ਤਾਜਾ ਖ਼ਬਰਾਂ


ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  11 minutes ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  16 minutes ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  47 minutes ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  52 minutes ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 1 hour ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 2 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 2 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 2 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 2 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 3 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 3 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 3 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 4 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 5 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 5 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 6 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ। -ਟਾਫਟ

ਬਠਿੰਡਾ

ਗੈਂਗਸਟਰ ਰਾਜਵੀਰ ਰਾਜਾ ਤੇ ਗੁਰਦੀਪ ਰਾਣੋ ਦਾ ਪੁਲਿਸ ਨੂੰ ਨਹੀਂ ਮਿਲ ਸਕਿਆ ਰਿਮਾਂਡ

ਬਠਿੰਡਾ, 2 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਜੇਲ੍ਹ ਵਾਰਡਰ ਦੀ ਕੁੱਟਮਾਰ ਕਰਨ ਵਾਲੇ ਗੈਂਗਸਟਰ ਰਾਜਵੀਰ ਰਾਜਾ ਤੇ ਗੁਰਦੀਪ ਰਾਣੋ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਜੇਲ੍ਹੋਂ ਬਾਹਰ ਲਿਆਉਣ ਬਾਅਦ ਬਠਿੰਡਾ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ ਪਰ ਅਦਾਲਤ ਨੇ ਰਿਮਾਂਡ ਦੇਣ ਤੋਂ ਇਨਕਾਰ ਕਰਦਿਆਂ ਦੋਵਾਂ ਦੀ ਮੈਡੀਕਲ ਜਾਂਚ ਕਰਵਾਉਣ ਦੇ ਹੁਕਮ ਕੀਤੇ ਹਨ | ਅਦਾਲਤ ਨੇ ਇਹ ਹੁਕਮ ਰਾਜਵੀਰ ਦੀ ਮਾਤਾ ਵਲੋਂ ਦਾਖਲ ਕੀਤੀ ਅਰਜ਼ੀ ਦੇ ਆਧਾਰ 'ਤੇ ਕੀਤੇ ਹਨ | ਹੁਣ ਪੁਲਿਸ ਵਲੋਂ ਦੋਵਾਂ ਨੂੰ ਆਪਣੀ ਹਿਰਾਸਤ 'ਚ ਰੱਖਣ ਦੀ ਬਜਾਏ ਮੁੜ ਜੇਲ੍ਹ ਭੇਜਣਾ ਪਵੇਗਾ ਤੇ ਬਾਅਦ 'ਚ ਦੁਬਾਰਾ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਕੇ ਰਿਮਾਂਡ ਹਾਸਲ ਕਰਨ ਲਈ ਅਦਾਲਤੀ ਚਾਰਾਜੋਈ ਕਰਨੀ ਪਵੇਗੀ | ਜ਼ਿਕਰਯੋਗ ਹੈ ਕਿ ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਰਾਜਵੀਰ ਰਾਜਾ ਤੇ ਗੁਰਦੀਪ ਰਾਣੋ ਨੇ ਬੀਤੇ ਦਿਨੀਂ ਸਪੈਸ਼ਲ ਸੁਰੱਖਿਆ ਬਲਾਕ 'ਚੋਂ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕੀਤੀ ਸੀ ਅਤੇ ਜੇਲ੍ਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਪਾਕਿ. ਬੈਠੇ ਗੈਂਗਸਟਰ ਹਰਵਿੰਦਰ ਰਿੰਦਾ ਦਾ ਨਾਂਅ ਲੈ ਕੇ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ, ਜਿਸ ਤਹਿਤ ਸਹਾਇਕ ਜੇਲ੍ਹ ਸੁਪਰਡੈਂਟ ਗੌਰਵਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਖ਼ਿਲਾਫ਼ ਥਾਣਾ ਕੈਂਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ | ਉਸੇ ਮੁਕੱਦਮੇ ਤਹਿਤ ਥਾਣਾ ਕੈਂਟ ਦੀ ਪੁਲਿਸ ਵਲੋਂ ਦੋਵਾਂ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਬਾਅਦ ਅੱਜ ਰਿਮਾਂਡ ਹਾਸਲ ਕਰਨ ਲਈ ਬਠਿੰਡਾ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਪਹਿਲਾਂ ਤੋਂ ਹੀ ਰਾਜਵੀਰ ਦੀ ਮਾਂ ਪ੍ਰਭਜੋਤ ਕੌਰ ਵਲੋਂ ਆਪਣੇ ਵਕੀਲ ਹਰਪਾਲ ਸਿੰਘ ਖਾਰਾ ਰਾਹੀਂ ਅਦਾਲਤ 'ਚ ਦਾਖਲ ਕੀਤੀ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਰਾਜਵੀਰ ਸਮੇਤ ਗੁਰਦੀਪ ਰਾਣੋ ਦੀ ਮੈਡੀਕਲ ਜਾਂਚ ਕਰਾਉਣ ਦੇ ਹੁਕਮ ਕਰ ਦਿੱਤੇ ਹਨ ਤੇ ਉਨ੍ਹਾਂ ਦਾ ਪੁਲਿਸ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ | ਇਸ ਸੰਬੰਧੀ ਥਾਣਾ ਕੈਂਟ ਅਧੀਨ ਪੈਂਦੀ ਜੇਲ੍ਹ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਨਹੀਂ ਮਿਲ ਸਕਿਆ, ਜਿਸ ਕਾਰਨ ਦੋਵਾਂ ਨੂੰ ਮੁੜ ਜੇਲ੍ਹ ਭੇਜਿਆ ਜਾਵੇਗਾ | ਜ਼ਿਕਰਯੋਗ ਹੈ ਕਿ ਉਕਤ ਘਟਨਾ ਤੋਂ ਕੁਝ ਦਿਨ ਪਹਿਲਾਂ ਹੀ ਜੇਲ੍ਹ ਪ੍ਰਸ਼ਾਸਨ ਨੇ ਰਾਜਵੀਰ ਤੋਂ ਇਕ ਮੋਬਾਈਲ, ਪੰਜ ਸਿਮ ਤੇ ਇਕ ਬੈਟਰੀ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ, ਜਿਸ ਤਹਿਤ ਉਸ ਖ਼ਿਲਾਫ਼ ਥਾਣਾ ਕੈਂਟ ਵਿਖੇ ਇਕ ਵੱਖਰਾ ਮੁਕੱਦਮਾ ਦਰਜ ਕੀਤਾ ਹੋਇਆ ਹੈ |
ਰਾਜਵੀਰ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਰਾਜਵੀਰ ਦੀ ਮਾਤਾ ਅਨੁਸਾਰ ਉਕਤ ਘਟਨਾ ਦੌਰਾਨ ਜੇਲ੍ਹ ਪ੍ਰਸ਼ਾਸਨ ਵਲੋਂ ਰਾਜਵੀਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਅਦ ਉਸ ਦੇ ਕੁਝ ਕੇਸ ਕਤਲ ਕਰ ਦਿੱਤੇ ਗਏ, ਜਦ ਕਿ ਉਹ ਗੁਰਿਸੱਖ ਹੋ ਕਰਕੇ ਸਿਰ 'ਤੇ ਦੁਮਾਲਾ ਸਜਾਉਦਾ ਹੈ, ਪਰ ਪੁਲਿਸ ਨੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦਬਾਉਣ ਲਈ ਉਸ 'ਤੇ ਜੇਲ੍ਹ 'ਚੋਂ ਭੱਜਣ ਦਾ ਝੂਠਾ ਮੁਕੱਦਮਾ ਦਰਜ ਕਰ ਦਿੱਤਾ | ਵਕੀਲ ਖਾਰਾ ਨੇ ਕਿਹਾ ਕਿ ਰਾਜਵੀਰ ਦੀ ਕੁੱਟਮਾਰ ਹੋਣ ਸੰਬੰਧੀ ਉਸ ਦੀ ਮੈਡੀਕਲ ਜਾਂਚ ਕਰਾਉਣ ਲਈ ਉਨ੍ਹਾਂ ਰਾਹੀਂ ਉਸ ਦੀ ਮਾਤਾ ਵਲੋਂ ਅਦਾਲਤ 'ਚ ਅਰਜ਼ੀ ਦਾਖਲ ਕੀਤੀ ਗਈ ਸੀ, ਜਿਸ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਸ ਸਮੇਤ ਰਾਣੋ ਦਾ ਰਿਮਾਂਡ ਨਾ ਦਿੰਦੇ ਹੋਏ ਮੈਡੀਕਲ ਜਾਂਚ ਕਰਵਾਉਣ ਦੇ ਹੁਕਮ ਕੀਤੇ ਹਨ | ਰਾਜਵੀਰ ਦੀ ਮਾਤਾ ਵਲੋਂ ਜੇਲ੍ਹ ਪ੍ਰਸ਼ਾਸਨ 'ਤੇ ਲਗਾਏ ਗਏ ਦੋਸ਼ਾ ਸੰਬੰਧੀ ਪੱਖ ਜਾਨਣ ਲਈ ਜੇਲ੍ਹ ਸੁਪਰਡੈਂਟ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸੰਪਰਕ ਨਹੀਂ ਹੋ ਸਕਿਆ |

ਤੀਸਤਾ ਸੀਤਲਵਾੜ, ਸਾਥੀਆਂ ਤੇ ਹੋਰ ਬੁੱਧੀਜੀਵੀਆਂ ਨੂੰ ਰਿਹਾਅ ਕਰਨ ਸੰਬੰਧੀ ਰੋਸ ਪ੍ਰਦਰਸ਼ਨ

ਬਠਿੰਡਾ, 2 ਜੁਲਾਈ (ਅਵਤਾਰ ਸਿੰਘ)-ਜ਼ਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਬਠਿੰਡਾ ਤੇ ਹੋਰ ਭਾਈਵਾਲ ਜਥੇਬੰਦੀਆਂ ਨੇ ਮੋਦੀ ਹਕੂਮਤ ਵਲੋਂ ਜੁਬਾਨਬੰਦੀ ਤੇ ਬਦਲਾਖੋਰੀ ਦੀ ਨੀਤੀ ਕਾਰਨ ਤੀਸਤਾ ਸੀਤਲਵਾੜ ਆਦਿ ਨੂੰ ਝੂਠੇ ਕੇਸ ਮੜ੍ਹ ਕੇ ਜੇਲ੍ਹਾਂ ਅੰਦਰ ਡੱਕਣ ਕਾਰਨ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਬੈਨ ਨਾਲ ਵਧੇਗੀ ਧਰਤੀ ਦੀ ਤੰਦਰੁਸਤੀ

ਬਠਿੰਡਾ, 2 ਜੁਲਾਈ (ਵੀਰਪਾਲ ਸਿੰਘ)-ਸਿੰਗਲ ਯੂਜ਼ ਪਲਾਸਟਿਕ ਬੈਨ ਨਾਲ ਜਿਥੇ ਧਰਤੀ ਦੇ ਚੁਗਿਰਦੇ 'ਤੇ ਪੈਣ ਵਾਲੇ ਖ਼ਤਰਨਾਕ ਪ੍ਰਭਾਵ ਘੱਟ ਹੋਵੇਗੀ, ਦੂਜੇ ਪਾਸੇ ਦੇਸ਼ ਦੀ ਵੱਡੀ ਆਬਾਦੀ ਲਈ ਇਸ ਦਾ ਬਦਲ ਲੱਭਣਾ ਮੁਸ਼ਕਿਲ ਹੋਵੇਗਾ, ਦੇਸ਼ ਦੀ 130 ਕਰੋੜ ਤੋਂ ਵਧੇਰੇ ਆਬਾਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਬਠਿੰਡਾ, 2 ਜੁਲਾਈ (ਅਵਤਾਰ ਸਿੰਘ)-ਸਥਾਨਕ ਲਾਇਨੋਪਾਰ ਇਲਾਕੇ ਦੀ ਠੰਡੀ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਸੰਤੁਲਣ ਵਿਗੜਣ ਕਾਰਨ ਡਿਗ ਕੇ ਜ਼ਖ਼ਮੀ ਹੋ ਗਏ | ਇਸ ਘਟਨਾ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਵਿੰਗ ਬਿ੍ਗੇਡ ਰਾਜਿੰਦਰ ਕੁਮਾਰ ਆਪਣੀ ਐਂਬੂਲੈਂਸ ...

ਪੂਰੀ ਖ਼ਬਰ »

ਸ਼ਾਮਲਾਟ ਜ਼ਮੀਨਾਂ ਦੇ ਘੋਲ ਲਈ ਲਗਾਏ ਧਰਨੇ ਦੌਰਾਨ ਹਲਕਾ ਵਿਧਾਇਕ ਨੇ ਦਿਵਾਇਆ ਵਿਸ਼ਵਾਸ, ਧਰਨਾ ਸਮਾਪਤ

ਗੋਨਿਆਣਾ, 2 ਜੁਲਾਈ (ਲਛਮਣ ਦਾਸ ਗਰਗ)-ਇਲਾਕੇ ਦੇ ਅੱਧੀ ਦਰਜਨ ਪਿੰਡਾਂ ਦੇ ਕਿਸਾਨਾਂ ਨੇ ਕਿਸਾਨ ਯੂਨੀਅਨਾਂ ਦੀ ਸਹਾਇਤਾ ਨਾਲ 5000 ਏਕੜ ਸ਼ਾਮਲਾਟ ਜ਼ਮੀਨਾਂ ਦੇ ਘੋਲ ਲਈ ਇਨਸਾਫ਼ ਵਾਸਤੇ ਸੂਬਾ ਸਰਕਾਰ ਦੇ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਸ੍ਰੀ ਬਾਲਾ ਹਨੂੰਮਾਨ ਮੰਦਰ ...

ਪੂਰੀ ਖ਼ਬਰ »

ਦਿਨ-ਦਿਹਾੜੇ ਗਲੀ 'ਚ ਖੜ੍ਹਾ ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 2 ਜੁਲਾਈ (ਤਰਸੇਮ ਸਿੰਗਲਾ)-ਦਿਨ ਦਿਹਾੜੇ ਸਥਾਨਕ ਗਲੀ ਨੰ: 4, ਵਾਰਡ ਨੰ: 4 'ਚੋਂ ਇਕ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਦਿਨ ਦਿਹਾੜੇ ਚੋਰੀ ਹੋ ਜਾਣ ਦਾ ਸਮਾਚਾਰ ਹੈ | ਪੀੜਤ ਰਾਜੇਸ਼ ਕੁਮਾਰ ਪੁੱਤਰ ਰਾਮਬਿਲਾਸ ਨੇ ਰਾਮਾਂ ਪੁਲਿਸ ਨੂੰ ਦਿੱਤੀ ਦਰਖਾਸਤ 'ਚ ...

ਪੂਰੀ ਖ਼ਬਰ »

ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਪੋਰਟਲ 'ਤੇ ਬਕਾਇਆ ਸ਼ਿਕਾਇਤਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ-ਡੀ. ਸੀ.

ਬਠਿੰਡਾ, 2 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐੱਸ.) ਪੋਰਟਲ 'ਤੇ ਬਕਾਇਆ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਡੀ. ਜੀ. ਪੀ. ਵਲੋਂ ਬਠਿੰਡਾ 'ਚ ਫਟੇ ਹੋਏ ਤਿਰੰਗੇ ਝੰਡੇ ਦੇ ਲਹਿਰਾਉਣ ਸੰਬੰਧੀ ਐਸ. ਐਸ. ਪੀ. ਨੂੰ ਜਾਂਚ ਦੇ ਆਦੇਸ਼

ਬਠਿੰਡਾ, 2 ਜੁਲਾਈ (ਅਵਤਾਰ ਸਿੰਘ)-ਬਠਿੰਡਾ ਦੇ ਮਾਲ ਰੋਡ 'ਤੇ ਸਥਿਤ ਨਿਊ ਸੁਭਾਸ ਮਾਰਕੀਟ 'ਚ ਸਾਡੇ ਦੇਸ਼ ਦੀ ਆਨ-ਸ਼ਾਨ ਤਿਰੰਗਾ ਝੰਡਾ ਦੀ ਦੇਖ-ਰੇਖ ਤੇ ਸਾਂਭ-ਸੰਭਾਲ ਦੀ ਸਾਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਣ ਕਾਰਨ ਲਗਾਇਆ ਗਿਆ ਸੀ | ਬੀਤੇ ਮਹੀਨੇ ਦੀ 22 ਜੂਨ ...

ਪੂਰੀ ਖ਼ਬਰ »

ਸੀਵਰੇਜ ਟਰੀਟਮੈਂਟ ਪਲਾਂਟ 'ਚ ਕਲੋਰੀਨ ਗੈਸ ਲੀਕ

ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ)-ਸਥਾਨਕ ਸ਼ਹਿਰ ਦੇ ਬਾਹਰਵਾਰ ਬਠਿੰਡਾ ਰੋਡ 'ਤੇ ਚੱਲ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟ 'ਚ ਅੱਜ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੀ ਕਲੋਰੀਨ ਗੈਸ ਦਾ ਸਿਲੰਡਰ ਲੀਕ ਹੋਣ ਨਾਲ ਪਲਾਂਟ ਦਾ ਇਕ ਮੁਲਾਜ਼ਮ ਬੇਹੋਸ਼ ਹੋ ਗਿਆ | ...

ਪੂਰੀ ਖ਼ਬਰ »

ਜ਼ਹਿਰ ਮੁਕਤ ਪੰਜਾਬ ਮੁਹਿੰਮ ਤਹਿਤ ਪ੍ਰੋਗਰਾਮ ਅੱਜ

ਸੰਗਰੂਰ, 2 ਜੁਲਾਈ (ਧੀਰਜ ਪਸ਼ੌਰੀਆ)-ਡਾ: ਸੁਰਿੰਦਰ ਦਲਾਲ ਕੀਟ ਸਾਖਰਤਾ ਮਿਸ਼ਨ ਵਲੋਂ ਚਲਾਈ ਜ਼ਹਿਰ ਮੁਕਤ ਪੰਜਾਬ ਮੁਹਿੰਮ 2022 ਤਹਿਤ 3 ਜੁਲਾਈ ਦਿਨ ਐਤਵਾਰ ਨੰੂ ਸਵੇਰੇ 10 ਤੋਂ 12 ਵਜੇ ਤੱਕ ਪਿੰਡ ਰੋਸ਼ਨਵਾਲਾ ਵਿਖੇ ਕੀਟ ਸਾਖਰਤਾ 'ਤੇ ਆਧਾਰਿਤ ਝੋਨੇ ਦੀ ਬਿਨਾਂ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਭਦੌੜ, 2 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਭਦੌੜ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਬਲਤੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਹਾਇਕ ਥਾਣੇਦਾਰ ਮੱਘਰ ...

ਪੂਰੀ ਖ਼ਬਰ »

ਸਮਾਜ ਭਲਾਈ ਕਲੱਬ ਬੱਲ੍ਹੋ ਨੇ ਡਾਕਟਰੀ ਦਿਵਸ ਮਨਾਇਆ

ਚਾਉਕੇ, 2 ਜੁਲਾਈ (ਮਨਜੀਤ ਸਿੰਘ ਘੜੈਲੀ)-ਭਗਤ ਰਵਿਦਾਸ ਸਮਾਜ ਭਲਾਈ ਕਲੱਬ ਪਿੰਡ ਬੱਲ੍ਹੋ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਰਾਸ਼ਟਰੀ ਡਾਕਟਰੀ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਕਮਿਊਨਟੀ ਹੈਲਥ ਅਫ਼ਸਰ ਹਰਵਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਤੇ ਡੀ. ਜੀ. ਪੀ. ਜ਼ਿੰਮੇਵਾਰ-ਕਾਮਰੇਡ ਸੇਖੋਂ

ਬਠਿੰਡਾ, 2 ਜੁਲਾਈ (ਅਵਤਾਰ ਸਿੰਘ)-ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨ ਦੇ ਹਾਲਾਤ ਅੱਜ ਪੂਰੀ ਤਰ੍ਹਾਂ ਵਿਗੜ ਚੁੱਕੇ ਹਨ, ਜਿਸ ਦਾ ਅੰਦਾਜ਼ਾ ਸੂਬੇ 'ਚ ਆਏ ਦਿਨ ਹੋ ਰਹੇ ਕਤਲੋ ਗਾਰਦ ਤੋਂ ਹੁੰਦਾ ਹੈ | ...

ਪੂਰੀ ਖ਼ਬਰ »

ਰੇਲਵੇ ਰੋਡ ਅੰਡਰ ਬਿ੍ਜ ਦਾ ਰਸਤਾ ਬੰਦ ਹੋਣ ਕਾਰਨ ਵੱਡੀ ਗਿਣਤੀ 'ਚ ਵਾਹਨਾਂ ਦਾ ਲੱਗਿਆ ਜਾਮ

ਬਠਿੰਡਾ, 2 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਕੁਝ ਦਿਨ ਪਹਿਲਾ ਪਏ ਮੀਂਹ ਕਾਰਨ ਬਠਿੰਡਾ ਰੇਲਵੇ ਰੋਡ ਅੰਡਰ ਬਿ੍ਜ 'ਚ ਪਾਣੀ ਭਰਨ ਕਾਰਨ ਨਗਰ ਨਿਗਮ ਅਧਿਕਾਰੀਆਂ ਦੁਆਰਾ ਅੰਡਰ ਬਿ੍ਜ ਦੇ ਦੋਵੇਂ ਪਾਸੀਓਾ ਰਸਤੇ ਨੂੰ ਬੰਦ ਕਰਦੇ ਹੋਏ ਸਫ਼ਾਈ ਦਾ ਕੰਮ ਸ਼ੁਰੂ ਕਰਦੇ ਹੋਏ ਉਸ ...

ਪੂਰੀ ਖ਼ਬਰ »

ਰੋਟਰੀ ਕਲੱਬ ਰਾਮਾਂ ਨੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ

ਰਾਮਾਂ ਮੰਡੀ, 2 ਜੁਲਾਈ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਦੇ ਰੋਟਰੀ ਕਲੱਬ ਵਲੋਂ ਪ੍ਰਧਾਨ ਵਿਜੇ ਕੁਮਾਰ ਲਹਿਰੀ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ | ਇਸ ਮੌਕੇ ਨਰਿੰਦਰ ਕੁਮਾਰ ਗੋਇਲ ਤੇ ਪ੍ਰਧਾਨ ਵਿਜੇ ਕੁਮਾਰ ਟੀਨੂੰ ...

ਪੂਰੀ ਖ਼ਬਰ »

ਗੁਲਾਬਗੜ੍ਹ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਫੱਤਾ, 2 ਜੁਲਾਈ (ਰਣਜੀਤ ਸਿੰਘ ਬੁੱਟਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ | ਪਿ੍ੰਸੀਪਲ ਸ੍ਰੀਮਤੀ ਸੁਨੀਤਾ ਕੁਮਾਰੀ ਦੀ ਅਗਵਾਈ ...

ਪੂਰੀ ਖ਼ਬਰ »

ਵਿਦੇਸ਼ੀ ਨੰਬਰ ਤੋਂ ਸਿਪਾਹੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਵਿਅਕਤੀ ਗਿ੍ਫ਼ਤਾਰ

ਬਠਿੰਡਾ, 2 ਜੁਲਾਈ (ਵੀਰਪਾਲ ਸਿੰਘ)-ਕਾਊਾਟਰ ਇੰਟੈਲੀਜੈਂਸੀ ਬਠਿੰਡਾ ਦੇ ਸੀਨੀਅਰ ਸਿਪਾਹੀ ਨੂੰ ਇਕ ਵਿਅਕਤੀ ਵਲੋਂ ਵਿਦੇਸ਼ੀ ਨੰਬਰ ਤੋਂ ਵੱਟਸਅੱਪ ਕਾਲ ਕਰਕੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਸੀਨੀਅਰ ...

ਪੂਰੀ ਖ਼ਬਰ »

'ਆਪ' ਆਗੂ ਗੁਰਪ੍ਰੀਤ ਸਿੰਘ ਲੱਟੀ (ਮਹਿਮਾ ਸਰਜਾ) ਪਾਰਟੀ 'ਚੋਂ ਬਰਖ਼ਾਸਤ

ਗੋਨਿਆਣਾ/ ਮਹਿਮਾ ਸਰਜਾ, 2 ਜੁਲਾਈ (ਲਛਮਣ ਦਾਸ ਗਰਗ/ਬਲਦੇਵ ਸੰਧੂ)-ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਤਕਰੀਬਨ 100 ਦਿਨ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਆਮ ਆਦਮੀ ਪਾਰਟੀ ਦਾ ਮੁੱਖ ਮੁੱਦਾ ਸੂਬੇ 'ਚੋਂ ਭਿ੍ਸ਼ਟਾਚਾਰੀ ਤੇ ਰਿਸ਼ਵਤਖ਼ੋਰੀ ਨੂੰ ਖ਼ਤਮ ਕਰਨਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਸਜਾਏ

ਬਠਿੰਡਾ, 2 ਜੁਲਾਈ (ਅਵਤਾਰ ਸਿੰਘ)-ਸ਼ਹਿਰ ਦੇ ਪੁਰਾਤਨ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ਼ਾਮ ਦੇ ਧਾਰਮਿਕ ਦੀਵਾਨ 'ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਜੇਲ੍ਹ 'ਚ ਬੰਦ ਬਠਿੰਡਾ ਦਾ ਵਿਅਕਤੀ ਚਲਾ ਰਿਹਾ ਨਸ਼ੇ ਦਾ ਨੈੱਟਵਰਕ

ਬਠਿੰਡਾ, 2 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੀਆਂ ਜੇਲ੍ਹਾਂ ਅਪਰਾਧਕ ਤੇ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਜੇਲ੍ਹਾਂ ਅੰਦਰ ਬੰਦ ਵਿਅਕਤੀਆਂ ਲਈ ਖੌਫ ਦਾ ਘਰ ਨਹੀਂ ਸਗੋਂ ਉਨ੍ਹਾਂ ਦੀਆਂ ਸੁਰੱਖਿਅਤ ਪਨਾਹਗਾਹ ਬਣੀਆਂ ਹੋਈਆਂ ਹਨ, ਜਿਸ ਕਾਰਨ ਉਹ ਜੇਲਾਂ 'ਚ ਬੰਦ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸੀ. ਸੈ. ਸਕੂਲ ਸਿਵਲ ਸਟੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 2 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਸਟੇਸ਼ਨ ਬਠਿੰਡਾ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਆਰਟਸ ਗਰੁੱਪ ਦੇ ਸਿਮਰਨਵੀਰ ਸਿੰਘ ਨੇ 91.2 ਫੀਸਦ ਅੰਕਾਂ ਨਾਲ ਪਹਿਲਾ, ਸ਼ਾਲੂ ਨੇ 87.6 ਫੀਸਦੀ ਅੰਕਾਂ ...

ਪੂਰੀ ਖ਼ਬਰ »

ਕੋਟਫੱਤਾ ਨਗਰ ਕੌਂਸਲ ਦੀ ਮੀਂਹ ਨੇ ਖੋਲ੍ਹੀ ਪੋਲ

ਕੋਟਫੱਤਾ, 2 ਜੁਲਾਈ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਨਗਰ ਕੌਂਸਲ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪੋਲ ਮੌਨਸੂਨ ਦੀ ਪਹਿਲੀ ਬਰਸਾਤ ਨੇ ਖੋਲ੍ਹ ਕੇ ਰੱਖ ਦਿੱਤੀ | ਕੋਟਫੱਤਾ ਬੱਸ ਅੱਡੇ ਤੋਂ ਮੰਡੀ ਨੂੰ ਜਾਂਦੀ ਲਿੰਕ ਸੜਕ ਦੇ ਨਾਲ-ਨਾਲ ਪਿਛਲੇ 15 ਕੁ ਦਿਨਾਂ ਤੋਂ ...

ਪੂਰੀ ਖ਼ਬਰ »

ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਦਾ ਨਤੀਜਾ ਸ਼ਾਨਦਾਰ ਰਿਹਾ

ਰਾਮਾਂ ਮੰਡੀ, 2 ਜੁਲਾਈ (ਤਰਸੇਮ ਸਿੰਗਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਅਨੁਸਾਰ ਸਥਾਨਕ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ ਰਿਹਾ ਹੈ | ਸਕੂਲ ਦੀ ਪਿ੍ੰਸੀਪਲ ਸ਼ੁਸ਼ਮਾ ਸਿੰਗਲਾ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਦੇ ਪਿਤਾ ਤੇ ਭਰਾ ਵਲੋਂ ਵਿਧਾਨ ਸਭਾ ਸਪੀਕਰ ਤੇ ਡਿਪਟੀ ਸਪੀਕਰ ਨਾਲ ਮੁਲਾਕਾਤ

ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ)-ਗੜ੍ਹਸ਼ੰਕਰ ਤੋਂ 'ਆਪ' ਵਿਧਾਇਕ ਜੈਕਿਸ਼ਨ ਸਿੰਘ ਰੋੜੀ ਇਕ ਨੇਕ ਤੇ ਅਤਿ ਸੁਲਝੇ ਹੋਏ ਸਿਆਸਤਦਾਨ ਹਨ ਇਸ ਲਈ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ | ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਦੀਪ ਇੰਸਟੀਟਿਊਟ ਦਾ ਜੀ. ਐਨ. ਐਮ. (ਭਾਗ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 2 ਜਲਾਈ (ਭੀਮ ਸੈਨ ਹਦਵਾਰੀਆ)-ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਵਲੋਂ ਐਲਾਨੇ ਜੀ. ਐਨ. ਐਮ. (ਭਾਗ ਦੂਜਾ) ਦੇ ਨਤੀਜੇ 'ਚੋਂ ਦੀਪ ਇੰਸਟੀਟਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼ ਲਹਿਰਾ ਮੁਹੱਬਤ (ਬਠਿੰਡਾ) ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ...

ਪੂਰੀ ਖ਼ਬਰ »

ਜਨਰਲ ਕੈਟਾਗਿਰੀ ਵੈੱਲਫ਼ੇਅਰ ਫੈਡਰੇਸ਼ਨ ਵਲੋਂ ਜਨਰਲ ਵਰਗ ਦਾ ਕਮਿਸ਼ਨ ਜਲਦ ਨਿਯੁਕਤ ਕਰਨ ਦੀ ਮੰਗ

ਲਹਿਰਾ ਮੁਹੱਬਤ, 2 ਜੁਲਾਈ (ਭੀਮ ਸੈਨ ਹਦਵਾਰੀਆ)-ਜਨਰਲ ਕੈਟਾਗਿਰੀ ਵੈਲਫ਼ੇਅਰ ਫੈਡਰੇਸ਼ਨ ਨੇ ਪੰਜਾਬ ਸਰਕਾਰ ਤੋਂ ਜਨਰਲ ਵਰਗ ਦਾ ਕਮਿਸ਼ਨ ਜਲਦ ਨਿਯੁਕਤ ਕਰਨ ਦੀ ਮੰਗ ਕੀਤੀ ਹੈ | ਫੈਡਰੇਸ਼ਨ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਜਨਰਲ ਸਕੱਤਰ ਇੰਜੀ. ਬਲਜੀਤ ਸਿੰਘ ਬੇਗਾ, ...

ਪੂਰੀ ਖ਼ਬਰ »

ਇਮਾਨਦਾਰੀ ਦੀ ਮਿਸਾਲ ਪੇਸ਼ ਕਰਦਿਆਂ ਏ. ਐਸ. ਆਈ. ਨੇ ਲੜਕੀ ਦਾ ਪਰਸ ਕੀਤਾ ਵਾਪਸ

ਬਠਿੰਡਾ, 2 ਜੁਲਾਈ (ਅਵਤਾਰ ਸਿੰਘ)-ਸਥਾਨਕ ਬੱਸ ਅੱਡਾ ਚੌਕੀ ਬਠਿੰਡਾ ਵਿਖੇ ਤਾਇਨਾਤ ਏ. ਐਸ. ਆਈ. ਜਸਵਿੰਦਰ ਸਿੰਘ ਵਲੋਂ ਇਮਾਨਦਾਰੀ ਦੀ ਮਿਸਾਲ ਕਰਦਿਆਂ ਇਕ ਲੜਕੀ ਦਾ ਗੁੰਮ ਹੋਇਆ ਪਰਸ ਉਸ ਦੇ ਪਰਿਵਾਰਕ ਮੈਬਰਾਂ ਨੂੰ ਸਹੀ ਸਲਾਮਤ ਵਾਪਸ ਕਰਕੇ ਦਿਖਾਈ ਗਈ | ਜਾਣਕਾਰੀ ...

ਪੂਰੀ ਖ਼ਬਰ »

ਗੁਲਾਬਗੜ੍ਹ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 2 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸੁਨੀਤਾ ਕੁਮਾਰੀ ਦੀ ਅਗਵਾਈ ਹੇਠ ਅਧਿਆਪਕਾਂ ਦੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ 20 ਪੰਜਾਬ ਬਟਾਲੀਅਨ ਐਨ. ਸੀ. ਸੀ. ਵਲੋਂ ਕੈਂਪ ਦੀ ਸ਼ੁਰੂਆਤ

ਤਲਵੰਡੀ ਸਾਬੋ, 2 ਜੁਲਾਈ (ਪੱਤਰ ਪ੍ਰੇਰਕ)-ਸਥਾਨਕ ਅਕਾਲ ਯੂਨੀਵਰਸਿਟੀ ਵਿਖੇ 20 ਪੰਜਾਬ ਬਟਾਲੀਅਨ ਐਨ. ਸੀ. ਸੀ. ਦੀ ਏ. ਟੀ. ਸੀ. 115 ਵਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ 'ਚ 18 ਸਕੂਲਾਂ ਤੇ 4 ਸੰਸਥਾਵਾਂ ਦੇ ਕੁਲ 425 ਕੈਡਿਟ ਤੇ 45 ਐਨ. ਸੀ. ਸੀ. ਸਟਾਫ਼ ਹਿੱਸਾ ਲੈ ਰਹੇ ਹਨ | ...

ਪੂਰੀ ਖ਼ਬਰ »

ਸ਼ਹਿਰਾਂ ਤੇ ਪਿੰਡਾਂ 'ਚ ਅਵਾਰਾ ਪਸ਼ੂਆਂ ਦੀ ਗੰਭੀਰ ਹੋ ਰਹੀ ਸਮੱਸਿਆ

ਗੁਰਪ੍ਰੀਤ ਸਿੰਘ ਅਰੋੜਾ ਰਾਮਾਂ ਮੰਡੀ-ਇਸ ਇਲਾਕੇ 'ਚ ਪਿੰਡਾਂ ਤੇ ਸ਼ਹਿਰਾਂ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੋ ਰਹੀ ਹੈ | ਇਸ 'ਚ ਜ਼ਿਆਦਾਤਰ ਅਮਰੀਕਨ ਗਾਵਾਂ ਤੇ ਢੱਠੇ ਹਨ | ਇਹ ਸਮੱਸਿਆ ਇੰਨੀ ਜ਼ਿਆਦਾ ਵੱਧ ਚੁੱਕੀ ਹੈ ਕਿ ਇਸ ਦੀ ਗੂੰਜ ਕਈ ਵਾਰ ...

ਪੂਰੀ ਖ਼ਬਰ »

ਬਠਿੰਡਾ 'ਚ ਗੂੰਜੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਪੁਲਿਸ ਨੇ ਚਾਰ ਨੌਜਵਾਨ ਹਿਰਾਸਤ 'ਚ ਲਏ

ਬਠਿੰਡਾ, 2 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਫ਼ਰੀਦਕੋਟ ਦੀਆਂ ਕੰਧਾਂ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਤੋਂ ਬਾਅਦ ਬਠਿੰਡਾ 'ਚ ਵੀ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਗੂੰਜੇ ਹਨ, ਜਿਸ ਤਹਿਤ ਬਠਿੰਡਾ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ...

ਪੂਰੀ ਖ਼ਬਰ »

ਰਿਟਾਇਰਡ ਹੋਮਗਾਰਡ ਵੈੱਲਫੇਅਰ ਐਸ਼ੋਸੀਏਸ਼ਨ ਨੇ ਪੈਨਸ਼ਨ ਬਹਾਲੀ ਲਈ ਸਰਕਾਰ ਨੂੰ ਦਿੱਤਾ 10 ਦਿਨਾਂ ਦਾ ਅਲਟੀਮੇਟਮ

ਬਠਿੰਡਾ, 2 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਰਿਟਾਇਰਡ ਪੰਜਾਬ ਹੋਮਗਾਰਡ ਵੈੱਲਫੇਅਰ ਐਸ਼ੋਸੀਏਸ਼ਨ ਵਲੋਂ ਪੈਨਸ਼ਨ ਬਹਾਲ ਕਰਵਾਉਣ ਲਈ 10 ਦਿਨਾਂ ਤੱਕ ਜ਼ਿਲੇ੍ਹ ਪੱਧਰ 'ਤੇ ਮੰਤਰੀਆਂ ਦੀਆ ਕੋਠੀਆਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਜਰਨਲ ਸੈਕਟਰੀ ...

ਪੂਰੀ ਖ਼ਬਰ »

ਸੈਂਟਰਲ ਪਾਰਕ ਮਾਨਸਾ 'ਚ ਬੂਟੇ ਲਗਾਏ

ਮਾਨਸਾ, 2 ਜੁਲਾਈ (ਸੱਭਿ. ਪ੍ਰਤੀ.)-ਤਲਵੰਡੀ ਸਾਬੋ ਪਾਵਰ ਲਿਮਟਿਡ (ਵੇਦਾਂਤਾ) ਵਲੋਂ ਸਥਾਨਕ ਸੈਂਟਰਲ ਪਾਰਕ 'ਚ ਅੰਬ, ਅਮਰੂਦ, ਨਿੰਬੂ, ਆਮਲਾ, ਜਾਮਨ, ਨਿੰਮ, ਸਫੈਦਾ ਆਦਿ ਦੇ 100 ਦੇ ਕਰੀਬ ਬੂਟੇ ਲਗਾਏ ਗਏ | ਪਾਰਕ ਪ੍ਰਧਾਨ ਸਰਪੰਚ ਮੇਜਰ ਸਿੰਘ ਗਿੱਲ ਨੇ ਕਿਹਾ ਕਿ ਇਹ ਇਕ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਨੇ ਬੋਹਾ ਦੇ ਸੀਵਰੇਜ ਦੇ ਵਾਟਰ ਟਰੀਟਮੈਂਟ ਦਾ ਕੰਮ ਕਰਵਾਇਆ ਚਾਲੂ

ਬੋਹਾ, 2 ਜੁਲਾਈ (ਰਮੇਸ਼ ਤਾਂਗੜੀ)-ਕਸਬਾ ਬੋਹਾ 'ਚ ਸ਼ੇਰਖਾਂ ਵਾਲਾ ਸੜਕ 'ਤੇ ਸਥਾਪਿਤ ਸੀਵਰੇਜ ਪ੍ਰਬੰਧ ਦੇ ਵਾਟਰ ਟਰੀਟਮੈਂਟ ਦਾ ਕੰਮ ਵਿਧਾਇਕ ਬੁੱਧ ਰਾਮ ਨੇ ਚਾਲੂ ਕਰਵਾਇਆ | ਉਨ੍ਹਾਂ ਨਾਲ ਸੀਵਰੇਜ ਬੋਰਡ ਦੇ ਜੇ. ਈ. ਦਵਿੰਦਰ ਕੁਮਾਰ, ਸਰਵਿਸ ਸਟੇਸ਼ਨ ਦੇ ਇੰਚਾਰਜ ...

ਪੂਰੀ ਖ਼ਬਰ »

ਰਾਮੂਵਾਲੀਆ ਆਪਣੇ ਸਾਥੀ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਪਹੁੰਚੇ

ਜੋਗਾ, 2 ਜੁਲਾਈ (ਚਹਿਲ)-ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇੜਲੇ ਪਿੰਡ ਅਕਲੀਆ ਵਿਖੇ ਆਪਣੇ ਪੁਰਾਣੇ ਸਾਥੀ ਮਾਸਟਰ ਕੌਰ ਸਿੰਘ ਦੇ ਦਿਹਾਂਤ 'ਤੇ ਉਨ੍ਹਾਂ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ | ਉਨ੍ਹਾਂ ਮਿ੍ਤਕ ਦੇ ਪੁੱਤਰ ਤੇ ਕਾਂਗਰਸ ਆਗੂ ਦੀਪਇੰਦਰ ...

ਪੂਰੀ ਖ਼ਬਰ »

ਪਿੰਡ ਰੱਲਾ ਵਿਖੇ ਅੰਤਰਰਾਸ਼ਟਰੀ ਸਹਿਕਾਰਤਾ ਦਿਵਸ 'ਤੇ ਕਿਸਾਨ ਜਾਗਰੂਕਤਾ ਕੈਂਪ

ਜੋਗਾ, 2 ਜੁਲਾਈ (ਮਨਜੀਤ ਸਿੰਘ ਘੜੈਲੀ)-ਪਿੰਡ ਰੱਲਾ ਦੀ ਸਹਿਕਾਰੀ ਖੇਤੀਬਾੜੀ ਸਭਾ 'ਚ ਅੰਤਰਰਾਸ਼ਟਰੀ ਸਹਿਕਾਰਤਾ ਦਿਵਸ ਮੌਕੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਨਾਲ ਜੋੜਨ ਦੇ ਉਦੇਸ਼ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਚੇਅਰਮੈਨ ਧੰਨਾ ਸਿੰਘ ਅਕਲੀਆ ਤੇ ...

ਪੂਰੀ ਖ਼ਬਰ »

ਮਿਆਰੀ ਯੋਗਤਾ ਤੋਂ ਸੱਖਣੇ ਲੈਬ ਟੈਕਨੀਸ਼ੀਅਨ ਕਰ ਰਹੇ ਹਨ ਲੋਕਾਂ ਦੀ ਸਿਹਤ ਨਾਲ ਖਿਲਵਾੜ

ਬਰੇਟਾ, 2 ਜੁਲਾਈ (ਪਾਲ ਸਿੰਘ ਮੰਡੇਰ)-ਸੂਬਾ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਤੇ ਸਸਤੀਆਂ ਸਿਹਤ ਸਹੂਲਤਾਂ ਦੇਣਾ ਸਰਕਾਰ ਦੀਆਂ ਗਰੰਟੀਆਂ 'ਚੋਂ ਇਕ ਹੈ ਪਰ ਸਰਕਾਰੀ ਹਸਪਤਾਲਾਂ 'ਚ ਮਾਹਰ ਡਾਕਟਰਾਂ ਦੀਆਂ ਅਸਾਮੀਆਂ ਭਰਨੀਆਂ ਤਾਂ ਦੂਰ ਦੀ ਗੱਲ ਹੈ, ਸਗੋਂ ਲੈਬਾਰਟਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੀ ਇਕੱਤਰਤਾ

ਮਾਨਸਾ, 2 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੀ ਇਕੱਤਰਤਾ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਦੀ ਅਗਵਾਈ ਹੇਠ ਪਿੰਡ ਭੈਣੀਬਾਘਾ ਵਿਖੇ ਕੀਤੀ ਗਈ | ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਹਰ ਇਕ ਪਿੰਡ ਇਕਾਈ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ...

ਪੂਰੀ ਖ਼ਬਰ »

ਮੀਰਪੁਰ ਕਲਾਂ ਸਕੂਲ ਦੇ ਐਨ. ਸੀ. ਸੀ. ਕੈਡਟਾਂ ਨੂੰ ਮਿਲਿਆ ਵਜ਼ੀਫ਼ਾ

ਸਰਦੂਲਗੜ੍ਹ, 2 ਜੁਲਾਈ (ਜੀ. ਐਮ. ਅਰੋੜਾ)-ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਦੇ ਐਨ. ਸੀ. ਸੀ. ਕੈਡਟਾਂ ਮਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਤੇ ਛਰਨਦੀਪ ਕੌਰ ਪੁੱਤਰੀ ਅਜੈਬ ਸਿੰਘ ਨੂੰ ਐਨ. ਸੀ. ਸੀ. ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਐਨ. ਸੀ. ਸੀ. ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ

ਮਾਨਸਾ, 2 ਜੁਲਾਈ (ਸੱਭਿ. ਪ੍ਰਤੀ.)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਇਥੇ ਬਿੱਕਰ ਸਿੰਘ ਮੰਘਾਣੀਆਂ ਦੀ ਅਗਵਾਈ ਹੇਠ ਹੋਈ | ਆਗੂਆਂ ਨੇ ਫ਼ੈਸਲਾ ਕੀਤਾ ਕਿ ਜਥੇਬੰਦੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਭਖਦੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਪੀੜਤਾਂ ਦੇ ਪਰਿਵਾਰਕ ਮੈਂਬਰ ਪਾਣੀ ਵਾਲੀ ਟੈਂਕੀ 'ਤੇ ਚੜੇ

ਭਗਤਾ ਭਾਈਕਾ, 2 ਜੁਲਾਈ (ਸੁਖਪਾਲ ਸਿੰਘ ਸੋਨੀ)-ਨਜ਼ਦੀਕੀ ਪਿੰਡ ਦਿਆਲਪੁਰਾ ਭਾਈਕਾ ਵਿਖੇ ਪਿਛਲੇ ਦਿਨੀਂ ਇਕ ਵਿਆਹੁਤਾ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ, ਕੁਝ ਦਿਨ ਬੀਤ ਜਾਣ ਉਪਰੰਤ ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX