ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਬਰਨਾਲਾ

ਡੀ.ਸੀ. ਵਲੋਂ ਸਿੱਖਿਆ ਵਿਭਾਗ ਦੀ ਹਰਿਆਵਲ ਮੁਹਿੰਮ ਸੰਬੰਧੀ ਕੰਟਰੋਲ ਰੂਮ ਦਾ ਉਦਘਾਟਨ

ਬਰਨਾਲਾ, 29 ਜੂਨ (ਅਸ਼ੋਕ ਭਾਰਤੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਸਿੱਖਿਆ ਵਿਭਾਗ ਦੀ ਹਰਿਆਵਲ ਮੁਹਿੰਮ ਸਬੰਧੀ ਬਣੇ ਕੰਟਰੋਲ ਰੂਮ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਡਾ: ਹਰੀਸ਼ ਨਈਅਰ ਵਲੋਂ ਕੀਤਾ ਗਿਆ | ਇਸ ਮੌਕੇ ਡਾ: ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੂੰ ਹਰਿਆ-ਭਰਿਆ ਬਣਾਉਣ ਲਈ 6 ਲੱਖ ਦੇ ਕਰੀਬ ਬੂਟੇ ਲਾਏ ਜਾਣਗੇ, ਜਿਸ ਵਿਚ ਸਿੱਖਿਆ ਵਿਭਾਗ ਅਹਿਮ ਭੂਮਿਕਾ ਨਿਭਾਏਗਾ | ਸਿੱਖਿਆ ਵਿਭਾਗ ਵਲੋਂ ਜਿੱਥੇ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਬੂਟੇ ਲਾਏ ਜਾਣ, ਉੱਥੇ ਪਿੰਡਾਂ ਵਿਚ ਅਧਿਆਪਕਾਂ ਦੀ ਮਦਦ ਨਾਲ ਹੋਰ ਖ਼ਾਲੀ ਥਾਵਾਂ ਦੀ ਸ਼ਨਾਖ਼ਤ ਵੀ ਕੀਤੀ ਜਾ ਸਕਦੀ ਹੈ | ਉਨ੍ਹਾਂ ਆਖਿਆ ਕਿ ਜ਼ਿਲ੍ਹੇ 'ਚ ਬੂਟੇ ਲਗਾਉਣ ਲਈ ਮਗਨਰੇਗਾ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲਈ ਜਾਵੇਗੀ | ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਖੇਤਰਾਂ ਵਿਚ ਤਿ੍ਵੈਣੀਆਂ ਲਾਉਣ ਦੀ ਵੀ ਪਹਿਲਕਦਮੀ ਕਰਨ ਤਾਂ ਜੋ ਅਸੀਂ ਆਪਣੇ ਰਵਾਇਤੀ ਰੁੱਖਾਂ ਦੀ ਹੋਂਦ ਬਚਾ ਸਕੀਏ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਆਖਿਆ ਕਿ ਜਿੱਥੇ ਸਕੂਲੀ ਵਿਦਿਆਰਥੀ ਇਕ-ਇਕ ਬੂਟਾ ਲਾਉਣਗੇ, ਉੱਥੇ ਇਸ ਦੀ ਸੰਭਾਲ ਵੀ ਕਰਨਗੇ ਤਾਂ ਜੋ ਉਹ ਵਾਤਾਵਰਨ ਬਚਾਉਣ ਪ੍ਰਤੀ ਸੁਚੇਤ ਹੋ ਸਕਣ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸਕੂਲਾਂ ਵਿਚ ਰੂਫ ਟਾਪ ਹਾਰਵੈਸਟਿੰਗ ਸਿਸਟਮ ਬਣਾਉਣ ਦਾ ਕੰਮ ਚੱਲ ਰਿਹਾ ਹੈ ਤਾਂ ਜੋ ਛੱਤਾਂ ਤੋਂ ਡਿੱਗਦੇ ਮੀਂਹ ਦੇ ਪਾਣੀ ਨੂੰ ਧਰਤੀ ਹੇਠਾਂ ਰੀਚਾਰਜ ਕੀਤਾ ਜਾ ਸਕੇ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ ਨੇ ਕਿਹਾ ਕਿ ਬੂਟੇ ਲਾਉਣ ਲਈ ਪਹਿਲੇ ਪੜਾਅ 'ਚ ਪਿੰਡ ਤਾਜੋਕੇ, ਹੰਡਿਆਇਆ, ਢਿੱਲਵਾਂ, ਬਰਨਾਲਾ 'ਚ ਖ਼ਾਲੀ ਥਾਵਾਂ ਦੀ ਚੋਣ ਕੀਤੀ ਗਈ ਹੈ ਤੇ ਇਸ ਸਬੰਧੀ ਨੋਡਲ ਇੰਚਾਰਜ ਨਿਯੁਕਤ ਕੀਤੇ ਗਏ ਹਨ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਸੁੰਧਰਾ ਕਪਿਲਾ, ਕੰਟਰੋਲ ਰੂਮ ਇੰਚਾਰਜ ਡੀ.ਪੀ ਮਲਕੀਤ ਸਿੰਘ, ਸਿਮਰਦੀਪ ਸਿੰਘ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਤੇ ਅਧਿਆਪਕ ਹਾਜ਼ਰ ਸਨ |

ਪੁਲਿਸ ਵਲੋਂ ਚੋਰੀ ਦੇ ਵੱਖ-ਵੱਖ ਮਾਮਲਿਆਂ 'ਚ ਤਿੰਨ ਕਾਬੂ

ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਪੁਲਿਸ ਨੇ ਚੋਰੀ ਦੇ ਵੱਖ-ਵੱਖ ਮਾਮਲਿਆਂ 'ਚ ਤਿੰਨ ਜਣਿਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪ੍ਰੈੱਸ ਕਾਨਫ਼ਰੰਸ ਕਰਦਿਆਂ ਡੀ.ਐਸ.ਪੀ. ਤਪਾ ਗੁਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ 23-24 ਦੀ ਦਰਮਿਆਨੀ ਰਾਤ ਨੂੰ ...

ਪੂਰੀ ਖ਼ਬਰ »

ਬਜਟ ਦੀ ਕਾਪੀ ਨਾ ਮਿਲਣ 'ਤੇ 9 ਕੌਂਸਲਰਾਂ ਵਲੋਂ ਕੌਂਸਲ ਖ਼ਿਲਾਫ਼ ਰੋਸ ਪ੍ਰਗਟ, ਮੀਟਿੰਗ ਕੀਤੀ ਰੱਦ

ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸਬੰਧਤ 9 ਕੌਂਸਲਰਾਂ ਵਲੋਂ ਕੌਂਸਲ ਦੀਆਂ ਮਨਮਾਨੀਆਂ ਵਿਰੁੱਧ ਰੋਸ ਪ੍ਰਗਟ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਨ੍ਹਾਂ ਬਜਟ ਦੀ ਕਾਪੀ ਨਾ ਮਿਲਣ ਦੇ ਰੋਸ ਵਜੋਂ ਸੱਦੀ ਗਈ ਮੀਟਿੰਗ ਨੂੰ ...

ਪੂਰੀ ਖ਼ਬਰ »

'ਆਪ' ਆਗੂ ਸਮੇਤ ਦੋ ਅਣਪਛਾਤਿਆਂ 'ਤੇ ਐਸ.ਸੀ./ਐਸ.ਟੀ. ਤਹਿਤ ਪਰਚਾ ਦਰਜ

ਟੱਲੇਵਾਲ, 29 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਕਾਂਗਰਸੀ ਵਰਕਰ ਵਲੋਂ ਕੀਤੀ ਸ਼ਿਕਾਇਤ ਉਪਰੰਤ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਪਿੰਡ ਇਕਾਈ ਟੱਲੇਵਾਲ ਦੇ ਆਗੂ ਸਮੇਤ ਦੋ ਅਣਪਛਾਤਿਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪਿੰਡ ਟੱਲੇਵਾਲ ਨਾਲ ਸੰਬੰਧਿਤ ਜਗਤਾਰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਦੀ ਟੱਕਰ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ

ਟੱਲੇਵਾਲ, 29 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਦੀਵਾਨਾ ਵਿਖੇ ਇਕ ਤੇਜ਼ ਰਫ਼ਤਾਰ ਬੱਸ ਨੇ ਇਕ ਨੌਜਵਾਨ ਦੇ ਫੇਟ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਡੀ.ਐਮ.ਸੀ ਵਿਖੇ ਦਾਖ਼ਲ ਕਰਵਾਇਆ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਮੂੰਗੀ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਭਾਕਿਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ ਦੀ ਅਗਵਾਈ 'ਚ ਤਪਾ ਤਾਜੋ ਰੋਡ 'ਤੇ ਸਥਿਤ ਅਨਾਜ ਮੰਡੀ ਵਿਖੇ ਪਹੁੰਚੇ ਜਥੇਬੰਦੀ ਦੇ ਆਗੂਆਂ ਵਲੋਂ ਮੂੰਗੀ ਦੀ ਖਰੀਦ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ | ...

ਪੂਰੀ ਖ਼ਬਰ »

ਲੱਕੀ ਇੰਡੇਨ ਗੈਸ ਏਜੰਸੀ ਕਾਹਨੇਕੇ ਦੇ ਗੁਦਾਮ ਦੀ ਚੈਕਿੰਗ

ਰੂੜੇਕੇ ਕਲਾਂ, 29 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਲੱਕੀ ਇੰਡੇਨ ਗੈਸ ਏਜੰਸੀ ਕਾਹਨੇਕੇ ਵਲੋਂ ਪਿਛਲੇ ਦਿਨੀਂ ਰੂੜੇਕੇ ਕਲਾਂ ਦੇ ਖਪਤਕਾਰਾਂ ਨੂੰ ਨਿਯਤ ਵਜ਼ਨ ਤੋਂ ਘੱਟ ਗੈਸ ਸਿਲੰਡਰ ਦੇਣ ਦੇ ਮਾਮਲੇ 'ਚ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਜ਼ਿਲ੍ਹਾ ਫੂਡ ਸਪਲਾਈ ਬਰਨਾਲਾ ...

ਪੂਰੀ ਖ਼ਬਰ »

ਪੰਜਾਬ 'ਚ ਬਾਇਓ ਫਿਊਲ ਗਰੀਨ ਪ੍ਰੋਜੈਕਟਾਂ 'ਤੇ ਦਿੱਤਾ ਜਾਵੇ ਜ਼ੋਰ-ਚੌਹਾਨ

ਤਪਾ ਮੰਡੀ, 29 ਜੂਨ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਫ਼ਸਲਾਂ ਦੀ ਕਟਾਈ ਉਪਰੰਤ ਪਰਾਲੀ ਆਦਿ ਦੀ ਸਾਂਭ ਸੰਭਾਲ ਨੂੰ ਲੈ ਕੇ ਡੇਢ ਦੋ ਦਹਾਕਿਆਂ ਤੋਂ ਚੱਲ ਰਹੀ ਸਮੱਸਿਆ ਦੇ ਹੱਲ ਲਈ ਪਿਛਲੀਆਂ ਸਰਕਾਰਾਂ ਨੇ ਕੋਈ ਖ਼ਾਸ ਧਿਆਨ ਨਹੀਂ ਦਿੱਤਾ | ਇਹ ਪ੍ਰਗਟਾਵਾ ਕਰਦਿਆਂ ਵਾਤਾਵਰਨ ...

ਪੂਰੀ ਖ਼ਬਰ »

ਰੇਲਵੇ ਨੇ ਕੋਵਿਡ-19 ਮਹਾਂਮਾਰੀ ਦੌਰਾਨ ਬੰਦ ਕੀਤੀਆਂ ਪੈਸੇਂਜਰ ਗੱਡੀਆਂ ਨੂੰ ਮੁੜ ਕੀਤਾ ਸ਼ੁਰੂ

ਬਰਨਾਲਾ, 29 ਜੂਨ (ਗੁਰਪ੍ਰੀਤ ਸਿੰਘ ਲਾਡੀ)-ਕੋਵਿਡ-19 ਮਹਾਂਮਾਰੀ ਕਾਰਨ ਬੰਦ ਬਠਿੰਡਾ-ਅੰਬਾਲਾ, ਧੂਰੀ-ਬਠਿੰਡਾ ਅਤੇ ਬਠਿੰਡਾ-ਅੰਬਾਲਾ ਪੈਸੇਂਜਰ ਗੱਡੀਆਂ ਨੂੰ ਰੇਲਵੇ ਪ੍ਰਸ਼ਾਸਨ ਨੇ ਮੁੜ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ ਬਰਨਾਲਾ ਦੇ ਚੀਫ਼ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਗਾਂਜੇ ਸਮੇਤ ਲੜਕੀ ਕਾਬੂ

ਬਰਨਾਲਾ, 29 ਜੂਨ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਇਕ ਲੜਕੀ ਨੂੰ 300 ਨਸ਼ੀਲੀਆਂ ਗੋਲੀਆਂ ਅਤੇ 10 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਸੁਨਾਮ ਦੇ ਗੁਰਸ਼ਾਨ ਸਿੰਘ ਦੀ ਵਿਸ਼ਵ ਸਕੇਟਿੰਗ ਖੇਡਾਂ ਲਈ ਚੋਣ

ਸੁਨਾਮ ਊਧਮ ਸਿੰਘ ਵਾਲਾ, 29 ਜੂਨ (ਧਾਲੀਵਾਲ, ਭੁੱਲਰ)-ਸੁਨਾਮ ਦਾ ਹੋਣਹਾਰ ਵਿਦਿਆਰਥੀ ਅਤੇ ਰੋਲਰ ਸਕੇਟਿੰਗ ਦੇ ਕੌਮੀ ਖਿਡਾਰੀ ਗੁਰਸ਼ਾਨ ਸਿੰਘ ਨੂੰ ਇਸੇ ਸਾਲ ਹੋਣ ਅਰਜਨਟਾਈਨਾ ਵਿਚ ਹੋਣ ਵਾਲੀਆਂ ਵਿਸ਼ਵ ਸਕੇਟਿੰਗ ਖੇਡਾਂ ਲਈ ਰੋਲਰ ਸਕੇਟਿੰਗ ਫੈਡਰੇਸ਼ਨ ਆਫ਼ ਇੰਡੀਆ ...

ਪੂਰੀ ਖ਼ਬਰ »

ਵਿਧਾਇਕਾ ਮਾਨ ਨੇ ਮਹੋਲੀ ਪਿੰਡਾਂ 'ਚੋਂ ਮੁੱਕਦੇ ਜਾਂਦੇ ਪਾਣੀ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ

ਸੰਦੌੜ, 29 ਜੂਨ (ਜਸਵੀਰ ਸਿੰਘ ਜੱਸੀ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਅਧੀਨ ਪੈਂਦੇ ਪਿੰਡ ਮਹੋਲੀ ਕਲਾਂ, ਮਹੋਲੀ ਖ਼ੁਰਦ, ਬਿਸਨਗੜ੍ਹ ਬਾਈਏਵਾਲ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ ਧਰਤੀ ਹੇਠਲੇ ਪਾਣੀ ਦੇ ਮੁੱਕਦੇ ਜਾਣ ਦਾ ਮੁੱਦਾ ਚੱਲ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ...

ਪੂਰੀ ਖ਼ਬਰ »

ਦੁਕਾਨਦਾਰ ਨਾਲ ਰਸਤੇ 'ਚ ਲੁੱਟ-ਖੋਹ

ਕੌਹਰੀਆਂ, 29 ਜੂਨ (ਮਾਲਵਿੰਦਰ ਸਿੰਘ ਸਿੱਧੂ)-ਇਲਾਕੇ ਵਿਚ ਚੋਰਾਂ ਦੇ ਹੌਸਲੇ ਬੁਲੰਦ ਹਨ ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ | ਬੀਤੀ ਰਾਤ ਨਰਾਇਣ ਪ੍ਰਕਾਸ਼ ਵਾਸੀ ਕੌਹਰੀਆਂ ਨਾਲ ਪਿੰਡ ਦੇ ਨੇੜੇ ਚੋਰਾਂ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਸੇਠ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਨੇ ਸੰਭਾਲਿਆ ਅਹੁਦਾ

ਖਨੌਰੀ, 29 ਜੂਨ (ਰਮੇਸ਼ ਕੁਮਾਰ)-ਸਬ ਤਹਿਸੀਲ ਖਨੌਰੀ ਵਿਖੇ ਬਰਨਾਲਾ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਹਿਸੀਲ ਦੇ 'ਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਮੁੱਖ ਮੰਤਰੀ ਨਿਵਾਸ ਤੋਂ ਮਿਲਿਆ ਮੰਗਾਂ ਮੰਨਣ ਦਾ ਧਰਵਾਸਾ

ਸੰਗਰੂਰ, 29 ਜੂਨ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਵੱਲੋਂ ਲੋਕ ਸਭਾ ਦੀ ਜ਼ਿਮਨੀ ਚੋਣ ਮੌਕੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰਦੀਆਂ ਜਥੇਬੰਦੀਆਂ ਨੂੰ 28 ਤੇ 29 ਜੂਨ ਲਈ ਪ੍ਰਮੁੱਖ ਸਕੱਤਰ ਨਵਰਾਜ ਸਿੰਘ ਨਾਲ ਪੈਨਲ ਮੀਟਿੰਗਾਂ ਦਿੱਤੀਆਂ ਸਨ, ਪਰ 28 ਜੂਨ ਨੂੰ ਮੀਟਿੰਗ ਦੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ

ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ 'ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਅਹੁਦਾ ...

ਪੂਰੀ ਖ਼ਬਰ »

ਮਹੰਤ ਪਿਆਰਾ ਦਾਸ ਦੀ ਯਾਦ 'ਚ ਵਾਟਰ ਕੂਲਰ ਲਗਾਇਆ

ਧਨੌਲਾ, 29 ਜੂਨ (ਚੰਗਾਲ)-ਸਵਰਗਵਾਸੀ ਮਹੰਤ ਪਿਆਰਾ ਦਾਸ ਦੀ ਯਾਦ ਵਿਚ ਸ੍ਰੀ ਹਨੂੰਮਾਨ ਮੰਦਰ ਬਰਨੇ ਵਾਲਾ ਧਨੌਲਾ ਵਲੋਂ ਅੱਜ ਕੋਠੇ ਅਕਾਲਗੜ੍ਹ ਦੀ ਧਰਮਸ਼ਾਲਾ ਵਿਚ ਸੰਗਤ ਤੇ ਨਗਰ ਲਈ ਵਾਟਰ ਕੂਲਰ ਲਗਵਾਇਆ ਗਿਆ ਜਿਸ ਦਾ ਉਦਘਾਟਨ ਮਹੰਤ ਮੰਗਲ ਦਾਸ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਸ਼ਿਉਰਵੇਅ ਇੰਮੀਗ੍ਰੇਸ਼ਨ ਨੇ ਇਕ ਦਿਨ 'ਚ ਕੈਨੇਡਾ ਦੇ 6 ਵੀਜ਼ੇ ਲਵਾਏ

ਟੱਲੇਵਾਲ, 29 ਜੂਨ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸ਼ਿਉਰਵੇਅ ਇੰਮੀਗ੍ਰੇਸ਼ਨ ਕੰਪਨੀ ਹਰ ਦਿਨ ਨਵੇਂ ਦਿਸਹਦੇ ਸਥਾਪਤ ਕਰ ਰਹੀ ਹੈ ਅਤੇ ਕੰਪਨੀ ਵਲੋਂ ਇਕ ਹੋਰ ਕੀਰਤੀਮਾਨ ਪ੍ਰਾਪਤ ਕਰਦਿਆਂ ਕੈਨੇਡਾ ਦੇ ਇਕ ਦਿਨ ਵਿਚ 6 ਵੀਜ਼ੇ ਲਗਵਾਏ ਗਏ | ...

ਪੂਰੀ ਖ਼ਬਰ »

ਵਿਧਾਇਕ ਦੁਆਰਾ ਭਦੌੜ ਸਟੇਡੀਅਮ ਦੀ ਹਾਲਤ ਖ਼ਸਤਾ ਦੱਸਣਾ ਬਿਲਕੁਲ ਝੂਠ-ਧੰਮੀ

ਭਦੌੜ, 29 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀਤੀ ਦਿਨ ਵਿਧਾਨ ਸਭਾ ਦੇ ਸੈਸ਼ਨ ਵਿਚ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਸਥਾਨਕ ਪਬਲਿਕ ਸਟੇਡੀਅਮ ਬਾਰੇ ਗਲਤ ਟਿੱਪਣੀ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ...

ਪੂਰੀ ਖ਼ਬਰ »

ਤਹਿਸੀਲਦਾਰ ਬਲਦੇਵ ਰਾਜ ਨੇ ਅਹੁਦਾ ਸੰਭਾਲਿਆ

ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ ਵਿਖੇ ਤਹਿਸੀਲਦਾਰ ਬਲਦੇਵ ਰਾਜ ਨੇ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਅੰਡਰ ਟਰੇਨਿੰਗ ਅਧੀਨ ਨਵੇਂ ਨਾਇਬ ਤਹਿਸੀਲਦਾਰ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਹਵੇਲੀ ਦੀ ਸੇਵਾ 'ਚ ਸਹਿਯੋਗ ਲਈ ਮੁੱਖ ਮੰਤਰੀ ਨੂੰ ਮੰਗ-ਪੱਤਰ

ਰੂੜੇਕੇ ਕਲਾਂ, 29 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਦੀਵਾਨ ਟੋਡਰ ਮੱਲ ਵਿਰਾਸਤੀ ਫਾੳਾੂਡੇਸ਼ਨ ਦੇ ਸੇਵਾਦਾਰਾਂ ਵਲੋਂ ਭਾਈ ਲਖਵਿੰਦਰ ਸਿੰਘ ਕਾਹਨੇਕੇ ਦੀ ਅਗਵਾਈ ਵਿਚ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਫ਼ਤਿਹਗੜ੍ਹ ਸਾਹਿਬ ਦੇ ਰਕਬੇ ਦੀ ਨਿਸ਼ਾਨਦੇਹੀ ...

ਪੂਰੀ ਖ਼ਬਰ »

ਸਟਾਫ਼ ਨੇ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਸੂਬਾ ਸਰਕਾਰ ਵਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡਾ ਫੇਰਬਦਲ ਕੀਤਾ ਗਿਆ, ਜਿਸ ਤਹਿਤ ਤਪਾ ਦੇ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਕਾਰਨ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਇਕਾਈ ਟੱਲੇਵਾਲ ਵਲੋਂ ਥਾਣਾ ਮੁਖੀ ਸਨਮਾਨਿਤ

ਟੱਲੇਵਾਲ, 29 ਜੂਨ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਉਪਰੰਤ ਹਲਕੇ ਨਾਲ ਸਬੰਧਤ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਿਚ ਨਵਾਂ ਜੋਸ਼ ਪਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਪਾਰਟੀ ਨਾਲ ਸੰਬੰਧਿਤ ਆਗੂਆਂ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਬਰਨਾਲਾ, 29 ਜੂਨ (ਅਸ਼ੋਕ ਭਾਰਤੀ)-ਐਲ.ਬੀ.ਐਸ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ: ਨੀਲਮ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਆਰਟਸ ਗਰੁੱਪ 'ਚੋਂ ਵਿਦਿਆਰਥਣ ...

ਪੂਰੀ ਖ਼ਬਰ »

ਹੋਲੀ ਏਾਜਲਜ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਤਪਾ ਮੰਡੀ, 29 ਜੂਨ (ਵਿਜੇ ਸ਼ਰਮਾ)-ਹੋਲੀ ਏਾਜਲਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਪਹਿਲੇ ਸੈਸ਼ਨ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਕੁੱਲ 14 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX