ਤਾਜਾ ਖ਼ਬਰਾਂ


ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  19 minutes ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  about 1 hour ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  about 1 hour ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  about 1 hour ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  about 2 hours ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  about 2 hours ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  about 2 hours ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  about 3 hours ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  about 3 hours ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  about 3 hours ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  about 3 hours ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  about 4 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  about 3 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  about 4 hours ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 4 hours ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  about 4 hours ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  about 5 hours ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  about 5 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  about 4 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  about 5 hours ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋ ਡੀ.ਐਸ.ਪੀ ਅਟਾਰੀ ਦਾ ਘਿਰਾਓ
. . .  about 5 hours ago
ਚੌਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐਸ.ਪੀ ਅਟਾਰੀ ਦਫ਼ਤਰ ਚੌਗਾਵਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਆਪ ਸਰਕਾਰ, ਹਲਕੇ ਦੇ ਆਪ ਆਗੂ ਤੇ ਡੀ.ਐਸ.ਪੀ ਅਟਾਰੀ...
ਬਿਜਲੀ ਬਿੱਲ ਨਾ ਦੇਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਲੰਬੇ ਸਮੇਂ ਤੋਂ ਗੁਲ
. . .  about 6 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਬਿੱਲ ਨਾ ਅਦਾ ਕੀਤੇ ਜਾਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਇਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹੈ। ਜ਼ਿਕਰਯੋਗ ਹੈ ਕਿ ਜੰਡਿਆਲਾ ਕਾਨੂੰਗੋ ਸਰਕਲ ਅਧੀਨ ਜੰਡਿਆਲਾ, ਸਮਰਾਏ, ਕੰਗਨੀਵਾਲ, ਚੋਲਾਂਗ,...
ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਸੰਸਦ ’ਚ
. . .  about 6 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੀ ਪ੍ਰਧਾਨਗੀ ਹੇਠ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਨੂੰ ਸੰਸਦ ਵਿਚ ਹੋਵੇਗੀ। ਦੱਸ ਦਈਏ ਕਿ ਕਿ ਸੰਸਦ ਦਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਪੰਜਾਬ / ਜਨਰਲ

ਸਮੁੱਚੀ ਕੌਮ ਮਤਭੇਦ ਭੁਲਾ ਕੇ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕੱਤਰ ਹੋਵੇ- ਗਿਆਨੀ ਹਰਪ੍ਰੀਤ ਸਿੰੰਘ

ਅੰਮਿ੍ਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣ ਤੇ ਰਾਗੀ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਕੀਤੇ | ਉਪਰੰਤ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਗੁਰਦਾਸ ਜੀ ਤੇ ਬਾਬਾ ਬੁੱਢਾ ਜੀ ਨੂੰ ਨਾਲ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ ਸੀ | ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ, ਬਲਕਿ ਇਹ ਸਿੱਖ ਧਰਮ ਦੇ ਅੰਦਰ ਸੱਚਾ ਤੇ ਸੁੱਚਾ ਸੰਕਲਪ ਹੈ ਅਤੇ ਇਸ ਦੀ ਸਮਝ ਸੰਸਾਰ ਦੇ ਹਰ ਸਿੱਖ ਨੂੰ ਹੋਣੀ ਚਾਹੀਦੀ ਹੈ | ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਛੋਟੇ-ਛੋਟੇ ਰਾਜਸੀ ਤੇ ਹੋਰ ਮਤਭੇਦਾਂ ਤੋਂ ਉੱਪਰ ਉੱਠ ਕੇ ਅਤੇ ਅਕਾਲ ਪੁੁਰਖ ਨੂੰ ਸਮਰਪਿਤ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇਕੱਤਰ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਗੁਲਾਮੀ ਦੀਆਂ ਜੰਜੀਰਾਂ ਤੇ ਬੰਧਨ ਟੁੱਟਣ, ਤਾਂ ਸਾਨੂੰ ਇਕ ਨਿਸ਼ਾਨ ਦੇ ਥੱਲੇ ਇਕ ਦੀਵਾਨ ਵਿਚ ਇਕੱਠੇ ਹੋ ਕੇ ਕੌਮ ਦੀ ਚੜ੍ਹਦੀ ਕਲਾ ਲਈ ਸਾਂਝੇ ਯਤਨ ਕਰਨੇ ਹੋਣਗੇ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਜਾਇਬ ਸਿੰਘ ਅਭਿਆਸੀ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਜਸਪਾਲ ਸਿੰਘ ਢੱਡੇ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ |
ਪ੍ਰਧਾਨ ਧਾਮੀ ਵਲੋਂ ਸੰਗਤਾਂ ਨੂੰ ਵਧਾਈ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਸੁਨੇਹੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਦੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਿਯਾਦਾ 'ਤੇ ਪਹਿਰਾ ਦੇਣ ਦੀ ਅਪੀਲ ਕੀਤੀ |

ਬੇਅਦਬੀ ਜਾਂਚ ਰਿਪੋਰਟ 'ਚ ਸ਼੍ਰੋਮਣੀ ਅਕਾਲੀ ਦਲ ਦੀ ਬੇਗੁਨਾਹੀ ਸਾਬਤ ਹੋਈ-ਹਰਚਰਨ ਬੈਂਸ

ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ)-ਬੇਅਦਬੀ ਮਾਮਲੇ 'ਚ ਆਈ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਨੇ ਅਕਾਲੀ ਦਲ ਨੂੰ ਵੱਡੀ ਰਾਹਤ ਦਿੱਤੀ ਹੈ | ਰਿਪੋਰਟ ਨੇ ਇਸ਼ਾਰਾ ਕੀਤਾ ਹੈ ਕਿ ਇਸ ਪਿੱਛੇ ਕਿਸੇ ਕਿਸਮ ਦੀ ਰਾਜਨੀਤਕ ਸਾਜ਼ਿਸ਼ ਨਹੀਂ ਸੀ | ਇਕ ਤਰ੍ਹਾਂ ਨਾਲ ਇਸ ਨੇ ...

ਪੂਰੀ ਖ਼ਬਰ »

ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਕਰੇਗੀ-ਭਗਵੰਤ ਮਾਨ

ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ)- ਇਕ ਮਿਸਾਲੀ ਫ਼ੈਸਲੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਸਮਰਥਨ ਮੁੱਲ ਤੋਂ ਘੱਟ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਮੂੰਗੀ ਦੀ ਫ਼ਸਲ ਐਮ.ਐਸ.ਪੀ. 'ਤੇ ਖ਼ਰੀਦਣ ਦਾ ਵਾਅਦਾ ਪੂਰਾ ਨਹੀਂ ਕੀਤਾ-ਸੁਖਬੀਰ

ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸੂਬੇ ਦੀਆਂ ਮੰਡੀਆਂ ਵਿਚ ਆ ਰਹੀ ਮੂੰਗੀ ਦੀ ਸਾਰੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦੇ ਅਤੇ ...

ਪੂਰੀ ਖ਼ਬਰ »

ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ | ਉਨ੍ਹਾਂ ਨਾਲ ਹੀ ਪੰਜਾਬ ਵਿੱਚ ...

ਪੂਰੀ ਖ਼ਬਰ »

ਸਬਸਿਡੀ ਦੀ ਰਕਮ ਵਧਣ ਨਾਲ ਪਾਵਰਕਾਮ 'ਤੇ ਵਧੇਗਾ ਕਰਜ਼ੇ ਦਾ ਭਾਰ

ਸ਼ਿਵ ਸ਼ਰਮਾ ਜਲੰਧਰ, 2 ਜੁਲਾਈ P ਪੰਜਾਬ 'ਚ ਸਾਰਿਆਂ ਲਈ 300 ਯੂਨਿਟ ਮੁਫ਼ਤ ਬਿਜਲੀ ਦੀ ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਜਿਥੇ ਪਾਵਰਕਾਮ ਦੀ ਸਬਸਿਡੀ ਦੀ ਰਕਮ ਵਿਚ ਹੋਰ ਵੀ ਵਾਧਾ ਹੋਣ ਜਾ ਰਿਹਾ ਹੈ ਤਾਂ ਆਉਣ ਵਾਲੇ ਸਮੇਂ ਵਿਚ ਪਾਵਰਕਾਮ ਨੂੰ ਸਮੇਂ ਸਿਰ ਸਬਸਿਡੀ ਦੀ ਰਕਮ ...

ਪੂਰੀ ਖ਼ਬਰ »

ਪਨਸਪ ਦਾ ਜਲਦੀ ਹੀ ਹੋਵੇਗਾ ਪਨਗ੍ਰੇਨ 'ਚ ਰਲੇਵਾਂ

ਮੂਣਕ, 2 ਜੁਲਾਈ (ਕੇਵਲ ਸਿੰਗਲਾ)-ਸੂਬੇ ਦੀ ਖ਼ਰੀਦ ਏਜੰਸੀ ਪਨਸਪ ਦਾ ਜਲਦੀ ਹੀ ਪਨਗ੍ਰੇਨ ਖ਼ਰੀਦ ਏਜੰਸੀ ਵਿਚ ਰਲੇਵਾਂ ਹੋਣ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਪਨਗ੍ਰੇਨ ਵਲੋਂ ਜਾਰੀ ਚਿੱਠੀ ਰਾਹੀ ਸੂਬਾ ਸਿਵਲ ਸਪਲਾਈ ਕਾਰਪੋਰੇਸ਼ਨ (ਪਨਸਪ) ਦੇ ਐਮ.ਡੀ. ਤੋਂ ਪਨਸਪ ਏਜੰਸੀ ...

ਪੂਰੀ ਖ਼ਬਰ »

ਭਗਵੰਤ ਮਾਨ ਸਪੱਸ਼ਟ ਕਰਨ ਕਿ ਉਨ੍ਹਾਂ ਨੇ ਨਿਊ ਚੰਡੀਗੜ੍ਹ 'ਚ ਹਾਈਕੋਰਟ ਦੀ ਮੰਗ ਕੀਤੀ ਸੀ-ਬਾਜਵਾ

ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਤੇ ਹਰਿਆਣਾ ਦੀ ਵੱਖਰੀ ਹਾਈਕੋਰਟ ਦੇ ਮਾਮਲੇ 'ਤੇ ਸਿਆਸਤ ਇਕ ਵਾਰ ਫਿਰ ਭਖ ਗਈ ਹੈ | ਮਾਮਲੇ 'ਤੇ ਟਿੱਪਣੀ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਉਸ ਮੀਟਿੰਗ ਦਾ ਹਵਾਲਾ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੇ ਘਰ ਦੇ ਬਾਹਰੋਂ ਮਿਲਿਆ ਪੱਤਰ ਸੀ ਇਕ ਨਕਸ਼ਾ

ਐੱਸ. ਏ. ਐਸ. ਨਗਰ, 2 ਜੁਲਾਈ (ਜਸਬੀਰ ਸਿੰਘ ਜੱਸੀ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਸਥਾਨਕ ਸੈਕਟਰ-71 ਵਿਚਲੇ ਘਰ ਦੇ ਬਾਹਰੋਂ ਇਕ ਨਕਸ਼ਾ ਮਿਲਣ ਦੀ ਖ਼ਬਰ ਨੇ ਪੁਲਿਸ ਨੂੰ ਭਾਜੜਾਂ ਪਾ ਦਿੱਤੀਆਂ, ਜਦਕਿ ਕਾਗਜ਼ ਦੇ ਪੰਨ੍ਹੇ 'ਤੇ ਬਣਾਏ ਗਏ ਇਸ ਨਕਸ਼ੇ ਵਿਚ ਧਮਕੀ ਵਰਗੀ ...

ਪੂਰੀ ਖ਼ਬਰ »

ਪੱਟੀ ਨੇੜੇ ਡੀ.ਜੇ. ਦੌਰਾਨ ਚੱਲੀ ਗੋਲੀ- ਨੌਜਵਾਨ ਦੀ ਮੌਤ

ਪੱਟੀ, 2 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਚੂਸਲੇਵੜ੍ਹ ਵਿਖੇ ਬੀਤੀ ਸਾਬਕਾ ਸਰਪੰਚ ਰਸਾਲ ਸਿੰਘ ਦੇ ਘਰ ਪੋਤਰਾ ਹੋਣ ਦੀ ਖੁਸ਼ੀ ਵਿਚ ਬੀਤੀ ਰਾਤ ਸਮੇਂ ਚੱਲ ਰਹੀ ਪਾਰਟੀ ਮੌਕੇ ਲੱਗੇ ਡੀ.ਜੇ. ...

ਪੂਰੀ ਖ਼ਬਰ »

ਜਲਦ ਹੋ ਸਕਦੈ ਭਗਵੰਤ ਮਾਨ ਮੰਤਰੀ ਮੰਡਲ ਦਾ ਵਿਸਥਾਰ

ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਮਗਰੋਂ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਵਿਸਥਾਰ ਨੂੰ ਲੈ ਕੇ ਇਸ ਮੀਟਿੰਗ 'ਚ ਸਹਿਮਤੀ ਬਣ ਚੁੱਕੀ ਹੈ ਅਤੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੀਆਂ ਬੱਸਾਂ ਤੋਂ ਸੰਤ ਭਿੰਡਰਾਂਵਾਲਿਆਂ ਤੇ ਭਾਈ ਹਵਾਰਾ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ

ਫ਼ਰੀਦਕੋਟ, 2 ਜੁਲਾਈ (ਜਸਵੰਤ ਸਿੰਘ ਪੁਰਬਾ)-ਵਧੀਕ ਡਾਇਰੈਕਟਰ ਜਨਰਲ ਪੁਲਿਸ ਕਾਨੂੰਨ ਅਤੇ ਵਿਵਸਥਾ ਪੰਜਾਬ ਨੇ ਆਪਣੇ ਇਕ ਹੁਕਮ ਰਾਹੀਂ ਪੰਜਾਬ ਦੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਆਪਣੇ ਪੱਤਰ ਨੰਬਰ 73863/ 901 ਲਾਅ ਐਂਡ ਆਰਡਰ ਮਿਤੀ 28 ਜੂਨ 2022 ਰਾਹੀਂ ...

ਪੂਰੀ ਖ਼ਬਰ »

ਬਾਬਾ ਜਵੰਦ ਸਿੰਘ ਦੀ 100ਵੀਂ ਬਰਸੀ ਮੌਕੇ ਹਵਾਈ ਅੱਡਾ ਰਾਜਾਸਾਂਸੀ 'ਚ 2 ਦਿਨਾ ਸਮਾਗਮ

ਰਾਜਾਸਾਂਸੀ, 2 ਜੁਲਾਈ (ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਅਧੀਨ ਆਉਂਦੇ ਤਪੱਸਵੀ ਸੰਤ ਜਵੰਦ ਸਿੰਘ ਦੇ ਤੱਪ ਅਸਥਾਨ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਸੰਤ ਜਵੰਦ ਸਿੰਘ ਦੀ 100 ਸਾਲਾ (ਸ਼ਤਾਬਦੀ) ਬਰਸੀ ਨੂੰ ...

ਪੂਰੀ ਖ਼ਬਰ »

ਖੇਮਕਰਨ 'ਚ ਪਾਕਿ ਡਰੋਨ ਵਲੋਂ ਘੁਸਪੈਠ ਦੀ ਕੋਸ਼ਿਸ਼

ਖੇਮਕਰਨ, 2 ਜੁਲਾਈ (ਰਾਕੇਸ਼ ਬਿੱਲਾ)-ਪੰਜਾਬ 'ਚ ਪਕਿਸਤਾਨ ਵਲੋਂ ਡਰੋਨ ਨਾਲ ਘੁਸਪੈਠ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਪਰ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਜਵਾਨਾਂ ਵਲੋਂ ਲਗਾਤਾਰ ਗੁਆਂਢੀ ਦੇਸ਼ ਦੀਆਂ ਕੋਸ਼ਿਸ਼ਾਂ ਨੂੰ ਨਕਾਮ ਕੀਤਾ ਜਾ ਰਿਹਾ ਹੈ | ਇਸੇ ...

ਪੂਰੀ ਖ਼ਬਰ »

ਸਤਿ ਕਰਤਾਰ ਟਰਾਂਸਪੋਰਟ ਦੇ ਸਰਪ੍ਰਸਤ ਸੁਖਦੇਵ ਸਿੰਘ ਦਾ ਦਿਹਾਂਤ

ਫੁੱਲਾਂਵਾਲ, 2 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਸ਼ਹੀਦ ਕਰਨੈਲ ਸਿੰਘ ਨਗਰ ਦੇ ਵਸਨੀਕ ਸੁਖਦੇਵ ਸਿੰਘ ਸਰਪ੍ਰਸਤ ਸਤਿ ਕਰਤਾਰ ਟਰਾਂਸਪੋਰਟਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ | ਉਹ 93 ਵਰਿ੍ਹਆਂ ਦੇ ਸਨ | ਉਨ੍ਹਾਂ ਦੀ ਮੌਤ 'ਤੇ ...

ਪੂਰੀ ਖ਼ਬਰ »

ਕੇਨਰਾ ਬੈਂਕ ਨੇ 1 ਲੱਖ ਕਰੋੜ ਗੋਲਡ ਲੋਨ ਦਾ ਸ਼ੁੱਧ ਲਾਭ ਕਮਾਇਆ

ਜਲੰਧਰ, 2 ਜੁਲਾਈ (ਅਜੀਤ ਬਿਊਰੋ)- ਕੇਨਰਾ ਬੈਂਕ ਲੰਘੀ 30 ਜੂਨ 2022 ਤੱਕ ਇਕ ਲੱਖ ਕਰੋੜ ਰੁਪਏ ਦੇ ਗੋਲਡ ਲੋਨ ਸ਼ੁੱਧ ਲਾਭ ਨੂੰ ਪਾਰ ਕਰਨ ਦਾ ਜਸ਼ਨ ਮਨਾ ਰਿਹਾ ਹੈ | ਚਾਲੂ ਵਿੱਤੀ ਸਾਲ ਦੇ ਦੌਰਾਨ ਕੈਨਰਾ ਬੈਂਕ ਪਿਛਲੇ ਸਾਲ ਦੇ ਮੁਕਾਬਲੇ 'ਚ ਗੋਲਡ ਲੋਨ ਦੀ ਤੁਲਨਾ 'ਚ 26.19 ਫੀਸਦੀ ...

ਪੂਰੀ ਖ਼ਬਰ »

ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਸਟੱਡੀ ਵੀਜ਼ਾ ਸੈਮੀਨਾਰ ਅੱਜ ਤੋਂ

ਜਲੰਧਰ, 2 ਜੁਲਾਈ (ਅਜੀਤ ਬਿਊਰੋ)-ਪੰਜਾਬ ਅਤੇ ਉੱਤਰੀ ਭਾਰਤ ਦੀ ਇਕ ਨਾਮਵਰ ਸੰਸਥਾ 'ਲੈਂਡਮਾਰਕ ਇਮੀਗ੍ਰੇਸ਼ਨ' ਦੇ ਮੁਖੀ ਜਸਮੀਤ ਭਾਟੀਆ ਨੇ ਦੱਸਿਆ ਕਿ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਸਿੰਗਾਪੁਰ, ਨਿਊਜ਼ੀਲੈਂਡ, ਜਰਮਨੀ ਅਤੇ ਇੰਗਲੈਂਡ ਦੇ ਕਾਲਜਾਂ ਅਤੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਲਈ ਵੱਖ-ਵੱਖ ਫੈਕਲਟੀਜ਼ ਤੋਂ 15 ਮੈਂਬਰ ਚੁਣੇ

ਚੰਡੀਗੜ੍ਹ, 2 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਲਈ ਵੱਖ-ਵੱਖ ਫੈਕਲਟੀਜ਼ ਤੋਂ 15 ਮੈਂਬਰਾਂ ਚੁਣੇ ਗਏ | ਮੈਡੀਕਲ ਸਾਇੰਸ ਫੈਕਲਟੀਜ਼ ਤੋਂ ਪ੍ਰੋ. ਸੁਖਬੀਰ ਕੌਰ ਜਿਓਲੋਜੀ ਵਿਭਾਗ ਤੇ ਡਾ. ਹੇਮੰਤ ਬਤਰਾ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ...

ਪੂਰੀ ਖ਼ਬਰ »

ਕੇਂਦਰੀਕਰਨ ਵਿਰੁੱਧ ਪੰਜਾਬ ਯੂਨੀਵਰਸਿਟੀ ਬਚਾਓ ਸੰਘਰਸ਼ ਹਮਾਇਤ ਕਮੇਟੀ ਦਾ ਗਠਨ

ਚੰਡੀਗੜ੍ਹ, 2 ਜੁਲਾਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਰੋਕਣ ਲਈ ਐੱਸ.ਐੱਫ.ਐੱਸ. ਦੇ ਸੱਦੇ 'ਤੇ ਚੰਡੀਗੜ੍ਹ ਵਿਖੇ ਮੀਟਿੰਗ ਹੋਈ | ਮੀਟਿੰਗ ਵਿਚ ਮੌਜੂਦਾ ਸੰਘਰਸ਼ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇਸ ਦੇ ਸਮਰਥਨ ਚ 'ਪੰਜਾਬ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਸ਼ਰਾਬ ਦੇ ਠੇਕਿਆਂ ਦੇ 177 'ਚੋਂ 145 ਸਮੂਹ ਅਲਾਟ ਕਰਨ 'ਚ ਹੋਇਆ ਕਾਮਯਾਬ

ਲੁਧਿਆਣਾ, 2 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦਾ ਆਬਕਾਰੀ ਵਿਭਾਗ ਪੰਜਾਬ ਦੇ ਪਟਿਆਲਾ, ਜਲੰਧਰ ਤੇ ਫਿਰੋਜ਼ਪੁਰ ਜ਼ੋਨ ਦੇ ਸ਼ਰਾਬ ਦੇ ਠੇਕਿਆਂ ਦੇ 177 ਸਮੂਹਾਂ 'ਚੋਂ ਅੱਜ ਤੱਕ 145 ਸਮੂਹਾਂ ਨੂੰ ਟੈਂਡਰ ਰਾਹੀਂ ਅਲਾਟ ਕਰਨ ਵਿਚ ਕਾਮਯਾਬ ਹੋ ਗਿਆ ਹੈ | ਜਦਕਿ ਬਾਕੀ 32 ...

ਪੂਰੀ ਖ਼ਬਰ »

ਤੀਸਤਾ ਸੀਤਲਵਾੜ ਤੇ ਆਰ.ਬੀ. ਸ੍ਰੀਕੁਮਾਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਅਹਿਮਦਾਬਾਦ, 2 ਜੁਲਾਈ (ਏਜੰਸੀ)-ਗੁਜਰਾਤ ਦੰਗੇ ਮਾਮਲੇ 'ਚ ਸਮਾਜਿਕ ਕਾਰਕੁੰਨ ਤੀਸਤਾ ਸੀਤਲਵਾੜ ਅਤੇ ਸਾਬਕਾ ਆਈ.ਪੀ.ਐਸ. ਅਧਿਕਾਰੀ ਆਰ.ਬੀ. ਸ੍ਰੀਕੁਮਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਦੋਵਾਂ ਨੂੰ ਅਹਿਮਦਾਬਾਦ ਮੈਟਰੋਪੁਲੀਟਨ ਅਦਾਲਤ 'ਚ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ 200 ਉੱਚ-ਸ਼ਕਤੀ ਵਾਲੇ ਵਾਹਨ ਤਾਇਨਾਤ

ਸ੍ਰੀਨਗਰ, 2 ਜੁਲਾਈ (ਮਨਜੀਤ ਸਿੰਘ)- ਇਸ ਸਾਲ ਅਮਰਨਾਥ ਯਾਤਰਾ ਦੋ ਸਾਲ ਦੇ ਬਾਅਦ ਸ਼ੁਰੂ ਹੋਣ ਨਾਲ ਅੱਤਵਾਦੀ ਸੰਗਠਨਾਂ ਵਲੋਂ ਦਿੱਤੀਆਂ ਧਮਕੀਆਂ ਦੇ ਮੱਦੇਨਜ਼ਰ 200 ਉੱਚ ਸ਼ਕਤੀ ਵਾਲੇ ਬੁਲਟ ਪਰੂਫ ਵਾਹਨਾਂ ਨੂੰ ਸੰਵੇਦਨਸ਼ੀਲ ਖੇਤਰਾਂ 'ਚ ਵਿਸ਼ਫੋਟਕ ਸਮੱਗਰੀ ਦਾ ਪਤਾ ...

ਪੂਰੀ ਖ਼ਬਰ »

ਸੀਨੀਅਰ ਨੇਤਾ ਪੀ.ਸੀ. ਜਾਰਜ ਜਿਨਸੀ ਸ਼ੋਸ਼ਣ ਮਾਮਲੇ 'ਚ ਗਿ੍ਫ਼ਤਾਰ

ਤਿਰੁਵਨੰਤਪੁਰਮ, 2 ਜੁਲਾਈ (ਏਜੰਸੀ)- ਕੇਰਲਾ ਦੇ ਵਿਵਾਦਾਂ 'ਚ ਘਿਰੇ ਰਹਿਣ ਵਾਲੇ ਸਿਆਸਤਦਾਨ ਪੀ.ਸੀ.ਜਾਰਜ ਨੂੰ ਸਨਿਚਰਵਾਰ ਨੂੰ ਸੋਲਰ ਪੈਨਲ ਕੇਸ ਦੇ ਇਕ ਦੋਸ਼ੀ ਦੁਆਰਾ ਦਰਜ ਕੀਤੀ ਗਈ ਜਿਨਸ਼ੀ ਸ਼ੋਸ਼ਣ ਮਾਮਲੇ ਦੀ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ | ਉਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX