ਤਾਜਾ ਖ਼ਬਰਾਂ


ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  8 minutes ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  13 minutes ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  44 minutes ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  49 minutes ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 1 hour ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 2 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 2 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 2 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 2 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 3 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 3 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 3 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 4 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 5 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 5 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 5 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ। -ਟਾਫਟ

ਫ਼ਤਹਿਗੜ੍ਹ ਸਾਹਿਬ

ਮੁੱਖ ਸੜਕ 'ਤੇ ਬਣੇ ਪੁਰਾਤਨ ਪੁਲ ਦੀ ਦੋ ਥਾਂ ਤੋਂ ਟੁੱਟੀ ਰੇਿਲੰਗ ਤੋਂ ਲੋਕ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਰਾਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਚੋਂ ਦੀ ਲੰਘਦੀ ਮੁੱਖ ਸੜਕ 'ਤੇ ਲੱਗੇ ਪੁਰਾਤਨ ਪੁਲ ਦੀ ਰੇਿਲੰਗ ਦੋ ਜਗ੍ਹਾ ਤੋਂ ਟੁੱਟੀ ਅਤੇ ਨਾ ਹੋਣ ਕਰਕੇ ਰੋਜ਼ਾਨਾ ਲੰਘਣ ਵਾਲੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਰੇਿਲੰਗ ਨਾ ਹੋਣ ਕਾਰਨ ਇਨ੍ਹਾਂ ਥਾਵਾਂ 'ਤੇ ਕੋਈ ਵੱਡੀ ਦੁਰਘਟਨਾ ਵੀ ਹੋ ਸਕਦੀ ਹੈ | ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਹੋਣ ਕਰਕੇ ਇੱਥੋਂ ਲੰਘਦੇ ਚੋਅ ਵਿਚ ਵੀ ਵਧੇਰੇ ਪਾਣੀ ਆ ਜਾਂਦਾ ਹੈ | ਜ਼ਿਲ੍ਹਾ ਹੈੱਡ ਕੁਆਟਰ ਦੇ ਸਾਰੇ ਵੱਡੇ ਅਫ਼ਸਰ, ਮਿੳਾੂਸੀਪਲ ਕਮੇਟੀ ਸਰਹਿੰਦ ਦੇ ਅਧਿਕਾਰੀ ਰੋਜ਼ਾਨਾ ਇੱਥੋਂ ਲੰਘ ਕੇ ਵੱਖ-ਵੱਖ ਮੀਟਿੰਗਾਂ ਵਿਚ ਅਤੇ ਆਪਣੇ ਦਫ਼ਤਰਾਂ ਵਿਚ ਕੰਮ ਕਰਦੇ ਹਨ ਪਰ ਕਦੇ ਵੀ ਕਿਸੇ ਅਧਿਕਾਰੀ ਦਾ ਇਸ ਪਾਸੇ ਵੱਲ ਧਿਆਨ ਨਹੀ ਗਿਆ ਅਤੇ ਨਾ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਦੂਜੇ ਅਧਿਕਾਰੀਆਂ ਦਾ ਇਸ ਪਾਸੇ ਧਿਆਨ ਗਿਆ ਹੈ | ਸਮਾਜ ਸੇਵੀ ਰਣਜੀਤ ਸਿੰਘ ਸੰਧੂ ਨੇ ਦੱਸਿਆ ਕਿ ਇੱਥੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ ਜਿਨ੍ਹਾਂ ਵਿਚ ਸਕੂਟਰ-ਮੋਟਰ ਸਾਈਕਲ ਵਾਲਿਆਂ ਦੀ ਗਿਣਤੀ ਇਸ ਤੋਂ ਵੀ ਵੱਧ ਹੈ, ਇੱਥੋਂ ਪੈਦਲ ਲੰਘਣ ਵਾਲਿਆਂ ਦੀ ਵੀ ਗਿਣਤੀ ਵਧੇਰੇ ਹੈ | ਕਈ ਵਾਰੀ ਰਾਤ ਨੰੂ ਸਟਰੀਟ ਲਾਈਟ ਨਾ ਹੋਣ ਕਰਕੇ ਵੀ ਇਨ੍ਹਾਂ ਟੁੱਟੀਆਂ ਥਾਵਾਂ ਤੋਂ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਤੇ ਲੋਕ ਨਿਰਮਾਣ ਵਿਭਾਗ ਤੋਂ ਮੰਗ ਕੀਤੀ ਕਿ ਪਹਿਲ ਦੇ ਅਧਾਰ 'ਤੇ ਇਨ੍ਹਾਂ ਥਾਵਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੰੂ ਇਸ ਭਾਰੀ ਪ੍ਰੇਸ਼ਾਨੀ ਤੋਂ ਰਾਹਤ ਦਿਵਾਈ ਜਾਵੇ |

12 ਗ੍ਰਾਮ ਪਾਊਡਰ ਅਤੇ 1 ਕਿੱਲੋ ਗਾਂਜੇ ਸਮੇਤ ਤੋਂ 2 ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰੀ ਦੀ ਰੋਕਥਾਮ ਲਈ ਆਰੰਭੀ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਪੁਲਿਸ ਪਾਰਟੀਆਂ ਵਲੋਂ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਖਮਾਣੋਂ, 2 ਜੁਲਾਈ (ਕਲੇਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਦੇ ਵਿਦਿਆਰਥੀਆਂ ਨੇ ਆਰਟਸ ਅਤੇ ਸਾਇੰਸ ਗਰੁੱਪ ਵਿਚ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ | ...

ਪੂਰੀ ਖ਼ਬਰ »

10 ਰੋਜ਼ਾ ਵਿਸ਼ਾਲ ਗੁਰਮਤਿ ਕੈਂਪ ਲਗਾਇਆ

ਖਮਾਣੋਂ, 2 ਜੁਲਾਈ (ਜੋਗਿੰਦਰ ਪਾਲ)-ਗੁਰਮਤਿ ਪ੍ਰਸਾਰ ਸੇਵਾ ਸੁਸਾਇਟੀ ਮੁੰਡੀ ਖਰੜ ਵਿਖੇ 10 ਰੋਜਾ ਵਿਸ਼ਾਲ ਗੁਰਮਤਿ ਕੈਂਪ ਲਗਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਗੁਰਮਤਿ ਕਲਾਸਾਂ, ਕੀਰਤਨ, ਕਵਿਤਾਵਾਂ ਦੀ ਸਿਖਲਾਈ ਦਿੱਤੀ ਗਈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਛੁੱਟੀਆਂ ਉਪਰੰਤ ਪਹਿਲੇ ਦਿਨ 30 ਤੋਂ 40 ਫ਼ੀਸਦੀ ਵਿਦਿਆਰਥੀ ਹੀ ਪਹੁੰਚੇ ਸਕੂਲ

ਬਸੀ ਪਠਾਣਾਂ, 2 ਜੁਲਾਈ (ਰਵਿੰਦਰ ਮੌਦਗਿਲ)-ਸਰਕਾਰ ਦੇ ਆਦੇਸ਼ ਮੁਤਾਬਿਕ 1 ਜੁਲਾਈ ਤੋਂ ਸਕੂਲ ਬੇਸ਼ੱਕ ਖੁੱਲ੍ਹ ਗਏ ਹਨ ਪਰ ਬੱਚਿਆਂ ਦੀ ਛੁੱਟੀਆਂ ਦੀ ਖੁਮਾਰੀ ਉਤਰੀ ਨਹੀਂ ਦਿਖਾਈ ਦੇ ਰਹੀ ਹੈ | ਸ਼ਨੀਵਾਰ ਨੂੰ ਇਸ ਗੱਲ ਦਾ ਜਾਇਜ਼ਾ ਲੈਣ ਲਈ ਕਿ ਛੁੱਟੀਆਂ ਸਮਾਪਤ ਹੋਣ ਤੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੁਆਰਾ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਸਮੇਂ-ਸਮੇਂ ਸਿਰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸਾਰੇ ਵਰਗਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 300 ਯੂਨਿਟ ਬਿਜਲੀ ਬਿੱਲ ਮੁਆਫ਼ ਕਰਨ 'ਤੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ-ਗੁਰਵਿੰਦਰ ਢਿੱਲੋਂ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਘਰੇਲੂ ਬਿਜਲੀ ਸਬੰਧੀ ਲੋਕਾਂ ਨਾਲ ਕੀਤੀ ਗਰੰਟੀ/ਵਾਅਦਾ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਜਾਣ ਤੇ ਆਮ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਨਵੇਂ 7 ਕੋਰੋਨਾ ਪੀੜਤਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚੋਂ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ-ਕਮ-ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ ਨੇ ...

ਪੂਰੀ ਖ਼ਬਰ »

ਸਕੂਲ ਵਿਦਿਆਰਥਣ ਦਾ ਸਨਮਾਨ

ਭੜੀ, 2 ਜੁਲਾਈ (ਹਵਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸੈਕੰਡਰੀ ਸਕੂਲ ਭੜੀ ਦੀ ਵਿਦਿਆਰਥਣ ਰਾਜਪ੍ਰੀਤ ਕੌਰ ਨੇ 500 ਵਿਚੋਂ 489 ਅੰਕ ਪ੍ਰਾਪਤ ਕੀਤੇ ਹਨ ਜਿਸ ਤੇ ਉਸ ਦਾ ਸਕੂਲ ਵਿਖੇ ਸਨਮਾਨ ਕੀਤਾ ਗਿਆ | ਪਿ੍ੰਸੀਪਲ ਰਵਿੰਦਰ ਸਿੰਘ ਅਤੇ ਨਿਰਭੈ ਸਿੰਘ ਲੈਕਚਰਾਰ ...

ਪੂਰੀ ਖ਼ਬਰ »

ਸਮਾਰਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਖਮਾਣੋਂ, 2 ਜੁਲਾਈ (ਕਲੇਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਵਿਚ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮਨੈਲਾ ਧਨੌਲਾ ਦੀਆਂ ਵਿਦਿਆਰਥਣਾਂ 90 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਚਮਕਾਇਆ ਹੈ | ਸਕੂਲ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਖਮਾਣੋਂ, 2 ਜੁਲਾਈ (ਮਨਮੋਹਨ ਸਿੰਘ ਕਲੇਰ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਕਵਿਤਾ ਮਿੱਤਲ ਨੇ ਦੱਸਿਆ ਕਿ ਸਾਡੇ ਸਕੂਲ ਦੀਆਂ ਤਿੰਨੇ ਸਟਰੀਮਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ

ਬਸੀ ਪਠਾਣਾ, 2 ਜੁਲਾਈ (ਰਵਿੰਦਰ ਮੌਦਗਿਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੇਵਾ ਸੁਸਾਇਟੀ ਬਸੀ ਪਠਾਣਾਂ ਦੀ ਮੀਟਿੰਗ ਇੱਥੇ ਸਰਪ੍ਰਸਤ ਸੇਵਾ ਸਿੰਘ ਦੀ ਅਗਵਾਈ ਹੇਠ ਕੌਂਸਲਰ ਹਰਦੀਪ ਕੌਰ ਢਿੱਲੋਂ ਦੇ ਨਿਵਾਸ 'ਤੇ ਹੋਈ | ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਸਰਬ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦੀ ਸਰਕਾਰ ਲੋਕਾਂ ਦੀਆਂ ਆਸਾਂ 'ਤੇ ਖਰਾ ਨਹੀਂ ਉਤਰ ਰਹੀ-ਲੱਖੋਵਾਲ

ਖਮਾਣੋਂ, 2 ਜੁਲਾਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਘੁਮਾਣ ਦੇ ਦਫ਼ਤਰ ਵਿਖੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਤੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਚੁੰਨ੍ਹੀ, 2 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਨੰਬਰਦਾਰ ਯੂਨੀਅਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਸਰਕਲ ਚੁੰਨ੍ਹੀ ਕਲਾਂ ਵਿਖੇ ਹੋਈ | ਬੁਲਾਰਿਆਂ ਨੇ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ਭੱਤਾ 3 ਹਜ਼ਾਰ ਪ੍ਰਤੀ ਮਹੀਨਾ ਕੀਤੀ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਉਪਰੰਤ ਸਕੂਲ ਖੁੱਲੇ੍ਹ, ਪਰ ਵਿਦਿਆਰਥੀ ਦੀ ਹਾਜ਼ਰੀ ਘੱਟ

ਖਮਾਣੋਂ, 2 ਜੁਲਾਈ (ਮਨਮੋਹਣ ਸਿੰਘ ਕਲੇਰ)-ਗਰਮੀਆਂ ਦੀਆਂ ਛੁੱਟੀਆਂ ਉਪਰੰਤ ਸਕੂਲ ਖੁੱਲ੍ਹਣ ਦੇ ਬਾਵਜੂਦ ਬਲਾਕ ਖਮਾਣੋਂ ਦੇ ਕਈ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਹੀ ਨਜ਼ਰ ਆਈ | ਜਿਸ ਦੇ ਚੱਲਦਿਆਂ ਵੱਖ-ਵੱਖ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਸਰਕਾਰੀ ਸਕੂਲ

ਅਮਲੋਹ, 2 ਜੁਲਾਈ (ਕੇਵਲ ਸਿੰਘ)-ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲ ਖੁੱਲ੍ਹੇ ਅਤੇ ਵਿਦਿਆਰਥੀ ਬੜੇ ਉਤਸ਼ਾਹ ਨਾਲ ਸਕੂਲ ਪਹੁੰਚੇ | ਇਸ ਮੌਕੇ ਸਕੂਲ ਅਧਿਆਪਕਾਂ ਨੇ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਪੂਰੀਆਂ ਹੋ ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਮਨਪ੍ਰੀਤ ਸਿੰਘ)-ਅਗਰਵਾਲ ਸਭਾ ਸਰਹਿੰਦ ਵਲੋਂ ਲੜਕੀਆਂ ਤੇ ਔਰਤਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮੁਫ਼ਤ ਸਿਲਾਈ ਸਿਖਲਾਈ ਸੈਂਟਰ, ਸਰਹਿੰਦ ਮੰਡੀ ਵਿਖੇ ਖੋਲਿ੍ਹਆ ਗਿਆ | ਜਾਣਕਾਰੀ ਦਿੰਦਿਆਂ ਸਭਾ ਦੇ ਚੇਅਰਮੈਨ ਅਜੈ ਮੋਦੀ ...

ਪੂਰੀ ਖ਼ਬਰ »

ਸੂਦ ਸਭਾ ਸਰਹਿੰਦ ਦੀ ਕਾਰਜਕਾਰਨੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਮਨਪ੍ਰੀਤ ਸਿੰਘ)-ਸੂਦ ਸਭਾ ਸਰਹਿੰਦ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਸੂਦ ਸਭਾ ਦੇ ਸਰਪ੍ਰਸਤ ਸੁਭਾਸ਼ ਸੂਦ, ਪ੍ਰਧਾਨ ਹਰਮਿੰਦਰ ਸੂਦ ਅਤੇ ਚੇਅਰਮੈਨ ਅਸ਼ੋਕ ਸੂਦ ਦੀ ਰਹਿਨੁਮਾਈ ਹੇਠ ਸਰਹਿੰਦ ਵਿਖੇ ਹੋਈ | ਮੀਟਿੰਗ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਰਾਜਿੰਦਰ ਸਿੰਘ)-ਡਾ. ਗੁਰਦੀਪ ਕੌਰ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਲਾ ਬਜਵਾੜਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ ਵਿਚ ਹੋਈਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਸਕੂਲ ਦਾ ਨਤੀਜਾ 100 ...

ਪੂਰੀ ਖ਼ਬਰ »

ਟਰੱਕਾਂ ਦੀ ਆਪਸੀ ਟੱਕਰ 'ਚ ਕਲੀਂਨਰ ਦੀ ਮੌਤ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਮਨਪ੍ਰੀਤ ਸਿੰਘ)-ਸਰਹਿੰਦ ਮਾਧੋਪੁਰ ਚੌਂਕ ਦੇ ਨਜ਼ਦੀਕ ਦੋ ਟਰੱਕਾਂ ਦੀ ਹੋਈ ਆਪਸੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਾਦੀ ਲਾਲ ਵਾਸੀ ਟੌਹਾਣਾ, ਕਲੀਂਡਰ ਰਿੰਕੂ ਦੇ ਨਾਲ ...

ਪੂਰੀ ਖ਼ਬਰ »

ਨਾਨੋਵਾਲ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ- ਬਲਬੀਰ ਸਿੰਘ ਰਾਮਗੜ੍ਹ ਬਣੇ ਪ੍ਰਧਾਨ

ਖਮਾਣੋਂ, 2 ਜੁਲਾਈ (ਜੋਗਿੰਦਰ ਪਾਲ)-ਦੀ ਨਾਨੋਵਾਲ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੁਸਾਇਟੀ ਦੀ ਹੋਈ ਚੋਣ ਮੀਟਿੰਗ ਦੌਰਾਨ ਬਲਬੀਰ ਸਿੰਘ ਰਾਮਗੜ੍ਹ ਨੂੰ ਸਰਬਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਰਾਜਿੰਦਰ ਸਿੰਘ ਰਾਮਗੜ੍ਹ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਵਸਤੂਆਂ ਦੀ ਵਿਕਰੀ ਅਤੇ ਵਰਤੋਂ ਰੋਕਣ ਸੰਬੰਧੀ ਕੀਤਾ ਜਾਗਰੂਕ

ਖਮਾਣੋਂ, 2 ਜੁਲਾਈ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਕਰਮਚਾਰੀਆਂ ਵਲੋਂ ਐਨ.ਜੀ.ਟੀ. ਅਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਆਦੇਸ਼ਾਂ ਅਨੁਸਾਰ ਕਾਰਜ ਸਾਧਕ ਅਫ਼ਸਰ ਸੰਗੀਤ ਕੁਮਾਰ ਦੀ ਅਗਵਾਈ ਹੇਠ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ ਤੋਂ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਰਵਾਇਆ ਜਾਣੂ

ਬਸੀ ਪਠਾਣਾਂ, 2 ਜੁਲਾਈ (ਚੰਨਪ੍ਰੀਤ ਪਨੇਸਰ, ਐਚ.ਐਸ. ਗੌਤਮ)-ਝੋਨੇ ਦੀ ਚੱਲ ਰਹੀ ਲੁਆਈ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਥੇਬੰਦੀ ਦੇ ਆਗੂਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ...

ਪੂਰੀ ਖ਼ਬਰ »

ਭਗਵਾਨ ਜਗਨ ਨਾਥ ਰੱਥ ਯਾਤਰਾ ਦੇ ਸੰਬੰਧ ਵਿਚ ਪ੍ਰਭਾਤ ਫੇਰੀ ਕੱਢੀ

ਮੰਡੀ ਗੋਬਿੰਦਗੜ੍ਹ, 2 ਜੁਲਾਈ (ਮੁਕੇਸ਼ ਘਈ)-ਇੰਟਰਨੈਸ਼ਨਲ ਕਿ੍ਸ਼ਨਾ ਭਾਵਨਾ ਅੰਮਿ੍ਤ ਸੰਘ ਚੰਡੀਗੜ੍ਹ ਅਤੇ ਇਸਕੋਨ ਫ਼ੈਸਟੀਵਲ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਭਗਵਾਨ ਸ੍ਰੀ ਜਗਨਨਾਥ ਰਥ ਯਾਤਰਾ ਦੇ ਸਬੰਧ ਵਿਚ ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸ਼ਾਸਤਰੀ ਨਗਰ ...

ਪੂਰੀ ਖ਼ਬਰ »

ਸਕੂਲ ਖੁੱਲ੍ਹਣ 'ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੇ ਵੱਖ-ਵੱਖ ਸਕੂਲਾਂ ਦੀ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਸਰਕਾਰੀ ਹਾਈ ਸਕੂਲ ਲਟੌਰ, ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਆਧੁਨਿਕ ਤਕਨੀਕਾਂ ਨਾਲ ਗੋਡਿਆਂ ਦਾ ਹੋ ਰਿਹਾ ਹੈ ਸਫਲ ਇਲਾਜ

ਬੀਜਾ, 2 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ ਸ਼ਹਿਰ ਦੇ ਇੱਕ 85 ਸਾਲਾਂ ਦੇ ਬਜ਼ੁਰਗ ਨੂੰ ਕੁਲਾਰ ਹਸਪਤਾਲ ਬੀਜਾ ਤੋਂ ਨਵੀਂ ਜ਼ਿੰਦਗੀ ਮਿਲੀ ਜੋ ਪਿਛਲੇ 15 ਸਾਲਾਂ ਤੋਂ ਗੋਡਿਆਂ ਦੀ ਬਿਮਾਰੀ ਤੋਂ ਪੀੜਤ ਸੀ¢ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ...

ਪੂਰੀ ਖ਼ਬਰ »

'ਆਪ' ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ-ਵਿਧਾਇਕ ਹੈਪੀ

ਬਸੀ ਪਠਾਣਾਂ, 2 ਜੁਲਾਈ (ਚੰਨਪ੍ਰੀਤ ਪਨੇਸਰ)-ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕਰਦੇ ਹੋਏ ਕਿਹਾ ਕਿ ਪਿਛਲੀ ਸਰਕਾਰਾਂ ਚੋਣਾ ਦੌਰਾਨ ਵਡੇ ਵਾਅਦੇ ਕਰਦੀ ਸੀ | ਵਾਅਦੇ ਪੂਰੇ ਹੁੰਦੇ-ਹੁੰਦੇ ਪੰਜ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ 'ਚ 50 ਫ਼ੀਸਦੀ ਵੀ ਹਾਜ਼ਰ ਨਹੀ ਹੋਏ ਬੱਚੇ

ਮੰਡੀ ਗੋਬਿੰਦਗੜ੍ਹ, 2 ਜੁਲਾਈ (ਮੁਕੇਸ਼ ਘਈ)-ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮੁੜ ਸਕੂਲ ਖੁੱਲ੍ਹਣੇ ਸ਼ੁਰੂ ਹੋ ਗਏ ਹਨ | 1 ਜੁਲਾਈ ਤੋਂ ਸਰਕਾਰੀ ਸਕੂਲ ਖੁੱਲ੍ਹ ਗਏ ਹਨ ਜਦੋਂਕਿ ਪ੍ਰਾਈਵੇਟ ਸਕੂਲ ਨਹੀ ਖੁੱਲ੍ਹੇ ਦਿਖਾਈ ਦਿੱਤੇ | ਸਰਕਾਰੀ ਐਲੀਮੈਂਟਰੀ ਸਕੂਲ (ਕੰਨਿਆ) ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਜਖਵਾਲੀ, 2 ਜੁਲਾਈ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਹਰਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ 140 ਵਿਦਿਆਰਥੀ ਇਮਤਿਹਾਨ ਵਿਚ ਬੈਠੇ ਸਨ ਜੋ ਸਾਰੇ ਹੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਉਨ੍ਹਾਂ ...

ਪੂਰੀ ਖ਼ਬਰ »

'ਆਪ' ਸਰਕਾਰ ਨਵੇਂ ਪਟਵਾਰੀਆਂ ਦੀ ਭਰਤੀ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰੇ-ਭੱਲਮਾਜਰਾ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ 'ਚ 118 ਪਟਵਾਰੀ ਹਲਕਿਆਂ 'ਚੋਂ 60 ਹਲਕੇ ਪਟਵਾਰੀਆਂ ਤੋਂ ਸੱਖਣੇ ਹੋਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਪਹਿਲੇ ਪੁਲਿਸ ਹਮਲੇ ਦੀ ਵਰੇ੍ਹਗੰਢ ਮੌਕੇ ਸਮਾਗਮ 4 ਨੂੰ -ਜਥੇਦਾਰ ਪੰਜੋਲੀ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਤੋਂ ਕੇਵਲ 8 ਸਾਲ ਬਾਅਦ 1955 ਵਿਚ 3 ਤੇ 4 ਜੁਲਾਈ ਨੂੰ ਕਾਂਗਰਸ ਦੀ ਸਰਕਾਰ ਵਲੋਂ ਪੰਜਾਬੀ ਸੂਬਾ ਮੋਰਚੇ ਨੂੰ ਕੁਚਲਨ ਦੀ ਮੰਦਭਾਵਨਾ ਅਧੀਨ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ...

ਪੂਰੀ ਖ਼ਬਰ »

ਸੇਵਾ-ਮੁਕਤ ਕਰਮਚਾਰੀ ਅੱਜ ਪਟਿਆਲਾ ਵਿਖੇ ਹੋ ਰਹੀ ਕਨਵੈਨਸ਼ਨ 'ਚ ਪਹੁੰਚਣ-ਖੰਟ

ਸੰਘੋਲ, 2 ਜੁਲਾਈ (ਗੁਰਨਾਮ ਸਿੰਘ ਚੀਨਾ)-ਵੇਰਕਾ ਮਿਲਕ ਫ਼ੈਡ ਦੇ ਮਿਲਕ ਪਲਾਂਟਾਂ ਤੇ ਕੈਟਲਫੀਡ ਪਲਾਂਟਾਂ ਦੇ ਸੇਵਾ ਮੁਕਤ ਕਰਮਚਾਰੀ ਪੈਨਸ਼ਨ ਲਾਗੂ ਕਰਵਾਉਣ ਲਈ ਹਿੰਦੁਸਤਾਨ ਪੱਧਰ ਤੇ ਲੜ੍ਹ ਰਹੀ ਜਥੇਬੰਦੀ ਐਨ.ਏ.ਸੀ ਵਲੋਂ 3 ਜੁਲਾਈ ਨੂੰ ਪਟਿਆਲਾ ਵਿਖੇ ਸ਼ਸੀਲ ਪੈਲੇਸ ...

ਪੂਰੀ ਖ਼ਬਰ »

ਸਾਬਕਾ ਸੰਸਦ ਮੈਂਬਰ ਚੰਦੂਮਾਜਰਾ ਤੇ ਪੰਜੋਲੀ ਨੇ ਭਾਈ ਰਵਿੰਦਰ ਸਿੰਘ ਖ਼ਾਲਸਾ ਨਾਲ ਕੀਤਾ ਦੁੱਖ ਸਾਂਝਾ

ਅਮਲੋਹ, 2 ਜੁਲਾਈ (ਕੇਵਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਦੀ ਧਰਮ ਪਤਨੀ ਗੁਰਵਿੰਦਰ ਕੌਰ ਦੇ ਦਿਹਾਂਤ ਤੇ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਖਨਿਆਣ ਵਿਖੇ ਸਾਬਕਾ ਸਾਂਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਚੋਰੀ ਦੇ 3 ਮੋਬਾਈਲਾਂ ਸਮੇਤ ਨੌਜਵਾਨ ਕਾਬੂ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਨੌਜਵਾਨ ਨੂੰ ਚੋਰੀ ਦੇ ਤਿੰਨ ਮੋਬਾਈਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ ਇੰਸਪੈਕਟਰ ਸੰਦੀਪ ਸਿੰਘ ਨੇ ...

ਪੂਰੀ ਖ਼ਬਰ »

ਭਾਜਪਾ ਦਾ ਸਾਥ ਦੇ ਕੇ ਸੁਖਬੀਰ ਬਾਦਲ, ਚੰਦੂਮਾਜਰਾ ਅਤੇ ਭੂੰਦੜ ਨੇ ਕੌਮ ਨਾਲ ਵੱਡਾ ਧ੍ਰੋਹ ਕੀਤਾ-ਦੁੱਲਵਾਂ

ਖਮਾਣੋਂ, 2 ਜੁਲਾਈ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਯੂਥ ਆਗੂ ਗੁਰਪ੍ਰੀਤ ਸਿੰਘ ਦੁੱਲਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਭਾਰਤੀ ਜਨਤਾ ਪਾਰਟੀ ਨੂੰ ਬਿਨਾਂ ਸ਼ਰਤ ਰਾਸ਼ਟਰਪਤੀ ਚੋਣ 'ਚ ਸਮਰਥਨ ਦੇ ਕੇ ਕੌਮ ਨਾਲ ਬਹੁਤ ਵੱਡਾ ਧ੍ਰੋਹ ...

ਪੂਰੀ ਖ਼ਬਰ »

ਬੱਚੀ ਅਗਵਾ ਕਰਨ ਦੀ ਕੀਤੀ ਅਸਫ਼ਲ ਕੋਸ਼ਿਸ਼

ਅਮਲੋਹ, 2 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਨਾਭਾ ਰੋਡ 'ਤੇ ਸਥਿਤ ਬਾਜੀਗਰ ਬਸਤੀ ਤੋਂ ਇਕ 12 ਸਾਲ ਦੀੇ ਬੱਚੀ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਬਸਤੀ ਦੇ ਵਸਨੀਕਾਂ ਵਲੋਂ ...

ਪੂਰੀ ਖ਼ਬਰ »

ਰਾਸ਼ਟਰਪਤੀ ਦੀ ਚੋਣ 'ਚ ਦਰੋਪਦੀ ਮੁਰਮੂ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਹਮਾਇਤ ਕਰਨ ਦਾ ਫ਼ੈਸਲਾ ਸਹੀ-ਮਛਰਾਈ, ਵਿਰਕ, ਭੜੀ

ਅਮਲੋਹ, 2 ਜੁਲਾਈ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਦੀ ਚੋਣ ਲਈ ਐਨ.ਡੀ.ਏ. ਦੇ ਉਮੀਦਵਾਰ ਦਰੋਪਦੀ ਮੁਰਮੂ ਨੂੰ ਹਮਾਇਤ ਕੀਤੇ ਜਾਣ ਦੇ ਐਲਾਨ ਦਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬੱਚੀ ਅਗਵਾ ਕਰਨ ਦੀ ਕੀਤੀ ਅਸਫ਼ਲ ਕੋਸ਼ਿਸ਼

ਅਮਲੋਹ, 2 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਨਾਭਾ ਰੋਡ 'ਤੇ ਸਥਿਤ ਬਾਜੀਗਰ ਬਸਤੀ ਤੋਂ ਇਕ 12 ਸਾਲ ਦੀੇ ਬੱਚੀ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਬਸਤੀ ਦੇ ਵਸਨੀਕਾਂ ਵਲੋਂ ...

ਪੂਰੀ ਖ਼ਬਰ »

ਇਕ ਵਾਰ ਵਰਤੋਂ ਯੋਗ ਪਲਾਸਟਿਕ ਦੀ ਵਿਕਰੀ ਤੇ ਵਰਤੋਂ ਸੰਬੰਧੀ ਟੀਮਾਂ ਨੇ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)-ਸਰਕਾਰ ਵਲੋਂ ਇਕ ਵਾਰ ਵਰਤੋਂ 'ਚ ਆਉਣ ਵਾਲੀਆਂ ਪਲਾਸਟਿਕ ਤੋਂ ਬਣੀਆਂ ਵੱਖ-ਵੱਖ ਵਸਤੂਆਂ ਦੀ ਵਰਤੋਂ 'ਤੇ ਲਗਾਈ ਪੂਰਨ ਪਾਬੰਦੀ ਤੋਂ ਬਾਅਦ ਜ਼ਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਤਾਰ ਚੈਕਿੰਗਾਂ ਕੀਤੀਆਂ ਜਾ ...

ਪੂਰੀ ਖ਼ਬਰ »

ਟਰਾਂਸਪੋਰਟ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਮੰਡੀ ਗੋਬਿੰਦਗੜ੍ਹ, 2 ਜੁਲਾਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਵਲੋਂ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਅਗਵਾਈ ਹੇਠ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਇਕ ਮੰਗ ਪੱਤਰ ਦੇ ਕੇ ਟਰਾਂਸਪੋਰਟ ਨਗਰ ਵਿਚ ਆ ਰਹੀਆਂ ...

ਪੂਰੀ ਖ਼ਬਰ »

ਸ਼ਟਰਿੰਗ ਸਟੋਰ ਤੋਂ ਲੱਖਾਂ ਦੀਆਂ ਸਟੀਲ ਪਲੇਟਾਂ ਚੋਰੀ

ਖਮਾਣੋਂ, 2 ਜੁਲਾਈ (ਜੋਗਿੰਦਰ ਪਾਲ)-ਖਮਾਣੋਂ ਵਿਖੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਇਸੇ ਲੜੀ ਅਧੀਨ ਸ਼ੈਲਰ ਦੇ ਨਜ਼ਦੀਕ ਕਮਲ ਸ਼ਟਰਿੰਗ ਸਟੋਰ ਵਿਖੇ ਚੋਰ ਲਗਪਗ 7 ਲੱਖ ਰੁਪਏ ਦੀ ਕੀਮਤ ਦੀਆਂ ਲੈਂਟਰ ਵਾਲੀਆਂ ਸਟੀਲ ਦੀਆਂ ਪਲੇਟਾਂ ਚੋਰੀ ਕਰਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX