ਤਾਜਾ ਖ਼ਬਰਾਂ


ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  23 minutes ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  about 1 hour ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  about 2 hours ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  about 2 hours ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  about 3 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  about 4 hours ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  about 4 hours ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  about 4 hours ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  about 4 hours ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  about 4 hours ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  about 4 hours ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  about 4 hours ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  about 5 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  about 5 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  about 5 hours ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 6 hours ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  about 6 hours ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  about 6 hours ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  about 6 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  about 5 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  about 6 hours ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋ ਡੀ.ਐਸ.ਪੀ ਅਟਾਰੀ ਦਾ ਘਿਰਾਓ
. . .  about 7 hours ago
ਚੌਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐਸ.ਪੀ ਅਟਾਰੀ ਦਫ਼ਤਰ ਚੌਗਾਵਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਆਪ ਸਰਕਾਰ, ਹਲਕੇ ਦੇ ਆਪ ਆਗੂ ਤੇ ਡੀ.ਐਸ.ਪੀ ਅਟਾਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੜਕਾਂ ਦੇ ਨਾਲ ਲੱਗਦੇ ਅਧੂਰੇ ਬਰਮ ਰਾਹਗੀਰਾਂ ਲਈ ਸਮੱਸਿਆ

ਸਾਹਲੋਂ, 2 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)- ਸੜਕੀ ਆਵਾਜਾਈ ਦੌਰਾਨ ਨਿੱਤ ਵਾਪਰ ਰਹੇ ਭਿਆਨਕ ਹਾਦਸਿਆਂ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਤੋਂ ਹੱਥ ਧੋਣੇ ਪੈਂਦੇ ਹਨ। ਅਸੀਂ ਅਜਿਹੇ ਹਾਲਤਾਂ ਲਈ ਲੋਕਾਂ ਵਲੋਂ ਆਵਾਜਾਈ ਦੇ ਨਿਯਮਾਂ ਦੀ ਪਾਲਨਾ ਨਾ ਕਰਨ ਲਈ ਜ਼ਿੰਮੇਵਾਰ ਠਹਿਰ ਕੇ ਆਪਣਾ ਪੱਲਾ ਝਾੜ ਦਿੰਦੇ ਹਾਂ। ਪਰ ਸੜਕੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਦੇ ਨਾਲ-ਨਾਲ ਹੋਰ ਵੀ ਬਹੁਤ ਸਾਰੇ ਕਾਰਨ ਹਨ। ਜਿਨ੍ਹਾਂ ਕਰਕੇ ਹਾਦਸਿਆਂ ਦਾ ਰੁਝਾਨ ਘਟਣ ਦੀ ਬਜਾਏ ਦਿਨੋ-ਦਿਨ ਵਧਦਾ ਦਿਖਾਈ ਦੇ ਰਿਹਾ ਹੈ। ਮੁੱਖ ਸੜਕਾਂ ਦੇ ਨਾਲ-ਨਾਲ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੇ ਨਾਲ ਲੱਗਦੇ ਅਧੂਰੇ ਬਰਮ ਵੀ ਸੜਕੀ ਹਾਦਸਿਆਂ ਨੂੰ ਖੁੱਲ੍ਹਾ ਸੱਦਾ ਦੇ ਰਹੇ ਹਨ। ਪਿੰਡ ਦੀਆਂ ਸੰਪਰਕ ਸੜਕਾਂ ਲਗਪਗ 11 ਫੁੱਟ ਚੌੜੀਆਂ ਹਨ ਇਨ੍ਹਾਂ ਸੜਕਾਂ ਦੇ ਦੋਵੇਂ ਪਾਸੇ ਸਾਢੇ ਪੰਜ ਫੁੱਟ ਜਗ੍ਹਾ ਬਰਮ ਦੇ ਰੂਪ ਵਿਚ ਛੱਡੀ ਜਾਂਦੀ ਹੈ। ਪਰ ਇਹ ਗੱਲ ਆਮ ਦੇਖਣ ਵਿਚ ਆਈ ਹੈ ਸੜਕਾਂ ਦੇ ਨਾਲ ਲੱਗਦੇ ਖੇਤ ਮਾਲਕਾਂ ਵਿਚੋਂ ਬਹੁਤਿਆਂ ਕਿਸਾਨਾਂ ਨੇ ਇਨ੍ਹਾਂ ਬਰਮਾ ਦਾ ਵੱਡਾ ਹਿੱਸਾ ਆਪਣੇ ਖੇਤਾਂ ਵਿਚ ਮਿਲਾਇਆਂ ਹੋਇਆ ਹੈ। ਬਹੁਤ ਸਾਰੀਆਂ ਥਾਵਾਂ 'ਤੇ ਇਨ੍ਹਾਂ ਬਰਮਾ ਦਾ ਆਕਾਰ ਸੁੰਗੜ ਕੇ ਸਾਢੇ ਪੰਜ ਫੁੱਟ ਤੋਂ ਡੇਢ ਦੋ ਫੁੱਟ ਹੀ ਰਹਿ ਗਿਆ ਹੈ। ਕਈ ਖੇਤ ਮਾਲਕਾਂ ਨੇ ਤਾਂ ਵਿਭਾਗ ਵਲੋਂ ਬਰਮਾ ਦੀ ਨਿਸ਼ਾਨ ਦੇਹੀ ਵਾਲੇ ਪਿੱਲਰ ਵੀ ਗ਼ਾਇਬ ਕੀਤੇ ਹੋਏ ਹਨ ਅਤੇ ਬਾਕੀ ਬਚਦੇ ਬਰਮਾ ਵਿਚ ਵੀ ਗਾਜਰ ਬੂਟੀ ਅਤੇ ਭੰਗ ਉੱਗੀ ਹੋਈ ਆਮ ਹੀ ਦੇਖੀ ਜਾ ਸਕਦੀ ਹੈ। ਜਦੋਂ ਵੀ ਕੋਈ ਤੇਜ਼ ਰਫ਼ਤਾਰ ਵਾਹਨ ਇਕ ਦੂਜੇ ਕੋਲੋਂ ਗੁਜ਼ਰਨ ਲੱਗਦੇ ਹਨ ਤਾਂ ਸੜਕ ਦੀ ਚੌੜਾਈ ਘੱਟ ਹੋਣ ਕਾਰਨ ਜਾਂ ਤਾਂ ਪਲਟ ਜਾਂਦੇ ਹਨ ਜਾਂ ਆਪਸ ਵਿਚ ਭਿੜ ਜਾਂਦੇ ਹਨ। ਜਿਸ ਨਾਲ ਰਾਹਗੀਰਾਂ ਨੂੰ ਕਈ ਵਾਰ ਗੰਭੀਰ ਸੱਟਾਂ ਲੱਗ ਜਾਂਦੀਆਂ ਹਨ। ਬਰਸਾਤ ਦੇ ਦਿਨਾਂ ਵਿਚ ਹਾਦਸੇ ਵਾਪਰਨ ਦਾ ਡਰ ਕਾਫ਼ੀ ਵੱਧ ਜਾਂਦਾ ਹੈ। ਪਿਛਲੀਆਂ ਸਰਕਾਰਾਂ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸਾਲ ਕਣਕ ਦੀ ਕਟਾਈ ਤੋਂ ਬਾਅਦ ਅਤੇ ਝੋਨੇ ਦੀ ਲਗਾਈ ਤੋਂ ਪਹਿਲਾਂ ਵਿਸ਼ੇਸ਼ ਹੁਕਮ ਜਾਰੀ ਕਰਕੇ ਕਿਸਾਨਾਂ ਕੋਲੋਂ ਜਾਂ ਖ਼ੁਦ ਪ੍ਰਸ਼ਾਸਨ ਵਲੋਂ ਬਰਮ ਪੂਰੇ ਕੀਤੇ ਜਾਂਦੇ ਸਨ। ਪਰ ਇਸ ਵਾਰ ਮਾਰਚ ਮਹੀਨੇ 'ਚ ਸੱਤਾ ਵਿਚ ਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਸ ਪਾਸੇ ਉੱਕਾ ਧਿਆਨ ਨਹੀਂ ਦਿੱਤਾ ਗਿਆ। ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਹਰ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਬਰਮ ਪੂਰੇ ਕਰਵਾਏ ਜਾਣ ਅਤੇ ਸੜਕ ਦੇ ਬਰਮਾ ਨਾਲ ਛੇੜਛਾੜ ਰੋਕਣ ਲਈ ਕੋਈ ਠੋਸ ਉਪਰਾਲੇ ਕੀਤੇ ਜਾਣ, ਮਨਰੇਗਾ ਕਾਮਿਆਂ ਦੀ ਸਹਾਇਤਾ ਨਾਲ ਵੀ ਸੜਕੀ ਬਰਮਾ ਵਿਚ ਉੱਗੀ ਭੰਗ ਤੇ ਗਾਜਰ ਬੂਟੀ ਦਾ ਮੁਕੰਮਲ ਸਫ਼ਾਇਆ ਕੀਤਾ ਜਾ ਸਕਦਾ ਹੈ। ਜਦੋਂ ਇਸ ਸਬੰਧੀ ਏ.ਡੀ.ਸੀ. (ਡੀ) ਅਮਰਦੀਪ ਸਿੰਘ ਬੈਂਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਡੀ.ਸੀ. ਸਾਹਿਬ ਵਲੋਂ ਮੰਡੀ ਬੋਰਡ ਅਤੇ ਪੀ.ਡਬਲ ਯੂ.ਡੀ. ਆਦਿ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਇਕ ਮੀਟਿੰਗ ਰਾਹੀ ਹਦਾਇਤਾਂ ਜਾਰੀ ਕੀਤੀਆਂ ਸਨ। ਇਸ ਸਬੰਧੀ ਉਨ੍ਹਾਂ ਨਾਲ ਗੱਲ ਕੀਤੀ ਜਾ ਸਕਦੀ ਹੈ। ਇਸ ਸਬੰਧੀ ਮੰਡੀ ਬੋਰਡ ਨਵਾਂਸ਼ਹਿਰ ਦੇ ਐੱਸ.ਡੀ.ਓ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਿਹੜੀਆਂ ਸੜਕਾਂ ਦੀ ਮੁਰੰਮਤ ਚੱਲ ਰਹੀ ਹੈ ਉਨ੍ਹਾਂ ਸੜਕਾਂ ਦੇ ਬਰਮ ਅਸੀਂ ਨਾਲ ਦੀ ਨਾਲ ਪੂਰੇ ਕਰਵਾ ਰਹੇ ਹਾਂ ਬਾਕੀਆਂ ਰਹਿੰਦੀ ਸੜਕਾਂ ਲਈ ਬੀ.ਡੀ.ਪੀ.ਓ. ਦਫ਼ਤਰਾਂ ਨੂੰ ਲਿਖ ਕੇ ਭੇਜਿਆ ਹੋਇਆ ਹੈ। ਜਦ ਕਿ ਜ਼ਿਲ੍ਹੇ ਦੇ ਜ਼ਿੰਮੇਵਾਰ ਅਧਿਕਾਰੀਆਂ ਨਾਲ ਗੱਲ ਕੀਤੀ ਉਨ੍ਹਾਂ ਨੇ ਕੋਈ ਸਪਸ਼ਟ ਜਵਾਬ ਦੇਣ ਦੀ ਬਜਾਏ ਪੱਲਾ ਝਾੜ ਦਿੱਤਾ।

ਬਿਸਤ ਦੋਆਬ ਨਹਿਰ ਵਿਚ ਰੁੜ੍ਹੀਆਂ ਦੋਨੋਂ ਬੱਚੀਆਂ ਦੀਆਂ ਮਿਲੀਆਂ ਲਾਸ਼ਾਂ

ਬਲਾਚੌਰ, 2 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- 27 ਜੂਨ ਨੂੰ ਬਲਾਚੌਰ ਦੇ ਪਿੰਡ ਮਹਿਤਪੁਰ (ਉਲੱਦਣੀ) ਵਿਖੇ ਬਿਸਤ ਦੋਆਬ ਨਹਿਰ 'ਚ ਰੁੜੀਆਂ ਦੋ ਲੜਕੀਆਂ ਦੀਆ ਲਾਸ਼ਾਂ ਮਿਲ ਗਈਆਂ ਹਨ। ਥਾਣਾ ਸਦਰ ਬਲਾਚੌਰ ਦੇ ਏ. ਐੱਸ.ਆਈ. ਮਨੋਹਰ ਲਾਲ ਨੇ ਦੱਸਿਆ ਕਿ 8 ਸਾਲਾ ਰੂਪਾ ਪੁੱਤਰੀ ...

ਪੂਰੀ ਖ਼ਬਰ »

ਡਾ. ਰਣਜੀਤ ਸਿੰਘ ਦੀ ਪੁਸਤਕ 'ਸੁਲਭ ਸੰਗੀਤ' ਲੋਕ ਅਰਪਣ

ਬੰਗਾ, 2 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਡਾ. ਰਣਜੀਤ ਸਿੰਘ ਪ੍ਰਿੰਸੀਪਲ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੁਆਰਾ ਲਿਖੀ ਪੁਸਤਕ 'ਸੁਲਭ ਸੰਗੀਤ' ਲੋਕ ...

ਪੂਰੀ ਖ਼ਬਰ »

71 ਗ੍ਰਾਮ ਹੈਰੋਇਨ ਤੇ 44 ਹਜ਼ਾਰ ਡਰੱਗ ਮਨੀ ਸਮੇਤ 3 ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ, 2 ਜੁਲਾਈ (ਐੱਮ. ਐੱਸ. ਲੋਹੀਆ) - ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਸੀ.ਆਈ.ਏ. ਸਟਾਫ਼-2 ਦੇ ਸਹਿਯੋਗ ਨਾਲ ਕੀਤੀਆਂ ਵੱਖ-ਵੱਖ ਕਾਰਵਾਈਆਂ ਦੌਰਾਨ 3 ਨਸ਼ਾ ਤਸਕਰਾਂ ਤੋਂ 71 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ, ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲਦਲ 'ਚੋਂ ਨੌਜਵਾਨੀ ਨੂੰ ਬਚਾਉਣ ਲਈ ਪੁਲਿਸ ਵਲੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

ਨਵਾਂਸ਼ਹਿਰ, 2 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਸ਼ਰਮਾ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਤਸਕਰੀ ਦਾ ਲੱਕ ਤੋੜਨ ਲਈ ਸ਼ੁਰੂ ਕੀਤੀ ਮੁਹਿੰਮ ਦੀ ਸਬ-ਡਵੀਜ਼ਨ ਨਵਾਂਸ਼ਹਿਰ ਦੇ ਡੀ.ਐੱਸ.ਪੀ. ਦਵਿੰਦਰ ਸਿੰਘ ਘੁੰਮਣ ਵਲੋਂ ਨਿਵੇਕਲੀ ਪਹਿਲ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਬੰਗਾ ਦਾ ਗੋਬਿੰਦਪੁਰ ਵਿਖੇ ਇਜਲਾਸ 12 ਨੂੰ

ਬੰਗਾ, 2 ਜੁਲਾਈ (ਕਰਮ ਲਧਾਣਾ)-ਕੁੱਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਨੰਬਰਦਾਰ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਕੁਲ ਹਿੰਦ ਕਿਸਾਨ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਲਗਾਇਆ ਮੁਫ਼ਤ ਸ਼ੂਗਰ ਜਾਂਚ ਕੈਂਪ

ਬੰਗਾ, 2 ਜੁਲਾਈ (ਕਰਮ ਲਧਾਣਾ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੰਗਾ ਨੇ ਆਪਣਾ 'ਪਰਮਾਨੈਂਟ ਪ੍ਰਾਜੈਕਟ' ਮੁਫ਼ਤ ਸ਼ੂਗਰ ਜਾਂਚ ਕੈਂਪ ਮੁਕੰਦਪੁਰ ਰੋਡ 'ਤੇ ਸਥਿਤ ਰਾਣਾ ਲੈਬ ਵਿਖੇ ਲਗਾਇਆ। ਇਸ ਕੈਂਪ ਦਾ ਉਦਘਾਟਨ ਪ੍ਰੀਸ਼ਦ ਦੇ ਚੇਅਰਮੈਨ ਡਾ. ਬਲਵੀਰ ਸ਼ਰਮਾ ਨੇ ਕੀਤਾ। ਇਸ ਕੈਂਪ ...

ਪੂਰੀ ਖ਼ਬਰ »

ਲੈਕਚਰਾਰ ਜਗਮੋਹਣ ਨੌਰਦ ਨੂੰ ਸਦਮਾ- ਮਾਤਾ ਸਵਰਗਵਾਸ

ਸੜੋਆ, 2 ਜੁਲਾਈ (ਨਾਨੋਵਾਲੀਆ)-ਲੈਕਚਰਾਰ ਜਗਮੋਹਣ ਸਿੰਘ ਨੌਰਦ ਸ਼੍ਰੀਮਤੀ ਤਾਰਾ ਰਾਣੀ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਰੱਕੜਾ ਢਾਹਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਮਾਤਾ ਕਸ਼ਮੀਰ ਕੌਰ (72) ਸੰਖੇਪ ਬਿਮਾਰੀ ਉਪਰੰਤ ਬੀਤੇ ਦਿਨ ਪਰਿਵਾਰ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪੰਜਾਬ ਦੇ ਮਸਲਿਆਂ ਸੰਬੰਧੀ ਕਨਵੈੱਨਸ਼ਨ 23 ਨੂੰ-ਦੌੜਕਾ

ਨਵਾਂਸ਼ਹਿਰ, 2 ਜੁਲਾਈ (ਗੁਰਬਖਸ਼ ਸਿੰਘ ਮਹੇ)- ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ਦੀ ਜਨਰਲ ਬਾਡੀ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸੁੱਜੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਫ਼ੌਜ ...

ਪੂਰੀ ਖ਼ਬਰ »

ਉੜਾਪੜ ਲੜਕੀਆਂ ਦੇ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸੌ ਫੀਸਦੀ

ਉੁੜਾਪੜ/ਲਸਾੜਾ, 2 ਜੁਲਾਈ (ਲਖਵੀਰ ਸਿੰਘ ਖੁਰਦ)-ਡਾ. ਹਰਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੜਾਪੜ ਦਾ ਇਸ ਵਾਰ ਅੱਠਵੀਂ ਅਤੇ ਬਾਰਵੀਂ ਦਾ ਸਲਾਨਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਬਾਰਵੀਂ ਜਮਾਤ ਦੇ ...

ਪੂਰੀ ਖ਼ਬਰ »

ਜਥੇ. ਜੋਗਾ ਸਿੰਘ ਕੰਗਰੌੜ ਨੂੰ ਸਦਮਾ ਮਾਤਾ ਦਾ ਦਿਹਾਂਤ, ਸੰਸਕਾਰ ਅੱਜ

ਕਟਾਰੀਆਂ, 2 ਜੁਲਾਈ (ਨਵਜੋਤ ਸਿੰਘ ਜੱਖੂ)-ਸੀਨੀਅਰ ਕਾਂਗਰਸੀ ਆਗੂ ਅਤੇ ਮੌਜੂਦਾ ਮੈਂਬਰ ਬਲਾਕ ਸੰਮਤੀ ਜਥੇ. ਜੋਗਾ ਸਿੰਘ ਕੰਗਰੌੜ, ਢਾਡੀ ਬਚਿੱਤਰ ਸਿੰਘ ਤੇ ਏ. ਐੱਸ. ਆਈ. ਮਨਜਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਭਜਨ ਕੌਰ ...

ਪੂਰੀ ਖ਼ਬਰ »

ਕੰਢੀ ਨਹਿਰ ਤੁਰੰਤ ਚਾਲੂ ਕਰਵਾ ਕੇ ਇਲਾਕੇ ਦੇ ਲੋਕਾਂ ਨੂੰ ਰਾਹਤ ਪਹੰੁਚਾਈ ਜਾਵੇ-ਰੌੜੀ

ਭੱਦੀ, 2 ਜੁਲਾਈ (ਨਰੇਸ਼ ਧੌਲ)- ਪਿੰਡ ਮਝੋਟ ਵਿਖੇ ਕੰਢੀ ਸੰਘਰਸ਼ ਕਮੇਟੀ ਦੇ ਤਹਿਸੀਲ ਪ੍ਰਧਾਨ ਚੌਧਰੀ ਹੁਸਨ ਮਝੋਟ ਦੀ ਪ੍ਰਧਾਨਗੀ ਹੇਠ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੰਢੀ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਾਂ ਸਿੰਘ ਰੌੜੀ ਦੀ ਪ੍ਰਧਾਨਗੀ 'ਚ ਹੋਈ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਿਟੀ ਸਮਾਇਲ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਬੰਗਾ, 2 ਜੁਲਾਈ (ਕਰਮ ਲਧਾਣਾ)- ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਨਵੇਂ ਲਾਇਨ ਸਾਲ ਦੀ ਸ਼ੁਰੂਆਤ ਦੇ ਪਹਿਲੇ ਦਿਨ ਲਾਇਨ ਸੁਨੀਲ ਕੁਮਾਰ ਮਦਾਨ ਦੀ ਪ੍ਰਧਾਨਗੀ ਹੇਠ ਰਾਏ ਹਸਪਤਾਲ ਅਤੇ ਹਾਰਟ ਕੈਅਰ ਸੈਂਟਰ ਬੰਗਾ ਵਿਖੇ ਸ਼ੂਗਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਔੜ/ਝਿੰਗੜਾਂ, 2 ਜੁਲਾਈ (ਕੁਲਦੀਪ ਸਿੰਘ ਝਿੰਗੜ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ ਵਿਚ ਇੰਦਰਪੁਰੀ ਸਰਕਾਰੀ ਕੰਨਿਆ ਸੀ: ਸੈ: ਸਮਾਰਟ ਸਕੂਲ ਹੇੜੀਆਂ ਦਾ ਨਤੀਜਾ 100% ਰਿਹਾ | ਸਕੂਲ ਇੰਚਾਰਜ ਸੰਜੀਵ ਕੁਮਾਰ ਤੇ ਲੈਕ: ਜਸਵਿੰਦਰ ਕੌਰ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਬੰਗਾ ਦਾ ਗੋਬਿੰਦਪੁਰ ਵਿਖੇ ਇਜਲਾਸ 12 ਨੂੰ

ਬੰਗਾ, 2 ਜੁਲਾਈ (ਕਰਮ ਲਧਾਣਾ)-ਕੁੱਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਨੰਬਰਦਾਰ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਕੁਲ ਹਿੰਦ ...

ਪੂਰੀ ਖ਼ਬਰ »

ਸੂੰਢ-ਮਕਸੂਦਪੁਰ ਸਕੂਲ 'ਚ ਮਾਣ-ਸਨਮਾਨ ਸਮਾਗਮ

ਸੰਧਵਾਂ, 2 ਜੁਲਾਈ (ਪ੍ਰੇਮੀ ਸੰਧਵਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਵਿਖੇ ਕਾਰਜਕਾਰੀ ਪਿ੍ੰ. ਕਰਮਜੀਤ ਸਿੰਘ ਦੀ ਅਗਵਾਈ ਹੇਠ ਮਾਣ-ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਬਾਰਵੀਂ ਜਮਾਤ ਵਿਚੋਂ ਮਾਨਸੀ, ਮਨਪ੍ਰੀਤ ਕੋਮਲ ਤੇ ਅਨੀਤਾ ਕੁਮਾਰੀ ਵਲੋਂ ...

ਪੂਰੀ ਖ਼ਬਰ »

ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸੜੋਆ, 2 ਜੁਲਾਈ (ਨਾਨੋਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚ ਨਿਉੂ ਆਦਰਸ਼ ਸੈਕੰਡਰੀ ਸਕੂਲ ਸੜੋਆ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਮੈਡਮ ਪ੍ਰਦੀਪ ਕੌਰ ਪਿ੍ੰਸੀਪਲ ਨੇ ਦੱਸਿਆ ਕਿ ਇਸ ਵਾਰ ਨਿਊ ...

ਪੂਰੀ ਖ਼ਬਰ »

ਡੀ.ਈ.ਓ. (ਸੈ.ਸਿ.) ਕੁਲਵਿੰਦਰ ਸਿੰਘ ਸਰਾਏ ਤੇ ਡੀ.ਈ.ਓ. (ਐਲੀ.) ਹਰਕੰਵਲਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਪੋਜੇਵਾਲ ਸਰਾਂ, 2 ਜੁਲਾਈ (ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਕੁਲਵਿੰਦਰ ਸਿੰਘ ਸਰਾਏ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ.) ਹਰਕੰਵਲਜੀਤ ਸਿੰਘ ਸੈਣੀ ਨੂੰ ਅੱਜ ਗਜ਼ਟਿਡ ਐਜੂਕੇਸ਼ਨ ਸਕੂਲ ਸਰਵਿਸ ਐਸੋਸੀਏਸ਼ਨ (ਗੈਸਾ) ਅਤੇ ਹੈੱਡਮਾਸਟਰ ...

ਪੂਰੀ ਖ਼ਬਰ »

ਸਮਾਰਟ ਸਕੂਲ ਮਾਲੇਵਾਲ ਦਾ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਪੋਜੇਵਾਲ ਸਰਾਂ, 2 ਜੁਲਾਈ (ਨਵਾਂਗਰਾਈਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਵਿਚ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਦੀ ਨਤੀਜਾ 100 ਫ਼ੀਸਦੀ ਰਿਹਾ | ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ. ...

ਪੂਰੀ ਖ਼ਬਰ »

ਦੋ ਰੋਜ਼ਾ ਸਾਲਾਨਾ ਜੋੜ ਮੇਲਾ ਕਰਵਾਇਆ

ਘੁੰਮਣਾਂ, 2 ਜੁਲਾਈ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਪੀਰ ਬਾਬਾ ਹਾਲ ਮਸਤ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਸੁਰਿੰਦਰ ਸ਼ਿੰਦੀ ਦੀ ਰਹਿਨੁਮਾਈ ਹੇਠ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਦਾ ਨਤੀਜਾ ਸ਼ਾਨਦਾਰ ਰਿਹਾ

ਮਜਾਰੀ/ਸਾਹਿਬਾ, 2 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਸੀਨੀਅਰ ਸੈਕੰਡਰੀ ਸਕੂਲ ਦੇ 10+2 ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰ: ਮਨਜਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਬੰਗਾ, 2 ਜੁਲਾਈ (ਕਰਮ ਲਧਾਣਾ) - ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਧਰਮ ਪ੍ਰਚਾਰ ਹਿੱਤ ਗਰਮੀਆਂ ਦੀਆਂ ਛੁੱਟੀਆਂ ਦੌਰਾਨ 21 ਜੂਨ ਤੋਂ 30 ਜੂਨ ਤੱਕ ...

ਪੂਰੀ ਖ਼ਬਰ »

ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਟੱਪਰੀਆਂ ਖੁਰਦ, 2 ਜੁਲਾਈ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਾ ਨੰਦ ...

ਪੂਰੀ ਖ਼ਬਰ »

ਖ਼ਾਲਸਾ ਪਬਲਿਕ ਸਕੂਲ ਔੜ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਔੜ, 2 ਜੁਲਾਈ (ਜਰਨੈਲ ਸਿੰਘ ਖੁਰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਖ਼ਾਲਸਾ ਪਬਲਿਕ ਸਕੂਲ ਔੜ ਦਾ ਨਤੀਜਾ ਇਸ ਵਾਰ ਵੀ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰ. ਨਛੱਤਰ ਸਿੰਘ ਸੁੰਮਨ ਨੇ ਦੱਸਿਆ ਕਿ ਸਕੂਲ ਦੇ ਕੁੱਲ 19 ...

ਪੂਰੀ ਖ਼ਬਰ »

ਪਿੰਡ ਸਰਹਾਲ ਕਾਜੀਆਂ 'ਚ ਕੁਲਜੀਤ ਸਿੰਘ ਸਰਹਾਲ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ

ਬੰਗਾ, 2 ਜੁਲਾਈ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ 'ਤੇ 3003 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ | ਇਹ ਪ੍ਰਗਟਾਵਾ ਪਿੰਡ ਸਰਹਾਲ ਕਾਜੀਆਂ ਵਿਖੇ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਵੱਖ-ਵੱਖ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਹਸਪਤਾਲ ਵਿਖੇ ਨੈਸ਼ਨਲ ਡਾਕਟਰ ਦਿਵਸ ਮਨਾਇਆ

ਬੰਗਾ, 2 ਜੁਲਾਈ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ | ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਉਣ ਲਈ ਐੱਸ.ਐਮ.ਓ. ਨੇ ਕੀਤੀ ਮੀਟਿੰਗ

ਬਲਾਚੌਰ, 2 ਜੁਲਾਈ (ਸ਼ਾਮ ਸੁੰਦਰ ਮੀਲੂ)- ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਆਉਣ ਵਾਲੀ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਦੇ ...

ਪੂਰੀ ਖ਼ਬਰ »

ਯੋਗ ਨਾਲ ਸਰੀਰ ਨੂੰ ਰੱਖਿਆ ਜਾ ਸਕਦੈ ਨਿਰੋਗ- ਆਗੂ

ਨਵਾਂਸ਼ਹਿਰ, 2 ਜੁਲਾਈ (ਗੁਰਬਖਸ਼ ਸਿੰਘ ਮਹੇ)- ਸੰਸਥਾ ਪਤੰਜਲੀ, ਭਾਰਤ ਸਵੈਭਿਮਾਨ ਟਰੱਸਟ ਤੇ ਯੋਗ ਸਮਿਤੀ ਵਲੋਂ ਸਥਾਨਿਕ ਕੱਚਾ ਟੋਭਾ ਮੰਦਰ ਵਿਖੇ ਯੋਗ ਕੈਂਪ ਲਗਾਇਆ ਗਿਆ | ਇਸ ਮੌਕੇ ਤੇ ਸੰਬੋਧਨ ਕਰਦਿਆਂ ਪਤੰਜਲੀ ਹਰਿਦੁਆਰ ਦੇ ਸੰਗਠਨ ਮੰਤਰੀ ਸਾਧਵੀ ਦੇਵਾ ਅਦਿੱਤੀ, ...

ਪੂਰੀ ਖ਼ਬਰ »

ਮਾਨ ਸਰਕਾਰ ਇਕ-ਇਕ ਵਾਅਦਾ ਪੂਰਾ ਕਰੇਗੀ- ਡਾ. ਜਗਨ ਨਾਥ

ਸੰਧਵਾਂ, 2 ਜੁਲਾਈ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਸਰਕਲ ਇੰਚਾਰਜ ਡਾ. ਜਗਨ ਨਾਥ ਹੀਰਾ ਦੀ ਪ੍ਰਧਾਨਗੀ ਹੇਠ 'ਆਪ' ਵਰਕਰਾਂ ਦੀ ਮੀਟਿੰਗ ਹੋਈ | ਜਿਸ 'ਚ ਅਗਾਮੀ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਡਾ. ਜਗਨ ਨਾਥ ਹੀਰਾ ਨੇ ...

ਪੂਰੀ ਖ਼ਬਰ »

ਲੈ: ਜ: ਬਿਕਰਮ ਸਿੰਘ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸਮਾਗਮ 4 ਜੁਲਾਈ ਨੂੰ

ਬਲਾਚੌਰ, 2 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਸ਼ਹੀਦ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਚੈਰੀਟੇਬਲ ਸੁਸਾਇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਹੀਰੋ ਆਫ਼ ਲਾਦਾਖ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਉਨ੍ਹਾਂ ਦੇ ...

ਪੂਰੀ ਖ਼ਬਰ »

ਪੰਦਰਾਵਲ ਵਿਖੇ ਪੰਜ ਪੀਰਾਂ ਦੇ ਸਥਾਨ 'ਤੇ ਜੋੜ ਮੇਲਾ ਕਰਾਇਆ

ਉੜਾਪੜ/ਲਸਾੜਾ, 2 ਜੁਲਾਈ (ਲਖਵੀਰ ਸਿੰਘ ਖੁਰਦ)- ਬਲਾਕ ਔੜ ਦੇ ਪਿੰਡ ਪੰਦਰਾਵਲ ਵਿਖੇ ਸਮੂਹ ਪਿੰਡ ਵਾਸੀਆਂ, ਐਨ. ਆਰ. ਆਈ. ਵੀਰਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਦਰਬਾਰ ਪੰਜ ਪੀਰ ਨੇਸ਼ਾਬਦੀ ਪ੍ਰਬੰਧਕ ਕਮੇਟੀ ਪੰਦਰਾਵਲ ਵਲੋਂ ਜੋੜ ਮੇਲਾ ਬੜੀ ਸ਼ਰਧਾ ਨਾਲ ਕਰਵਾਇਆ ...

ਪੂਰੀ ਖ਼ਬਰ »

12ਵੀਂ ਦੇ ਨਤੀਜਿਆਂ 'ਚ ਅਭੀ ਖੀਵੇਵਾਲ ਨੇ ਕੀਤੇ 93.2 ਫ਼ੀਸਦੀ ਅੰਕ ਹਾਸਲ

ਭੱਦੀ, 2 ਜੁਲਾਈ (ਨਰੇਸ਼ ਧੌਲ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਐਲਾਨੇ ਨਤੀਜਿਆਂ ਦੌਰਾਨ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਮੈਮੋਰੀਅਲ ਸੀਨੀ. ਸੈਕੰ. ਸਕੂਲ ਮਹਿੰਦੀਪੁਰ (ਬਲਾਚੌਰ) ਦੇ ਵਿਦਿਆਰਥੀ ਅਭੀ ਪਿੰਡ ਖੀਵੇਵਾਲ ਪੁੱਤਰ ਰਕੇਸ਼ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਸੰਧਵਾਂ, 2 ਜੁਲਾਈ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਸਤਵਿੰਦਰ ਕੌਰ ਦੀ ਅਗਵਾਈ 'ਚ ਸਟਾਫ਼ ਤੇ ਵਿਦਿਆਰਥੀਆਂ ਦੀ ਹੋਈ ਇਕੱਤਰਤਾ ਦੌਰਾਨ ਪਿ੍ੰ. ਸਤਵਿੰਦਰ ਕੌਰ, ਲੈਕ. ਹਰਬੰਸ ਸਿੰਘ ਲਾਦੀਆਂ, ਮਾ. ਭਗਵਾਨ ...

ਪੂਰੀ ਖ਼ਬਰ »

ਡਾ. ਪਰਮਿੰਦਰ ਸਿੰਘ ਵਾਰੀਆ ਦਾ ਸਨਮਾਨ

ਬੰਗਾ, 2 ਜੁਲਾਈ (ਕਰਮ ਲਧਾਣਾ) - ਉੱਘੀ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਪਰਮਿੰਦਰ ਸਿੰਘ ਵਾਰੀਆ ਐਮ. ਐਸ ਆਰਥੋ ਸਿਵਲ ਹਸਪਤਾਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਸਪੁੱਤਰ ਇੰਦਰਜੀਤ ਸਿੰਘ ...

ਪੂਰੀ ਖ਼ਬਰ »

12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪੱਲੀ ਝਿੱਕੀ, 2 ਜੁਲਾਈ (ਕੁਲਦੀਪ ਸਿੰਘ ਪਾਬਲਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਜਿਸ ਵਿਚ ਪਹਿਲੇ ਸਥਾਨ 'ਤੇ ਕਮਲਜੀਤ ਕੌਰ, ਦੂਜੇ ਸਥਾਨ 'ਤੇ ਦਿਲਪ੍ਰੀਤ ਕੌਰ ਅਤੇ ਤੀਜੇ ਸਥਾਨ 'ਤੇ ਰਮਨਦੀਪ ਕੌਰ ਰਹੀ | ...

ਪੂਰੀ ਖ਼ਬਰ »

ਝਿੱਕਾ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਬੰਗਾ, 2 ਜੁਲਾਈ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | 100 ਫੀਸਦੀ ਰਹੇ ਨਤੀਜੇ ਦੇ ਵੇਰਵੇ ਸਾਂਝੇ ਕਰਦਿਆਂ ਸਕੂਲ ਦੇ ਪਿ੍ੰਸੀਪਲ ਰਜਨੀਸ਼ ਕੁਮਾਰ ਨੇ ਦੱਸਿਆ ਕਿ ਕੁੱਲ 46 ਬੱਚਿਆਂ ਨੇ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ 'ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਮੁਕੰਦਪੁਰ, 2 ਜੁਲਾਈ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਬਾਰਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਿਖੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਅਮਰਜੀਤ ਖਟਕੜ ਨੇ ਦੱਸਿਆ ਗਿਆ ਕਿ ਪੰਜਾਬ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜ ਬਿਨਾਂ ਭੇਦ-ਭਾਵ ਤੋਂ ਕਰਵਾਏ ਜਾਣਗੇ- ਬੱਲੂ

ਨਵਾਂਸ਼ਹਿਰ, 2 ਜੁਲਾਈ (ਗੁਰਬਖਸ਼ ਸਿੰਘ ਮਹੇ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਦਾ ਬਿਨਾਂ ਕਿਸੇ ਭੇਦ-ਭਾਵ ਦੇ ਵਿਕਾਸ ਕੀਤਾ ਜਾਵੇਗਾ ਜੋ ਵੀ ਪੰਚਾਇਤਾਂ ਜਾਂ ਪਤਵੰਤੇ ਸਰਕਾਰ ਦੇ ਸਾਹਮਣੇ ਪਿੰਡਾਂ ਦੇ ਵਿਕਾਸ ਲਈ ਪ੍ਰਸਤਾਵ ਲੈ ਕੇ ਆਉਣਗੇ, ...

ਪੂਰੀ ਖ਼ਬਰ »

ਬੰਗਾ 'ਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਡਾਕਟਰ ਦਿਵਸ ਮਨਾਇਆ

ਬੰਗਾ, 2 ਜੁਲਾਈ (ਜਸਬੀਰ ਸਿੰਘ ਨੂਰਪੁਰ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਪਧਾਨ ਅੰ੍ਰਮਿਤ ਲਾਲ ਰਾਣਾ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਹ ਮੀਟਿੰਗ ...

ਪੂਰੀ ਖ਼ਬਰ »

ਸਰਕਾਰੀ ਸਕੂਲ ਧਮਾਈ ਦੀ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਸਮੁੰਦੜਾ, 2 ਜੁਲਾਈ (ਤੀਰਥ ਸਿੰਘ ਰੱਕੜ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਪ੍ਰੈਲ/ਮਈ ਵਿਚ ਲਈ ਬਾਰ੍ਹਵੀਂ ਕਲਾਸ ਦੀ ਸਾਲਾਨਾ ਬੋਰਡ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਈ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਪਿ੍ੰ. ਪੂਨਮ ...

ਪੂਰੀ ਖ਼ਬਰ »

ਆਰੀਆ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 2 ਜੁਲਾਈ (ਗੁਰਬਖਸ਼ ਸਿੰਘ ਮਹੇ)- ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਤੇ ਅੰਤਰ ਰਾਸ਼ਟਰੀ ਖਿਡਾਰੀ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬਾਰ੍ਹਵੀਂ ਸਾਇੰਸ, ਕਾਮਰਸ ਤੇ ਆਰਟਸ ...

ਪੂਰੀ ਖ਼ਬਰ »

96 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਅਰਸ਼ਦੀਪ ਸਨਮਾਨਿਤ

ਨਵਾਂਸ਼ਹਿਰ, 2 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਡਲਾ ਦੀ ਨਾਨ ਮੈਡੀਕਲ ਦੀ ਵਿਦਿਆਰਥਣ ਅਰਸ਼ਦੀਪ ਜਿਸ ਨੇ +2 (ਨਾਨ ਮੈਡੀਕਲ) ਪ੍ਰੀਖਿਆ ਵਿਚ 96% (480/500) ਅੰਕ ਹਾਸਲ ਕੀਤੇ ਹਨ ਨੂੰ ਕਾਲਜ ਵਿਖੇ ...

ਪੂਰੀ ਖ਼ਬਰ »

ਰੱਤੇਵਾਲ ਕਾਲਜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਰੱਤੇਵਾਲ, 2 ਜੁਲਾਈ (ਆਰ.ਕੇ. ਸੂਰਾਪੁਰੀ)- ਐਮ.ਬੀ.ਜੀ.ਜੀ.ਜੀ. ਗਰਲਜ਼ ਕਾਲਜ ਰੱਤੇਵਾਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰ. ਡਾ. ਸਤਵੰਤ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜਾਨਵੀ ਨੇ 92.8 ਫ਼ੀਸਦੀ ਅੰਕ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਤਰਨਪ੍ਰੀਤ ਕੌਰ ਨੇ ਨਰਸਿੰਗ ਦੇ ਦੂਸਰੇ ਸਾਲ ਦੇ ਨਤੀਜੇ 'ਚੋਂ ਪ੍ਰਾਪਤ ਕੀਤਾ ਦੂਸਰਾ ਸਥਾਨ

ਮਜਾਰੀ/ਸਾਹਿਬਾ, 2 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਅੱਜ ਲੜਕੀਆਂ ਹਰ ਖੇਤਰ ਵਿਚ ਮੱਲ੍ਹਾਂ ਮਾਰ ਕੇ ਲੜਕਿਆਂ ਨਾਲੋਂ ਅੱਗੇ ਨਿਕਲ ਰਹੀਆਂ ਹਨ | ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਸ਼ਲ ਮੋਹਾਲੀ ਵਲੋਂ ਜੀ.ਐਨ.ਐਮ. ਦੂਸਰੇ ਸਾਲ ਦੇ ਐਲਾਨੇ ਨਤੀਜੇ 'ਚ ਪਿੰਡ ਮਹਿੰਦਪੁਰ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX