ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਖੰਨਾ / ਸਮਰਾਲਾ

ਮਾਮਲਾ ਦਿੱਲੀ-ਕੱਟੜਾ ਮਾਰਗ ਬਣਾਉਣ ਲਈ ਜ਼ਮੀਨਾਂ ਅਕਵਾਇਰ ਕਰਨ ਦਾ

ਕਾਲਖ ਵਿਖੇ ਭਾਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਵਿਸ਼ਾਲ ਰੈਲੀ

ਡੇਹਲੋਂ, 29 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਲਾਗਲੇ ਪਿੰਡਾਂ ਅੰਦਰ ਬਣਨ ਵਾਲੇ ਭਾਰਤਮਾਲਾ ਪ੍ਰਾਜੈਕਟ ਤਹਿਤ ਦਿੱਲੀ-ਕੱਟੜਾ ਮਾਰਗ ਅਤੇ ਹੋਰਨਾਂ ਸੜਕਾਂ ਬਣਾਉਣ ਲਈ ਜ਼ਮੀਨਾਂ ਅਕਵਾਇਰ ਕਰਨ ਦੇ ਖ਼ਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਕਾਲਖ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਆਗੂਆਂ ਵਲੋਂ ਧੱਕੇ ਨਾਲ ਜ਼ਮੀਨਾਂ ਬਿਨਾਂ ਪੈਸੇ ਦਿੱਤੇ ਐਕਵਾਇਰ ਕਰਨ ਦੇ ਦੋਸ਼ ਸਰਕਾਰਾਂ 'ਤੇ ਲਗਾਏ ਗਏ¢ ਦੱਸਣਯੋਗ ਹੈ ਕਿ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵਲੋਂ ਪ੍ਰਤੀ ਏਕੜ ਸਿਰਫ 50 ਲੱਖ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਦਕਿ 20 ਫੁੱਟ ਉੱਚੇ ਰੋਡ ਬਣਨ ਕਾਰਨ ਕਿਸਾਨਾਂ ਨੂੰ ਬਾਕੀ ਰਹਿੰਦੀਆਂ ਜ਼ਮੀਨਾਂ ਬੇਕਾਰ ਹੋ ਜਾਣ ਦਾ ਖ਼ਦਸ਼ਾ ਹੈ, ਜਿਸ ਲਈ ਕਿਸਾਨ ਪ੍ਰਤੀ ਏਕੜ ਸਵਾ ਕਰੋੜ ਰੁਪਿਆ ਪ੍ਰਤੀ ਏਕੜ ਮੁਆਵਜ਼ਾ ਦੀ ਮੰਗ ਕਰ ਰਹੇ ਹਨ¢ ਵਿਸ਼ਾਲ ਇਕੱਤਰਤਾ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਵੱਡੇ ਹਾਈਵੇ ਕਿਸਾਨਾਂ ਮਜ਼ਦੂਰਾਂ ਲਈ ਨਹੀਂ ਸਗੋਂ ਵੱਡੇ ਕਾਰਪੋਰੇਟਾਂ ਦਾ ਮਾਲ ਸਸਤਾ ਅਤੇ ਸੁਖਾਲਾ ਢੋਹਣ ਲਈ ਬਣਾਏ ਜਾ ਰਹੇ ਹਨ, ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਖੋਹ ਕੇ ਉਨ੍ਹਾਂ ਨੂੰ ਰੋਟੀ ਰੁਜ਼ਗਾਰ ਤੋਂ ਵਿਰਵਾ ਕੀਤਾ ਜਾ ਰਿਹਾ ਹੈ, ਉਨ੍ਹਾਂ ਦੀਆਂ ਪੱਕੀਆਂ ਫ਼ਸਲਾਂ ਵਾਹ ਦਿੱਤੀਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਨਿਗੂਣੇ ਭਾਅ ਦੇ ਦਿੱਤੇ ਗਏ, ਪਰ ਮੁਆਵਜ਼ੇ ਦਾ ਧੇਲਾ ਤਕ ਨਹੀ ਚੁੱਕਿਆ ਤੇ ਫਿਰ ਵੀ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਕਬਜ਼ਾ ਕਰ ਲਿਆ ਗਿਆ ¢ ਉਨ੍ਹਾਂ ਕਿਸਾਨਾਂ ਨੂੰ ਸੰਘਰਸ਼ ਦੇ ਮੈਦਾਨ ਵਿਚ ਨਿੱਤਰਨ ਦਾ ਸੱਦਾ ਦਿੱਤਾ ਅਤੇ ਵਿਸ਼ਵਾਸ ਦਿਵਾਇਆ ਕਿ ਭਾਕਿਯੂ ਏਕਤਾ ਉਗਰਾਹਾਂ ਵਲੋਂ ਜਿੱਤ ਤਕ ਕਿਸਾਨ ਘੋਲ ਦਾ ਡਟਵਾਂ ਸਾਥ ਦਿੱਤਾ ਜਾਵੇਗਾ¢ ਇਸ ਸਮੇਂ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਬਠਿੰਡਾ ਡੱਬਵਾਲੀ ਰਾਸ਼ਟਰੀ ਮਾਰਗ ਨੂੰ 6 ਮਾਰਗੀ ਕਰਨ ਦੇ ਮਕਸਦ ਨਾਲ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਹੀ ਨੋਟੀਫ਼ਿਕੇਸ਼ਨ ਜਾਰੀ ਕਰਕੇ ਧੱਕੇ ਨਾਲ ਕਿਸਾਨਾਂ ਦੀ ਜ਼ਮੀਨ ਅਕਵਾਇਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ, ਜਦਕਿ ਜਨਕ ਸਿੰਘ ਭੁਟਾਲ ਸੂਬਾ ਮੀਤ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਨੀਪੱਥ ਯੋਜਨਾ ਦਾ ਫ਼ੈਸਲਾ ਤੁਰੰਤ ਰੱਦ ਕਰਨਾ ਚਾਹੀਦਾ ਹੈ¢ ਇਸ ਸਮੇਂ ਸੂਬਾ ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾ, ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਬਿਕਰਜੀਤ ਸਿੰਘ ਕਾਲਖ, ਚਰਨ ਸਿੰਘ ਨੂਰਪੁਰਾ, ਚਮਕੌਰ ਸਿੰਘ ਨੈਣੇਵਾਲ, ਰਾਮ ਸਿੰਘ ਬਾਘਾ ਭੈਣੀ, ਭੈਣ ਬਚਿੱਤਰ ਕੌਰ ਮੋਗਾ, ਵਿੰਦਰਪਾਲ ਕੌਰ ਭਦੌੜ, ਜਸਵਿੰਦਰ ਸਿੰਘ ਬਰਾਸ, ਅਮਰਜੀਤ ਸਿੰਘ ਮੋਗਾ, ਕੁਲਵਿੰਦਰ ਸਿੰਘ ਭੂਦਨ, ਮੋਹਨ ਸਿੰਘ ਜਲੰਧਰ, ਰਣਜੀਤ ਕੌਰ ਰਟੋਲ ਜਗਤਾਰ ਸਿੰਘ, ਸੁਦਾਗਰ ਸਿੰਘ ਘੁਡਾਣੀ ਜ਼ਿਲ੍ਹਾ ਜਨਰਲ ਸਕੱਤਰ ਸਮੇਤ ਆਗੂਆਂ ਵਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦਾ ਉਜਾੜਾ ਬੰਦ ਨਾ ਕੀਤਾ ਤਾਂ ਤਿੱਖੇ ਸੰਘਰਸ਼ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ |

ਕੋਟਆਗਾਂ ਵਿਖੇ ਪ੍ਰਸ਼ਾਸਨ ਦੀ ਮਦਦ ਨਾਲ ਅਕਵਾਇਰ ਕੀਤੀ ਜ਼ਮੀਨ 'ਤੇ ਕਿਸਾਨਾਂ ਝੋਨਾ ਲਗਾਇਆ

ਦਿੱਲੀ-ਕੱਟੜਾ ਮਾਰਗ ਬਣਾਉਣ ਲਈ 25 ਜੂਨ ਨੂੰ ਭਾਰੀ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਪਿੰਡ ਕੋਟਆਗਾਂ ਵਿਖੇ ਕਰੀਬ 2.5 ਕਿੱਲੋਮੀਟਰ ਜ਼ਮੀਨ ਅਕਵਾਇਰ ਕੀਤੀ ਗਈ ਸੀ ਤੇ ਉਸ ਦਿਨ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਵਿਧਾਇਕ ਸੌਂਦ ਨੇ ਵਿਧਾਨ ਸਭਾ 'ਚ ਖੰਨਾ ਦੇ ਅਹਿਮ ਮੁੱਦੇ ਉਠਾਏ

ਖੰਨਾ, 29 ਜੂਨ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿਚ ਹਲਕਾ ਖੰਨਾ ਦੇ 'ਆਪ' ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਹਲਕੇ ਦੇ ਕੁੱਝ ਅਹਿਮ ਮੁੱਦੇ ਉਠਾਏ | ਉਨ੍ਹਾਂ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਆਧੁਨਿਕਰਨ ਕਰਨ ਦੀ ਮੰਗ ...

ਪੂਰੀ ਖ਼ਬਰ »

ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਐੱਸ.ਡੀ.ਐਮ. ਮਨਜੀਤ ਕੌਰ ਖ਼ੁਦ ਆਏ ਸੜਕਾਂ 'ਤੇ

ਖੰਨਾ, 29 ਜੂਨ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਅਮਲੋਹ ਰੋਡ ਅਤੇ ਜੀ. ਟੀ. ਰੋਡ 'ਤੇ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰਕੇ ਸ਼ਹਿਰ ਦੀ ਸੁੰਦਰਤਾ ਨੂੰ ਵਿਗਾੜਨ ਦੇ ਨਾਲ-ਨਾਲ ਹਾਦਸਿਆਂ ਨੂੰ ਸੱਦਾ ਦੇਣ ਵਾਲੇ ਕਬਜ਼ਾ ਧਾਰੀਆਂ ਖ਼ਿਲਾਫ ਅੱਜ ਐੱਸ. ਡੀ. ਐਮ. ਖੰਨਾ ਮਨਜੀਤ ਕੌਰ ...

ਪੂਰੀ ਖ਼ਬਰ »

6 ਵਿਅਕਤੀਆਂ ਕੋਲੋਂ 60 ਲੱਖ 89 ਹਜ਼ਾਰ ਰੁਪਏ ਬਰਾਮਦ

ਖੰਨਾ, 29 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪਿ੍ਸਟਾਈਨ ਮਾਲ ਨੇੜੇ ਜੀ. ਟੀ. ਰੋਡ ਖੰਨਾ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਵੱਖ-ਵੱਖ ਗੱਡੀਆਂ ਦੀ ਜਾਂਚ ਦੌਰਾਨ 6 ਵਿਅਕਤੀਆਂ ਕੋਲੋਂ 60 ਲੱਖ 89 ਹਜਾਰ ਰੁਪਏ ਬਰਾਮਦ ਕੀਤੇ ਗਏ¢ ਥਾਣਾ ਸਿਟੀ 2 ਖੰਨਾ ਦੇ ਐੱਸ. ਐੱਚ. ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ 12ਵੀਂ ਜਮਾਤ ਦੇ ਨਤੀਜੇ ਸ਼ਾਨਦਾਰ

ਰਜਨੀ ਜੱਸਲ ਨੇ 95 ਪ੍ਰਤੀਸ਼ਤ ਨੰਬਰ ਲੈ ਕੇ ਸਕੂਲ 'ਚੋਂ ਦੂਸਰਾ ਸਥਾਨ ਮੱਲਿਆ ਖੰਨਾ, 29 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ 12ਵੀਂ ਕਲਾਸ ਦੇ ਐਲਾਨ ਨਤੀਜਿਆਂ 'ਚੋਂ ਅਚਾਰਿਆ ਆਤਮਾ ਰਾਮ ਜੈਨ ਗਰਲ ਸੀਨੀਅਰ ਸੈਕੰਡਰੀ ਸਕੂਲ, ਖੰਨਾ ਦੀ ...

ਪੂਰੀ ਖ਼ਬਰ »

ਦੁਸਹਿਰਾ ਗਰਾਊਾਡ 'ਚੋਂ ਨਾਮਾਲੂਮ ਵਿਅਕਤੀ ਦੀ ਲਾਸ਼ ਮਿਲੀ

ਖੰਨਾ, 29 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਨੂੰ ਦੁਸਹਿਰਾ ਗਰਾਊਾਡ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਜਗਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੁਸਹਿਰਾ ਗਰਾਊਾਡ ਖੰਨਾ ...

ਪੂਰੀ ਖ਼ਬਰ »

ਮਾਲਵੇ ਦੇ ਇਤਿਹਾਸਕ 141 ਸਾਲ ਪੁਰਾਣੇ ਜੌੜੇਪੁਲਾਂ ਦੀ ਹਾਲਤ ਹੋਈ ਬੇਹੱਦ ਖ਼ਸਤਾ

ਕੁੱਪ ਕਲਾਂ, 29 ਜੂਨ (ਮਨਜਿੰਦਰ ਸਿੰਘ ਸਰੌਦ)-ਪੰਜਾਬ ਦੇ ਮਾਲਵਾ ਖਿੱਤੇ ਅੰਦਰ ਕਾਫ਼ੀ ਮਕਬੂਲੀਅਤ ਹਾਸਲ ਮਾਲੇਰਕੋਟਲਾ-ਖੰਨਾ ਮੁੱਖ ਸੜਕ 'ਤੇ ਸਥਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਅਤੇ ਪਾਇਲ ਨੂੰ ਆਪਸ ਵਿਚ ਜੋੜਦੇ ਇਤਿਹਾਸਕ ਜੌੜੇਪੁਲਾਂ ਦੀ ਹਾਲਤ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਸ਼ਹੀਦ ਨਾਇਕ ਸਵਰਨਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

ਖੰਨਾ, 29 ਜੂਨ (ਹਰਜਿੰਦਰ ਸਿੰਘ ਲਾਲ)-ਦੇਸ਼ ਦੇ ਬਾਡਰਾਂ ਦੀ ਰੱਖਿਆ ਕਰਦਾ ਇਤਿਹਾਸਕ ਨਗਰ ਪਿੰਡ ਸਲੌਦੀ ਸਿੰਘਾਂ ਦੀ ਦਾ ਵਾਸੀ ਸ਼ਹੀਦ ਨਾਇਕ ਸਵਰਨਜੀਤ ਸਿੰਘ ਬੀਤੇ ਦਿਨੀਂ ਲੇਹ ਲਦਾਖ਼ 'ਚ ਸ਼ਹੀਦੀ ਪ੍ਰਾਪਤ ਕਰ ਗਿਆ ਸੀ¢ ਸ਼ਹੀਦ ਨਾਇਕ ਸਵਰਨਜੀਤ ਸਿੰਘ ਦਾ ਸ਼ਰਧਾਂਜਲੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਮਰਾਲਾ ਦੇ ਬਾਰ੍ਹਵੀਂ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸਮਰਾਲਾ, 29 ਜੂਨ (ਕੁਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2021-2022 ਦੇ ਬਾਰ੍ਹਵੀਂ ਦੇ ਐਲਾਨੇ ਗਏ ਨਤੀਜਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡਿਆਂ ਸਮਰਾਲਾ ਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ¢ ਜਿਨ੍ਹਾਂ ...

ਪੂਰੀ ਖ਼ਬਰ »

100 ਅੰਮਿ੍ਤਧਾਰੀ ਲੜਕੀਆਂ ਲਈ ਧਰਮ ਪ੍ਰਚਾਰ ਕਮੇਟੀ ਵਲੋਂ ਮੁਫ਼ਤ ਵਿੱਦਿਆ ਦਾ ਪ੍ਰਬੰਧ ਕੀਤਾ ਗਿਆ-ਪਿ੍ੰਸੀਪਲ ਕੁਲਦੀਪ ਕੌਰ

ਖੰਨਾ, 29 ਜੂਨ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ, ਕੋਟਾਂ ਅਜਿਹੀ ਕੋ ਐਜੂਕੇਸ਼ਨਲ ਵਿੱਦਿਅਕ ਸੰਸਥਾ ਹੈ ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਯੂ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX