਦੀ ਕਿਸ਼ਤ ਦਾ ਬਕਾਇਆ ਤੁਰੰਤ ਯਕਮੁਸ਼ਤ ਦਿੱਤਾ ਜਾਵੇ | 1 ਜੁਲਾਈ 2021 ਦੀ 3 ਫ਼ੀਸਦੀ ਅਤੇ 1 ਜਨਵਰੀ 2022 ਦੀ 3 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ | ਫਿਕਸ ਮੈਡੀਕਲ ਭੱਤਾ 2000 ਰੁਪਏ ਮਹੀਨਾ ਕੀਤਾ ਜਾਵੇ | ਕੈਸ਼ਲੈਸ ਹੈਲਥ ਟਰੀਟਮੈਂਟ ਸਕੀਮ ਨੂੰ ਸੋਧ ਕੇ ਤੁਰੰਤ ਲਾਗੂ ਕੀਤਾ ਜਾਵੇ | 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਪਰੋਕਤ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਪਾਈ ਜਾ ਰਹੀ ਨਿਰਾਸ਼ਤਾ ਅਤੇ ਗ਼ੁੱਸਾ ਦੂਰ ਹੋ ਸਕੇ | ਇਸ ਮੌਕੇ ਦਰਸ਼ਨ ਸਿੰਘ ਵੜਿੰਗ, ਕਸ਼ੋਰੀ ਲਾਲ, ਓਮ ਪ੍ਰਕਾਸ਼ ਖਿੱਪਲ, ਜੰਟ ਸਿੰਘ ਸੋਹੀਆਂ, ਲਾਭ ਸਿੰਘ, ਸੁਰਿੰਦਰਪਾਲ ਗਰਗ, ਗੁਰਦੇਵ ਸਿੰਘ ਲੰੂਬਾ, ਦਵਿੰਦਰ ਕੁਮਾਰ, ਪੀ.ਸੀ. ਬਾਘਾ, ਬਾਬਾ ਹਰਦਿਆਲ ਸਿੰਘ, ਪ੍ਰਗਟ ਸਿੰਘ, ਰਜਿੰਦਰ ਸਿੰਘ ਚੰਗਾਲ, ਭਜਨ ਸਿੰਘ, ਚਮਕੌਰ ਸਿੰਘ ਖੁਰਾਣਾ, ਜਸਪਾਲ ਸ਼ਰਮਾ, ਮਹੇਸ਼ ਜੌਹਰ ਕੁਲਦੀਪ ਸਿੰਘ ਬਾਗੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰ ਮੌਜੂਦ ਸਨ |

ਖ਼ਾਲਸਾ ਸਕੂਲ ਦੀਆਂ ਦੋ ਵਿਦਿਆਰਥਣਾਂ ਮੈਰਿਟ 'ਚ

ਅਹਿਮਦਗੜ੍ਹ, 29 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਕਲਾਸ ਦੇ ਨਤੀਜਿਆਂ ਵਿਚ ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦੀਆਂ ਕਾਮਰਸ ਸਟ੍ਰੀਮ ਦੀਆਂ ਦੋ ਵਿਦਿਆਰਥਣਾਂ ਨੇ 98.5 ...

ਪੂਰੀ ਖ਼ਬਰ »

ਹੜ੍ਹਾਂ ਨੂੰ ਨਜਿੱਠਣ ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ

ਮੂਣਕ/ਖਨੌਰੀ, ਲਹਿਰਾਗਾਗਾ, 29 ਜੂਨ (ਸਿੰਗਲਾ, ਭਾਰਦਵਾਜ, ਮਦਾਨ, ਥਿੰਦ, ਖੋਖਰ) - ਘੱਗਰ ਦਰਿਆ 'ਚ ਆਉਂਦੇ ਹੜ੍ਹਾਂ ਦੇ ਅਗਾਓਾ ਬਚਾਉ ਪ੍ਰਬੰਧਾਂ ਦੀ ਤਿਆਰੀਆਂ ਸਬੰਧੀ ਅਤੇ ਘੱਗਰ ਦਰਿਆ 'ਤੇ ਚੱਲ ਰਹੇ ਮਨਰੇਗਾ ਵਲੋਂ ਕੀਤੀ ਬਨ੍ਹਾਂ ਦੀ ਮਜ਼ਬੂਤੀ ਦੇ ਕੰਮ ਦੀ ਪੜਤਾਲ ਕਰਨ ...

ਪੂਰੀ ਖ਼ਬਰ »

-ਭਗਵੰਤ ਮਾਨ ਵਲੋਂ ਗੋਦ ਲਏ ਪਿੰਡ ਬੇਨੜਾ ਦੇ ਕਿਸਾਨਾਂ ਦੀ ਜ਼ਮੀਨ ਦਾ ਮਾਮਲਾ-

ਪਿਛਲੇ 8 ਸਾਲਾਂ ਤੋਂ ਪੁੱਡਾ ਨੂੰ ਜ਼ਮੀਨ ਸੌਂਪ ਕੇ ਦਿਹਾੜੀਆਂ ਕਰਨ ਨੂੰ ਮਜਬੂਰ ਹੋਏ ਕਰੋੜਾਂ ਦੀਆਂ ਜ਼ਮੀਨਾਂ ਦੇ ਮਾਲਕ

ਧੂਰੀ, 29 ਜੂਨ (ਸੰਜੇ ਲਹਿਰੀ)-ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਅਧੀਨ ਪੈਂਦੇ ਪਿੰਡ ਬੇਨੜਾ ਦੇ ਅਨੇਕਾਂ ਕਿਸਾਨ ਆਪਣੀ ਕਰੀਬ 35 ਏਕੜ ਜ਼ਮੀਨ ਪੁੱਡਾ ਵਿਭਾਗ ਨੂੰ ਇਕ ਕਾਲੋਨੀ ਬਣਾਏ ਜਾਣ ਦੀ ਤਜਵੀਜ਼ ਦੇ ਚਲਦਿਆਂ ਸੌਂਪ ਬੈਠੇ ਹਨ ਤੇ ਕਰੀਬ 8 ਸਾਲ ਬੀਤ ਜਾਣ ਉਪਰੰਤ ...

ਪੂਰੀ ਖ਼ਬਰ »

ਕੌਮੀ ਪੱਧਰ ਦੀ ਬਾਕਸਿੰਗ ਖਿਡਾਰਨ ਅਸ਼ਮਨਪ੍ਰੀਤ ਕੌਰ ਦਾ ਸਨਮਾਨ

ਅਹਿਮਦਗੜ੍ਹ, 29 ਜੂਨ (ਸੋਢੀ)-ਸਥਾਨਕ ਗਰੀਨ ਵੈਲੀ ਪਬਲਿਕ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਅਸ਼ਮਨਪ੍ਰੀਤ ਕੌਰ ਨੇ 46-48 ਕਿੱਲੋ ਵਰਗ ਦੇ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਭਾਗ ਲਿਆ | ਇਹ ਮੁਕਾਬਲਾ ਕਰਨਾਟਕਾ ਸਟੇਟ ਦੇ ਬਲੇਰੀ ਸ਼ਹਿਰ ਵਿਚ ਇੰਸਪਾਇਰ ...

ਪੂਰੀ ਖ਼ਬਰ »

'ਰੈਫ਼ਰ' ਦੇ ਨਾਂਅ 'ਤੇ ਮਰੀਜ਼ਾਂ ਨੂੰ ਰੋਲਣ ਲੱਗਾ ਅਮਰਗੜ੍ਹ ਦਾ ਸਰਕਾਰੀ ਹਸਪਤਾਲ

ਅਮਰਗੜ੍ਹ, 29 ਜੂਨ (ਸੁਖਜਿੰਦਰ ਸਿੰਘ ਝੱਲ)-ਪਿਛਲੇ ਲੰਮੇ ਸਮੇਂ ਤੋਂ ਰੈਫ਼ਰ ਯੂਨਿਟ ਵਜੋਂ ਕੰਮ ਕਰ ਰਹੇ ਅਮਰਗੜ੍ਹ ਦੇ ਸਰਕਾਰੀ ਹਸਪਤਾਲ ਵਲੋਂ ਹੁਣ ਰੈਫ਼ਰ ਕੀਤੇ ਜਾਂਦੇ ਮਰੀਜ਼ਾਂ ਨੂੰ ਖੱਜਲ ਖ਼ੁਆਰ ਵੀ ਕੀਤਾ ਜਾਣ ਲੱਗਾ ਹੈ | ਡਾਕਟਰਾਂ ਦੀ ਘਾਟ ਨਾਲ ਜੂਝਦੇ ਸਰਕਾਰੀ ...

ਪੂਰੀ ਖ਼ਬਰ »

ਮਾਲਵੇ ਦੇ ਇਤਿਹਾਸਕ 141 ਸਾਲ ਪੁਰਾਣੇ ਜੌੜੇ ਪੁਲਾਂ ਦੀ ਹਾਲਤ ਹੋਈ ਬੇਹੱਦ ਖ਼ਸਤਾ

ਕੁੱਪ ਕਲਾਂ, 29 ਜੂਨ (ਮਨਜਿੰਦਰ ਸਿੰਘ ਸਰੌਦ)-ਪੰਜਾਬ ਦੇ ਮਾਲਵਾ ਖਿੱਤੇ ਅੰਦਰ ਕਾਫ਼ੀ ਮਕਬੂਲੀਅਤ ਹਾਸਲ ਮਾਲੇਰਕੋਟਲਾ-ਖੰਨਾ ਮੁੱਖ ਸੜਕ 'ਤੇ ਸਥਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਅਤੇ ਪਾਇਲ ਨੂੰ ਆਪਸ ਵਿਚ ਜੋੜਦੇ ਇਤਿਹਾਸਕ ਜੌੜੇਪੁਲਾਂ ਦੀ ਹਾਲਤ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਕੀਤਾ ਨਾਂਅ ਦਰਜ

ਮਲੇਰਕੋਟਲਾ, 29 ਜੂਨ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 97.59 ਫ਼ੀਸਦੀ ਰਿਹਾ ਅਤੇ ਜ਼ਿਲਿ੍ਹਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 9ਵੇਂ ...

ਪੂਰੀ ਖ਼ਬਰ »

ਪਾਣੀ 'ਚ ਰੁੜ੍ਹ ਜਾਣ ਕਾਰਨ 13 ਮੱਝਾਂ ਦੀ ਮੌਤ

ਨਦਾਮਪੁਰ ਚੰਨੋ, 29 ਜੂਨ (ਹਰਜੀਤ ਸਿੰਘ ਨਿਰਮਾਣ)-ਸਥਾਨਕ ਨਗਰ ਨਦਾਮਪੁਰ 'ਚੋਂ ਲੰਘਦੀ ਨਹਿਰ ਵਿਚ ਇਕ ਵਿਅਕਤੀ ਦੀਆਂ 20 ਦੇ ਕਰੀਬ ਮੱਝਾਂ ਨਹਿਰ 'ਚ ਰੁੜ੍ਹ ਗਈਆਂ ਜਿਸ ਕਾਰਨ 13 ਮੱਝਾਂ ਦੀ ਪਾਣੀ 'ਚ ਡੁੱਬ ਜਾਣ ਕਾਰਨ ਮੌਤ ਹੋ ਗਈ | ਇਸ ਸਬੰਧੀ ਮੱਝਾਂ ਦੇ ਮਾਲਕ ਰੋਸ਼ਨਦੀਨ ...

ਪੂਰੀ ਖ਼ਬਰ »

ਸਦਰ ਅਹਿਮਦਗੜ੍ਹ ਪੁਲਿਸ ਨੇ ਨਵੇਂ ਨਾਅਰੇ ਹੇਠ 'ਸਾਂਝੀ ਸੱਥ' ਦਾ ਕੀਤਾ ਆਗਾਜ਼

ਕੁੱਪ ਕਲਾਂ, 29 ਜੂਨ (ਮਨਜਿੰਦਰ ਸਿੰਘ ਸਰੌਦ)-ਸਮਾਜ ਅੰਦਰੋਂ ਨਸ਼ੇ ਸਮੇਤ ਹਰ ਮਾੜੀ ਅਲਾਮਤ ਨੂੰ ਜੜ੍ਹੋਂ ਪੁੱਟ ਕੇ ਇਕ ਨਰੋਏ ਸਮਾਜ ਦੀ ਸਿਰਜਣਾ ਸਦਕਾ ਪੰਜਾਬ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਅਤੇ ਕਾਰੋਬਾਰਾਂ ਦੇ ਨਾਲ ਜੋੜਨ ਦੇ ਲਈ ਪੰਜਾਬ ਸਰਕਾਰ ਵਲੋਂ ਦਿੱਤੇ ...

ਪੂਰੀ ਖ਼ਬਰ »

ਮੁਹੰਮਦ ਜੁਵੈਦ ਦੀ ਗਿ੍ਫ਼ਤਾਰੀ ਦੀ ਨਿੰਦਾ

ਸੰਗਰੂਰ, 29 ਜੂਨ (ਧੀਰਜ ਪਸ਼ੋਰੀਆ)-ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਵਲੋਂ ਮਨੁੱਖੀ ਅਧਿਕਾਰਾਂ ਦੀ ਸਿਰਕੱਢ ਅਤੇ ਸਮਰਪਿਤ ਕਾਰਕੁਨ ਤੀਸਤਾ ਸੀਤਲਵਾੜ੍ਹ ਅਤੇ ਆਲਟ ਨਿਊਜ਼ ਦੇ ਸਹਿ ਸੰਸਥਾਪਕ ਮੁਹੰਮਦ ਜੂਵੈਰ ਨੂੰ ਭਾਜਪਾ ਹਕੂਮਤ ਵਲੋਂ ਝੂਠੇ ਪਰਚੇ ਮੜ੍ਹ ਕੇ ...

ਪੂਰੀ ਖ਼ਬਰ »

ਸੰਤ ਜਸਬੀਰ ਸਿੰਘ ਕਾਲਾਮਾਲ੍ਹਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ 3 ਨੂੰ

ਕੁੱਪ ਕਲਾਂ, 29 ਜੂਨ (ਮਨਜਿੰਦਰ ਸਿੰਘ ਸਰੌਦ)-ਧਾਰਮਿਕ ਪਰੰਪਰਾਵਾਂ ਦੇ ਪਹਿਰੇ ਹੇਠ ਜ਼ਿੰਦਗੀ ਬਤੀਤ ਕਰ ਕੇ ਹਜ਼ਾਰਾਂ ਹੀ ਨੌਜਵਾਨਾਂ ਨੂੰ ਗੁਰੂ ਦੇ ਲੜ ਲਗਾਉਣ ਵਾਲੇ ਸੱਚਖੰਡ ਵਾਸੀ ਸੰਤ ਜਸਬੀਰ ਸਿੰਘ ਖ਼ਾਲਸਾ ਕਾਲਾਮਾਲ੍ਹਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਡੇਰਾ ...

ਪੂਰੀ ਖ਼ਬਰ »

ਮੰਗਵਾਲ 'ਚ ਜੇਤੂ ਰੈਲੀ ਦੇ ਨਾਲ-ਨਾਲ ਸੰਗਤ ਨੇ ਮਾਨ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਸੰਗਰੂਰ, 29 ਜੂਨ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਹਲਕੇ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਹਲਕੇ ਦੇ ਵੱਡੇ ਪਿੰਡ ਮੰਗਵਾਲ ਵਿਚ ਬਾਬਾ ਬਚਿੱਤਰ ਸਿੰਘ ਖ਼ਾਲਸਾ, ਡਾ. ਸੁਰਿੰਦਰਪਾਲ ਸਿੰਘ ਸੋਨਾ, ਹਰਪ੍ਰੀਤ ...

ਪੂਰੀ ਖ਼ਬਰ »

ਸਵੇਰ ਸਮੇਂ ਸੁਨਾਮ ਸ਼ਹਿਰ ਤੋਂ ਚੰਡੀਗੜ੍ਹ ਨੂੰ ਹੋਰ ਬੱਸਾਂ ਚਲਾਉਣ ਦੀ ਮੰਗ

ਸੁਨਾਮ ਊਧਮ ਸਿੰਘ ਵਾਲਾ, 29 ਜੂਨ (ਭੁੱਲਰ, ਧਾਲੀਵਾਲ)-ਸੁਨਾਮ ਤੋਂ ਚੰਡੀਗੜ੍ਹ ਪਟਿਆਲਾ ਆਦਿ ਸ਼ਹਿਰਾਂ 'ਚ ਰੋਜ਼ਾਨਾ ਜਾਣ ਵਾਲੇ ਵੱਡੀ ਗਿਣਤੀ ਵਿਚ ਮੁਸਾਫ਼ਰਾਂ ਨੂੰ ਪਿੱਛੋਂ ਆਉਣ ਵਾਲੀਆਂ ਬੱਸਾਂ ਵਿਚ ਭੀੜ ਹੋਣ ਕਾਰਨ ਦਿੱਕਤ ਬੈਠਣ ਵਿਚ ਦਿੱਕਤ ਆਉਂਦੀ ਹੈ ਕਿਉਂਕਿ ...

ਪੂਰੀ ਖ਼ਬਰ »

ਸਿੱਖ ਬੁੱਧੀਜੀਵੀ ਮੰਚ ਪੰਜਾਬ ਵਲੋਂ ਨਾਇਬ ਤਹਿਸੀਲਦਾਰ ਸ਼ੇਰਪੁਰ ਦਾ ਸਨਮਾਨ

ਸ਼ੇਰਪੁਰ, 29 ਜੂਨ (ਦਰਸ਼ਨ ਸਿੰਘ ਖੇੜੀ)-ਸਬ ਤਹਿਸੀਲ ਸ਼ੇਰਪੁਰ ਵਿਖੇ ਪਟਿਆਲਾ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਭੁਪਿੰਦਰ ਸਿੰਘ ਦਾ ਸ਼ੇਰਪੁਰ ਵਿਖੇ ਹਾਜ਼ਰ ਹੋਣ 'ਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਡੀ.ਐਸ.ਪੀ. ਚੀਮਾ ਨੇ ਨਸ਼ਿਆਂ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਕੀਤਾ ਆਗਾਜ਼

ਅਹਿਮਦਗੜ੍ਹ, 29 ਜੂਨ (ਪੁਰੀ)-ਜ਼ਿਲ੍ਹਾ ਮਲੇਰਕੋਟਲਾ ਦੇ ਐਸ.ਐਸ.ਪੀ ਅਲਕਾ ਮੀਨਾ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਮੁਹਿੰਮ ਦੇ ਤਹਿਤ ਡੀ.ਐਸ.ਪੀ. ਸਬ ਡਵੀਜ਼ਨ ਅਹਿਮਦਗੜ੍ਹ ਹਰਵਿੰਦਰ ਸਿੰਘ ਚੀਮਾਂ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਸੁਨਾਮ ਦੇ ਗੁਰਸ਼ਾਨ ਸਿੰਘ ਦੀ ਵਿਸ਼ਵ ਸਕੇਟਿੰਗ ਖੇਡਾਂ ਲਈ ਚੋਣ

ਸੁਨਾਮ ਊਧਮ ਸਿੰਘ ਵਾਲਾ, 29 ਜੂਨ (ਧਾਲੀਵਾਲ, ਭੁੱਲਰ)-ਸੁਨਾਮ ਦਾ ਹੋਣਹਾਰ ਵਿਦਿਆਰਥੀ ਅਤੇ ਰੋਲਰ ਸਕੇਟਿੰਗ ਦੇ ਕੌਮੀ ਖਿਡਾਰੀ ਗੁਰਸ਼ਾਨ ਸਿੰਘ ਨੂੰ ਇਸੇ ਸਾਲ ਹੋਣ ਅਰਜਨਟਾਈਨਾ ਵਿਚ ਹੋਣ ਵਾਲੀਆਂ ਵਿਸ਼ਵ ਸਕੇਟਿੰਗ ਖੇਡਾਂ ਲਈ ਰੋਲਰ ਸਕੇਟਿੰਗ ਫੈਡਰੇਸ਼ਨ ਆਫ਼ ਇੰਡੀਆ ...

ਪੂਰੀ ਖ਼ਬਰ »

ਇਲਾਜ ਦੌਰਾਨ ਫ਼ਰਾਰ ਹੋਇਆ ਹਵਾਲਾਤੀ 5 ਘੰਟਿਆਂ 'ਚ ਹੀ ਦਬੋਚਿਆ

ਸੰਗਰੂਰ, 29 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ 'ਚੋਂ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਪਹੁੰਚੇ ਇਕ ਹਵਾਲਾਤੀ ਦੇ ਇਲਾਜ ਦੌਰਾਨ ਜੇਲ੍ਹ ਸੁਰੱਖਿਆ ਕਰਮੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਦਾ ਮਾਮਲਾ ਹੈ | ਥਾਣਾ ਸਿਟੀ ਸੰਗਰੂਰ ...

ਪੂਰੀ ਖ਼ਬਰ »

ਵਿਧਾਇਕਾ ਮਾਨ ਨੇ ਮਹੋਲੀ ਪਿੰਡਾਂ 'ਚੋਂ ਮੁੱਕਦੇ ਜਾਂਦੇ ਪਾਣੀ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ

ਸੰਦੌੜ, 29 ਜੂਨ (ਜਸਵੀਰ ਸਿੰਘ ਜੱਸੀ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਅਧੀਨ ਪੈਂਦੇ ਪਿੰਡ ਮਹੋਲੀ ਕਲਾਂ, ਮਹੋਲੀ ਖ਼ੁਰਦ, ਬਿਸਨਗੜ੍ਹ ਬਾਈਏਵਾਲ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ ਧਰਤੀ ਹੇਠਲੇ ਪਾਣੀ ਦੇ ਮੁੱਕਦੇ ਜਾਣ ਦਾ ਮੁੱਦਾ ਚੱਲ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ...

ਪੂਰੀ ਖ਼ਬਰ »

ਦੁਕਾਨਦਾਰ ਨਾਲ ਰਸਤੇ 'ਚ ਲੁੱਟ-ਖੋਹ

ਕੌਹਰੀਆਂ, 29 ਜੂਨ (ਮਾਲਵਿੰਦਰ ਸਿੰਘ ਸਿੱਧੂ)-ਇਲਾਕੇ ਵਿਚ ਚੋਰਾਂ ਦੇ ਹੌਸਲੇ ਬੁਲੰਦ ਹਨ ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ | ਬੀਤੀ ਰਾਤ ਨਰਾਇਣ ਪ੍ਰਕਾਸ਼ ਵਾਸੀ ਕੌਹਰੀਆਂ ਨਾਲ ਪਿੰਡ ਦੇ ਨੇੜੇ ਚੋਰਾਂ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਸੇਠ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਨੇ ਸੰਭਾਲਿਆ ਅਹੁਦਾ

ਖਨੌਰੀ, 29 ਜੂਨ (ਰਮੇਸ਼ ਕੁਮਾਰ)-ਸਬ ਤਹਿਸੀਲ ਖਨੌਰੀ ਵਿਖੇ ਬਰਨਾਲਾ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਹਿਸੀਲ ਦੇ 'ਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਮੁੱਖ ਮੰਤਰੀ ਨਿਵਾਸ ਤੋਂ ਮਿਲਿਆ ਮੰਗਾਂ ਮੰਨਣ ਦਾ ਧਰਵਾਸਾ

ਸੰਗਰੂਰ, 29 ਜੂਨ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਵੱਲੋਂ ਲੋਕ ਸਭਾ ਦੀ ਜ਼ਿਮਨੀ ਚੋਣ ਮੌਕੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰਦੀਆਂ ਜਥੇਬੰਦੀਆਂ ਨੂੰ 28 ਤੇ 29 ਜੂਨ ਲਈ ਪ੍ਰਮੁੱਖ ਸਕੱਤਰ ਨਵਰਾਜ ਸਿੰਘ ਨਾਲ ਪੈਨਲ ਮੀਟਿੰਗਾਂ ਦਿੱਤੀਆਂ ਸਨ, ਪਰ 28 ਜੂਨ ਨੂੰ ਮੀਟਿੰਗ ਦੀ ...

ਪੂਰੀ ਖ਼ਬਰ »

ਗੁਰਦੁਆਰਾ ਜਨਮ ਸਥਾਨ ਚੀਮਾ ਵਿਖੇ ਧਾਰਮਿਕ ਸਮਾਗਮ

ਚੀਮਾ ਮੰਡੀ, 29 ਜੂਨ (ਦਲਜੀਤ ਸਿੰਘ ਮੱਕੜ)-ਗੁਰਦੁਆਰਾ ਜਨਮ ਸਥਾਨ ਚੀਮਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸਹਿਯੋਗ ਸਦਕਾ ਕਰਵਾਏ ਇਸ ਮੱਸਿਆ ਸਮਾਗਮ ਦੌਰਾਨ ਮਾਤਾ ਭੋਲੀ ਕੌਰ ਬੀਬੀਆਂ ਦੇ ਜਥੇ ਵਲੋਂ ...

ਪੂਰੀ ਖ਼ਬਰ »

ਗੁਰਮਤਿ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 29 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਜਲੂਰ ਦੇ ਗੁਰਦੁਆਰਾ ਸਾਹਿਬ ਵਿਖੇ 11 ਰੋਜ਼ਾ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਲੋਕਲ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿਚ ਕਰੀਬ 55 ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਓ.ਐਸ.ਡੀ. ਘੁਮਾਣ ਨੇ ਬਿਰਧ ਘਰ ਦਾ ਕੀਤਾ ਦੌਰਾ

ਭਵਾਨੀਗੜ੍ਹ, 29 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਘਰਾਚੋਂ ਦੇ ਬਾਬਾ ਸਾਹਿਬ ਦਾਸ ਬਿਰਧ ਘਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁਮਾਣ ਨੇ ਬਿਰਧ ਘਰ ਦਾ ਦੌਰਾ ਕਰਦਿਆਂ ਬਿਰਧ ਘਰ ਵਿਚ ਰਹਿ ਰਹੇ ਬੇਸਹਾਰਾ ਬਜ਼ੁਰਗਾਂ ਦਾ ਹਾਲ-ਚਾਲ ਪੁੱਛਿਆ | ...

ਪੂਰੀ ਖ਼ਬਰ »

ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸੌ ਫ਼ੀਸਦੀ

ਮਲੇਰਕੋਟਲਾ, 29 ਜੂਨ (ਹਨੀਫ਼ ਥਿੰਦ)-ਐਸ.ਐਸ. ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਦਾ ਬਾਰ੍ਹਵੀਂ ਸ਼ੇ੍ਰਣੀ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਸ. ਜਸਵੰਤ ਸਿੰਘ ਅਨੁਸਾਰ ਇਸ ਸਕੂਲ ਦੇ ਸਾਰੇ ਹੀ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ | ...

ਪੂਰੀ ਖ਼ਬਰ »

'ਆਪ' ਸਰਕਾਰ ਵਾਅਦੇ ਪੂਰੇ ਕਰਨ 'ਚ ਨਾਕਾਮ-ਰਣਦੀਪ ਦਿਉਲ

ਧੂਰੀ, 29 ਜੂਨ (ਸੁਖਵੰਤ ਸਿੰਘ ਭੁੱਲਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ 2024 ਦੀ ਚੋਣਾਂ ਪੂਰੀ ਤਿਆਰੀ ਨਾਲ ਲੜ ਕੇ ਪੰਜਾਬ 'ਚ ਚੰਗੇ ਨਤੀਜੇ ਹਾਸਲ ਕਰੇਗੀ ਤੇ ਜਿਸ ਲਈ ਹੁਣ ਤੋਂ ਨੌਜਵਾਨਾਂ ਨੰੂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਧਾਰਮਿਕ ਸਮਾਗਮ

ਚੀਮਾ ਮੰਡੀ, 29 ਜੂਨ (ਦਲਜੀਤ ਸਿੰਘ ਮੱਕੜ)-ਸ਼ੇਰ ਏ ਪੰਜਾਬ ਮਾਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਮੱਸਿਆ ਦਾ ਦਿਹਾੜਾ ਕਸਬੇ ਦੇ ਗੁਰਦੁਆਰਾ ਨਾਨਕਸਰ ਵਿਖੇ ਧਾਰਮਿਕ ਸਮਾਗਮ ਗੁਰਦੁਆਰਾ ਮੈਨੇਜਮੈਂਟ ਅਤੇ ਸਰਬੱਤ ਸੰਗਤ ਵਲੋਂ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਪੰਚਾਇਤ ਦਾ ਕੋਰਮ ਪੂਰਾ ਨਾ ਹੋਣ 'ਤੇ ਪ੍ਰਬੰਧਕ ਲਗਾਇਆ

ਸੰਦੌੜ, 29 ਜੂਨ (ਪੱਤਰ ਪ੍ਰੇਰਕ)-ਗਰਾਮ ਪੰਚਾਇਤ ਕਲਿਆਣ ਦਾ ਕੋਰਮ ਪੂਰਾ ਨਾ ਹੋਣ ਕਾਰਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਮੈਡਮ ਰਿੰਪੀ ਗਰਗ ਨੇ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 200(1) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ ਦਵਿੰਦਰ ਕੁਮਾਰ ਨੂੰ ...

ਪੂਰੀ ਖ਼ਬਰ »

230 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਲਹਿਰਾਗਾਗਾ, 29 ਜੂਨ (ਅਸ਼ੋਕ ਗਰਗ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ 230 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਇੰਚਾਰਜ ਜਾਗਰ ਸਿੰਘ ਗਿੱਲ ਨੇ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ...

ਪੂਰੀ ਖ਼ਬਰ »

ਲਾਈਫ਼ ਗਾਰਡ ਸੀ.ਸੈ. ਸਕੂਲ ਦਾ ਨਤੀਜਾ ਸ਼ਾਨਦਾਰ

ਸੰਗਰੂਰ, 29 ਜੂਨ (ਚੌਧਰੀ ਨੰਦ ਲਾਲਾ ਗਾਂਧੀ)-ਲਾਈਫ਼ ਗਾਰਡ ਸੀਨੀਅਰ ਸੈਕੰਡਰੀ ਸਕੂਲ ਪਿੰਡ ਭਿੰਡਰਾ ਸੰਗਰੂਰ ਦਾ ਨਤੀਜਾ ਇਲਾਕੇ ਵਿਚ ਵਿਸ਼ੇਸ਼ ਪ੍ਰਸੰਸਾ ਦਾ ਕਾਰਨ ਬਣ ਰਿਹਾ ਹੈ | ਸਕੂਲ ਦੇ ਸਾਰੇ ਦੇ ਸਾਰੇ ਵਿਦਿਆਰਥੀ ਪਹਿਲਾ ਦਰਜੇ 'ਚ ਬਹੁਤ ਹੀ ਵਧੀਆ ਅੰਕ ਲੈ ਕੇ ...

ਪੂਰੀ ਖ਼ਬਰ »

ਚੰਗੇ ਕੰਮ ਕਰਨ ਵਾਲੀਆਂ 100 ਸ਼ਖ਼ਸੀਅਤਾਂ ਤੇ 150 ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ-ਹੁਸੈਨ ਸ਼ੇਖ਼

ਮਲੇਰਕੋਟਲਾ, 29 ਜੂਨ (ਹਨੀਫ਼ ਥਿੰਦ)-ਸਮੇਂ-ਸਮੇਂ ਸਿਰ ਸੰਸਥਾਵਾਂ ਵਲੋਂ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਕਦਰਾਂ ਕੀਮਤਾਂ ਦੀ ਲੋਕਾਂ ਵਿਚ ਪਛਾਣ ਕਰਵਾਈ ਜਾਂਦੀ ਹੈ, ਇਸ ਉਪਰਾਲੇ ਤਹਿਤ ਮਲੇਰਕੋਟਲਾ ਦੇ ਲਗਭਗ 100 ...

ਪੂਰੀ ਖ਼ਬਰ »

ਭਾਸ਼ਾ ਦਫ਼ਤਰ ਸੰਗਰੂਰ ਵਿਖੇ ਕਹਾਣੀ ਦਰਬਾਰ ਕਰਵਾਇਆ

ਸੰਗਰੂਰ, 29 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਮਾਤ-ਭਾਸ਼ਾ ਦੇ ਪ੍ਰਚਾਰ ਲਈ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਗਰੂਰ ਡਾ. ਰਣਜੋਧ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਸੰਗਰੂਰ ਵਿਖੇ ਕਹਾਣੀ ਦਰਬਾਰ ਕਰਵਾਇਆ ...

ਪੂਰੀ ਖ਼ਬਰ »

ਹਰੇਕ ਫ਼ੈਕਟਰੀ ਵਾਲੇ ਨੂੰ ਆਪਣਾ ਟਰੀਟਮੈਂਟ ਪਲਾਂਟ ਜ਼ਰੂਰ ਲਗਾਉਣਾ ਚਾਹੀਦੈ-ਸੰਤ ਸੀਚੇਵਾਲ

ਮਲੇਰਕੋਟਲਾ, 29 ਜੂਨ (ਮੁਹੰਮਦ ਹਨੀਫ਼ ਥਿੰਦ)-ਹਰ ਰੋਜ਼ ਪਾਣੀ ਦਾ ਪੱਧਰ ਨੀਵਾਂ ਅਤੇ ਗੰਧਲਾ ਹੁੰਦਾ ਜਾ ਰਿਹਾ ਹੈ, ਇਸ ਨੂੰ ਲੈ ਕੇ ਹਰ ਕੋਈ ਚਿੰਤਤ ਹੈ | ਮਲੇਰਕੋਟਲਾ ਵਿਖੇ ਇਕ ਖੇਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਉੱਘੇ ਵਾਤਾਵਰਨ ਪ੍ਰੇਮੀ ਤੇ ਮੈਂਬਰ ਰਾਜ ...

ਪੂਰੀ ਖ਼ਬਰ »

12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ

ਮਲੇਰਕੋਟਲਾ, 29 ਜੂਨ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਘੋਸ਼ਿਤ 12ਵੀਂ ਜਮਾਤ ਦਾ ਆਲਮਾਈਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਫਿਰਦੌਸ ਪੁੱਤਰੀ ਅਬਦੁਲ ਸੱਤਾਰ 413/500 ਨੰਬਰ ਲੈ ਕੇ ਸਕੂਲ 'ਚੋਂ ਪਹਿਲਾ, ਮਨਤਸ਼ਾ ...

ਪੂਰੀ ਖ਼ਬਰ »

ਦਿਆਨੰਦ ਸਕੂਲ ਦੇ ਦੋ ਬੱਚਿਆਂ ਨੇ ਹਾਸਿਲ ਕੀਤੀ ਮੈਰਿਟ

ਅਹਿਮਦਗੜ੍ਹ, 29 ਜੂਨ (ਪੁਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 12ਵੀਂ ਦੇ ਨਤੀਜਿਆਂ 'ਚ ਦਿਆਨੰਦ ਆਦਰਸ਼ ਵਿਦਿਆਲਿਆ ਸਕੂਲ ਅਹਿਮਦਗੜ੍ਹ ਦੇ ਦੋ ਵਿਦਿਆਰਥੀਆਂ ਨੇ ਪੰਜਾਬ ਵਿਚ ਕਾਮਰਸ ਗਰੁੱਪ ਵਿਚ 8 ਵਾਂ ਅਤੇ 9ਵਾਂ ਸਥਾਨ ਪ੍ਰਾਪਤ ਕਰ ਕੇ ਮੈਰਿਟ ਲਿਸਟ ਵਿਚ ਨਾਂਅ ...

ਪੂਰੀ ਖ਼ਬਰ »

ਸਾਬਕਾ ਸੈਨਿਕਾ ਨੇ 36ਵਾਂ ਰੇਂਜਿੰਗ ਡੇ ਮਨਾਇਆ

ਅਹਿਮਦਗੜ੍ਹ, 29 ਜੂਨ (ਪੁਰੀ)-ਸਾਬਕਾ ਸੈਨਿਕਾ ਐਸੋ: ਵਲੋਂ ਸਥਾਨਕ ਮੂਨ ਵਾਕ ਰਿਜ਼ੋਰਟ ਵਿਖੇ 36ਵਾਂ ਰੇਂਜਿੰਗ ਡੇ ਮਨਾਇਆ ਗਿਆ | 16 ਸਿੱਖ ਐਲ.ਆਈ ਬਟਾਲਿਅਨ ਦੇ ਸਾਬਕਾ ਸੈਨਿਕਾਂ ਦੇ ਪਰਿਵਾਰ ਵੀ ਇਸ ਮੌਕੇ ਸ਼ਾਮਿਲ ਸਨ | ਮੁੱਖ ਮਹਿਮਾਨ ਸੂਬੇਦਾਰ ਨਾਇਕ ਹਰਬੰਸ ਸਿੰਘ ...

ਪੂਰੀ ਖ਼ਬਰ »

ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸਨਮਾਨਿਤ

ਅਹਿਮਦਗੜ੍ਹ, 29 ਜੂਨ (ਪੁਰੀ)-ਸਬ ਡਵੀਜ਼ਨ ਅਹਿਮਦਗੜ੍ਹ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ ਅਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਜਿਨ੍ਹਾਂ ਦੇ ਤਬਾਦਲੇ ਬਾਅਦ ਸਥਾਨਕ ਸੰਸਥਾਵਾਂ ਅਤੇ ਵਿਸ਼ੇਸ਼ ਕਰਕੇ ਤਹਿਸੀਲ ਦਫ਼ਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX