ਤਾਜਾ ਖ਼ਬਰਾਂ


ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  2 minutes ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  9 minutes ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  21 minutes ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  35 minutes ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  about 1 hour ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  54 minutes ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  about 1 hour ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  about 1 hour ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  about 1 hour ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  about 1 hour ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  about 3 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  about 3 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 3 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ ਬੁਲਾਈ ਮੀਟਿੰਗ
. . .  about 3 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਅਤੇ ਹਰਿਆਣਾ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਿੱਖ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਦੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ, ਅਕਾਲੀ ਦਲ ਦੇ ਪ੍ਰਧਾਨ...
ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  about 4 hours ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  about 3 hours ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  about 4 hours ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 5 hours ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਬਰਨਾਲਾ

ਨਗਰ ਕੌਂਸਲ ਬਰਨਾਲਾ 'ਚ ਅਧਿਕਾਰੀਆਂ ਦੇ ਦਫ਼ਤਰ ਰਹਿੰਦੇ ਨੇ ਖ਼ਾਲੀ

ਬਰਨਾਲਾ, 30 ਜੂਨ (ਰਾਜ ਪਨੇਸਰ, ਨਰਿੰਦਰ ਅਰੋੜਾ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਉਮੀਦ ਜਾਗੀ ਸੀ ਕਿ ਸ਼ਾਇਦ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਆਪਣੀ ਡਿਊਟੀ 'ਤੇ ਸਮੇਂ ਸਿਰ ਪਹੁੰਚਣ ਵਿਚ ਸੁਧਾਰ ਹੋਵੇਗਾ ਅਤੇ ਆਮ ਲੋਕਾਂ ਦੀ ਵੀ ਖੱਜਲ ਖ਼ੁਆਰੀ ਤੋਂ ਬੱਚਤ ਹੋਵੇਗੀ, ਪਰ 'ਆਪ' ਸਰਕਾਰ ਬਣਨ ਦੇ ਤਿੰਨ ਮਹੀਨਿਆਂ ਬਾਅਦ ਵੀ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਦਫ਼ਤਰਾਂ ਵਿਚ ਪਹੁੰਚਣ ਅਤੇ ਬੈਠ ਕੇ ਕੰਮ ਕਰਨ ਦੇ ਹਾਲਾਤ ਪਹਿਲੀਆਂ ਸਰਕਾਰਾਂ ਨਾਲੋਂ ਵੀ ਬਦਤਰ ਹੋ ਚੁੱਕੇ ਹਨ | ਬੇਸ਼ੱਕ ਸਰਕਾਰ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿਚ ਸਮੇਂ ਸਿਰ ਪਹੁੰਚਣ ਦੀ ਹਦਾਇਤ ਵੀ ਕੀਤੀ ਹੋਈ ਹੈ, ਪਰ ਇਨ੍ਹਾਂ ਹਦਾਇਤਾਂ ਦੀ ਅਧਿਕਾਰੀਆਂ ਨੂੰ ਕਿੰਨੀ ਕੁ ਪ੍ਰਵਾਹ ਹੈ, ਇਸ ਦੀ ਉਦਾਹਰਨ ਨਗਰ ਕੌਂਸਲ ਬਰਨਾਲਾ ਵਿਚ ਭਲੀ ਭਾਂਤ ਦੇਖੀ ਜਾ ਸਕਦੀ ਹੈ | ਅੱਜ ਸਾਡੀ ਟੀਮ ਵਲੋਂ ਜਦੋਂ ਨਗਰ ਕੌਂਸਲ ਬਰਨਾਲਾ ਵਿਚ ਜਾ ਕੇ ਦੇਖਿਆ ਗਿਆ ਤਾਂ ਕਾਰਜ ਸਾਧਕ ਅਫ਼ਸਰ, ਮਿਊਾਸਪਲ ਇੰਜੀਨੀਅਰ, ਜੇ.ਈ. ਸਮੇਤ ਹੋਰ ਬਹੁਤ ਸਾਰੇ ਦਫ਼ਤਰ ਬਿਲਕੁਲ ਖ਼ਾਲੀ ਪਏ ਸਨ, ਪਰ ਇਨ੍ਹਾਂ ਦਫ਼ਤਰਾਂ ਵਿਚ ਏ.ਸੀ., ਪੱਖੇ ਅਤੇ ਲਾਈਟਾਂ ਨਿਰੰਤਰ ਚੱਲ ਰਹੇ ਸਨ | ਜਦੋਂ ਉਕਤ ਅਧਿਕਾਰੀਆਂ ਬਾਰੇ ਉੱਥੇ ਮੌਜੂਦ ਦੂਸਰੇ ਕਰਮਚਾਰੀਆਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੂੰ ਅਧਿਕਾਰੀਆਂ ਦੇ ਦਫ਼ਤਰ ਆਉਣ ਜਾਂ ਉਨ੍ਹਾਂ ਦੇ ਫ਼ੀਲਡ ਵਿਚ ਜਾਣ ਬਾਰੇ ਕੁਝ ਵੀ ਪਤਾ ਨਹੀਂ ਸੀ | ਸੂਤਰਾਂ ਤੋਂ ਪਤਾ ਲੱਗਾ ਕਿ ਨਗਰ ਕੌਂਸਲ ਬਰਨਾਲਾ ਵਿਚ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਨਾ ਆਉਣ ਦਾ ਇਹ ਵਰਤਾਰਾ ਨਿਰੰਤਰ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਚੱਲ ਰਿਹਾ ਹੈ ਤੇ ਇਸ ਦਾ ਸਭ ਤੋਂ ਵੱਡਾ ਬਹਾਨਾ ਇਹ ਲਗਾਇਆ ਜਾਂਦਾ ਹੈ ਕਿ ਉਕਤ ਅਧਿਕਾਰੀਆਂ ਪਾਸ ਕਈ-ਕਈ ਨਗਰ ਕੌਂਸਲਾਂ ਦਾ ਚਾਰਜ ਹੈ, ਜਦੋਂਕਿ ਸਰਕਾਰ ਦੇ ਨਿਯਮਾਂ ਅਨੁਸਾਰ ਕੋਈ ਵੀ ਸਰਕਾਰੀ ਅਧਿਕਾਰੀ ਜਿਸ ਪਾਸ ਕਿਸੇ ਹੋਰ ਦਫ਼ਤਰ ਦਾ ਐਡੀਸ਼ਨਲ ਚਾਰਜ ਹੁੰਦਾ ਹੈ ਤਾਂ ਉਸ ਵਲੋਂ ਬਕਾਇਦਾ ਇਸ ਦੀ ਜਾਣਕਾਰੀ ਦਾ ਨੋਟਿਸ ਲਗਾਉਣਾ ਜ਼ਰੂਰੀ ਹੁੰਦਾ ਹੈ ਕਿ ਹਫ਼ਤੇ ਵਿਚ ਕਿਹੜੇ ਦਿਨ ਉਸ ਅਧਿਕਾਰੀ ਨੇ ਐਡੀਸ਼ਨਲ ਚਾਰਜ ਵਾਲੇ ਦਫ਼ਤਰ ਵਿਚ ਜਾਣਾ ਹੈ | ਇਸ ਤੋਂ ਇਲਾਵਾ ਜੇਕਰ ਅਧਿਕਾਰੀ ਨੇ ਫ਼ੀਲਡ ਵਿਚ ਜਾਣਾ ਹੁੰਦਾ ਹੈ ਤਾਂ ਉਸ ਵਲੋਂ ਦਫ਼ਤਰ ਵਿਚ ਮੂਵਮੈਂਟ ਰਜਿਸਟਰ ਵਿਚ ਦਰਜ਼ ਕਰਨਾ ਹੁੰਦਾ ਹੈ | ਪਰ ਨਗਰ ਕੌਂਸਲ ਬਰਨਾਲਾ ਦਾ ਤਾਂ ਇਸ ਸਮੇਂ ਰੱਬ ਹੀ ਰਾਖਾ ਹੈ ਜਿਸ ਪਾਸੇ ਨਾ ਤਾਂ ਸਰਕਾਰੀ ਧਿਰ ਦੇ ਕਿਸੇ ਆਗੂ ਦੀ ਨਜ਼ਰ ਹੈ ਤੇ ਨਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ | ਇਹ ਵੀ ਪਤਾ ਲੱਗਾ ਹੈ ਕਿ ਸਰਕਾਰੀ ਅਧਿਕਾਰੀਆਂ ਦੀ ਗ਼ੈਰ-ਹਾਜ਼ਰੀ ਤੋਂ ਦੁਖੀ ਕੁਝ ਨਗਰ ਕੌਂਸਲਰ ਦੱਬਵੀਂ ਆਵਾਜ਼ ਵਿਚ ਦਾ ਵਿਰੋਧ ਕਰਦੇ ਹਨ ਪਰ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੇ ਅਤੇ ਇਸੇ ਕਾਰਨ ਸ਼ਹਿਰ ਵਾਸੀਆਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਗ਼ੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਮੱਖਣ ਸ਼ਰਮਾ
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਮੱਖਣ ਸ਼ਰਮਾ ਨੇ ਕਿਹਾ ਕਿ ਨਗਰ ਕੌਂਸਲ ਬਰਨਾਲਾ ਵਿਚਲੇ ਅਧਿਕਾਰੀਆਂ ਵਲੋਂ ਡੰਗ ਟਪਾਊ ਨੀਤੀ ਤਹਿਤ ਕੰਮ ਕੀਤਾ ਜਾ ਰਿਹਾ ਹੈ ਅਤੇ ਦਫ਼ਤਰਾਂ 'ਚੋਂ ਲਗਾਤਾਰ ਗੈਰ-ਹਾਜ਼ਰ ਰਹਿਣ ਕਾਰਨ ਲੋਕ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਹੋ ਰਹੇ ਹਨ | ਅਧਿਕਾਰੀਆਂ ਦਾ ਗ਼ੈਰ-ਹਾਜ਼ਰ ਰਹਿਣ ਅਤੇ ਕੰਮਾਂ ਪ੍ਰਤੀ ਧਿਆਨ ਨਾ ਹੋਣ ਕਾਰਨ ਸ਼ਹਿਰ ਵਿਚ ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਕੰਮਾਂ ਦਾ ਮਾੜਾ ਹਾਲ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗ਼ੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |

ਮੂੰਗੀ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 30 ਜੂਨ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਨਾਜ ਮੰਡੀ ਬਰਨਾਲਾ ਵਿਖੇ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ 'ਤੇ ਕੋਈ ਵੀ ਨਵਾਂ ਬੋਝ ਨਹੀਂ ਪਾਇਆ-ਢਿਲਵਾਂ ਤੇ ਪੰਧੇਰ

ਤਪਾ ਮੰਡੀ, 30 ਜੂਨ (ਪ੍ਰਵੀਨ ਗਰਗ)-ਸੂਬਾ ਸਰਕਾਰ ਜਿੱਥੇ ਹਰ ਵਰਗ ਦੇ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਉੱਥੇ ਟਰੱਕ ਆਪ੍ਰੇਟਰਾਂ 'ਤੇ ਕੋਈ ਵੀ ਨਵਾਂ ਬੋਝ ਨਹੀਂ ਪਾਇਆ, ਬਲਕਿ ਪਿਛਲੇ ਸਮੇਂ ਨਾਲੋਂ ਇਸ ਵਾਰ 20 ਫ਼ੀਸਦੀ ਰੇਟ ਵਧਾ ਕੇ ਲਗਭਗ ...

ਪੂਰੀ ਖ਼ਬਰ »

ਚੋਰ ਗਿਰੋਹ ਵਲੋਂ ਇਕ ਹਫ਼ਤੇ 'ਚ ਤਿੰਨ ਟਰਾਂਸਫ਼ਾਰਮਰ ਚੋਰੀ

ਸ਼ਹਿਣਾ, 30 ਜੂਨ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਧਰਮਪੁਰਾ ਮੌੜ ਵਿਖੇ ਕ੍ਰਮਵਾਰ ਦੋ ਟਰਾਂਸਫ਼ਾਰਮਰ ਚੋਰੀ ਹੋ ਗਏ | ਪਿੰਡ ਦੇ ਕਿਸਾਨਾਂ ਨੇ ਦੱਸਿਆ ਕਿ ਇਕ ਹਫ਼ਤੇ ਵਿਚ ਚੋਰਾਂ ਵਲੋਂ ਕਿਸਾਨਾਂ ਦੇ ਤਿੰਨ ਟਰਾਂਸਫ਼ਾਰਮਰ ਚੋਰੀ ਕਰ ਲਏ, ਜਿਸ ਕਾਰਨ ...

ਪੂਰੀ ਖ਼ਬਰ »

ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਤਾਏ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 30 ਜੂਨ (ਰਾਜ ਪਨੇਸਰ)-ਪਿੰਡ ਠੀਕਰੀਵਾਲਾ ਵਿਖੇ ਸ਼ਰੀਕੇ 'ਚੋਂ ਭਤੀਜੀ ਲਗਦੀ ਲੜਕੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤਾਏ ਖ਼ਿਲਾਫ਼ ਥਾਣਾ ਸਦਰ ਵਲੋਂ ਮਾਮਲਾ ਦਰਜ ਕਰ ਕੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਤੇਜ ...

ਪੂਰੀ ਖ਼ਬਰ »

ਵਿਧਾਇਕ ਉੱਗੋਕੇ ਨੇ ਵਿਧਾਨ ਸਭਾ ਸੈਸ਼ਨ 'ਚ ਛੱਪੜਾਂ ਦੀ ਸਫ਼ਾਈ ਦਾ ਉਠਾਇਆ ਮੁੱਦਾ

ਤਪਾ ਮੰਡੀ, 30 ਜੂਨ (ਵਿਜੇ ਸ਼ਰਮਾ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ 'ਚ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਰਾਹੀਂ ਸਵਾਲ ਨੰਬਰ 323 ਵਿਚ ਕਿਹਾ ਹਲਕਾ ਭਦੌੜ ਦੇ ਪੱਖੋਂ ਕਲਾਂ, ਦਰਾਜ ਦਰਾਕਾ, ਮੌੜ ਨਾਭਾ, ...

ਪੂਰੀ ਖ਼ਬਰ »

ਡੀ.ਐਸ.ਪੀ. ਤਪਾ ਵਲੋਂ ਪਬਲਿਕ ਨਾਲ ਨਸ਼ਾ ਵਿਰੋਧੀ ਮੀਟਿੰਗ

ਤਪਾ ਮੰਡੀ, 30 ਜੂਨ (ਪ੍ਰਵੀਨ ਗਰਗ)-ਡੀ.ਐਸ.ਪੀ. ਤਪਾ ਗੁਰਵਿੰਦਰ ਸਿੰਘ ਸੰਧੂ ਵਲੋਂ ਵੱਖ-ਵੱਖ ਪਿੰਡਾਂ ਘੁੰਨਸ, ਦਰਾਜ ਅਤੇ ਢਿਲਵਾਂ ਵਿਖੇ ਪਬਲਿਕ ਨਾਲ ਨਸ਼ਾ ਵਿਰੋਧੀ ਮੀਟਿੰਗ ਕੀਤੀ ਗਈ | ਡੀ.ਐਸ.ਪੀ. ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕਿ੍ਸ਼ਨ ਬਿੱਟੂ ਲਾਇਨਜ਼ ਕਲੱਬ ਬਰਨਾਲਾ ਦੇ ਲਗਾਤਾਰ ਦੂਜੀ ਵਾਰ ਪ੍ਰਧਾਨ ਬਣੇ

ਬਰਨਾਲਾ, 30 ਜੂਨ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਦੀ ਮੀਟਿੰਗ ਸਥਾਨਕ ਡੀ.ਐੱਚ. ਹੋਟਲ ਵਿਖੇ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਕਿ੍ਸ਼ਨ ਕੁਮਾਰ ਬਿੱਟੂ ਨੂੰ ਸਾਲ 2022-23 ਲਈ ਲਾਇਨਜ਼ ਕਲੱਬ ਦਾ ਦੁਬਾਰਾ ਪ੍ਰਧਾਨ ਚੁਣਿਆ ਗਿਆ | ਇਨ੍ਹਾਂ ਤੋਂ ਇਲਾਵਾ ਰਾਜੀਵ ...

ਪੂਰੀ ਖ਼ਬਰ »

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਹੋਈ ਮੀਟਿੰਗ

ਬਰਨਾਲਾ, 30 ਜੂਨ (ਨਰਿੰਦਰ ਅਰੋੜਾ)-ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਜ਼ਰੂਰੀ ਮੀਟਿੰਗ ਸਿਵਲ ਸਰਜਨ ਦਫ਼ਤਰ ਬਰਨਾਲਾ ਵਿਖੇ ਹੋਈ | ਗੱਲਬਾਤ ਕਰਦਿਆਂ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ...

ਪੂਰੀ ਖ਼ਬਰ »

ਡਰਾਈਵਰ ਦੀ ਅਣਗਹਿਲੀ ਕਾਰਨ ਕੰਟੇਨਰ ਨੂੰ ਲੱਗੀ ਅੱਗ

ਬਰਨਾਲਾ, 30 ਜੂਨ (ਰਾਜ ਪਨੇਸਰ)-ਸਥਾਨਕ ਪੱਕਾ ਕਾਲਜ ਰੋਡ 'ਤੇ ਡਰਾਈਵਰ ਦੀ ਅਣਗਹਿਲੀ ਤੇ ਲਾਪਰਵਾਹੀ ਕਾਰਨ ਕੰਟਨੇਰ ਨੂੰ ਅੱਗ ਲੱਗ ਗਈ | ਪੁਲਿਸ ਵਲੋਂ ਚਾਲਕ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ...

ਪੂਰੀ ਖ਼ਬਰ »

10 ਪੁੜੀਆਂ (ਫੈਂਕਾ) ਮਿਲਣ 'ਤੇ ਮਾਮਲਾ ਦਰਜ

ਬਰਨਾਲਾ, 30 ਜੂਨ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ 10 ਪੁੜੀਆਂ (ਫੈਂਕਾ) ਮਿਲਣ 'ਤੇ ਥਾਣਾ ਸਿਟੀ-1 ਪੁਲਿਸ ਵਲੋਂ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਭੁੱਕੀ ਸਮੇਤ ਵਿਅਕਤੀ ਕਾਬੂ

ਧਨੌਲਾ, 30 ਜੂਨ (ਜਤਿੰਦਰ ਸਿੰਘ ਧਨੌਲਾ, ਚੰਗਾਲ)- ਧਨੌਲਾ ਪੁਲਿਸ ਨੇ ਗੁਪਤ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਬਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੁੱਗਰਾਂ ਥਾਣਾ ਲੌਂਗੋਵਾਲ ਪਾਸੋਂ 14 ਕਿੱਲੋ ਭੁੱਕੀ ਬਰਾਮਦ ਕਰ ਕੇ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੱਖੋਂ ਕੈਂਚੀਆਂ ਪੰਚਾਇਤ ਨੇ ਆਬਾਦੀ 'ਚੋਂ ਸ਼ਰਾਬ ਦਾ ਠੇਕਾ ਚੁਕਵਾਉਣ ਲਈ ਮਤਾ ਪਾਇਆ

ਸ਼ਹਿਣਾ, 30 ਜੂਨ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਪੱਖੋਂ ਕੈਂਚੀਆਂ ਵਲੋਂ ਆਬਾਦੀ ਵਿਚ ਖੋਲਿ੍ਹਆ ਗਿਆ ਸ਼ਰਾਬ ਦਾ ਠੇਕਾ ਚੁਕਵਾਉਣ ਲਈ ਮਤਾ ਪਾ ਕੇ ਪ੍ਰਸ਼ਾਸਨ ਤੋਂ ਲਿਖਤੀ ਤੌਰ 'ਤੇ ਮੰਗ ਕੀਤੀ ਹੈ | ਸਰਪੰਚ ਸ਼ਿੰਦਰਪਾਲ ਕੌਰ ਦੀ ਅਗਵਾਈ 'ਚ ਪੰਚਾਇਤ ਘਰ ਵਿਖੇ ਰੱਖੀ ਗਈ ...

ਪੂਰੀ ਖ਼ਬਰ »

ਬੰਦ ਰੇਲ ਗੱਡੀ ਨੂੰ ਚਾਲੂ ਕਰਨ ਲਈ ਕੇਂਦਰ ਦਾ ਧੰਨਵਾਦ

ਤਪਾ ਮੰਡੀ, 30 ਜੂਨ (ਵਿਜੇ ਸ਼ਰਮਾ)-ਸੰਗਰੂਰ ਜ਼ਿਮਨੀ ਚੋਣ ਦੌਰਾਨ ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਵਲੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ, ਸੀਨੀਅਰ ਭਾਜਪਾ ਆਗੂ ਨੰਬਰਦਾਰ ਰਾਜ ਗਰਗ ਬਠਿੰਡਾ ਅਤੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਰੇਲ ਗੱਡੀਆਂ ਦੇ ...

ਪੂਰੀ ਖ਼ਬਰ »

ਥਰੈਪੀ ਸੈਂਟਰ ਲਈ ਨਵੀਂ ਇਮਾਰਤ ਦੀ ਨੀਂਹ ਰੱਖੀ

ਬਰਨਾਲਾ, 30 ਜੂਨ (ਅਸ਼ੋਕ ਭਾਰਤੀ)-ਸਕੂਲ ਫ਼ਾਰ ਡੈੱਫ ਪਵਨ ਸੇਵਾ ਸੰਮਤੀ ਬਰਨਾਲਾ ਵਿਖੇ ਥਰੈਪੀ ਸੈਂਟਰ ਲਈ ਨਵੀਂ ਇਮਾਰਤ ਦੀ ਨੀਂਹ ਆਈ.ਓ.ਐੱਲ ਗਰੁੱਪ ਦੇ ਐਮ.ਡੀ. ਵਰਿੰਦਰ ਗੁਪਤਾ, ਬਸੰਤ ਸਿੰਘ, ਦਵਿੰਦਰ ਮਾਨ, ਕੇ.ਕੇ. ਰਾਣਾ, ਐਸ.ਡੀ. ਸਭਾ ਦੇ ਚੇਅਰਮੈਨ ਸ਼ਿਵਦਰਸ਼ਨ ਸ਼ਰਮਾ, ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਪੁਲਾੜ ਕੈਂਪ 'ਚ ਹਿੱਸਾ ਲਿਆ

ਬਰਨਾਲਾ, 30 ਜੂਨ (ਅਸ਼ੋਕ ਭਾਰਤੀ)-ਭੌਤਿਕ ਵਿਗਿਆਨ ਦੇ ਲਈ ਵਿਦਿਆਰਥੀਆਂ ਦੀ ਰੁਚੀ ਦਾ ਵਿਕਾਸ ਕਰਨ ਲਈ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਦੇ ਲਈ, ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਹੋਏ ਵਾਈ.ਐਸ ਸਕੂਲ ਦੇ 17 ਵਿਦਿਆਰਥੀਆਂ ਨੇ ਕੋਆਰਡੀਨੇਟਰ ਸ੍ਰੀਮਤੀ ਮੋਨਿਕਾ ...

ਪੂਰੀ ਖ਼ਬਰ »

ਰੋਟਰੀ ਕਲੱਬ ਦੀ ਹੋਈ ਮੀਟਿੰਗ

ਸੰਗਰੂਰ, 30 ਜੂਨ (ਚੌਧਰੀ ਨੰਦ ਲਾਲ ਗਾਂਧੀ)-ਰੋਟਰੀ ਕਲੱਬ ਸੰਗਰੂਰ ਰਵਾਈਲ ਵਲੋਂ ਫਨਸੁਕੇਅਰ ਮਾਲ ਵਿਖੇ ਪ੍ਰਧਾਨ ਸੰਜੇ ਸ਼ਰਮਾ ਅਤੇ ਸੈਕਟਰੀ ਰਜੇਸ਼ ਅਗਰਵਾਲ ਦੀ ਅਗਵਾਈ ਵਿਚ ਅਹਿਮ ਮੀਟਿੰਗ ਹੋਈ, ਜਿਸ 'ਚ ਸ੍ਰੀ ਸੰਜੇ ਸ਼ਰਮਾ ਵਲੋਂ ਕਲੱਬ ਦੀ ਪੁਰਾਣੀ ਟੀਮ ਨੂੰ ਭੰਗ ...

ਪੂਰੀ ਖ਼ਬਰ »

ਮਲੇਰਕੋਟਲਾ ਸ਼ਹਿਰ ਅੰਦਰ ਦੋ ਮੁਹੱਲਾ ਕਲੀਨਿਕਾਂ ਦੀ ਸਥਾਪਤੀ ਲਈ ਲੋਕ ਨਿਰਮਾਣ ਮਹਿਕਮਾ ਪੱਬਾਂ ਭਾਰ ਹੋਇਆ

ਮਲੇਰਕੋਟਲਾ, 30 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਧਾਨ ਸਭਾ ਹਲਕਾ ਮਲੇਰਕੋਟਲਾ ਅੰਦਰ ਲੋਕ ਨਿਰਮਾਣ ਵਿਭਾਗ ਨੂੰ 15 ਅਗਸਤ ਤੋਂ ਪਹਿਲਾਂ ਪਹਿਲਾਂ ਮਲੇਰਕੋਟਲਾ ਸ਼ਹਿਰ 'ਚ ਦੋ ਮੁਹੱਲਾ ਕਲੀਨਿਕ ਤਿਆਰ ਕਰਨ ਦੀ ਜ਼ਿੰਮੇਵਾਰੀ ਦਿਤੀ ਗਈ ਹੈ | ਇਹ ਮੁਹੱਲਾ ਕਲੀਨਿਕ ...

ਪੂਰੀ ਖ਼ਬਰ »

ਅਧਿਆਪਕਾਂ ਦਾ ਵਫ਼ਦ ਮੁੱਖ ਮੰਤਰੀ ਦੇ ਅਧਿਕਾਰੀ ਨੂੰ ਮਿਲਿਆ

ਸੰਗਰੂਰ, 30 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- 3704 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਫਦ ਮੁੱਖ ਮੰਤਰੀ ਪੰਜਾਬ ਦੇ ਡਿਪਟੀ ਪਿ੍ੰਸੀਪਲ ਸਕੱਤਰ ਨਵਰਾਜ ਸਿੰਘ ਬਰਾੜ ਨੰੂ ਮਿਲਿਆ | ਉਨ੍ਹਾਂ ਦੱਸਿਆ ਕਿ ਪਹਿਲਾਂ 28 ਜੂਨ ਨੰੂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੀਮਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਚੀਮਾ ਮੰਡੀ, 30 ਜੂਨ (ਦਲਜੀਤ ਸਿੰਘ ਮੱਕੜ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਚੀਮਾ (ਪੰਜਾਬੀ ਮਾਧਿਅਮ) ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਅਕੈਡਮੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ...

ਪੂਰੀ ਖ਼ਬਰ »

ਬਾਗੜੀਆਂ ਚੌਕ ਧੂਰੀ ਵਿਖੇ ਖੁੱਲ੍ਹੇਗਾ ਮੁਹੱਲਾ ਕਲੀਨਿਕ

ਧੂਰੀ, 30 ਜੂਨ (ਸੰਜੇ ਲਹਿਰੀ)- 'ਆਪ' ਸਰਕਾਰ ਵਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ | ਸਰਕਾਰ ਵਲੋਂ ਪੰਜਾਬ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ...

ਪੂਰੀ ਖ਼ਬਰ »

ਲੰਬੇ ਅਰਸੇ ਤੋਂ ਪੁੱਟੀ ਗਲੀ ਬਣਾਉਣ ਲਈ ਵਾਸੀਆਂ ਵਲੋਂ ਈ.ਓ. ਨੂੰ ਮੰਗ-ਪੱਤਰ

ਅਹਿਮਦਗੜ੍ਹ, 30 ਜੂਨ (ਰਣਧੀਰ ਸਿੰਘ ਮਹੋਲੀ)-ਵਿਕਾਸ ਕਾਰਜਾਂ ਦਾ ਨਾਅਰਾ ਲਗਾ ਕੇ ਪਿਛਲੇ ਲੰਬੇ ਸਮੇਂ ਤੋਂ ਪੁੱਟੀਆਂ ਪਈਆਂ ਸੜਕਾਂ, ਗਲੀਆਂ ਸ਼ਹਿਰ ਵਾਸੀਆਂ ਨੂੰ ਆਏ ਦਿਨ ਕੋਈ ਨਾ ਕੋਈ ਮੁਸੀਬਤ ਵੰਡਦੀਆਂ ਨਜ਼ਰ ਆਉਂਦੀਆਂ ਹਨ | ਸ਼ਹਿਰ ਦੇ ਮੁੱਖ ਮਾਰਗ ਰੇਲਵੇ ਰੋਡ, ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਉਠਾਇਆ

ਸੰਗਰੂਰ, 30 ਜੂਨ (ਧੀਰਜ ਪਸ਼ੌਰੀਆ)-ਲਗਾਤਾਰ ਲੋਕ ਹਿੱਤਾਂ ਦੇ ਮੁੱਦਿਆਂ ਨੰੂ ਪੰਜਾਬ ਵਿਧਾਨ ਸਭਾ ਵਿਚ ਉਠਾ ਰਹੀ ਸੰਗਰੂਰ ਤੋਂ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਹੁਣ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਵਿਧਾਨ ਸਭਾ 'ਚ ਉਠਾਇਆ ...

ਪੂਰੀ ਖ਼ਬਰ »

ਆਨਲਾਈਨ ਠੱਗਾਂ ਖ਼ਿਲਾਫ਼ ਹਰ ਜ਼ਿਲ੍ਹੇ 'ਚ ਸਾਈਬਰ ਸੈੱਲ ਬਣਨ ਨਾਲ ਲੋਕਾਂ ਨੂੰ ਰਾਹਤ ਮਿਲੇਗੀ

ਸੰਗਰੂਰ, 30 ਜੂਨ (ਧੀਰਜ ਪਸ਼ੌਰੀਆ)-ਪੰਜਾਬ ਵਿਚ ਲੰਮੇ ਸਮੇਂ ਤੋਂ ਲੋਕਾਂ ਨਾਲ ਹੋ ਰਹੇ ਆਨਲਾਈਨ ਠੱਗਾਂ ਖਿਲਾਫ ਹਰ ਜ਼ਿਲ੍ਹੇ ਵਿਚ ਸਾਇਬਰ ਸੈੱਲ ਬਣਨ ਨਾਲ ਲੋਕਾਂ ਨੰੂ ਰਾਹਤ ਮਿਲੇਗੀ ਕਿਉਂਕਿ ਲੰਮੇ ਸਮੇਂ ਤੋਂ ਭੋਲੇ ਭਾਲੇ ਲੋਕ ਆਨਲਾਈਨ ਠੱਗਾਂ ਦੀ ਲੁੱਟ ਦਾ ਸ਼ਿਕਾਰ ...

ਪੂਰੀ ਖ਼ਬਰ »

ਸ਼ੁਕਰਾਨਾ ਸਮਾਗਮ ਕਰਵਾਇਆ

ਲੌਂਗੋਵਾਲ, 30 ਜੂਨ (ਵਿਨੋਦ, ਖੰਨਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਅਕਾਲ ਪੁਰਖ ਦੇ ਸ਼ੁਕਰਾਨੇ ਲਈ ਸਮਾਗਮ ਕਰਵਾਇਆ ਜਿਸ ਵਿਚ ਹਲਕਾ ਸੁਨਾਮ ਤੋਂ ਇੰਚਾਰਜ ਅੰਮਿ੍ਤਪਾਲ ਸਿੰਘ ਸਿੱਧੂ ਨੇ ਸ਼ਾਮਿਲ ਹੁੰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX