ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਸ਼ੁਰੂ

ਫਗਵਾੜਾ, 29 ਜੂਨ (ਹਰਜੋਤ ਸਿੰਘ ਚਾਨਾ) - ਸਫ਼ਾਈ ਕਰਮਚਾਰੀ ਯੂਨੀਅਨ (ਆਜ਼ਾਦ) ਤੇ ਮਿਉਂਸੀਪਲ ਸਫ਼ਾਈ ਕਰਮਚਾਰੀ ਯੂਨੀਅਨ (ਇੰਟਕ) ਵਲੋਂ ਬਣਾਏ ਗਏ ਏਕਤਾ ਮੰਚ ਨਗਰ ਨਿਗਮ ਨੇ ਸਮੂਹ ਪੱਕੇ, ਕੱਚੇ ਤੇ ਠੇਕੇਦਾਰੀ ਅਧੀਨ ਕੰਮ ਕਰਦੇ ਸਫ਼ਾਈ ਕਾਮਿਆਂ ਵਲੋਂ ਅੱਜ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਜਿਸ 'ਚ ਉਨ੍ਹਾਂ ਨਿਗਮ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਕਰਮਚਾਰੀ ਯੂਨੀਅਨ ਏਕਤਾ ਮੰਚ ਦੇ ਆਗੂ ਰਜੇਸ਼ ਕੁਮਾਰ ਪ੍ਰਧਾਨ ਸਫ਼ਾਈ ਕਰਮਚਾਰੀ ਯੂਨੀਅਨ (ਆਜ਼ਾਦ), ਕੁਲਵੰਤ ਰਾਏ ਸੋਂਧੀ ਪ੍ਰਧਾਨ, ਵਿਸ਼ਾਲ ਘਈ, ਸੁਦੇਸ਼ ਕੁਮਾਰ ਮੱਟੂ, ਜੋਤੀ ਬਘਾਣੀਆ, ਦਰਸ਼ਨ ਲਾਲ, ਜੋਗਾ ਨਾਹਰ, ਪਦਮ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਦੀ ਅਫ਼ਸਰਸ਼ਾਹੀ ਸਫ਼ਾਈ ਕਰਮਚਾਰੀਆਂ ਦੇ ਹਿਤਾਂ ਦਾ ਲਗਾਤਾਰ ਨੁਕਸਾਨ ਕਰ ਰਹੀ ਹੈ ਤੇ ਜਿੱਥੇ ਇਹ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਉੱਥੇ ਡਰਾ ਧਮਕਾ ਤੇ ਬੇਇੱਜ਼ਤ ਵੀ ਕਰ ਰਹੀ ਹੈ | ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ 'ਚ ਸਫ਼ਾਈ ਕਾਮਿਆਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਲੰਬੇ ਸਮੇਂ ਤੋਂ ਕਾਮਿਆਂ ਦੀਆਂ ਮੰਗਾਂ ਜਿਵੇਂ ਤਰਸ ਆਧਾਰਿਤ ਨੌਕਰੀਆਂ ਦੇਣ, ਪੰਜ ਦਿਨ ਦਾ ਹਫ਼ਤਾ ਲਾਗੂ ਕਰਕੇ ਸ਼ਨੀ-ਐਤਵਾਰ ਦੀ ਛੁੱਟੀ ਲਾਗੂ ਕਰਨ, ਸਾਰੀਆਂ ਗਜ਼ਟਿਡ ਛੁੱਟੀਆਂ ਲਾਗੂ ਕਰਨ, ਬੈਂਕ ਲੋਨ ਲਈ ਸਫ਼ਾਈ ਕਰਮਚਾਰੀਆਂ ਤੇ ਬੈਂਕ ਦਰਮਿਆਨ ਲੋਕ ਐਗਰੀਮੈਂਟ ਦੀ ਕਨਫਰਮੇਸ਼ਨ ਨਿਗਮ ਦਫ਼ਤਰ ਵਲੋਂ ਸਾਈਨ ਕਰਨਾ, ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਠੇਕੇਦਾਰ ਅਧੀਨ ਕੰਮ ਕਰਦੇ ਸਫ਼ਾਈ ਕਾਮਿਆਂ ਨੂੰ ਨਗਰ ਨਿਗਮ ਆਪਣੇ ਅਧੀਨ ਲੈਣ ਆਦਿ ਮੰਗਾਂ ਸ਼ਾਮਿਲ ਹਨ | ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਆਗੂ ਸੁਖਦੇਵ ਫਗਵਾੜਾ, ਸਾਧੂ ਸਿੰਘ ਜੱਸਲ, ਹੰਸ ਰਾਜ ਬੰਗ਼ੜ, ਅਨੂੰ ਸਹੋਤਾ, ਅਸ਼ਵਨੀ ਸਹੋਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦੀ ਉਹ ਡਟ ਕੇ ਹਮਾਇਤ ਕਰਦੇ ਹਨ ਤੇ ਸੰਘਰਸ਼ 'ਚ ਸਫ਼ਾਈ ਕਾਮਿਆ ਦਾ ਡਟ ਕੇ ਸਾਥ ਦੇਣਗੇ | ਉਨ੍ਹਾਂ ਕਿਹਾ ਕਿ ਨਗਰ ਨਿਗਮ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਰਹੀ ਹੈ | ਉਨ੍ਹਾਂ ਨਗਰ ਨਿਗਮ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਕਾਮਿਆਂ ਦਾ ਮਾਮਲਾ ਹੱਲ ਕਰਵਾਉਣ | ਉਨ੍ਹਾਂ ਕਿਹਾ ਕਿ ਜਦੋਂ ਤੱਕ ਨਗਰ ਨਿਗਮ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦਾ ਉਦੋਂ ਤੱਕ ਕਰਮਚਾਰੀ ਹੜਤਾਲ ਕਰਕੇ ਇਹ ਧਰਨਾ ਜਾਰੀ ਰੱਖਣਗੇ ਤੇ ਰੋਜ਼ਾਨਾ ਸਵੇਰੇ 9 ਵਜੇ ਤੋਂ ਇਹ ਧਰਨਾ ਸ਼ੁਰੂ ਹੋਵੇਗਾ |

ਵਾਤਾਵਰਨ ਤੇ ਪਾਣੀ ਦੀ ਸਾਂਭ ਸੰਭਾਲ ਲਈ ਕੌਮੀ ਗਰੀਨ ਟਿ੍ਬਿਊਨਲ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇ-ਅਨੂਪਮ ਕਲੇਰ

ਕਪੂਰਥਲਾ, 29 ਜੂਨ (ਅਮਰਜੀਤ ਕੋਮਲ) - ਵਾਤਾਵਰਣ, ਪਾਣੀ ਦੀ ਸਾਂਭ ਸੰਭਾਲ ਸਬੰਧੀ ਕੌਮੀ ਗਰੀਨ ਟਿ੍ਬਿਊਨਲ ਵਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ | ਇਹ ਗੱਲ ਅਨੂਪਮ ਕਲੇਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਨੇ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਫਗਵਾੜਾ ਸ਼ਹਿਰ ਦੇ ਥਾਣਾ ਸਿਟੀ ਵਿਖੇ ਨਫ਼ਰੀ ਦੀ ਘਾਟ ਕਾਰਨ ਲੋਕਾਂ ਦੇ ਸੈਂਕੜੇ ਮਸਲੇ ਲਟਕੇ

ਫਗਵਾੜਾ, 29 ਜੂਨ (ਹਰਜੋਤ ਸਿੰਘ ਚਾਨਾ) - ਪੰਜਾਬ ਪੁਲਿਸ ਭਾਵੇਂ ਕ੍ਰਾਈਮ ਤੇ ਲੋਕਾਂ ਦੇ ਨਿਪਟਾਰੇ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਹਾਲਾਤ ਇਹ ਹਨ ਕਿ ਲੋਕਾਂ ਦੇ ਕੰਮ ਕਰਨ ਲਈ ਥਾਣਿਆਂ 'ਚ ਮੁਲਾਜ਼ਮਾਂ ਦੀ ਭਾਰੀ ਘਾਟ ਹੀ ਪੁਲਿਸ ਲਈ ਸਿਰਦਰਦੀ ਬਣੀ ਪਈ ਹੈ ਤੇ ਘੱਟ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਕਾਲਾ ਸੰਘਿਆਂ, 29 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ ਦੇ ਜਲੰਧਰ ਰੋਡ ਤੇ ਸਥਿਤ ਖੇਡ ਸਟੇਡੀਅਮ 'ਚੋਂ ਇਕ ਵਿਅਕਤੀ ਦੀ ਅਣਪਛਾਤੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਾ ਸੰਘਿਆਂ ਪੁਲਿਸ ਚੌਂਕੀ ਦੇ ਇੰਚਾਰਜ ਏ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਮਾਂ-ਪੁੱਤ ਗਿ੍ਫ਼ਤਾਰ

ਬੇਗੋਵਾਲ, 29 ਜੂਨ (ਸੁਖਜਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਵਲੋਂ ਭੇੜੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿਮ ਤਹਿਤ ਅੱਜ ਬੇਗੋਵਾਲ ਪੁਲਿਸ ਨੇ ਮਾਂ ਪੁੱਤਰ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਬੇਗੋਵਾਲ ...

ਪੂਰੀ ਖ਼ਬਰ »

'ਆਪ' ਦਾ ਅਕਸ ਖਰਾਬ ਕਰਨ ਵਾਲਿਆਂ ਖ਼ਿਲਾਫ਼ ਹੋਵੇ ਕਾਰਵਾਈ -'ਆਪ' ਆਗੂ

ਫਗਵਾੜਾ, 29 ਜੂਨ (ਵਾਲੀਆ) - ਆਮ ਆਦਮੀ ਪਾਰਟੀ ਦੀ ਸਥਾਨਿਕ ਲੀਡਰਸ਼ਿਪ ਨੇ ਪੰਜਾਬ ਵਿਧਾਨ ਸਭਾ 'ਚ ਬੀਤੇ ਦਿਨ ਫਿਲੌਰ ਦੇ ਕਾਂਗਰਸੀ ਵਿਧਾਇਕ ਵਲੋਂ ਕੁਝ ਸਮਾਂ ਪਹਿਲਾਂ ਕਾਰਪੋਰੇਸ਼ਨ ਦਫ਼ਤਰ ਫਗਵਾੜਾ 'ਚ ਵਿਰੋਧੀ ਧਿਰ ਦੀ ਮਹਿਲਾ ਨਾਲ ਫਗਵਾੜਾ ਦੇ ਕੁੱਝ ਅਖੌਤੀ ਆਗੂਆਂ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਪ੍ਰੀਖਿਆਵਾਂ ਮੌਕੇ ਹੋਣ ਵਾਲੇ ਤਣਾਅ ਸੰਬੰਧੀ ਲੈਕਚਰ ਕਰਵਾਇਆ

ਸੁਲਤਾਨਪੁਰ ਲੋਧੀ, 29 ਜੂਨ (ਨਰੇਸ਼ ਹੈਪੀ, ਥਿੰਦ) - ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਕੀਤੇ ਗਏ 'ਏਕ ਭਾਰਤ ਸੇ੍ਰਸ਼ਟ ਭਾਰਤ' ਮਿਸ਼ਨ ਤਹਿਤ ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ 'ਹੱਸਦਾ ਪੰਜਾਬ ਮੇਰਾ ਖ਼ੁਆਬ' ਥੀਮ ਅਧੀਨ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦੀ 63ਵੀਂ ਬਰਸੀ ਮਨਾਈ

ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ) - ਪਿੰਡ ਗੁਲਾਬਗੜ੍ਹ ਜਗੀਰ ਵਿਖੇ 108 ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦਾ 63ਵੀਂ ਬਰਸੀ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਅਤੇ ਭਗਤ ਜਵਾਲਾ ਦਾਸ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਯੰਗ ਪੈਟਲਜ਼ ਪਬਲਿਕ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਭੁਲੱਥ, 29 ਜੂਨ (ਮਨਜੀਤ ਸਿੰਘ ਰਤਨ) - ਯੰਗ ਪੈਟਲਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਬੋਰਡ ਦੀ 12ਵੀਂ ਕਲਾਸ (ਆਰਟਸ ਤੇ ਕਾਮਰਸ ਗਰੁੱਪ) ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਕਾਮਰਸ ਗਰੁੱਪ 'ਚ ਅਰਮਨਦੀਪ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ 463, ਸੁਨੇਹਾ ਪੁੱਤਰੀ ...

ਪੂਰੀ ਖ਼ਬਰ »

ਰੋਟੇਰੀਅਨ ਬਲਵਿੰਦਰ ਸਿੰਘ ਬਰਿਆਰ ਦਾ ਵਧੀਆ ਸੇਵਾਵਾਂ ਬਦਲੇ ਬੈਸਟ ਸਹਾਇਕ ਗਵਰਨਰ ਵਜੋਂ ਸਨਮਾਨ

ਬੇਗੋਵਾਲ, 29 ਜੂਨ (ਸੁਖਜਿੰਦਰ ਸਿੰਘ) - ਰੋਟਰੀ ਕਲੱਬ ਬੇਗੋਵਾਲ ਦੇ ਸੀਨੀਅਰ ਮੈਂਬਰ ਰੋਟੇਰੀਅਨ ਬਲਵਿੰਦਰ ਸਿੰਘ ਬਰਿਆਰ ਨੂੰ ਰੋਟਰੀ ਦੇ ਡਿਸਟਿ੍ਕਟ 3070 ਵਲੋਂ ਬਤੌਰ ਸਹਾਇਕ ਗਵਰਨਰ ਦੇ ਅਹੁਦੇ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਉਨ੍ਹਾਂ ਨੂੰ ਕਪੂਰਥਲਾ ਜ਼ੋਨ ...

ਪੂਰੀ ਖ਼ਬਰ »

ਸਿੱਧਵਾਂ ਦੋਨਾ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਆਮ ਇਜਲਾਸ ਕਰਵਾਇਆ

ਸਿਧਵਾਂ ਦੋਨਾਂ, 29 ਜੂਨ (ਅਵਿਨਾਸ਼ ਸ਼ਰਮਾ) - ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੱਦੇ ਨਜ਼ਰ ਕਰਵਾਏ ਜਾ ਰਹੇ ਆਮ ਇਜਲਾਸਾਂ ਤਹਿਤ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਗ੍ਰਾਮ ਸਭਾ ਦਾ ਹਾੜੀ ਜੂਨ 2022 ਦਾ ਆਮ ਇਜਲਾਸ ਕਸਬਾਨੁਮਾ ਪਿੰਡ ਸਿਧਵਾਂ ...

ਪੂਰੀ ਖ਼ਬਰ »

ਸਿਮਰਨਜੀਤ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਕੱਢਿਆ ਰੋਡ ਸ਼ੋਅ

ਸੁਲਤਾਨਪੁਰ ਲੋਧੀ, 29 ਜੂਨ (ਥਿੰਦ, ਹੈਪੀ) - ਲੋਕ ਸਭਾ ਹਲਕਾ ਸੰਗਰੂਰ 'ਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸੁਲਤਾਨਪੁਰ ਲੋਧੀ, 29 ਜੂਨ (ਨਰੇਸ਼ ਹੈਪੀ, ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਹਰਬੰਸ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ

ਭੁਲੱਥ, 29 ਜੂਨ (ਮਨਜੀਤ ਸਿੰਘ ਰਤਨ) - ਐਸ.ਐਚ.ਓ. ਭੁਲੱਥ ਸੋਨਮਦੀਪ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਵੇਈਾ ਪੁਲ ਤੋਂ ਨਡਾਲਾ ਨੂੰ ਜਾਂਦੀ ਸੜਕ ਤੇ ਮੌਜੂਦ ਸੀ ਅਤੇ ਗੱਡੀਆਂ ਦੀ ਜਾਂਚ ਕਰ ਰਹੀ ਸੀ ਤਾਂ ਨਡਾਲਾ ਵਾਲੇ ਪਾਸਿਓਾ ਵਲੋਂ ਇਕ ਹੀਰੋ ਸਪਲੈਂਡਰ ...

ਪੂਰੀ ਖ਼ਬਰ »

ਆਮ ਬਦਲੀਆਂ ਤੋਂ ਬਾਅਦ ਹੀ ਨਵ-ਨਿਯੁਕਤ ਅਧਿਆਪਕਾਂ ਨੂੰ ਸਟੇਸ਼ਨ ਦੀ ਚੋਣ ਕਰਵਾਈ ਜਾਵੇ-ਅਧਿਆਪਕ ਦਲ

ਕਪੂਰਥਲਾ, 29 ਜੂਨ (ਵਿ.ਪ੍ਰ.) - ਅਧਿਆਪਕ ਦਲ ਦੇ ਸੂਬਾ ਮੀਤ ਪ੍ਰਧਾਨ ਗੁਰਮੁਖ ਸਿੰਘ ਬਾਬਾ, ਜ਼ਿਲ੍ਹਾ ਸਰਪ੍ਰਸਤ ਦੀਪਕ ਆਨੰਦ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਖੱਸਣ, ਜਨਰਲ ਸਕੱਤਰ ਦਲਜਿੰਦਰਜੀਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਭਾਗ ਸਿੰਘ ਨੇ ਸਰਕਾਰ ਨੂੰ ਜ਼ੋਰ ਦੇ ਕੇ ...

ਪੂਰੀ ਖ਼ਬਰ »

ਸਿਹਤ ਵਿਭਾਗ 10 ਤੱਕ ਦੰਪਤੀ ਸੰਪਰਕ ਪੰਦਰਵਾੜਾ ਮਨਾਏਗਾ-ਸਿਵਲ ਸਰਜਨ

ਕਪੂਰਥਲਾ, 29 ਜੂਨ (ਵਿ.ਪ੍ਰ.) - ਵੱਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਵਲੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ...

ਪੂਰੀ ਖ਼ਬਰ »

ਫੁਲਵਾੜੀ ਵਾਤਾਵਰਨ ਸੇਵਾ ਸੁਸਾਇਟੀ ਨਡਾਲਾ ਵਲੋਂ ਛਬੀਲ ਲਗਾਈ

ਨਡਾਲਾ, 29 ਜੂਨ (ਮਾਨ) - ਫੁਲਵਾੜੀ ਵਾਤਾਵਰਣ ਸੇਵਾ ਸੁਸਾਇਟੀ ਨਡਾਲਾ ਵਲੋਂ ਸਵੱਛਤਾ ਅਭਿਆਨ ਤੇ ਹਰਿਆਵਲ ਲਹਿਰ ਨੂੰ ਸਮਰਪਿਤ ਹੋ ਕੇ ਕੀਤੇ ਜਾ ਰਹੇ ਕਾਰਜਾਂ ਦੇ ਚੱਲਦਿਆਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਹੋਣ ਸੰਬੰਧੀ ਗੁਆਂਢਣ ਖ਼ਿਲਾਫ਼ ਕੇਸ ਦਰਜ

ਫਗਵਾੜਾ, 29 ਜੂਨ (ਹਰਜੋਤ ਸਿੰਘ ਚਾਨਾ) - ਪਿੰਡ ਪਲਾਹੀ ਵਿਖੇ ਇੱਕ ਘਰ 'ਚੋਂ ਚੋਰੀ ਹੋਣ ਦੇ ਸਬੰਧ 'ਚ ਸਦਰ ਪੁਲਿਸ ਨੇ ਇੱਕ ਮਹਿਲਾ ਖ਼ਿਲਾਫ਼ ਧਾਰਾ 454, 380 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਦਰ ਗੌਰਵ ਧੀਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤ ਕਰਤਾ ...

ਪੂਰੀ ਖ਼ਬਰ »

ਢਿਲਵਾਂ ਰੇਲਵੇ ਫਾਟਕ 'ਤੇ ਫਲਾਈਓਵਰ ਜਾਂ ਅੰਡਰ ਪਾਸ ਬਣਾਉਣ ਦੀ ਮੰਗ

ਢਿਲਵਾਂ, 29 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਜੀ.ਟੀ. ਰੋਡ ਬੱਸ ਅੱਡਾ ਤੋਂ ਢਿਲਵਾਂ ਸ਼ਹਿਰ ਨੂੰ ਜਾਂਦਿਆਂ ਰਸਤੇ ਵਿਚ ਪੈਂਦੇ ਰੇਲਵੇ ਫਾਟਕ ਦੇ ਅਕਸਰ ਬੰਦ ਰਹਿਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਲਾਕੇ ਦੇ ਲੋਕਾਂ ਦੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਦਮੂਲੀਆ ਦਾ ਆਮ ਇਜਲਾਸ

ਨਡਾਲਾ, 29 ਜੂਨ (ਮਾਨ) - ਪਿੰਡ ਦਮੂਲੀਆ 'ਚ ਪੰਚਾਇਤ ਦਾ ਆਮ ਇਜਲਾਸ ਸਰਪੰਚ ਸਤਨਾਮ ਸਿੰਘ ਚੀਮਾ ਬਾਦਲ ਦੀ ਪ੍ਰਧਾਨਗੀ ਹੇਠ ਪੰਚਾਇਤ ਘਰ ਵਿਖੇ ਹੋਇਆ | ਇਸ ਮੌਕੇ ਸੰਬੋਧਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰੀਤਮ ਸਿੰਘ ਚੀਮਾ ਨੇ ਕਿਹਾ ਕਿ ਗ੍ਰਾਮ ਪੰਚਾਇਤ ਦਮੂਲੀਆ ਵਲੋਂ ...

ਪੂਰੀ ਖ਼ਬਰ »

ਮਾਨ ਨੇ ਬਾਬਾ ਗਧੀਆ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਫਗਵਾੜਾ, 29 ਜੂਨ (ਹਰਜੋਤ ਸਿੰਘ ਚਾਨਾ) - ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ ਨੇ ਸ਼ਹਿਰ ਦੇ ਵਾਰਡ ਨੰਬਰ 5 ਅਧੀਨ ਮੁਹੱਲਾ ਬਾਬਾ ਗਧੀਆ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਆਰੰਭ ਕਰਵਾਇਆ | ਉਨ੍ਹਾਂ ਕਿਹਾ ਕਿ ਬਾਬਾ ਗਧੀਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜ ਨਿਸਚਿਤ ਸਮੇਂ 'ਚ ਮੁਕੰਮਲ ਕੀਤੇ ਜਾਣ-ਅਨੁਪਮ ਕਲੇਰ

ਕਪੂਰਥਲਾ, 29 ਜੂਨ (ਵਿ.ਪ੍ਰ.) - ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕਰਕੇ ਇਸ ਦੀ ਰਿਪੋਰਟ ਪੇਸ਼ ਕੀਤੀ ਜਾਵੇ | ਇਹ ਗੱਲ ਅਨੂਪਮ ਕਲੇਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਸਿਧਵਾਂ ਦੋਨਾ, 29 ਜੂਨ (ਅਵਿਨਾਸ਼ ਸ਼ਰਮਾ) - ਪੀਰ ਬਾਬਾ ਲੱਖ ਦਾਤਾ ਮੇਲਾ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਬਾਬਾ ਲੱਖ ਦਾਤਾ ਜੀ ਦੀ ਦਰਗਾਹ ਸਿਧਵਾਂ ਦੋਨਾ ਵਿਖੇ ਬੀਤੇ ...

ਪੂਰੀ ਖ਼ਬਰ »

ਡਾ: ਗੁਰਬਖ਼ਸ਼ ਸਿੰਘ ਭੰਡਾਲ ਦੀ ਪੁਸਤਕ 'ਦੀਵਿਆਂ ਦੀ ਡਾਰ' ਲੋਕ ਅਰਪਣ

ਕਪੂਰਥਲਾ, 29 ਜੂਨ (ਵਿਸ਼ੇਸ਼ ਪ੍ਰਤੀਨਿਧ) - ਸ਼ੋ੍ਰਮਣੀ ਸਾਹਿਤਕਾਰ ਡਾ: ਗੁਰਬਖ਼ਸ਼ ਸਿੰਘ ਭੰਡਾਲ ਦੀ ਨਵਪ੍ਰਕਾਸ਼ਿਤ ਵਾਰਤਿਕ ਦੀ ਪੁਸਤਕ 'ਦੀਵਿਆਂ ਦੀ ਡਾਰ' ਉੱਘੇ ਲੇਖਕ ਡਾ: ਜਸਵਿੰਦਰ ਸਿੰਘ, ਡਾ: ਸਤੀਸ਼ ਕੁਮਾਰ ਵਰਮਾ, ਉੱਘੇ ਕਥਾਕਾਰ ਕਿਰਪਾਲ ਕਜ਼ਾਕ, ਪ੍ਰੋ: ਪ੍ਰੀਤਮ ...

ਪੂਰੀ ਖ਼ਬਰ »

ਐਸ.ਐਮ.ਓ. ਲੋਕਾਂ ਨੂੰ ਸਿਹਤ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਉਣ - ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 29 ਜੂਨ (ਵਿ.ਪ੍ਰ.) - ਲੋਕ ਸਿਹਤ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਦਾ ਤਦ ਹੀ ਲਾਭ ਲੈ ਸਕਦੇ ਹਨ, ਜੇਕਰ ਉਨ੍ਹਾਂ ਨੂੰ ਇਨ੍ਹਾਂ ਯੋਜਨਾਵਾਂ ਬਾਰੇ ਪੂਰੀ ਜਾਣਕਾਰੀ ਹੋਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਗੁਰਿੰਦਰਬੀਰ ਕੌਰ ਨੇ ਮਮਤਾ ਦਿਵਸ ਸਬੰਧੀ ਹੋਈ ...

ਪੂਰੀ ਖ਼ਬਰ »

ਨਡਾਲਾ 'ਚ ਬਾਬਾ ਭਿੰਨੇ ਸ਼ਾਹ ਦਾ ਯਾਦਗਾਰੀ ਮੇਲਾ ਸੰਪੰਨ

ਨਡਾਲਾ, 29 ਜੂਨ (ਮਾਨ) - ਨਡਾਲਾ ਵਿਖੇ ਨਡਾਲਾ-ਢਿਲਵਾਂ ਰੋਡ ਸਥਿਤ ਖੱਖਾਂ ਦੇ ਮੁਹੱਲੇ ਧੰਨ-ਧੰਨ ਬਾਬਾ ਭਿੰਨੇ ਸ਼ਾਹ ਜੀ ਦੀ ਦਰਗਾਹ 'ਤੇ 18ਵਾਂ ਸਾਲਾਨਾ ਮੇਲਾ ਸੰਗਤ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਸਬੰਧੀ ਸਭ ਤੋਂ ਪਹਿਲਾ ਸਵੇਰੇ ਦਵਿੰਦਰ ...

ਪੂਰੀ ਖ਼ਬਰ »

ਸਿੱਖ ਧਾਰਮਿਕ ਜਥੇਬੰਦੀਆਂ ਭਲਕੇ ਭਗਵਾਨ ਜਗਨਨਾਥ ਰੱਥ ਯਾਤਰਾ ਦਾ ਸਵਾਗਤ ਕਰਨਗੀਆਂ - ਜਥੇ: ਬੱਤਰਾ

ਕਪੂਰਥਲਾ, 29 ਜੂਨ (ਵਿ.ਪ੍ਰ.) - ਭਗਵਾਨ ਜਗਨਨਾਥ ਰੱਥ ਯਾਤਰਾ ਦੇ ਸਵਾਗਤ ਲਈ ਸ਼ਹਿਰ ਦੀਆਂ ਸਿੱਖ ਧਾਰਮਿਕ ਜਥੇਬੰਦੀਆਂ ਦੀ ਇਕ ਮੀਟਿੰਗ ਧਾਰਮਿਕ ਆਗੂ ਜਥੇ: ਜਸਵਿੰਦਰ ਸਿੰਘ ਬੱਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੀ.ਸੀ.ਆਰ. ਤੇ ਥਾਣਾ ਸਿਟੀ ਦੇ ਅਧਿਕਾਰੀਆਂ ਵਲੋਂ ਬੱਸ ਅੱਡੇ ਦੀ ਜਾਂਚ

ਕਪੂਰਥਲਾ, 29 ਜੂਨ (ਅਮਰਜੀਤ ਕੋਮਲ) - ਕੇਂਦਰੀ ਏਜੰਸੀਆਂ ਸੁਰੱਖਿਆ ਏਜੰਸੀਆਂ ਵਲੋਂ ਜਾਰੀ ਕੀਤੇ ਅਲਰਟ ਨੂੰ ਮੁੱਖ ਰੱਖਦਿਆਂ ਅੱਜ ਡੀ.ਐਸ.ਪੀ. ਸਬ ਡਵੀਜ਼ਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਤੇ ਪੀ.ਸੀ.ਆਰ. ਦੀਆਂ ਟੀਮਾਂ ਦੇ ਤਿੰਨ ਦਰਜਨ ਦੇ ਕਰੀਬ ਅਧਿਕਾਰੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX