ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  2 minutes ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  6 minutes ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  22 minutes ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  17 minutes ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  about 1 hour ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  about 1 hour ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ ਬੁਲਾਈ ਮੀਟਿੰਗ
. . .  about 1 hour ago
ਚੰਡੀਗੜ੍ਹ, 29 ਸਤੰਬਰ-ਪੰਜਾਬ ਅਤੇ ਹਰਿਆਣਾ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਿੱਖ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਦੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ, ਅਕਾਲੀ ਦਲ ਦੇ ਪ੍ਰਧਾਨ...
ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  about 2 hours ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  about 2 hours ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  about 2 hours ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 3 hours ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 3 hours ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 5 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  about 6 hours ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  about 6 hours ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਚੀਨ ਦੇ ਨਾਲ ਸੰਬੰਧਾਂ 'ਤੇ ਬੋਲੇ ਵਿਦੇਸ਼ ਮੰਤਰੀ ਡਾ.ਐੱਸ ਜੈਸ਼ੰਕਰ, ਦਿੱਤਾ ਇਹ ਬਿਆਨ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਚੀਨ ਦੇ ਨਾਲ ਸੰਬੰਧਾਂ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਕਹਿਣਾ ਹੈ ਕਿ ਸਾਡੀ ਚੀਨ ਦੇ ਨਾਲ ਵਧੀਆ ਸੰਬੰਧ ਰੱਖਣ ਦੀ ਕੋਸ਼ਿਸ਼ ਜਾਰੀ ਹੈ ਪਰ ਇਹ ਸੰਵੇਦਨਸ਼ੀਲਤਾ ਆਪਸੀ ਸਨਮਾਨ...
ਪ੍ਰਧਾਨ ਮੰਤਰੀ ਮੋਦੀ ਅੱਜ ਤੋਂ 2 ਦਿਨ ਦੇ ਗੁਜਰਾਤ ਦੌਰੇ 'ਤੇ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਆਪਣੀ 2 ਦਿਨ ਦੀ ਗੁਜਰਾਤ ਯਾਤਰਾ ਦੌਰਾਨ 29 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਸੰਬੰਧਿਤ ਪ੍ਰਾਜੈਕਟਾਂ...
ਜੰਮੂ-ਕਸ਼ਮੀਰ: ਉਧਮਪੁਰ 'ਚ ਪਾਰਕਿੰਗ 'ਚ ਖੜ੍ਹੀ ਬੱਸ 'ਚ ਧਮਾਕਾ, 2 ਲੋਕ ਜ਼ਖ਼ਮੀ
. . .  about 5 hours ago
ਸ੍ਰੀਨਗਰ, 29 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਪਾਰਕਿੰਗ 'ਚ ਬੀਤੀ ਰਾਤ ਖੜ੍ਹੀ ਇਕ ਬੱਸ ਵਿਚ ਬੰਬ ਧਮਾਕਾ ਹੋ ਗਿਆ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 22ਵਾਂ ਦਿਨ
. . .  about 7 hours ago
ਕੇਰਲ, 29 ਸਤੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 22ਵੇਂ ਦਿਨ ਦੀ ਸ਼ੁਰੂਆਤ ਮਲਪੁਰਮ ਦੇ ਚੁੰਗਥਰਾ ਪਿੰਡ ਤੋਂ ਕੀਤੀ।
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਜੀ.ਆਰ.ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਅਜਨਾਲਾ, 30 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਜੀ.ਆਰ.ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਰਿਹਾ | ਨਤੀਜਿਆਂ ਸਬੰਧੀ ਪਿ੍ੰਸੀਪਲ ਗੁਰਦਰਸ਼ਨ ਬਜਾਜ ਨੇ ਦੱਸਿਆ ਕਿ ਨਾਨ ਮੈਡੀਕਲ ਗਰੁੱਪ ਵਿਚ ਮਨਦੀਪ ਕੌਰ, ਮਹਿਕਦੀਪ ਕੌਰ ਤੇ ਵਿਸ਼ਾਲ ਨੇ 95 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਕੋਮਲਪ੍ਰੀਤ ਕੌਰ, ਕੁਲਵਿੰਦਰ ਕੌਰ, ਲਖਨਦੀਪ ਕੌਰ, ਪ੍ਰਭਜੀਤ ਕੌਰ ਅਤੇ ਵਰਿੰਦਰ ਸਿੰਘ ਨੇ 94 ਫੀਸਦੀ ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਮਨਪ੍ਰੀਤ ਕੌਰ, ਪ੍ਰਭਜੋਤ ਕੌਰ ਤੇ ਗੁਰਕਰਨਬੀਰ ਕੌਰ ਨੇ 93 ਫੀਸਦੀ ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਮੈਡੀਕਲ ਗਰੁੱਪ ਵਿਚ ਸਿਮਰਨ, ਸਿਮਰਨਦੀਪ, ਸਿਮਰਨਜੀਤ, ਅਮਨ ਅਤੇ ਕਰਮਬੀਰ ਕੌਰ ਨੇ 94 ਫੀਸਦੀ ਨੰਬਰ ਲੈ ਕੇ ਪਹਿਲਾ, ਕੋਮਲ ਅਤੇ ਰਾਜਵਿੰਦਰ ਨੇ 93 ਫੀਸਦੀ ਨੰਬਰ ਲੈ ਕੇ ਦੂਜਾ ਅਤੇ ਹਰਪ੍ਰੀਤ, ਗੁਰਨੂਰ ਸਿੰਘ ਗਿੱਲ ਤੇ ਜਸਪ੍ਰੀਤ ਕੌਰ ਨੇ 92 ਫੀਸਦੀ ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਕਾਮਰਸ ਗਰੁੱਪ ਦੀ ਵਿਦਿਆਰਥਣ ਗੁਰਲੀਨ ਕੌਰ, ਪ੍ਰਭਜੀਤ ਕੌਰ ਅਤੇ ਵਿਸ਼ਾਲੀ ਨੇ 94 ਫੀਸਦੀ ਨੰਬਰ ਲੈ ਕੇ ਪਹਿਲਾ ਜਦਕਿ ਮਹਿਕ, ਰਾਹੁਲ, ਰਾਕੇਸ਼ ਅਤੇ ਸੁਖਰਾਜ ਨੇ 92 ਫੀਸਦੀ ਨੰਬਰ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਗੁਰਦਰਸ਼ਨ ਬਜਾਜ ਨੇ ਅੱਗੇ ਦੱਸਿਆ ਕਿ ਆਰਟਸ ਗਰੁੱਪ ਦੇ ਵਿਦਿਆਰਥੀਆਂ ਵਿਚ ਕਿਰਨ ਨੇ 94 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅਕਾਸ਼ਦੀਪ ਸਿੰਘ ਤੇ ਸਾਜਨਪ੍ਰੀਤ ਸਿੰਘ ਨੇ 92 ਫੀਸਦੀ ਨੰਬਰ ਲੈ ਕੇ ਦੂਜਾ ਅਤੇ ਸ਼ੁਭਨੀਤ ਕੌਰ, ਜੋਤੀ, ਅਰਸ਼ਦੀਪ ਸਿੰਘ ਤੇ ਸੁਖਮਨਦੀਪ ਸਿੰਘ ਨੇ 91 ਫੀਸਦੀ ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਦੌਰਾਨ ਉਨ੍ਹਾਂ ਪਹਿਲਾਂ ਆਈਆਂ ਪੁਜੀਸ਼ਨਾਂ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੂੰਹ ਮਿੱਠਾ ਕਰਵਾ ਕੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਐਮ.ਡੀ. ਸੰਤੋਸ਼ ਬਜਾਜ ਤੋਂ ਇਲਾਵਾ ਨਿਸ਼ਾਨ ਸਿੰਘ, ਗੁਰਜਿੰਦਰ ਸਿੰਘ, ਯੂਸਫ, ਵਿਕਾਸ, ਜਸਦੀਪ ਕੌਰ, ਮੈਡਮ ਰੇਨੂੰ, ਮੈਡਮ ਕਵਿਤਾ, ਰਜਿੰਦਰ ਕੌਰ, ਗੁਰਪ੍ਰੀਤ ਕੌਰ, ਵਿਕਰਮ, ਰਣਜੀਤ, ਮੈਡਮ ਸ਼ੀਤਲ ਅਤੇ ਸਮਸ਼ੇਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |

ਸਰਹੱਦੀ ਪਿੰਡ ਅਟਾਰੀ, ਬੱਚੀਵਿੰਡ ਤੇ ਨੌਸ਼ਹਿਰਾ ਢਾਲਾ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਉਣ ਦੀ ਜੀ.ਐਮ. ਨੂੰ ਕਿਸਾਨਾਂ ਨੇ ਕੀਤੀ ਮੰਗ

ਅਟਾਰੀ, 30 ਜੂਨ (ਗੁਰਦੀਪ ਸਿੰਘ ਅਟਾਰੀ)-ਕੋਰੋਨਾ ਮਹਾਂਮਾਰੀ ਦੌਰਾਨ ਅੰਮਿ੍ਤਸਰ ਤੋਂ ਅਟਾਰੀ, ਸਰਹੱਦੀ ਪਿੰਡ ਬੱਚੀਵਡ ਅਤੇ ਨੌਸ਼ਹਿਰਾ ਢਾਲਾ ਨੂੰ ਚੱਲਦੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸਨ | ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਬੱਸਾਂ ...

ਪੂਰੀ ਖ਼ਬਰ »

ਰਾਮ ਤੀਰਥ ਚੌਕੀ ਵਲੋਂ ਭਗੌੜਾ ਕਾਬੂ

ਰਾਮ ਤੀਰਥ, 30 ਜੂਨ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਨੇ ਮੁਕੱਦਮਾ ਨੰਬਰ 129/21, 323, 326 ਅਧੀਨ ਭਗੌੜੇ ਗੁਰਪਾਲ ਸਿੰਘ, ਵਾਸੀ ਖਿਆਲਾ ਕਲਾਂ ਨੂੰ ਕਾਬੂ ਕਰਕੇ ਜੇਲ੍ਹ ਭੇਜਿਆ ਹੈ | ਇਸ ਦੀ ਜਾਣਕਾਰੀ ਚੌਕੀ ਇੰਚਾਰਜ ਜੋਗਿੰਦਰ ਸਿੰਘ ਏ. ਐੱਸ. ਆਈ. ਨੇ ਦਿੱਤੀ | ...

ਪੂਰੀ ਖ਼ਬਰ »

ਮਜੀਠਾ ਵਿਚ ਸੱਪ ਲੜ੍ਹਨ ਨਾਲ ਔਰਤ ਦੀ ਮੌਤ

ਮਜੀਠਾ, 30 ਜੂਨ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਖੇ ਇਕ ਔਰਤ ਦੀ ਸੱਪ ਦੇ ਲੜ੍ਹਨ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਸੀਤਾ ਸੇਠੀ 70 ਪਤਨੀ ਕ੍ਰਿਸ਼ਨ ਕੁਮਾਰ ਸੇਠੀ ਜਿਹੜੀ ਕਿ ਬੀਤੀ ਰਾਤ ਆਪਣੇ ਹੀ ਘਰ ਵਿਚ ਪਰਿਵਾਰਕ ਮੈਂਬਰਾਂ ਨਾਲ ਸੁੱਤੀ ਸੀ ਕਿ ਰਾਤ ਕਰੀਬ 2 ਵਜੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਵਿਖੇ ਲੰਗਰਾਂ ਲਈ ਬਾਬਾ ਸੂਰੇਪੁਰ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ 'ਚ ਸੇਵਾਦਾਰਾਂ ਤੇ ਸੰਗਤਾਂ ਦਾ ਜਥਾ ਹੋਇਆ ਰਵਾਨਾ

ਅਜਨਾਲਾ, 30 ਜੂਨ (ਐਸ. ਪ੍ਰਸ਼ੋਤਮ)-ਅੱਜ ਇਥ ਗੁਰਦੁਆਰਾ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕਰਵਾਏ ਗਏ ਇਕ ਸਮਾਗਮ ਉਪਰੰਤ ਸਿੱਖ ਗੁਰਧਾਮ ਸ੍ਰੀ ਹੇਮਕੁੰਟ ਸਾਹਿਬ (ਉਤਰਾਖੰਡ) ਜੀ ਦੇ ਦਰਸ਼ਨਾਂ ਲਈ ਦੇਸ਼ ਵਿਦੇਸ਼ ਦੇ ਕੋਨੇ ਕੋਨੇ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਨੇ ਬਜਟ 'ਚ ਕਿਸਾਨ-ਮੁਲਾਜ਼ਮ ਤੇ ਪੈਨਸ਼ਨਰ ਪੱਖੀ ਸੋਧਾਂ ਤੋਂ ਬਿਨਾਂ ਹੀ ਬਜਟ ਪਾਸ ਕਰਕੇ ਧੋਖਾ ਕੀਤਾ-ਬੋਨੀ ਅਜਨਾਲਾ

ਅਜਨਾਲਾ, 30 ਜੂਨ (ਐੱਸ. ਪ੍ਰਸ਼ੋਤਮ)-ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਨਾਲ ਘੇਰਾਬੰਦੀ ਕਰਦਿਆਂ ਕਿਹਾ ਕਿ ਕਿਸਾਨ, ਮਜ਼ਦੂਰਾਂ, ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਜੌਹਲ ਨਮਿਤ ਸ਼ਰਧਾਂਜਲੀ ਸਮਾਗਮ

ਰਾਮ ਤੀਰਥ, 30 ਜੂਨ (ਧਰਵਿੰਦਰ ਸਿੰਘ ਔਲਖ)-ਐਨ. ਆਰ. ਆਈ. ਸ਼ਿਵਦੀਪ ਸਿੰਘ ਜੌਹਲ ਕੈਨੇਡਾ ਦੇ ਪਿਤਾ ਰਿਟਾ: ਸੁਪਰਡੈਂਟ ਮੰਡੀ ਬੋਰਡ ਹਰਜਿੰਦਰ ਸਿੰਘ ਜੌਹਲ ਵਿਛੋਆ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਅਦਾਲਤ ਸਾਹਬ, ਹੋਲੀ ਸਿਟੀ, ਮਾਹਲ ਵਿਖੇ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੀ ਨਤੀਜਿਆਂ ਵਿਚ ਝੰਡੀ ਬਰਕਰਾਰ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ, ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇ ਵਿੱਦਿਆ ਦੇ ਖੇਤਰ ਵਿਚ ਮੱਲਾਂ ਮਾਰਦਿਆਂ ਅਤੇ ਆਪਣੀ ਝੰਡੀ ਬਰਕਰਾਰ ਰੱਖਦਿਆਂ ...

ਪੂਰੀ ਖ਼ਬਰ »

ਅਮਰ ਪਬਲਿਕ ਸੀਨੀ: ਸੈਕੰ: ਸਕੂਲ ਖੱਬੇ ਰਾਜਪੂਤਾਂ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਚੌਂਕ ਮਹਿਤਾ, 30 ਜੂਨ (ਜਗਦੀਸ਼ ਸਿੰਘ ਬਮਰਾਹ)-ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦਾ ਬਾਰ੍ਹਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਸਕੂਲ ਦੇ ਸਾਰੇ ਬੱਚੇ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ | ਸਾਇੰਸ ਗਰੁੱਪ ਦੇ ਵਿਚੋਂ ਜਸਕੀਰਤ ਸਿੰਘ ਨੇ 94 ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਠੱਠੀਆਂ ਦਾ 12ਵੀਂ ਦਾ ਨਤੀਜਾ 100 ਫੀਸਦੀ ਰਿਹਾ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਸੋਲਜ਼ਰ ਸੀਨੀ: ਸੈਕੰ: ਸਕੂਲ ਠੱਠੀਆਂ ਦਾ 12ਵੀਂ ਦਾ ਨਤੀਜਾ 100 ਫੀਸਦੀ ਰਿਹਾ ਹੈ | ਇਸ ਨਤੀਜੇ ਦੌਰਾਨ ਸਾਹਿਲਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੇ 90 ਫੀਸਦੀ ਅੰਕ ...

ਪੂਰੀ ਖ਼ਬਰ »

ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦਾ 8ਵੀਂ ਦਾ ਨਤੀਜਾ 100% ਰਿਹਾ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੀ ਸੰਸਥਾ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦਾ 8ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ ਹੈ | ਰਜਨੀ ਪੁੱਤਰੀ ਗੁਰਦੇਵ ਸਿੰਘ 87 ...

ਪੂਰੀ ਖ਼ਬਰ »

ਦਸਮੇਸ਼ ਵਿਦਿਅਕ ਸੰਸਥਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 30 ਜੂਨ (ਜਗਦੀਸ਼ ਸਿੰਘ ਬਮਰਾਹ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਹਲਕੇ ਦੀ ਮੰਨੀ-ਪ੍ਰਮੰਨੀ ਵਿਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦਾ ਨਤੀਜਾ ਸ਼ਾਨਦਾਰ ਅਤੇ ਸੌ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ 'ਤੇ ਪੰਜਾਬ ਸਰਕਾਰ ਦੀ ਚੁੱਪੀ ਸਰਕਾਰ ਦੀ ਇੱਛਾ ਸ਼ਕਤੀ 'ਤੇ ਵੱਡਾ ਸਵਾਲ

ਮਜੀਠਾ, 30 ਜੂਨ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਗੂ ਬਲਦੇਵ ਸਿੰਘ ਚੱਬਾ, ਪ੍ਰਧਾਨ ਕੰਧਾਰ ਸਿੰਘ ...

ਪੂਰੀ ਖ਼ਬਰ »

ਪਿੰਡ ਕੋਹਾਲੀ ਦੀ ਲੜਕੀ ਨੇ ਅਥਲੈਟਿਕਸ ਵਿਚ ਲਿਆ ਸੋਨ ਤਮਗਾ

ਰਾਮ ਤੀਰਥ, 30 ਜੂਨ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਦੀ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਲੜਕੀ ਜਸਪਾਲ ਕੌਰ ਪੁੱਤਰੀ ਬਲਕਾਰ ਸਿੰਘ ਨੇ ਸਟਾਰ ਸਪੋਰਟਸ ਅਕੈਡਮੀ ਭਗਵਾਨਪੁਰ ਰੁੜਕੀ (ਉਤਰਾਖੰਡ) ਵਿਖੇ ਹੋਏ ਕੌਮੀ ਖੇਡ ਮੁਕਾਬਲਿਆਂ ਵਿਚੋਂ ਦੋ ਸੋਨ ਤਗਮੇ ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਖੇੜਾ ਥਾਣੇਵਾਲ ਵਿਖੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਵਲੋਂ ਬੱਚਿਆਂ ਦਾ ਗੁਰਮਤਿ ਕੈਂਪ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ (ਰਜਿ:) ਪੰਜਾਬ ਵਲੋਂ ਬੱਚਿਆਂ ਦਾ ਗੁਰਮਤਿ ਕੈਂਪ ਪਿੰਡ ਠਾਣੇਵਾਲ ਦੇ ਗੁਰਦੁਆਰਾ ਸ਼ਹੀਦ ਬਾਬਾ ਜੋਗਾ ਸਿੰਘ ਜੀ ਵਿਖੇ ਆਰੰਭ ਕੀਤਾ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਪਿੰਡ ਛਾਪਿਆਂਵਾਲੀ ਵਿਖੇ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਛਾਪਿਆਂਵਾਲੀ ਵਿਖੇ ਸਤਵਿੰਦਰ ਸਿੰਘ ਬੀ.ਡੀ.ਪੀ.ਓ. ਤੇ ਪੰਚਾਇਤ ਸੈਕਟਰੀ ਰਾਮ ਸਿੰਘ ਦੀ ਅਗਵਾਈ ਹੇਠ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ | ਇਸ ਮੌਕੇ ਸ਼ਾਮਿਲ ...

ਪੂਰੀ ਖ਼ਬਰ »

ਮਿਆਦੀਆਂ ਵਲੋਂ 'ਆਪ' ਦੇ ਵਰਕਰਾਂ ਨਾਲ ਮੀਟਿੰਗਾਂ

ਓਠੀਆਂ, 30 ਜੂਨ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ 'ਆਪ' ਦੇ ਵਰਕਰਾਂ ਨਾਲ ਆਪਣੇ ਗ੍ਰਹਿ ਵਿਖੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ...

ਪੂਰੀ ਖ਼ਬਰ »

ਨਹਿਰ ਵਿਚ ਤੁਰੰਤ ਪਾਣੀ ਨਾ ਛੱਡਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ

ਗੱਗੋਮਾਹਲ, 30 ਜੂਨ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਪਿ੍ਥੀਪਾਲ ਸਿੰਘ ਥੋਬਾ ਦੀ ਅਗਵਾਈ 'ਚ ਕਿਸਾਨਾਂ ਵਲੋਂ ਨਹਿਰੀ ਵਿਭਾਗ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਕਿਹਾ ਕਿ ਇਕ ਪਾਸੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX