ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਬਠਿੰਡਾ

ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ-ਰਿੰਗ ਰੋਡ 'ਤੇ ਨਾਜਾਇਜ਼ ਕਬਜ਼ੇ ਕਰਕੇ ਬਣਾਏ ਮਕਾਨ ਢਾਹੇ

ਬਠਿੰਡਾ, 29 ਜੂਨ (ਵੀਰਪਾਲ ਸਿੰਘ)-ਅੱਜ ਪੁੱਡਾ ਵਲੋਂ ਰਿੰਗ ਰੋਡ (ਕੈਂਟ ਰੋਡ) ਸਥਿਤ ਨਾਜਾਇਜ਼ ਕਬਜ਼ੇ ਕਰਕੇ ਬਣਾਏ ਮਕਾਨਾਂ 'ਤੇ ਪੀਲਾ ਪੰਜਾ ਚਲਾਇਆ ਗਿਆ | ਹਾਲਾਂਕਿ ਮੌਕੇ 'ਤੇ ਲੋਕਾਂ ਨੇ ਪ੍ਰਸ਼ਾਸਨਿਕ ਕਾਰਵਾਈ ਦਾ ਵਿਰੋਧ ਵੀ ਕੀਤਾ, ਪ੍ਰੰਤੂ ਪੁੱਡਾ ਨੇ ਕਈ ਨਾਜਾਇਜ਼ ਉਸਾਰੀਆਂ ਨੂੰ ਢਾਹ ਸੁੱਟਿਆ | ਇਸੇ ਤਰ੍ਹਾਂ ਪ੍ਰਸ਼ਾਸਨ ਨੇ ਮਾਡਲ ਟਾਊਨ ਫੇਸ-1 ਸਥਿਤ ਕੋਠੀਆਂ ਅੱਗੇ ਗਰਿੱਲਾਂ ਲਗਾ ਕੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਵੀ ਤੋੜ ਦਿੱਤਾ ਗਿਆ | ਜਾਣਕਾਰੀ ਅਨੁਸਾਰ ਸਥਾਨਕ ਮਾਡਲ ਟਾਊਨ ਫੇਸ-1 ਵਿਖੇ ਪੁੱਡਾ ਵਲੋਂ ਕਾਲੋਨੀ ਨੂੰ ਸੁੰਦਰ ਬਣਾਉਣ ਲਈ ਛੱਡੀਆਂ ਗਈਆਂ ਥਾਵਾਂ 'ਤੇ ਪਾਰਕ ਵਗ਼ੈਰਾ ਬਣਾਉਣ ਦੀ ਬਜਾਏ ਲੋਕਾਂ ਵਲੋਂ ਆਪਣੇ ਘਰਾਂ ਅੱਗੇ ਪੁੱਡਾ ਦੀ ਥਾਂ 'ਤੇ ਗਰਿੱਲਾਂ ਅਤੇ ਥੜ੍ਹੇ ਵਗ਼ੈਰਾ ਬਣਾ ਕੇ ਨਾਜਾਇਜ਼ ਕਬਜ਼ੇ ਕਰ ਰੱਖੇ ਸਨ | ਪੁੱਡਾ ਵਲੋਂ ਸਬੰਧਿਤ ਘਰਾਂ ਨੂੰ ਨੋਟਿਸ ਜਾਰੀ ਕਰਕੇ ਇਨ੍ਹਾਂ ਕਬਜ਼ਿਆਂ ਨੂੰ ਛੱਡਣ ਬਾਰੇ ਕਿਹਾ ਗਿਆ ਸੀ ਪਰ ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਨਾ ਛੱਡੇ ਜਾਣ ਤੋਂ ਬਾਅਦ ਅੱਜ ਪੁੱਡਾ ਵਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਜੇ.ਸੀ.ਬੀ. ਦਾ ਪੀਲਾ ਪੰਜਾ ਚਲਾਉਂਦਿਆਂ ਮਾਡਲ ਟਾਊਨ ਫੇਸ-1 ਦੇ ਨਾਜਾਇਜ਼ ਬਣੀਆਂ ਥੜ੍ਹੀਆਂ ਅਤੇ ਲੱਗੀਆਂ ਗਰਿੱਲਾਂ ਨੂੰ ਢਾਹ ਦਿੱਤਾ ਗਿਆ | ਮੌਕੇ 'ਤੇ ਪ੍ਰਸ਼ਾਸਨ ਵਲੋਂ ਕੀਤੀ ਕਾਰਵਾਈ 'ਤੇ ਮੁਹੱਲਾ ਨਿਵਾਸੀਆਂ ਨੇ ਵਿਰੋਧ ਕਰਦਿਆਂ ਕਿਹਾ ਕਿ ਇਹ ਕਾਰਵਾਈ ਕੁਝ ਚੋਣਵੇਂ ਘਰਾਂ 'ਤੇ ਹੀ ਕੀਤੀ ਜਾ ਰਹੀ ਹੈ | ਇਸ ਮਾਮਲੇ 'ਤੇ ਪੁੱਡਾ ਅਧਿਕਾਰੀਆਂ ਨੇ ਕਿਹਾ ਕਿ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਜਿਵੇਂ-ਜਿਵੇਂ ਨੋਟਿਸ ਜਾਰੀ ਹੋਣਗੇ, ਉਸੇ ਤਰ੍ਹਾਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ | ਇਸ ਤਰ੍ਹਾਂ ਹੀ ਪ੍ਰਸ਼ਾਸਨ ਵਲੋਂ ਰਿੰਗ ਰੋਡ ਨੂੰ ਚੌੜਾ ਕਰਕੇ 180 ਫੁੱਟੀ ਬਣਾਏ ਜਾਣ ਕਰਕੇ ਇਸ ਰੋਡ 'ਤੇ ਨਾਜਾਇਜ਼ ਕਬਜ਼ੇ ਕਰਕੇ ਉਸਾਰੇ ਘਰਾਂ 'ਤੇ ਵੀ ਪੀਲਾ ਪੰਜਾ ਚਲਾ ਕੇ ਘਰਾਂ ਨੂੰ ਢਾਹਿਆ ਗਿਆ | ਇਸ ਮੌਕੇ ਲੋਕਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਰਲੇ ਕਰਦੇ ਹੋਏ ਆਪਣੇ ਸਾਮਾਨ ਸੰਭਾਲਣ ਲਈ ਥੋੜ੍ਹਾ ਹੋਰ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਗਈ, ਪਰ ਪ੍ਰਸ਼ਾਸਨ ਨੇ ਆਪਣੀ ਕਾਰਵਾਈ ਨੂੰ ਸਖ਼ਤੀ ਨਾਲ ਜਾਰੀ ਰੱਖਿਆ | ਇਸ ਮੌਕੇ ਪਹੁੰਚੇ ਆਪ ਦੇ ਆਗੂ ਅਤੇ ਵਾਰਡ ਇੰਚਾਰਜ ਅਮਰਪਾਲ ਪਾਲੀ ਵਲੋਂ ਪ੍ਰਸ਼ਾਸਨ ਦੀ ਕਾਰਵਾਈ ਨੂੰ ਰੁਕਵਾਇਆ ਗਿਆ | ਪੁੱਡਾ ਅਧਿਕਾਰੀਆਂ ਵਲੋਂ ਆਪ ਆਗੂ ਨੂੰ ਦਫ਼ਤਰ ਵਿਖੇ ਪਹੁੰਚ ਅਗਲੇਰੀ ਕਾਰਵਾਈ ਤੱਕ ਮੀਟਿੰਗ ਕਰਕੇ ਮਸਲੇ ਹੱਲ ਕਰਨ ਲਈ ਸਹਿਮਤੀ ਪ੍ਰਗਟ ਕਰਦੇ ਹੋਏ ਕਾਰਵਾਈ ਨੂੰ ਰੋਕ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਇਸ ਜਗ੍ਹਾ 'ਤੇ ਲੋਕਾਂ ਵਲੋਂ ਵੱਡੀ ਗਿਣਤੀ 'ਚ ਨਾਜਾਇਜ਼ ਤੌਰ 'ਤੇ ਘਰ ਬਣਾਏ ਹੋਏ ਹਨ, ਜਿਸ ਬਾਰੇ ਪ੍ਰਸ਼ਾਸਨ ਨੇ ਕਬਜਾਧਾਰੀਆਂ ਨੂੰ ਜਗ੍ਹਾ ਖ਼ਾਲੀ ਕਰਨ ਸਬੰਧੀ ਕਈ ਵਾਰ ਨੋਟਿਸ ਵੀ ਭੇਜੇ ਹਨ, ਪਰ ਇਸ ਦੇ ਬਾਵਜੂਦ ਵੀ ਲੋਕਾਂ ਨੇ ਘਰਾਂ ਨੂੰ ਖ਼ਾਲੀ ਨਹੀਂ ਸੀ ਕੀਤਾ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਕਾਰਵਾਈ ਨੂੰ ਅੰਜਾਮ ਦਿੱਤਾ | ਪੀੜਤ ਲੋਕਾਂ ਦਾ ਕਹਿਣਾ ਸੀ ਕਿ ਸਾਨੂੰ ਆਪਣੇ ਖੁੱਲ੍ਹੇ ਘਰ ਛੱਡ 20 ਗਜ਼ ਦੇ ਕੁਆਟਰਾਂ ਵਿਚ ਬਿਨ੍ਹਾਂ ਪਾਣੀ ਬਿਜਲੀ ਤੋਂ ਰਹਿਣਾ ਮੁਸ਼ਕਿਲ ਹੋਵੇਗਾ | ਇਨ੍ਹਾਂ ਪੀੜਤਾਂ ਵਲੋਂ ਸਿਆਸੀ ਸ਼ਹਿ 'ਤੇ ਕੀਤੇ ਗਏ ਉਜਾੜੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ |

ਮਨਿਸਟਰੀਅਲ ਆਗੂਆਂ ਵਲੋਂ ਮੁਅੱਤਲ ਕਰਮਚਾਰੀਆਂ ਦੇ ਆਰਡਰ ਤੁਰੰਤ ਰੱਦ ਕੀਤੇ ਜਾਣ ਦੀ ਮੰਗ

ਬਠਿੰਡਾ, 29 ਜੂਨ (ਅਵਤਾਰ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਮੰਡਲ ਬਠਿੰਡਾ ਦੀ ਮੀਟਿੰਗ ਹਲਕਾ ਦਫ਼ਤਰ ਪ੍ਰਧਾਨ ਰਮਨਦੀਪ ਸਿੰਘ ਅਤੇ ਮੰਡਲ ਪ੍ਰਧਾਨ ਸੰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਮੀਟਿੰਗ ਵਿਚ ਆਗੂਆਂ ਵਲੋਂ ਪਿਛਲੇ ਦਿਨੀਂ ਵੰਡ ਉਪ ਮੰਡਲ ਬਰੀਵਾਲਾ ...

ਪੂਰੀ ਖ਼ਬਰ »

ਸਕੂਲ ਛੱਡ ਚੁੱਕੇ ਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਮੁੜ ਸਿੱਖਿਆ ਨਾਲ ਜੋੜਨ ਲਈ 11 ਜੁਲਾਈ ਤੋਂ ਸਰਵੇ ਹੋਵੇਗਾ ਸ਼ੁਰੂ

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੇ ਸਕੂਲ ਛੱਡ ਚੁੱਕੇ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਮੁੜ ਸਿੱਖਿਆ ਨਾਲ ਜੋੜਕੇ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਸਪੈਸ਼ਲ ਸਰਵੇ 11 ਜੁਲਾਈ 2022 ਤੋਂ ਸ਼ੁਰੂ ਕੀਤਾ ਜਾਵੇਗਾ | ਇਹ ਜਾਣਕਾਰੀ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਗਰਮੀ ਦੀ ਮਾਰ ਕਾਰਨ ਬਜ਼ੁਰਗ ਔਰਤ ਸਮੇਤ 2 ਦੀ ਮੌਤ

ਬਠਿੰਡਾ, 29 ਜੂਨ (ਅਵਤਾਰ ਸਿੰਘ)-ਸਥਾਨਕ ਥਾਣਾ ਕੈਨਾਲ ਕਾਲੋਨੀ ਨੇੜੇ ਇਕ ਛੋਟਾ ਹਾਥੀ ਡਰਾਈਵਰ ਸੀਟ 'ਤੇ ਬੈਠਣ ਲੱਗਾ ਤਾਂ ਅਚਾਨਕ ਗਰਮੀ ਦੀ ਮਾਰ ਨਾ ਝੱਲਦੇ ਬੇਹੋਸ਼ ਹੋਕੇ ਸੜਕ 'ਤੇ ਡਿੱਗ ਗਿਆ, ਜਿਸ ਦੀ ਸੂਚਨਾ ਆਸ-ਪਾਸ ਦੇ ਲੋਕਾਂ ਵਲੋਂ ਤੁਰੰਤ ਸਹਾਰਾ ਜਨ ਸੇਵਾ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਬਠਿੰਡਾ, 29 ਜੂਨ (ਪ.ਪ.)-ਪੰਜਾਬ ਸਰਕਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਸਹਾਇਕ ਸਿਵਲ ਸਰਜਨ ਬਠਿੰਡਾ ਡਾ ਅਨੁਪਮਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਅਰੁਣ ਬਾਂਸਲ ਜ਼ਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਨਸ਼ਾਖੋਰੀ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰਾਂ ਦੇ ਬਾਗ਼ੀ ਸੁਰਾਂ ਕਾਰਨ ਮੇਅਰ ਦੀ ਕੁਰਸੀ 'ਤੇ ਮੰਡਰਾਉਣ ਲੱਗੇ ਖ਼ਤਰੇ ਦੇ ਬੱਦਲ

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਨਗਰ ਨਿਗਮ ਦੇ ਕਾਂਗਰਸੀ ਮੇਅਰ ਦੀ ਕੁਰਸੀ 'ਤੇ ਖ਼ਤਰੇ ਦੇ ਬੱਦਲ ਮੰਡਰਾਉਣ ਲੱਗ ਪਏ ਹਨ, ਜਿਸ ਤਹਿਤ ਲਗਭਗ ਡੇਢ ਦਰਜਨ ਕਾਂਗਰਸ ਪਾਰਟੀ ਨਾਲ ਸਬੰਧਿਤ ਕੌਂਸਲਰ ਹੀ ਮੇਅਰ ਪ੍ਰਤੀ ਸਖ਼ਤ ਰੌਂਅ 'ਚ ਹਨ | ਇਹੀ ਮੁੱਖ ਕਾਰਨ ...

ਪੂਰੀ ਖ਼ਬਰ »

'ਮਾਮਲਾ ਜੇਲ੍ਹ 'ਚੋਂ ਸੋਸ਼ਲ ਮੀਡੀਆ 'ਤੇ ਤਸਵੀਰਾਂ ਅੱਪਲੋਡ ਕਰਨ ਦਾ' ਗੈਂਗਸਟਰ ਮਿੰਟੂ ਤੋਂ ਬਾਅਦ ਉਸ ਦੇ ਸਾਥੀ ਗੈਂਗਸਟਰ ਜਗਰੌਸ਼ਨ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆਂਦਾ

ਬਠਿੰਡਾ, 29 ਜੂਨ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਗੈਂਗਸਟਰ ਸਾਰਜ ਸੰਧੂ ਉਰਫ਼ ਮਿੰਟੂ ਨੂੰ ਜੇਲ੍ਹ 'ਚੋਂ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅੱਪਲੋਡ ਕਰਨ ਸਬੰਧੀ ਦਰਜ ਕੀਤੇ ਗਏ ਮੁਕੱਦਮੇ 'ਚ ਥਾਣਾ ਕੈਂਟ ਦੀ ਪੁਲਿਸ ਵਲੋਂ ਪ੍ਰੋਡਕਸ਼ਨ ...

ਪੂਰੀ ਖ਼ਬਰ »

ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ

ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ ਵਿਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ | ਮਿ੍ਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ...

ਪੂਰੀ ਖ਼ਬਰ »

ਅਢੁੱਕਵੇਂ ਮੌਸਮ 'ਚੋਂ ਉਪਜੇ ਕੀੜਿਆਂ ਨੇ ਸਬਜ਼ੀ ਦੇ ਖੇਤ ਸੁਕਾਏ

ਨਥਾਣਾ, 29 ਜੂਨ (ਗੁਰਦਰਸ਼ਨ ਲੁੱਧੜ)-ਜ਼ਿਆਦਾ ਤਾਪਮਾਨ ਅਤੇ ਹੁੰਮਸ ਵਾਲੇ ਮੌਸਮ ਕਾਰਨ ਜਿੱਥੇ ਖੇਤਾਂ ਵਿਚ ਕੰਮ ਕਰਨ ਵਾਲੇ ਕਾਮੇ ਹਾਲੋਂ ਬੇਹਾਲ ਹੋ ਰਹੇ ਹਨ, ਉਥੇ ਖੇਤਾਂ ਵਿਚ ਖੜੀਆਂ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ | ਵੱਖ-ਵੱਖ ਖੇਤਾਂ ਵਿਚ ਚੱਕਰ ...

ਪੂਰੀ ਖ਼ਬਰ »

-ਮਾਮਲਾ ਬਠਿੰਡਾ ਡੱਬਵਾਲੀ ਸੜਕ ਚੌੜੀ ਕਰਨ ਦਾ- ਜਦੋਂ ਤੱਕ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਸੜਕ ਦਾ ਕੰਮ ਚਾਲੂ ਨਹੀਂ ਕਰਨ ਦੇਵਾਂਗੇ-ਕਿਸਾਨ ਆਗੂ

ਸੰਗਤ ਮੰਡੀ, 29 ਜੂਨ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਸੜਕ ਚੌੜੀ ਕਰਨ ਦੇ ਮੁਆਵਜ਼ੇ ਦੀ ਮੰਗ ਤਹਿਤ ਕਿਸਾਨਾਂ ਵਲੋਂ ਪਿੰਡ ਪਥਰਾਲਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕੀਤੇ ਗਏ ਧਰਨੇ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਨੂੰ ਕੀਤਾ ਕਾਬੂ

ਗੋਨਿਆਣਾ, 29 ਜੂਨ (ਲਛਮਣ ਦਾਸ ਗਰਗ)-ਐਸ ਐਸ ਪੀ ਬਠਿੰਡਾ ਦੇ ਆਦੇਸ਼ਾਂ ਅਨੁਸਾਰ ਥਾਣਾ ਨੇਹੀਂਆਂ ਵਾਲਾ ਦੇ ਮੁੱਖ ਅਫ਼ਸਰ ਬਲਕੌਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ 400 ਨਸ਼ੀਲੀਆਂ ਗੋਲੀਆਂ ਨੂੰ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਜਾਣਕਾਰੀ ...

ਪੂਰੀ ਖ਼ਬਰ »

'ਆਤਮ ਨਿਰਭਰ ਭਾਰਤ' ਵਿਸ਼ੇ ਤਹਿਤ ਸੱਭਿਆਚਾਰਕ ਪ੍ਰੋਗਰਾਮ

ਬਠਿੰਡਾ, 29 ਜੂਨ (ਅਵਤਾਰ ਸਿੰਘ)- ਸ਼ਹਿਰ ਦੀ ਸਮਾਜ ਸੇਵੀ ਤੇ ਭਾਜਪਾ ਆਗੂ ਵੀਨੂੰ ਗੋਇਲ ਵਲੋਂ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਸਮੇਂ ਸਮੇਂ 'ਤੇ ਜਾਗਰੂਕ ਸਮਾਗਮ ਕਰਵਾਏ ਜਾ ਰਹੇ ਹਨ | ਸੋ ਅੱਜ ਵੀਨੂੰ ਗੋਇਲ ਵਲੋਂ ਆਪਣੀ ਅਗਵਾਈ ਹੇਠ 'ਆਤਮਨਿਰਭਰ ਭਾਰਤ' ...

ਪੂਰੀ ਖ਼ਬਰ »

ਗ੍ਰਾਮ ਸਭਾ ਬੁਲਾ ਕੇ ਪੇਂਡੂ ਵਿਕਾਸ ਯੋਜਨਾ ਤਿਆਰ ਕਰਨ ਨੂੰ ਦਿੱਤੀ ਜਾਵੇ ਤਰਜੀਹ

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪ੍ਰਧਾਨ ਮੰਤਰੀ ਆਦਰਸ਼ ਗ੍ਰਾਮੀਣ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀ ਜ਼ਿਆਦਾ ਵਸੋਂ ਵਾਲੇ ਪਿੰਡਾਂ ਵਿਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ...

ਪੂਰੀ ਖ਼ਬਰ »

ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਮੀਟਿੰਗ

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐੱਸ.ਬੀ.ਆਈ. ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੈਟੀ) ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਵਿਕਾਸ ਡਾ. ਰੁਪਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਮੀਟਿੰਗ ਹੋਈ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸ਼ਾਮਲਾਤ ਜ਼ਮੀਨਾਂ ਦੇ ਮਾਲਕੀ ਹੱਕ ਕਿਸਾਨਾਂ ਨੂੰ ਦਿੱਤੇ ਜਾਣ-ਰਜਨੀਸ਼ ਰਾਜੂ

ਗੋਨਿਆਣਾ, 29 ਜੂਨ (ਲਛਮਣ ਦਾਸ ਗਰਗ)-ਰਜਨੀਸ਼ ਰਾਜੂ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ ਗੋਨਿਆਣਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਹਰਰਾਏਪੁਰ, ਖੇਮੂਆਣਾ ਅਤੇ ਜੰਡਾਂਵਲਾ ਦੇ ਕਿਸਾਨ ਜਿਹੜੇ ਕਿ ਦੇਸ਼ ਦੇ ਆਜ਼ਾਦ ਹੋਣ ...

ਪੂਰੀ ਖ਼ਬਰ »

ਸ਼ਾਮਲਾਤ ਜ਼ਮੀਨਾਂ ਦੇ ਮਾਲਕੀ ਹੱਕ ਕਿਸਾਨਾਂ ਨੂੰ ਦਿੱਤੇ ਜਾਣ-ਰਜਨੀਸ਼ ਰਾਜੂ

ਗੋਨਿਆਣਾ, 29 ਜੂਨ (ਲਛਮਣ ਦਾਸ ਗਰਗ)-ਰਜਨੀਸ਼ ਰਾਜੂ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ ਗੋਨਿਆਣਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਹਰਰਾਏਪੁਰ, ਖੇਮੂਆਣਾ ਅਤੇ ਜੰਡਾਂਵਲਾ ਦੇ ਕਿਸਾਨ ਜਿਹੜੇ ਕਿ ਦੇਸ਼ ਦੇ ਆਜ਼ਾਦ ਹੋਣ ...

ਪੂਰੀ ਖ਼ਬਰ »

ਟੈਕਨੀਕਲ ਯੂਨੀਵਰਸਿਟੀ ਵਲੋਂ ਮੈਰਿਟ ਸੂਚੀ 'ਚ ਪਹਿਲੇ 5 ਪੀ. ਐਸ. ਈ. ਬੀ. ਵਿਦਿਆਰਥੀਆਂ ਨੂੰ ਟਿਊਸ਼ਨ ਫ਼ੀਸ ਮੁਆਫ਼ੀ ਸਕਾਲਰਸ਼ਿਪ ਦੀ ਪੇਸ਼ਕਸ਼

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ 'ਚ ਵਧੀਆਂ ਪ੍ਰਦਰਸ਼ਨ ਕਰਨ ਵਾਲੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਸੰਸਥਾ ਦੇ ਜਗਮਨਦੀਪ ਕੌਰ ਨੇ ਆਈਲੈਟਸ 'ਚੋਂ 7.5 ਬੈਂਡ ਲਏ

ਭਗਤਾ ਭਾਈਕਾ, 29 ਜੂਨ (ਸੁਖਪਾਲ ਸਿੰਘ ਸੋਨੀ)-ਸੰਤ ਬਲਵੀਰ ਸਿੰਘ ਸਕੂਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀਆਂ ਵਲੋਂ ਆਏ ਦਿਨ ਆਈਲੈਟਸ ਵਿਚ ਮੱਲਾਂ ਮਾਰੀਆਂ ਜਾ ਰਹੀਆ ਹਨ | ਸੰਸਥਾ ਦੇ ਸੰਚਾਲਕ ਜਸਅਮਨਦੀਪ ਸਿੰਘ ਬਰਾੜ ਨੇ ਸੰਸਥਾ ਦੀਆਂ ਤਾਜ਼ਾ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚੱਲਦਿਆਂ ਮਜ਼ਦੂਰ ਵਲੋਂ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ

ਮੌੜ ਮੰਡੀ, 29 ਜੂਨ (ਗੁਰਜੀਤ ਸਿੰਘ ਕਮਾਲੂ)-ਭਾਵੇਂਕਿ ਪੰਜਾਬ ਅੰਦਰ ਸੱਤਾ ਤਬਦੀਲੀ ਹੋ ਚੁੱਕੀ ਹੈ ਅਤੇ ਮੌਜੂਦਾ ਸਰਕਾਰ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਹੁਣ ਕਿਸੇ ਵੀ ਕਿਸਾਨ ਮਜ਼ਦੂਰ ਨੂੰ ਖ਼ੁਦਕੁਸ਼ੀ ਨਹੀ ਕਰਨ ਦਿੱਤੀ ਜਾਵੇਗੀ | ਪਰ ਪੰਜਾਬ ਅੰਦਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੀਆਂ 3 ਵਿਦਿਆਰਥਣਾਂ ਦੀ ਯੂ. ਪੀ. ਐਲ. ਕੰਪਨੀ 'ਚ ਹੋਈ ਪਲੇਸਮੈਂਟ

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਾਫ਼ਟ ਸਕਿੱਲਜ਼ ਦਾ ਵਿਕਾਸ ਵੀ ਕੀਤਾ ਜਾ ਰਿਹਾ ਹੈ ਜਿਸ ਸਦਕਾ ਇਸ ਸੰਸਥਾ ਦੇ ਵਿਦਿਆਰਥੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਉਡੀਕ ਲਈ ਧਰਨਾ ਜਾਰੀ
ਕਿਸਾਨਾਂ ਵਲੋਂ ਸ਼ਾਮਲਾਟ ਜ਼ਮੀਨਾਂ ਖ਼ਾਤਰ ਬੰਦ ਕੀਤੀ ਗਈ ਐਨ ਐਚ-54 ਹਾਈਵੇ ਏ.ਡੀ.ਸੀ. ਦੇ ਵਿਸ਼ਵਾਸ ਤੋਂ ਬਾਅਦ ਖੋਲ੍ਹੀ

ਗੋਨਿਆਣਾ, 29 ਜੂਨ (ਲਛਮਣ ਦਾਸ ਗਰਗ)-6 ਪਿੰਡਾਂ ਦੇ ਕਿਸਾਨਾਂ ਵਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਾਮਲਾਟ ਜ਼ਮੀਨਾਂ ਲਈ ਪਿਛਲੇ ਦੋ ਦਿਨਾਂ ਤੋਂ ਸਰਕਾਰ ਦੇ ਖ਼ਿਲਾਫ਼ ਗੋਨਿਆਣਾ ਮੰਡੀ ਕੋਲ ਬੰਦ ਕੀਤੀ ਗਈ ਨੈਸ਼ਨਲ ਹਾਈਵੇਂ-54 ਬਠਿੰਡਾ ਸ਼੍ਰੀ ਅੰਮਿ੍ਤਸਰ ਸਾਹਿਬ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸ਼ਾਮਲਾਟ ਜ਼ਮੀਨਾਂ ਖ਼ਾਤਰ ਬੰਦ ਕੀਤੀ ਗਈ ਐਨ ਐਚ-54 ਹਾਈਵੇ ਏ.ਡੀ.ਸੀ. ਦੇ ਵਿਸ਼ਵਾਸ ਤੋਂ ਬਾਅਦ ਖੋਲ੍ਹੀ

ਗੋਨਿਆਣਾ, 29 ਜੂਨ (ਲਛਮਣ ਦਾਸ ਗਰਗ)-6 ਪਿੰਡਾਂ ਦੇ ਕਿਸਾਨਾਂ ਵਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਾਮਲਾਟ ਜ਼ਮੀਨਾਂ ਲਈ ਪਿਛਲੇ ਦੋ ਦਿਨਾਂ ਤੋਂ ਸਰਕਾਰ ਦੇ ਖ਼ਿਲਾਫ਼ ਗੋਨਿਆਣਾ ਮੰਡੀ ਕੋਲ ਬੰਦ ਕੀਤੀ ਗਈ ਨੈਸ਼ਨਲ ਹਾਈਵੇਂ-54 ਬਠਿੰਡਾ ਸ਼੍ਰੀ ਅੰਮਿ੍ਤਸਰ ਸਾਹਿਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਜਟ 2022-23 'ਚ ਮੁਲਾਜ਼ਮਾਂ/ ਪੈਨਸ਼ਨਰਾਂ ਦੀ ਅਣਦੇਖੀ ਕਰਨ ਵਿਰੁੱਧ ਰੋਸ ਰੈਲੀ

ਲਹਿਰਾ ਮੁਹੱਬਤ, 29 ਜੂਨ (ਸੁਖਪਾਲ ਸਿੰਘ ਸੁੱਖੀ)-ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਗੁਰੁ ਹਰਿਗੋਬਿੰਦ ਥਰਮਲ ਪਲਾਂਟ ਦੇ ਆਗੂਆਂ ਅਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਪੇਸ਼ ਕੀਤੇ ਬਜਟ ਵਿਚ ਮੁਲਾਜ਼ਮਾਂ/ ਪੈਨਸ਼ਨਰਾਂ ਦੀਆ ਮੰਗਾਂ ਨੂੰ ਬਜਟ ਵਿਚ ਨਾ ਵਿਚਾਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ 'ਕਣਕ' ਦੀ ਬਜਾਏ 'ਆਟਾ' ਦੇਣ ਦੀ ਯੋਜਨਾ 'ਤੇ ਮੁੜ ਵਿਚਾਰ ਕਰੇ-ਗਹਿਰੀ

ਬਠਿੰਡਾ, 29 ਜੂਨ (ਸੱਤਪਾਲ ਸਿੰਘ ਸਿਵੀਆਂ)-ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਆਟਾ-ਦਾਲ ਸਕੀਮ ਤਹਿਤ ਦਿੱਤੀ ਜਾਣ ਵਾਲੀ ਕਣਕ ਦੀ ਬਜਾਏ ਹੁਣ ਆਟਾ ਦੇਣ ਦੀ ਤਿਆਰ ਕੀਤੀ ਜਾ ਰਹੀ ਸਕੀਮ 'ਤੇ ਸੂਬਾ ਸਰਕਾਰ ਮੁੜ ਵਿਚਾਰ ਕਰੇ | ਇਨ੍ਹਾਂ ...

ਪੂਰੀ ਖ਼ਬਰ »

ਫ਼ਰਜ਼ੀ ਦਸਤਾਵੇਜ਼ਾਂ 'ਤੇ ਜ਼ਮਾਨਤ ਕਰਵਾਉਣ ਦੇ ਦੋਸ਼ 'ਚ ਇਕ ਔਰਤ ਸਮੇਤ ਛੇ ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ, 29 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਜ਼ਿਲ੍ਹਾ ਅਦਾਲਤ 'ਚ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਜ਼ਮਾਨਤ ਕਰਵਾਉਣ ਦਾ ਯਤਨ ਕਰਨ ਦੇ ਅਰੋਪ ਵਿਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਔਰਤ ਸਮੇਤ 6 ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਕਸ਼ਿਸ਼ ਗੋਇਲ ਨੇ 490 ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ ਅੱਠਵਾਂ ਸਥਾਨ ਕੀਤਾ ਹਾਸਲ

ਰਾਮਪੁਰਾ ਫੂਲ, 29 ਜੂਨ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਬੀਤੇ ਦਿਨੀਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ (ਕਾਮਰਸ ਗਰੁੱਪ) ਵਿਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਫੂਲ ਦੀ ਹੋਣਹਾਰ ਵਿਦਿਆਰਥਣ ਕਸ਼ਿਸ਼ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਨਤੀਜਾ ਸ਼ਾਨਦਾਰ ਰਿਹਾ

ਭੁੱਚੋ ਮੰਡੀ, 29 ਜੂਨ (ਬਿੱਕਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਭੁੱਚੋ ਮੰਡੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ 'ਚ ਗਰਮੀ ਦੀਆਂ ਛੁੱਟੀਆਂ ਦੀਆਂ ਗਤੀਵਿਧੀਆਂ

ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਗਰਮੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਕਈ ਸਾਰੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਵੱਡਿਆਂ ਦੇ ਕਿੱਕਰਾਂ ਵਾਲੇ ਰਕਬਿਆਂ ਨੂੰ ਵੱਡੇ ਮੁਆਵਜ਼ਿਆਂ ਨੇ ਆਮ ਕਿਸਾਨ ਸੰਘਰਸ਼ ਦੇ ਰਾਹ ਪਾਏ

ਡੱਬਵਾਲੀ, 29 ਜੂਨ (ਇਕਬਾਲ ਸਿੰਘ ਸ਼ਾਂਤ)-ਭਾਰਤ ਮਾਲਾ ਤਹਿਤ ਸੜਕੀ ਵਿਕਾਸ ਤਹਿਤ ਅੰਮਿ੍ਤਸਰ-ਜਾਮਨਗਰ ਐਕਸਪ੍ਰੈਸ ਵੇਅ ਲਈ ਖਾਸ-ਵੱਡਿਆਂ ਅਤੇ ਤਕਨੀਕੀ ਦਸਤਾਵੇਜ਼ੀ ਘੰੁਡੀਆਂ ਨੇ ਜ਼ਮੀਨ ਗ੍ਰਹਿਣ ਦੇ ਐਵਾਰਡ ਵਿੱਚ ਜ਼ਮੀਨ-ਅਸਮਾਨ ਦੇ ਪਾੜੇ ਨੇ ਸੈਂਕੜੇ ਆਮ ਕਿਸਾਨਾਂ ...

ਪੂਰੀ ਖ਼ਬਰ »

ਐਕਸ ਗ੍ਰੇਸ਼ੀਆ ਲਈ ਪ੍ਰਤੀਬੇਨਤੀਆਂ ਪ੍ਰਾਪਤ ਕਰਨੀਆਂ ਬਣਾਈਆਂ ਜਾਣ ਯਕੀਨੀ

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਸਰਕਾਰ, ਮਾਲ, ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਜਾਰੀ ਪੱਤਰ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਕੋਵਿਡ-19 ਨਾਲ ਮੌਤ ਕਾਰਨ ਪ੍ਰਭਾਵਿਤ ਪਰਿਵਾਰਾਂ ਤੋਂ ਐਕਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX