ਤਾਜਾ ਖ਼ਬਰਾਂ


ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  33 minutes ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  15 minutes ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 1 hour ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 1 hour ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 1 hour ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 1 hour ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 2 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 2 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 2 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 3 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 4 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 4 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 4 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 5 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 5 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ। -ਟਾਫਟ

ਖੇਡ ਸੰਸਾਰ

ਬਰਮਿੰਘਮ ਟੈਸਟ ਦਾ ਦੂਜਾ ਦਿਨ:

ਬੁਮਰਾਹ ਦਾ ਇਕ ਓਵਰ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਵਿਸ਼ਵ ਰਿਕਾਰਡ, ਰਵਿੰਦਰ ਜਡੇਜਾ ਦਾ ਸ਼ਾਨਦਾਰ ਸੈਂਕੜਾ

ਬਰਮਿੰਘਮ, 2 ਜੁਲਾਈ (ਪੀ. ਟੀ. ਆਈ.)-ਇੰਗਲੈਂਡ ਖ਼ਿਲਾਫ਼ ਮੁੜ ਨਿਰਧਾਰਿਤ ਪੰਜਵੇਂ ਟੈਸਟ ਮੈਚ ਦੇ ਦੂਜੇ ਦਿਨ ਭਾਰਤ ਆਪਣੀ ਪਹਿਲੀ ਪਾਰੀ 'ਚ 416 ਦੌੜਾਂ 'ਤੇ ਆਲ ਆਊਟ ਹੋ ਗਿਆ। ਭਾਰਤ ਨੇ ਦੂਜੇ ਦਿਨ ਦੀ ਸ਼ੁਰੂਆਤ 338/7 ਤੋਂ ਕਰਦੇ ਹੋਏ ਬਾਕੀ ਤਿੰਨ ਵਿਕਟਾਂ ਦੇ ਨੁਕਸਾਨ 'ਤੇ 78 ਦੌੜਾਂ ਜੋੜੀਆਂ। ਰਵਿੰਦਰ ਜਡੇਜਾ ਨੇ 194 ਗੇਂਦਾਂ 'ਤੇ 104 ਦੌੜਾਂ ਬਣਾ ਕੇ ਸ਼ਾਨਦਾਰ ਸੈਂਕੜਾ ਪੂਰਾ ਕੀਤਾ। ਰਵਿੰਦਰ ਜਡੇਜਾ ਅਤੇ ਮੁਹੰਮਦ ਸ਼ਮੀ (16) ਦੀ ਜੋੜੀ ਨੇ 40 ਗੇਂਦਾਂ 'ਚ 33 ਦੌੜਾਂ ਜੋੜੀਆਂ ਅਤੇ ਕਪਤਾਨ ਜਸਪ੍ਰੀਤ ਬੁਮਰਾਹ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ 16 ਗੇਂਦਾਂ 'ਚ ਅਜੇਤੂ 31 ਦੌੜਾਂ ਬਣਾ ਕੇ ਭਾਰਤ ਨੂੰ 400 ਦੇ ਪਾਰ ਪਹੁੰਚਾਇਆ। ਬੁਮਰਾਹ ਨੇ ਦੋ ਛੱਕੇ ਅਤੇ ਚਾਰ ਚੌਕੇ ਲਗਾ ਕੇ ਸਟੂਅਰਟ ਬਰੌਡ ਦੇ ਓਵਰ 'ਚ 35 ਦੌੜਾਂ (6 ਵਾਧੂ ਦੌੜਾਂ) ਬਣਾਈਆਂ ਅਤੇ ਟੈਸਟ ਕ੍ਰਿਕਟ 'ਚ ਇਕ ਓਵਰ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਵਿਸ਼ਵ ਰਿਕਾਰਡ ਬਣਾਇਆ। ਇੰਗਲੈਂਡ ਲਈ ਜੇਮਸ ਐਂਡਰਸਨ 60 ਦੌੜਾਂ ਦੇ ਕੇ 5 ਵਿਕਟਾਂ ਲੈ ਕੇ ਸਭ ਤੋਂ ਸਫਲ ਗੇਂਦਬਾਜ਼ ਰਿਹਾ, ਜਿਸ ਵਿਚ ਜਡੇਜਾ ਦਾ ਵਿਕਟ ਵੀ ਸ਼ਾਮਿਲ ਸੀ। ਬਰੌਡ (1/89) ਨੇ ਇਕਲੌਤੇ ਮੁਹੰਮਦ ਸ਼ਮੀ ਨੂੰ ਆਊਟ ਕੀਤਾ, ਜਦੋਂਕਿ ਮੈਟੀ ਪੋਟਸ (2/105), ਬੇਨ ਸਟੋਕਸ (1/47) ਅਤੇ ਜੋ ਰੂਟ (1/23) ਵਿਕਟਾਂ ਹਾਸਿਲ ਕੀਤੀਆਂ।
ਸਟੂਅਰਟ ਬਰੌਡ ਨੇ ਟੈਸਟ ਕ੍ਰਿਕਟ ਦੇ ਇਤਿਹਾਸ 'ਚ ਸਭ ਤੋਂ ਮਹਿੰਗਾ ਓਵਰ ਸੁੱਟਿਆ
ਸਟੂਅਰਟ ਬਰੌਡ ਨੇ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਜਾ ਰਹੇ ਪੰਜਵੇਂ ਟੈਸਟ ਦੇ ਦੂਜੇ ਦਿਨ ਇਕ ਓਵਰ 'ਚ 35 ਦੌੜਾਂ ਦੇ ਕੇ ਟੈਸਟ ਕ੍ਰਿਕਟ ਦਾ ਸਭ ਤੋਂ ਮਹਿੰਗਾ ਓਵਰ ਸੁੱਟਿਆ। ਜਸਪ੍ਰੀਤ ਬੁਮਰਾਹ ਨੇ ਇਨ੍ਹਾਂ 35 'ਚੋਂ 29 ਦੌੜਾਂ ਬਣਾਈਆਂ, ਜਿਸ 'ਚ ਚਾਰ ਚੌਕੇ ਅਤੇ ਦੋ ਛੱਕੇ ਸ਼ਾਮਲ ਸਨ।
ਬੁਮਰਾਹ ਨੇ ਤੋੜਿਆ ਲਾਰਾ ਦਾ ਰਿਕਾਰਡ
ਭਾਰਤੀ ਕਪਤਾਨ ਜਸਪ੍ਰੀਤ ਬੁਮਰਾਹ ਨੇ ਸਟੂਅਰਟ ਬਰੌਡ ਦੇ ਇਕ ਓਵਰ 'ਚ 29 ਦੌੜਾਂ ਬਣਾ ਕੇ ਟੈਸਟ ਕ੍ਰਿਕਟ 'ਚ ਇਕ ਓਵਰ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਵਿਸ਼ਵ ਰਿਕਾਰਡ ਆਪਣੇ ਨਾਂਅ ਕਰਦਿਆਂ ਮਹਾਨ ਖਿਡਾਰੀ ਬ੍ਰਾਇਨ ਲਾਰਾ ਦੇ ਰਿਕਾਰਡ ਨੂੰ ਇਕ ਦੌੜ ਨਾਲ ਤੋੜ ਦਿੱਤਾ। ਇਹ ਵਿਸ਼ਵ ਰਿਕਾਰਡ 18 ਸਾਲਾਂ ਤੱਕ ਲਾਰਾ ਦੇ ਨਾਂਅ ਰਿਹਾ, ਜਿਸ ਨੇ 2003-04 ਵਿਚ ਦੱਖਣੀ ਅਫ਼ਰੀਕਾ ਦੇ ਖੱਬੇ ਹੱਥ ਦੇ ਸਪਿਨਰ ਰੌਬਿਨ ਪੀਟਰਸਨ ਦੇ ਓਵਰ 'ਚ 28 ਦੌੜਾਂ ਬਣਾਈਆਂ ਸਨ, ਜਿਸ 'ਚ ਚਾਰ ਚੌਕੇ ਅਤੇ ਦੋ ਛੱਕੇ ਸ਼ਾਮਿਲ ਸਨ। ਆਸਟਰੇਲੀਆ ਦੇ ਸਾਬਕਾ ਖਿਡਾਰੀ ਜਾਰਜ ਬੇਲੀ ਨੇ ਵੀ ਇਕ ਓਵਰ 'ਚ 28 ਦੌੜਾਂ ਬਣਾਈਆਂ ਸਨ ਪਰ ਬਾਊਂਡਰੀ ਗਿਣਤੀ ਦੇ ਮਾਮਲੇ 'ਚ ਉਹ ਲਾਰਾ ਤੋਂ ਪਿੱਛੇ ਸਨ।
ਇੰਗਲੈਂਡ ਦੀਆਂ 84 ਦੌੜਾਂ 'ਤੇ ਡਿਗੀਆਂ 5 ਵਿਕਟਾਂ
ਇੰਗਲੈਂਡ ਨੇ ਪਹਿਲੀ ਪਾਰੀ 'ਚ ਦੂਸਰੇ ਦਿਨ ਦੀ ਖੇਡ ਖਤਮ ਹੋਣ ਤੱਕ 5 ਵਿਕਟਾਂ ਦੇ ਨੁਕਸਾਨ 'ਤੇ 84 ਦੌੜਾਂ ਬਣਾ ਲਈਆਂ ਸਨ। ਇੰਗਲੈਂਡ ਦੀ ਸ਼ੁਰੂਆਤ ਖ਼ਰਾਬ ਰਹੀ। ਬੱਲੇ ਨਾਲ ਰਿਕਾਰਡ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਕਪਤਾਨ ਜਸਪ੍ਰੀਤ ਬੁਮਰਾਹ ਨੇ ਗੇਂਦ ਨਾਲ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੰਗਲੈਂਡ ਨੂੰ ਅਲੈਕਸ ਲੀਬਸ (6 ਦੌੜਾਂ), ਜ਼ੈਕ ਕ੍ਰਾਲੀਕ (9 ਦੌੜਾਂ) ਤੇ ਓਲੀ ਪੋਪ (10) ਨੂੰ ਪਵੇਲੀਅਨ ਭੇਜਿਆ। ਭਾਵੇਂ ਕਿ ਜੋ ਰੂਟ ਨੇ ਪਾਰੀ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਉਹ 31 ਦੌੜਾਂ 'ਤੇ ਮੁਹੰਮਦ ਸਿਰਾਜ ਦਾ ਸ਼ਿਕਾਰ ਬਣ ਗਏ। ਇਸ ਤੋਂ ਇਲਾਵਾ ਇਕ ਵਿਕਟ ਮੁਹੰਮਦ ਸ਼ੰਮੀ ਨੇ ਲਈ।
ਦਿੱਗਜਾਂ ਦੇ ਕਲੱਬ 'ਚ ਸ਼ਾਮਿਲ ਹੋਏ ਜਡੇਜਾ
ਭਾਰਤ ਲਈ 60ਵਾਂ ਮੈਚ ਖੇਡ ਰਹੇ ਰਵਿੰਦਰ ਜਵੇਜਾ ਨੇ ਵਿਦੇਸ਼ੀ ਧਰਤੀ 'ਤੇ ਪਹਿਲਾ ਸੈਂਕੜਾ ਲਗਾਇਆ ਹੈ। ਇਸ ਦੇ ਨਾਲ ਹੀ ਉਹ ਇਕ ਕੈਲੰਡਰ ਸਾਲ 'ਚ 7ਵੇਂ ਨੰਬਰ 'ਤੇ ਬੱਲੇਬਾਜ਼ੀ ਕਰਦਿਆਂ ਭਾਰਤ ਵਲੋਂ ਦੋ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ਾਂ ਦੇ ਖਾਸ ਕਲੱਬ 'ਚ ਸ਼ਾਮਿਲ ਹੋ ਗਏ ਹਨ। ਜਡੇਜਾ 7ਵੇਂ ਨੰਬਰ 'ਤੇ ਖੇਡਦੇ ਹੋਏ ਇਕ ਕੈਲੰਡਰ ਸਾਲ 'ਚ ਦੋ ਸੈਂਕੜੇ ਲਗਾਉਣ ਵਾਲੇ ਚੌਥੇ ਬੱਲੇਬਾਜ਼ ਬਣ ਗਏ ਹਨ। ਜਡੇਜਾ ਤੋਂ ਪਹਿਲਾਂ ਕਪਿਲ ਦੇਵ (1986), ਮਹਿੰਦਰ ਸਿੰਘ ਧੋਨੀ (2009) ਅਤੇ ਹਰਭਜਨ ਸਿੰਘ ਇਹ ਕਾਰਨਾਮਾ ਕਰ ਚੁੱਕੇ ਹਨ।
ਪੰਤ ਨੇ ਧੋਨੀ ਦਾ 17 ਸਾਲ ਪੁਰਾਣਾ ਰਿਕਾਰਡ ਤੋੜਿਆ
ਇੰਗਲੈਂਡ ਵਿਰੁੱਧ ਮੁੜ ਨਿਰਧਾਰਿਤ ਪੰਜਵੇਂ ਟੈਸਟ ਮੈਚ ਦੇ ਪਹਿਲੇ ਦਿਨ 146 ਦੌੜਾਂ ਦੀ ਧਮਾਕੇਦਾਰ ਪਾਰੀ ਖੇਡ ਕੇ ਭਾਰਤ ਨੂੰ ਸੰਕਟ 'ਚੋਂ ਕੱਢਣ ਵਾਲੇ ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਨੇ ਕਿਹਾ ਕਿ ਉਸ ਨੇ ਗੇਂਦਬਾਜ਼ਾਂ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ। ਪੰਤ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਇੰਗਲੈਂਡ 'ਚ ਸਭ ਤੋਂ ਮਹੱਤਵਪੂਰਨ ਗੇਂਦਬਾਜ਼ ਦੀ ਲੈਅ ਵਿਗਾੜਨਾ ਹੈ। ਇਸ ਪਾਰੀ ਦੇ ਨਾਲ ਹੀ ਪੰਤ ਨੇ ਮਹਿੰਦਰ ਸਿੰਘ ਧੋਨੀ ਦਾ 17 ਸਾਲ ਪੁਰਾਣਾ ਰਿਕਾਰਡ ਵੀ ਤੋੜ ਦਿੱਤਾ ਹੈ। ਉਨ੍ਹਾਂ ਭਾਰਤੀ ਵਿਕਟਕੀਪਰ ਵਜੋਂ ਟੈਸਟ ਕ੍ਰਿਕਟ 'ਚ ਹੁਣ ਤੱਕ ਦਾ ਸਭ ਤੋਂ ਤੇਜ਼ ਸੈਂਕੜਾ ਲਗਾਇਆ ਹੈ।

ਅਮਰੀਕੀ ਦੌੜਾਕ ਮਾਈਕਲ ਵਾਰਡੀਅਨ ਨੇ 3234 ਮੀਲ ਦੌੜ 59 ਦਿਨਾਂ 'ਚ ਕੀਤੀ ਪੂਰੀ

ਸਾਨ ਫਰਾਂਸਿਸਕੋ, 2 ਜੁਲਾਈ (ਐੱਸ.ਅਸ਼ੋਕ ਭੌਰਾ)-ਕੈਲੀਫੋਰਨੀਆਂ ਦੇ ਫਰੀਮਾਂਟ ਦੇ ਰਹਿਣ ਵਾਲੇ ਦੌੜਾਕ ਮਾਈਕਲ ਵਾਰਡੀਅਨ ਨੇ ਜਦੋਂ ਐਟਲਾਂਟਕਿ ਮਹਾਂਸਾਗਰ ਤੱਕ 3234 ਮੀਲ (5205 ਕਿਲੋਮੀਟਰ) ਦੀ ਦੌੜ ਪੂਰੀ ਕੀਤੀ ਤਾਂ ਖੁਸ਼ੀ 'ਚ ਦੋਵੇਂ ਬਾਹਾਂ ਉੱਚੀਆਂ ਕਰਕੇ ਕਿਹਾ ਕਿ ...

ਪੂਰੀ ਖ਼ਬਰ »

ਸਾਨੀਆ ਤੇ ਪਾਵਿਕ ਵਿੰਬਲਡਨ ਮਿਕਸਡ ਡਬਲਜ਼ ਦੇ ਦੂਜੇ ਗੇੜ 'ਚ

ਲੰਡਨ, 2 ਜੁਲਾਈ (ਪੀ. ਟੀ. ਆਈ.)-ਆਪਣੇ ਆਖ਼ਰੀ ਵਿੰਬਲਡਨ 'ਚ ਹਿੱਸਾ ਲੈ ਰਹੀ ਹੈ ਭਾਰਤੀ ਸਟਾਰ ਸਾਨੀਆ ਮਿਰਜ਼ਾ (35), ਮੇਟ ਪਾਵਿਕ ਨਾਲ ਮਿਕਸਡ ਡਬਲਜ਼ ਦੇ ਦੂਜੇ ਦੌਰ 'ਚ ਪਹੁੰਚ ਗਈ ਹੈ | ਸਾਨੀਆ ਤੇ ਮੇਟ ਨੇ ਡੇਵਿਡ ਵੇਗਾ ਹਰਨਾਂਡੇਜ਼ ਅਤੇ ਨਟੇਲਾ ਜ਼ਾਲਾਮਿਦਜ਼ੇ ਖ਼ਿਲਾਫ਼ ਸਖ਼ਤ ...

ਪੂਰੀ ਖ਼ਬਰ »

ਸਾਈਕਲ ਚਾਲਕ ਗੁਰਪ੍ਰੀਤ ਸਿੰਘ ਕਮੋਂ ਦਾ ਨਾਂਅ 'ਏਸ਼ੀਆ ਬੁੱਕ ਆਫ਼ ਰਿਕਾਰਡ' 'ਚ ਦਰਜ

ਕੋਟਕਪੂਰਾ, 2 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਸਾਈਕਲ ਰਾਈਡਰਜ਼ ਕਲੱਬ ਦੇ ਸਰਪ੍ਰਸਤ ਖ਼ਰੈਤੀ ਲਾਲ ਸ਼ਰਮਾ ਨੇ ਦੱਸਿਆ ਕਿ ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਦਾ ਨਾਂਅ 'ਏਸ਼ੀਆ ਬੁੱਕ ਆਫ਼ ਰਿਕਾਰਡ' ਵਿਚ ਦਰਜ ਹੋ ਗਿਆ ਹੈ, ਜੋ ਕਿ ਸਮੁੱਚੇ ਇਲਾਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX