ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਪਹਿਲੀਆਂ ਪੰਜ ਭਾਸ਼ਾਵਾਂ 'ਚ ਪੰਜਾਬੀ ਸ਼ਾਮਿਲ

ਸਿਡਨੀ, 29 ਜੂਨ (ਹਰਕੀਰਤ ਸਿੰਘ ਸੰਧਰ )- ਆਸਟਰੇਲੀਆ ਅੰਦਰ ਮਰਦਮਸ਼ੁਮਾਰੀ ਮੁਤਾਬਕ ਪੰਜਾਬੀ ਬੋਲੀ ਦਾ ਹੁਣ ਆਸਟ੍ਰੇਲੀਆ ਵਿਚ ਪੰਜਵਾਂ ਨੰਬਰ ਹੈ ਅਤੇ ਆਸਟ੍ਰੇਲੀਆ ਵਿਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਭਾਸ਼ਾ ਵਜੋਂ ਉੱਭਰ ਕੇ ਸਾਹਮਣੇ ਆਈ ਹੈ | ਜਾਰੀ ਕੀਤੇ ਅੰਕੜਿਆਂ ਮੁਤਾਬਕ ਪੰਜਾਬੀ ਬੋਲੀ ਦਰਜ ਕਰਾਉਣ ਵਾਲਿਆਂ ਦੀ ਗਿਣਤੀ ਵਿਚ 80 ਫ਼ੀਸਦੀ ਤੱਕ ਦਾ ਵਾਧਾ ਦਰਜ ਹੋਇਆ ਹੈ | ਰਾਜਾਂ ਦੀ ਗੱਲ ਕਰੀਏ ਤਾਂ ਸਭ ਤੋਂ ਵੱਧ ਪੰਜਾਬੀ ਬੋਲਣ ਵਾਲਾ ਸੂਬਾ ਵਿਕਟੋਰੀਆ ਹੈ, ਦੂਸਰੇ ਨੰਬਰ 'ਤੇ ਨਿਊ ਸਾਊਥ ਵੇਲਜ਼ ਤੇ ਤੀਸਰਾ ਨੰਬਰ ਕਵੀਨਜ਼ਲੈਂਡ, ਚੌਥਾ ਪੱਛਮੀ ਆਸਟ੍ਰੇਲੀਆ ਅਤੇ ਪੰਜਵਾਂ ਦੱਖਣੀ ਆਸਟ੍ਰੇਲੀਆ ਹੈ | ਆਸਟ੍ਰੇਲੀਅਨ ਬਿਊਰੋ ਆਫ ਸਟੈਟਿਸਟਿਕਸ ਮੁਤਾਬਕ ਇਸ ਮਰਦਮਸ਼ੁਮਾਰੀ ਵਿਚ ਆਸਟ੍ਰੇਲੀਆ ਵਿਚ ਲਗਪਗ 25.5 ਮਿਲੀਅਨ ਲੋਕਾਂ ਦੀ ਗਿਣਤੀ ਹੋਈ | ਆਸਟਰੇਲੀਆ ਵਿਚ ਜੇਕਰ ਕੁੱਲ ਭਾਰਤੀਆਂ ਦੀ ਗੱਲ ਕਰੀਏ ਤਾਂ ਇਹ ਗਿਣਤੀ 6,73,352 ਹੈ | 2016 ਦੀ ਜਨਗਣਨਾ ਤੋਂ ਬਾਅਦ 80 ਫੀਸਦੀ ਦੇ ਵਾਧੇ ਨਾਲ 239000 ਲੋਕ ਘਰ ਵਿਚ ਪੰਜਾਬੀ ਬੋਲ ਰਹੇ ਹਨ | ਆਸਟ੍ਰੇਲੀਆ ਤੋਂ ਬਾਹਰ ਪੈਦਾ ਹੋਣ ਵਾਲੇ ਲੋਕਾਂ ਵਿਚ ਭਾਰਤ ਚੀਨ ਅਤੇ ਨਿਊਜ਼ੀਲੈਂਡ ਨੂੰ ਪਛਾੜ ਕੇ ਆਸਟ੍ਰੇਲੀਆ ਅਤੇ ਇੰਗਲੈਂਡ ਤੋਂ ਬਾਅਦ ਜਨਮ ਦਾ ਤੀਜਾ ਸਭ ਤੋਂ ਵੱਡਾ ਦੇਸ਼ ਬਣਿਆ ਹੈ | 2020-2021 ਦੇ ਵਿਚਕਾਰ ਆਸਟ੍ਰੇਲੀਆ ਵਿਚ 165000 ਲੋਕ ਬਾਹਰ ਤੋਂ ਆਏ |

ਮਨੁੱਖੀ ਤਸਕਰੀ ਕਰਨ ਵਾਲਿਆਂ ਖਿਲਾਫ ਕਰਾਂਗੇ ਸਖਤ ਕਾਰਵਾਈ- ਬਾਈਡਨ

ਸਾਨ ਫਰਾਂਸਿਸਕੋ, 29 ਜੂਨ (ਐੱਸ.ਅਸ਼ੋਕ ਭੌਰਾ)- ਮੈਕਸੀਕੋ-ਅਮਰੀਕਾ ਸਰਹੱਦ 'ਤੇ ਮਨੁੱਖੀ ਤਸਕਰੀ ਤਹਿਤ ਮਾਰੇ ਗਏ ਲੋਕਾਂ ਦੀ ਗਿਣਤੀ 51 ਹੋ ਗਈ ਹੈ ਤੇ ਫੈੱਡਰਲ ਅਦਾਲਤ ਨੇ ਇਸ ਤਸਕਰੀ ਨਾਲ ਜੁੜੇ ਦੋ ਲੋਕਾਂ 'ਤੇ ਦੋਸ਼ ਆਇਦ ਕੀਤੇ ਹਨ | ਇਹ ਦੋਵੇਂ ਦੋਸ਼ੀ ਮੈਕਸੀਕੋ ਮੂਲ ਦੇ ਹਨ ...

ਪੂਰੀ ਖ਼ਬਰ »

ਸ਼ਿਮਲਾ 'ਚ ਮੌਨਸੂਨ ਤੋਂ ਪਹਿਲਾਂ ਭਾਰੀ

...

ਪੂਰੀ ਖ਼ਬਰ »

ਯੇਲ ਬ੍ਰਾਉਨ ਪੀਵੇਟ ਚੁਣੀ ਗਈ ਫਰਾਂਸ ਦੀ ਪਹਿਲੀ ਮਹਿਲਾ ਸਪੀਕਰ

ਪੈਰਿਸ, 29 ਜੂਨ (ਏਜੰਸੀ)- ਫਰਾਂਸ ਦੇ ਰਾਸ਼ਟਰਪਤੀ ਅਮੈਨੁਅਲ ਮੈਕਰੋਨ ਦੇ ਮੱਧਮਾਰਗੀ ਗਠਜੋੜ ਦੀ ਯੇਲ ਬ੍ਰਾਉਨ ਪੀਵੇਟ ਫਰਾਂਸੀਸੀ ਸੰਸਦ ਦੇ ਹੇਠਲੇ ਸਦਨ ਦੀ ਪਹਿਲੀ ਮਹਿਲਾ ਸਪੀਕਰ ਚੁਣੀ ਗਈ ਹੈ | ਬ੍ਰਾਉਨ ਨੂੰ ਸਪੀਕਰ ਵਜੋਂ ਚੁਣੇ ਜਾਣ ਲਈ ਮਤਦਾਨ ਉਦੋਂ ਹੋਇਆ, ਜਦੋਂ ...

ਪੂਰੀ ਖ਼ਬਰ »

ਭਾਰਤ ਤੇ ਪਾਕਿ 'ਚ ਗਰਮੀ ਦਾ ਕਹਿਰ ਵਧੇਗਾ

ਲੰਡਨ, 29 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਜੇਕਰ ਭਾਰਤ ਅਤੇ ਪਾਕਿਸਤਾਨ ਗ੍ਰੀਨਹਾਊਸ ਗੈਸਾਂ ਦੇ ਨਿਕਾਸ ਵਿਚ ਕਟੌਤੀ ਨਹੀਂ ਕਰਦੇ ਹਨ, ਤਾਂ ਦੋਵਾਂ ਦੇਸ਼ਾਂ ਨੂੰ ਸਾਲ 2100 ਤੱਕ ਹਰ ਸਾਲ ਆਮ ਨਾਲੋਂ ਵੱਧ ਗਰਮੀ ਦੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪਵੇਗਾ | ਇਹ ਚੇਤਾਵਨੀ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬਣ ਨੂੰ ਮਿਲਿਆ ਅਹਿਮ ਅਹੁਦਾ

ਐਬਟਸਫੋਰਡ, 29 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸਿਹਤ ਸੰਭਾਲ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਵੀ. ਜੀ. ਐਚ. ਐਂਡ ਯੂ. ਬੀ. ਸੀ. ਹੋਸਪੀਟਲ ਫਾਊਾਡੇਸ਼ਨ ਨੇ ਦੱਸਿਆ ਕਿ ਕੈਨੇਡਾ ਦੀ ਨਾਮਵਰ ਟੈਲੀਫ਼ੋਨ ਤੇ ਇੰਟਰਨੈਟ ...

ਪੂਰੀ ਖ਼ਬਰ »

ਬਰਤਾਨੀਆ ਵਲੋਂ ਭਾਰਤ ਦੇ 75ਵੇਂ ਆਜ਼ਾਦੀ ਦਿਵਸ 'ਤੇ 75 ਸਕਾਲਰਕਸ਼ਿਪਾਂ ਦੇਣ ਦਾ ਐਲਾਨ

ਲੰਡਨ, 29 ਜੂਨ (ਏਜੰਸੀ)- ਬਰਤਾਨੀਆ ਸਰਕਾਰ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਵਸ 'ਤੇ ਭਾਰਤੀ ਵਿਦਿਆਰਥੀਆਂ ਲਈ ਵੱਡਾ ਤੋਹਫਾ ਦੇਣ ਦੀ ਐਲਾਨ ਕੀਤਾ ਹੈ | ਬਰਤਾਨੀਆ ਨੇ ਸਤੰਬਰ ਤੋਂ ਇੰਗਲੈਂਡ 'ਚ ਪੜ੍ਹਾਈ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ 75 ਸਕਾਲਰਸ਼ਿਪਾਂ ਦੇਣ ਲਈ ...

ਪੂਰੀ ਖ਼ਬਰ »

ਸਵਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 29 ਜੂਨ (ਏਜੰਸੀ)- ਅਦਾਕਾਰਾ ਸਵਰਾ ਭਾਸਕਰ ਨੂੰ ਇੱਕ ਪੱਤਰ 'ਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੱਤਰ ਅਦਾਕਾਰਾ ਦੇ ਵਰਸੋਵਾ ਸਥਿਤ ਰਿਹਾਇਸ਼ 'ਤੇ ਭੇਜਿਆ ਗਿਆ ...

ਪੂਰੀ ਖ਼ਬਰ »

ਭਾਰਤੀ ਤੇ ਹੋਰ ਪ੍ਰਵਾਸੀ ਡਾਕਟਰਾਂ ਅਤੇ ਸਿਹਤ ਕਾਮਿਆਂ ਦੇ ਮਾਪਿਆਂ ਲਈ ਵੀਜ਼ਾ ਨਿਯਮਾਂ 'ਚ ਢਿੱਲ ਦੇਣ ਦੀ ਮੰਗ

ਲੰਡਨ, 29 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਮਾਪਿਆਂ ਸਮੇਤ ਕਿਸੇ ਵੀ ਨੇੜਲੇ ਪਰਿਵਾਰਕ ਮੈਂਬਰ ਨੂੰ ਸਥਾਈ ਤੌਰ 'ਤੇ ਯੂ.ਕੇ. ਆ ਕੇ ਪਰਿਵਾਰ ਨਾਲ ਰਹਿਣ ਲਈ ਵੀਜ਼ਾ ਨਿਯਮ ਵੱਡੀ ਰੁਕਾਵਟ ਹਨ | ਅਜੇਹੇ ਵਿਚ ਕਈ ਪ੍ਰਵਾਸੀ ਡਾਕਟਰ ਨੌਕਰੀਆਂ ਛੱਡ ਰਹੇ ਹਨ | ...

ਪੂਰੀ ਖ਼ਬਰ »

ਮਾਤਾ ਪਲਵਿੰਦਰ ਕੌਰ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ– ਭਾਈ ਡੱਲੇਵਾਲ

ਲੰਡਨ, 29 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮਾਤਾ ਪਲਵਿੰਦਰ ਕੌਰ ਵਲੋਂ ਸਿੱਖ ਸੰਘਰਸ਼ ਦੌਰਾਨ ਪਾਏ ਯੋਗਦਾਨ ਨੂੰ ਸਿੱਖ ਕੌਮ ਹਮੇਸ਼ਾਂ ਯਾਦ ਰੱਖੇਗੀ, ਇਹ ਵਿਚਾਰ ਯੁਨਾਈਟਡ ਖਾਲਸਾ ਦਲ ਯੂ.ਕੇ. ਦੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਭਾਈ ਦਲਜੀਤ ਸਿੰਘ ਬਿੱਟੂ ਨਾਲ ...

ਪੂਰੀ ਖ਼ਬਰ »

ਮਾਤਾ ਪਲਵਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਦੁੱਖ ਪ੍ਰਗਟ

ਲੰਡਨ, 29 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਈ ਦਲਜੀਤ ਸਿੰਘ ਬਿੱਟੂ ਦੇ ਮਾਤਾ ਬੀਬੀ ਪਲਵਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਸਿੱਖ ਫੈਡਰੇਸ਼ਨ ਯੂ.ਕੇ. ਵੱਲੋਂ ਭਾਈ ਅਮਰੀਕ ਸਿੰਘ ਗਿੱਲ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਨਰਿੰਦਰਜੀਤ ਸਿੰਘ ਥਾਂਦੀ, ਭਾਈ ਹਰਦੀਸ਼ ਸਿੰਘ, ...

ਪੂਰੀ ਖ਼ਬਰ »

ਬ੍ਰੈਗਜ਼ਿਟ ਨਿਯਮਾਂ ਨੂੰ ਬਦਲਣ ਲਈ ਬੌਰਿਸ ਜੌਹਨਸਨ ਨੂੰ ਸੰਸਦ ਵਲੋਂ ਪਹਿਲੀ ਪ੍ਰਵਾਨਗੀ

ਲੰਡਨ, 29 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਯੂਰਪੀਅਨ ਯੂਨੀਅਨ ਨਾਲ 'ਬ੍ਰੈਗਜ਼ਿਟ ਤੋਂ ਬਾਅਦ' ਵਪਾਰਕ ਸੌਦੇ ਦੇ ਕੁਝ ਹਿੱਸਿਆਂ ਨੂੰ ਰੱਦ ਕਰਨ ਲਈ ਸੰਸਦ ਵਲੋਂ ਪਹਿਲੀ ਮਨਜ਼ੂਰੀ ਮਿਲ ਗਈ ਹੈ | ਹਾਲਾਂਕਿ ਵਿਰੋਧੀ ...

ਪੂਰੀ ਖ਼ਬਰ »

ਭਾਰਤ ਨੇ ਜਲਵਾਯੂ ਵਿੱਤ ਪੋਸ਼ਣ ਦੇ ਦਾਇਰੇ, ਪੱਧਰ ਅਤੇ ਗਤੀ ਨੂੰ ਵਧਾਉਣ ਦੀ ਕੀਤੀ ਮੰਗ

ਲੰਡਨ, 29 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਨੇ ਵਿਕਸਤ ਦੇਸ਼ਾਂ ਨੂੰ ਜਲਵਾਯੂ ਪਰਿਵਰਤਨ ਸੰਕਟ ਨਾਲ ਨਜਿੱਠਣ ਵਿਚ ਮਦਦ ਕਰਨ ਲਈ ਵਿਕਾਸਸ਼ੀਲ ਦੇਸ਼ਾਂ ਲਈ ਜਲਵਾਯੂ ਵਿੱਤ ਪੋਸ਼ਣ ਦਾ ਦਾਇਰਾ, ਪੱਧਰ ਅਤੇ ਗਤੀ ਵਧਾਉਣ ਦਾ ਸੱਦਾ ਦਿੱਤਾ ਹੈ | ਲੰਡਨ ਵਿਚ ਇਕ ਜਲਵਾਯੂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਨੇ ਖੇਡ ਮੇਲਾ ਕਰਵਾਇਆ

ਬਰੇਸ਼ੀਆ (ਇਟਲੀ), 29 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ 'ਚ ਚੱਲ ਰਹੇ ਇਸ ਸਾਲ ਦੇ ਖੇਡ ਸੀਜ਼ਨ ਦੌਰਾਨ ਗੁਰਦੁਆਰਾ ਸਿੰਘ ਸਭਾ, ਨੋਵੇਲਾਰਾ ਵਲੋਂ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ ਦੌਰਾਨ ਓਪਨ ਕਬੱਡੀ ਅਤੇ ਵਾਲੀਬਾਲ ਤੋਂ ਇਲਾਵਾ ਬੱਚਿਆਂ ਦੀਆਂ ਖੇਡਾਂ ਵੀ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਭਾਰਤ ਹਵਾਲਗੀ ਖਿਲਾਫ ਪਟੀਸ਼ਨ 'ਤੇ ਬਿ੍ਟਿਸ਼ ਅਦਾਲਤ 'ਚ ਸੁਣਵਾਈ ਸ਼ੁਰੂ

ਲੰਡਨ, 29 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਨੈਸ਼ਨਲ ਬੈਂਕ ਦੇ ਕਰਜ਼ਾ ਘੁਟਾਲੇ ਮਾਮਲੇ 'ਚ ਸੁਣਵਾਈ ਸ਼ੁਰੂ ਕਰ ਦਿੱਤੀ, ਜਿਸ 'ਚ ਹਵਾਲਾ ਅਤੇ ਕਰੀਬ ਦੋ ਅਰਬ ਡਾਲਰ ਦੀ ਧੋਖਾਧੜੀ ਦੇ ਦੋਸ਼ਾਂ 'ਚ ਭਾਰਤ ਨੂੰ ਲੋੜੀਂਦੇ ...

ਪੂਰੀ ਖ਼ਬਰ »

ਇੰਗਲੈਂਡ ਤੇ ਵੇਲਜ਼ ਦੀ ਆਬਾਦੀ 'ਚ 6 ਫੀਸਦੀ ਵਾਧਾ

ਲੰਡਨ, ਲੈਸਟਰ 29 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਅਤੇ ਵੇਲਜ਼ ਦੀ ਅਬਾਦੀ ਵਿਚ ਪਿਛਲੀ ਜਨਗਨਣਾ 'ਚ 6.3 ਫੀਸਦੀ ਵਾਧਾ ਹੋਇਆ ਹੈ ਜੋ ਵੱਧ ਕੇ 59,597,300 ਤੱਕ ਪਹੁੰਚ ਗਈ ਹੈ, ਜਿਸ ਵਿਚ 51 ਫੀਸਦੀ 30,420,100 ਗਿਣਤੀ ਔਰਤਾਂ ਅਤੇ 49 ਫੀਸਦੀ 29,177,200 ...

ਪੂਰੀ ਖ਼ਬਰ »

ਸਕਾਟਿਸ਼ ਸੰਸਦ 'ਚ ਸਕਾਟਲੈਂਡ ਦੀ ਸੁਤੰਤਰਤਾ ਲਈ ਜਨਮਤ ਕਰਵਾਉਣ ਦਾ ਪ੍ਰਸਤਾਵ ਪੇਸ਼

ਗਲਾਸਗੋ, 29 ਜੂਨ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੀ ਪਹਿਲੀ ਮੰਤਰੀ ਨਿਕੋਲਾ ਸਟਰਜਨ ਨੇ ਸਕਾਟਲੈਂਡ ਦੀ ਸੁਤੰਤਰਤਾ ਲਈ 19 ਅਕਤੂਬਰ 2023 ਨੂੰ ਇਕ ਹੋਰ ਜਨਮਤ ਸੰਗ੍ਰਹਿ ਕਰਵਾਉਣ ਦਾ ਸਕਾਟਿਸ਼ ਸੰਸਦ ਵਿਚ ਪ੍ਰਸਤਾਵ ਪੇਸ਼ ਕੀਤਾ ਹੈ | ਨਿਕੋਲਾ ਸਟਰਜਨ ਸਕਾਟਿਸ਼ ਨੈਸ਼ਨਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX