ਫ਼ਰੀਦਕੋਟ, 2 ਜੁਲਾਈ (ਸਤੀਸ਼ ਬਾਗ਼ੀ)-ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ 1406-22 ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਵੀਰ ਇੰਦਰਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਜਥੇਬੰਦੀ ਦੇ ਕਈ ਏਜੰਡਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਵੀਰ ਇੰਦਰਜੀਤ ਸਿੰਘ ਪੁਰੀ ਨੇ ਕਿਹਾ ਕਿ ਮਿਊਾਸਪਲ ਕਮੇਟੀ ਫ਼ਰੀਦਕੋਟ ਵਿਚ ਕਰੀਬ 20 ਸਾਲਾਂ ਤੋਂ ਕੰਮ ਕਰ ਰਹੇ ਸੀਵਰਮੈਨ ਨਰੇਸ਼ ਕੁਮਾਰ ਨੂੰ ਬਿਨਾਂ ਕੋਈ ਕਾਰਨ ਦੱਸੋ ਨੋਟਿਸ ਜਾਰੀ ਕੀਤਿਆਂ ਡਿਊਟੀ ਤੋਂ ਫ਼ਾਰਗ ਕਰ ਦਿੱਤਾ ਗਿਆ ਜਿਸ ਸੰਬੰਧੀ ਜਥੇਬੰਦੀ ਵਲੋਂ ਕਈ ਵਾਰ ਮਿੳਾੂਸਪਲ ਕਮੇਟੀ ਫ਼ਰੀਦਕੋਟ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਹਲਕਾ ਵਿਧਾਇਕ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਪ੍ਰੰਤੂ ਇਸ ਮਸਲੇ ਦਾ ਹਾਲੇ ਤੱਕ ਕੋਈ ਹੱਲ ਨਹੀਂ ਹੋਇਆ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਅਦਾਰਿਆਂ ਦੀ ਲੀਡਰਸ਼ਿੱਪ ਨੇ ਇਹ ਫ਼ੈਸਲਾ ਕੀਤਾ ਹੈ ਕਿ ਸੋਮਵਾਰ ਨੂੰ ਸਵੇਰੇ 10 ਵਜੇ ਸਮੂਹ ਲੀਡਰਸ਼ਿੱਪ ਵਲੋਂ ਨਗਰ ਕੌਂਸਲ ਦਫ਼ਤਰ ਵਿਖੇ ਇਕੱਠੇ ਹੋ ਕੇ ਪ੍ਰਸ਼ਾਸਨ ਨੂੰ ਵਫ਼ਦ ਦੇ ਰੂਪ ਵਿਚ ਮਿਲਿਆ ਜਾਵੇਗਾ ਅਤੇ ਜੇਕਰ ਫਿਰ ਵੀ ਕੋਈ ਸਾਰਥਕ ਹੱਲ ਨਾ ਨਿਕਲਿਆ ਤਾਂ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ | ਮੀਟਿੰਗ 'ਚ ਜਤਿੰਦਰ ਕੁਮਾਰ ਪ.ਸ.ਸ.ਫ ਸਟੇਟ ਆਗੂ, ਸਿਮਰਜੀਤ ਸਿੰਘ ਬਰਾੜ ਸੂਬਾ ਪ੍ਰਧਾਨ, ਗੁਰਤੇਜ ਸਿੰਘ ਖਹਿਰਾ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੂਰਤ ਸਿੰਘ ਮਾਹਲਾ ਪ੍ਰਧਾਨ ਵਾਟਰ ਸਪਲਾਈ, ਅਜੀਤ ਸਿੰਘ, ਗੁਰਪ੍ਰੀਤ ਸਿੰਘ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਹਰਜਿੰਦਰ ਸਿੰਘ, ਜਸਵੰਤ ਸਿੰਘ ਰੋਮਾਣਾ ਸਟੇਟ ਆਗੂ, ਸੁਖਮੰਦਰ ਸਿੰਘ ਢਿੱਲਵਾਂ, ਬਲਕਾਰ ਸਿੰਘ, ਜੋਤੀ ਪ੍ਰਕਾਸ਼, ਅਮੀ ਚੰਦ, ਰਾਜੂ, ਨਰੇਸ਼ ਕੁਮਾਰ ਅਤੇ ਜਗਰੂਪ ਸਿੰਘ ਵੀ ਮੌਜੂਦ ਸਨ |
ਫ਼ਰੀਦਕੋਟ, 2 ਜੁਲਾਈ (ਜਸਵੰਤ ਸਿੰਘ ਪੁਰਬਾ) - ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਉਪਰੰਤ ਫ਼ਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਵਿਚ ਸ਼ੁੱਕਰਵਾਰ ਤੇ ਸ਼ਨੀਵਾਰ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਜਿਸ ਦਾ ਕਾਰਨ ਬਾਰਸ਼ਾਂ ਅਤੇ ਸਨਿੱਚਰਵਾਰ ਹੋਣ ਕਾਰਨ ਘੱਟ ਗਿਣਤੀ 'ਚ ...
ਕੋਟਕਪੂਰਾ, 2 ਜੁਲਾਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਡਰੇਨਾਂ ਦੀ ਸਫ਼ਾਈ ਅਤੇ ਛੱਪੜਾਂ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਵਿਚ ਕੋਤਾਹੀ ਕਿਸੇ ਤਰ੍ਹਾਂ ਵੀ ...
ਕੋਟਕਪੂਰਾ, 2 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਮਾਨਸੂਨ ਦੇ ਮੌਸਮ ਦੀ ਆਮਦ ਨੂੰ ਦੇਖਦਿਆਂ ਜੁਲਾਈ ਮਹੀਨੇ ਨੂੰ ਵਾਤਾਵਰਨ ਦੀ ਸੰਭਾਲ ਹਿਤ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਕਲੱਬ ਦੇ ਅਹੁਦੇਦਾਰਾਂ ਵਲੋਂ ਸਥਾਨਕ ...
ਸਾਦਿਕ, 2 ਜੁਲਾਈ (ਆਰ. ਐਸ. ਧੁੰਨਾ) - ਪੰਜ ਸੜਕਾਂ ਦੇ ਸੁਮੇਲ 'ਤੇ ਵੱਸੇ ਸਾਦਿਕ ਦੇ ਮੁੱਖ ਚੌਂਕ 'ਚੋਂ ਲੰਘਦੀ ਫ਼ਿਰੋਜ਼ਪੁਰ ਤੋਂ ਸ੍ਰੀ ਮੁਕਤਸਰ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਤੋਂ ਚਿੰਤਤ ਅਤੇ ਸੜਕ ਦੀ ਨਵ ਉਸਾਰੀ ਨੂੰ ਲੈ ਕੇ ਨੈਸ਼ਨਲ ਹਾਈ ਵੇ ਸੰਘਰਸ਼ ...
ਫ਼ਰੀਦਕੋਟ, 2 ਜੁਲਾਈ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੇ ਲਾਗਲੇ ਪਿੰਡ ਇਕ 13 ਸਾਲ ਦੀ ਨਾਬਾਲਗ ਲੜਕੀ ਨਾਲ ਉਸ ਦੇ ਗੁਆਂਢ 'ਚ ਹੀ ਰਹਿੰਦੇ ਇਕ ਵਿਅਕਤੀ ਜੋ ਉਸ ਦਾ ਮੂੰਹ ਬੋਲਿਆ ਮਾਮਾ ਬਣਿਆ ਹੋਇਆ ਸੀ, ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...
ਕੋਟਕਪੂਰਾ, 2 ਜੁਲਾਈ (ਮੋਹਰ ਸਿੰਘ ਗਿੱਲ)-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ) ਵਲੋਂ ਨੈੱਟ ਦੀ ਪ੍ਰੀਖਿਆ 8 ਜੁਲਾਈ ਤੋਂ ਦੇਸ਼ ਭਰ ਦੀਆਂ ਵੱਖ-ਵੱਖ ਸੰਸਥਾਵਾਂ 'ਚ ਸਵੇਰ-ਸ਼ਾਮ ਦੋ ਪੜਾਵਾਂ 'ਚ ਲਈ ਜਾ ਰਹੀ ਹੈ | ਪਹਿਲੀ ਸ਼ਿਫ਼ਟ ਸਵੇਰੇ 9 ਤੋਂ 12 ਵਜੇ ਤੱਕ ਅਤੇ ਦੂਜੀ ...
ਕੋਟਕਪੂਰਾ, 2 ਜੁਲਾਈ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ 5 ਕਿੱਲੋ ਡੋਡੇ-ਪੋਸਤ ਅਤੇ 210 ਨਸ਼ੀਲੀਆਂ ਗੋਲੀਆਂ ਸਮੇਤ ਗੁਰਜੰਟ ਸਿੰਘ ਵਾਸੀ ਮਚਾਕੀ ਮੱਲ ਸਿੰਘ ਨੂੰ ਅਤੇ 410 ਪਾਬੰਦੀਸ਼ੁਦਾ ਗੋਲੀਆਂ ਸਮੇਤ ਜਸਵਿੰਦਰ ਸਿੰਘ ਵਾਸੀ ਪਿੰਡ ...
ਮੋਗਾ, 2 ਜੁਲਾਈ (ਅਸ਼ੋਕ ਬਾਂਸਲ) - ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫ਼ਤਰ ਵਿਚ ਲੋਕ ਮਿਲਣੀ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਸਮੇਂ ਹਲਕਾ ਮੋਗੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਦਾ ਸੰਬੰਧਿਤ ਅਧਿਕਾਰੀਆਂ ...
ਗਿੱਦੜਬਾਹਾ, 2 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 12ਵੀਂ ਜਮਾਤ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਸਕੂਲ ਨਤੀਜੇ ਵਿਚ ਪਹਿਲੇ ਤਿੰਨ ਸਥਾਨਾਂ ਉੱਪਰ ਲੜਕੀਆਂ ਨੇ ਬਾਜ਼ੀ ...
ਮੰਡੀ ਬਰੀਵਾਲਾ, 2 ਜੁਲਾਈ (ਨਿਰਭੋਲ ਸਿੰਘ) - ਥਾਣਾ ਬਰੀਵਾਲਾ ਦੀ ਪੁਲਿਸ ਨੇ ਲਭਪ੍ਰੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਬੁੱਢੀਮਾਲ ਦੀ ਸ਼ਿਕਾਇਤ 'ਤੇ ਕੁਲਵਿੰਦਰ ਸਿੰਘ ਪੁੱਤਰ ਤੇਜ ਸਿੰਘ ਵਾਸੀ ਜੰਡੋਕੇ, ਹਰਮਨ ਸਿੰਘ ਪੁੱਤਰ ਲੱਡੂ ਸਿੰਘ ਵਾਸੀ ਜੰਡੋਕੇ, ਧਰਮ ਸਿੰਘ ...
ਫ਼ਰੀਦਕੋਟ, 2 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਵਿਭਾਗ ਵਲੋਂ ਜੁਲਾਈ ਮਹੀਨੇ ਨੂੰ ...
ਬਰਗਾੜੀ, 2 ਜੁਲਾਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਸਕੂਲ ਦੇ ਡਾਇਰੈਕਟਰ ਜਨਰਲ ਜਸਬੀਰ ਸਿੰਘ ਸੰਧੂ ਅਤੇ ਪਿ੍ੰਸੀਪਲ ਯਸ਼ੂ ਧਿੰਗੜਾ ਦੀ ਦੇਖ-ਰੇਖ ਹੇਠ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਦਿਹਾੜਾ ਮਨਾਇਆ | ਸਕੂਲ ਪਿੰ੍ਰਸੀਪਲ ਯਸ਼ੂ ...
ਫ਼ਰੀਦਕੋਟ, 2 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੀ ਮੀਟਿੰਗ ਲਾਇਨਜ਼ ਭਵਨ ਫ਼ਰੀਦਕੋਟ ਵਿਖੇ ਕੀਤੀ ਗਈ ਜਿਸ ਵਿਚ ਲਾਇਨਜ਼ ਕਲੱਬ ਫ਼ਰੀਦਕੋਟ ਦੇ ਦੂਜੀ ਵਾਰ ਪ੍ਰਧਾਨ ਗੁਰਚਰਨ ਸਿੰਘ ਗਿੱਲ, ਸਕੱਤਰ ਭੁਪਿੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ...
ਫ਼ਰੀਦਕੋਟ, 2 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ (ਰਜਿ:) ਦੇ ਸੇਵਾਦਾਰਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਲਈ ਇਕ ਸਾਦਾ ਸਮਾਰੋਹ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ, ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX