ਤਾਜਾ ਖ਼ਬਰਾਂ


ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  14 minutes ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  19 minutes ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  55 minutes ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  37 minutes ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 1 hour ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 1 hour ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 2 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 2 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 2 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 2 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 3 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 4 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 4 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 4 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 5 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 5 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ। -ਟਾਫਟ

ਪਟਿਆਲਾ

ਟਰੱਕ ਉੱਤੇ ਲੱਦੇ ਪਾਈਪਾਂ ਨਾਲ ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਭੈਣ-ਭਰਾ ਦੀ ਮੌਤ

ਦੇਵੀਗੜ੍ਹ, 2 ਜੁਲਾਈ (ਰਾਜਿੰਦਰ ਸਿੰਘ ਮੌਜੀ)-ਅੱਜ ਦੁਪਹਿਰ ਸਮੇਂ ਪਟਿਆਲਾ- ਦੇਵੀਗੜ੍ਹ ਰੋਡ 'ਤੇ ਹੋਏ ਸੜਕ ਹਾਦਸੇ ਦੌਰਾਨ ਚਚੇਰੇ ਭੈਣ-ਭਰਾ ਦੀ ਮੌਤ ਹੋ ਗਈ ਜਦੋਂ ਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਇਹ ਹਾਦਸਾ ਦੇਵੀਗੜ੍ਹ ਤੋਂ ਅੱਗੇ ਪਿੰਡ ਗੁਥਮੜਾ ਨੇੜੇ ਵਾਪਰਿਆ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਇਕ ਟਰੱਕ ਨੰਬਰ ਪੀ.ਬੀ.ਐੱਚ.ਬੀ.ਐਫ 8517 ਜੋ ਕਿ ਦੇਵੀਗੜ੍ਹ ਤੋਂ ਪਟਿਆਲਾ ਵਾਲੇ ਪਾਸੇ ਨੂੰ ਜਾ ਰਿਹਾ ਸੀ | ਜਿਸ 'ਤੇ ਸੀਮਿੰਟ ਵਾਲੇ ਵੱਡੇ-ਵੱਡੇ ਪਾਈਪ ਲੱਦੇ ਹੋਏ ਸਨ | ਜੋ ਕਿ ਟਰੱਕ ਦੀ ਬਾਡੀ ਤੋਂ ਬਾਹਰ ਨਿਕਲੇ ਹੋਏ ਸਨ | ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਜਾਨਾਂ ਗਵਾਉਣ ਵਾਲੇ ਪਿੰਡ ਚਪਰਾਹੜ ਦੇ ਚਚੇਰੇ ਭੈਣ ਭਰਾ ਅੰਗਰੇਜ਼ ਸਿੰਘ ਪੁੱਤਰ ਜੀਤ ਰਾਮ ਅਤੇ ਲੜਕੀ ਮੋਨਿਕਾ ਪੁਤਰੀ ਨੈਬ ਸਿੰਘ ਪਟਿਆਲਾ ਵਾਲੇ ਪਾਸਿਉਂ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ 11 ਬੀਵੀ 7483 'ਤੇ ਆਪਣੇ ਘਰ ਪਿੰਡ ਚਪਰਾਹੜ ਨੂੰ ਆ ਰਹੇ ਸਨ | ਉਨ੍ਹਾਂ ਦੱਸਿਆ ਕਿ ਲੜਕੀ ਬੀਏ ਦੇ ਪੇਪਰ ਦੇ ਕੇ ਆ ਰਹੀ ਸੀ ਕਿ ਸਾਹਮਣੇ ਤੋਂ ਆ ਰਹੇ ਟਰੱਕ 'ਤੇ ਲੱਦੇ ਪਾਈਪਾਂ ਨਾਲ ਟਕਰਾ ਕੇ ਸੜਕ 'ਤੇ ਡਿਗ ਪਏ | ਜਿਸ ਨਾਲ ਲੜਕੇ ਅੰਗਰੇਜ਼ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਲੜਕੀ ਨੇ ਹਸਪਤਾਲ ਜਾਂਦਿਆਂ ਦਮ ਤੋੜ ਦਿੱਤਾ | ਪੁਲਿਸ ਨੇ ਦੋਵਾਂ-ਭੈਣ ਭਰਾਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਭਿਜਵਾ ਦਿੱਤਾ | ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮ ਪਤਨੀ ਬੀਬੀ ਸਿਮਰਨਜੀਤ ਕੌਰ ਪਠਾਣ ਮਾਜਰਾ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੇ ਜਿੱਥੇ ਪੁਲਿਸ ਨੂੰ ਸੂਚਿਤ ਕੀਤਾ ਉੱਥੇ ਹੀ ਉਨ੍ਹਾਂ ਨੇ ਲੜਕੀ ਨੂੰ ਹਸਪਤਾਲ ਪਹੁੰਚਾਉਣ ਦਾ ਪ੍ਰਬੰਧ ਵੀ ਕੀਤਾ | ਮੌਕੇ 'ਤੇ ਪਹੁੰਚੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ |

ਪੰਜਾਬ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਨੇ ਲਗਾਇਆ ਖ਼ੂਨਦਾਨ ਕੈਂਪ

ਪਟਿਆਲਾ, 2 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਰਾਜਸੀ ਪ੍ਰਧਾਨ ਅਤੇ ਰਾਸ਼ਟਰੀ ਫੈਲੋਸ਼ਿਪ ਅਵਾਰਡੀ ਡਾ. ਡੀ.ਐੱਸ. ਭੁੱਲਰ (62) ਵਲੋਂ ਰਾਸ਼ਟਰੀ ਡਾਕਟਰਜ਼ ਦਿਵਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਬੀ.ਐੱਸ.ਐਨ.ਐਲ ਵਲੋਂ ਸਨਮਾਨ ਸਮਾਰੋਹ

ਪਟਿਆਲਾ, 2 ਜੁਲਾਈ (ਗੁਰਵਿੰਦਰ ਸਿੰਘ ਔਲਖ)-ਜਨਰਲ ਮੈਨੇਜਰ ਟੈਲੀਕਾਮ ਬੀ.ਐੱਸ.ਐਨ.ਐਲ. ਪਟਿਆਲਾ ਦੀ ਰਹਿਨੁਮਾਈ ਹੇਠ ਬੀ.ਐੱਸ.ਐਨ.ਐਲ.ਦੀ ਚੈਨਲ ਪਾਰਟਨਰਸ਼ਿਪ ਵਿਚ ਸੋਨੂੰ ਕਪੂਰ ਵਲੋਂ 1000 ਤੋਂ ਉੱਪਰ ਫਾਈਬਰ 'ਤੇ ਕੁਨੈਕਸ਼ਨ ਲਗਾਉਣ ਦੇ ਲਈ ਇਕ ਸਨਮਾਨ ਸਮਾਰੋਹ ਦੌਰਾਨ ਉਸ ਨੂੰ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਨੇ ਹਲਕੇ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ 'ਚ ਪ੍ਰਮੁੱਖਤਾ ਨਾਲ ਚੁੱਕਿਆ

ਸ਼ੁਤਰਾਣਾ, 2 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਵਿਧਾਨ ਸਭਾ ਦਾ ਸੈਸ਼ਨ ਖ਼ਤਮ ਹੋਣ ਉਪਰੰਤ ਵਾਪਸ ਆਪਣੇ ਹਲਕੇ 'ਚ ਪਰਤੇ ਵਿਧਾਇਕ ਕੁਲਵੰਤ ਸਿੰਘ ਸ਼ੁਤਰਾਣਾ ਨੂੰ ਲੋਕਾਂ ਵਲੋਂ ਕਾਫੀ ਮਾਣ-ਸਤਿਕਾਰ ਦਿੱਤਾ ਗਿਆ, ਨੇ ਹਲਕਾ ਸ਼ੁਤਰਾਣਾ ਦੇ ਲੋਕਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰੇ 'ਆਪ' ਸਰਕਾਰ-ਸੁਖਵਿੰਦਰ ਸਿੰਘ

ਨਾਭਾ, 2 ਜੁਲਾਈ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ 36000 ਕਾਮਿਆਂ ਨੂੰ ਪੱਕਿਆਂ ਕਰਨ ਦੀ ਵਿਚ ਸੇਵਾ ਕੇਂਦਰਾਂ ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇ ਜੋ ਕਿ ਪਿਛਲੇ 6 ਸਾਲਾਂ ਤੋਂ ਇਸੇ ਆਸ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਆ ਰਹੇ ਹਨ | ਇਹ ਮੰਗ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਆਰਗੇਨਾਈਜ਼ੇਸ਼ਨ ਟਰੇਨਿੰਗ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਹਰ ਪੱਖੋਂ ਸਮਰੱਥ ਬਣਾਉਣ ਲਈ ਵਚਨਬੱਧ- ਕਰਤਾਰਪੁਰ

ਭੁੱਨਰਹੇੜੀ, 2 ਜੁਲਾਈ (ਧਨਵੰਤ ਸਿੰਘ)-ਸ਼ੋ੍ਰਮਣੀ ਕਮੇਟੀ ਪੰਥਕ ਸਿੱਖਿਆਰਥੀਆਂ ਨੂੰ ਪਰਪੱਕ ਬਣਾਉਣ ਲਈ ਯਤਨ ਕਰ ਰਹੀ ਹੈ | ਇਸ ਲੜੀ ਤਹਿਤ ਨੌਜਵਾਨਾਂ ਨੂੰ ਆਰਗੇਨਾਈਜ਼ੇਸ਼ਨ ਟਰੇਨਿੰਗ ਕੈਂਪਾਂ ਰਾਹੀਂ ਸਿੱਖਿਅਤ ਕੀਤਾ ਜਾ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

10 ਰੋਜ਼ਾ ਭੰਗੜਾ ਸਿਖਲਾਈ ਕੈਂਪ ਸਮਾਪਤ

ਰਾਜਪੁਰਾ, 2 ਜੁਲਾਈ (ਜੀ.ਪੀ. ਸਿੰਘ)-ਸਥਾਨਕ ਐੱਸ.ਓ.ਐੱਸ. ਬਾਲ ਪਿੰਡ 'ਚ ਨਾਰਥ ਜੋਨ ਦੇ ਸਹਿਯੋਗ ਨਾਲ ਲਗਾਇਆ 10 ਰੋਜਾ ਭੰਗੜਾ ਸਿਖਲਾਈ ਕੈਂਪ ਸਮਾਪਤ ਹੋ ਗਿਆ ਜਿਸ ਵਿਚ ਐੱਸ.ਓ.ਐੱਸ. ਆਸ਼ਰਮ ਦੇ ਬੇ-ਸਹਾਰਾ ਬੱਚਿਆਂ ਨੇ ਭੰਗੜਾ ਸਿੱਖਿਆ | ਇਸ ਮੌਕੇ ਐੱਸ.ਓ.ਐੱਸ. ਦੇ ਡਾਇਰੈਕਟਰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਲਈ ਬਣਾਇਆ ਨਾਲਾ ਦੇ ਰਿਹੈ ਬਿਮਾਰੀਆਂ ਨੂੰ ਸੱਦਾ

ਰਾਜਪੁਰਾ, 2 ਜੁਲਾਈ (ਰਣਜੀਤ ਸਿੰਘ)-ਰਾਜਪੁਰਾ-ਪਟਿਆਲਾ ਜੀ.ਟੀ. ਰੋਡ 'ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਇਆ ਨਾਲਾ ਸਾਫ ਸਫ਼ਾਈ ਨਾ ਹੋਣ ਕਾਰਨ ਲੋਕਾਂ ਨੂੰ ਮੁਫ਼ਤ ਵਿਚ ਬਿਮਾਰੀਆਂ ਵੰਡਣ ਦਾ ਕੰਮ ਕਰ ਰਿਹੇੈ ਹੈ ਅਤੇ ਆਲੇ ਦੁਆਲੇ ਦੇ ਦੁਕਾਨਦਾਰਾਂ ਲਈ ਸਿਰਦਰਦੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਵਿਅਕਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 2 ਜੁਲਾਈ (ਮਨਦੀਪ ਸਿੰਘ ਖਰੌੜ)-ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸੰਬੰਧ ਬਣਾਉਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਦੀ ਪਛਾਣ ਕਮਲਪ੍ਰੀਤ ਮਲਹੋਤਰਾ ਵਾਸੀ ਪਟਿਆਲਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸਿਹਤ ਟੀਮਾਂ ਵਲੋਂ 18,269 ਘਰਾਂ 'ਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ

ਪਟਿਆਲਾ, 2 ਜੁਲਾਈ (ਮਨਦੀਪ ਸਿੰਘ ਖਰੌੜ)-ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗਲੀ/ਮੁਹੱਲਿਆਂ ਵਿਚ ਘਰ-ਘਰ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ | ਪਟਿਆਲਾ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਨੇ ਸਕੂਲਾਂ 'ਚ ਬੂਟੇ ਲਗਾ ਕੇ ਮਨਾਇਆ ਸਥਾਪਨਾ ਦਿਵਸ

ਦੇਵੀਗੜ੍ਹ, 2 ਜੁਲਾਈ (ਰਾਜਿੰਦਰ ਸਿੰਘ ਮੌਜੀ)-ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਦੇਵੀਗੜ੍ਹ ਨੇ ਵੱਖ-ਵੱਖ ਸਕੂਲਾਂ ਵਿਚ ਫਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਬੈਂਕ ਦਾ ਸਥਾਪਨਾ ਦਿਵਸ ਮਨਾਇਆ | ਜਾਣਕਾਰੀ ਦਿੰਦਿਆਂ ਸਟੇਟ ਬੈਂਕ ਆਫ ਇੰਡੀਆ ਬਰਾਂਚ ਦੇਵੀਗੜ੍ਹ ਦੇ ਮੈਨੇਜਰ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਦੇ ਨੌਜਵਾਨ ਨੂੰ ਜ਼ਖ਼ਮੀ ਕਰਕੇ ਗੂਗਲ ਪੇਅ ਰਾਹੀਂ ਕੀਤੀ ਲੁੱਟ ਦਾ ਪਰਦਾਫਾਸ਼

ਬਨੂੜ, 2 ਜੁਲਾਈ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਬੀਤੀ 7 ਜੂਨ ਦੀ ਰਾਤ ਨੂੰ ਬਨੂੜ-ਲਾਂਡਰਾਂ ਮਾਰਗ 'ਤੇ ਬਨੂੜ ਦੇ ਹਾਊਸਫੈੱਡ ਕੰਪਲੈਕਸ ਵਿਚ ਰਹਿੰਦੇ ਜੰਮੂ-ਕਸ਼ਮੀਰ ਦੇ ਇੱਕ ਨੌਜਵਾਨ ਕੋਲੋਂ ਤਿੰਨ ਮੋਟਰ ਸਾਈਕਲ ਸਵਾਰਾਂ ਵਲੋਂ ਗੂਗਲਪੇਅ ਰਾਹੀਂ ਤਿੰਨ ਹਜ਼ਾਰ ਰੁਪਏ ...

ਪੂਰੀ ਖ਼ਬਰ »

ਯੋਗਾ ਕਲਾਸ ਮੌਕੇ ਮੈਡੀਕਲ ਕੈਂਪ ਲਗਾਇਆ

ਬਨੂੜ, 2 ਜੁਲਾਈ (ਭੁਪਿੰਦਰ ਸਿੰਘ)-ਬਨੂੜ ਦੇ ਖੇਡ ਸਟੇਡੀਅਮ ਵਿਚ ਯੋਗਾ ਕਲਾਸ ਦੇ ਮੈਂਬਰਾਂ ਵਲੋਂ ਸਿਵਾ ਮੈਡੀਕਲ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਚੈੱਕ ਅੱਪ ਕੈਂਪ ਲਾਇਆ ਗਿਆ ਜਿਸ ਵਿਚ 35 ਯੋਗਾ ਮੈਂਬਰਾਂ ਦੀ ਸ਼ੂਗਰ ਤੇ ਬਲੱਡ ਪੈ੍ਰਸ਼ਰ ਚੈੱਕ ਕੀਤਾ ਗਿਆ | ਡਾਕਟਰ ...

ਪੂਰੀ ਖ਼ਬਰ »

210 ਨਸ਼ੀਲੀਆਂ ਗੋਲੀਆ ਸਮੇਤ ਇਕ ਕਾਬੂ

ਪਟਿਆਲਾ, 2 ਜੁਲਾਈ (ਮਨਦੀਪ ਸਿੰਘ ਖਰੌੜ)-ਸਥਾਨਕ ਸ਼ੀਸ਼ ਮਹਿਲ ਲਾਗੇ ਸ਼ੱਕ ਦੇ ਅਧਾਰ 'ਤੇ ਰੋਕ ਕੇ ਇਕ ਵਿਅਕਤੀ ਦੀ ਤਲਾਸ਼ੀ ਲੈਣ ਦੌਰਾਨ ਥਾਣਾ ਕੋਤਵਾਲੀ ਦੀ ਪੁਲਿਸ ਨੂੰ 210 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਜਿਸ ਅਧਾਰ 'ਤੇ ਪੁਲਿਸ ਨੇ ਨਿਰਮਲ ਸਿੰਘ ਵਾਸੀ ...

ਪੂਰੀ ਖ਼ਬਰ »

550 ਨਸ਼ੀਲੀਆਂ ਗੋਲੀਆਂ ਅਤੇ 2 ਕਿਲੋ ਚੂਰਾ ਪੋਸਤ ਬਰਾਮਦ

ਸਮਾਣਾ, 2 ਜੁਲਾਈ (ਸਾਹਿਬ ਸਿੰਘ)-ਸਮਾਣਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 550 ਨਸ਼ੀਲੀਆਂ ਗੋਲੀਆਂ ਅਤੇ ਦੋ ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਹੈ ਅਤੇ ਔਰਤ ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ | ਪੁਲਿਸ ਚੌਂਕੀ ਗਾਜੇਵਾਸ ਦੇ ਸਹਾਇਕ ਥਾਣੇਦਾਰ ਗੁਰਦੇਵ ...

ਪੂਰੀ ਖ਼ਬਰ »

ਨਾਟਕ ਮੇਲਾ ਅੱਜ

ਪਟਿਆਲਾ, 2 ਜੁਲਾਈ (ਚੱਠਾ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦੰਪਤੀ ਪ੍ਰਾਣ ਸਭਰਵਾਲ ਅਤੇ ਸੁਨੀਤਾ ਸਭਰਵਾਲ ਵਲੋਂ ਐਮ.ਫਰਕਾਨ ਖਾਨ, ਡਾਇਰੈਕਟਰ ਉੱਤਰ ਖੇਤਰ ਸਭਿਆਚਾਰਕ ਕੇਂਦਰ ਦੀ ਸਰਪ੍ਰਸਤੀ ਹੇਠ ਐਤਵਾਰ 3 ਜੁਲਾਈ ਨੂੰ ਸਵੇਰੇ 6:30 ਵਜੇ ਬਾਰਾਂਦਰੀ ਗਾਰਡਨ ਵਿਖੇ ...

ਪੂਰੀ ਖ਼ਬਰ »

ਗੌਡ ਗਿਫ਼ਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਭੁੱਨਰਹੇੜੀ, 2 ਜੁਲਾਈ (ਧਨਵੰਤ ਸਿੰਘ)-ਪੰਜਾਬ ਸਿੱਖਿਆ ਬੋਰਡ ਵਲੋਂ ਐਲਾਨੇ +2 ਦੇ ਨਤੀਜੇ 'ਚ ਗੌਡ ਗਿਫਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਜੇਟਾ (ਭੁੱਨਰਹੇੜੀ)-ਦਾ ਨਤੀਜਾ 100 ਫ਼ੀਸਦੀ ਰਿਹਾ | ਸੰਸਥਾ ਦੇ ਪ੍ਰਬੰਧਕ ਮੱਖਣ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | 10+2 ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਭਾਦਸੋਂ, 2 ਜੁਲਾਈ (ਪ੍ਰਦੀਪ ਦੰਦਰਾਲਾ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੌਹੜਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਵਿਦਿਆਰਥੀ ਜਗਪ੍ਰੀਤ ਸਿੰਘ ਤੇ ਰੁਪਿੰਦਰ ...

ਪੂਰੀ ਖ਼ਬਰ »

ਅਧਿਕਾਰੀਆਂ/ਕਰਮਚਾਰੀਆਂ ਦੀਆਂ ਤਰੱਕੀਆਂ ਕਰਨ ਲਈ ਧੰਨਵਾਦ ਕੀਤਾ

ਪਟਿਆਲਾ, 2 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਜਨਰਲ ਕੈਟਾਗਰੀਜ਼ ਵੈਲ: ਫੈਡ: ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ. ਯੂਨਿਟ ਦੇ ਪ੍ਰਧਾਨ ਕੁਲਜੀਤ ਸਿੰਘ ਰਟੋਲ, ਸੁਖਪ੍ਰੀਤ ਸਿੰਘ ਸਕੱਤਰ ਜਨਰਲ, ਗੁਰਦੀਪ ਸਿੰਘ ਟਿਵਾਣਾ ਸੀਨੀ: ਮੀਤ ਪ੍ਰਧਾਨ, ਹਰਗੁਰਮੀਤ ਸਿੰਘ ਵਿੱਤ ਸਕੱਤਰ ...

ਪੂਰੀ ਖ਼ਬਰ »

ਨਿਊ ਇੰਡੀਅਨ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਨਾਭਾ, 2 ਜੁਲਾਈ (ਕਰਮਜੀਤ ਸਿੰਘ)-ਨਿਊ ਇੰਡੀਅਨ ਪਬਲਿਕ ਸਕੂਲ ਨਾਭਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ, ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 100 ਫ਼ੀਸਦੀ ਰਹੀ ਜਿਨ੍ਹਾਂ ਵਿਚ ਕ੍ਰਮਵਾਰ ਨਰਿੰਦਰ ਸਿੰਘ, ਪੁੱਤਰ ਰਣਜੀਤ ਸਿੰਘ (90.4) ਫ਼ੀਸਦੀ, ਸ਼ੋਹੇਬ ਪੁੱਤਰ ਬਾਬੂ ...

ਪੂਰੀ ਖ਼ਬਰ »

ਧੀ ਦੀ ਜ਼ਮੀਨ ਬਚਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ ਪਿੰਡ ਭੂਤਗੜ੍ਹ ਦਾ ਬਜ਼ੁਰਗ

ਪਾਤੜਾਂ, 2 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੇ ਪਿੰਡ ਭੂਤਗੜ੍ਹ ਦਾ ਇੱਕ ਬਜ਼ੁਰਗ ਕਿਸਾਨ ਆਪਣੀ ਧੀ ਦੀ ਜ਼ਮੀਨ ਨੂੰ ਬਚਾਉਣ ਲਈ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਗੇੜੇ ਲਾ ਕੇ ਜਿੱਥੇ ਥੱਕ ਚੁੱਕਾ ਹੈ ਉੱਥੇ ਹੀ ਇਨਸਾਫ਼ ਲੈਣ ਲਈ ਇਲਾਕੇ ਦੇ ਆਗੂਆਂ ਦੇ ...

ਪੂਰੀ ਖ਼ਬਰ »

ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਧਾਰਮਿਕ ਸਮਾਗਮ ਸਮਾਪਤ

ਬਹਾਦਰਗੜ੍ਹ, 2 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਗੁਰੂ ਸਾਹਿਬ ਦੇ ਆਗਮਨ ਦਿਹਾੜੇ ਦੀ ਖ਼ੁਸ਼ੀ ਵਿਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਵਿਜੈ ਚੌਹਾਨ ਵਾਲਮੀਕਨ ਸਾਥੀਆਂ ਸਮੇਤ ਹੋਏ ਭਾਜਪਾ 'ਚ ਸ਼ਾਮਿਲ

ਪਟਿਆਲਾ, 2 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਭਾਜਪਾ ਇਕਾਈ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਟਿਆਲਾ ਭਾਜਪਾ ਸਹਿਰੀ ਦੇ ਮੀਡੀਆ ਇੰਚਾਰਜ ਰਾਹੁਲ ਮੇਹਤਾ ਦੇ ਯਤਨਾਂ ਸਦਕਾ ਭਾਰਤੀ ਵਾਲਮੀਕੀ ਧਰਮ ਸਮਾਜ ਦੇ ਸੀਨੀਅਰ ਮੈਂਬਰ ਵਿਜੈ ਚੌਹਾਨ ...

ਪੂਰੀ ਖ਼ਬਰ »

ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਧਾਰਮਿਕ ਸਮਾਗਮ ਸਮਾਪਤ

ਬਹਾਦਰਗੜ੍ਹ, 2 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਗੁਰੂ ਸਾਹਿਬ ਦੇ ਆਗਮਨ ਦਿਹਾੜੇ ਦੀ ਖ਼ੁਸ਼ੀ ਵਿਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਦੀ ਮੀਟਿੰਗ 'ਚ 10 ਬਜ਼ੁਰਗਾਂ ਦਾ ਸਨਮਾਨ

ਸਮਾਣਾ, 2 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸੀਨੀਅਰ ਸਿਟੀਜ਼ਨ ਕੌਂਸਲ ਸਮਾਣਾ (ਹੋਮ) ਵਲੋਂ ਆਸਾ ਨੰਦ ਟੁਲਾਨੀ ਦੀ ਪ੍ਰਧਾਨਗੀ ਵਿਚ ਸੀਨੀਅਰ ਸਿਟੀਜ਼ਨ ਹੋਮ 'ਚ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਦੌਰਾਨ ਅਸ਼ੋਕ ਕੁਮਾਰ ਧੀਮਾਨ, ਬਲਵਿੰਦਰ ਕੁਮਾਰ, ...

ਪੂਰੀ ਖ਼ਬਰ »

ਈ-ਵਾਹਨ ਪ੍ਰਾਜੈਕਟ ਤਹਿਤ ਪ੍ਰਦੂਸ਼ਣ ਜਾਂਚ ਸੈਂਟਰ ਖੋਲ੍ਹਣ ਦਾ ਸੁਨਹਿਰੀ ਮੌਕਾ

ਪਟਿਆਲਾ, 2 ਜੁਲਾਈ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 'ਈ-ਵਾਹਨ ਕੰਪਨੀ' ਨਾਲ ਸੰਪਰਕ ਕਰਕੇ ਪਟਿਆਲਾ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਪੁਲਿਸ ਨੇ ਆਵਾਜਾਈ ਦੀ ਦਰੁਸਤੀ ਲਈ ਕੱਟੇ ਚਲਾਨ

ਸਮਾਣਾ, 2 ਜੁਲਾਈ (ਸਾਹਿਬ ਸਿੰਘ)-ਆਵਾਜਾਈ ਪੁਲਿਸ ਸਮਾਣਾ ਦੇ ਮੁਖੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੀ ਆਵਾਜਾਈ ਨੂੰ ਦਰੁਸਤ ਕਰਨ ਦੀ ਮੁਹਿੰਮ ਆਰੰਭ ਕੀਤੀ ਹੈ | ਉਨ੍ਹਾਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਗਲਤ ਥਾਂ 'ਤੇ ਵਾਹਨ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਵਲੋਂ ਪਿੰਡ 'ਚ ਬਣਾਈਆਂ ਧੜੇਬੰਦੀਆਂ ਨੂੰ ਖ਼ਤਮ ਕਰ ਕੇ ਭਾਈਚਾਰਕ ਸਾਂਝ ਕਾਇਮ ਕਰਾਂਗੇ-ਵਿਧਾਇਕ ਪਠਾਣਮਾਜਰਾ

ਭੁੱਨਰਹੇੜੀ, 2 ਜੁਲਾਈ (ਧਨਵੰਤ ਸਿੰਘ)-ਰਵਾਇਤੀ ਪਾਰਟੀਆਂ ਵਲੋਂ ਨਿੱਜੀ ਮੁਫਾਦਾਂ ਲਈ ਬਣਾਈਆਂ ਧੜੇਬੰਦੀਆਂ ਨੂੰ ਖ਼ਤਮ ਕਰਨ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਹੈ ਕਿ ਆਪਸੀ ਨਿੱਜੀ ਮਸਲਿਆਂ ...

ਪੂਰੀ ਖ਼ਬਰ »

ਰੋਟਰੀ ਕਲੱਬ ਨਾਭਾ ਵਲੋਂ ਅਸ਼ੋਕ ਅਰੋੜਾ ਨੂੰ ਸ਼ਹਿਰੀ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਨਾਭਾ, 2 ਜੁਲਾਈ (ਅਮਨਦੀਪ ਸਿੰਘ ਲਵਲੀ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਆਪਣੇ ਇਮਾਨਦਾਰ ਅਤੇ ਮਿਹਨਤੀ ਵਰਕਰ ਅਸ਼ੋਕ ਕੁਮਾਰ ਅਰੋੜਾ ਨੂੰ ਵਿਧਾਨ ਸਭਾ ਹਲਕਾ ਨਾਭਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਇਹ ਨਿਯੁਕਤੀ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਅਤੇ ਰਮੇਸ਼ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 5 ਨੂੰ

ਸਨੌਰ, 2 ਜੁਲਾਈ (ਸੋਖਲ)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਬਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 5 ਜੁਲਾਈ ਨੂੰ ਖ਼ੂਨਦਾਨ ਕੈਂਪ ਢਿੱਲੋਂ ਫਨ ਵਰਲਡ ਜੌੜੀਆਂ ਸੜਕਾਂ ਦੇਵੀਗੜ੍ਹ ਰੋਡ ਵਿਖੇ, ਸਮਾਂ ਸਵੇਰੇ 8 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ...

ਪੂਰੀ ਖ਼ਬਰ »

ਪਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ

ਸਮਾਣਾ, 2 ਜੁਲਾਈ (ਸਾਹਿਬ ਸਿੰਘ)-ਪਿੰਡ ਮਿਆਲ ਕਲਾਂ ਵਿਖੇ ਖੇਤ ਵਿਚ ਟੋਕਾ ਕਰ ਰਹੇ ਤਿੰਨ ਵਿਅਕਤੀਆਂ ਨੂੰ ਕਰੰਟ ਲੱਗ ਗਿਆ ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਜਦੋਂ ਕਿ ਦੋ ਨੂੰ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਹੈ | ਇਸ ਦੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਬਨੂੜ, 2 ਜੁਲਾਈ (ਭੁਪਿੰਦਰ ਸਿੰਘ)-ਪਿੰਡ ਕਰਾਲਾ ਦੇ ਕਿਸਾਨ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਦੀ ਖੇਤਾਂ ਵਿਚ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਕਰਾਲਾ ਨੇ ਦੱਸਿਆ ਕਿ ਕਿਸਾਨ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਗਊਸ਼ਾਲਾ ਵਿਖੇ ਕੀਤੀ ਹਰਾ ਚਾਰਾ ਪਾ ਕੇ ਗਊਆਂ ਦੀ ਸੇਵਾ

ਨਾਭਾ, 2 ਜੁਲਾਈ (ਕਰਮਜੀਤ ਸਿੰਘ)-ਸਥਾਨਕ ਰੋਟਰੀ ਕਲੱਬ ਦੇ ਸਮੂਹ ਅਹੁਦੇਦਾਰ ਤੇ ਮੈਂਬਰਾਂ ਵਲੋਂ ਹਮੇਸ਼ਾ ਦੀ ਤਰ੍ਹਾਂ ਸਮਾਜ ਸੇਵੀ ਕਾਰਜਾਂ ਤਹਿਤ ਪ੍ਰਧਾਨ ਨਿਤਿਨ ਜੈਨ ਦੀ ਅਗਵਾਈ ਹੇਠ ਗਊਸ਼ਾਲਾ ਨਾਭਾ ਵਿਖੇ ਪਹੁੰਚ ਕੇ ਗਊਆਂ ਦੀ ਹਰੇ ਚਾਰੇ ਦੀ ਸੇਵਾ ਕੀਤੀ ਗਈ ਉੱਥੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

ਪਟਿਆਲਾ, 2 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਸੀ.ਸੈ. ਸਮਾਰਟ ਸਕੂਲ ਵਜੀਦਪੁਰ ਦਾ ਬਾਰ੍ਹਵੀਂ ਅਤੇ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦਮਨਜੀਤ ਕੌਰ ਨੇ ਹਿਊਮੈਨੀਟੀਜ਼ ਗਰੁੱਪ 'ਚ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰਦੀ ਹੈ ਲਾਇਬ੍ਰੇਰੀ-ਪ੍ਰੋ. ਅੰਟਾਲ

ਪਟਿਆਲਾ, 2 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਪਟਿਆਲਾ ਦੇ ਚੀਫ਼ ਲਾਇਬ੍ਰੇਰੀਅਨ ਡਾ. ਪ੍ਰਭਜੋਤ ਕੌਰ ਵਲੋਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨਾਲ ਹਰ ਸ਼ੁੱਕਰਵਾਰ ਕਿਸੇ ਨਾ ਕਿਸੇ ਵਿਸ਼ਾ ਮਾਹਿਰ ਨਾਲ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਤੋਂ ਸਸਤਾ ਝੋਨਾ ਲਿਆ ਕੇ ਐਮ.ਐੱਸ.ਪੀ. ਦੀ ਖ਼ਰੀਦ 'ਚ ਪਾ ਕੇ ਸਰਕਾਰ ਨੂੰ ਲੱਖਾਂ ਦਾ ਚੂਨਾ ਲਾਏ ਜਾਣ ਦੇ ਮਾਮਲੇ ਨੇ ਛੇੜੀ ਨਵੀਂ ਚਰਚਾ

ਪਾਤੜਾਂ, 2 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਨਗ੍ਰੇਨ ਵਿਭਾਗ ਦੇ ਪਾਤੜਾਂ ਇਲਾਕੇ ਦੇ ਗੁਦਾਮਾਂ 'ਚ ਹੋਏ ਕਰੋੜਾਂ ਰੁਪਏ ਦੇ ਕਣਕ ਘੁਟਾਲੇ ਦੇ ਮਾਮਲੇ ਵਿਚ ਪੁਲਿਸ ਵਲੋਂ 4 ਅਧਿਕਾਰੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਸੀ | ਇਸ ਮਗਰੋਂ ਪੇਸ਼ ਹੋਏ ਇੰਸਪੈਕਟਰ ਮਨੋਜ ਮਿੱਤਲ ਦਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਹੱਕ ਵਿਚ ਮਤਾ ਪਾ ਕੇ ਤੇ ਅਗਨੀਪਥ ਸਕੀਮ ਦੇ ਵਿਰੋਧ 'ਚ ਆਵਾਜ਼ ਉਠਾ ਕੇ ਮਾਨ ਸਰਕਾਰ ਨੇ ਪੰਜਾਬੀਆ ਦਾ ਮਾਣ ਵਧਾਇਆ-ਵਿੱਕੀ ਘਨੌਰ

ਘਨੌਰ, 2 ਜੁਲਾਈ (ਸਰਦਾਰਾ ਸਿੰਘ ਲਾਛੜੂ)-ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ, ਪੰਜਾਬ ਦੇ ਪਾਣੀਆਂ 'ਤੇ ਪਹਿਲਾਂ ਹੱਕ ਪੰਜਾਬ ਦਾ ਹੈ | ਚੰਡੀਗੜ੍ਹ ਪੰਜਾਬ ਦਾ ਹੈ ਪੰਜਾਬ ਦੇ 28 ਪਿੰਡਾਂ ਨੂੰ ਉਠਾ ਕੇ ਚੰਡੀਗੜ੍ਹ ਵਸਾਇਆ ਗਿਆ ਸੀ | ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ 'ਤੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਮਾਣਾ, 2 ਜੁਲਾਈ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਪਿੰਡ ਸਸੀ ਬ੍ਰਾਹਮਣਾ ਦੇ ਇਕ ਨੌਜਵਾਨ ਦੀ ਟਰਾਂਸਫਾਰਮਰ ਦਾ ਸਵਿੱਚ ਬਦਲਦੇ ਹੋਏ ਕਰੰਟ ਲੱਗਣ ਨਾਲ ਮੌਤ ਹੋਣ ਦੀ ਸੂਚਨਾ ਮਿਲੀ ਹੈ | ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ | ਮਾਮਲੇ ਦੇ ਜਾਂਚ ...

ਪੂਰੀ ਖ਼ਬਰ »

ਬਰਸਾਤ ਪੈਣ ਤੋਂ ਦੋ ਦਿਨ ਬਾਅਦ ਵੀ ਨਵੇਂ ਅੰਡਰ ਬਿ੍ਜ ਦੇ ਪਾਣੀ ਦੀ ਨਿਕਾਸੀ ਨਹੀਂ ਕਰਵਾ ਸਕੀ ਨਗਰ ਕੌਂਸਲ

ਰਾਜਪੁਰਾ, 2 ਜੁਲਾਈ (ਜੀ.ਪੀ. ਸਿੰਘ)- ਸ਼ਹਿਰ ਵਿਚ ਬਾਰਿਸ਼ ਪਈ ਨੂੰ ਅੱਜ ਦੋ ਦਿਨ ਹੋ ਗਏ ਹਨ ਪਰ ਸਥਾਨਕ ਨਵੇਂ ਅੰਡਰ ਬਿ੍ਜ ਵਿਚ ਖੜ੍ਹੇ ਪਾਣੀ ਅਤੇ ਫਸੀ ਗਾਰ ਨੂੰ ਨਗਰ ਕੌਂਸਲ ਸਾਫ਼ ਨਹੀਂ ਕਰਵਾ ਸਕੀ | ਜਦੋਂ ਕਿ ਇਸ ਅੰਡਰ ਬਿ੍ਜ 'ਚ ਕਈ ਵਾਹਨ ਫਸਣ ਨਾਲ ਕੋਈ ਜਾਨੀ ਨੁਕਸਾਨ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਕੈਂਪ ਦਾ 114 ਲੋਕਾਂ ਨੇ ਲਿਆ ਲਾਭ

ਪਟਿਆਲਾ, 2 ਜੁਲਾਈ (ਗੁਰਵਿੰਦਰ ਸਿੰਘ ਔਲਖ)-ਨਗਰ ਨਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਪ੍ਰਾਪਰਟੀ ਟੈਕਸ ਭਰਨ ਦਾ ਮੌਕਾ ਦੇਣ ਲਈ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ (ਆਈ.ਏ.ਐਸ) ਦੇ ਆਦੇਸ਼ਾਂ 'ਤੇ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਭਾਦਸੋਂ ਰੋਡ 'ਤੇ ਨਾਰਥ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰਾਂ ਵੱਲੋਂ 'ਆਪ' ਆਗੂ ਗਗਨਦੀਪ ਸਿੰਘ ਚੱਢਾ ਨੂੰ ਸ਼ਰਧਾਂਜਲੀ ਭੇਟ

ਪਟਿਆਲਾ, 2 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਨਮਿਤ ਅੰਤਿਮ ਅਰਦਾਸ ਮੌਕੇ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਅਰਪਿਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX