ਤਾਜਾ ਖ਼ਬਰਾਂ


ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  6 minutes ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  18 minutes ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  30 minutes ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  44 minutes ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  about 1 hour ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  about 1 hour ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  about 1 hour ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  about 1 hour ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  about 1 hour ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  about 2 hours ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  about 3 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  about 3 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 3 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ ਬੁਲਾਈ ਮੀਟਿੰਗ
. . .  about 3 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਅਤੇ ਹਰਿਆਣਾ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਿੱਖ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਦੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ, ਅਕਾਲੀ ਦਲ ਦੇ ਪ੍ਰਧਾਨ...
ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  about 4 hours ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  about 4 hours ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  about 4 hours ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 5 hours ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਖੰਨਾ / ਸਮਰਾਲਾ

ਮੀਂਹ ਕਾਰਨ ਰਤਨਹੇੜੀ ਫਾਟਕ ਪਾਰ ਗਲੀਆਂ 'ਚ ਫੈਲੇ ਚਿੱਕੜ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਲਾਈਨੋ ਪਾਰ ਵਾਰਡ ਨੰਬਰ 5 ਰਤਨਹੇੜੀ ਰੇਲਵੇ ਫਾਟਕ 'ਤੇ ਬਣ ਰਹੇ ਅੰਡਰ ਪਾਥ ਕਾਰਨ ਆਉਣ ਜਾਣ ਵਾਲੇ ਟ੍ਰੈਫ਼ਿਕ ਨੂੰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਬਦਲ ਕੇ ਨਾਲ ਲੱਗਦੀ ਕਾਲੋਨੀ ਦੇ ਕੱਚੇ ਰਸਤੇ 'ਚੋਂ ਚਾਲੂ ਕਰਵਾਇਆ ਸੀ ਪਰ ਇਹ ਰਸਤਾ ਕੱਚਾ ਹੋਣ ਕਾਰਨ ਅੱਜ ਮੀਂਹ ਪੈਣ ਕਰ ਕੇ ਚਿੱਕੜ ਦਾ ਰੂਪ ਧਾਰਨ ਕਰ ਗਿਆ, ਜਿਸ ਕਾਰਨ ਆਉਣ ਜਾਣ ਵਾਲੇ ਸਕੂਟਰ, ਮੋਟਰਸਾਈਕਲਾਂ ਤੇ ਪੈਦਲ ਰਾਹਗੀਰ ਇਸ ਰਸਤੇ 'ਤੇ ਚਿੱਕੜ 'ਚੋਂ ਲੰਘਣ ਲਈ ਮਜਬੂਰ ਹੋਏ | ਇਲਾਕੇ ਦੀਆਂ ਗਲੀਆਂ 'ਚ ਚਿੱਕੜ ਤੋਂ ਪ੍ਰੇਸ਼ਾਨ ਇਲਾਕਾ ਵਾਸੀਆਂ, ਦੁਕਾਨਦਾਰਾਂ ਨੇ ਕੱਚਾ ਰਸਤਾ ਪੱਕਾ ਨਾ ਕਰਨ ਦੇ ਵਿਰੋਧ 'ਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕਰੀਬ 2 ਘੰਟੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਕਾਰਨ ਆਉਣ ਜਾਣ ਵਾਲੇ ਲੋਕਾਂ ਨੂੰ ਆਪਣੇ ਵਾਹਨਾਂ ਸਮੇਤ ਕਈ ਕਿੱਲੋਮੀਟਰ ਮੀਂਹ 'ਚ ਘੁੰਮ ਕੇ ਜਾਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਧਰਨੇ ਸੰਬੰਧੀ ਖੰਨਾ ਦੇ ਐੱਸ. ਡੀ. ਐਮ. ਮਨਜੀਤ ਕੌਰ ਦੇ ਧਿਆਨ 'ਚ ਮਾਮਲਾ ਆਇਆ ਤਾਂ ਉਨ੍ਹਾਂ ਨੇ ਤੁਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਮਸਲੇ ਦਾ ਹੱਲ ਕਰਨ ਤੇ ਕੱਚੇ ਰਸਤੇ ਤੇ ਕੇਰੀ ਪਾਉਣ ਸੰਬੰਧੀ ਹਦਾਇਤ ਕੀਤੀ | ਧਰਨੇ ਦੀ ਸੂਚਨਾ ਮਿਲਣ ਉਪਰੰਤ ਥਾਣਾ ਸਿਟੀ ਖੰਨਾ ਦੇ ਐੱਸ. ਐੱਚ. ਓ. ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ | ਜਿਥੇ ਉਨ੍ਹਾਂ ਨੇ ਧਰਨਾਕਾਰੀਆਂ ਨੂੰ ਉਨ੍ਹਾਂ ਦੀ ਮੰਗ ਪ੍ਰਸ਼ਾਸਨ ਤੇ ਸੰਬੰਧਿਤ ਵਿਭਾਗ ਤੱਕ ਪਹੁੰਚਦੀ ਕਰ ਕੇ ਮਸਲੇ ਦਾ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ | ਲੋਕਾਂ ਦਾ ਕਹਿਣਾ ਸੀ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਅੰਡਰ ਪਾਥ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਟ੍ਰੈਫ਼ਿਕ ਨੂੰ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਸੀ | ਇਸ ਤੋਂ ਇਲਾਵਾ ਕੱਚੇ ਰਸਤੇ ਨੂੰ ਪੱਕਾ ਕਰਨਾ ਚਾਹੀਦਾ ਸੀ | ਇਸ ਮੌਕੇ ਸੂਬੇਦਾਰ ਬਲਬੀਰ ਚੰਦ ਵਰਮਾ, ਬੀ. ਐੱਸ. ਪੀ. ਆਗੂ ਗੁਰਚਰਨ ਸਿੰਘ ਚੰਨੀ, ਚਰਨਜੀਤ ਸਿੰਘ ਰਤਨਹੇੜੀ, ਕੁਲਦੀਪ ਸਿੰਘ, ਰਣਜੋਧ ਸਿੰਘ, ਕੁਲਵਿੰਦਰ ਸਿੰਘ ਤੇ ਲਖਵਿੰਦਰ ਸਿੰਘ ਆਦਿ ਨੇ ਕਿਹਾ ਕਿ ਹਰ ਵਾਰ ਮੀਂਹ ਪੈਣ ਕਾਰਨ ਇਲਾਕੇ ਦੀਆਂ ਗਲੀਆਂ 'ਚ ਚਿੱਕੜ ਹੋ ਜਾਂਦਾ ਹੈ, ਜਿਸ ਕਾਰਨ ਡਡਹੇੜੀ ਤੋਂ ਖੰਨਾ ਵੱਲ ਆ ਰਿਹਾ ਬੁਲੇਟ ਮੋਟਰਸਾਈਕਲ ਸਵਾਰ ਆਪਣੇ ਪਰਿਵਾਰ ਸਮੇਤ ਅਚਾਨਕ ਚਿੱਕੜ 'ਚ ਡਿਗ ਗਿਆ ਤੇ ਉਸ ਦਾ 4 ਸਾਲਾ ਲੜਕਾ ਮੋਟਰਸਾਈਕਲ ਥੱਲੇ ਆ ਕੇ ਜ਼ਖ਼ਮੀ ਹੋ ਗਿਆ | ਆਸ-ਪਾਸ ਦੇ ਲੋਕਾਂ ਨੇ ਭੱਜ ਕੇ ਬੱਚੇ ਨੂੰ ਮੋਟਰਸਾਈਕਲ ਥੱਲਿਓਾ ਕੱਢਿਆ | ਇਸ ਮੌਕੇ ਐੱਸ. ਡੀ. ਐਮ. ਮਨਜੀਤ ਕੌਰ ਦੇ ਯਤਨਾਂ ਸਦਕਾ ਥਾਣਾ ਮੁਖੀ ਕੁਲਜਿੰਦਰ ਸਿੰਘ ਗਰੇਵਾਲ ਨੇ ਧਰਨਾਕਾਰੀਆਂ ਨੂੰ ਪੈਂਦੇ ਮੀਂਹ 'ਚ ਵਿਸ਼ਵਾਸ ਦਿੱਤਾ ਕਿ ਉਹ ਵਿਭਾਗ ਦੇ ਅਧਿਕਾਰੀਆਂ ਕੋਲ ਇਹ ਰਸਤਾ ਤੁਰੰਤ ਠੀਕ ਕਰਵਾ ਦੇਣਗੇ | ਧਰਨਾਕਾਰੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਇਹ ਰਸਤਾ 2 ਦਿਨਾਂ 'ਚ ਠੀਕ ਨਾ ਕਰਵਾਇਆ ਤਾਂ ਸੋਮਵਾਰ ਤੋਂ ਉਹ ਫਿਰ ਪੱਕਾ ਧਰਨਾ ਲਗਾਉਣ ਲਈ ਮਜਬੂਰ ਹੋਣਗੇ | ਇਸ ਮੌਕੇ ਨਰੈਣ ਸ਼ਰਮਾ, ਨਿਰਮਲ ਸਿੰਘ, ਸਾਬਕਾ ਮੈਨੇਜਰ ਜਸਬੀਰ ਸਿੰਘ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ |

ਬਰਸਾਤ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ, ਪਰ ਬਾਜ਼ਾਰਾਂ 'ਚ ਭਰਿਆ ਪਾਣੀ

ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਗਰਮੀ ਤੋਂ ਲੋਕਾਂ ਨੂੰ ਕੁਝ ਘੰਟਿਆਂ ਦੇ ਮੀਂਹ ਪੈਣ ਨਾਲ ਰਾਹਤ ਮਿਲੀ | ਇਸ ਮੀਂਹ ਨਾਲ ਸ਼ਹਿਰ ਦੇ ਵੱਖ-ਵੱਖ ਚੌਕਾਂ ਜਿਵੇਂ ਜਰਗ ਚੌਕ, ਸਮਰਾਲਾ ਚੌਕ, ਸਮਾਧੀ ਰੋਡ, ਪੀਰਖਾਨਾ ਰੋਡ, ਨਰੋਤਮ ਨਗਰ, ਕਿਤਾਬ ਬਾਜ਼ਾਰ ...

ਪੂਰੀ ਖ਼ਬਰ »

ਥੋੜੇ ਜਿਹੇ ਮੀਂਹ ਨਾਲ ਐੱਸ. ਡੀ. ਐਮ. ਦਫ਼ਤਰ ਹੋਇਆ ਜਲ-ਥਲ

ਪਾਇਲ, 30 ਜੂਨ (ਰਜਿੰਦਰ ਸਿੰਘ/ਨਿਜ਼ਾਮਪੁਰ)-ਸਥਾਨਕ ਕੱਦੋਂ ਰੋਡ ਦੇ ਬਣੇ ਤਹਿਸੀਲ ਪਾਇਲ ਕੰਪਲੈਕਸ 'ਚ ਅਕਸਰ ਥੋੜੇ ਜਿਹੇ ਮੀਂਹ ਪੈਣ ਨਾਲ ਪਾਣੀ ਭਰ ਜਾਂਦਾ ਹੈ | ਜਿਸ ਦੀ ਮਿਸਾਲ ਕੁੱਝ ਘੰਟੇ ਦੇ ਮੀਂਹ ਪੈਣ ਤੋਂ ਬਾਅਦ ਐੱਸ. ਡੀ. ਐਮ. ਦਫ਼ਤਰ ਦੇ ਬਾਹਰ ਤੇ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਸਾਬਕਾ ਸੈਨਿਕਾ ਨੇ 36ਵਾਂ ਰੇਜਿੰਗ ਡੇ ਮਨਾਇਆ

ਅਹਿਮਦਗੜ੍ਹ, 30 ਜੂਨ (ਪੁਰੀ)-ਸਾਬਕਾ ਸੈਨਿਕਾ ਐਸੋ: ਵਲੋਂ ਸਥਾਨਕ ਮੂਨ ਵਾਕ ਰਿਜੋਰਟ ਵਿਖੇ 36ਵਾਂ ਰੇਜਿੰਗ ਡੇ ਮਨਾਇਆ ਗਿਆ | 16 ਸਿੱਖ ਐਲ. ਆਈ. ਬਟਾਲੀਅਨ ਦੇ ਸਾਬਕਾ ਸੈਨਿਕਾਂ ਦੇ ਪਰਿਵਾਰ ਵੀ ਇਸ ਮੌਕੇ ਸ਼ਾਮਿਲ ਸਨ | ਮੁੱਖ ਮਹਿਮਾਨ ਸੂਬੇਦਾਰ ਨਾਇਕ ਹਰਬੰਸ ਸਿੰਘ ਸੂਬੇਦਾਰ ...

ਪੂਰੀ ਖ਼ਬਰ »

ਭਰਵੀਂ ਬਰਸਾਤ ਨਾਲ ਦੋਰਾਹਾ 'ਚ ਹੋਇਆ ਜਲ-ਥਲ

ਦੋਰਾਹਾ, 30 ਜੂਨ (ਜਸਵੀਰ ਝੱਜ)-ਇਸ ਵਾਰ ਦੋਰਾਹਾ ਤੇ ਆਸ-ਪਾਸ ਦੇ ਇਲਾਕੇ ਦੇ ਲੋਕ ਮੀਂਹ ਲਈ ਤਰਸ ਹੀ ਗਏ ਸਨ | ਭਾਵੇਂ ਇਲਾਕੇ 'ਚ 10 ਕੁ ਦਿਨ ਪਹਿਲਾਂ ਵੀ ਬਰਸਾਤ ਹੋਈ ਸੀ, ਉਪਰੰਤ ਪਿਛਲੇ ਦਿਨਾਂ ਤੋਂ ਹੁੰਮਸ ਭਰੀ ਗਰਮੀ ਦਾ ਸੰਤਾਪ ਹੰਢਾ ਰਹੇ ਇਲਾਕਾ ਵਾਸੀਆਂ 'ਤੇ ਅੱਜ ਇੰਦਰ ...

ਪੂਰੀ ਖ਼ਬਰ »

ਡੇਹਲੋਂ ਇਲਾਕੇ 'ਚ ਟਰਾਂਸਫ਼ਾਰਮਰ ਚੋਰ ਗਰੋਹ ਸਰਗਰਮ

ਡੇਹਲੋਂ, 30 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬੀਤੀ ਰਾਤ ਚੋਰ ਗਰੋਹ ਵਲੋਂ ਲਾਗਲੇ ਪਿੰਡ ਕਿਸਾਨ ਹਰਜਿੰਦਰ ਸਿੰਘ ਦੀ ਮੋਟਰ ਦਾ ਟਰਾਂਸਫ਼ਾਰਮਰ ਚੋਰੀ ਕਰ ਲਿਆ ਜਦ ਕਿ ਇਸ ਤੋਂ ਪਹਿਲਾਂ ਇਕ ਮਹੀਨੇ ਦੇ ਅੰਦਰ ਅੰਦਰ ਇਸ ਪਿੰਡ 'ਚ ਕਰੀਬ 4 ਟਰਾਂਸਫ਼ਾਰਮਰ ਚੋਰੀ ਹੋ ਚੁੱਕੇ ਹਨ, ...

ਪੂਰੀ ਖ਼ਬਰ »

ਵਿਧਾਇਕ ਸੌਂਦ ਨੇ ਵਿਧਾਨ ਸਭਾ 'ਚ ਨਕਲੀ ਸ਼ਰਾਬ ਫ਼ੈਕਟਰੀਆਂ ਦਾ ਮੁੱਦਾ ਉਠਾਇਆ

ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ 'ਚ ਹਲਕਾ ਖੰਨਾ ਦੇ 'ਆਪ' ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ 'ਚ ਫੜੀਆਂ ਗਈਆਂ ਨਾਜਾਇਜ਼ ਸ਼ਰਾਬ ਦੀਆਂ ਫ਼ੈਕਟਰੀਆਂ ਦੀ ਜਾਂਚ ਦੀ ਮੰਗ ਉਠਾਈ ਤੇ ਕਿਹਾ ਕਿ ਖੰਨਾ ਸਮੇਤ ਬਾਕੀ ਹਲਕਿਆਂ 'ਚ ਵੀ ...

ਪੂਰੀ ਖ਼ਬਰ »

ਠੇਕੇ ਟੱੁਟਣ ਕਾਰਨ ਸ਼ਰਾਬ ਦੇ ਠੇਕਿਆਂ 'ਤੇ ਲੋਕਾਂ ਦੀ ਲੱਗੀ ਭੀੜ

ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਨਵੀਂ ਸ਼ਰਾਬ ਪਾਲਿਸੀ ਬਣਾਉਣ ਕਾਰਨ ਜਿਹੜੇ ਠੇਕੇ 30 ਮਾਰਚ ਨੂੰ ਟੁੱਟਦੇ ਸਨ, ਉਹ ਅੱਜ 30 ਜੂਨ ਨੂੰ ਟੁੱਟੇ ਹਨ | ਅੱਜ ਦੇਸੀ ਸ਼ਰਾਬ ਦੀ ਬੋਤਲ ਜੋ 250 ਰੁਪਏ 'ਚ ਮਿਲਦੀ ਸੀ, 100 ਰੁਪਏ 'ਚ ਵਿਕੀ | ਜਦ ਕਿ ਕਈ ਅੰਗਰੇਜ਼ੀ ...

ਪੂਰੀ ਖ਼ਬਰ »

ਗੱਗੜਮਾਜਰਾ ਦੇ ਕੁਝ ਵਾਸੀਆਂ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਨੇ ਪੰਚਾਇਤ ਜ਼ਮੀਨ 'ਚ ਲਾਇਆ ਝੋਨਾ

ਬੀਜਾ, 30 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਗੱਗੜਮਾਜਰਾ ਵਿਖੇ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਾਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਲੋਂ ਜ਼ੋਰ ਸ਼ੋਰ ਨਾਲ ਯਤਨ ਕੀਤਾ ਜਾ ਰਿਹਾ ਹੈ ਪਰ ਕਈ ਦਹਾਕੇ ਬੀਤ ਜਾਣ 'ਤੇ ਵੀ ਪਿੰਡ ਗੱਗੜਮਾਜਰਾ ਦੇ ਕੁਝ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ

ਬੀਜਾ, 30 ਜੂਨ (ਅਵਤਾਰ ਸਿੰਘ ਜੰਟੀ ਮਾਨ)-ਮੀਂਹ ਪੈਣ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਕਿਸਾਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਵੀ ਨਜ਼ਰ ਆ ਰਹੀ ਹੈ | ਭਾਵੇਂ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਬਜਟ ਸਰਕਾਰੀ ਕਰਮਚਾਰੀਆਂ ਦੀਆਂ ਉਮੀਦਾਂ ਦੇ ਉਲਟ-ਬਿਲਾਸਪੁਰ/ਖਾਲੜਾ

ਮੁੱਲਾਂਪੁਰ ਦਾਖਾ, 30 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਪਲੇਠੇ ਬਜਟ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਵਰਗ ਖਾਸਕਰ ਦਰਜਾਚਾਰ ਕਰਮਚਾਰੀਆ ਦੀਆਂ ਹੱਕੀ ਮੰਗਾਂ ਵੱਲ ਉੱਕਾ ਧਿਆਨ ਨਹੀਂ ਦਿੱਤਾ, ਇਥੋਂ ਤੱਕ ਪੁਰਾਣੀ ਪੈਨਸ਼ਨ ਬਹਾਲੀ ਲਈ ...

ਪੂਰੀ ਖ਼ਬਰ »

ਭਾਰੀ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ ਲਿਆਂਦੀਆਂ

ਜੌੜੇਪੁਲ ਜਰਗ, 30 ਜੂਨ (ਪਾਲਾ ਰਾਜੇਵਾਲੀਆ)-ਇਸ ਇਲਾਕੇ 'ਚ ਪਏ ਭਾਰੀ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ ਲਿਆਂਦੀਆਂ | ਇਸ ਇਲਾਕੇ ਦੇ ਪਿੰਡਾਂ ਜੌੜੇਪੁਲ, ਜਰਗ, ਰੌਣੀ, ਤੁਰਮਰੀ, ਬੀਪੁਰ, ਬੌਪੁਰ, ਹੋਲ, ਪੰਜਰੁੱਖਾ, ਜਰਗੜੀ, ਜਲਾਜਣ, ਟੌਂਸਾ, ਰਾਜੇਵਾਲ ਆਦਿ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਸਰਕਾਰ ਨੇ ਆਸਾ 'ਤੇ ਪਾਣੀ ਫੇਰਿਆ

ਸਮਰਾਲਾ, 30 ਜੂਨ (ਗੋਪਾਲ ਸੋਫਤ)-ਬੀਤੀ 9 ਜੂਨ ਨੂੰ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸੰਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਭਰੋਸਾ ਦਿਵਾਇਆ ਸੀ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੇ ਹੱਲ ...

ਪੂਰੀ ਖ਼ਬਰ »

ਦਿੱਲੀ-ਕੱਟੜਾ ਮਾਰਗ ਲਈ ਐਕਵਾਇਰ ਜ਼ਮੀਨਾਂ ਦੇ ਖ਼ਿਲਾਫ਼ ਵਰ੍ਹਦੇ ਮੀਂਹ ਵਿਚ ਰੋਸ ਧਰਨਾ

ਡੇਹਲੋਂ, 30 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਇਲਾਕੇ ਦੇ ਪਿੰਡਾਂ ਅੰਦਰੋਂ ਲੰਘਣ ਵਾਲੇ ਦਿੱਲੀ-ਕੱਟੜਾ ਮਾਰਗ ਦੇ ਖ਼ਿਲਾਫ਼ ਕਿਸਾਨਾਂ ਵਲੋਂ ਜਬਰੀ ਐਕਵਾਇਰ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਵਰ੍ਹਦੇ ਮੀਂਹ 'ਚ ਰੋਸ ਧਰਨਾ ਦਿੱਤਾ ਗਿਆ, ਜਦ ਕਿ ਪੰਜਵੇਂ ਦਿਨ 'ਚ ਸ਼ਾਮਿਲ ਇਸ ...

ਪੂਰੀ ਖ਼ਬਰ »

'ਆਪ' ਸਰਕਾਰ ਦਾ ਪਹਿਲਾ ਬਜਟ ਹੀ ਮਜ਼ਦੂਰਾਂ, ਵਿਦਿਆਰਥੀਆਂ, ਦਲਿਤ ਤੇ ਪਛੜੀਆਂ ਸ਼੍ਰੇਣੀਆਂ ਵਿਰੋਧੀ-ਬਸਪਾ ਆਗੂ

ਮਲੌਦ, 30 ਜੂਨ (ਸਹਾਰਨ ਮਾਜਰਾ)-ਬਸਪਾ ਦੇ ਸੀਨੀਅਰ ਆਗੂ ਡਾ. ਨਛੱਤਰ ਪਾਲ ਵਿਧਾਇਕ ਨਵਾਂ ਸ਼ਹਿਰ, ਡਾ. ਸੁਖਵਿੰਦਰ ਸੁੱਖੀ ਵਿਧਾਇਕ ਬੰਗਾ, ਬਸਪਾ ਦੇ ਸੂਬਾ ਜਨਰਲ ਸਕੱਤਰ ਡਾ. ਜਸਪ੍ਰੀਤ ਸਿੰਘ ਬੀਜਾ ਤੇ ਗੁਰਲਾਲ ਸੈਲਾ ਸਾਬਕਾ ਪ੍ਰਧਾਨ ਬਸਪਾ ਨੇ ਟਿੱਪਣੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਨਗਰਾਸੂ ਵਿਖੇ ਸੰਗਤਾਂ ਲਈ 24 ਘੰਟੇ ਰਿਹਾਇਸ਼ ਪ੍ਰਬੰਧ-ਸੰਤ ਬੇਰ ਕਲਾਂ

ਮ ਲੌਦ, 30 ਜੂਨ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਕਾਰ ਸੇਵਾ ਵਾਲੇ ਤੇ ਸੰਤ ਸੁਖਦੇਵ ਸਿੰਘ ਬੇਰ ਕਲਾਂ ਲੰਗਰਾਂ ਵਾਲਿਆਂ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ...

ਪੂਰੀ ਖ਼ਬਰ »

ਪਿੰਡ ਮਦਨੀਪੁਰ ਦੇ ਫੋਕਲ ਪੁਆਇੰਟ ਦਾ ਮੁੱਦਾ ਵਿਧਾਨ ਸਭਾ 'ਚ ਗੂੰਜਿਆਂ

ਮਲੌਦ, 30 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਅਕਾਲੀ-ਭਾਜਪਾ ਸਰਕਾਰ ਦੇ 1997 ਵਾਲੇ ਕਾਰਜਕਾਲ ਦੌਰਾਨ ਉਸ ਵਕਤ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨ ਵਰਗ ਦੀ ਭਲਾਈ ਲਈ ਫੋਕਲ ਪੁਆਇੰਟ ਸਕੀਮ ਅਧੀਨ ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਮਦਨੀਪੁਰ ਵਿਖੇ 17 ਏਕੜ ...

ਪੂਰੀ ਖ਼ਬਰ »

ਖ਼ਾਲਸਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ

ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)-12ਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਰਜ ਕੱਚਾ ਦੀਆਂ ਦੋ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਮੈਰਿਟ ਸੂਚੀ 'ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਸਕੂਲ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ 12ਵੀਂ ਜਮਾਤ ਦੇ ਨਤੀਜੇ ਸ਼ਾਨਦਾਰ

ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਖੰਨਾ, (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਖੰਨਾ ਦੇ ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX