ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  46 minutes ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  56 minutes ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  31 minutes ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 1 hour ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 1 hour ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 4 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 4 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਤਰਨਤਾਰਨ

ਪੱਟੀ ਸ਼ਹਿਰ ਦੇ ਜਿਊਲਰ ਤੋਂ ਨਸ਼ੀਲੀ ਚੀਜ਼ ਸੁੰਘਾ ਕੇ 4 ਤੋਲੇ ਦੇ ਕਰੀਬ ਗਹਿਣੇ ਲੁੱਟੇ

ਪੱਟੀ, 1 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੇ ਜਿਊਲਰ ਤੋਂ ਨਸ਼ੀਲੀ ਚੀਜ਼ ਸੁੰਘਾ ਕੇ 4 ਤੋਲੇ ਦੇ ਕਰੀਬ ਸੋਨਾ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੌਕ ਭਾਂਡਿਆਂ ਵਾਲਾ ਪੱਟੀ ਵਿਖੇ ਸਥਿਤ ਜੈਸਮੀਨ ਜਿਊਲਰ ਦੇ ਮਾਲਕ ਭੁਪਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪੱਟੀ ਜੋ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਵੀ ਹੈ, ਤੋਂ ਦੋ ਲੁਟੇਰਿਆਂ ਵਲੋਂ ਕਰੀਬ 11:40 ਵਜੇ ਸਵੇਰੇ ਨਸ਼ੀਲੀ ਵਸਤੂ ਸੁੰਘਾ ਕੇ 4 ਤੋਲੇ ਦੇ ਕਰੀਬ ਗਹਿਣੇ ਲੁੱਟ ਲਏ ਹਨ | ਭੁਪਿੰਦਰ ਸਿੰਘ ਦੇ ਦੱਸਣ ਅਨੁਸਾਰ ਦੋ ਮੋਨੇ ਵਿਅਕਤੀ ਉਮਰ ਲਗਭਗ ਸਾਢੇ 11 ਵਜੇ ਉਸ ਦੀ ਦੁਕਾਨ 'ਤੇ ਆਏ ਤੇ ਸੋਨੇ ਦਾ ਗਹਿਣਾ ਲੈਣ ਲਈ ਕਿਹਾ | ਜਦੋਂ ਉਹ ਸੋਨੇ ਦੇ ਗਹਿਣੇ ਦਿਖਾ ਰਿਹਾ ਸੀ ਤਾਂ ਉਸੇ ਵਕਤ ਉਨ੍ਹਾਂ ਵਲੋਂ ਕੋਈ ਨਸ਼ੀਲੀ ਚੀਜ਼ ਦਾ ਪ੍ਰਯੋਗ ਕੀਤਾ ਗਿਆ ਜਿਸ ਤੋਂ ਬਾਅਦ ਕੁਝ ਸਮਾਂ ਉਸ ਨੂੰ ਕੋਈ ਹੋਸ਼ ਨਹੀਂ ਰਹੀ | ਜਦੋਂ ਉਸ ਨੂੰ ਹੋਸ਼ ਆਈ ਤਾਂ ਉਹ ਕਰੀਬ ਚਾਰ ਤੋਲੇ ਦੇ ਸੋਨੇ ਦੇ ਬਣੇ ਗਹਿਣੇ ਲੈ ਕੇ ਫ਼ਰਾਰ ਹੋ ਗਏ ਸਨ | ਇਸ ਸਬੰਧੀ ਪੁਲਿਸ ਥਾਣਾ ਸਿਟੀ ਪੱਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਇਸ ਘਟਨਾ ਦੀ ਸੂਚਨਾ ਮਿਲਣ ਤੇ ਐੱਸ. ਐੱਚ. ਓ. ਥਾਣਾ ਸਿਟੀ ਪੱਟੀ ਬਲਜਿੰਦਰ ਸਿੰਘ ਔਲਖ ਵਲੋਂ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਨਜ਼ਦੀਕੀ ਦੁਕਾਨਾਂ ਦੇ ਸੀ. ਸੀ. ਟੀ. ਵੀ ਫੁਟੇਜ ਦੇਖੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਬਾਰੇ ਪਤਾ ਲੱਗ ਸਕੇ | ਇਸ ਮੌਕੇ ਹਾਜ਼ਰ ਸਵਰਨਕਾਰ ਸੰਘ ਦੇ ਪ੍ਰਧਾਨ ਜਗਦੀਪ ਸਿੰਘ ਸੋਨੂੰ, ਰਾਜਦੀਪ ਸਿੰਘ ਰਾਜਾ, ਕੁਲਵਿੰਦਰ ਸਿੰਘ ਬੱਬਾ, ਅਮੀਰ ਸਿੰਘ ਦਾਸੂਵਾਲ, ਵਰਿੰਦਰਜੀਤ ਸਿੰਘ, ਪ੍ਰਤਾਪ ਸਿੰਘ ਸੁਖਵਿੰਦਰ ਸਿੰਘ ਛਿੰਦਾ, ਚੇਤਨ ਸਰਾਫ, ਰਾਜਿੰਦਰ ਸਿੰਘ ਰਿੰਕੂ, ਰਿੰਪਾ ਸਰਾਫ, ਮਨਦੀਪ ਸਿੰਘ ਅਤੇ ਹੋਰ ਸਵਰਨਕਾਰਾਂ ਵੱਲੋਂ ਇਸ ਕਾਰਵਾਈ ਦੀ ਨਿੰਦਾ ਕਰਦਿਆਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਗਈ |

ਪੰਜਾਬ ਸਰਕਾਰ ਦੀ 'ਫ਼ਰਿਸ਼ਤੇ' ਯੋਜਨਾ ਵਰਦਾਨ ਸਿੱਧ ਹੋਵੇਗੀ-ਪ੍ਰੋ. ਹਰਪ੍ਰੀਤ ਕੋਟ

ਫਤਿਆਬਾਦ, 1 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਫ਼ਰਿਸ਼ਤੇ' ਯੋਜਨਾ ਵਰਦਾਨ ਸਿੱਧ ਹੋਵੇਗੀ | ਇਹ ਪ੍ਰਗਟਾਵਾ ਕਰਦਿਆਂ 'ਆਪ' ਦੇ ਸੀਨੀਅਰ ਆਗੂ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ ਨੇ ਸਾਥੀਆਂ ਸਮੇਤ ਕਿਹਾ ਕਿ ਇਹ ਸਕੀਮ, ਜਿਸ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਪ੍ਰੋਗਰਾਮ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਤਰਨ ਤਾਰਨ, 1 ਜੁਲਾਈ (ਵਿਕਾਸ ਮਰਵਾਹਾ)-ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡਾਇਰੈਕਟਰ ਵਰਿਆਮ ਸਿੰਘ ਗਿੱਲ ਰਹਿਨੂਮਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 20 ਜੂਨ ਤੋਂ ...

ਪੂਰੀ ਖ਼ਬਰ »

ਕੰਵਰਜੀਤ ਮਝੈਲ ਨੇ ਗਹਿਰੀ ਵਿਖੇ ਸੜਕ ਦਾ ਕੀਤਾ ਉਦਘਾਟਨ

ਸਰਾਏ ਅਮਾਨਤ ਖਾਂ, 1 ਜੁਲਾਈ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਗਹਿਰੀ ਨੂੰ ਜਾਣ ਵਾਲੀ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸੈਕਟਰੀ ਕੰਵਲਜੀਤ ਸਿੰਘ ਮਝੈਲ ਤੇ ਸਰਪੰਚ ...

ਪੂਰੀ ਖ਼ਬਰ »

ਇਜਲਾਸ ਦੌਰਾਨ 'ਆਪ' ਵਰਕਰਾਂ ਨੂੰ ਫੱਟੜ ਕਰਨ ਵਾਲੇ 21 ਵਿਅਕਤੀਆਂ 'ਤੇ ਪਰਚਾ ਦਰਜ

ਝਬਾਲ, 1 ਜੁਲਾਈ (ਸੁਖਦੇਵ ਸਿੰਘ)-­ਪਿੰਡ ਪੱਧਰੀ ਕਲਾਂ ਵਿਖੇ ਆਮ ਇਜਲਾਸ ਦੌਰਾਨ ਹੁੱਲੜਬਾਜ਼ੀ ਕਰਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਫੱਟੜ ਕਰਨ ਵਾਲੇ ਮੌਜੂਦਾ ਮਹਿਲਾ ਸਰਪੰਚ ਸਮੇਤ 21 ਵਿਅਕਤੀਆਂ ਖ਼ਿਲਾਫ਼ ਥਾਣਾ ਝਬਾਲ ਵਿਖੇ ਪਰਚ ਦਰਜ਼ ਕਰ ਲਿਆ ਗਿਆ ਹੈ | ਨਰਵਿੰਦਰ ...

ਪੂਰੀ ਖ਼ਬਰ »

ਹਰਭਜਨ ਸਿੰਘ ਭਾਟੀਆ ਨੂੰ ਸਦਮਾ, ਪਤਨੀ ਦਾ ਦਿਹਾਂਤ

ਹਰੀਕੇ ਪੱਤਣ, 1 ਜੁਲਾਈ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੇ ਭਾਟੀਆ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ ਜਦੋਂ ਕੱਪੜਾ ਵਪਾਰੀ ਹਰਭਜਨ ਸਿੰਘ ਭਾਟੀਆ ਦੀ ਪਤਨੀ ਅਤੇ ਸਰਕਾਰੀ ਹਾਈ ਸਕੂਲ ਬੂਹ ਦੇ ਪਿ੍ੰਸੀਪਲ ਗੁਰਬਖਸ਼ ਸਿੰਘ ਭਾਟੀਆ ਦੀ ਮਾਤਾ ਬਲਵਿੰਦਰ ਕੌਰ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜ) ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ

ਤਰਨ ਤਾਰਨ, 1 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਯੂ.ਟੀ. ਮੁਲਾਜਮ ਤੇ ਪੈਨਸ਼ਨਰਜ਼ ਦੇ ਸਾਂਝੇ ਫਰੰਟ ਦੇ ਸੱਦੇ 'ਤੇ ਅਧਿਆਪਕ ਦਲ ਪੰਜਾਬ (ਜ) ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਲਦੇਵ ਸਿੰਘ ਬਸਰਾ ਦੀ ਅਗਵਾਈ ਹੇਠ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਸਮੇਂ ਬਲਦੇਵ ਸਿੰਘ ...

ਪੂਰੀ ਖ਼ਬਰ »

ਨਸ਼ੇ ਨਾਲ ਮਰੇ ਨੌਜਵਾਨ ਦੇ ਮਾਮਲੇ 'ਚ ਤਿੰਨ ਨੌਜਵਾਨ ਗਿ੍ਫ਼ਤਾਰ

ਤਰਨ ਤਾਰਨ, 1 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਨਸ਼ੇ ਨਾਲ ਮਰੇ ਨੌਜਵਾਨ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਵੈਰੋਂਵਾਲ ਵਿਖੇ ...

ਪੂਰੀ ਖ਼ਬਰ »

ਛਾਪਾ ਮਾਰਨ ਗਏ ਬਿਜਲੀ ਕਰਮਚਾਰੀਆਂ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ

ਤਰਨ ਤਾਰਨ, 1 ਜੁਲਾਈ (ਹਰਿੰਦਰ ਸਿੰਘ)-ਬਿਜਲੀ ਚੋਰੀ ਨੂੰ ਰੋਕਣ ਲਈ ਬਿਜਲੀ ਵਿਭਾਗ ਦੀ ਟੀਮ ਪਿੰਡ ਜੀਓਬਾਲਾ ਛਾਪੇਮਾਰੀ ਕਰਨ ਗਈ ਤਾਂ ਬਿਜਲੀ ਚੋਰੀ ਕਰ ਰਹੇ ਵਿਅਕਤੀ ਅਤੇ ਉਸ ਦੇ ਭਰਾ ਵਲੋਂ ਬਿਜਲੀ ਕਰਮਚਾਰੀਆਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਵਿਸ਼ਵ ਆਬਾਦੀ ਦਿਵਸ ਸੰਬੰਧੀ ਜਾਗਰੂਕਤਾ ਪੰਦ੍ਹਰਵਾੜਾ ਪ੍ਰੋਗਰਾਮ ਚਲਾਉਣ ਲਈ ਕੀਤੀ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 1 ਜੁਲਾਈ (ਹਰਿੰਦਰ ਸਿੰਘ)-ਵਿਸ਼ਵ ਅਬਾਦੀ ਦਿਵਸ ਦੇ ਸਬੰਧ ਵਿਚ ਸਿਵਲ ਸਰਜਨ ਡਾ. ਸੀਮਾ ਦੀ ਪ੍ਰਧਾਨਗੀ ਹੇਠ ਸਮੂਹ ਪ੍ਰੋਗਰਾਮ ਅਫ਼ਸਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਬੀ.ਈ.ਈਜ. ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਵਿਖੇ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਵਾਲੇ ਵਿਅਕਤੀਆਂ 'ਤੇ ਮਾਮਲਾ ਦਰਜ

ਤਰਨ ਤਾਰਨ, 1 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ 'ਚੋਂ ਨਕਦੀ, ਸੋਨਾ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਗੁਰਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਵਧਾਉਣ ਲਈ ਆਖਰੀ ਮਿਤੀ 24 ਜੁਲਾਈ-ਇੰਜੀ. ਜੀ.ਐੱਸ. ਖਹਿਰਾ

ਤਰਨ ਤਾਰਨ, 1 ਜੁਲਾਈ (ਪਰਮਜੀਤ ਜੋਸ਼ੀ)- ਪੰਜਾਬ ਸਟੇਟ ਪਾਵਰਕਾਮ ਲਿਮਟਿਡ ਵਲੋਂ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਵਧਾਉਣ ਲਈ ਘੱਟ ਫ਼ੀਸ ਵਾਲੀ ਵੀ.ਡੀ.ਐੱਸ. ਸਕੀਮ 10 ਜੂਨ ਨੂੰ ਚਾਲੂ ਕੀਤੀ ਗਈ ਸੀ | ਇਸ ਸਕੀਮ ਦੀ ਮੰਗ ਖਪਤਕਾਰਾਂ ਵਲੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ | ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ-ਡਾ. ਸੋਹਲ

ਤਰਨ ਤਾਰਨ, 1 ਜੁਲਾਈ (ਵਿਕਾਸ ਮਰਵਾਹਾ)- ਤਰਨ ਤਾਰਨ ਦੇ ਵਿਧਾਇਕ ਅਤੇ ਵਿਕਾਸ ਮੰਚ ਪੰਜਾਬ ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਨੇ ਸਮੂਹ ਪੰਜਾਬੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ | ਵਿਕਾਸ ਮੰਚ ਪੰਜਾਬ ਦੀ ਇਕ ਮੀਟਿੰਗ ਨੂੰ ...

ਪੂਰੀ ਖ਼ਬਰ »

ਤਾਰ ਪਾਰ ਜ਼ਮੀਨਾਂ ਦਾ ਠੇਕਾ ਨਾ ਮਿਲਣ 'ਤੇ ਡੀ.ਸੀ. ਦਫ਼ਤਰ ਅੱਗੇ ਦੇਵਾਂਗੇ ਧਰਨਾ-ਸੁਰਜੀਤ ਭੂਰਾ

ਖੇਮਕਰਨ, 1 ਜੁਲਾਈ (ਰਾਕੇਸ਼ ਬਿੱਲਾ)-ਹਾਈਕੋਰਟ ਦੇ ਹੁਕਮਾਂ ਅਨੁਸਾਰ ਤਾਰ ਤੋਂ ਪਾਰਲੀਆਂ ਜ਼ਮੀਨਾਂ ਦਾ ਰੁਕਿਆ ਪਿਆ ਸਾਲ 2018-19-20-21 ਦਾ ਮੁਆਵਜਾ ਤਕਰੀਬਨ ਮਾਰਚ ਮਹੀਨੇ ਦਾ ਆਇਆ ਹੋਇਆ ਹੈ, ਪਰ ਅੱਗੇ ਪ੍ਰਸ਼ਾਸਨ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਨਹੀਂ ਕਰਵਾ ਰਿਹਾ | ਇਸ ...

ਪੂਰੀ ਖ਼ਬਰ »

ਖੇਮਕਰਨ ਰੋਡ 'ਤੇ ਬਣ ਰਹੀ ਅਣਅਧਿਕਾਰਤ ਕਾਲੋਨੀ 'ਚ ਉਸਾਰੀ ਦੇ ਕੰਮ ਬੰਦ ਕਰਵਾਏ

ਪੱਟੀ, 1 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਕੋਈ ਵੀ ਕਾਲੋਨਾਈਜ਼ਰ ਅਣ ਅਧਿਕਾਰਤ ਤੌਰ 'ਤੇ ਕਲੋਨੀ ਨਹੀਂ ਕੱਟ ਸਕਦਾ, ਜਦੋਂ ਤੱਕ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਰਤਾਂ ਪੂਰੀਆਂ ਕਰਦੇ ਹੋਏ ਨਗਰ ਕੌਂਸਲ ਅਤੇ ਸਬੰਧਤ ਵਿਭਾਗ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਪੱਟੀ 1 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ)-ਪੱਟੀ ਤਰਨ ਤਾਰਨ ਰੋਡ 'ਤੇ ਸੋਹਲ ਕਾਰ ਸਟੀਰਿਓ ਐਂਡ ਰਿਪੇਅਰ ਸੈਂਟਰ ਪੱਟੀ ਨੂੰ ਬੀਤੀ ਰਾਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ ਹੈ | ਦੁਕਾਨ ਦੇ ਮਾਲਕ ਮਨਦੀਪ ਸਿੰਘ, ਜਗਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

900 ਗ੍ਰਾਮ ਆਫ਼ੀਮ ਸਮੇਤ ਵਿਅਕਤੀ ਕਾਬੂ

ਤਰਨ ਤਾਰਨ, 1 ਜੁਲਾਈ (ਹਰਿੰਦਰ ਸਿੰਘ)- ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 900 ਗ੍ਰਾਮ ਆਫ਼ੀਮ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਕੁੱਟਮਾਰ ਕਰਕੇ ਕੀਤਾ ਜ਼ਖ਼ਮੀ, ਕੇਸ ਦਰਜ

ਤਰਨ ਤਾਰਨ, 1 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਰੰਜਿਸ਼ ਤਹਿਤ 2 ਵਿਅਕਤੀਆਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪਿਸਟਲ ਸਮੇਤ ਵਿਅਕਤੀ ਗਿ੍ਫ਼ਤਾਰ

ਤਰਨਤਾਰਨ, 1 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਪਿਸਟਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ...

ਪੂਰੀ ਖ਼ਬਰ »

ਪੀ.ਐੱਚ.ਸੀ. ਸਰਾਏ ਅਮਾਨਤ ਖਾਂ ਅੱਗੇ ਇਲਾਕਾ ਨਿਵਾਸੀਆਂ ਵਲੋਂ ਨਾਅਰੇਬਾਜ਼ੀ

ਸਰਾਏ ਅਮਾਨਤ ਖਾਂ, 1 ਜੁਲਾਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਕਸਬਾ ਸਰਾਏ ਅਮਾਨਤ ਖਾਂ ਵਿਖੇ ਸਥਿਤ ਪ੍ਰਾਇਮਰੀ ਹੈਲਥ ਸੈਂਟਰ ਦੇ ਸਾਹਮਣੇ ਸਿਹਤ ਵਿਭਾਗ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਸਰਪੰਚ ਸੰਨਵੀਨਪਾਲ ਸਿੰਘ, ਲਖਬੀਰ ਸਿੰਘ, ਸੰਦੀਪ ਸਿੰਘ, ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਝਬਾਲ ਵਿਖੇ ਡੇਂਗੂ ਵਿਰੋਧੀ ਦਿਵਸ ਮਨਾਇਆ

ਝਬਾਲ, 1 ਜੁਲਾਈ (ਸੁਖਦੇਵ ਸਿੰਘ)- ਸਿਵਲ ਸਰਜਨ ਡਾ. ਸੀਮਾ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੇਹਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਅੰਮਿ੍ਤਪਾਲ ਸਿੰਘ ਨਿੱਬਰ ਦੀ ਅਗਵਾਈ ਹੇਠ ਸੀ.ਐੱਚ.ਸੀ. ਝਬਾਲ ਵਿਖੇ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਸੂਰਜਪਾਲ ...

ਪੂਰੀ ਖ਼ਬਰ »

ਕਸਬਾ ਫਤਿਆਬਾਦ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਰਹੀ 30 ਤੋਂ 35 ਫ਼ੀਸਦੀ

ਫਤਿਆਬਾਦ, 1 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਅਤੇ ਆਸ-ਪਾਸ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਪਹਿਲੇ ਦਿਨ ਬੱਚਿਆਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਬਾਰੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸ.ਸ.ਸ. ਸਕੂਲ ਲੜਕੇ ਫਤਿਆਬਾਦ ਦੇ ...

ਪੂਰੀ ਖ਼ਬਰ »

ਆਜ਼ਾਦ ਫਰੰਟ ਪੰਜਾਬ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਤਰਨ ਤਾਰਨ, 1 ਜੁਲਾਈ (ਪਰਮਜੀਤ ਜੋਸ਼ੀ)-ਆਜ਼ਾਦ ਫਰੰਟ ਪੰਜਾਬ ਵਲੋਂ ਜਸਵੰਤ ਸਿੰਘ ਸੋਹਲ ਦੀ ਅਗਵਾਈ ਹੇਠ ਜਸਵੰਤ ਸਿੰਘ ਸੁਪਰਡੈਂਟ ਜੰਗਲਾਤ ਵਿਭਾਗ ਦੀ ਸਹਾਇਤਾ ਨਾਲ ਸ਼ੁੱਧ ਵਾਤਾਵਰਨ ਅਤੇ ਪ੍ਰਦੂਸ਼ਣ ਘੱਟ ਕਰਨ ਲਈ ਬੂਟੇ ਲਗਾਏ ਗਏ ਅਤੇ ਵੰਡੇ ਗਏ | ਇਸ ਮੌਕੇ ਜਸਵੰਤ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਕੂਲ ਦੀ ਅੱਵਲ ਰਹੀ ਜੈਸ਼ਨਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਗਣਿਤ ਅਧਿਆਪਕ

ਫਤਿਆਬਾਦ, 1 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੀ ਵਿਦਿਆਰਥਣ, ਪਿੰਡ ਵੇਈਾਪੂਈ ਦੇ ਨਿਵਾਸੀ ਪ੍ਰਦੀਪ ਸਿੰਘ ਅਤੇ ਅਮਰਜੀਤ ਕੌਰ ਦੀ ਹੋਣਹਾਰ ਬੇਟੀ ਜੈਸਨਪ੍ਰੀਤ ਕੌਰ ...

ਪੂਰੀ ਖ਼ਬਰ »

ਬਾਸਮਤੀ 1121 ਤੇ 1509 'ਤੇ ਆਉਣ ਵਾਲੇ ਉੱਲੀ ਰੋਗਾਂ ਲਈ ਜੈਵਿਕ ਉੱਲੀਨਾਸ਼ਕ ਹਨ ਵਧੇਰੇ ਕਾਰਗਰ-ਮੀਰਾਂਕੋਟ

ਰਾਜਾਸਾਂਸੀ, 1 ਜੁਲਾਈ (ਹਰਦੀਪ ਸਿੰਘ ਖੀਵਾ)-ਪੂਸਾ 1121 ਤੇ 1509 ਤੇ 1718 ਬਾਸਮਤੀ 'ਤੇ ਆਉਣ ਵਾਲੇ ਉੱਲੀ ਰੋਗਾਂ ਤੇ ਜੈਵਿਕ ਉੱਲੀਨਾਸ਼ਕ ਰਸਾਇਣਕ ਉੱਲੀਨਾਸ਼ਕਾਂ ਨਾਲੋਂ ਵਧੇਰੇ ਕਾਰਗਰ ਹਨ | ਇਹ ਪ੍ਰਗਟਾਵਾ ਜੈਵਿਕ ਉਤਪਾਦਾਂ ਦੀ ਪ੍ਰਸਿੱਧ ਕੰਪਨੀ ਅਮੇਜ਼ ਆਰਗੈਨਿਕ ਲਿਮਟਿਡ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰੀ ਕਰਮਚਾਰੀ ਯੂਨੀਅਨ ਨੇ 70ਵਾਂ ਸਥਾਪਨਾ ਦਿਵਸ ਮਨਾਇਆ

ਤਰਨ ਤਾਰਨ, 1 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਰਾਜ ਜ਼ਿਲ੍ਹਾ (ਡੀ.ਸੀ.) ਦਫ਼ਤਰ ਕਰਮਚਾਰੀ ਯੂਨੀਅਨ ਦੇ 70ਵੇਂ ਸਥਾਪਨਾ ਦਿਵਸ ਮੌਕੇ ਕਨਵੈਨਸ਼ਨ ਤੇਜਿੰਦਰ ਸਿੰਘ ਨੰਗਲ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਜ਼ਿਲ੍ਹਾ ਤਰਨ ਤਾਰਨ ਵਿਖੇ ਇਕੱਠ ਹੋਇਆ | ਗੱਲਬਾਤ ਕਰਦਿਆਂ ਕਰਵਿੰਦਰ ...

ਪੂਰੀ ਖ਼ਬਰ »

ਬਿਨਾਂ ਤੱਥਾਂ ਦੇ ਡਰੱਗ ਇੰਸਪੈਕਟਰ 'ਤੇ ਕਾਰਵਾਈ ਨਿੰਦਣਯੋਗ-ਪ੍ਰਧਾਨ ਅਗਰਵਾਲ

ਤਰਨ ਤਾਰਨ, 1 ਜੁਲਾਈ (ਵਿਕਾਸ ਮਰਵਾਹਾ)-ਕੈਮਿਸਟ ਐਸੋਸੀਏਸ਼ਨ ਤਰਨਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿਮਲ ਅਗਰਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਮੌਕੇ ਬੀਤੇ ਦਿਨੀਂ ਵਿਜੀਲੈਂਸ ਵਿਭਾਗ ਵਲੋਂ ਡਰੱਗ ਇੰਸਪੈਕਟਰ ਬਬਲੀਨ ਕੌਰ 'ਤੇ ਕੀਤੀ ਗਈ ਕਾਰਵਾਈ ਦੀ ਨਿਖੇਧੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਦੀ ਵਿਦਿਆਰਥਣ ਕਿਰਨਦੀਪ ਕੌਰ ਮੈਰਿਟ 'ਚ ਆਈ

ਗੋਇੰਦਵਾਲ ਸਾਹਿਬ, 1 ਜੁਲਾਈ (ਸਕੱਤਰ ਸਿੰਘ ਅਟਵਾਲ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਕਿਰਨਦੀਪ ਕੌਰ ਸਪੁੱਤਰੀ ਕਾਬਲ ਸਿੰਘ ਨੇ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚੋਂ 98.40 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਦੀ ...

ਪੂਰੀ ਖ਼ਬਰ »

ਰੇਡੀਓਗ੍ਰਾਫ਼ਰ ਵਿਜੇ ਕੁਮਾਰ ਹੋਏ ਸੇਵਾ-ਮੁਕਤ

ਤਰਨ ਤਾਰਨ, 1 ਜੁਲਾਈ (ਵਿਕਾਸ ਮਰਵਾਹਾ)-ਸਿਵਲ ਹਸਪਤਾਲ ਤਰਨ ਤਾਰਨ ਤੋਂ ਸੀਨੀਅਰ ਰੇਡੀਓਗ੍ਰਾਫਰ ਵਿਜੇ ਕੁਮਾਰ ਨੂੰ ਸਿਵਲ ਹਸਪਤਾਲ ਪੱਟੀ ਅਤੇ ਤਰਨ ਤਾਰਨ ਦੇ ਸਮੂਹ ਰੇਡੀਓਗਰਫਰਾਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਵਿਜੇ ਕੁਮਾਰ ਨੂੰ ਸ਼ੁੱਭ ਕਾਮਨਾਵਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX