ਤਾਜਾ ਖ਼ਬਰਾਂ


ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  4 minutes ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  17 minutes ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  22 minutes ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  53 minutes ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  58 minutes ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 1 hour ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 2 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 2 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 2 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 3 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 3 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 3 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 3 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 4 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 5 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 5 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 6 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ। -ਟਾਫਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਆਈ.ਜੀ. ਬਾਰਡਰ ਰੇਂਜ ਅੰਮਿ੍ਤਸਰ ਮੋਹਨੀਸ਼ ਚਾਵਲਾ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਫੜੇ ਨਸ਼ਾ ਤਸਕਰਾਂ ਦਾ ਕੀਤਾ ਖ਼ੁਲਾਸਾ

ਗੁਰਦਾਸਪੁਰ, 2 ਜੁਲਾਈ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ (ਦੀਨਾਨਗਰ) ਪੁਲਿਸ ਵਲੋਂ ਨਸ਼ੇ ਦੀ ਇਕ ਭਾਰੀ ਖੇਪ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਇਸ ਦੇ ਨਾਲ ਚਾਰ ਦੋਸ਼ੀ ਵੀ ਫੜੇ ਹਨ | ਇਹ ਪ੍ਰਗਟਾਵਾ ਆਈ.ਜੀ. ਬਾਰਡਰ ਰੇਂਜ ਅੰਮਿ੍ਤਸਰ ਮੋਹਨੀਸ ਚਾਵਲਾ ਨੇ ਜ਼ਿਲ੍ਹਾ ਹੈੱਡ ਕੁਆਟਰ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਇਕ ਵਿਸ਼ੇਸ਼ ਪੱਤਰਕਾਰ ਵਾਰਤਾ ਦੌਰਾਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਐੱਸ.ਪੀ. ਗੁਰਦਾਸਪੁਰ ਹਰਜੀਤ ਸਿੰਘ, ਐੱਸ.ਐੱਚ.ਓ. ਪੁਲਿਸ ਥਾਣਾ ਦੀਨਾਨਗਰ ਕਪਿਲ ਕੌਂਸਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਆਈ.ਜੀ. ਬਾਰਡਰ ਰੇਂਜ ਅੰਮਿ੍ਤਸਰ ਮੋਹਨੀਸ ਚਾਵਲਾ ਨੇ ਦੱਸਿਆ ਕਿ ਦੀਨਾਨਗਰ ਪੁਲਿਸ ਵਲੋਂ ਪਿਛਲੇ ਦਿਨੀਂ 17 ਕਿੱਲੋਗ੍ਰਾਮ ਹੈਰੋਇਨ ਅਤੇ ਤਸਕਰੀ ਲਈ ਵਰਤੀਆਂ ਜਾ ਰਹੀਆਂ ਦੋ ਗੱਡੀਆਂ ਵੀ ਜ਼ਬਤ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚਾਰ ਦੋਸ਼ੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਜਦ ਕਿ ਇਕ ਮੁੱਖ ਦੋਸ਼ੀ ਅਜੇ ਫ਼ਰਾਰ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਚਾਰ ਦੋਸ਼ੀ ਤਰਨਤਾਰਨ ਜ਼ਿਲੇ੍ਹ ਨਾਲ ਸਬੰਧ ਰੱਖਦੇ ਹਨ | ਉਨ੍ਹਾਂ ਦੱਸਿਆ ਕਿ ਇਸ ਵਾਰ ਇਹ ਫੜੇ ਗਏ ਦੋਸ਼ੀ ਸੁੰਦਰਬਨੀ ਖੇਤਰ ਵਿਚ ਪਹੁੰਚੇ ਦੱਸੇ ਪਤੇ 'ਤੇ ਸੰਪਰਕ ਕਰਨ ਤੇ ਉਹ ਵਿਅਕਤੀ ਇਨ੍ਹਾਂ ਕੋਲੋਂ ਗੱਡੀਆਂ ਲੈ ਗਿਆ ਅਤੇ ਗੱਡੀਆਂ ਦੇ ਡੈਸ਼ ਬੋਰਡ ਵਿਚ ਤਕਨੀਕ ਨਾਲ ਹੈਰੋਇਨ ਫਿੱਟ ਕਰ ਦਿੱਤੀ, ਜੋ ਕਿ ਪੁਲਿਸ ਨੇ ਗੱਡੀਆਂ ਦੀ ਡੈਸ਼ ਬੋਰਡ ਵਿਚੋਂ ਤਲਾਸ਼ੀ ਦੌਰਾਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਦੋਨੋਂ ਜ਼ਿਲਿ੍ਹਆਂ ਦੀ ਪੁਲਿਸ ਵਲੋਂ ਵਧੀਆ ਕਾਰਗੁਜ਼ਾਰੀ ਕਰਦਿਆਂ ਹੋਇਆਂ ਕਰੀਬ 5 ਅਜਿਹੇ ਮਾਮਲੇ ਫੜੇ ਹਨ | ਜਿਨ੍ਹਾਂ ਵਿਚੋਂ ਸੁਜਾਨਪੁਰ ਤੋਂ ਕਰੀਬ 10 ਕਿੱਲੋ 80 ਗਰਾਮ ਹੈਰੋਇਨ ਅਤੇ ਇਕ ਟਰੱਕ ਨੰਬਰ-ਪੀ.ਬੀ. 11-ਸੀ.ਜੇ. 0731, ਸ਼ਾਹਪੁਰ ਕੰਡੀ ਤੋਂ ਦੋ ਕਿੱਲੋ ਹੈਰੋਇਨ, ਇਕ ਦੇਸੀ ਕੱਟਾ ਪਿਸਟਲ ਅਤੇ ਇਕ ਸਵਿਫ਼ਟ ਕਾਰ, ਸਦਰ ਗੁਰਦਾਸਪੁਰ ਪੁਲਿਸ ਵਲੋਂ ਨਾਕੇ ਦੌਰਾਨ ਇਕ ਕਰੇਟਾ ਗੱਡੀ ਨੰਬਰ ਪੀ.ਬੀ. 02 ਡੀ.ਆਰ 0139 ਅਤੇ ਇਕ ਥਾਰ ਜਿਸ ਦਾ ਨੰਬਰ ਪੀ.ਬੀ. 02 ਈ.ਡੀ. 2731 ਗੱਡੀਆਂ ਫੜੀਆਂ ਗਈਆਂ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੌਰਾਨ ਭਾਵੇਂ ਕਿ ਕੋਈ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ, ਪਰ ਦੋਸ਼ੀਆਂ ਵਲੋਂ ਦੱਸਿਆ ਗਿਆ ਕਿ ਉਹ ਇਨ੍ਹਾਂ ਗੱਡੀਆਂ ਦਾ ਪ੍ਰਯੋਗ ਨਸ਼ਾ ਤਸਕਰੀ ਲਈ ਕਰਦੇ ਸਨ | ਉਨ੍ਹਾਂ ਦੱਸਿਆ ਕਿ ਦੀਨਾਨਗਰ ਵਲੋਂ ਉਪਰੋਕਤ ਮਾਮਲਾ ਜੋ ਪਿਛਲੇ ਦਿਨੀਂ ਫੜਿਆ ਗਿਆ ਹੈ ਅਤੇ ਇਕ ਹੋਰ ਵੱਡੀ ਸਫਲਤਾ ਕੱਥੂਨੰਗਲ ਤੋਂ ਹੈ, ਜਿਸ ਦੌਰਾਨ 21 ਕਿੱਲੋ 70 ਗ੍ਰਾਮ ਹੈਰੋਇਨ ਅਤੇ 38 ਲੱਖ ਡਰੱਗ ਰਾਸ਼ੀ ਵੀ ਬਰਾਮਦ ਕੀਤੀ ਗਈ |

ਬੇਰਿੰਗ ਪ੍ਰਬੰਧਕ ਕਮੇਟੀ ਵਲੋਂ ਪਿ੍ੰ. ਡਾ. ਐਡਵਰਡ ਮਸੀਹ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ ਕਰਵਾਇਆ

ਬਟਾਲਾ, 2 ਜੁਲਾਈ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਦੀ ਪ੍ਰਬੰਧਕ ਕਮੇਟੀ ਤੇ ਕਾਲਜ ਐਸੋਸੀਏਸ਼ਨ (ਬੁੱਕਾ) ਵਲੋਂ ਕਾਲਜ ਦੇ ਪਿੰ੍ਰਸੀਪਲ ਡਾ. ਐਡਵਰਡ ਮਸੀਹ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ ਚੇਅਰਮੈਨ ਰਾਈਟ ਰੈਵ. ਡਾ. ਪੀ.ਕੇ. ਸਾਮੰਤਾ ਰਾਓ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟ ਬੇਸਿਕ ਨਤੀਜਿਆਂ 'ਚੋਂ ਫਿਰ ਕਰਵਾਈ ਬੱਲੇ-ਬੱਲੇ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)¸ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਪੋਸਟ ਬੇਸਿਕ ਪਹਿਲਾ ਸਾਲ ਦੇ ਨਤੀਜੇ ਵਿਚ ਇਸ ਵਾਰ ਫਿਰ ਤੋਂ ਮਾਈ ਭਾਗੋ ਕਾਲਜ ਦੀ ਹਰਮਨਪ੍ਰੀਤ ਕੌਰ ਅਤੇ ਹਰਵਿੰਦਰ ਕੌਰ ਨੇ ਪੰਜਾਬ 'ਚੋਂ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਅਦਾਲਤ ਵਲੋਂ ਨਸ਼ੇ ਦੇ ਮਾਮਲੇ 'ਚ ਇਕ ਵਿਅਕਤੀ ਨੰੂ ਇਕ ਲੱਖ ਰੁਪਏ ਜੁਰਮਾਨਾ ਤੇ 10 ਸਾਲ ਦੀ ਕੈਦ

ਗੁਰਦਾਸਪੁਰ, 2 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਥਾਣਾ ਸਿਟੀ ਦੀ ਪੁਲਿਸ ਵਲੋਂ ਮਈ 2019 ਨੰੂ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਸੀ | ਜਿਸ ਨੰੂ ਅੱਜ ਗੁਰਦਾਸਪੁਰ ਦੀ ਮਾਣਯੋਗ ਅਦਾਲਤ ਵਲੋਂ ਦੋਸ਼ੀ ...

ਪੂਰੀ ਖ਼ਬਰ »

ਕਰਾਫਟ ਇੰਸਟਰੱਕਟਰ ਟਰੇਨਿੰਗ ਕੋਰਸਾਂ ਦੀ ਦੇਸ਼ ਪੱਧਰੀ ਸਾਂਝੀ ਪ੍ਰਵੇਸ਼ ਪ੍ਰੀਖਿਆ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਅੱਜ

ਬਟਾਲਾ, 2 ਜੁਲਾਈ (ਕਾਹਲੋਂ)-ਡਾਇਰੈਕਟਰ ਜਨਰਲ ਟਰੇਨਿੰਗ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਾਫਟ ਇੰਸਟਰਕਟਰ ਸੇਵਾਵਾਂ ਦੀ ਪ੍ਰਾਪਤੀ ਲਈ ਹੁਣ ਕਰਾਫਟ ਇੰਸਟਰੱਕਟਰ ਟਰੇਨਿੰਗ ਕੋਰਸ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਸ ਮੰਤਵ ਲਈ ਹੁਣ ਤਕਨੀਕੀ ਸਿੱਖਿਆ ਅਤੇ ...

ਪੂਰੀ ਖ਼ਬਰ »

ਲੁਟੇਰਿਆਂ ਨੇ ਇਕ ਵਿਅਕਤੀ ਕੋਲੋਂ 15 ਹਜ਼ਾਰ ਰੁਪਏ ਤੇ ਮੋਬਾਈਲ ਫੋਨ ਖੋਹਿਆ

ਧਾਰੀਵਾਲ, 2 ਜੁਲਾਈ (ਰਮੇਸ਼ ਨੰਦਾ)-ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਵਿਅਕਤੀ ਕੋਲੋਂ 15 ਹਜ਼ਾਰ ਰੁਪਏ ਅਤੇ ਇਕ ਮੋਬਾਇਲ ਫੋਨ ਖੋਹ ਲਿਆ | ਪੀੜਤ ਚੰਦਰ ਮੋਹਣ ਪੁੱਤਰ ਦੇਵ ਰਾਜ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਹ ਆੜ੍ਹਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਇਫਟੂ ਨੇ ਕਿਰਤ ਕਾਨੰੂਨਾਂ ਵਿਚ ਸੋਧਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਗੁਰਦਾਸਪੁਰ, 2 ਜੁਲਾਈ (ਪੰਕਜ ਸ਼ਰਮਾ)-ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਵਲੋਂ ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਕੁਮਾਰ ਅਤੇ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਵਿਖੇ ਵਿਸ਼ਾਲ ਰੈਲੀ ਕਰਕੇ ਕਿਰਤ ਕਾਨੰੂਨਾਂ ਵਿਚ ਸੋਧਾਂ ਦੇ ਵਿਰੋਧ 'ਚ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ, 2 ਜੁਲਾਈ (ਪੰਕਜ ਸ਼ਰਮਾ)-ਅੱਜ ਸਵੇਰੇ ਕਾਹਨੰੂਵਾਨ ਰੇਲਵੇ ਫਾਟਕ ਵਿਖੇ ਰੇਲ ਗੱਡੀ ਹੇਠ ਆ ਕੇ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਕਾਹਨੰੂਵਾਨ ਰੇਲਵੇ ਫਾਟਕ ਵਿਖੇ ਪਠਾਨਕੋਟ ਤੋਂ ਅੰਮਿ੍ਤਸਰ ਜਾਣ ਵਾਲੀ ਪੈਸੇਂਜਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਵਣ ਮਹਾਂਉਤਸਵ ਮਨਾਇਆ

ਬਟਾਲਾ, 2 ਜੁਲਾਈ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ, ਜਿਸ ਵਿਚ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ | ਕਾਲਜ ਪਿ੍ੰ. ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ...

ਪੂਰੀ ਖ਼ਬਰ »

ਜੇ.ਯੂ.ਐੱਸ.ਐੱਸ. ਮੈਮੋਰੀਅਲ ਸਕੂਲ ਸੇਖਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 2 ਜੁਲਾਈ (ਕਾਹਲੋਂ)-ਜੇ.ਯੂ.ਐੱਸ.ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਦਾ ਨਤੀਜਾ ਹਮੇਸ਼ਾ ਦੀ ਤਰ੍ਹਾਂ ਸ਼ਾਨਦਾਰ ਰਿਹਾ | ਪਿ੍ੰਸੀਪਲ ਸਿਮਰਜੀਤ ਕੌਰ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਪ੍ਰਾਪਤ ਕੀਤੇ | ਇਸ ਨਤੀਜੇ ਵਿਚ ...

ਪੂਰੀ ਖ਼ਬਰ »

ਮੈਥੋਡਿਸਟ ਕੋ-ਐਜੂ. ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ 'ਚ ਮਾਰੀਆਂ ਮੱਲਾਂ

ਬਟਾਲਾ, 2 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਬਟਾਲਾ ਦੇ ਮੈਥੋਡਿਸਟ ਕੋ: ਐਜੂ: ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਮੈਨੇਜਰ ਮੈਡਮ ਪ੍ਰੋਮਿਲਾ ਇਲਿਆਸ ...

ਪੂਰੀ ਖ਼ਬਰ »

'ਆਪ' ਆਗੂ ਸਮਸ਼ੇਰ ਸਿੰਘ ਸੀਨੀਅਰ ਆਗੂਆਂ ਨੂੰ ਰੰਜਿਸ਼ ਤੌਰ 'ਤੇ ਕਰ ਰਿਹੈ ਬਦਨਾਮ–ਇੰਜੀ: ਰਿਆੜ

ਪੁਰਾਣਾ ਸ਼ਾਲਾ, 2 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਦਨ ਇਜਲਾਸ 'ਚ ਦਿੱਤੇ ਬਿਆਨਾਂ ਵਿਚ ਕਿਹਾ ਕਿ ਹਾਰੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਪਿੰਡਾਂ ਦੇ ਸਰਵਪੱਖੀ ਵਿਕਾਸ ਦੀ ਕੋਈ ਵੀ ਗਰਾਂਟ ਨਹੀਂ ਵੰਡ ਸਕਦੇ ਅਤੇ ਨਾ ਹੀ ਪਿੰਡਾਂ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਹਰ ਵਰਗ ਨੂੰ 300 ਯੂਨਿਟ ਮੁਫ਼ਤ ਮਿਲਣ ਨਾਲ ਵਿਰੋਧੀਆਂ ਦੇ ਮੂੰਹ ਹੋਏ ਬੰਦ : ਬਲਬੀਰ ਪੰਨੰੂ

ਅਲੀਵਾਲ, 2 ਜੁਲਾਈ (ਸੁੱਚਾ ਸਿੰਘ ਬੁਲੋਵਾਲ)-ਪੰਜਾਬ 'ਚ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ 'ਆਪ' ਦੀ ਸਰਕਾਰ ਬਣਨ 'ਤੇ ਸੂਬੇ ਦੇ ਹਰ ਵਰਗ ਨੂੰ ਮਹੀਨੇ ਦੇ ਬਿਜਲੀ ਦੇ 300 ਯੂਨਿਟ ਮੁਆਫ ਹੋਣਗੇ ਅਤੇ ਸਾਰੇ ਵਰਗਾਂ ਦੇ ...

ਪੂਰੀ ਖ਼ਬਰ »

ਡਬਲਯੂ.ਡਬਲਯੂ.ਈ.ਸੀ. ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ-ਚਾਹਲ

ਗੁਰਦਾਸਪੁਰ, 2 ਜੁਲਾਈ (ਆਰਿਫ਼)-ਡਬਲਯੂ.ਡਬਲਯੂ.ਈ.ਸੀ. ਵਲੋਂ ਆਸਟ੍ਰੇਲੀਆ, ਕੈਨੇਡਾ ਦੇ ਰਿਕਾਰਡ ਤੋੜ ਟੂਰਿਸਟ ਅਤੇ ਸਟੱਡੀ ਵੀਜ਼ਾ ਲਗਵਾਏ ਜਾਣ ਕਰਕੇ, ਇਹ ਸੰਸਥਾ ਇਮੀਗ੍ਰੇਸ਼ਨ ਦੇ ਖੇਤਰ ਵਿਚ ਲਗਾਤਾਰ ਸਫ਼ਲਤਾ ਪ੍ਰਾਪਤ ਕਰ ਰਹੀ ਹੈ | ਇਸ ਸਬੰਧੀ ਡਬਲਯੂ.ਡਬਲਯੂ.ਈ.ਸੀ. ਦੇ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ 8ਵੀਂ, 9ਵੀਂ, 10ਵੀਂ ਵਿਚ ਦਾਖ਼ਲਾ ਸ਼ੁਰੂ

ਗੁਰਦਾਸਪੁਰ, 2 ਜੁਲਾਈ (ਆਰਿਫ਼)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿਚ ਅੱਠਵੀਂ ਤੋਂ ਦਸਵੀਂ ਜਮਾਤ ਦੇ ਨਵੇਂ ਸੈਸ਼ਨ ਦੇ ਬੈਚ ਸ਼ੁਰੂ ਹੋ ਗਏ ਹਨ | ਸੰਸਥਾ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ਦੇ 8ਵੀਂ, 9ਵੀਂ, 10ਵੀਂ ਦੇ ਵਿਦਿਆਰਥੀਆਂ ਨੰੂ ...

ਪੂਰੀ ਖ਼ਬਰ »

ਗੋਲਡਨ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 2 ਜੁਲਾਈ (ਆਰਿਫ਼)-ਗੋਲਡਨ ਕਾਲਜ ਆਫ਼ ਐਜੂਕੇਸ਼ਨ ਹਨੰੂਮਾਨ ਚੌਂਕ ਗੁਰਦਾਸਪੁਰ ਦਾ ਬੀ.ਐੱਡ. 2020-22 ਤੀਜੇ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਜੀ.ਐਨ.ਡੀ.ਯੂ. ਅੰਮਿ੍ਤਸਰ ਵਲੋਂ ਐਲਾਨੇ ਨਤੀਜਿਆਂ 'ਚੋਂ ਬੇਹੱਦ ਚੰਗੇ ਅੰਕ ਪ੍ਰਾਪਤ ਕੀਤੇ ਹਨ | ਇਨ੍ਹਾਂ ਨਤੀਜਿਆਂ ...

ਪੂਰੀ ਖ਼ਬਰ »

'ਕੀਵੀ ਐਂਡ ਕੰਗਾਰੂ ਸਟੱਡੀਜ਼' ਨੇ ਇਕ ਹੋਰ ਵਿਦਿਆਰਥਣ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਪੂਰਾ

ਗੁਰਦਾਸਪੁਰ, 2 ਜੁਲਾਈ (ਆਰਿਫ਼)-ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਦੇ ਰਹੀ 'ਕੀਵੀ ਐਂਡ ਕੰਗਾਰੂ ਸਟੱਡੀਜ਼' ਲਗਾਤਾਰ ਵੱਖ-ਵੱਖ ਦੇਸ਼ਾਂ ਦੇ ਸਟੱਡੀ ਵੀਜ਼ੇ ਲਗਵਾ ਕੇ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ | ਜ਼ਿਲ੍ਹਾ ਗੁਰਦਾਸਪੁਰ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਛੀਨਾ ਬੇਟ ਦੀ ਹੈਾਡਬਾਲ ਖਿਡਾਰਨ ਦੀ ਪੰਜਾਬ ਪੁਲਿਸ ਵਿਚ ਹੋਈ ਨਿਯੁਕਤੀ

ਪੁਰਾਣਾ ਸ਼ਾਲਾ, 2 ਜੁਲਾਈ (ਅਸ਼ੋਕ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨਾ ਬੇਟ ਦੀ ਹੈਾਡਬਾਲ ਖਿਡਾਰਨ ਜੋ ਚਾਰ ਵਾਰ ਰਾਜ ਪੱਧਰੀ ਖੇਡ ਟੂਰਨਾਮੈਂਟ ਵਿਚ ਖੇਡਣ ਵਾਲੀ ਹੋਣਹਾਰ ਵਿਦਿਆਰਥਣ ਗੀਤਾ ਦੇਵੀ ਪੁੱਤਰੀ ਸੁਭਾਸ਼ ਸਿੰਘ ਦੀ ਖੇਡਾਂ ਵਿਚ ਚੰਗੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਆਮ ਆਦਮੀ ਪਾਰਟੀ ਸਰਕਾਰ ਤੋਂ ਵਾਅਦਾ ਪੂਰਾ ਕਰਨ ਦੀ ਕੀਤੀ ਮੰਗ

ਕਾਦੀਆਂ, 2 ਜੁਲਾਈ (ਕੁਲਵਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਕਾਹਨੂੰਵਾਨ ਦੀ ਮੀਟਿੰਗ ਅੱਡਾ ਕੋਟ ਟੋਡਰ ਮੱਲ ਵਿਖੇ ਡਾ. ਦਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ. ਦਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ...

ਪੂਰੀ ਖ਼ਬਰ »

ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ 'ਚ ਮਨਾਇਆ ਡਾਕਟਰ ਦਿਵਸ

ਬਟਾਲਾ, 2 ਜੁਲਾਈ (ਹਰਦੇਵ ਸਿੰਘ ਸੰਧੂ)-ਅੱਜ ਡਾਕਟਰ ਦਿਵਸ ਨੂੰ ਮੁੱਖ ਰੱਖਦਿਆਂ ਇਨਰਵੀਲ ਕਲੱਬ ਬਟਾਲਾ ਵਲੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਘ ਤੇ ਸਮੁੱਚੇ ਡਾਕਟਰਾਂ ਦੇ ਸਹਿਯੋਗ ਨਾਲ ਡਾਕਟਰ ਦਿਵਸ 'ਤੇ ...

ਪੂਰੀ ਖ਼ਬਰ »

-ਮਾਮਲਾ ਡਾਕਟਰ ਵਲੋਂ ਵਰਤੀ ਅਣਗਹਿਲੀ ਕਾਰਨ ਸਰਕਾਰੀ ਅਧਿਆਪਕਾ ਦੀ ਹੋਈ ਮੌਤ ਦਾ- ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ

ਗੁਰਦਾਸਪੁਰ, 2 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅੱਜ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਜੇ.ਪੀ.ਐਮ.ਓ. ਦਫ਼ਤਰ ਵਿਖੇ ਗੁਰਦਾਸਪੁਰ ਦੇ ਭਾਟੀਆ ਹਸਪਤਾਲ ਵਿਖੇ ਪਿੱਤੇ ਦੀ ਪੱਥਰੀ ਦਾ ਆਪ੍ਰੇਸ਼ਨ ਕਰਵਾਉਣ ਆਈ ਮਹਿਲਾ ...

ਪੂਰੀ ਖ਼ਬਰ »

ਭਾਈ ਗੁਰਦਾਸ ਮਾਡਲ ਸਕੂਲ ਭਗਵਾਨਪੁਰ ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਕੋਟਲੀ ਸੂਰਤ ਮੱਲੀ, 2 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ 'ਚ ਭਾਈ ਗੁਰਦਾਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸੰਸਥਾ ਦੇ ਪਿ੍ੰਸੀਪਲ ਸਤਨਾਮ ਸਿੰਘ ਨੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਮੰਗ ਪੂਰੀ ਹੋਣ 'ਤੇ ਫਤਹਿਗੜ੍ਹ ਚੂੜੀਆਂ 'ਚ ਧਾਰਮਿਕ ਸਮਾਗਮ ਕਰਵਾਇਆ

ਫਤਹਿਗੜ੍ਹ ਚੂੜੀਆਂ, 2 ਜੁਲਾਈ (ਧਰਮਿੰਦਰ ਸਿੰਘ ਬਾਠ)-ਆਪਣੀ ਮੰਗ 2500 ਰੁਪਏ ਭੱਤਾ ਪੱਕਾ ਹੋਣ ਦੀ ਖੁਸ਼ੀ ਵਿਚ ਆਸ਼ਾ ਵਰਕਰਜ਼ ਫਸੀਲੀਟੇਟਰ ਯੂਨੀਅਨ ਪੰਜਾਬ ਸੀਟੂ ਵਲੋਂ ਫਤਹਿਗੜ੍ਹ ਚੂੜੀਆਂ ਦੇ ਕਲਗੀਧਰ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸੈਨਿਕ ਸਕੂਲ ਸ਼ਹਿਜ਼ਾਦਾ ਖੁਰਦ ਦਾ ਨਤੀਜਾ ਰਿਹਾ ਸ਼ਾਨਦਾਰ

ਡੇਰਾ ਬਾਬਾ ਨਾਨਕ, 2 ਜੁਲਾਈ (ਵਿਜੇ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2021-22 ਲਈ ਐਲਾਨੇ ਗਏ 12ਵੀਂ ਦੇ ਨਤੀਜਿਆਂ 'ਚ ਸੈਨਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਹਿਜਾਦਾ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਕਮਲੇਸ਼ਵਰ ਸਿੱਘ ਬੇਦੀ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸਠਿਆਲੀ ਦੇ ਕਿਸਾਨਾਂ ਦਾ ਜਥਾ ਧਰਨੇ 'ਚ ਸ਼ਾਮਿਲ ਹੋਣ ਲਈ ਰਵਾਨਾ

ਕਾਹਨੂੰਵਾਨ, 2 ਜੁਲਾਈ (ਜਸਪਾਲ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸਠਿਆਲੀ ਦੇ ਕਿਸਾਨਾਂ ਦਾ ਜਥਾ ਦਿੱਲੀ-ਜੰਮੂ-ਕਟੜਾ ਹਾਈਵੇਅ ਦੇ ਸਬੰਧ ਵਿਚ ਲੱਗੇ ਧਰਨੇ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ | ਜ਼ੋਨ ਦੇ ਪ੍ਰਧਾਨ ਗੁਰਮੁੱਖ ਸਿੰਘ ਖਾਨਮਲੱਕ ਨੇ ਦੱਸਿਆ ...

ਪੂਰੀ ਖ਼ਬਰ »

ਰੂਪੋਵਾਲੀ ਵਿਚ ਸਮੂਹ ਨੰਬਰਦਾਰ ਯੂਨੀਅਨ ਦੀ ਮੀਟਿੰਗ

ਕਾਲਾ ਅਫਗਾਨਾ, 2 ਜੂਨ (ਅਵਤਾਰ ਸਿੰਘ ਰੰਧਾਵਾ)-ਆਪਣੀਆਂ ਚਿਰਾਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਸਰਕਾਰ ਦੇ ਕੰਨਾਂ 'ਤੇ ਪਹੁੰਚਾਉਣ ਲਈ ਸਮੂਹ ਨੰਬਰਦਾਰ ਯੂਨੀਅਨ ਦੀ ਇਕ ਜ਼ਰੂਰੀ ਇਕੱਤਰਤਾ ਪਿੰਡ ਰੂਪੋਵਾਲੀ ਵਿਖੇ ਨੰਬਰਦਾਰ ਪਲਵਿੰਦਰ ਸਿੰਘ ਰੂਪੋਵਾਲੀ ਦੇ ਗ੍ਰਹਿ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ 'ਤੇ ਲੱਗ ਰਹੇ ਦੋਸ਼ਾਂ ਦੇ ਮਾਮਲੇ ਨੇ ਲਿਆ ਨਵਾਂ ਮੋੜ

ਪੁਰਾਣਾ ਸ਼ਾਲਾ, 2 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਪਿਛਲੇ ਕੁਝ ਦਿਨਾਂ ਤੋਂ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਅਤੇ 'ਆਪ' ਆਗੂ ਚੰਦਰ ਸ਼ੇਖਰ ਦਰਮਿਆਨ ਚੱਲਦੇ ਆ ਰਹੇ ਆਪਸੀ ਸ਼ਬਦੀ ਕਾਟੋ ਕਲੇਸ਼ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ, ਜਦੋਂ 'ਆਪ' ਆਗੂ ਚੰਦਰ ਸ਼ੇਖਰ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਪਿੰਡ ਸੋਹਲ 'ਚੋਂ 40 ਤੋਲੇ ਸੋਨੇ ਦੇ ਗਹਿਣੇ ਤੇ 3 ਲੱਖ ਰੁਪਏ ਕੀਤੇ ਚੋਰੀ

ਧਾਰੀਵਾਲ, 2 ਜੁਲਾਈ (ਰਮੇਸ਼ ਨੰਦਾ/ਜੇਮਸ ਨਾਹਰ/ਸਵਰਨ ਸਿੰਘ)-ਪਿੰਡ ਸੋਹਲ ਦੇ ਇਕ ਘਰ ਵਿਚੋਂ ਚੋਰਾਂ ਨੇ ਦਿਨ-ਦਿਹਾੜੇ 40 ਤੋਲੇ ਸੋਨੇ ਦੇ ਗਹਿਣੇ ਅਤੇ 3 ਲੱਖ ਰੁਪਏ ਚੋਰੀ ਕਰ ਲਏ | ਗੁਰਦੀਪ ਕੌਰ ਪਤਨੀ ਸੁਖਜਿੰਦਰ ਸਿੰਘ ਵਾਸੀ ਪਿੰਡ ਸੋਹਲ ਨੇ ਦੱਸਿਆ ਕਿ ਉਹ ਆਪਣੇ ਪਤੀ ਦੇ ...

ਪੂਰੀ ਖ਼ਬਰ »

ਲੜਕੀ ਦਾ ਕਤਲ ਕਰਨ ਵਾਲੇ ਪਿਤਾ ਅਤੇ ਦਾਦਾ ਗਿ੍ਫ਼ਤਾਰ

ਫਤਹਿਗੜ੍ਹ ਚੂੜੀਆਂ, 2 ਜੁਲਾਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਪੁਲਿਸ ਵਲੋਂ ਪਿੰਡ ਡਾਲੇਚੱਕ ਵਿਖੇ ਲੜਕੀ ਦਾ ਕਤਲ ਕਰਨ ਵਾਲੇ ਪਿਤਾ ਤੇ ਦਾਦੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਫਤਹਿਗੜ੍ਹ ਚੂੜੀਆਂ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਚੜ੍ਹਦੀ ਕਲਾ ਵਾਲਾ ਪੰਜਾਬ ਅੱਜ ਵੱਡੇ ਨਿਘਾਰ ਵਾਲੇ ਪਾਸੇ ਜਾ ਰਿਹੈ : ਲੋਧੀਨੰਗਲ

ਕਾਲਾ ਅਫਗਾਨਾ, 2 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪੀਰਾਂ-ਪੈਗੰਬਰਾਂ ਅਤੇ ਸੂਰਮਿਆਂ ਦੇ ਨਾਂਅ 'ਤੇ ਜਾਣੀ ਜਾਂਦੀ ਪੰਜਾਬ ਦੀ ਪਵਿੱਤਰ ਧਰਤੀ ਨੂੰ ਸਮਾਜਿਕ ਬੁਰਾਈਆਂ, ਘਾਤਕ ਨਸ਼ਿਆਂ, ਘਟੀਆ ਕਾਇਦੇ-ਕਾਨੂੰਨ, ਬੇਇਨਸਾਫ ਪ੍ਰਸਤ ਜ਼ੰਜੀਰਾਂ ਨੇ ਜਕੜ ਲਿਆ ਹੈ, ਜਿਸ ਕਰ ਕੇ ...

ਪੂਰੀ ਖ਼ਬਰ »

ਵਿਧਾਇਕ ਅਮਰਪਾਲ ਸਿੰਘ ਵਲੋਂ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦਾ ਪ੍ਰਾਸਪੈਕਟ ਜਾਰੀ

ਘੁਮਾਣ, 2 ਜੁਲਾਈ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਚਲਾਈ ਜਾ ਰਹੀ ਵਿੱਦਿਅਕ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ 'ਚ ਇਕ ਸਮਾਗਮ ਕੀਤਾ ਗਿਆ, ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ...

ਪੂਰੀ ਖ਼ਬਰ »

ਕਈ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਸੇਖਵਾਂ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ

ਕਾਦੀਆਂ, 2 ਜੁਲਾਈ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਪੰਡੋਰੀ ਮਈਆ ਸਿੰਘ ਦੇ 25 ਤੋਂ 30 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਆਪ ਵਿਚ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਸੁਖਮਨੀ ਪਬਲਿਕ ਸਕੂਲ ਚਾਕਾਂਵਾਲੀ ਦਾ ਨਤੀਜਾ ਰਿਹਾ ਸ਼ਾਨਦਾਰ

ਡੇਰਾ ਬਾਬਾ ਨਾਨਕ, 2 ਜੁਲਾਈ (ਵਿਜੇ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2021-22 ਲਈ ਐਲਾਨੇ ਗਏ 12ਵੀਂ ਦੇ ਨਤਜਿਆਂ 'ਚ ਸੁਖਮਨੀ ਪਬਲਿਕ ਅਤੇ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਮੈਡਮ ਅਨੀਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੱਢਾ ਖੰਡ ਮਿੱਲ ਦੇ ਸੁਰੱਖਿਆ ਕਰਮਚਾਰੀਆਂ ਨੇ ਆਪਣੀਆਂ ਕੰਪਨੀਆਂ ਖ਼ਿਲਾਫ਼ ਲਗਾਇਆ ਧਰਨਾ

ਹਰਚੋਵਾਲ, 2 ਜੁਲਾਈ (ਰਣਜੋਧ ਸਿੰਘ ਭਾਮ/ਢਿੱਲੋਂ)-ਚੱਢਾ ਖੰਡ ਮਿੱਲ ਕੀੜੀ ਅਫਗਾਨਾ ਵਿਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਵਲੋਂ ਆਪਣੀਆਂ ਕੰਪਨੀਆਂ ਖਿਲਾਫ਼ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੁਰੱਖਿਆ ਕਰਮਚਾਰੀਆਂ ਨੇ ਦੱਸਿਆ ਕਿ ਅਸੀਂ ਦੋ ਪ੍ਰਾਈਵੇਟ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਪਿੰਡ ਨੰਗਲ ਬੁੱਟਰ ਵਿਖੇ ਗੁਰਮਤਿ ਸਮਰ ਕੈਂਪ ਲਗਾਇਆ-ਜਥੇ. ਜੱਸਲ

ਬਟਾਲਾ, 2 ਜੁਲਾਈ (ਕਾਹਲੋਂ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਵਲੋਂ ਪਿੰਡ ਨੰਗਲ ਬੁੱਟਰ ਦੇ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਦਾ ਸਮਰ ਕੈਂਪ ਲਗਾਇਆ ਗਿਆ, ਜਿਸ ਵਿਚ ਕਰੀਬ 22 ਬੱਚਿਆਂ ਨੇ ਸ਼ਮੂਲੀਅਤ ਕੀਤੀ | ਇਸ ਕੈਂਪ ਵਿਚ ਭਾਈ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਗੁੱਜਰਾਂ ਦੇ ਪਸ਼ੂਆਂ ਦੇ ਉਜਾੜੇ ਤੋਂ ਕਿਸਾਨ ਦੁਖੀ

ਪੁਰਾਣਾ ਸ਼ਾਲਾ, 2 ਜੁਲਾਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਬੇਟ ਏਰੀਏ ਅੰਦਰ ਤੇ ਤਿੱਬੜੀ ਕੈਂਟ ਨੇੜੇ ਵਸਦੇ ਗੁੱਜਰਾਂ ਦੇ ਪਸ਼ੂ ਸ਼ਰੇਆਮ ਕਿਸਾਨਾਂ ਦੀਆਂ ਫ਼ਸਲਾਂ ਅਤੇ ਰੁੱਖਾਂ ਨੂੰ ਉਜਾੜ ਰਹੇ ਹਨ | ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਬਿਲਕੁਲ ਧਿਆਨ ਨਹੀਂ ਦੇ ਰਿਹਾ | ...

ਪੂਰੀ ਖ਼ਬਰ »

ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 2 ਜੁਲਾਈ (ਆਰਿਫ਼)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਬੱਬੇਹਾਲੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਚੇਅਰਮੈਨ ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਨੌਜਵਾਨਾਂ ਦੀ ਭਰਤੀ ਰੈਲੀ 1 ਸਤੰਬਰ ਤੋਂ 14 ਸਤੰਬਰ ਤੱਕ–ਹਰਦੇਵ ਸਿੰਘ

ਗੁਰਦਾਸਪੁਰ, 2 ਜੁਲਾਈ (ਆਰਿਫ਼)-ਜ਼ਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਨੌਜਵਾਨਾਂ ਲਈ ਆਰਮੀ ਦੀ ਭਰਤੀ ਰੈਲੀ 1 ਸਤੰਬਰ 2022 ਤੋਂ 14 ਸਤੰਬਰ 2022 ਨੂੰ ਅੰਮਿ੍ਤਸਰ (ਖ਼ਾਸਾ) ਵਿਖੇ ਹੋਣ ਜਾ ਰਹੀ ਹੈ | ਇਹ ਜਾਣਕਾਰੀ ਕੈਂਪ ਇੰਚਾਰਜ ਹਰਦੇਵ ਸਿੰਘ (ਪੀ.ਟੀ.ਆਈ.) ਸੀ-ਪਾਈਟ ਕੈਂਪ ...

ਪੂਰੀ ਖ਼ਬਰ »

ਗੁਰਦਾਸਪੁਰ ਤੋਂ ਮੁਕੇਰੀਆਂ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 2 ਜੁਲਾਈ (ਅਸ਼ੋਕ ਸ਼ਰਮਾ)-ਉੱਤਰ-ਭਾਰਤ ਦੇ ਸਾਰੇ ਹਾਈਵੇ ਛੇ ਮਾਰਗੀ ਅਤੇ ਚਾਰ ਮਾਰਗੀ ਬਣ ਚੁੱਕੇ ਹਨ | ਪਰ ਗੁਰਦਾਸਪੁਰ ਤੇ ਮੁਕੇਰੀਆਂ ਦਾ 22 ਕਿੱਲੋਮੀਟਰ ਦਾ ਟੋਟਾ ਅਜੇ ਤੱਕ ਚਾਰ ਮਾਰਗੀ ਨਹੀਂ ਬਣ ਸਕਿਆ | ਇਸ ਸਬੰਧੀ ਬਲਾਕ ਸੰਮਤੀ ਮੈਂਬਰ ਨੀਲਮ ਵਰਮਾ, ...

ਪੂਰੀ ਖ਼ਬਰ »

ਸੰਤ ਬਾਬਾ ਬਲਵੰਤ ਸਿੰਘ ਅਤੇ ਸੰਤ ਬਾਬਾ ਚਰਨਦਾਸ ਦੀ ਸਾਲਾਨਾ ਬਰਸੀ ਅੱਜ

ਪੁਰਾਣਾ ਸ਼ਾਲਾ, 2 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੋੜਾ ਸਾਹਿਬ ਅਤੇ ਸੰਤ ਬਾਵਾ ਚਰਨਦਾਸ ਕੂਹਲੀ ਕਲਾਂ ਵਾਲਿਆਂ ...

ਪੂਰੀ ਖ਼ਬਰ »

ਅਰਸ਼ ਸੁਪਰ ਸਪੈਸ਼ਲਿਸਟ ਕਲੀਨਿਕ ਦਾ ਉਦਘਾਟਨ ਅੱਜ

ਫਤਹਿਗੜ੍ਹ ਚੂੜੀਆਂ, 2 ਜੁਲਾਈ (ਐਮ.ਐਸ. ਫੁੱਲ)-ਸਥਾਨਕ ਬਾਵਾ ਲਾਲ ਚੌਂਕ ਤਲਾਬ ਵਾਲੇ ਮੰਦਿਰ ਦੇ ਸਾਹਮਣੇ ਨਵੇਂ ਬਣੇ ਅਰਸ਼ ਸੁਪਰ ਸਪੈਸ਼ਲਿਸਟ ਕਲੀਨਿਕ ਦਾ ਉਦਘਾਟਨ ਅੱਜ 3 ਜੁਲਾਈ ਨੂੰ ਸਵੇਰੇ 10 ਵਜੇ ਹੋ ਰਿਹਾ ਹੈ | ਇਸ ਸਬੰਧੀ ਡਾ. ਅਰਸ਼ਦੀਪ ਕੌਰ ਸੇਠੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਬਿੱਲ ਕੱਢਣ ਗਏ ਕਰਮਚਾਰੀ ਨਾਲ ਖ਼ਪਤਕਾਰ ਵਲੋਂ ਕੁੱਟਮਾਰ ਕਰਨ ਦਾ ਦੋਸ਼

ਦੋਰਾਂਗਲਾ, 2 ਜੁਲਾਈ (ਚੱਕਰਾਜਾ)-ਘਰਾਂ ਦੀ ਬਿਜਲੀ ਸਪਲਾਈ ਸਬੰਧੀ ਮੀਟਰ ਦੀ ਰੀਡਿੰਗ ਲੈਣ ਗਏ ਮੀਟਰ ਰੀਡਰ ਦੀ ਖਪਤਕਾਰ ਵਲੋਂ ਝਗੜਾ ਕਰਕੇ ਮਾਰ ਕੁਟਾਈ ਕਰਨ ਅਤੇ ਉਸ ਦੀ ਪੱਗੜੀ ਉਤਾਰਨ ਨੰੂ ਲੈ ਕੇ ਵਿਭਾਗ ਵਲੋਂ ਦੋਸ਼ੀ ਖਿਲਾਫ਼ ਕਾਰਵਾਈ ਨੰੂ ਲੈ ਕੇ ਦੋਰਾਂਗਲਾ ਪੁਲਿਸ ...

ਪੂਰੀ ਖ਼ਬਰ »

ਪੀ.ਟੀ.ਈ. 'ਚ 58 ਸਕੋਰ ਨਾਲ ਕੈਨੇਡਾ ਕਰੋ ਅਪਲਾਈ-ਮਨਪ੍ਰੀਤ ਸਿੰਘ

ਗੁਰਦਾਸਪੁਰ, 2 ਜੁਲਾਈ (ਆਰਿਫ਼)-ਅੱਜ ਕੱਲ੍ਹ ਕੈਨੇਡਾ ਨੇ ਐੱਸ.ਡੀ.ਐੱਸ. ਅਤੇ ਨਾਨ ਐੱਸ.ਡੀ.ਐੱਸ. ਕੈਟਾਗਰੀ ਵਿਚ ਵੀਜ਼ੇ ਦੇਣ ਦੀ ਰਫਤਾਰ ਤੇਜ਼ ਕੀਤੀ ਹੈ | ਪਿਛਲੇ ਕੁਝ ਸਮਾਂ ਪਹਿਲਾਂ ਸਿਰਫ਼ ਆਈਲੈਟਸ ਵਿਚ ਹੀ ਵੀਜ਼ੇ ਆ ਰਹੇ ਸਨ | ਪਰ ਕੁਝ ਸਮੇਂ ਵਿਚ ਇਹ ਰੁਝਾਨ ਵਿਚ ਬਦਲਾਅ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਸਕੂਲ ਸ੍ਰੀ ਹਰਿਗੋਬਿੰਦਪੁਰ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

ਸ੍ਰੀ ਹਰਗੋਬਿੰਦਪੁਰ, 2 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ (ਚੀਫ ਖਾਲਸਾ ਦੀਵਾਨ) ਦਾ ਬਾਰ੍ਹਵੀਂ ਜਮਾਤ ਦਾ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਸ੍ਰੀ ਮਤੀ ਮਧੂ ਸਾਵਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਨਾਤਨ ਚੇਤਨਾ ਮੰਚ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਗੁਰਦਾਸਪੁਰ, 2 ਜੁਲਾਈ (ਪੰਕਜ ਸ਼ਰਮਾ)-ਸਨਾਤਨ ਚੇਤਨਾ ਮੰਚ ਦੇ ਅਹੁਦੇਦਾਰਾਂ ਦੀ ਮੀਟਿੰਗ ਹਨੂਮਾਨ ਮੰਦਿਰ ਵਿਖੇ ਹੋਈ | ਜਿਸ ਵਿਚ ਸ਼ਹਿਰ ਵਿਚ ਵੱਧ ਰਹੀ ਇਕ ਵਿਸ਼ੇਸ਼ ਸਮੁਦਾਏ ਦੇ ਪ੍ਰਵਾਸੀਆਂ ਦੀ ਗਿਣਤੀ 'ਤੇ ਚਿੰਤਾ ਪ੍ਰਗਟ ਕੀਤੀ ਗਈ | ਇਸ ਮੌਕੇ ਚੇਤਨਾ ਮੰਚ ਦੇ ...

ਪੂਰੀ ਖ਼ਬਰ »

ਮਲਕਪੁਰ ਦੇ ਸਾਲਾਨਾ ਮੇਲੇ ਦੌਰਾਨ ਪਹੁੰਚੇ ਕਲਾਕਾਰਾਂ ਨੇ ਰੰਗ ਬੰਨਿ੍ਹਆ

ਵਡਾਲਾ ਗ੍ਰੰਥੀਆਂ, 2 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਮਲਕਪੁਰ ਵਿਖੇ ਬਾਬਾ ਬਾਉਲੀ ਵਾਲਾ ਜੀ ਦੀ ਦਰਗਾਹ 'ਤੇ ਪਿੰਡ ਦੀ ਸੰਗਤ ਅਤੇ ਪ੍ਰਬੰਧਕੀ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਭੂਣ ਵਿਖੇ ਧੰਨਵਾਦੀ ਫੇਰੀ ਦੌਰਾਨ ਸ਼ਮਸ਼ੇਰ ਸਿੰਘ ਦੀ ਪਿੰਡ ਵਾਸੀਆਂ ਨਾਲ ਹੋਈ ਮੀਟਿੰਗ

ਪੁਰਾਣਾ ਸ਼ਾਲਾ, 2 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਪਿੰਡ ਭੂਣ 'ਚ ਵੱਜੀ ਧੰਨਵਾਦੀ ਫੇਰੀ ਦੌਰਾਨ 'ਆਪ' ਯੂਥ ਆਗੂ ਕੰਵਲਜੀਤ ਸਿੰਘ ਦੀ ਅਗਵਾਈ 'ਚ ਪਿੰਡ ਵਾਸੀਆਂ ਨਾਲ ਮੀਟਿੰਗ ਹੋਈ | ਇਸ ਮੌਕੇ ਹਲਕਾ ਇੰਚਾਰਜ ਦੇ ਸੰਬੋਧਨ ਤੋਂ ...

ਪੂਰੀ ਖ਼ਬਰ »

ਕੁਦਰਤੀ ਖੇਤੀ ਕਿਸਾਨ ਮੰਚ ਦੀ ਮੀਟਿੰਗ ਦੌਰਾਨ ਹੋਈਆਂ ਵਿਚਾਰਾਂ

ਭੈਣੀ ਮੀਆਂ ਖਾਂ, 2 ਜੁਲਾਈ (ਜਸਬੀਰ ਸਿੰਘ ਬਾਜਵਾ)-ਕੁਦਰਤੀ ਖੇਤੀ ਕਿਸਾਨ ਮੰਚ ਦੇ ਝੰਡੇ ਹੇਠ ਹਲਕੇ ਦੇ ਕਿਸਾਨਾਂ ਦੀ ਮੀਟਿੰਗ ਇੱਥੋਂ ਨੇੜਲੇ ਗੁਰਦੁਆਰਾ ਬਾਬਾ ਲਾਲ ਸਿੰਘ ਕੁੱਲੀ ਵਿਖੇ ਹੋਈ | ਇਹ ਮੀਟਿੰਗ ਕਿਸਾਨ ਆਗੂ ਕਰਨਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ...

ਪੂਰੀ ਖ਼ਬਰ »

ਲੁਟੇਰਿਆਂ ਨੇ ਇਕ ਵਿਅਕਤੀ ਕੋਲੋਂ 15 ਹਜ਼ਾਰ ਰੁਪਏ ਤੇ ਮੋਬਾਈਲ ਫੋਨ ਖੋਹਿਆ

ਧਾਰੀਵਾਲ, 2 ਜੁਲਾਈ (ਰਮੇਸ਼ ਨੰਦਾ)-ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਵਿਅਕਤੀ ਕੋਲੋਂ 15 ਹਜ਼ਾਰ ਰੁਪਏ ਅਤੇ ਇਕ ਮੋਬਾਇਲ ਫੋਨ ਖੋਹ ਲਿਆ | ਪੀੜਤ ਚੰਦਰ ਮੋਹਣ ਪੁੱਤਰ ਦੇਵ ਰਾਜ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਹ ਆੜ੍ਹਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 4 ਹੋਰ ਮਾਮਲੇ ਆਏ ਸਾਹਮਣੇ

ਪਠਾਨਕੋਟ, 2 ਜੁਲਾਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਵਿਚ ਅੱਜ ਜ਼ਿਲ੍ਹਾ ਪਠਾਨਕੋਟ ਵਿਚ 4 ਹੋਰ ਨਵੇਂ ਮਾਮਲੇ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਮੁਤਾਬਕ ਜ਼ਿਲ੍ਹਾ ਪਠਾਨਕੋਟ 'ਚ ਹੁਣ ਤੱਕ ਕੋਰੋਨਾ ਦੇ ਕੁੱਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਵਿਸ਼ੇਸ਼ ਸਨਮਾਨ ਸਮਾਗਮ

ਪਠਾਨਕੋਟ, 2 ਜੁਲਾਈ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸਿਵਲ ਹਸਪਤਾਲ ਪਠਾਨਕੋਟ ਵਿਖੇ ਕਲੱਬ ਦੇ ਪ੍ਰਧਾਨ ਡਾ: ਮਨੰੂ ਸ਼ਰਮਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਲੱਬ ਵਲੋਂ ਐਸ.ਐਮ.ਓ. ਡਾ: ਸਤਨਾਮ ਸਿੰਘ ਗਿੱਲ ਅਤੇ ਡਾ: ...

ਪੂਰੀ ਖ਼ਬਰ »

ਇਨਰਵੀਲ ਕਲੱਬ ਪਠਾਨਕੋਟ ਗ੍ਰੇਟਰ ਨੇ ਸ਼ਮਸ਼ਾਨਘਾਟ ਸਥਿਤ ਪਾਰਕ ਵਿਖੇ ਲਗਾਏ ਬੂਟੇ

ਪਠਾਨਕੋਟ, 2 ਜੁਲਾਈ (ਸੰਧੂ)-ਇਨਰਵੀਲ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸਥਾਨਕ ਨਿਊ ਚੱਕੀ ਪੁਲ ਸਥਿਤ ਸ਼ਮਸ਼ਾਨਘਾਟ ਵਿਖੇ ਡਾ: ਅਰੁਣ ਖੇੜਾ ਦੇ ਮਾਰਗ ਦਰਸ਼ਨ ਵਿਚ ਬਣਾਏ ਗਏ ਹਰਬਲ ਪਾਰਕ ਵਿਖੇ ਨਵ ਨਿਯੁਕਤ ਪ੍ਰਧਾਨ ਮਨਮੀਤ ਕੌਰ ਗੋਰਾਇਆ ਦੀ ਪ੍ਰਧਾਨਗੀ ਹੇਠ ਵੱਖ-ਵੱਖ ...

ਪੂਰੀ ਖ਼ਬਰ »

ਸੀ.ਏ. ਐਸੋਸੀਏਸ਼ਨ ਪਠਾਨਕੋਟ ਨੇ ਬੂਟੇ ਲਗਾ ਕੇ ਮਨਾਇਆ ਚਾਰਟਰਡ ਅਕਾਊਾਟੈਂਟ ਦਿਵਸ

ਪਠਾਨਕੋਟ, 2 ਜੁਲਾਈ (ਸੰਧੂ)-ਸੀ.ਏ. ਐਸੋਸੀਏਸ਼ਨ ਪਠਾਨਕੋਟ ਵਲੋਂ ਸਥਾਨਕ ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਬੂਟੇ ਲਗਾ ਕੇ ਚਾਰਟਰਡ ਅਕਾਊਾਟੈਂਟ ਦਿਵਸ ਮਨਾਇਆ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਪਵਨ ਅਰੋੜਾ ਅਤੇ ਸੀ.ਏ. ਅਨਿਲ ਵਾਸੂਦੇਵਾ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਜਾਨਪੁਰ ਹਰਮਨ ਦੀ ਟੀਮ ਨੇ ਬਾਗ਼ ਵਾਲੀ ਮਾਤਾ ਮੰਦਰ ਵਿਖੇ ਮੱਥਾ ਟੇਕ ਕੇ ਨਵੇਂ ਕਾਰਜਕਾਲ ਦੀ ਕੀਤੀ ਸ਼ੁਰੂਆਤ

ਸੁਜਾਨਪੁਰ, 2 ਜੁਲਾਈ (ਜਗਦੀਪ ਸਿੰਘ)-ਲਾਈਨਜ਼ ਕਲੱਬ ਸੁਜਾਨਪੁਰ ਹਰਮਨ ਵਲੋਂ ਆਪਣੇ ਨਵੇਂ ਸਾਲ 2022-23 ਦੀ ਸ਼ੁਰੂਆਤ ਸਾਰੇ ਮੈਂਬਰਾਂ ਵਲੋਂ ਬਾਗ ਵਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕ ਕੇ ਕੀਤੀ | ਪ੍ਰਧਾਨ ਵਿਨੇ ਕੁਮਾਰ ਨੇ ਕਿਹਾ ਕਿ ਕਲੱਬ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਪਠਾਨਕੋਟ ਦੀ ਨਵੀਂ ਟੀਮ ਨੇ ਆਪਣੇ ਕਾਰਜਕਾਲ ਦੀ ਖੂਨਦਾਨ ਕੈਂਪ ਲਗਾ ਕੇ ਕੀਤੀ ਸ਼ੁਰੂਆਤ

ਪਠਾਨਕੋਟ, 2 ਜੁਲਾਈ (ਸੰਧੂ)-ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਦੇ ਨਵ ਨਿਯੁਕਤ ਪ੍ਰਧਾਨ ਸੰਜੀਵ ਗੁਪਤਾ ਦੀ ਪ੍ਰਧਾਨਗੀ ਹੇਠ ਨਵੇਂ ਸਾਲ ਦੀ ਕਾਰਜਕਾਲ ਦੀ ਸ਼ੁਰੂਆਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਖੂਨਦਾਨ ਕੈਂਪ ਲਗਾ ਕੇ ਕੀਤੀ ਗਈ | ਪ੍ਰਧਾਨ ਸੰਜੀਵ ਗੁਪਤਾ ਅਤੇ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਨੰਬਰਦਾਰ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ

ਪਠਾਨਕੋਟ, 2 ਜੁਲਾਈ (ਸੰਧੂ)-ਜ਼ਿਲ੍ਹਾ ਪਠਾਨਕੋਟ ਨੰਬਰਦਾਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਰਘੁਵੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਮਲਕਪੁਰ ਵਿਖੇ ਹੋਈ | ਜਿਸ ਵਿਚ ਜਨਰਲ ਸਕੱਤਰ ਮੋਹਿੰਦਰ ਪਾਲ ਕਾਹਨਪੁਰ ਅਤੇ ਸਰਦੂਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਨੇ ਐੱਸ.ਐੱਸ.ਪੀ. ਨੰੂ ਦਿੱਤਾ ਮੰਗ-ਪੱਤਰ

ਪਠਾਨਕੋਟ, 2 ਜੁਲਾਈ (ਸੰਧੂ)-ਪੰਜਾਬ ਪੁਲਿਸ ਪੈਨਸ਼ਨਰਜ਼ ਐੱਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਵਲੋਂ ਐੱਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਵਿਚ ਐੱਸ.ਐੱਸ.ਪੀ. ਪਠਾਨਕੋਟ ਅਰੁਣ ਸੈਣੀ ਨੰੂ ਮੰਗ ਪੱਤਰ ਦਿੱਤਾ | ਮੰਗ-ਪੱਤਰ ਦੇਣ ਤੋਂ ਬਾਅਦ ਗੱਲਬਾਤ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਦੋ ਹੋਣਹਾਰ ਵਿਦਿਆਰਥਣਾਂ ਨੰੂ 8 ਹਜ਼ਾਰ ਰੁਪਏ ਵਜ਼ੀਫਾ ਰਾਸ਼ੀ ਕੀਤੀ ਭੇਟ

ਪਠਾਨਕੋਟ, 2 ਜੁਲਾਈ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਵਿਚ ਦੋ ਹੋਣਹਾਰ ਵਿਦਿਆਰਥਣਾਂ ਨੰੂ 8 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ | ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ ਸੁਸਾਇਟੀ ਦਾ ਮੁੱਖ ਮਕਸਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX