ਤਾਜਾ ਖ਼ਬਰਾਂ


ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  12 minutes ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  48 minutes ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  about 1 hour ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  about 2 hours ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  about 2 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  about 3 hours ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  about 3 hours ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  about 3 hours ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  about 3 hours ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  about 4 hours ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  about 4 hours ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  about 3 hours ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  about 4 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  about 4 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  about 5 hours ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 5 hours ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  about 5 hours ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  about 5 hours ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  about 5 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  about 4 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  about 6 hours ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋ ਡੀ.ਐਸ.ਪੀ ਅਟਾਰੀ ਦਾ ਘਿਰਾਓ
. . .  about 6 hours ago
ਚੌਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐਸ.ਪੀ ਅਟਾਰੀ ਦਫ਼ਤਰ ਚੌਗਾਵਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਆਪ ਸਰਕਾਰ, ਹਲਕੇ ਦੇ ਆਪ ਆਗੂ ਤੇ ਡੀ.ਐਸ.ਪੀ ਅਟਾਰੀ...
ਬਿਜਲੀ ਬਿੱਲ ਨਾ ਦੇਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਲੰਬੇ ਸਮੇਂ ਤੋਂ ਗੁਲ
. . .  about 6 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਬਿੱਲ ਨਾ ਅਦਾ ਕੀਤੇ ਜਾਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਇਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹੈ। ਜ਼ਿਕਰਯੋਗ ਹੈ ਕਿ ਜੰਡਿਆਲਾ ਕਾਨੂੰਗੋ ਸਰਕਲ ਅਧੀਨ ਜੰਡਿਆਲਾ, ਸਮਰਾਏ, ਕੰਗਨੀਵਾਲ, ਚੋਲਾਂਗ,...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਰੂਪਨਗਰ

ਥਲੂਹ ਪਿੰਡ ਦੀ ਖੱਡ ਦੇ ਪੁਲ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਰਾਹਗੀਰ ਭਾਰੀ ਪ੍ਰੇਸ਼ਾਨ

ਢੇਰ, 2 ਜੁਲਾਈ (ਸ਼ਿਵ ਕੁਮਾਰ ਕਾਲੀਆ)-ਪਿੰਡ ਥਲੂਹ ਦੀ ਖੱਡ 'ਤੇ ਬਣਾਇਆ ਜਾ ਰਿਹਾ ਪੁਲ ਪਿੰਡ ਵਾਸੀਆਂ ਤੇ ਰਾਹਗੀਰਾਂ ਲਈ ਭਾਰੀ ਸਿਰਦਰਦੀ ਬਣਿਆ ਹੋਇਆ ਹੈ ਕਿਉਂਕਿ ਖੱਡ 'ਤੇ ਬਣਾਈ ਗਈ ਪਹਿਲੀ ਪੁੱਲੀ ਤੋੜਨ ਤੋਂ ਬਾਅਦ ਵਿਭਾਗ ਵਲੋਂ ਲੋਕਾਂ ਦੇ ਰਸਤੇ ਦਾ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਬਰਸਾਤ ਦਾ ਮੌਸਮ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਿਚ ਹੋਰ ਵੀ ਵਾਧਾ ਹੋ ਗਿਆ ਹੈ ਪੁਲ 'ਤੇ ਬਣਾਇਆ ਗਿਆ ਰਸਤਾ ਕੱਚਾ ਹੋਣ ਕਾਰਨ ਇੱਥੇ ਰਾਹਗੀਰਾਂ ਦੇ ਅਕਸਰ ਹੀ ਹਾਦਸੇ ਹੋ ਰਹੇ ਹਨ | ਕੁੱਝ ਸਮਾਂ ਪੁਲ ਦਾ ਕੰਮ ਚੱਲਣ ਤੋਂ ਬਾਅਦ ਹੁਣ ਕੰਮ ਵੀ ਬੰਦ ਹੋ ਗਿਆ ਹੈ | ਇਹ ਪੁਲ ਪਿੰਡ ਥਲੂਹ ਹੀ ਨਹੀਂ ਹੋਰ ਪਿੰਡਾਂ ਮਜਾਰੀ, ਦਬਟ, ਸੋਹਾਣ, ਮਗਲੂਰ, ਗੰਭੀਰਪੁਰ (ਉੱਪਰਲਾ) ਤੇ ਹੋਰ ਪਿੰਡਾਂ ਲਈ ਵੀ ਵੱਡਾ ਸਹਾਰਾ ਹੈ | ਲੋਕਾਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਪੁਲ ਦਾ ਕੰਮ ਤੁਰੰਤ ਮੁਕੰਮਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਇਸ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਪਿੰਡ ਤੋਂ ਸਰਗਰਮ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਜ਼ਦੀਕੀ ਭਗਵੰਤ ਸਿੰਘ ਅਟਵਾਲ ਤੇ ਸੁਰਿੰਦਰ ਸਿੰਘ ਛਿੰਦਾ ਨੇ ਕਿਹਾ ਕਿ ਇਹ ਮਸਲਾ ਹਰਜੋਤ ਸਿੰਘ ਬੈਂਸ ਦੇ ਧਿਆਨ ਵਿਚ ਹੈ ਲੋਕਾਂ ਦੀ ਇਸ ਮੁਸ਼ਕਲ ਦਾ ਹੱਲ ਛੇਤੀ ਹੀ ਕੀਤਾ ਜਾਵੇਗਾ |

ਰੋਟਰੀ ਕਲੱਬ ਰੂਪਨਗਰ ਦੀ ਨਵੀਂ ਟੀਮ ਵਲੋਂ 475 ਕਾਮਿਆਂ ਨੂੰ ਭੋਜਨ ਛਕਾ ਕੇ ਰੋਟਰੀ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ

ਰੂਪਨਗਰ, 2 ਜੁਲਾਈ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਦੀ ਨਵ ਨਿਯੁਕਤ ਟੀਮ ਨੇ ਅੱਜ ਰੋਟਰੀ ਦੇ ਨਵੇਂ ਵਰ੍ਹੇ 2022-23 ਦੇ ਪਹਿਲੇ ਦਿਨ ਦਾ ਅਰੰਭ ਸਮਾਜ ਸੇਵੀ ਪ੍ਰੋਜੈਕਟ ਨਾਲ ਕੀਤੀ | ਆਈ.ਆਈ.ਟੀ ਰੋਪੜ ਦੇ ਨਿਰਮਾਣ ਕਾਰਜ ਵਿਚ ਲੱਗੀ ਹੋਈ ਕੰਪਨੀ ਐਨ.ਸੀ.ਸੀ. ਦੇ ਨਾਲ ...

ਪੂਰੀ ਖ਼ਬਰ »

ਰਿਸ਼ਵਤ ਵਿਰੁੱਧ ਹੋਈ ਸਖ਼ਤੀ ਕਾਰਨ ਸਿਵਲ ਸਰਜਨ ਨੇ ਮੀਟਿੰਗ ਵਿਚ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ

ਰੂਪਨਗਰ, 2 ਜੁਲਾਈ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਵਲੋਂ ਡਰੱਗ ਬਰਾਂਚ, ਫੂਡ ਸੇਫ਼ਟੀ ਬਰਾਂਚ ਅਤੇ ਜਨਮ-ਮੋਤ (ਅੰਕੜਾ ਬਰਾਂਚ) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਿਵਲ ਸਰਜਨ ਵਲੋਂ ਸਖ਼ਤ ਹਦਾਇਤ ...

ਪੂਰੀ ਖ਼ਬਰ »

ਸਿਹਤ ਵਿਭਾਗ ਸੈਕਟਰ ਬਜ਼ੀਦਪੁਰ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਬੇਲਾ, 2 ਜੁਲਾਈ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਬਜੀਦਪੁਰ ਵਿਖੇ ਡਾ. ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਹੁਕਮਾਂ ਅਨੁਸਾਰ ਡਾ. ਰਾਜੇਸ਼ ਕੁਮਾਰ ਐਸ.ਐਮ.ਓ. ਚਮਕੌਰ ਸਾਹਿਬ ਦੀ ਅਗਵਾਈ ਹੇਠ ਸਬ-ਸਿਡਰੀ ਸਿਹਤ ਕੇਂਦਰ ਬਜ਼ੀਦਪੁਰ ਦੀ ਟੀਮ ਵਲੋਂ ਵੱਖ-ਵੱਖ ਥਾਂਵਾਂ ...

ਪੂਰੀ ਖ਼ਬਰ »

48 ਬੋਤਲਾਂ ਸ਼ਰਾਬ ਸਹਿਤ ਇਕ ਕਾਬੂ

ਨੂਰਪੁਰ ਬੇਦੀ, 2 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਨੇ ਇੱਕ ਵਿਅਕਤੀ ਨੂੰ 48 ਬੋਤਲਾਂ ਨਾਜਾਇਜ਼ ਸ਼ਰਾਬ ਸਹਿਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਦਰਜ ਕੀਤੇ ਮਾਮਲੇ ਅਨੁਸਾਰ ਏ.ਐੱਸ.ਆਈ. ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਰਾਤ ਕਰੀਬ 09.40 ਵਜੇ ...

ਪੂਰੀ ਖ਼ਬਰ »

ਵਿਆਹੁਤਾ ਦੀ ਦਹੇਜ ਲਈ ਕੁੱਟ-ਮਾਰ ਤੇ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਨੂਰਪੁਰ ਬੇਦੀ, 2 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਪੁਲਿਸ ਨੇ ਇੱਕ ਵਿਆਹੁਤਾ ਦੀ ਦਹੇਜ ਲਈ ਕੁੱਟ-ਮਾਰ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਉਸਦੇ ਪਤੀ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਪੀੜਤਾ ਬਲਜੀਤ ਕੌਰ ...

ਪੂਰੀ ਖ਼ਬਰ »

ਨੂਰਪੁਰ ਬੇਦੀ ਤੋਂ ਸ਼ਿਵ ਭਗਤਾਂ ਦਾ ਜਥਾ ਅਮਰਨਾਥ ਯਾਤਰਾ ਲਈ ਰਵਾਨਾ

ਨੂਰਪੁਰ ਬੇਦੀ, 2 ਜੁਲਾਈ (ਵਿੰਦਰ ਪਾਲ ਝਾਂਡੀਆ)-ਪਵਿੱਤਰ ਇਤਿਹਾਸਿਕ ਸਥਾਨ ਸ੍ਰੀ ਅਮਰਨਾਥ ਦੀ ਸਲਾਨਾ 23ਵੀਂ ਯਾਤਰਾ ਲਈ ਸ਼ਿਵ ਭਗਤ ਰਵਿੰਦਰ ਕੁਮਾਰ ਦੀ ਅਗਵਾਈ 'ਚ ਸ਼ਿਵ ਭਗਤਾ ਦਾ ਜਥਾ ਪ੍ਰਾਚੀਨ ਸ਼ਿਵ ਮੰਦਰ ਜਟੇਸ਼ਵਰ ਮਹਾਦੇਵ ਮੰਦਿਰ ਜਟਵਾਹੜ੍ਹ ਤੋਂ ''ਬਮ-ਬਮ ਭੋਲੇ'' ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਘਨੌਲੀ ਪੰਚਾਇਤ ਵਲੋਂ ਸ਼ਾਮਲਾਤ ਜ਼ਮੀਨ ਖ਼ਾਲੀ ਕਰਵਾ ਉਸ ਉੱਤੇ ਵਸਾਇਆ ਜਾ ਰਿਹਾ ਹੈ ਜੰਗਲ

ਘਨੌਲੀ, 2 ਜੁਲਾਈ (ਜਸਵੀਰ ਸਿੰਘ ਸੈਣੀ)-ਗ੍ਰਾਮ ਪੰਚਾਇਤ ਘਨੌਲੀ ਵਲੋਂ ਪਿੰਡ ਘਨੌਲੀ ਦੀ ਸ਼ਾਮਲਾਤ ਜ਼ਮੀਨ ਜੋ ਕਿ 4 ਏਕੜ ਦੇ ਕਰੀਬ ਹੈ ਜਿਸ ਵਿਚ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਦਾ 'ਸੁਨਹਿਰੇ ਪਲ ਅੰਕ-31' ਦੀ ਘੁੰਡ ਚੁਕਾਈ ਹੋਈ

ਰੂਪਨਗਰ, 2 ਜੁਲਾਈ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਨੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਇਆ, ਜਿਸ ਦੀ ਪ੍ਰਧਾਨਗੀ ਕੌਂਸਲ ਪ੍ਰਧਾਨ ਇੰਜ. ਕਰਨੈਲ ਸਿੰਘ ਨੇ ਕੀਤੀ ...

ਪੂਰੀ ਖ਼ਬਰ »

ਨਾਨਕਮਤਾ ਤੋਂ ਰਿਆਸੀ ਜਾਣ ਵਾਲੀ ਪੈਦਲ ਖੋਜ ਯਾਤਰਾ ਦੌਰਾਨ ਨੂਰਪੁਰ ਬੇਦੀ ਪੁੱਜੇ ਕਮਲਜੀਤ

ਨੂਰਪੁਰ ਬੇਦੀ, 2 ਜੁਲਾਈ (ਹਰਦੀਪ ਸਿੰਘ ਢੀਂਡਸਾ)- ਹਰਿਆਣਾ ਦਾ ਰੋਹਤਕ ਨਿਵਾਸੀ ਕਮਲਜੀਤ ਦੇਸ਼ ਵਿਚ ਪੈਦਲ ਘੁੰਮ ਕੇ ਦੇਸ਼ ਦੀ ਪ੍ਰੰਪਰਾਗਤ ਸਭਿਆਚਾਰਕ ਵਿਰਾਸਤ ਨੂੰ ਖੋਜ ਰਿਹਾ ਹੈ | ਕਮਲਜੀਤ ਆਪਣੇ ਰਾਜਸਥਾਨੀ ਬੀਕਾਨੇਰੀ ਸਾਥੀ ਸੁਧੀਰ ਬਿਸ਼ਨੋਈ ਨਾਲ ਬਾਰ੍ਹਵੀਂ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਨੂੰ ਮਿਲੇ 127 ਨਵੇਂ ਈ.ਟੀ.ਟੀ. ਅਧਿਆਪਕ

ਨੂਰਪੁਰ ਬੇਦੀ, 2 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪਿਛਲੇ ਲੰਮੇ ਸਮੇਂ ਤੋਂ ਅਟਕੀ 6635 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅੱਜ ਉਸ ਵਕਤ ਮੁਕੰਮਲ ਹੋਣ ਗਈ ਜਦੋਂ ਚੁਣੇ ਗਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਗਏ | ਰੂਪਨਗਰ ਜ਼ਿਲ੍ਹੇ ਵਿਚ ਸਿਰਫ਼ ਤਿੰਨ ...

ਪੂਰੀ ਖ਼ਬਰ »

ਵਿਧਾਇਕ ਜੈ ਕਿਸ਼ਨ ਰੋੜੀ ਦੇ ਡਿਪਟੀ ਸਪੀਕਰ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਕੀਰਤਪੁਰ ਸਾਹਿਬ, 2 ਜੁਲਾਈ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਦੂਜੀ ਵਾਰ ਚੋਣ ਜਿੱਤਣ ਤੋਂ ਬਾਅਦ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨ ਵਾਲੇ ਵਿਧਾਇਕ ਜੈ ਕਿਸ਼ਨ ਰੋੜੀ ਨੂੰ ਅੱਜ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਕਲਿੱਤਰਾ ਪੰਚਾਇਤ ਨੇ ਆਮ ਇਜਲਾਸ ਕਰਵਾਇਆ

ਢੇਰ, 2 ਜੁਲਾਈ (ਸ਼ਿਵ ਕੁਮਾਰ ਕਾਲੀਆ)-ਕਲਿੱਤਰਾ ਪੰਚਾਇਤ ਵਲੋਂ ਆਮ ਇਜਲਾਸ ਕਰਵਾਇਆ ਗਿਆ ਜਿਸ ਵਿਚ ਪਿੰਡ ਦੇ ਵਿਕਾਸ ਲਈ ਵੱਖ-ਵੱਖ ਮੁੱਦੇ ਵਿਚਾਰੇ ਗਏ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਦੱਤ ਕੁਮਾਰ ਉਪ ਪ੍ਰਧਾਨ ਐਸ. ਸੀ. ਵਿੰਗ ਨੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ ਤੇ ...

ਪੂਰੀ ਖ਼ਬਰ »

ਪੁਲਿਸ ਵੈੱਲਫੇਅਰ ਪੈਨਸ਼ਨ ਭਲਾਈ ਸੰਸਥਾ ਰੂਪਨਗਰ ਦੀ ਮੀਟਿੰਗ

ਰੂਪਨਗਰ, 2 ਜੁਲਾਈ (ਸਤਨਾਮ ਸਿੰਘ ਸੱਤੀ)- ਪੁਲਿਸ ਵੈੱਲਫੇਅਰ ਪੈਨਸ਼ਨਰ ਭਲਾਈ ਸੰਸਥਾ ਜ਼ਿਲ੍ਹਾ ਰੂਪਨਗਰ ਦੀ ਕਾਰਜਕਾਰਣੀ ਦੀ ਮੀਟਿੰਗ ਪ੍ਰਧਾਨ ਸੋਹਣ ਲਾਲ ਸੰਧੂ ਰਿਟਾਇਰ ਡੀ. ਐਸ. ਪੀ. ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿਚ ਬਸੀ ਪਠਾਣਾ ਨੇੜੇ ਐਸ. ਆਈ. ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਆਰਟਸ ਗਰੁੱਪ 'ਚ 94 ਫ਼ੀਸਦੀ ਅੰਕਾਂ ਨਾਲ ਵਿਸ਼ਾਲ ਕੌਰ ਛਿੱਬਰ ਨੇ ਲਈ ਪਹਿਲੀ ਪੁਜ਼ੀਸ਼ਨ

ਭਰਤਗੜ੍ਹ, 2 ਜੁਲਾਈ (ਜਸਬੀਰ ਸਿੰਘ ਬਾਵਾ)-ਏਸ ਵਰ੍ਹੇ ਆਰਟਸ ਗਰੁੱਪ ਦੀ ਬਾਰ੍ਹਵੀਂ ਜਮਾਤ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ 'ਚ 60 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਮੁਤਾਬਿਕ ਸਾਰੇ ਹੀ ...

ਪੂਰੀ ਖ਼ਬਰ »

ਇਕਬਾਲ ਸਿੰਘ ਲਾਲਪੁਰਾ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 2 ਜੁਲਾਈ (ਜਗਮੋਹਣ ਸਿੰਘ ਨਾਰੰਗ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁ: ਸ੍ਰੀ ਗੜ੍ਹੀ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਗੜ੍ਹੀ ਚਮਕੌਰ ਦੇ ...

ਪੂਰੀ ਖ਼ਬਰ »

ਵਣ ਰੇਂਜ ਦੇ ਵਰਕਰਾਂ ਵਲੋਂ ਕੀਤੀ ਮੀਟਿੰਗ, ਤਨਖ਼ਾਹਾਂ ਨਾ ਮਿਲਣ 'ਤੇ ਜਤਾਇਆ ਰੋਸ

ਸ੍ਰੀ ਚਮਕੌਰ ਸਾਹਿਬ, 2 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਵਣ ਵਿਭਾਗ ਦੀ ਨਰਸਰੀ ਵਿਖੇ ਰੇਂਜ ਸ੍ਰੀ ਚਮਕੌਰ ਸਾਹਿਬ ਦੇ ਜੰਗਲਾਤ ਵਰਕਰ ਯੂਨੀਅਨ ਦੀਆਂ ਤਿੰਨੋਂ ਯੂਨੀਅਨਾਂ ਵਲੋਂ ਸਾਂਝੇ ਰੂਪ ਵਿਚ ਮੀਟਿੰਗ ਕੀਤੀ ਜਿਨ੍ਹਾਂ ਦੀ ਪ੍ਰਧਾਨਗੀ ਤਿੰਨੋ ਯੂਨੀਅਨਾਂ ਦੇ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਮਨਜੀਤ ਸਿੰਘ ਅਤੇ ਫ਼ੀਲਡ ਵਰਕਰ ਜਗੀਰ ਸਿੰਘ ਨੂੰ ਸੇਵਾਮੁਕਤੀ 'ਤੇ ਵਿਦਾਇਗੀ

ਰੂਪਨਗਰ, 2 ਜੁਲਾਈ (ਸਤਨਾਮ ਸਿੰਘ ਸੱਤੀ)-ਖੇਤੀਬਾੜੀ ਵਿਭਾਗ ਰੂਪਨਗਰ ਨੇ ਸੇਵਾਮੁਕਤ ਹੋਏ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਮਨਜੀਤ ਸਿੰਘ ਅਤੇ ਫ਼ੀਲਡ ਵਰਕਰ ਜਗੀਰ ਸਿੰਘ ਕੀਰਤਪੁਰ ਸਾਹਿਬ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਡਾ. ਮਨਜੀਤ ਸਿੰਘ ਨੇ 34 ਸਾਲ 2 ਮਹੀਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸ੍ਰੀ ਅਨੰਦਪੁਰ ਸਾਹਿਬ, 2 ਜੁਲਾਈ (ਜੇ.ਐਸ.ਨਿੱਕੂਵਾਲ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਸਕੂਲ ਮੁਖੀ ਪਿ੍ੰਸੀਪਲ ਪ੍ਰਵੀਨ ਲਤਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ...

ਪੂਰੀ ਖ਼ਬਰ »

ਆਈ.ਆਈ.ਟੀ. ਰੂਪਨਗਰ ਦੇ ਸਾਹਮਣੇ ਜ਼ਮੀਨਾਂ 'ਚ 3-3 ਫੁੱਟ ਪਾਣੀ ਭਰਿਆ

ਰੂਪਨਗਰ, 2 ਜੁਲਾਈ (ਸਤਨਾਮ ਸਿੰਘ ਸੱਤੀ)-ਪਹਿਲੀ ਬਰਸਾਤ ਨਾਲ ਹੀ ਕਈ ਕਿਸਾਨਾਂ ਦੀਆਂ ਫ਼ਸਲਾਂ ਹੋਈਆ ਬਰਬਾਦ, ਇਸ ਸਬੰਧੀ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਪਹਿਲੇ ਮੀਂਹ ਨਾਲ ਜਿੱਥੇ ਜ਼ਿਲੇ੍ਹ ਵਿਚ ਖ਼ਾਸ ਕਰ ...

ਪੂਰੀ ਖ਼ਬਰ »

ਨੂਰਪੁਰ ਬੇਦੀ ਪੁਲਿਸ ਨੇ 48 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਨੂਰਪੁਰ ਬੇਦੀ, 2 ਜੁਲਾਈ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਅੱਜ ਉਸ ਵਕਤ ਹੋਰ ਸਫਲਤਾ ਪ੍ਰਾਪਤ ਹੋਈ ਜਦੋਂ ਥਾਣਾ ਨੂਰਪੁਰ ਬੇਦੀ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਲੋਂ ...

ਪੂਰੀ ਖ਼ਬਰ »

ਸੇਵਾਮੁਕਤ ਹੋਮਗਾਰਡਾਂ ਦਾ ਸੋਲਖੀਆਂ ਟੋਲ ਪਲਾਜ਼ੇ 'ਤੇ ਰੋਸ ਪ੍ਰਦਰਸ਼ਨ

ਰੂਪਨਗਰ, 2 ਜੁਲਾਈ (ਸਤਨਾਮ ਸਿੰਘ ਸੱਤੀ)-ਪੈਨਸ਼ਨਾਂ ਅਤੇ ਪੰਜਾਬ ਪੁਲੀਸ ਵਾਂਗੰੂ ਸੇਵਾ ਫਲ ਪ੍ਰਾਪਤ ਕਰਨ ਦੀਆਂ ਮੰਗਾਂ ਨੂੰ ਲੈ ਕੇ ਕਰੀਬ 4 ਸਾਲਾਂ ਤੋਂ ਕੌਮੀ ਰਾਜ ਮਾਰਗ 'ਤੇ ਸਥਿਤ ਸੋਲਖੀਆਂ ਟੋਲ ਪਲਾਜ਼ਾ ਉੱਤੇ ਅਣਮਿਥੇ ਸਮੇਂ ਦਾ ਧਰਨਾ ਲਾਈ ਬੈਠੇ ਸੇਵਾਮੁਕਤ ...

ਪੂਰੀ ਖ਼ਬਰ »

ਸਿਟੀ ਪੁਲੀਸ ਵਲੋਂ 11 ਗ੍ਰਾਮ ਚਿੱਟੇ ਸਮੇਤ ਇਕ ਕਾਬੂ

ਰੂਪਨਗਰ, 2 ਜੁਲਾਈ (ਸਤਨਾਮ ਸਿੰਘ ਸੱਤੀ)-ਸਿਟੀ ਪੁਲੀਸ ਰੂਪਨਗਰ ਦੇ ਏ.ਐਸ.ਆਈ. ਸੁਭਾਸ਼ ਚੰਦ ਨੇ ਦੱਸਿਆ ਕਿ ਸਰਕਾਰੀ ਕੰਨਿਆ ਸਰਕਾਰ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਕੋਲੋਂ ਪੁਲੀਸ ਪਾਰਟੀ ਨੂੰ ਦੇਖ ਕੇ ਇੱਕ ਵਿਅਕਤੀ ਨੇ ਇੱਕ ਲਿਫ਼ਾਫ਼ਾ ਸੜਕ ਦੇ ਕਿਨਾਰੇ ਸੁੱਟ ...

ਪੂਰੀ ਖ਼ਬਰ »

ਭਰਤਗੜ੍ਹ 'ਚ (ਸਾਇੰਸ ਗਰੁੱਪ) ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ

ਭਰਤਗੜ੍ਹ, 2 ਜੁਲਾਈ (ਜਸਬੀਰ ਸਿੰਘ ਬਾਵਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਾਇੰਸ ਗਰੁੱਪ 'ਚ ਬਾਰ੍ਹਵੀਂ ਜਮਾਤ ਲਈ 20 ਬੱਚਿਆਂ ਨੇ ਇਸ ਵਰ੍ਹੇ ਇਮਤਿਹਾਨ ਦਿੱਤਾ ਸੀ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਮੁਤਾਬਿਕ ਸਾਰੇ ਹੀ ਬੱਚੇ ...

ਪੂਰੀ ਖ਼ਬਰ »

ਜੈ ਕਿ੍ਸ਼ਨ ਸਿੰਘ ਰੌੜੀ ਦੇ ਡਿਪਟੀ ਸਪੀਕਰ ਬਣਨ ਨਾਲ ਗੁੱਜਰ ਸਮਾਜ ਨੂੰ ਮਿਲਿਆ ਵੱਡਾ ਮਾਣ

ਨੂਰਪੁਰ ਬੇਦੀ, 2 ਜੁਲਾਈ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਨਾਲ ਲੱਗਦੇ ਗੁਆਂਢੀ ਹਲਕੇ ਗੜ੍ਹਸ਼ੰਕਰ ਤੋਂ ਦੂਜੀ ਵਾਰ ਵਿਧਾਇਕ ਬਣੇ ਤੇ ਗੁੱਜਰ ਸਮਾਜ ਨਾਲ ਸਬੰਧਿਤ ਜੈ ਕਿ੍ਸ਼ਨ ਸਿੰਘ ਰੌੜੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਨ ਨਾਲ ਗੁੱਜਰ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਤੇ ਰਿਸ਼ਵਤਖ਼ੋਰੀ ਨੂੰ ਬੰਦ ਕਰ ਆਮ ਆਦਮੀ ਨੂੰ ਰਾਹਤ ਦੇਣਾ ਸਰਕਾਰ ਦਾ ਮੁੱਖ ਮਕਸਦ-ਹਰਜੋਤ ਬੈਂਸ

ਢੇਰ, 2 ਜੁਲਾਈ (ਸ਼ਿਵ ਕੁਮਾਰ ਕਾਲੀਆ)-ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਵਲੋਂ ਪੰਜਾਬ ਦੇ ਅੰਦਰ ਪੈਦਾ ਕੀਤੇ ਗਏ ਭਿ੍ਸ਼ਟਾਚਾਰ ਤੇ ਰਿਸ਼ਵਤ ਖੋਰੀ ਦੇ ਮਾਹੌਲ ਨੂੰ ਦੂਰ ਕਰ ਆਮ ਆਦਮੀ ਨੂੰ ਰਾਹਤ ਦੇਣਾ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨੈਸ਼ਨਲ ਦੇ ਮੁੱਦੇ ਨੂੰ ਅਣਗੌਲਿਆ ਕਰਨ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਜਟ ਦੀਆਂ ਕਾਪੀਆਂ ਸਾੜੀਆਂ

ਸ੍ਰੀ ਅਨੰਦਪੁਰ ਸਾਹਿਬ, 2 ਜੁਲਾਈ (ਕਰਨੈਲ ਸਿੰਘ ਸੈਣੀ, ਜੇ.ਐਸ.ਨਿੱਕੂਵਾਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਪਹਿਲੇ ਬਜਟ ਵਿਚ ਲੱਖਾ ਮੁਲਾਜ਼ਮਾਂ ਦੇ ਅਹਿਮ ਮੁੱਦੇ ਪੁਰਾਣੀ ਪੈਨਸ਼ਨ ਦਾ ਜ਼ਿਕਰ ਨਾ ਕਰਨ ਤੇ ਸੂਬਾ ਪੈੱ੍ਰਸ ਸਕੱਤਰ ਪ੍ਰੇਮ ਸਿੰਘ ਠਾਕੁਰ ...

ਪੂਰੀ ਖ਼ਬਰ »

ਮੋਰਿੰਡਾ-ਸਰਹਿੰਦ ਰੋਡ 'ਤੇ ਬਿਜਲੀ ਦੀਆਂ ਨੰਗੀਆਂ ਤਾਰਾਂ ਕਾਰਨ ਗਾਂ ਦੀ ਹੋਈ ਮੌਤ

ਮੋਰਿੰਡਾ, 2 ਜੁਲਾਈ (ਕੰਗ)-ਮੋਰਿੰਡਾ-ਸਰਹਿੰਦ ਰੋਡ 'ਤੇ ਲੱਗੇ ਇੱਕ ਬਿਜਲੀ ਦੇ ਖੰਭੇ ਦੀਆਂ ਨੰਗੀਆਂ ਤਾਰਾਂ ਕਾਰਨ ਇੱਕ ਗਾਂ ਦੀ ਮੌਤ ਹੋ ਗਈ | ਬਿਜਲੀ ਦੇ ਖੰਭੇ ਤੇ ਲਟਕਦੀਆਂ ਖੁੱਲ੍ਹੀਆਂ ਤੇ ਨੰਗੀਆਂ ਤਾਰਾਂ ਨੇ ਲਈ ਬੇਜ਼ੁਬਾਨ ਗਾਂ ਦੀ ਜਾਨ ਮੋਰਿੰਡਾ ਸਰਹਿੰਦ ਰੋਡ ਤੇ ...

ਪੂਰੀ ਖ਼ਬਰ »

ਮੁਫ਼ਤ ਤੇ ਮਿਆਰੀ ਸਿੱਖਿਆ ਦੇਣ ਦੀ ਥਾਂ 'ਆਪ' ਨੇ ਬਜਟ ਰਾਹੀਂ ਦਿੱਤਾ ਨਿੱਜੀਕਰਨ ਵਧਾਉਣ ਦਾ ਸੰਕੇਤ-ਡੀ.ਟੀ.ਐਫ.

ਨੂਰਪੁਰ ਬੇਦੀ, 2 ਜੁਲਾਈ (ਹਰਦੀਪ ਸਿੰਘ ਢੀਂਡਸਾ)-'ਆਪ' ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਪਲੇਠੇ ਬਜਟ ਨੂੰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਨੇ ਜਨਤਕ ਸਿੱਖਿਆ ਅਤੇ ਸਰਕਾਰੀ ਮੁਲਾਜ਼ਮਾਂ ਦੇ ਹਿਤਾਂ ਅਨੁਸਾਰ ਨਿਰਾਸ਼ਾਜਨਕ ਬਜਟ ...

ਪੂਰੀ ਖ਼ਬਰ »

ਪੰਜਾਬੀਆਂ ਨੂੰ 300 ਬਿਜਲੀ ਯੂਨਿਟ ਮੁਆਫ਼ ਕਰ ਕੇ ਭਗਵੰਤ ਮਾਨ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ-ਆਪ ਆਗੂ

ਨੂਰਪੁਰ ਬੇਦੀ, 2 ਜੁਲਾਈ (ਹਰਦੀਪ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬੀਆਂ ਨੂੰ ਤਿੰਨ ਸੌ ਯੂਨਿਟ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਭੱਦਲ ਵਿਖੇ ਮੀਂਹ ਦੇ ਪਾਣੀ 'ਚ ਡੁੱਬੇ ਇੱਟਾਂ ਦੇ ਭੱਠੇ

ਪੁਰਖਾਲੀ, 2 ਜੁਲਾਈ (ਬੰਟੀ)-ਭੱਦਲ ਦੇ ਭੱਠਿਆਂ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ਭੱਠਿਆਂ ਅੰਦਰ ਬਰਸਾਤੀ ਪਾਣੀ ਦਾਖਲ ਹੋ ਗਿਆ | ਜਿਸ ਨਾਲ ਭੱਠਾ ਮਾਲਕਾਂ ਦਾ ਲੱਖਾਂ ਰੁਪਏ ਦਾ ਵੱਡਾ ਨੁਕਸਾਨ ਹੋ ਗਿਆ | ਇਸ ਸਬੰਧੀ ਕੇ. ਐਸ. ਕੇ. ਬਿ੍ਕਸ ...

ਪੂਰੀ ਖ਼ਬਰ »

ਝੱਲੀਆਂ ਕਲਾਂ ਵਿਖੇ ਮੀਂਹ ਨਾਲ ਪ੍ਰਭਾਵਿਤ ਹੋਈ ਫ਼ਸਲ ਦਾ ਜਾਇਜ਼ਾ ਲੈਣ ਲਈ ਪੁੱਜੀ ਮਾਲ ਵਿਭਾਗ ਦੀ ਟੀਮ

ਸ੍ਰੀ ਚਮਕੌਰ ਸਾਹਿਬ, 2 ਜੁਲਾਈ (ਜਗਮੋਹਣ ਸਿੰਘ ਨਾਰੰਗ)ਝੱਲੀਆਂ ਕਲਾਂ ਦੇ ਕਿਸਾਨਾਂ ਦੀ ਕਰੀਬ 60 ਏਕੜ ਫ਼ਸਲ ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਈ ਸੀ ਦਾ ਜਾਇਜ਼ਾ ਲੈਣ ਲਈ ਅੱਜ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਕਾਨੂੰਗੋ ਬਲਦੇਵ ਸਿੰਘ ਢਿੱਲੋਂ ਦੀ ...

ਪੂਰੀ ਖ਼ਬਰ »

ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਸੰਬੰਧੀ ਕੀਤੀ ਸਖ਼ਤੀ

ਸ੍ਰੀ ਚਮਕੌਰ ਸਾਹਿਬ, 2 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਵਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਪਬੰਧੀ ਨੂੰ ਲੈ ਕੇ ਸ਼ਹਿਰ ਅੰਦਰ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ | ਅੱਜ ਸ਼ਹਿਰ ਅੰਦਰ ਸੁਪਰਡੈਂਟ ਸੈਨੀਟੇਸ਼ਨ ਅਵਤਾਰ ਸਿੰਘ, ਐਸ. ਆਈ. ...

ਪੂਰੀ ਖ਼ਬਰ »

ਜਟਾਣਾ ਬੇਲਾ ਮਾਰਗ ਦੀ ਹਾਲਤ ਬਣੀ ਤਰਸਯੋਗ, ਪੈਦਲ ਚੱਲਣਾ ਵੀ ਹੋਇਆ ਦੁਸ਼ਵਾਰ

ਬੇਲਾ, 2 ਜੁਲਾਈ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜਟਾਣਾ ਤੋਂ ਬੇਲਾ ਸੰਪਰਕ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ ਬੀਤੇ ਦਿਨੀਂ ਹੋਈ ਬਰਸਾਤ ਕਾਰਨ ਸੜਕ ਨੇ ਪਾਣੀ ਦੇ ਨਿਕਾਸੀ ਨਾਲੇ ਦਾ ਰੂਪ ਧਾਰਨ ਕੀਤਾ ਹੋਇਆ ਹੈ ਇਹ ਨੀ ਪਤਾ ਚੱਲ ਰਿਹਾ ਕਿ ਸੜਕ ਹੈ ਜਾਂ ਕੋਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX