ਤਾਜਾ ਖ਼ਬਰਾਂ


ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  14 minutes ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  18 minutes ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  10 minutes ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  38 minutes ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  43 minutes ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 minute ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  about 1 hour ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  about 2 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  about 2 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ ਬੁਲਾਈ ਮੀਟਿੰਗ
. . .  about 2 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਅਤੇ ਹਰਿਆਣਾ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਿੱਖ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਦੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ, ਅਕਾਲੀ ਦਲ ਦੇ ਪ੍ਰਧਾਨ...
ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  about 3 hours ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  about 3 hours ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  about 3 hours ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 4 hours ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  1 minute ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  about 7 hours ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਚੀਨ ਦੇ ਨਾਲ ਸੰਬੰਧਾਂ 'ਤੇ ਬੋਲੇ ਵਿਦੇਸ਼ ਮੰਤਰੀ ਡਾ.ਐੱਸ ਜੈਸ਼ੰਕਰ, ਦਿੱਤਾ ਇਹ ਬਿਆਨ
. . .  about 7 hours ago
ਨਵੀਂ ਦਿੱਲੀ, 29 ਸਤੰਬਰ-ਚੀਨ ਦੇ ਨਾਲ ਸੰਬੰਧਾਂ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਕਹਿਣਾ ਹੈ ਕਿ ਸਾਡੀ ਚੀਨ ਦੇ ਨਾਲ ਵਧੀਆ ਸੰਬੰਧ ਰੱਖਣ ਦੀ ਕੋਸ਼ਿਸ਼ ਜਾਰੀ ਹੈ ਪਰ ਇਹ ਸੰਵੇਦਨਸ਼ੀਲਤਾ ਆਪਸੀ ਸਨਮਾਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਪੰਜਾਬ / ਜਨਰਲ

ਲਾਰੈਂਸ-ਰਿੰਦਾ ਗਰੋਹ ਦੇ 11 ਕਾਰਕੰੁਨ ਗਿ੍ਫ਼ਤਾਰ

ਚੰਡੀਗੜ੍ਹ, 30 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪ੍ਰਮੋਦ ਬਾਨ ਨੇ ਅੱਜ ਅਹਿਮ ਖੁਲਾਸਾ ਕਰਦਿਆਂ ਦੱਸਿਆ ਕਿ ਇਕ ਵਿਆਪਕ ਅਤੇ ਯੋਜਨਾਬੱਧ ਆਪ੍ਰੇਸ਼ਨ 'ਚ ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇਕ ਅੰਤਰਰਾਜ਼ੀ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ 11 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਤੋਂ 9 ਹਥਿਆਰ ਅਤੇ ਪੰਜ ਖੋਹੇ ਹੋਏ ਵਾਹਨ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਵਲੋਂ ਕੀਤੀ ਗਈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਕੋਦਰ, ਜਲੰਧਰ ਦੇ ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੈਸੀ ਪੁਰੇਵਾਲ, ਮੁਹਾਲੀ ਦੇ ਨਵਾਂ ਸ਼ਹਿਰ ਬਡਾਲਾ ਦੇ ਸਾਗਰ ਸਿੰਘ, ਸਮਰਾਲਾ, ਲੁਧਿਆਣਾ ਦੇ ਅਮਰ ਮਲਿਕ, ਲੋਹੀਆਂ, ਜਲੰਧਰ ਦਾ ਨਵੀ, ਨਕੋਦਰ, ਜਲੰਧਰ ਦੇ ਅੰਕੁਸ਼ ਸੱਭਰਵਾਲ ਉਰਫ਼ ਪਾਯਾ, ਊਨਾ (ਐਚ.ਪੀ.) ਦੇ ਸੁਮਿਤ ਜਸਵਾਲ ਉਰਫ ਕਾਕੂ, ਫਿਲੌਰ, ਜਲੰਧਰ ਦਾ ਅਮਨਦੀਪ ਉਰਫ ਸੂਟਰ, ਫਿਲੌਰ, ਜਲੰਧਰ ਦੇ ਸ਼ਿਵ ਕੁਮਾਰ ਉਰਫ ਸ਼ਿਵ, ਵਿਸ਼ਾਲ ਉਰਫ ਫੌਜੀ ਵਾਸੀ ਨਕੋਦਰ, ਜਲੰਧਰ, ਊਨਾ (ਐਚ.ਪੀ.) ਦੇ ਅਰੁਣ ਕੁਮਾਰ ਉਰਫ ਮਨੀ ਰਾਣਾ ਅਤੇ ਕਪੂਰਥਲਾ ਦੇ ਅਨੂੰ ਉਰਫ ਪਹਿਲਵਾਨ ਵਜੋਂ ਹੋਈ ਹੈ | ਗਿ੍ਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ | ਏ.ਡੀ.ਜੀ.ਪੀ ਪ੍ਰਮੋਦ ਬਾਨ, ਜਿਨ੍ਹਾਂ ਨਾਲ ਐਸ.ਐਸ.ਪੀ. ਜਲੰਧਰ ਦਿਹਾਤੀ ਸਵਪਨ ਸ਼ਰਮਾ ਵੀ ਮੌਜੂਦ ਸਨ, ਨੇ ਦੱਸਿਆ ਕਿ ਇਹ ਗਰੋਹ ਕਈ ਗੁਆਂਢੀ ਸੂਬਿਆਂ ਵਿਚ ਸਰਗਰਮ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ, ਡਕੈਤੀ ਅਤੇ ਨਸ਼ਾ ਤਸਕਰੀ ਜਿਹੇ ਅਪਰਾਧਾਂ ਵਿਚ ਸ਼ਾਮਿਲ ਸੀ | ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਗਿ੍ਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਸੱਤ ਕਤਲ, ਦੋ ਪੁਲਿਸ ਹਿਰਾਸਤ ਤੋਂ ਭਜਾਉਣ ਅਤੇ ਚਾਰ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕਰ ਦਿੱਤਾ ਹੈ | ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁਢਲੀ ਜਾਂਚ ਅਨੁਸਾਰ ਇਸ ਗਰੋਹ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਗੋਲਡੀ ਬਰਾੜ ਦਾ ਸਾਥੀ ਵਿਕਰਮ ਬਰਾੜ ਚਲਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਬਰਾੜ ਇਸ ਸਮੇਂ ਵਿਦੇਸ਼ 'ਚ ਰਹਿ ਰਿਹਾ ਹੈ ਅਤੇ ਉਹ 6 ਰਾਜਾਂ ਦੀ ਪੁਲਿਸ ਨੂੰ ਲੋੜੀਂਦਾ ਹੈ | ਉਹ ਲਾਰੈਂਸ ਬਿਸ਼ਨੋਈ ਦਾ ਜਮਾਤੀ ਹੈ ਅਤੇ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੈਸੀ ਇਕ ਸਾਲ ਤੋਂ ਲਾਪਤਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਕਿ ਬਰਾੜ ਅਤੇ ਲਾਰੈਂਸ ਦਾ ਨੇੜਲਾ ਸਾਥੀ ਜੈਸੀ ਘੱਟੋ-ਘੱਟ 16 ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਇਕ ਹੋਰ ਵਿਅਕਤੀ ਜਿਸ ਦੀ ਪਛਾਣ ਅੰਕੁਸ਼ ਸਭਰਵਾਲ ਉਰਫ਼ ਪਾਯਾ ਵਜੋਂ ਹੋਈ ਹੈ, ਦੇ ਖਿਲਾਫ਼ ਛੇ ਅਪਰਾਧਿਕ ਮਾਮਲੇ ਦਰਜ ਹਨ | ਅੰਕੁਸ਼ 2014 'ਚ ਨਕੋਦਰ ਦੇ ਇਕ ਆਈਲੈਟਸ ਸੈਂਟਰ 'ਚ ਵਿਕਰਮ ਬਰਾੜ ਦਾ ਵਿਦਿਆਰਥੀ ਸੀ ਅਤੇ ਮਹਾਰਾਸ਼ਟਰ ਦੇ ਸੌਰਵ ਮਹਾਕਾਲ, ਜਿਸ ਨੂੰ ਪੁਣੇ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਨੂੰ ਸੁਰੱਖਿਅਤ ਪਨਾਹ ਮੁਹੱਈਆ ਕਰਵਾ ਰਿਹਾ ਸੀ | ਮਹਾਕਾਲ ਦੇ ਸੂਬੇ ਵਿਚ ਦੋ ਮਹੀਨੇ ਮੌਜੂਦ ਰਹਿਣ ਦੇ ਸਮੇਂ ਦੌਰਾਨ ਉਸ ਨੇ ਮਹਾਕਾਲ ਨਾਲ ਮਿਲ ਕੇ ਪੰਜਾਬ 'ਚ ਤਿੰਨ ਅਪਰਾਧਾਂ ਨੂੰ ਅੰਜ਼ਾਮ ਵੀ ਦਿੱਤਾ ਸੀ | ਐਸ.ਐਸ.ਪੀ ਨੇ ਦੱਸਿਆ ਕਿ ਅਰੁਣ ਕੁਮਾਰ ਉਰਫ਼ ਮਨੀ ਰਾਣਾ ਜੇਲ੍ਹ 'ਚ ਬੰਦ ਗੈਂਗਸਟਰ ਹੈ ਅਤੇ ਲਾਰੈਂਸ-ਜੱਗੂ ਭਗਵਾਨਪੁਰੀਆ ਗਰੁੱਪ ਦੇ ਇਸ਼ਾਰੇ 'ਤੇ ਕਾਰਵਾਈ ਕਰ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਗਰੋਹ ਨੇ ਊਨਾ, ਹਿਮਾਚਲ ਪ੍ਰਦੇਸ਼ ਵਿਚ ਇਕ ਅਦਾਲਤੀ ਸੁਣਵਾਈ ਦੌਰਾਨ ਮਨੀ ਰਾਣਾ ਦੇ ਪੁਲਿਸ ਹਿਰਾਸਤ 'ਚੋਂ ਭੱਜਣ ਦੀ ਯੋਜਨਾ ਬਣਾਈ ਸੀ | ਉਨ੍ਹਾਂ ਦੱਸਿਆ ਕਿ ਸੁਮਿਤ ਜਸਵਾਲ ਉਰਫ਼ ਕਾਕੂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਕਿਉਂਕਿ ਉਹ ਭੱਜਣ ਦੀ ਇਸ ਕੋਸ਼ਿਸ਼ ਲਈ ਰੇਕੀ ਕਰਨ ਅਤੇ ਲੌਜਿਸਟਿਕਸ ਦਾ ਪ੍ਰਬੰਧ ਕਰਨ 'ਚ ਸਰਗਰਮੀ ਨਾਲ ਸ਼ਾਮਿਲ ਸੀ |

ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾ ਪੁਲਿਸ ਰਿਮਾਂਡ 'ਤੇ

ਮਾਨਸਾ, 30 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਦਾ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ...

ਪੂਰੀ ਖ਼ਬਰ »

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 30 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸਿੱਧੂ ਮੂਸੇ ਵਾਲਾ ਕਤਲ ਕਾਂਡ 'ਚ ਸ਼ਾਰਪ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੋਲਡੀ ਬਰਾੜ ਗੈਂਗਸਟਰ ਦੇ ਸਾਥੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਹਨੀ ਦੀ ਨਿਯਮਿਤ ਜ਼ਮਾਨਤ 'ਤੇ ਹਾਈਕੋਰਟ ਵਲੋਂ ਫ਼ੈਸਲਾ ਸੁਰੱਖਿਅਤ

ਚੰਡੀਗੜ੍ਹ, 30 ਜੂਨ (ਤਰੁਣ ਭਜਨੀ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਨਿਯਮਿਤ ਜ਼ਮਾਨਤ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਮਲੇ 'ਚ ਦੋਵੇਂ ਪੱਖਾਂ ਦੀ ਬਹਿਸ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ...

ਪੂਰੀ ਖ਼ਬਰ »

ਮੀਂਹ ਨਾਲ ਪੰਜਾਬ ਸਮੇਤ ਉੱਤਰੀ ਰਾਜਾਂ 'ਚ ਬਿਜਲੀ ਦੀ ਮੰਗ 'ਚ ਗਿਰਾਵਟ

ਸ਼ਿਵ ਸ਼ਰਮਾ ਜਲੰਧਰ, 30 ਜੂਨ- ਅੱਜ ਕਈ ਜਗਾ ਪਏ ਵਿਆਪਕ ਮੀਂਹ ਨਾਲ ਪੰਜਾਬ ਸਮੇਤ ਉੱਤਰੀ ਰਾਜਾਂ 'ਚ ਬਿਜਲੀ ਦੀ ਮੰਗ ਵਿਚ ਗਿਰਾਵਟ ਆਉਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉੱਥੇ ਪਾਵਰਕਾਮ ਨੂੰ ਵੀ ਬਿਜਲੀ ਦੀ ਲਗਾਤਾਰ ਵਧ ਰਹੀ ਬਿਜਲੀ ਦੀ ਮੰਗ ਤੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਮੇਂ ਮੱਤੇਵਾੜਾ ਜੰਗਲ ਨੇੜੇ ਟੈਕਸਟਾਈਲ ਪਾਰਕ ਦਾ ਵਿਰੋਧ ਕਰਨ ਵਾਲੇ ਭਗਵੰਤ ਮਾਨ ਹੁਣ ਹੱਕ 'ਚ ਖੜ੍ਹੇ

ਪੁਨੀਤ ਬਾਵਾ ਲੁਧਿਆਣਾ, 30 ਜੂਨ -ਸਥਾਨਕ ਰਾਹੋਂ ਰੋਡ 'ਤੇ ਮੱਤੇਵਾੜਾ ਜੰਗਲ ਦੇ ਨੇੜੇ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ 1 ਹਜ਼ਾਰ ਏਕੜ 'ਚ ਟੈਕਸਟਾਈਲ ਪਾਰਕ ਬਣਾਇਆ ਜਾ ਰਿਹਾ ਹੈ | ਪਰ ਕਾਂਗਰਸ ਸਰਕਾਰ ਸਮੇਂ ਮੱਤੇਵਾੜਾ ਜੰਗਲ ਤੇ ਸਤਲੁਜ ਦਰਿਆ ਦੇ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਕਿਹਾ ਮੁੱਖ ਮੰਤਰੀ ਇਕ ਸਿਆਸਤਦਾਨ ਦੀ ਬਜਾਏ ਪੰਜਾਬ ਦਾ ਪੁੱਤ ਹੋਣ ਦਾ ਫ਼ਰਜ਼ ਨਿਭਾਉਣ

ਸੰਗਰੂਰ, 30 ਜੂਨ (ਧੀਰਜ ਪਸ਼ੌਰੀਆ)- ਵਾਤਾਵਰਣ ਪ੍ਰੇਮੀ ਹੈਰਾਨ ਪ੍ਰੇਸ਼ਾਨ ਹਨ ਕਿ ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਸਰਕਾਰ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਹਿੱਕ ਠੋਕ ਕੇ ਇਸ ਟੈਕਸਟਾਇਲ ਪਾਰਕ ਦਾ ਵਿਰੋਧ ਕਰਦੇ ਸਨ, ਪਰ ਹੁਣ ਭਗਵੰਤ ਮਾਨ, ਜੋ ਇਸ ਸਮੇਂ ...

ਪੂਰੀ ਖ਼ਬਰ »

ਹੌਜ਼ਰੀ ਵਪਾਰੀ ਪਾਸੋਂ ਤਿੰਨ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਸੁੱਖਾ ਦੁੱਨੇਕੇ ਦੇ 7 ਸਾਥੀ ਗਿ੍ਫ਼ਤਾਰ

ਲੁਧਿਆਣਾ, 30 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਹੌਜ਼ਰੀ ਵਪਾਰੀ ਤੋਂ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਖਤਰਨਾਕ ਗੈਂਗਸਟਰ ਸੁੱਖਾ ਦੁਨੇਕੇ ਦੇ 7 ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਹੋਰ ਸਾਮਾਨ ...

ਪੂਰੀ ਖ਼ਬਰ »

ਪੀ. ਏ. ਪੀ. ਹੈੱਡਕੁਆਰਟਰ ਦੀਆਂ ਕੰਧਾਂ 'ਤੇ ਲਿਖੇ ਖ਼ਾਲਿਸਤਾਨ ਪੱਖੀ ਨਾਅਰੇ

ਜਲੰਧਰ, 30 ਜੂਨ (ਜਸਪਾਲ ਸਿੰਘ, ਪਵਨ ਖਰਬੰਦਾ)-ਪੰਜਾਬ ਆਰਮਡ ਪੁਲਿਸ (ਪੀ. ਏ. ਪੀ.) ਦੇ ਜਲੰਧਰ ਸਥਿਤ ਹੈੱਡਕੁਆਰਟਰ ਦੀਆਂ ਕੰਧਾਂ 'ਤੇ ਬੀਤੀ ਰਾਤ ਕੁੱਝ ਅਣਪਛਾਤੇ ਲੋਕਾਂ ਵਲੋਂ ਖਾਲਿਸਤਾਨੀ ਪੱਖੀ ਨਾਅਰੇ ਲਿਖੇ ਜਾਣ ਕਾਰਨ ਪੂਰੇ ਪੁਲਿਸ ਪ੍ਰਸ਼ਾਸਨ 'ਚ ਹਲਚਲ ਮਚੀ ਹੋਈ ਹੈ | ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਅਗਾਊ ਜ਼ਮਾਨਤ

ਚੰਡੀਗੜ੍ਹ, 30 ਜੂਨ (ਤਰੁਣ ਭਜਨੀ)- ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅਗਾਊਾ ਜ਼ਮਾਨਤ ਨਹੀਂ ਮਿਲੀ ਹੈ | ਹਾਈਕੋਰਟ ਨੇ ਇਸ ਮਾਮਲੇ ਵਿਚ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਕਾਰਨ ਨੌਜਵਾਨ ਦੀ ਮੌਤ

ਸਮਾਣਾ, 30 ਜੂਨ (ਹਰਵਿੰਦਰ ਸਿੰਘ ਟੋਨੀ)- ਅੱਜ ਸਮਾਣਾ ਚੀਕਾ ਸੜਕ 'ਤੇ ਭਾਖੜਾ ਦੀ ਪਟੜੀ ਤੋਂ ਇਕ ਨੌਜਵਾਨ ਦੀ ਲਾਸ਼ ਮਿਲੀ, ਜੋ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮਿ੍ਤਕ ਪਾਇਆ ਗਿਆ | ਨੌਜਵਾਨ ਦੀ ਬਾਂਹ 'ਚ ਨਸ਼ੇ ਦੀ ਸਰਿੰਜ ਲੱਗੀ ਹੋਈ ਸੀ ਤੇ ਉਸ ਦਾ ਮੋਟਰਸਾਈਕਲ ਨਜ਼ਦੀਕ ਹੀ ...

ਪੂਰੀ ਖ਼ਬਰ »

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ, 30 ਜੂਨ (ਪ੍ਰੋ. ਅਵਤਾਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 1 ਜੁਲਾਈ ਨੂੰ 11 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਬੁਲਾ ਲਈ ਹੈ | ਇਹ ਜਾਣਕਾਰੀ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਵਲੋਂ ਦਿੱਤੀ ...

ਪੂਰੀ ਖ਼ਬਰ »

ਡਰੋਨ ਰਾਹੀਂ ਭਾਰਤੀ ਖੇਤਰ 'ਚ ਸੁੱਟੀ ਸਾਢੇ 17 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 30 ਜੂਨ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ ਨੇੜਿਉਂ ਪਾਕਿਸਤਾਨੀ ਤਸਕਰਾਂ ਵਲੋਂ ਡਰੋਨ ਰਾਹੀਂ ਭਾਰਤੀ ਖੇਤਰ 'ਚ ਸੁੱਟੀ ਕਰੀਬ ਸਾਢੇ 17 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਪੁਲਿਸ ਕਪਤਾਨ ਚਰਨਜੀਤ ਸਿੰਘ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 210 ਨਵੇਂ ਮਾਮਲੇ- 1 ਮੌਤ

ਚੰਡੀਗੜ੍ਹ, 30 ਜੂਨ (ਅਜੀਤ ਬਿਊਰੋ)- ਸੂਬੇ 'ਚ ਅੱਜ ਕੋਰੋਨਾ ਦੇ 210 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 158 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਜਲੰਧਰ 'ਚ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ, ...

ਪੂਰੀ ਖ਼ਬਰ »

ਡੀ.ਜੀ.ਪੀ. ਭਾਵਰਾ ਨੇ ਕੇਂਦਰੀ ਡੈਪੂਟੇਸ਼ਨ 'ਤੇ ਜਾਣ ਦੀ ਇੱਛਾ ਪ੍ਰਗਟਾਈ

ਚੰਡੀਗੜ੍ਹ, 30 ਜੂਨ (ਹਰਕਵਲਜੀਤ ਸਿੰਘ)-ਪੰਜਾਬ ਦੇ ਡੀ.ਜੀ.ਪੀ. ਵੀ. ਕੇ ਭਾਵਰਾ ਨੇ ਪੰਜਾਬ ਸਰਕਾਰ ਨੂੰ ਆਪਣਾ ਨਾਂਅ ਕੇਂਦਰੀ ਡੈਪੂਟੇਸ਼ਨ ਭੇਜਣ ਲਈ ਲਿਖਿਆ ਹੈ | ਕੇਂਦਰੀ ਗ੍ਰਹਿ ਵਿਭਾਗ ਨੂੰ ਵੀ ਉਨ੍ਹਾਂ ਇਸ ਸੰਬੰਧੀ ਲਿਖਿਆ ਹੈ | ਭਾਵਰਾ, ਜਿਨ੍ਹਾਂ ਨੂੰ ਚੋਣਾਂ ਤੋਂ ਕੁਝ ...

ਪੂਰੀ ਖ਼ਬਰ »

ਕੈਬਨਿਟ ਮੰਤਰੀਆਂ ਦੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ

ਚੰਡੀਗੜ੍ਹ, 30 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਕੈਬਨਿਟ ਮੰਤਰੀਆਂ ਨੂੰ ਅਲਾਟ ਕੀਤੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ¢ ਇਸ ਸੰਬੰਧੀ ਵਿੱਤ ਵਿਭਾਗ ਵਲੋਂ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ...

ਪੂਰੀ ਖ਼ਬਰ »

ਅਣਗਹਿਲੀ ਪਾਏ ਜਾਣ 'ਤੇ ਡਾਕਟਰਾਂ ਿਖ਼ਲਾਫ਼ ਹੋਏਗੀ ਕਾਰਵਾਈ-ਪੀ.ਐਮ.ਸੀ.

ਜਲੰਧਰ, 30 ਜੂਨ (ਐੱਮ.ਐੱਸ. ਲੋਹੀਆ) - ਗੁਰਦਾਸਪੁਰ ਵਿਖੇ ਡਾ. ਜੋਧ ਸਿੰਘ ਭਾਟੀਆ ਮੈਮੋਰੀਅਲ ਹਸਪਤਾਲ ਵਿਖੇ ਪਿੱਤੇ ਦੀ ਪੱਥਰੀ ਦੇ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ 'ਤੇ ਪੰਜਾਬ ਮੈਡੀਕਲ ਕੌਂਸਲ ਵਲੋਂ ਆਪ੍ਰੇਸ਼ਨ 'ਚ ਸ਼ਾਮਿਲ ਡਾਕਟਰਾਂ ਖ਼ਿਲਾਫ਼ ...

ਪੂਰੀ ਖ਼ਬਰ »

ਅਲਾਟ ਹੋਏ ਗਰੁੱਪਾਂ ਨੂੰ ਛੱਡ ਕੇ ਬਾਕੀ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਜਲੰਧਰ, 30 ਜੂਨ (ਸ਼ਿਵ)- ਸ਼ਰਾਬ ਕਾਰੋਬਾਰ ਲਈ ਆਬਕਾਰੀ ਨੀਤੀ ਨੂੰ ਲੈ ਕੇ ਚੱਲ ਰਿਹਾ ਰੇੜਕਾ ਲਗਾਤਾਰ ਜਾਰੀ ਹੈ | ਅੱਜ ਜਿਆਦਾ ਸ਼ਰਾਬ ਗਰੁੱਪਾਂ ਦੇ ਨਾ ਵਿਕਣ ਕਰ ਕੇ ਇਕ ਵਾਰ ਫਿਰ ਠੇਕੇਦਾਰਾਂ ਤੇ ਵਿਭਾਗ ਵਿਚ ਖਿੱਚੋਤਾਣ ਨਜ਼ਰ ਆਈ | ਪਹਿਲੀ ਜੁਲਾਈ ਤੋਂ ਅਲਾਟ ਹੋਏ ...

ਪੂਰੀ ਖ਼ਬਰ »

ਪੰਜਾਬ 'ਚ ਇਲੈਕਟਿ੍ਕ ਵਾਹਨਾਂ ਲਈ ਨਹੀਂ ਕੋਈ ਪਾਲਿਸੀ, ਵਿਧਾਨ ਸਭਾ 'ਚ ਉੱਠਿਆ ਮੁੱਦਾ

ਚੰਡੀਗੜ੍ਹ, 30 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਵਿਧਾਨ ਸਭਾ 'ਚ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਸੂਬੇ 'ਚ ਚੱਲ ਰਹੇ ਇਲੈਕਟਿ੍ਕ ਵਾਹਨਾਂ ਲਈ ਕੋਈ ਪਾਲਿਸੀ ਲਿਆਉਣ ਦਾ ਮੁੱਦਾ ਉਠਾਇਆ ਗਿਆ | ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਟਰਾਂਸਪੋਰਟ ਮੰਤਰੀ ਨੂੰ ਸਵਾਲ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ 18 ਨੂੰ ਚੁੱਕਣਗੇ ਸਹੁੰ

ਸੰਗਰੂਰ/ਪਟਿਆਲਾ, 30 ਜੂਨ (ਅਮਨਦੀਪ ਸਿੰਘ ਬਿੱਟਾ, ਮਨਦੀਪ ਸਿੰਘ ਖਰੌੜ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਦੀ ਸਿਹਤ ਹੁਣ ਬਿਲਕੁਲ ਠੀਕ ਹੈ ਪਰ ...

ਪੂਰੀ ਖ਼ਬਰ »

ਪਾਕਿ ਬਣਨ ਤੋਂ ਬਾਅਦ ਪਹਿਲੀ ਵਾਰ ਬਿ੍ਟਿਸ਼ ਸਿੱਖ ਫ਼ੌਜੀਆਂ ਦੇ ਵਫ਼ਦ ਵਲੋਂ ਕਿਲ੍ਹਾ ਸਾਰਾਗੜ੍ਹੀ ਦਾ ਦੌਰਾ

ਅੰਮਿ੍ਤਸਰ, 30 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਬਣਨ ਤੋਂ ਬਾਅਦ ਪਹਿਲੀ ਵਾਰ ਬਿ੍ਟਿਸ਼ ਸਿੱਖ ਫ਼ੌਜੀਆਂ ਦੇ 12 ਮੈਂਬਰੀ ਵਫ਼ਦ ਨੇ ਮੇਜਰ ਜਨਰਲ ਸੇਲੀਆ ਜੇ. ਹਾਰਵੇ (ਡਿਪਟੀ ਕਮਾਂਡਰ ਫ਼ੀਲਡ ਆਰਮੀ ਯੂ. ਕੇ.) ਦੀ ਅਗਵਾਈ 'ਚ ਪਾਕਿ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਓਰਕਜ਼ਈ ...

ਪੂਰੀ ਖ਼ਬਰ »

ਪੰਜਾਬ 'ਚ ਹਜ਼ਾਰਾਂ ਕੁਇੰਟਲ ਮੂੰਗੀ ਕਿਸਾਨ ਕੌਡੀਆਂ ਦੇ ਭਾਅ ਵੇਚਣ ਲਈ ਹੋਏ ਮਜਬੂਰ

ਜਗਰਾਉਂ, 30 ਜੂਨ (ਜੋਗਿੰਦਰ ਸਿੰਘ)-ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਜਗਰਾਉਂ 'ਚ ਇਸ ਵਾਰ ਸਰਕਾਰੀ ਖ਼ਰੀਦ ਦੇ ਦਾਅਵਿਆਂ ਦੇ ਬਾਵਜੂਦ ਕਿਸਾਨ ਆਪਣੀ ਮੂੰਗੀ ਕੌਡੀਆਂ ਦੇ ਭਾਅ ਵੇਚਣ ਲਈ ਮਜ਼ਬੂਰ ਹੋ ਗਏ ਹਨ | ਜਗਰਾਉਂ 'ਚ ਹੁਣ ਤੱਕ 101600 ਕੁਇੰਟਲ ਮੂੰਗੀ ਵਿਕੀ ਹੈ, ਜਿਸ 'ਚੋਂ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਨੂੰ ਅੰਮਿ੍ਤਸਰ ਪੁਲਿਸ ਵਲੋਂ ਕੋਈ ਵੀ.ਆਈ.ਪੀ. ਟਰੀਟਮੈਂਟ ਨਹੀਂ ਦਿੱਤਾ ਗਿਆ-ਪੁਲਿਸ ਕਮਿਸ਼ਨਰ

ਅੰਮਿ੍ਤਸਰ, 30 ਜੂਨ (ਰੇਸ਼ਮ ਸਿੰਘ)-ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮਿ੍ਤਸਰ 'ਚ ਪੇਸ਼ੀ ਦੌਰਾਨ ਵੀ. ਆਈ. ਪੀ. ਟਰੀਟਮੈਂਟ ਦੇਣ ਦਾ ਮੁੱਦਾ ਵਿਧਾਨ ਸਭਾ 'ਚ ਗੂੰਜਣ ਕਾਰਨ ਪੁਲਿਸ ਦੀ ਹੋਈ ਨਮੋਸ਼ੀ ਉਪਰੰਤ ਸਫਾਈ ਦਿੰਦਿਆਂ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਕਿਹਾ ...

ਪੂਰੀ ਖ਼ਬਰ »

'ਆਪ' ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਸਜ਼ਾ ਦੇਣ ਵਾਲੇ ਬਿਆਨ ਖੋਖਲੇ- ਢੀਂਡਸਾ

ਐੱਸ. ਏ. ਐੱਸ. ਨਗਰ, 30 ਜੂਨ (ਕੇ. ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਵਿਧਾਨ ਸਭਾ 'ਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਬੇਅਦਬੀ ਮਾਮਲੇ 'ਚ ਚਰਚਾ ਕਰਵਾਏ ਜਾਣ ਦੀ ਮੰਗ ਨੂੰ ਨਾ ...

ਪੂਰੀ ਖ਼ਬਰ »

ਚਿੱਟੇ ਦੀ ਭੇਟ ਚੜਿ੍ਹਆ ਨੌਜਵਾਨ

ਅਬੋਹਰ, 30 ਜੂਨ (ਵਿਵੇਕ ਹੂੜੀਆ)- ਅਬੋਹਰ 'ਚ ਨਸ਼ੇ ਦੀ ਵੱਧ ਮਾਤਰਾ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਸਥਾਨਕ ਜੰਮੂ ਬਸਤੀ ਗਲੀ ਨੰਬਰ-2 ਵਾਸੀ ਰੋਹਿਤ ਪੁੱਤਰ ਕਿ੍ਸ਼ਨ ਲਾਲ ਦੀ ਲਾਸ਼ ਵੀਰਵਾਰ ਸਵੇਰੇ ਅਨਾਜ ਮੰਡੀ ਦੇ ਨੇੜੇ ਬਰਾਮਦ ਹੋਈ | ਨੌਜਵਾਨ ਦੇ ਪਿਤਾ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਵਧੀਆ ਸੇਵਾਵਾਂ ਨਿਭਾ ਰਹੀ ਹੈ | ਆਪਣੀ ਇਸੇ ਕੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਹਵੀਤਿਨਦਰ ਸਿੰਘ ਬਮਰਾਹ ਦਾ ਕੈਨੇਡਾ ਦਾ ਸਟੱਡੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਸੂਬੇ ਭਰ 'ਚ ਸਾੜੀਆਂ ਬਜਟ ਦੀਆਂ ਕਾਪੀਆਂ

ਜਲੰਧਰ/ ਚੰਡੀਗੜ੍ਹ, 30 ਜੂਨ (ਅਜੀਤ ਬਿਊਰੋ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਨੇ ਸੂਬਾ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਚ ਪੁਰਾਣੀ ਪੈਨਸ਼ਨ ਬਹਾਲੀ ਦਾ ਜ਼ਿਕਰ ਵੀ ਨਾ ਕਰਨ 'ਤੇ ਇਸ ਬਜਟ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ | ਸੰਘਰਸ਼ ਕਮੇਟੀ ਨਾਲ 16 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX