ਤਾਜਾ ਖ਼ਬਰਾਂ


ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 1 hour ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਸੰਪਾਦਕੀ

ਬਜਟ ਇਜਲਾਸ ਤੋਂ ਉੱਠਦੇ ਸਵਾਲ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਇਸ ਲਈ ਛੋਟਾ ਕਿਹਾ ਜਾ ਸਕਦਾ ਹੈ, ਕਿਉਂਕਿ ਸੂਬੇ ਸਾਹਮਣੇ ਬਜਟ ਨਾਲ ਜੁੜੇ ਅਤੇ ਇਸ ਤੋਂ ਇਲਾਵਾ ਅਨੇਕਾਂ ਅਜਿਹੇ ਮਸਲੇ ਹਨ, ਜੋ ਲੰਮੇ ਵਿਚਾਰ-ਵਟਾਂਦਰੇ ਦੀ ਮੰਗ ਕਰਦੇ ਹਨ। ਜਿਸ ਹਾਲਤ 'ਚੋਂ ਸੂਬਾ ਗੁਜ਼ਰ ਰਿਹਾ ਹੈ, ਉਸ ਲਈ ਵਿਚਾਰ-ਵਟਾਂਦਰੇ ਤੋਂ ਬਾਅਦ ਹਕੀਕਤਾਂ ਨੂੰ ਸਾਹਮਣੇ ਰੱਖਦੇ ਹੋਏ ਅਮਲੀ ਕਦਮ ਪੁੱਟੇ ਜਾਣ ਦੀ ਜ਼ਰੂਰਤ ਹੈ। ਅਜਿਹੇ ਕਦਮ ਜੋ ਸਾਜ਼ਗਾਰ ਸਾਬਤ ਹੋ ਸਕਣ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਬਾਰੇ ਲਗਾਤਾਰ ਚਰਚਾ ਹੁੰਦੀ ਰਹੀ ਹੈ, ਪਰ ਸੂਬੇ ਦੀ ਮਾੜੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਇਸ ਨਾਲ ਕੋਈ ਬਹੁਤੀ ਧੀਰਜ ਨਹੀਂ ਬੱਝਦੀ। ਬਜਟ ਪੇਸ਼ ਕਰਨ ਤੋਂ ਪਹਿਲਾਂ ਸਰਕਾਰ ਵਲੋਂ ਜਿਹੜਾ ਵਾਈਟ ਪੇਪਰ ਜਾਰੀ ਕੀਤਾ ਗਿਆ ਸੀ, ਉਸ ਵਿਚ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਦਾ ਹੀ ਵਿਸਥਾਰ ਸੀ।
ਪੰਜਾਬ ਸਿਰ ਏਨਾ ਵੱਡਾ ਕਰਜ਼ਾ ਚੜ੍ਹਾਉਣ ਲਈ ਪਿਛਲੀਆਂ ਤਤਕਾਲੀ ਸਰਕਾਰਾਂ ਵੱਡੀਆਂ ਜ਼ਿੰਮੇਵਾਰ ਰਹੀਆਂ ਹਨ। ਅਸੀਂ ਇਸ ਗੱਲ ਨੂੰ ਮੰਨਦੇ ਹਾਂ। ਇਸ ਨੂੰ ਵੇਖਦਿਆਂ 'ਆਪ' ਦੀ ਸਰਕਾਰ ਨੂੰ ਵਧੇਰੇ ਸੁਚੇਤ ਹੋ ਕੇ ਕਦਮ ਪੁੱਟਣ ਦੀ ਜ਼ਰੂਰਤ ਹੋਵੇਗੀ। ਆਪਣੇ ਜਾਰੀ ਕੀਤੇ ਵਾਈਟ ਪੇਪਰ ਵਿਚ ਪਿਛਲੀਆਂ ਸਰਕਾਰਾਂ ਨਾਲੋਂ ਜਿਨ੍ਹਾਂ ਮੁਫ਼ਤ ਰਿਆਇਤਾਂ ਨਾਲ ਹੋਏ ਭਾਰੀ ਨੁਕਸਾਨ ਦੀ ਗੱਲ ਕੀਤੀ ਗਈ ਹੈ, ਉਨ੍ਹਾਂ ਨੂੰ ਸਰਕਾਰ ਵਲੋਂ ਕਿਸ ਤਰ੍ਹਾਂ ਤਰਕਸੰਗਤ ਬਣਾਇਆ ਜਾਣਾ ਹੈ, ਇਸ ਦੀ ਝਲਕ ਇਸ ਬਜਟ ਵਿਚ ਨਜ਼ਰ ਨਹੀਂ ਆਉਂਦੀ। ਨਵੀਂ ਸਰਕਾਰ ਨੇ ਪਿਛਲੀਆਂ ਸਬਸਿਡੀਆਂ (ਮੁਫ਼ਤ ਰਿਆਇਤਾਂ) ਘਟਾਉਣ ਬਾਰੇ ਤਾਂ ਕੋਈ ਯੋਜਨਾ ਜਾਂ ਤਰਕ ਪੇਸ਼ ਨਹੀਂ ਕੀਤਾ ਪਰ ਉਹ ਨਵੀਆਂ ਸਬਸਿਡੀਆਂ ਦਾ ਐਲਾਨ ਕਰਨ ਤੋਂ ਕਿਸੇ ਤਰ੍ਹਾਂ ਦੀ ਝਿਜਕਾਹਟ ਨਹੀਂ ਦਿਖਾ ਰਹੀ। ਆਉਣ ਵਾਲੇ ਸਮੇਂ ਵਿਚ ਸੂਬਾ ਸਰਕਾਰ ਨੂੰ ਮੁਆਵਜ਼ੇ ਵਜੋਂ ਮਿਲਦੀ ਜੀ.ਐਸ.ਟੀ. ਦੀ ਵੱਡੀ ਰਕਮ ਮਿਲਣੀ ਬੰਦ ਹੋਣ ਜਾ ਰਹੀ ਹੈ। ਇਸ ਦੀ ਪੂਰਤੀ ਲਈ ਵੀ ਸਰਕਾਰ ਨੂੰ ਸੋਚਣਾ ਪਵੇਗਾ। ਇਸ ਦੇ ਨਾਲ ਹੀ ਅੱਜ ਜ਼ਰੂਰਤ ਸਿੱਖਿਆ ਅਤੇ ਖ਼ਾਸ ਤੌਰ 'ਤੇ ਸਿਹਤ ਦੇ ਖੇਤਰ ਵਿਚ ਪਹਿਲਾਂ ਹੀ ਉਸਰੇ ਵੱਡੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਅਤੇ ਸਿਹਤਮੰਦ ਬਣਾਉਣ ਦੀ ਲੋੜ ਹੈ, ਕਿਉਂਕਿ ਅੱਜ ਬਹੁਤ ਸਾਰੇ ਸਿਹਤ ਕੇਂਦਰ ਬਿਮਾਰ ਹੋ ਚੁੱਕੇ ਹਨ ਅਤੇ ਲੜਖੜਾਉਂਦੇ ਦਿਖਾਈ ਦੇ ਰਹੇ ਹਨ। ਜੇਕਰ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀਆਂ ਪਹਿਲਾਂ ਬਿਆਨੀਆਂ ਨਵੀਆਂ ਯੋਜਨਾਵਾਂ ਨੂੰ ਸਿਰੇ ਚੜ੍ਹਾਏ ਜਾਣ ਦੇ ਯਤਨ ਕੀਤੇ ਜਾਣਗੇ ਤਾਂ ਇਹ ਯਤਨ ਕਿੰਨੇ ਕੁ ਹਾਲਾਤ ਦੇ ਹਾਣ ਦੇ ਹੋ ਸਕਣਗੇ, ਇਸ ਬਾਰੇ ਯਕੀਨੀ ਤੌਰ 'ਤੇ ਹਾਲੇ ਕੁਝ ਵੀ ਕਹਿਣਾ ਮੁਸ਼ਕਿਲ ਹੈ ਪਰ ਸਰਕਾਰ ਵਲੋਂ ਇਨ੍ਹਾਂ ਦੋਵਾਂ ਖੇਤਰਾਂ ਵਿਚ ਦਿਖਾਈ ਗਈ ਤਤਪਰਤਾ ਅਤੇ ਮਿੱਥੇ ਗਏ ਨਿਸ਼ਾਨੇ ਚੰਗੀ ਦਿਸ਼ਾ ਵੱਲ ਪੁੱਟੇ ਜਾਣ ਵਾਲੇ ਚੰਗੇ ਕਦਮ ਜ਼ਰੂਰ ਕਹੇ ਜਾ ਸਕਦੇ ਹਨ। ਪੰਜਾਬੀ ਯੂਨੀਵਰਸਿਟੀ ਨੂੰ ਚੰਗੀ ਗ੍ਰਾਂਟ ਦੇਣ ਦਾ ਐਲਾਨ ਕਰਨਾ ਅਤੇ ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਬਾਰੇ ਪ੍ਰਤੀਬੱਧਤਾ ਦਿਖਾਉਣੀ ਵਧੀਆ ਭਾਵਨਾਵਾਂ ਦਾ ਪ੍ਰਗਟਾਵਾ ਹੈ ਪਰ ਪੰਜਾਬ ਯੂਨੀਵਰਸਿਟੀ ਪੰਜਾਬ ਦੇ ਹੱਥੋਂ ਇਸੇ ਕਰਕੇ ਖਿਸਕਦੀ ਚਲੀ ਗਈ ਹੈ, ਕਿਉਂਕਿ ਇਸ ਨੂੰ ਸੂਬਾ ਸਰਕਾਰ ਵਲੋਂ ਸਮਾਂਬੱਧ ਲੋੜੀਂਦੀਆਂ ਗ੍ਰਾਂਟਾਂ ਨਹੀਂ ਦਿੱਤੀਆਂ ਜਾ ਸਕੀਆਂ।
ਅੱਜ ਜੇਕਰ ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ 'ਤੇ ਪੰਜਾਬ ਦਾ ਪੂਰਾ ਹੱਕ ਹੋਣ ਦੀ ਗੱਲ ਕਰ ਰਹੀ ਹੈ ਤਾਂ ਉਸ ਨੂੰ ਆਉਂਦੇ ਸਮੇਂ ਵਿਚ ਲਗਾਤਾਰ ਇਸ ਯੂਨੀਵਰਸਿਟੀ ਦੀ ਆਰਥਿਕਤਾ ਵਿਚ ਸੁਧਾਰ ਕਰਨਾ ਪਵੇਗਾ। ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੂੰ ਪੱਕਾ ਕਰਨਾ ਜ਼ਰੂਰੀ ਹੈ ਪਰ ਇਸ ਪ੍ਰਕਿਰਿਆ ਲਈ ਫੰਡ ਕਿਵੇਂ ਆਉਣਗੇ, ਇਸ ਦਾ ਖੁਲਾਸਾ ਨਹੀਂ ਕੀਤਾ ਗਿਆ। ਬਿਜਲੀ ਦਾ ਖੇਤਰ ਜਿਹੜਾ ਪਹਿਲਾਂ ਹੀ ਹੰਭਿਆ ਅਤੇ ਹਫਿਆ ਪਿਆ ਹੈ, ਵਿਚ ਹੋਰ ਵੱਡੀਆਂ ਰਿਆਇਤਾਂ ਦੇ ਐਲਾਨ ਨੂੰ ਕਿਵੇਂ ਸਿਰੇ ਚੜ੍ਹਾਇਆ ਜਾਏਗਾ, ਇਸ ਦਾ ਅੰਦਾਜ਼ਾ ਤਾਂ ਨੇੜ ਭਵਿੱਖ ਵਿਚ ਹੀ ਲਗਾਇਆ ਜਾ ਸਕੇਗਾ। ਪਰ ਅਜਿਹਾ ਐਲਾਨ ਕੱਲ੍ਹ ਨੂੰ ਸਰਕਾਰ ਲਈ ਵੱਡੀ ਸਿਰਦਰਦੀ ਜ਼ਰੂਰ ਬਣ ਸਕਦਾ ਹੈ। ਚਾਹੇ ਇਸ ਇਜਲਾਸ ਵਿਚ ਰਾਜ ਦੇ ਬਹੁਤੇ ਮਸਲਿਆਂ ਨੂੰ ਨਹੀਂ ਛੋਹਿਆ ਗਿਆ, ਪਰ ਆਉਂਦੇ ਸਮੇਂ ਵਿਚ ਉਨ੍ਹਾਂ ਮਸਲਿਆਂ 'ਤੇ ਵੀ ਖੁੱਲ੍ਹ ਕੇ ਚਰਚਾ ਕੀਤੀ ਜਾ ਸਕਦੀ ਹੈ। ਅਜਿਹੀ ਹੀ ਆਸ ਅਸੀਂ ਨਵੀਂ ਸਰਕਾਰ ਤੋਂ ਰੱਖਦੇ ਹਾਂ।

-ਬਰਜਿੰਦਰ ਸਿੰਘ ਹਮਦਰਦ

ਅਕਾਲੀ ਰਾਜਨੀਤੀ ਦੀ ਪੁਨਰ-ਸੁਰਜੀਤੀ ਦੀਆਂ ਚੁਣੌਤੀਆਂ ਕੀ ਹਨ ?

ਵਿਚਾਰਧਾਰਾ ਅਤੇ ਨਜ਼ਰੀਏ ਦੇ ਦ੍ਰਿਸ਼ਟੀਕੋਣਾਂ ਤੋਂ ਸਿੱਖ-ਅਕਾਲੀ ਰਾਜਨੀਤੀ ਮੁਢਲੇ ਤੌਰ 'ਤੇ ਪੰਥ-ਪ੍ਰਸਤੀ ਅਤੇ ਉਦਾਰ ਧਾਰਾਵਾਂ ਵਿਚ ਵੰਡੀ ਹੋਈ ਹੈ, ਜਿਸ ਦੀ ਵਰਤਮਾਨ ਦੌਰ ਵਿਚ ਕ੍ਰਮਵਾਰ ਸ: ਸਿਮਰਨਜੀਤ ਸਿੰਘ ਮਾਨ ਅਤੇ ਸ: ਸੁਖਬੀਰ ਸਿੰਘ ਬਾਦਲ ਪ੍ਰਤੀਨਿਧਤਾ ਕਰਦੇ ...

ਪੂਰੀ ਖ਼ਬਰ »

ਪੰਜਾਬ ਦਾ ਭਵਿੱਖ ਕੀ ਹੋਵੇਗਾ?

ਪੰਜਾਬ ਦੀ ਨਵੀਂ ਸਰਕਾਰ ਨੇ ਆਪਣਾ ਸਾਲਾਨਾ ਬਜਟ ਪੇਸ਼ ਕਰ ਦਿੱਤਾ ਹੈ ਅਤੇ ਇਸ ਬਾਬਤ ਕਈ ਤਰ੍ਹਾਂ ਦੇ ਚਰਚੇ ਹਰ ਪੱਖੋਂ ਕੀਤੇ ਜਾ ਰਹੇ ਹਨ। ਕੁਝ ਤੱਤ ਇਸ ਲੇਖ ਰਾਹੀਂ ਸਾਂਝੇ ਕਰਨਾ ਚਾਹੁੰਦਾ ਹਾਂ, ਜੋ ਇੰਜ ਹਨ। ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX