ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਮਾਨਸਾ

ਸਰਕਾਰੀ ਸਕੂਲ ਮਾਨਸਾ ਦੀਆਂ ਲੜਕੀਆਂ ਨੇ 12ਵੀਂ ਜਮਾਤ ਦੇ ਨਤੀਜੇ 'ਚੋਂ ਬਾਜ਼ੀ ਮਾਰੀ

ਮਾਨਸਾ, 29 ਜੂਨ (ਰਾਵਿੰਦਰ ਸਿੰਘ ਰਵੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ | ਇਸ ਸਕੂਲ ਦੀਆਂ ਦੋ ਵਿਦਿਆਰਥਣਾਂ ਅਨਮੋਲਪ੍ਰੀਤ ਵਰਮਾ ਬਾਰ੍ਹਵੀਂ (ਆਰਟਸ) ਨੇ 500 ਵਿਚੋਂ 491 ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ 'ਚ 7ਵਾਂ ਸਥਾਨ ਜਦੋਂ ਕਿ ਪ੍ਰੀਤ ਕੌਰ ਵਾਲੀਆ ਬਾਰ੍ਹਵੀਂ (ਨਾਨ ਮੈਡੀਕਲ) ਨੇ 500 ਵਿਚੋਂ 489 ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ 'ਚ 9ਵਾਂ ਸਥਾਨ ਪ੍ਰਾਪਤ ਕੀਤਾ ਹੈ | ਇਨ੍ਹਾਂ ਦੋਨਾਂ ਵਿਦਿਆਰਥਣਾਂ ਦੇ ਜਮਾਤ ਇੰਚਾਰਜ ਲੈਕਚਰਾਰ ਕਾਮਰਸ ਰੇਨੂ ਬਾਲਾ ਅਤੇ ਲੈਕਚਰ ਬਾਇਓ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਵਿਦਿਆਰਥਣਾਂ ਪੜ੍ਹਾਈ 'ਚ ਬਹੁਤ ਜ਼ਿਆਦਾ ਹੁਸ਼ਿਆਰ ਸਨ ਅਤੇ ਅਕਸਰ ਜਮਾਤ 'ਚ ਵੀ ਇਨ੍ਹਾਂ ਦੀ ਕਾਰਗੁਜ਼ਾਰੀ ਅੱਵਲ ਦਰਜੇ ਦੀ ਸੀ | ਸਕੂਲ ਪਿ੍ੰਸੀਪਲ ਪਦਮਨੀ ਸਿੰਗਲਾ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਨਾ ਸਿਰਫ਼ ਮਾਪਿਆਂ ਅਧਿਆਪਕਾਂ ਅਤੇ ਸਕੂਲ ਦਾ ਨਾਂਅ ਬਲਕਿ ਸਮੁੱਚੇ ਮਾਨਸਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਹੋਇਆ ਹੈ |
ਬੱਛੋਆਣਾ ਦੀਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਹੋਰ ਅਧਿਕਾਰੀਆਂ ਵਲੋਂ ਸਨਮਾਨ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-
ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸੰਜੀਵ ਕੁਮਾਰ ਗੋਇਲ, ਡਿਪਟੀ ਡੀ.ਈ.ਓ. ਗੁਰਲਾਭ ਸਿੰਘ, ਨਹਿਰੂ ਯੁਵਾ ਕੇਂਦਰ ਮਾਨਸਾ ਦੇ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਸੰਦੀਪ ਘੰਡ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚੋਂ ਪੰਜਾਬ ਭਰ 'ਚੋਂ ਦੂਸਰੇ ਸਥਾਨ 'ਤੇ ਰਹੀ | ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੱਛੋਆਣਾ ਦੀਆਂ ਵਿਦਿਆਰਥਣ ਅਰਸ਼ਪ੍ਰੀਤ ਕੌਰ (497/500) ਅਤੇ ਇਸੇ ਸਕੂਲ ਦੀ ਮੈਰਿਟ 'ਚ ਆਈ ਨਵਿੰਦਰ ਕੌਰ (493/500) ਦੇ ਘਰ ਪੁੱਜ ਕੇ ਵਿਸ਼ੇਸ਼ ਸਨਮਾਨ ਕੀਤਾ | ਉਕਤ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਭਵਿੱਖ 'ਚ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀ ਹੀ ਆਈ.ਏ.ਐੱਸ., ਪੀ.ਸੀ.ਐੱਸ. ਅਤੇ ਹੋਰ ਉੱਚ ਪ੍ਰੀਖਿਆ ਪਾਸ ਕਰਨਗੇ | ਜ਼ਿਲ੍ਹਾ ਸਿੱਖਿਆ ਅਫ਼ਸਰ ਗੋਇਲ ਨੇ ਦੱਸਿਆ ਕਿ ਬਾਰ੍ਹਵੀਂ ਦੇ ਨਤੀਜੇ 'ਚੋਂ ਜ਼ਿਲ੍ਹਾ ਮਾਨਸਾ ਦੀ ਪਾਸ ਫ਼ੀਸਦੀ 97.66 ਫ਼ੀਸਦੀ ਰਹੀ ਹੈ ਅਤੇ ਜ਼ਿਲ੍ਹੇ ਦੇ ਮੈਰਿਟ ਸੂਚੀ 'ਚ ਆਉਣ ਵਾਲੇ 15 ਵਿਦਿਆਰਥੀਆਂ 'ਚ 10 ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਿਤ ਹਨ | ਉਨ੍ਹਾਂ ਕਿਹਾ ਕਿ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ 'ਤੇ ਮੈਰਿਟ ਸੂਚੀ 'ਚ ਆਉਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਸੰਬੰਧਿਤ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਦੀ ਵਿਦਿਆਰਥਣ ਸਾਕਸ਼ੀ ਪੁੱਤਰੀ ਤੇਜਿੰਦਰ ਸਿੰਘ ਨੇ 500 'ਚੋਂ 495 (99 ਫ਼ੀਸਦੀ), ਇਸੇ ਸਕੂਲ ਦੀਆਂ ਵਿਦਿਆਰਥਣਾਂ ਸੀਮਾ ਦੇਵੀ ਪੁੱਤਰੀ ਰਾਮ ਸੇਵਕ ਨੇ 493 (98.60) ਫ਼ੀਸਦੀ ਅਤੇ ਮਨਦੀਪ ਕੌਰ ਪੁੱਤਰੀ ਰਾਜੇਸ਼ ਕੁਮਾਰ ਨੇ 492 (98.40 ਫ਼ੀਸਦੀ), ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਮਾਨ ਸਿੰਘ ਨੇ 489 (97.80 ਫ਼ੀਸਦੀ) ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਸਰਕਾਰੀ ਸੈਕੰਡਰੀ ਸਕੂਲ ਬੱਛੋਆਣਾ ਦੇ ਪਿ੍ੰਸੀਪਲ ਰਾਜੇਸ਼ ਅਰੋੜਾ, ਜਮਾਤ ਇੰਚਾਰਜ ਲੈਕਚਰਾਰ ਮੱਖਣ ਸਿੰਘ ਸਨ |
ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚੋਂ ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਨਤੀਜਾ ਸ਼ਾਨਦਾਰ ਰਿਹਾ | ਆਰਟਸ, ਕਾਮਰਸ ਅਤੇ ਸਾਇੰਸ ਦੇ 85 ਵਿਦਿਆਰਥੀਆਂ ਨੇ ਭਾਗ ਲਿਆ, ਜਿਸ 'ਚ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ | 17 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉੱਪਰ ਅੰਕ, 32 ਨੇ 85 ਪ੍ਰਤੀਸ਼ਤ ਤੋਂ ਉੱਪਰ, 29 ਨੇ 80 ਪ੍ਰਤੀਸ਼ਤ ਤੋਂ ਉੱਪਰ ਅਤੇ 7 ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਉੱਪਰ ਅੰਕ ਲਏ | ਬਾਰ੍ਹਵੀਂ ਆਰਟਸ 'ਚੋਂ ਸੁਖਪ੍ਰੀਤ ਸਿੰਘ ਨੇ 500 ਅੰਕਾਂ 'ਚੋਂ 486, ਮਨਪ੍ਰੀਤ ਕੌਰ ਨੇ 484 ਅਤੇ ਕਮਲਦੀਪ ਕੌਰ ਤੇ ਪਰਦੀਪ ਕੌਰ ਨੇ 476, ਕਾਮਰਸ 'ਚੋਂ ਦਿਲਪ੍ਰੀਤ ਸਿੰਘ ਨੇ 500 ਅੰਕਾਂ 'ਚੋਂ 471, ਕਾਰਤਿਕ ਗਾਂਧੀ ਨੇ 464 ਅਤੇ ਟੀਨਾ ਮਿੱਤਲ ਨੇ 462 ਅਤੇ ਸਾਇੰਸ ਗਰੁੱਪ 'ਚੋਂ ਡਿੰਪੀ ਰਾਣੀ ਨੇ 500 ਅੰਕਾਂ 'ਚੋਂ 454, ਤਨਵੀਸ਼ ਮਿੱਤਲ ਨੇ 447 ਅਤੇ ਗੁਰਪ੍ਰੀਤ ਸਿੰਘ ਨੇ 446 ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਸੰਜੀਵ ਕੁਮਾਰ, ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਮਾ: ਅਮਿ੍ੰਤਲਾਲ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਬੁਰਜ ਢਿੱਲਵਾਂ ਦੀ ਵਿਦਿਆਰਥਣ ਨੇ ਸੂਬੇ 'ਚੋਂ ਚੌਥਾ ਰੈਂਕ ਕੀਤਾ ਪ੍ਰਾਪਤ
ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ- ਨੇੜਲੇ ਪਿੰਡ ਬੁਰਜ ਢਿੱਲਵਾਂ ਦੇ ਭਾਈ ਘਨੱਈਆ ਅਕੈਡਮੀ ਪਬਲਿਕ ਸਕੂਲ ਬੁਰਜ ਢਿੱਲਵਾਂ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਬਲੌਰ ਸਿੰਘ ਨੇ ਮੈਰਿਟ ਸੂਚੀ ਵਿਚ ਪੰਜਾਬ ਭਰ ਵਿਚੋਂ ਚੌਥਾ ਰੈਂਕ ਪ੍ਰਾਪਤ ਕਰ ਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਛੋਟਾ ਸਿੰਘ ਨੇ ਦੱਸਿਆ ਕਿ ਸਹਿਜਪ੍ਰੀਤ ਕੌਰ ਨੇ ਜਿੱਥੇ ਪੰਜਾਬ ਭਰ ਵਿਚ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਉੱਥੇ ਹੀ ਪੂਰੇ ਜ਼ਿਲ੍ਹੇ ਵਿਚ ਮਾਨਸਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ 88 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ | ਸਕੂਲ ਮੈਨੇਜਮੈਂਟ ਵਲੋਂ ਸਹਿਜਪ੍ਰੀਤ ਕੌਰ ਦਾ ਸਕੂਲ ਵਿਚ ਪਹੁੰਚਣ ਉਪਰੰਤ ਸਕੂਲ ਦੀ ਮੈਨੇਜਮੈਂਟ ਅਤੇ ਸਟਾਫ਼ ਵਲੋਂ ਮੂੰਹ ਮਿੱਠਾ ਕਰਵਾ ਕੇ ਉਸ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਡਾਇਰੈਕਟਰ ਬਿੰਦਰ ਸਿੰਘ, ਹਰਪ੍ਰੀਤ ਕੌਰ ਮੈਨੇਜਮੈਂਟ ਅਤੇ ਸਮੂਹ ਸਟਾਫ਼ ਮੌਜੂਦ ਸਨ |

ਨਗਰ ਸੁਧਾਰ ਸਭਾ ਬੁਢਲਾਡਾ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਬੁਢਲਾਡਾ, 29 ਜੂਨ (ਸਵਰਨ ਸਿੰਘ ਰਾਹੀ)-ਨਗਰ ਸੁਧਾਰ ਸਭਾ ਬੁਢਲਾਡਾ ਦੇ ਆਗੂਆਂ ਵਲੋਂ ਸਥਾਨਕ ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਸਬੰਧੀ ਪ੍ਰਮੋਦ ਸਿੰਗਲਾ ਐਸ.ਡੀ.ਐਮ. ਬੁਢਲਾਡਾ ਨੂੰ ਮੰਗ ਪੱਤਰ ਸੌਂਪਿਆ ਗਿਆ | ਜਾਣਕਾਰੀ ਦਿੰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਜੋਗਾ ਖੇਤਰ ਦੇ ਕਾਫ਼ੀ ਪਿੰਡਾਂ 'ਚ ਸੇਵਾ ਕੇਂਦਰ ਕਈ ਸਾਲਾਂ ਤੋਂ ਪਏ ਨੇ ਬੰਦ

ਮਨਜੀਤ ਸਿੰਘ ਘੜੈਲੀ ਜੋਗਾ-ਲੋਕਾਂ ਨੂੰ ਜ਼ਰੂਰੀ ਸਰਕਾਰੀ ਸੇਵਾਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਲਾਭ ਦੇਣ ਦੀ ਮਨਸ਼ਾ ਨਾਲ 2016 'ਚ ਉਸ ਵੇਲੇ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੇ ਸੇਵਾ ਕੇਂਦਰਾਂ 'ਚੋਂ ਕਾਫ਼ੀ ਸੇਵਾ ਕੇਂਦਰ ਪਿਛਲੀ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਇਕ ਹਲਕੇ ਤੋਂ ਵੱਧ ਕੰਮ ਨਾ ਕਰਨ ਕਰਕੇ ਕੰਮ ਪ੍ਰਭਾਵਿਤ

ਬਰੇਟਾ, 29 ਜੂਨ (ਪਾਲ ਸਿੰਘ ਮੰਡੇਰ)-ਮਾਲ ਵਿਭਾਗ ਵਿੱਚ ਪਿਛਲੇ ਸਮੇਂ ਤੋਂ ਕੰਮ ਕਰਵਾਉਣ ਆਏ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੂਬਾ ਸਰਕਾਰ ਵਲੋਂ ਭਾਵੇਂ ਪ੍ਰਸ਼ਾਸਨ ਨੂੰ ਪੂਰਾ ਚੁਸਤ ਦਰੁਸਤ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਵਲੋਂ ਹਲਕੇ ਦੇ ਬਾਰ੍ਹਵੀਂ ਦੀ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ

ਬੁਢਲਾਡਾ, 29 ਜੂਨ (ਸਵਰਨ ਸਿੰਘ ਰਾਹੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਕੱਲ੍ਹ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਪੰਜਾਬ ਭਰ 'ਚ ਦੂਸਰੇ ਸਥਾਨ ਤੇ ਰਹੀ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੱਛੋਆਣਾ ਦੀ ਅਰਸ਼ਪ੍ਰੀਤ ਕੌਰ ਸਮੇਤ ਹਲਕੇ ਦੀਆਂ ਹੋਰਨਾਂ ...

ਪੂਰੀ ਖ਼ਬਰ »

ਚਿੱਟਾ, ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਚਾਲੂ ਭੱਠੀ ਬਰਾਮਦ, 9 ਕਾਬੂ

ਮਾਨਸਾ, 29 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਬਰਾਮਦ ਕਰ ਕੇ 9 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਗੌਰਵ ਤੂੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਬੋਹਾ ਪੁਲਿਸ ਨੇ ਜਗਦੀਪ ...

ਪੂਰੀ ਖ਼ਬਰ »

ਪਤਨੀ ਦੀ ਜਾਨ ਬਚਾਉਂਦਿਆਂ ਪਤੀ ਵੀ ਭਾਖੜਾ ਨਹਿਰ 'ਚ ਡੁੱਬਿਆ

ਝੁਨੀਰ, 29 ਜੂਨ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਫ਼ਤਿਹਪੁਰ ਵਿਖੇ ਪਤਨੀ ਦੀ ਜਾਨ ਬਚਾਉਂਦਿਆਂ ਪਤੀ ਵੀ ਭਾਖੜਾ ਨਹਿਰ 'ਚ ਡੁੱਬ ਗਿਆ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ (32) ਦਾ ਆਪਣੀ ਪਤਨੀ ਕਿਰਨਾ ਕੌਰ (28) ਨਾਲ ਬੀਤੀ ਦੇਰ ਸ਼ਾਮ ਕਿਸੇ ਮਾਮੂਲੀ ਗੱਲ ਤੋਂ ਝਗੜਾ ਹੋ ...

ਪੂਰੀ ਖ਼ਬਰ »

ਬਿਹਤਰ ਕਰੀਅਰ ਲਈ ਆਨਲਾਈਨ ਵੈੱਬੀਨਾਰ ਅੱਜ

ਮਾਨਸਾ, 29 ਜੂਨ (ਸ. ਰਿ.)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਵੈਬੀਨਾਰ ਦਾ ਆਯੋਜਨ ਲਾਈਵ ਫੇਸਬੁਕ ਰਾਹੀਂ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ...

ਪੂਰੀ ਖ਼ਬਰ »

ਮੂੰਗੀ ਦੀ ਖ਼ਰੀਦ ਸੰਬੰਧੀ ਅਧਿਕਾਰੀ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਕਰਨਾ ਯਕੀਨੀ ਬਣਾਉਣ-ਐਸ. ਡੀ. ਐਮ.

ਮਾਨਸਾ, 29 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਮੂੰਗੀ ਫਸਲ ਦੀ ਖਰੀਦ ਦੇ ਮੱਦੇਨਜ਼ਰ ਮੰਡੀਆਂ ਵਿਚ ਪੁਖ਼ਤਾ ਪ੍ਰਬੰਧਾਂ ਸਬੰਧੀ ਪੂਨਮ ਸਿੰਘ ਐਸ.ਡੀ.ਐਮ. ਮਾਨਸਾ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ 'ਚ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁਲਾਜ਼ਮ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ

ਮਾਨਸਾ, 29 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਮੋਰਚਾ ਮਾਨਸਾ ਵਲੋਂ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨਜਦੀਕ 'ਆਪ' ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਮੁਲਾਜ਼ਮ ਆਗੂ ਬਿੱਕਰ ਸਿੰਘ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚੋਂ ਲਏ 6.5 ਬੈਂਡ

ਮਾਨਸਾ, 29 ਜੂਨ (ਧਾਲੀਵਾਲ)-ਸਥਾਨਕ ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਦੇ ਵਿਦਿਆਰਥੀ ਆਈਲੈਟਸ ਅਤੇ ਪੀ.ਟੀ.ਈ. ਦੀ ਪ੍ਰੀਖਿਆ 'ਚੋਂ ਚੰਗੇ ਬੈਂਡ ਲੈ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਇੰਜ. ਮਨਜੀਤ ਸਿੰਘ ਖੁਡਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਆਤਮ ਨਿਰਭਰ ਭਾਰਤ' ਵਿਸ਼ੇ ਤਹਿਤ ਸੱਭਿਆਚਾਰਕ ਪ੍ਰੋਗਰਾਮ

ਬਠਿੰਡਾ, 29 ਜੂਨ (ਅਵਤਾਰ ਸਿੰਘ)- ਸ਼ਹਿਰ ਦੀ ਸਮਾਜ ਸੇਵੀ ਤੇ ਭਾਜਪਾ ਆਗੂ ਵੀਨੂੰ ਗੋਇਲ ਵਲੋਂ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਸਮੇਂ ਸਮੇਂ 'ਤੇ ਜਾਗਰੂਕ ਸਮਾਗਮ ਕਰਵਾਏ ਜਾ ਰਹੇ ਹਨ | ਸੋ ਅੱਜ ਵੀਨੂੰ ਗੋਇਲ ਵਲੋਂ ਆਪਣੀ ਅਗਵਾਈ ਹੇਠ 'ਆਤਮਨਿਰਭਰ ਭਾਰਤ' ...

ਪੂਰੀ ਖ਼ਬਰ »

ਗ੍ਰਾਮ ਸਭਾ ਬੁਲਾਅ ਕੇ ਪੇਂਡੂ ਵਿਕਾਸ ਯੋਜਨਾ ਤਿਆਰ ਕਰਨ ਨੂੰ ਦਿੱਤੀ ਜਾਵੇ ਤਰਜੀਹ

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪ੍ਰਧਾਨ ਮੰਤਰੀ ਆਦਰਸ਼ ਗ੍ਰਾਮੀਣ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀ ਜ਼ਿਆਦਾ ਵਸੋਂ ਵਾਲੇ ਪਿੰਡਾਂ ਵਿਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ...

ਪੂਰੀ ਖ਼ਬਰ »

ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਮੀਟਿੰਗ

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐੱਸ.ਬੀ.ਆਈ. ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੈਟੀ) ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਵਿਕਾਸ ਡਾ. ਰੁਪਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਮੀਟਿੰਗ ਹੋਈ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸ਼ਾਮਲਾਤ ਜ਼ਮੀਨਾਂ ਦੇ ਮਾਲਕੀ ਹੱਕ ਕਿਸਾਨਾਂ ਨੂੰ ਦਿੱਤੇ ਜਾਣ-ਰਜਨੀਸ਼ ਰਾਜੂ

ਗੋਨਿਆਣਾ, 29 ਜੂਨ (ਲਛਮਣ ਦਾਸ ਗਰਗ)-ਰਜਨੀਸ਼ ਰਾਜੂ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ ਗੋਨਿਆਣਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਹਰਰਾਏਪੁਰ, ਖੇਮੂਆਣਾ ਅਤੇ ਜੰਡਾਂਵਲਾ ਦੇ ਕਿਸਾਨ ਜਿਹੜੇ ਕਿ ਦੇਸ਼ ਦੇ ਆਜ਼ਾਦ ਹੋਣ ...

ਪੂਰੀ ਖ਼ਬਰ »

ਟੈਕਨੀਕਲ ਯੂਨੀਵਰਸਿਟੀ ਵਲੋਂ ਮੈਰਿਟ ਸੂਚੀ 'ਚ ਪਹਿਲੇ 5 ਪੀ. ਐਸ. ਈ. ਬੀ. ਵਿਦਿਆਰਥੀਆਂ ਨੂੰ ਟਿਊਸ਼ਨ ਫ਼ੀਸ ਮੁਆਫ਼ੀ ਸਕਾਲਰਸ਼ਿਪ ਦੀ ਪੇਸ਼ਕਸ਼

ਬਠਿੰਡਾ, 29 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ 'ਚ ਵਧੀਆਂ ਪ੍ਰਦਰਸ਼ਨ ਕਰਨ ਵਾਲੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਸੰਸਥਾ ਦੇ ਜਗਮਨਦੀਪ ਕੌਰ ਨੇ ਆਈਲੈਟਸ 'ਚੋਂ 6.5 ਬੈਂਡ ਲਏ

ਭਗਤਾ ਭਾਈਕਾ, 29 ਜੂਨ (ਸੁਖਪਾਲ ਸਿੰਘ ਸੋਨੀ)-ਸੰਤ ਬਲਵੀਰ ਸਿੰਘ ਸਕੂਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀਆਂ ਵਲੋਂ ਆਏ ਦਿਨ ਆਈਲੈਟਸ ਵਿਚ ਮੱਲਾਂ ਮਾਰੀਆਂ ਜਾ ਰਹੀਆ ਹਨ | ਸੰਸਥਾ ਦੇ ਸੰਚਾਲਕ ਜਸਅਮਨਦੀਪ ਸਿੰਘ ਬਰਾੜ ਨੇ ਸੰਸਥਾ ਦੀਆਂ ਤਾਜ਼ਾ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚੱਲਦਿਆਂ ਮਜ਼ਦੂਰ ਵਲੋਂ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ

ਮੌੜ ਮੰਡੀ, 29 ਜੂਨ (ਗੁਰਜੀਤ ਸਿੰਘ ਕਮਾਲੂ)-ਭਾਵੇਂਕਿ ਪੰਜਾਬ ਅੰਦਰ ਸੱਤਾ ਤਬਦੀਲੀ ਹੋ ਚੁੱਕੀ ਹੈ ਅਤੇ ਮੌਜੂਦਾ ਸਰਕਾਰ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਹੁਣ ਕਿਸੇ ਵੀ ਕਿਸਾਨ ਮਜ਼ਦੂਰ ਨੂੰ ਖ਼ੁਦਕੁਸ਼ੀ ਨਹੀ ਕਰਨ ਦਿੱਤੀ ਜਾਵੇਗੀ | ਪਰ ਪੰਜਾਬ ਅੰਦਰ ...

ਪੂਰੀ ਖ਼ਬਰ »

ਬਲਬੀਰ ਸਿੰਘ ਦੇ ਪਰਿਵਾਰ ਵਲੋਂ ਮਿ੍ਤਕ ਦੇਹ ਮੈਡੀਕਲ ਖੋਜਾਂ ਲਈ ਦਾਨ

ਬੁਢਲਾਡਾ, 29 ਜੂਨ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 19 ਵਾਸੀ ਬਲਬੀਰ ਸਿੰਘ (85) ਪੁੱਤਰ ਜੱਗਰ ਸਿੰਘ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਦੀ ਮਿ੍ਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਮਾਤਾ ਗੁਜਰੀ ਭਲਾਈ ...

ਪੂਰੀ ਖ਼ਬਰ »

ਨੇਵਲ ਐਨ. ਸੀ. ਸੀ. ਕੈਡਿਟਾਂ ਲਈ ਸਾਲਾਨਾ ਸਿਖਲਾਈ ਕੈਂਪ ਲਗਾਇਆ

ਭੀਖੀ, 29 ਜੂਨ (ਬਲਦੇਵ ਸਿੰਘ ਸਿੱਧੂ)-ਨੇਵਲ ਐਨ.ਸੀ.ਸੀ. ਕੈਡਿਟਾਂ (ਜੂਨੀਅਰ ਵਿੰਗ/ਜੂਨੀਅਰ ਡਵੀਜ਼ਨ) ਲਈ ਸਾਲਾਨਾ ਸਿਖਲਾਈ ਕੈਂਪ 3 ਪੰਜਾਬ ਨਵਲ ਯੂਨਿਟ ਐਨ.ਸੀ.ਸੀ., ਬਠਿੰਡਾ ਵਲੋਂ ਸਰਵਹਿਤਕਾਰੀ ਵਿਦਿਆ ਮੰਦਰ ਅਤੇ ਤਾਰਾ ਚੰਦ ਵਿਦਿਆ ਮੰਦਰ ਭੀਖੀ ਵਿਖੇ 20 ਤੋਂ 29 ਜੂਨ ਤੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX