ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  12 minutes ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  about 1 hour ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  about 2 hours ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  about 3 hours ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  about 3 hours ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  about 4 hours ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  about 4 hours ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  about 4 hours ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  about 4 hours ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  about 4 hours ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  about 5 hours ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 6 hours ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 6 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 6 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 7 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 8 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 8 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 8 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 8 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 8 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 8 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 9 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 9 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਪੰਜਾਬ / ਜਨਰਲ

ਅਕਾਲੀ ਦਲ ਵਲੋਂ ਰਾਸ਼ਟਰਪਤੀ ਦੀ ਚੋਣ ਲਈ ਮੁਰਮੂ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ, 1 ਜੁਲਾਈ (ਪ੍ਰੋ. ਅਵਤਾਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਭਾਰਤ ਦੇ ਰਾਸ਼ਟਰਪਤੀ ਦੀ 18 ਜੁਲਾਈ ਨੂੰ ਹੋ ਰਹੀ ਚੋਣ ਵਿਚ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਵਲੋਂ ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰੇਗਾ | ਇਹ ਐਲਾਨ ਅੱਜ ਇੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਸ਼ੱਕ ਸਾਡੀ ਪਾਰਟੀ ਦੇ ਐਨ.ਡੀ.ਏ. ਨਾਲ ਰਾਜਸੀ ਮਤਭੇਦ ਹਨ ਤੇ ਅਸੀਂ ਇਸ ਸਮੇਂ ਐਨ.ਡੀ.ਏ. ਦਾ ਹਿੱਸਾ ਨਹੀਂ ਹਾਂ ਪਰ ਫਿਰ ਵੀ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾਂ ਹੀ ਘੱਟ ਗਿਣਤੀਆਂ ਤੇ ਦੱਬੇ ਕੁਚਲੇ ਲੋਕਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਤੇ ਲੜਦਾ ਰਹੇਗਾ, ਇਸ ਕਰਕੇ ਸਾਡੀ ਪਾਰਟੀ ਦੀ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਸਮਾਜ ਦੇ ਘੱਟ ਗਿਣਤੀਆਂ ਤੇ ਕਬਾਇਲੀ ਵਰਗਾਂ ਦੀ ਪ੍ਰਤੀਨਿਧਤਾ ਕਰ ਰਹੀ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਵਿਚ ਦਰੋਪਦੀ ਮੁਰਮੂ ਦੀ ਹਮਾਇਤ ਕੀਤੀ ਜਾਵੇ | ਸ. ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਦੂਸਰੇ ਪਾਸੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਅਸੀਂ ਕਿਸੇ ਵੀ ਕੀਮਤ 'ਤੇ ਹਮਾਇਤ ਨਹੀਂ ਕਰ ਸਕਦੇ ਕਿਉਂਕਿ ਕਾਂਗਰਸ ਪਾਰਟੀ ਸਿੱਖਾਂ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਹੈ | ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਮੈਨੂੰ ਐਨ.ਡੀ.ਏ. ਦੇ ਉਮੀਦਵਾਰ ਦੀ ਹਮਾਇਤ ਕਰਨ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦਾ ਫ਼ੋਨ ਵੀ ਆਇਆ ਤੇ ਦਰੋਪਦੀ ਮੁਰਮੂ ਨੇ ਆਪ ਅੱਜ ਸਾਨੂੰ ਫੋਨ 'ਤੇ ਬੇਨਤੀ ਕੀਤੀ ਜਿਸ ਕਰਕੇ ਅਸੀਂ ਕੋਰ ਕਮੇਟੀ ਦੀ ਮੀਟਿੰਗ ਬੁਲਾ ਕੇ ਇਹ ਫ਼ੈਸਲਾ ਲਿਆ ਹੈ | ਪੈੱ੍ਰਸ ਕਾਨਫ਼ਰੰਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਬਲਦੇਵ ਸਿੰਘ ਮਾਨ, ਹਰਚਰਨ ਬੈਂਸ ਆਦਿ ਹਾਜ਼ਰ ਸਨ | ਉਪਰੰਤ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਗੈਸਟ ਹਾਊਸ ਵਿਚ ਸੀਨੀਅਰ ਆਗੂਆਂ ਨਾਲ ਮਿਲ ਕੇ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ, ਨੇ ਸ੍ਰੀਮਤੀ ਮੁਰਮੂ ਨੂੰ ਦੱਸਿਆ ਪਾਰਟੀ ਦੀ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਉਨ੍ਹਾਂ ਦੀ ਹਮਾਇਤ ਦਾ ਫੈਸਲਾ ਕੀਤਾ ਹੈ | ਸ. ਬਾਦਲ ਦੇ ਨਾਲ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਸਨ |

ਨਵੀਂ ਆਬਕਾਰੀ ਨੀਤੀ ਕਰਕੇ ਪੰਜਾਬ 'ਚ ਵੱਡੀ ਗਿਣਤੀ 'ਚ ਸ਼ਰਾਬ ਦੇ ਠੇਕੇ ਨਹੀਂ ਖੁੱਲ੍ਹ ਸਕੇ

ਲੁਧਿਆਣਾ, 1 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੀ ਆਬਕਾਰੀ ਨੀਤੀ 2022-2023 ਨੂੰ ਸ਼ਰਾਬ ਦੇ ਠੇਕੇਦਾਰਾਂ ਵਲੋਂ ਮੱਠਾ ਹੁੰਗਾਰਾ ਮਿਲ ਰਿਹਾ ਹੈ | ਪੰਜਾਬ ਦੇ ਪਟਿਆਲਾ, ਜਲੰਧਰ ਤੇ ਫਿਰੋਜ਼ਪੁਰ ਜ਼ੋਨ ਨੂੰ 177 ਸਮੂਹਾਂ ਵਿਚ ਵੰਡਿਆ ਗਿਆ ਹੈ | 177 ਸਮੂਹਾਂ ਵਿਚ ਆਬਕਾਰੀ ਵਿਭਾਗ ...

ਪੂਰੀ ਖ਼ਬਰ »

ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ 3 ਕਾਰਕੁੰਨ ਗਿ੍ਫ਼ਤਾਰ

ਸੰਗਰੂਰ, 1 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਹਲਕਿਆਂ 'ਚ ਖਾਲਿਸਤਾਨੀ ਗਤੀਵਿਧੀਆਂ ਨੰੂ ਅੰਜ਼ਾਮ ਦੇਣ ਵਾਲੇ ਸਿੱਖ ਫਾਰ ਜਸਟਿਸ ਦੇ 3 ਸਰਗਰਮ ਕਾਰਕੁੰਨਾਂ ਨੰੂ ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਸੰਗਰੂਰ 'ਚ ਮਾਂ ਤੇ ਧੀ ਦੀਆਂ ਭੇਦਭਰੇ ਹਾਲਾਤ 'ਚ ਮਿਲੀਆਂ ਲਾਸ਼ਾਂ

ਸੰਗਰੂਰ, 1 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਅਕਾਲ ਡਿਗਰੀ ਕਾਲਜ ਲਾਗਲੇ ਪੁਲਿਸ ਕੁਆਰਟਰਾਂ ਵਿਚ ਅੱਜ ਦੇਰ ਸ਼ਾਮ ਇਕ ਮਾਂ ਤੇ ਧੀ ਦੀਆਂ ਭੇਦਭਰੇ ਹਾਲਾਤ 'ਚ ਲਾਸ਼ਾਂ ਮਿਲੀਆਂ ਹਨ | ਮੌਕੇ 'ਤੇ ਪਹੁੰਚੇ ਥਾਣਾ ਸਿਟੀ ਸੰਗਰੂਰ ਮੁਖੀ ਰਮਨਦੀਪ ਸਿੰਘ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੈਫਲਾਬਾਦ 'ਚ ਗੁਰਮਤਿ ਸਮਾਗਮ

ਕਪੂਰਥਲਾ/ਫੱਤੂਢੀਂਗਾ, 1 ਜੁਲਾਈ (ਅਮਰਜੀਤ ਕੋਮਲ, ਬਲਜੀਤ ਸਿੰਘ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਘਰ ਪੁੱਜਾ ਧਮਕੀ ਭਰਿਆ ਪੱਤਰ

ਐੱਸ. ਏ. ਐਸ. ਨਗਰ, 1 ਜੁਲਾਈ (ਜਸਬੀਰ ਸਿੰਘ ਜੱਸੀ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਸਥਾਨਕ ਸੈਕਟਰ-71 ਵਿਚਲੇ ਘਰ 'ਚੋਂ ਧਮਕੀ ਭਰਿਆ ਪੱਤਰ ਮਿਲਣ ਦੀ ਚਰਚਾ ਨੇ ਪੁਲਿਸ ਨੂੰ ਭਾਜੜਾਂ ਪਾ ਦਿੱਤੀਆਂ, ਜਦਕਿ ਪੱਤਰ ਵਿਚ ਧਮਕੀ ਦੀ ਗੱਲ ਲਿਖਣ ਦੀ ਬਜਾਏ ਇਕ ਨਕਸ਼ੇ ਵਰਗੀ ...

ਪੂਰੀ ਖ਼ਬਰ »

10ਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਦੂਜੀ ਤਿਮਾਹੀ ਦੀ ਪ੍ਰੀਖਿਆ ਦੀ ਸਮਾਂ-ਸਾਰਣੀ ਜਾਰੀ

ਐੱਸ. ਏ. ਐੱਸ. ਨਗਰ, 1 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਸੈਸ਼ਨ 2022-23 ਦੀ ਦੂਜੀ ਤਿਮਾਹੀ ਦੀ ਪ੍ਰੀਖਿਆ ਦੀ ਸਮਾਂ-ਸਾਰਣੀ ਜਾਰੀ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੰਟਰੋਲਰ ...

ਪੂਰੀ ਖ਼ਬਰ »

ਚੰਨੀ ਦੇ ਭਾਣਜੇ ਹਨੀ ਦੀ ਨਿਯਮਤ ਜ਼ਮਾਨਤ ਅਰਜ਼ੀ ਮਨਜ਼ੂਰ

ਚੰਡੀਗੜ੍ਹ, 1 ਜੁਲਾਈ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਵਾਲਾ ਰਾਸ਼ੀ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 195 ਨਵੇਂ ਮਾਮਲੇ

ਚੰਡੀਗੜ੍ਹ, 1 ਜੁਲਾਈ (ਅਜੀਤ ਬਿਊਰੋ)- ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅੱਜ ਕੋਰੋਨਾ ਦੇ 195 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ ਅਤੇ 119 ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ 'ਚ ਲੁਧਿਆਣਾ ਤੋਂ 40, ਬਠਿੰਡਾ ਤੋਂ 37, ਐਸ.ਏ.ਐਸ ...

ਪੂਰੀ ਖ਼ਬਰ »

ਏ.ਐਸ.ਆਈ. ਵਲੋਂ ਖ਼ੁਦਕੁਸ਼ੀ

ਹੁਸ਼ਿਆਰਪੁਰ/ਬੁੱਲੋਵਾਲ, 1 ਜੁਲਾਈ (ਹਰਪ੍ਰੀਤ ਕੌਰ/ਲੁਗਾਣਾ)-ਪੰਜਾਬ ਪੁਲਿਸ ਦੇ ਇਕ ਅਸਿਸਟੈਂਟ ਸਬ-ਇੰਸਪੈਕਟਰ (ਏ.ਐਸ.ਆਈ.) ਨੇ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਦਵਾਈ ਖਾ ਕੇ ਪਿੰਡ ਤੱਗੜ ਸਥਿਤ ਆਪਣੇ ਘਰ ਵਿਚ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਗੁਰਨਾਮ ਸਿੰਘ (50) ਪੁਲਿਸ ...

ਪੂਰੀ ਖ਼ਬਰ »

ਜੀ.ਐਸ.ਟੀ. 'ਚ ਵਾਧੇ ਨੂੰ ਲੈ ਕੇ ਪੰਜਾਬ ਦੀ ਭੱਠਾ ਸਨਅਤ ਵਲੋਂ ਭੱਠੇ ਬੰਦ ਕਰਨ ਦਾ ਫ਼ੈਸਲਾ

ਮੁੱਲਾਂਪੁਰ-ਦਾਖਾ, 1 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਲੰਮੇ ਸਮੇਂ ਤੋਂ ਸਰਕਾਰੀ, ਗੈਰ-ਸਰਕਾਰੀ ਅੜਚਣਾ ਜਿਵੇਂ ਰਾਸ਼ਟਰੀ ਗ੍ਰੀਨ ਟਿ੍ਬਿਊਨਲ ਵਲੋਂ ਕੈਟਾਗਿਰੀ-ਬੀ ਜਿਸ ਤਹਿਤ ਭੱਠਿਆਂ ਨੂੰ ਚੱਲਣ ਲਈ ਵਿਸ਼ੇਸ਼ ਰਾਹਤ ਸੀ, ਉੱਪਰ ਰੋਕ ਬਾਅਦ ਭੱਠਾ ਉਦਯੋਗ ਨੂੰ ...

ਪੂਰੀ ਖ਼ਬਰ »

ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਛਾਤੀ ਤੇ ਪੇਟ 'ਚ ਦਰਦ ਕਾਰਨ ਹਸਪਤਾਲ ਦਾਖ਼ਲ

ਅੰਮਿ੍ਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)-ਕਰੀਬ 32 ਵਰਿ੍ਹਆਂ ਤੋਂ ਕਰਨਾਟਕਾ ਬੰਬ ਧਮਾਕਾ ਕੇਸ ਸਬੰਧੀ ਜੇਲ੍ਹ 'ਚ ਨਜ਼ਰਬੰਦ, ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦੀ ਛਾਤੀ ਤੇ ਪੇਟ ਵਿਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਸਥਾਨਕ ਜੇਲ੍ਹ ਪ੍ਰਸ਼ਾਸਨ ਵਲੋਂ ਬੀਤੀ ਰਾਤ ਗੁਰੂ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਪਤਨੀ ਤੇ ਬੱਚੇ ਸਮੇਤ ਨਹਿਰ 'ਚ ਮਾਰੀ ਛਾਲ

ਮਾਨਸਾ, 1 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਸ਼ਾਮ ਮਾਨਸਾ ਨੇੜਲੇ ਪਿੰਡ ਠੂਠਿਆਂਵਾਲੀ ਦੇ ਇਕ ਪਰਿਵਾਰ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਨਹਿਰ 'ਚ ਛਾਲ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਜਾਣਕਾਰੀ ਅਨੁਸਾਰ ਸੁਰੇਸ਼ ਮਿੱਤਲ (32) ਪੁੱਤਰ ਸਤਪਾਲ ਨੇ ਪਤਨੀ ...

ਪੂਰੀ ਖ਼ਬਰ »

ਪ੍ਰੀਖਿਆਰਥੀ ਰੀ-ਚੈਕਿੰਗ/ਰੀ-ਵੈਲਿਊਏਸ਼ਨ 5 ਤੋਂ ਕਰਵਾ ਸਕਦੇ ਨੇ-ਮਹਿਰੋਕ

ਐੱਸ. ਏ. ਐੱਸ. ਨਗਰ, 1 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਅਪ੍ਰੈਲ 2022 (ਟਰਮ-2) ਦੀ ਸਾਲਾਨਾ ਪ੍ਰੀਖਿਆ ...

ਪੂਰੀ ਖ਼ਬਰ »

ਪਾਕਿ ਗਿਲਗਿਤ-ਬਾਲਟਿਸਤਾਨ ਚੀਨ ਨੂੰ ਸੌਂਪਣ ਦੀ ਤਿਆਰੀ 'ਚ

ਅੰਮਿ੍ਤਸਰ, 1 ਜੁਲਾਈ (ਸੁਰਿੰਦਰ ਕੋਛੜ)-ਦੀਵਾਲੀਏਪਣ ਦੀ ਕਗਾਰ 'ਤੇ ਖੜ੍ਹਾ ਪਾਕਿਸਤਾਨ 19 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਬਦਲੇ ਗਿਲਗਿਤ ਅਤੇ ਬਾਲਟਿਸਤਾਨ ਖੇਤਰ ਚੀਨ ਨੂੰ ਸੌਂਪਣ ਜਾ ਰਿਹਾ ਹੈ | ਪਾਕਿ ਨੇ ਆਪਣੀ ਵਿਗੜਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਇਹ ਕਦਮ ...

ਪੂਰੀ ਖ਼ਬਰ »

4 ਤੋਂ ਅਣਮਿੱਥੇ ਸਮੇਂ ਲਈ ਬੰਦ ਹੋਣਗੀਆਂ ਸਿਹਤ ਸੇਵਾਵਾਂ

ਜਲੰਧਰ, 1 ਜੁਲਾਈ (ਐੱਮ. ਐੱਸ. ਲੋਹੀਆ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਸ਼ਾਖਾ ਨੇ ਡਾਕਟਰਾਂ ਵਿਰੁੱਧ ਸ਼ਿਕਾਇਤਾਂ ਪ੍ਰਤੀ ਪੁਲਿਸ ਵਿਭਾਗ ਵਲੋਂ ਅਪਣਾਏ ਜਾਂਦੇ ਵਤੀਰੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਇਸ ਦੇ ਰੋਸ ਵਜੋਂ 4 ਜੁਲਾਈ ਦਿਨ ਸੋਮਵਾਰ ਤੋਂ ਸੂਬੇ 'ਚ ...

ਪੂਰੀ ਖ਼ਬਰ »

ਸੰਧਵਾ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ ਚੰਗੇ ਢੰਗ ਨਾਲ ਨੇਪਰੇ ਚਾੜਿ੍ਹਆ-ਰਾਮੂਵਾਲੀਆ

ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ਅਸੈਂਬਲੀ ਦੇ ਸਮਾਪਤ ਹੋਏ ਇਜਲਾਸ ਦਾ ਮੁਲਾਂਕਣ ਕਰਦਿਆਂ ਕਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ...

ਪੂਰੀ ਖ਼ਬਰ »

ਸਰਦਾਰਾ ਸਿੰਘ ਜੌਹਲ ਦੀ ਪਤਨੀ ਮਹਿੰਦਰ ਕੌਰ ਦਾ ਦਿਹਾਂਤ

ਲੁਧਿਆਣਾ, 1 ਜੁਲਾਈ (ਪੁਨੀਤ ਬਾਵਾ)-ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਸਾਬਕਾ ਕੁਲਪਤੀ ਤੇ ਖੇਤੀਬਾੜੀ ਅਰਥ ਸ਼ਾਸਤਰੀ ਡਾ. ਸਰਦਾਰਾ ਸਿੰਘ ਜੌਹਲ ਦੀ ਧਰਮ ਪਤਨੀ ਅਤੇ ਉਘੇ ਫ਼ੋਟੋਗਰਾਫ਼ਰ ਤੇ ਵਾਤਾਵਰਣ ਪ੍ਰੇਮੀ ਜਨਮੇਜਾ ਸਿੰਘ ਜੌਹਲ ਦੀ ਮਾਤਾ ਮਹਿੰਦਰ ਕੌਰ ਜੌਹਲ ਦਾ ...

ਪੂਰੀ ਖ਼ਬਰ »

ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਲਗਾਇਆ ਨਿਰਯਾਤ ਕਰ, ਕੱਚੇ ਤੇਲ 'ਤੇ ਵੀ ਲਗਾਇਆ ਕਰ

ਨਵੀਂ ਦਿੱਲੀ, 1 ਜੁਲਾਈ (ਏਜੰਸੀ)-ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਜਹਾਜ਼ ਦੇ ਤੇਲ (ਏ. ਟੀ. ਐਫ.) ਦੇ ਨਿਰਯਾਤ 'ਤੇ ਕਰ ਲਾ ਦਿੱਤਾ | ਇਸ ਤੋਂ ਇਲਾਵਾ ਭਾਰਤ ਨੇ ਸਥਾਨਿਕ ਪੱਧਰ 'ਤੇ ਉਤਪਾਦਿਤ ਕੱਚੇ ਤੇਲ ਤੋਂ ਹੋਣ ਵਾਲੇ ਬੇਮਿਸਾਲ ਲਾਭ 'ਤੇ ਵੀ 66,000 ਕਰੋੜ ਰੁਪਏ ਦਾ ਕਰ ਲਾ ਦਿੱਤਾ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੀ ਸਾਰੀ ਕਾਰਵਾਈ ਪੰਜਾਬੀ 'ਚ ਕਰਵਾਈ-ਸਪੀਕਰ

ਚੰਡੀਗੜ੍ਹ, 1 ਜੁਲਾਈ (ਐਨ.ਐਸ.ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਉਨ੍ਹਾਂ ਨੇ 16ਵੀਂ ਰਾਜ ਵਿਧਾਨ ਸਭਾ ਦੀ ਸਾਰੀ ਕਾਰਵਾਈ ਕੇਵਲ ਤੇ ਕੇਵਲ ਪੰਜਾਬੀ ਵਿਚ ਕਰਵਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜਾਬ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਅਸਾਮੀਆਂ ਦੀ ਭਰਤੀ ਲਈ ਘੱਟ ਸਟੇਸ਼ਨ ਦਰਸਾਉਣ ਦਾ ਦੋਸ਼

ਫ਼ਰੀਦਕੋਟ, 1 ਜੁਲਾਈ (ਸਰਬਜੀਤ ਸਿੰਘ)-ਪੰਜਾਬ ਦੇ ਈ.ਈ.ਟੀ ਅਧਿਆਪਕ ਕਾਫ਼ੀ ਲੰਮੇ ਸਮੇਂ ਤੋਂ ਸੂਬੇ ਦੀ ਨਵੀਂ ਬਣੀ ਸਰਕਾਰ ਤੋਂ ਉਮੀਦ ਲਾਈ ਬੈਠੇ ਸਨ ਕਿ ਸਰਕਾਰ ਬਣਦਿਆਂ ਸਾਰ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਮਿਲ ਜਾਣਗੇ | ਧਰਨੇ ਲਾ-ਲਾ ਕੇ ਤੇ ਕੋਰਟਾਂ ਦੇ ਕਈ ਚੱਕਰ ...

ਪੂਰੀ ਖ਼ਬਰ »

ਜੀ.ਐਸ.ਟੀ. ਮੁਆਵਜ਼ਾ ਬੰਦ ਹੋਣ ਨਾਲ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਦਾ ਵਧੇਗਾ ਸੰਕਟ

ਜਲੰਧਰ, 1 ਜੁਲਾਈ (ਸ਼ਿਵ)-ਕੇਂਦਰ ਸਰਕਾਰ ਵਲੋਂ ਪਹਿਲੀ ਜੁਲਾਈ ਤੋਂ ਪੰਜਾਬ ਸਮੇਤ ਹੋਰ ਰਾਜਾਂ ਨੂੰ ਜੀ. ਐਸ. ਟੀ. ਦੇ ਮੁਆਵਜ਼ਾ ਰਕਮ ਬੰਦ ਹੋਣ ਦੇ ਫ਼ੈਸਲੇ ਤੋਂ ਬਾਅਦ ਨਗਰ ਕੌਂਸਲਾਂ, ਨਗਰ ਨਿਗਮਾਂ, ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਵਿਚ ਘਬਰਾਹਟ ਪਾਈ ਜਾ ਰਹੀ ਹੈ | ਜੀ. ...

ਪੂਰੀ ਖ਼ਬਰ »

ਬਾਜਵਾ ਵਲੋਂ ਕਾਂਗਰਸ ਵਿਧਾਇਕ ਦਲ 'ਚ 6 ਹੋਰ ਨਿਯੁਕਤੀਆਂ

ਚੰਡੀਗੜ੍ਹ, 1 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਸ. ਪ੍ਰਤਾਪ ਸਿੰਘ ਬਾਜਵਾ ਵਲੋਂ ਕਾਂਗਰਸ ਵਿਧਾਇਕ ਦਲ ਵਿਚ 5 ਹੋਰ ਨਵੀਆਂ ਨਿਯੁਕਤੀਆਂ ਕੀਤੀਆਂ ਹਨ | ਕਾਂਗਰਸ ਵਿਧਾਇਕ ਦਲ ਦੇ ਨੇਤਾ ਨੇ ਅੱਜ ਨਵੇਂ ਅਹੁਦੇਦਾਰਾਂ ...

ਪੂਰੀ ਖ਼ਬਰ »

ਪਾਕਿਸਤਾਨ 'ਚ ਜ਼ਿਮਨੀ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲਾ 'ਹੋਰਡਿੰਗ' ਵਾਇਰਲ

ਇਸਲਾਮਾਬਾਦ, 1 ਜੁਲਾਈ (ਪੀ. ਟੀ. ਆਈ.)-ਮਰਹੂਮ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਾਕਿਸਤਾਨ ਦੇ ਸੂਬੇ ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਵੀ ਛਾਈਆ ਹੋਇਆ ਹੈ, ਜਿਥੇ ਚੋਣ ਹੋਰਡਿੰਗਜ਼ 'ਚ ਮੂਸੇਵਾਲੇ ਦੀਆਂ ਤਸਵੀਰਾਂ ਉਸ ਦੇ ਮਸ਼ਹੂਰ ਗੀਤ '295' ਦੇ ਹਵਾਲੇ ...

ਪੂਰੀ ਖ਼ਬਰ »

ਐਡਮਿੰਟਨ ਦੇ ਪੰਜਾਬੀ ਵਕੀਲ ਨੇ ਮਹਾਰਾਣੀ ਅਲਿਜ਼ਾਬੈ ੱਥ ਅੱਗੇ ਸਹੁੰ ਚੁੱਕਣ ਤੋਂ ਕੀਤਾ ਇਨਕਾਰ

ਐਡਮਿੰਟਨ, 1 ਜੁਲਾਈ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੇ ਰਾਜ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਇਕ ਪੰਜਾਬੀ ਵਕੀਲ ਪ੍ਰਭਜੋਤ ਸਿੰਘ ਵੜਿੰਗ ਨੇ ਮਹਾਰਾਣੀ ਅਧੀਨ ਕਾਨੂੰਨ ਸਾਹਮਣੇ ਸਹੁੰ ਚੁੱਕਣ ਤੋਂ ਇਨਕਾਰ ਕਰ ਦਿੱਤਾ ਤੇ ਇਸ ਨੂੰ ਉਸ ਨੇ ਆਪਣੇ ਅਧਿਕਾਰਾਂ ਦੇ ਉਲਟ ...

ਪੂਰੀ ਖ਼ਬਰ »

ਅਮਰੀਕਾ 'ਚ ਮਨੁੱਖੀ ਤਸਕਰੀ ਦੀਆਂ 3 ਹੋਰ ਘਟਨਾਵਾਂ 'ਚ 6 ਪ੍ਰਵਾਸੀਆਂ ਦੀ ਮੌਤ-10 ਨੂੰ ਬਚਾਇਆ

ਸੈਕਰਾਮੈਂਟੋ, 1 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਟੈਕਸਾਸ ਸੂਬੇ 'ਚ ਮਨੁੱਖੀ ਤਸਕਰੀ ਦੀਆਂ 3 ਵੱਖ-ਵੱਖ ਘਟਨਾਵਾਂ ਵਿਚ 6 ਹੋਰ ਪ੍ਰਵਾਸੀਆਂ ਦੀ ਮੌਤ ਹੋ ਗਈ, ਜਦਕਿ 10 ਨੂੰ ਬਚਾ ਲਿਆ ਗਿਆ | ਦੋ ਦਿਨ ਪਹਿਲਾਂ ਸੈਨ ਐਨਟੋਨੀਓ (ਟੈਕਸਾਸ) ਵਿਚ ਲਾਵਾਰਸ ਖੜੇ ਇਕ ...

ਪੂਰੀ ਖ਼ਬਰ »

ਪ੍ਰਸਤਾਵਿਤ ਮੱਤੇਵਾੜਾ ਟੈਕਸਟਾਈਲ ਪਾਰਕ ਦੀ ਥਾਂ ਬਦਲੀ ਜਾਵੇ-ਵਾਤਾਵਰਨ ਪ੍ਰੇਮੀ

ਚੰਡੀਗੜ੍ਹ, 1 ਜੁਲਾਈ (ਪ੍ਰੋ. ਅਵਤਾਰ ਸਿੰਘ)-ਪਬਲਿਕ ਐਕਸ਼ਨ ਕਮੇਟੀ ਸਤਲੁਜ, ਮੱਤੇਵਾੜਾ ਅਤੇ ਬੁੱਢਾ ਦਰਿਆ ਜੋ ਕਿ 50 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਦਾ ਸਾਂਝਾ ਫ਼ਰੰਟ ਹੈ ਨੇ ਐਲਾਨ ਕੀਤਾ ਹੈ ਕਿ ਉਹ ਮੱਤੇਵਾੜਾ ਜੰਗਲ ਨੇੜੇ, ਸਤਲੁਜ ਦੇ ਕੰਢੇ ਮੈਗਾ ਟੈਕਸਟਾਈਲ ਪਾਰਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਮੰਦੜਾ ਹਾਲ

ਮਾਨਸਾ, 1 ਜੁਲਾਈ (ਰਾਵਿੰਦਰ ਸਿੰਘ ਰਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਮੰਦੜਾ ਹਾਲ ਹੈ। ਜ਼ਿਕਰਯੋਗ ਹੈ ਕਿ ਪੰਜਾਬੀ 'ਵਰਸਿਟੀ ਵਲੋਂ ਕਈ-ਕਈ ਸਾਲਾਂ ਤੋਂ ਅਧਿਆਪਕਾਂ ਨੂੰ ਪ੍ਰੀਖਿਆ ਡਿਊਟੀ ਅਤੇ ਪੇਪਰ ਚੈਕਿੰਗ ਦੇ ਪੈਸੇ ਨਹੀਂ ਦਿੱਤੇ ਗਏ, ਜਿਸ ਕਰ ਕੇ ਉਹ ਪ੍ਰੇਸ਼ਾਨ ...

ਪੂਰੀ ਖ਼ਬਰ »

ਰਾਹੁਲ ਗਾਂਧੀ ਵਲੋਂ ਵਾਇਨਾਡ 'ਚ ਨੁਕਸਾਨੇ ਦਫ਼ਤਰ ਦਾ ਦੌਰਾ

ਵਾਇਨਾਡ (ਕੇਰਲਾ), 1 ਜੁਲਾਈ (ਏਜੰਸੀ)- ਕਾਂਗਰਸੀ ਨੇਤਾ ਰਾਹੁਲ ਨੇ ਸ਼ੁੱਕਰਵਾਰ ਨੂੰ ਇੱਥੇ ਆਪਣੇ ਐਮ.ਪੀ. ਦਫ਼ਤਰ ਦਾ ਦੌਰਾ ਕੀਤਾ, ਜਿਸ ਦੀ ਹਾਲ ਹੀ 'ਚ ਬਫ਼ਰ ਜ਼ੋਨ ਦੇ ਮੁੱਦੇ 'ਤੇ ਸੱਤਾਧਾਰੀ ਸੀ. ਪੀ. ਆਈ. (ਐਮ.) ਦੇ ਵਿਦਿਆਰਥੀ ਵਿੰਗ ਐਸ.ਐਫ.ਆਈ. ਨੇ ਭੰਨਤੋੜ ਕੀਤੀ ਸੀ ਅਤੇ ...

ਪੂਰੀ ਖ਼ਬਰ »

ਭਾਰਤ ਨੂੰ ਵਿਸ਼ਵ ਬੈਂਕ ਤੋਂ ਮਿਲਿਆ 1.75 ਅਰਬ ਦਾ ਕਰਜ਼ਾ

ਨਵੀਂ ਦਿੱਲੀ, 1 ਜੁਲਾਈ (ਏਜੰਸੀ)-ਵਿਸ਼ਵ ਬੈਂਕ ਨੇ ਪ੍ਰਧਾਨ ਮੰਤਰੀ ਆਯੂਸ਼ਮਾਨ ਯੋਜਨਾ ਅਤੇ ਨਿੱਜੀ ਨਿਵੇਸ਼ ਨੂੰ ਬੜ੍ਹਵਾ ਦੇਣ ਲਈ ਕੁੱਲ 1.75 ਅਰਬ ਡਾਲਰ (ਲਗਪਗ 13,834.54 ਕਰੋੜ ਰੁਪਏ) ਦੇ ਕਰਜ਼ ਨੂੰ ਮਨਜ਼ੂਰੀ ਦਿੱਤੀ ਹੈ | ਇਸ ਕਰਜ਼ ਵਿਚੋਂ ਇਕ ਅਰਬ ਡਾਲਰ ਸਿਹਤ ਖੇਤਰ ਲਈ ...

ਪੂਰੀ ਖ਼ਬਰ »

ਲਸ਼ਕਰ ਦੇ 5 ਅੱਤਵਾਦੀ ਅਸਲ੍ਹੇ ਸਮੇਤ ਗਿ੍ਫ਼ਤਾਰ

ਸ੍ਰੀਨਗਰ, 1 ਜੁਲਾਈ (ਮਨਜੀਤ ਸਿੰਘ)-ਸੁਰੱਖਿਆ ਬਲਾਂ ਨੇ ਪਿਛਲੇ 24 ਘੰਟੇ ਦੌਰਾਨ ਸ੍ਰੀਨਗਰ ਤੇ ਸੋਪੋਰ ਤੋਂ ਵੱਖ-ਵੱਖ ਕਾਰਵਾਈਆਂ ਦੌਰਾਨ ਲਸ਼ਕਰ ਦੇ ਹਿੱਟ-ਸਕਾਡ ਦੇ 5 ਹਾਈਬਿ੍ਡ ਅੱਤਵਾਦੀ ਅਸਲੇ੍ਹ ਸਮੇਤ ਗਿ੍ਫ਼ਤਾਰ ਕੀਤੇ ਹਨ | ਪੁਲਿਸ ਬੁਲਾਰੇ ਨੇ ਦੱਸਿਆ ਕਿ ਵੀਰਵਾਰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਜਨਤਕ ਜੀਵਨ ਤੋਂ ਔਰਤਾਂ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਵਧ ਰਹੀਆਂ ਹਨ-ਭਾਰਤ

ਸੰਯੁਕਤ ਰਾਸ਼ਟਰ/ਜਨੇਵਾ, 1 ਜੁਲਾਈ (ਏਜੰਸੀ)-ਭਾਰਤ ਨੇ ਸ਼ੁੱਕਰਵਾਰ ਨੂੰ ਅਫ਼ਗਾਨਿਸਤਾਨ 'ਚ ਔਰਤਾਂ ਨੂੰ ਜਨਤਕ ਜੀਵਨ ਤੋਂ ਹਟਾਉਣ ਦੀਆਂ ਵਧ ਰਹੀਆਂ ਕੋਸ਼ਿਸ਼ਾਂ 'ਤੇ ਚਿੰਤਾ ਜ਼ਾਹਰ ਕੀਤੀ | ਭਾਰਤ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ...

ਪੂਰੀ ਖ਼ਬਰ »

ਭਾਕਿਯੂ ਵਲੋਂ ਜਬਰ ਜਨਾਹ ਦੇ ਦੋਸ਼ਾਂ ਕਾਰਨ ਦੋ ਅਹੁਦੇਦਾਰ ਮੁਅੱਤਲ

ਮੁਜ਼ੱਫਰਨਗਰ, 1 ਜੁਲਾਈ (ਏਜੰਸੀ)—ਨਰੇਸ਼ ਟਿਕੈਤ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਨੇ ਆਪਣੇ ਦੋ ਅਹੁਦੇਦਾਰਾਂ ਨੂੰ ਉੱਤਰਾਖੰਡ ਪੁਲਿਸ ਵਲੋਂ ਸਮੂਹਿਕ ਜਬਰ ਜਨਾਹ ਮਾਮਲੇ ਦੇ ਸੰਬੰਧ 'ਚ ਗਿ੍ਫ਼ਤਾਰ ਕਰਨ ਦੇ ਬਾਅਦ ਸੰਗਠਨ 'ਚੋਂ ਕੱਢ ਦਿੱਤਾ ਹੈ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਸਿੰਧੂ ਹਾਰ ਕੇ ਮਲੇਸ਼ੀਆ ਓਪਨ ਤੋਂ ਬਾਹਰ

ਕੁਆਲਾਲੰਪੁਰ, 1 ਜੁਲਾਈ (ਪੀ. ਟੀ. ਆਈ.)-ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀ.ਵੀ. ਸਿੰਧੂ ਇਥੇ ਮਲੇਸ਼ੀਆ ਓਪਨ ਸੁਪਰ 750 ਬੈਡਮਿੰਟਨ ਦੇ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ 'ਚ ਚੀਨੀ ਤਾਈਪੇ ਦੀ ਤਾਈ ਜ਼ੂ ਯਿੰਗ ਤੋਂ ਤਿੰਨ ਗੇਮਾਂ ਦੇ ਸਖ਼ਤ ਮੁਕਾਬਲੇ 'ਚ ਹਾਰ ਕੇ ਬਾਹਰ ਹੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX