ਤਾਜਾ ਖ਼ਬਰਾਂ


ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  16 minutes ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  21 minutes ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  57 minutes ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  39 minutes ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 1 hour ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 1 hour ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 2 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 2 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 2 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 3 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 3 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 4 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 4 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 4 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 5 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 5 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ। -ਟਾਫਟ

ਸ੍ਰੀ ਮੁਕਤਸਰ ਸਾਹਿਬ

ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਸਕੂਲ ਪਹਿਲੇ ਦੋ ਦਿਨ ਰਹੀ ਵਿਦਿਆਰਥੀਆਂ ਦੀ ਘੱਟ ਨਫ਼ਰੀ

ਸ੍ਰੀ ਮੁਕਤਸਰ ਸਾਹਿਬ, ਮਲੋਟ, 2 ਜੁਲਾਈ (ਰਣਜੀਤ ਸਿੰਘ ਢਿੱਲੋਂ, ਪਾਟਿਲ) - ਗਰਮੀਆਂ ਦੀਆਂ ਛੁੱਟੀਆਂ ਦੀ ਸਮਾਪਤੀ ਤੋਂ ਬਾਅਦ ਸਕੂਲ ਖੁੱਲ੍ਹ ਗਏ ਹਨ, ਪਰ ਪਹਿਲੇ ਦੋ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਰਹੀ ਹੈ | ਪਹਿਲੇ ਦਿਨ ਸ਼ੁੱਕਰਵਾਰ ਨੂੰ ਸਕੂਲ ਖੁੱਲ੍ਹੇ ਸਨ ਅਤੇ ਕਾਫ਼ੀ ਘੱਟ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਹੋਏ | ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲਗਪਗ ਹਾਜ਼ਰੀ ਪ੍ਰਤੀਸ਼ਤਤਾ ਸਮਾਨ ਰਹੀ ਅਤੇ ਨਾਮਾਤਰ ਵਿਦਿਆਰਥੀਆਂ ਨੇ ਸਕੂਲਾਂ ਵਿਚ ਹਾਜ਼ਰੀ ਦਿੱਤੀ | ਪਹਿਲੇ ਦਿਨ ਇਲਾਕੇ ਦੇ ਕਈ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 5 ਤੋਂ 10 ਫ਼ੀਸਦੀ ਦੇ ਵਿਚਕਾਰ ਵਿਦਿਆਰਥੀ ਹਾਜ਼ਰ ਹੋਏ, ਜਦਕਿ ਹਾਈ ਤੇ ਮਿਡਲ ਸਕੂਲਾਂ ਵਿਚ 30 ਤੋਂ 40 ਫ਼ੀਸਦੀ ਤੱਕ ਹਾਜ਼ਰੀ ਦੱਸੀ ਜਾ ਰਹੀ ਹੈ | ਛੁੱਟੀਆਂ ਤੋਂ ਬਾਅਦ ਦੂਜੇ ਦਿਨ ਸ਼ਨਿੱਚਰਵਾਰ ਨੂੰ ਵਿਦਿਆਰਥੀਆਂ ਦੀ ਹਾਜ਼ਰੀ ਵਧੀ, ਪਰ ਸੋਮਵਾਰ ਤੋਂ ਹੀ ਸਕੂਲਾਂ ਵਿਚ ਆਮ ਵਾਂਗ ਚਹਿਲ-ਪਹਿਲ ਦੇਖਣ ਨੂੰ ਮਿਲ ਸਕੇਗੀ | ਅਧਿਆਪਕ ਅਨੁਸਾਰ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਘੱਟ ਹਾਜ਼ਰੀ ਹੋਣ ਦਾ ਕਾਰਨ ਖ਼ਰਾਬ ਮੌਸਮ ਅਤੇ ਦੂਜੇ ਪਾਸੇ ਨਿੱਜੀ ਸਕੂਲਾਂ ਦੁਆਰਾ ਆਪਣੇ ਪੱਧਰ 'ਤੇ ਲਏ ਗਏ 4 ਤੇ 7 ਜੁਲਾਈ ਨੂੰ ਸਕੂਲ ਖੋਲ੍ਹਣ ਦਾ ਫ਼ੈਸਲਾ ਰਿਹਾ | ਉਨ੍ਹਾਂ ਦੱਸਿਆ ਕਿ ਪਹਿਲੇ ਹੀ ਦਿਨ ਸਕੂਲ ਲੱਗਣ ਸਮੇਂ ਖ਼ਰਾਬ ਮੌਸਮ ਕਾਰਨ ਬਾਰਿਸ਼ ਸ਼ੁਰੂ ਹੋ ਗਈ ਅਤੇ ਵਿਦਿਆਰਥੀ ਘਰਾਂ 'ਚ ਬੈਠ ਗਏ ਅਤੇ ਦੂਜਾ ਪ੍ਰਾਈਵੇਟ ਸਕੂਲਾਂ ਦੁਆਰਾ 4 ਜੁਲਾਈ ਨੂੰ ਸਕੂਲ ਖੋਲ੍ਹਣ ਦੇ ਕੀਤੇ ਐਲਾਨ ਕਾਰਨ ਸਰਕਾਰੀ ਸਕੂਲ ਖੁੱਲ੍ਹਣ ਬਾਰੇ ਵੀ ਵਿਦਿਆਰਥੀਆਂ ਵਿਚ ਭੰਬਲਭੂਸਾ ਬਣਿਆ ਰਿਹਾ, ਜਦਕਿ ਅਧਿਆਪਕਾਂ ਨੇ ਆਪਣੇ ਵਟਸਐਪ ਗਰੁੱਪਾਂ ਵਿਚ ਅਤੇ ਕਈਆਂ ਨੇ ਨਿੱਜੀ ਤੌਰ 'ਤੇ ਵਿਦਿਆਰਥੀਆਂ ਨਾਲ ਸੰਪਰਕ ਕਰਕੇ ਗੱਲਬਾਤ ਦੌਰਾਨ 1 ਜੁਲਾਈ ਤੋਂ ਸਕੂਲ ਖੋਲ੍ਹਣ ਦੀ ਗੱਲ ਆਖੀ, ਪਰ ਉਕਤ ਕਾਰਨਾਂ ਕਰਕੇ ਘੱਟ ਵਿਦਿਆਰਥੀ ਸਕੂਲਾਂ ਵਿਚ ਪੁੱਜੇ |

ਨੌਜਵਾਨਾਂ ਦੇ ਦੋ ਧੜਿਆਂ 'ਚ ਲੜਾਈ ਦੌਰਾਨ ਚੱਲੇ ਇੱਟਾਂ-ਰੋੜੇ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਬੱਸ ਸਟੈਂਡ ਦੇ ਸਾਹਮਣੇ ਵਿਸ਼ਾਲ ਨਗਰ ਦੀ 30 ਫੁੱਟੀ ਗਲੀ 'ਤੇ ਕਾਫ਼ੀ ਆਈਲੈਟਸ ਸੈਂਟਰ ਹਨ, ਜਿਸ ਕਰਕੇ ਇਸ ਗਲੀ ਨੂੰ ਆਈਲੈਟਸ ਸੈਂਟਰਾਂ ਵਾਲੀ ਗਲੀ ਕਿਹਾ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਬਿਹਾਰੀ ਮਜ਼ਦੂਰ ਦੀ ਸਾਥੀਆਂ ਵਲੋਂ ਬੇਰਹਿਮੀ ਨਾਲ ਹੱਤਿਆ

ਮਲੋਟ, 2 ਜੁਲਾਈ (ਪਾਟਿਲ)-ਪਿੰਡ ਈਨਾਖੇੜਾ ਵਿਚ ਸਥਿਤ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਸਿਰ ਵਿਚ ਡਾਂਗਾਂ ਅਤੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ ਕਤਲ ...

ਪੂਰੀ ਖ਼ਬਰ »

ਕੈਂਸਰ ਨਾਲ ਲੜਕੀ ਦੀ ਮੌਤ

ਰੁਪਾਣਾ, 2 ਜੁਲਾਈ (ਜਗਜੀਤ ਸਿੰਘ) - ਪੰਜਾਬ ਦੇ ਲਗਪਗ ਹਰੇਕ ਕੋਨੇ ਵਿਚ ਕੈਂਸਰ ਦੀ ਭਿਆਨਕ ਬਿਮਾਰੀ ਨੇ ਆਪਣੇ ਪੈਰ ਪਸਾਰੇ ਹੋਏ ਹਨ, ਜਿਸ ਦੇ ਚੱਲਦਿਆਂ ਅਨੇਕਾਂ ਕੀਮਤੀ ਜਾਨਾਂ ਹਰ ਰੋਜ਼ ਜਾ ਰਹੀਆਂ ਹਨ | ਇਸ ਕੈਂਸਰ ਦੀ ਬਿਮਾਰੀ ਦੇ ਪ੍ਰਕੋਪ ਨੇ ਨੌਜਵਾਨ ਲੜਕੀ ਪ੍ਰਵੀਨ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਲੋਕ ਪ੍ਰੇਸ਼ਾਨ

ਮੰਡੀ ਬਰੀਵਾਲਾ, 2 ਜੁਲਾਈ (ਨਿਰਭੋਲ ਸਿੰਘ) - ਬੇਅੰਤ ਸਿੰਘ, ਲਭਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਾਜਾ ਮਰਾੜ੍ਹ ਦੇ ਛੱਪੜ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਛੱਪੜ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਦੋਦਾ, 2 ਜੁਲਾਈ (ਰਵੀਪਾਲ) - ਪਿੰਡ ਲੁਹਾਰਾ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਂਕੀ ਦੋਦਾ ਨੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਜਾਣਕਾਰੀ ਅਨੁਸਾਰ ਗੁਰਪਿਆਰ ਸਿੰਘ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਹਰਮਹਿੰਦਰ ਪਾਲ) - ਥਾਣਾ ਲੱਖੇਵਾਲੀ ਪੁਲਿਸ ਨੇ 450 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ੱਕ ਦੇ ...

ਪੂਰੀ ਖ਼ਬਰ »

ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਸਕੂਲ ਪਹਿਲੇ ਦੋ ਦਿਨ ਰਹੀ ਵਿਦਿਆਰਥੀਆਂ ਦੀ ਘੱਟ ਨਫ਼ਰੀ

ਸ੍ਰੀ ਮੁਕਤਸਰ ਸਾਹਿਬ, ਮਲੋਟ, 2 ਜੁਲਾਈ (ਰਣਜੀਤ ਸਿੰਘ ਢਿੱਲੋਂ, ਪਾਟਿਲ) - ਗਰਮੀਆਂ ਦੀਆਂ ਛੁੱਟੀਆਂ ਦੀ ਸਮਾਪਤੀ ਤੋਂ ਬਾਅਦ ਸਕੂਲ ਖੁੱਲ੍ਹ ਗਏ ਹਨ, ਪਰ ਪਹਿਲੇ ਦੋ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਰਹੀ ਹੈ | ਪਹਿਲੇ ਦਿਨ ਸ਼ੁੱਕਰਵਾਰ ਨੂੰ ਸਕੂਲ ਖੁੱਲ੍ਹੇ ਸਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਰੁਪਾਣਾ, 2 ਜੁਲਾਈ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ 'ਤੇ ਸਥਿਤ ਪਿੰਡ ਮਹਿਰਾਜਵਾਲਾ ਵਿਖੇ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

-ਮਾਮਲਾ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦਾ- ਪਿਤਾ ਦੇ ਬਿਆਨਾਂ 'ਤੇ ਤਿੰਨ ਨਾਮਜ਼ਦ ਅਤੇ ਦੋ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਹਰਮਹਿੰਦਰ ਪਾਲ) - ਬੀਤੇ ਦਿਨੀਂ ਨਸ਼ੇ ਦੀ ਓਵਰਡੋਜ਼ ਨਾਲ ਸ੍ਰੀ ਮੁਕਤਸਰ ਸਾਹਿਬ ਨਿਵਾਸੀ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ 'ਤੇ ਪੁਲਿਸ ਨੇ ਇਸ ਮਾਮਲੇ ਵਿਚ ਔਰਤ ਸਮੇਤ ਤਿੰਨ ਨਾਮਜ਼ਦ ਅਤੇ ਦੋ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਨਕਦੀ ਖੋਹਣ ਤੇ ਆਟੋਮਿਸ਼ਨ ਮਸ਼ੀਨ ਪੁੱਟ ਕੇ ਲਿਜਾਣ 'ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਹਰਮਹਿੰਦਰ ਪਾਲ) - ਪੈਟਰੋਲ ਪੰਪ 'ਤੇ ਆ ਕੇ ਪਹਿਲਾਂ ਪੈਟਰੋਲ ਪਵਾਉਣ ਅਤੇ ਬਾਅਦ ਵਿਚ ਫਿਰ ਆ ਕੇ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ ਨਗਦੀ ਖੋਹਣ ਅਤੇ ਡੀ.ਵੀ.ਆਰ. ਦੇ ਭੁਲੇਖੇ ਆਟੋਮਿਸ਼ਨ ਮਸ਼ੀਨ ਉਖਾੜ ਕੇ ਲਿਜਾਣ ਦੇ ਦੋਸ਼ 'ਚ ਥਾਣਾ ਸਦਰ ...

ਪੂਰੀ ਖ਼ਬਰ »

ਲਾਡੀ ਢੋਸ ਵਲੋਂ ਉਠਾਏ ਮੁੱਦੇ ਪ੍ਰਸੰਸਾਯੋਗ-ਖੋਸਾ, ਬੈਂਸ

ਕੋਟ ਈਸੇ ਖਾਂ, 2 ਜੁਲਾਈ (ਨਿਰਮਲ ਸਿੰਘ ਕਾਲੜਾ) - ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਪੰਜਾਬ ਦੇ ਭਖਦੇ ਮੁੱਦਿਆਂ ਦੀ ਆਵਾਜ਼ ਬੁਲੰਦ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ ਕਿਉਂਕਿ ਇਹ ਮੁੱਦੇ ਵਿਧਾਨ ਸਭਾ ਵਿਚ ਉਠਾਉਣੇ ਬਹੁਤ ਜ਼ਰੂਰੀ ਸਨ | ਇਨ੍ਹਾਂ ...

ਪੂਰੀ ਖ਼ਬਰ »

ਡਾ. ਬ੍ਰਹਮ ਵੇਦ ਸ਼ਰਮਾ ਦੀ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ

ਮਲੋਟ, 2 ਜੁਲਾਈ (ਅਜਮੇਰ ਸਿੰਘ ਬਰਾੜ) - ਡੀ.ਏ.ਵੀ. ਕਾਲਜ ਮਲੋਟ ਦੇ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਹਿੰਦੀ ਵਿਭਾਗ ਦੇ ਮੁਖੀ ਡਾ: ਬ੍ਰਹਮ ਵੇਦ ਸ਼ਰਮਾ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਅਤੇ ਹੋਰ ਸਟਾਫ਼ ...

ਪੂਰੀ ਖ਼ਬਰ »

ਅਗਰਵਾਲ ਪੀਰਖਾਨਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ, 2 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਬੀਤੀ ਰਾਤ ਅਗਰਵਾਲ ਪੀਰਖਾਨਾ ਵਿਖੇ ਸਥਿਤ ਪੀਰ ਮੀਰਾਂ ਸਾਹਿਬ ਬਾਬਾ ਜੀ ਦਾ ਧਾਰਮਿਕ ਸਮਾਰੋਹ ਕਰਵਾਇਆ ਗਿਆ | ਸਮਾਗਮ ਦੌਰਾਨ ਬਾਬਾ ਪ੍ਰਦੀਪ ਬਾਂਸਲ ਅਤੇ ਬਾਬਾ ਬੋਹੜ ਵਲੋਂ ਦੀਵਾਨ ਵੀ ਸਜਾਏ ਗਏ ਅਤੇ ਭਜਨ ਗਾਇਕ ਫ਼ੌਜੀ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਇੰਸਪੈਕਟਰ ਮੋਹਨ ਲਾਲ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਕਰੀਬ 37 ਸਾਲ ਪੁਲਿਸ ਮਹਿਕਮੇ ਵਿਚ ਸਿਪਾਹੀ ਤੋਂ ਲੈ ਕੇ ਇੰਸਪੈਕਟਰ ਤੱਕ ਇਮਾਨਦਾਰੀ ਨਾਲ ਸੇਵਾਵਾਂ ਦੇਣ ਵਾਲੇ ਇੰਸਪੈਕਟਰ ਮੋਹਨ ਲਾਲ 30 ਜੂਨ ਨੂੰ ਸੇਵਾ ਮੁਕਤ ਹੋ ਗਏ | ਇਸ ਮੌਕੇ ਪੁਲਿਸ ...

ਪੂਰੀ ਖ਼ਬਰ »

ਬਰਸਾਤਾਂ ਦੇ ਮੱਦੇਨਜ਼ਰ ਡੀ. ਸੀ. ਵਲੋਂ ਡਰੇਨਾਂ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ) - ਬਾਰਿਸ਼ਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਦੀ ਸਫ਼ਾਈ ਮੁਕੰਮਲ ਕਰਨ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਬੂੜਾ ਗੁੱਜਰ ਡਰੇਨ ਵਿਖੇ ਚੱਲ ਰਹੇ ਸਫ਼ਾਈ ਦੇ ਕੰਮ ਦਾ ...

ਪੂਰੀ ਖ਼ਬਰ »

ਬਰਮਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੇ ਪਹੁੰਚਾਇਆ ਨਵੀਂ ਸੜਕ ਨੂੰ ਨੁਕਸਾਨ - ਐਸ.ਡੀ.ਓ. ਬਲਦੇਵ ਸਿੰਘ

ਗਿੱਦੜਬਾਹਾ, 2 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਬੀਤੀ ਰਾਤ ਗਿੱਦੜਬਾਹਾ ਇਲਾਕੇ 'ਚ ਹੋਈ ਬਾਰਸ਼ ਤੋਂ ਬਾਅਦ ਪੰਜਾਬ ਮੰਡੀ ਬੋਰਡ ਦੇ ਐਸ.ਡੀ.ਓ. ਬਲਦੇਵ ਸਿੰਘ ਅਤੇ ਜੇ.ਈ. ਅਮਿਤ ਅਰੋੜਾ ਕਾਲੋਨੀ ਰੋਡ (ਸੂਆ ਰੋਡ) ਤੋਂ ਪਿੱਪਲ ਵਾਲੇ ਫਾਟਕ ਤੱਕ ਨਵੀਂ ਬਣੀ ਸੜਕ ਦਾ ਜਾਇਜ਼ਾ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਡੀ.ਐਸ.ਪੀ.

ਰੁਪਾਣਾ, 2 ਜੁਲਾਈ (ਜਗਜੀਤ ਸਿੰਘ) - ਪੰਜਾਬ ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ ਰੋਡ ਉਪਰ ਚੱਲ ਰਹੇ ਹੋਟਲਾਂ ਅਤੇ ਢਾਬਿਆਂ ਦੇ ਮਾਲਕਾਂ ਦੇ ਸਹਿਯੋਗ ਨਾਲ ਅਮਰਨਾਥ ਨੂੰ ਜਾਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਹੋਟਲਾਂ ਅਤੇ ਢਾਬਿਆਂ ਤੇ ਰੁਕਣ ਵਾਲੇ ਸ਼ਰਧਾਲੂਆਂ ਲਈ ਰੁਕਣ ...

ਪੂਰੀ ਖ਼ਬਰ »

ਜੈ ਕਿ੍ਸ਼ਨ ਸਿੰਘ ਰੌੜੀ ਦੇ ਡਿਪਟੀ ਸਪੀਕਰ ਬਣਨ 'ਤੇ ਲੱਡੂ ਵੰਡ ਕੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਮਲੋਟ, 2 ਜੁਲਾਈ (ਅਜਮੇਰ ਸਿੰਘ ਬਰਾੜ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖ਼ਰੀ ਦਿਨ ਦੁਆਬਾ ਤੋਂ ਵਿਧਾਇਕ ਜੈਕਿ੍ਸ਼ਨ ਸਿੰਘ ਰੋੜੀ ਨੂੰ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਫੋਟੋਗ੍ਰਾਫਰ ਐਸੋਸੀਏਸ਼ਨ ਮਲੋਟ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਨਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦ੍ਹਰਵਾੜਾ-ਸਿਵਲ ਸਰਜਨ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ | ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਅਤੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਉਣ ਲਈ ਸਿਹਤ ਵਿਭਾਗ ਮੋਗਾ ਵਲੋਂ ਮਿਤੀ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਦੇ ਕੰਮ 'ਚ ਰਾਜਨੀਤਕ ਦਖ਼ਲਅੰਦਾਜ਼ੀ ਬੰਦ ਕਰਨ ਦੀ ਮੰਗ

ਗਿੱਦੜਬਾਹਾ, 2 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਬਲਾਕ ਦੇ ਸਮੂਹ ਡੀਪੂ ਹੋਲਡਰਾਂ ਦੀ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਫਕਰਸਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਹੀ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਵੇਚਣ ਵਾਲਿਆਂ ਦੇ ਕੀਤੇ ਚਲਾਨ

ਗਿੱਦੜਬਾਹਾ, 2 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਕੇਂਦਰ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ 'ਤੇ 1 ਜੁਲਾਈ ਤੋਂ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਇਸ ਤਰ੍ਹਾਂ ਦੇ ਪਲਾਸਟਿਕ ਦੀ ਵਰਤੋਂ ਕਰਨ ਦੇ ਦੋਸ਼ੀ ਪਾਏ ਜਾਣ 'ਤੇ ਸਜਾ ਅਤੇ ਜੁਰਮਾਨੇ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਲਾਵਾਰਸ ਲਾਸ਼ ਦਾ ਸਸਕਾਰ ਕੀਤਾ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪਿਛਲੇ ਦਿਨੀਂ ਪਿੰਡ ਅਟਾਰੀ ਨੇੜਿਉਂ ਲੱਧੂਵਾਲਾ ਨਹਿਰ ਵਿਚੋਂ ਇਕ ਅਣਪਛਾਤੀ ਲਾਸ਼ ਦੇਖੀ ਗਈ, ਜਿਸ ਦੀ ਸੂਚਨਾ ਪਿੰਡ ਵਾਸੀਆਂ ਵਲੋਂ ਥਾਣਾ ਸਦਰ ਦੀ ਪੁਲਿਸ ਨੂੰ ਦਿੱਤੀ ਗਈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਹਰਮਹਿੰਦਰ ਪਾਲ)-ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਇਨਜ਼ ਕਲੱਬ ਮੁਕਤਸਰ ਵਲੋਂ ਜੁਲਾਈ ਮਹੀਨੇ ਨੂੰ ਆਪਣੇ ਸੈਸ਼ਨ ਦਾ ਸ਼ੁਰੂਆਤੀ ਮਹੀਨਾ ਹੋਣ ਕਰਕੇ ਵਾਤਾਵਰਨ ਦੀ ਸ਼ੁੱਧਤਾ ਨੂੰ ਧਿਆਨ ਵਿਚ ਰੱਖਦੇ ਹੋਏ ਬੂਟੇ ...

ਪੂਰੀ ਖ਼ਬਰ »

ਡੇਂਗੂ-ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਲਗਾਤਾਰ ਜਾਰੀ-ਡਾ. ਕੁਲਤਾਰ ਸਿੰਘ

ਮੰਡੀ ਬਰੀਵਾਲਾ, 2 ਜੁਲਾਈ (ਨਿਰਭੋਲ ਸਿੰਘ) - ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਤਾਰ ਸਿੰਘ ਦੀ ਅਗਵਾਈ ਵਿਚ ਬਲਾਕ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ-ਮਲੇਰੀਏ ਦੀ ਰੋਕਥਾਮ ਲਈ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ 'ਚ ਦੋ ਸਾਲ ਸਟੇਅ ਦੀ ਸ਼ਰਤ ਨੂੰ ਖ਼ਤਮ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ) - ਅਧਿਆਪਕ ਜਥੇਬੰਦੀ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਸਾਰੇ ਅਧਿਆਪਕ ਆਪਣੇ ਜ਼ਿਲੇ੍ਹ ਤੋਂ ਲੰਮੇ ਸਮੇਂ ਤੋਂ ਬਹੁਤ ਦੂਰ ਬੈਠੇ ਹਨ ਅਤੇ ਉਨ੍ਹਾਂ ਨੂੰ ਵੀ ਆਪਣੇ ਪਰਿਵਾਰਾਂ ਵਿਚ ਆਉਣ ਦਾ ਮੌਕਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਬਾਲ ਅਤੇ ਕਿਸ਼ੋਰ ਮਜ਼ਦੂਰੀ ਨੂੰ ਰੋਕਣ ਲਈ ਹੋਇਆ ਸਖ਼ਤ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸ਼ਾਂ ਅਨੁਸਾਰ ਸਵਰਨਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਗਿੱਲ ਦੀ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੀ.ਡਬਲਊ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਪੰਜਾਬ ਬਰਾਂਚ ਸ੍ਰੀ ਮੁਕਤਸਰ ਸਾਹਿਬ ਵਲੋਂ ਬਰਾਂਚ ਪ੍ਰਧਾਨ ਰਣਜੀਤ ਸਿੰਘ ਖ਼ਾਲਸਾ, ਬਰਾਂਚ ਚੇਅਰਮੈਨ ਸੁਖਵੀਰ ਸਿੰਘ ਧਾਲੀਵਾਲ ਅਤੇ ਸੂਬਾ ਜਨਰਲ ...

ਪੂਰੀ ਖ਼ਬਰ »

ਸਰਕਾਰ ਦੀ ਅਣਦੇਖੀ ਕਾਰਨ ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਪ੍ਰੇਸ਼ਾਨੀ ਦੇ ਆਲਮ 'ਚ-ਸੰਗੂਧੌਣ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪ੍ਰੰਤੂ ਹੁਣ ਸੱਤਾ ਵਿਚ ਆਉਣ ਤੋਂ ਬਾਅਦ ਬੇਰੁਜ਼ਗਾਰਾਂ ਵੱਲ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ...

ਪੂਰੀ ਖ਼ਬਰ »

ਸੱਤ ਰੋਜ਼ਾ ਜੂਡੋ ਕਰਾਟੇ ਸਿਖਲਾਈ ਕੈਂਪ ਸ਼ੁਰੂ

ਗਿੱਦੜਬਾਹਾ, 2 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਜ਼ਿਲ੍ਹਾ ਪੁਲਿਸ ਮੁਖੀ ਧਰੂਮਨ ਐਚ ਨਿੰਬਾਲੇ ਵਲੋਂ ਬਾਲ ਮਿੱਤਰ ਪ੍ਰੋਗਰਾਮ ਤਹਿਤ ਪਹਿਲਕਦਮੀ ਕਰਦਿਆਂ ਸਮਾਜ ਅੰਦਰ ਸਕੂਲੀ ਵਿਦਿਆਰਥੀਆਂ ਖ਼ਿਲਾਫ਼ ਹੋ ਰਹੇ ਜੁਰਮਾਂ 'ਤੇ ਨਕੇਲ ਪਾਉਣ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ...

ਪੂਰੀ ਖ਼ਬਰ »

ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ

ਗਿੱਦੜਬਾਹਾ, 2 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ | ਇਸ ਕੈਂਪ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜੀਏਟ ਸਕੂਲ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਕਲਾਸ ਦੇ ਨਤੀਜੇ ਵਿਚ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ | 12ਵੀਂ ਆਰਟਸ, ...

ਪੂਰੀ ਖ਼ਬਰ »

ਅਧਿਆਪਕਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ) - ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਅਧਿਆਪਕਾਂ ਵਲੋਂ ਪੰਜਾਬ ਦੀ 'ਆਪ' ਸਰਕਾਰ ਵਲੋਂ ਪੇਸ਼ ਕੀਤੇ ਲੋਕ ਵਿਰੋਧੀ ਅਤੇ ...

ਪੂਰੀ ਖ਼ਬਰ »

ਬਿਜਲੀ ਮੀਟਰਾਂ ਸੰਬੰਧੀ ਪਾਵਰਕਾਮ ਨੇ ਨੋਟਿਸ ਜਾਰੀ ਕਰਕੇ ਮੰਗੇ ਕੁਆਰਟਰ ਅਲਾਟਮੈਂਟ ਸੰਬੰਧੀ ਦਸਤਾਵੇਜ਼

ਗਿੱਦੜਬਾਹਾ, 2 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ ਦੀ ਕੈਨਾਲ ਕਾਲੋਨੀ ਵਿਖੇ ਸਥਿਤ ਕੁਆਰਟਰਾਂ ਵਿਚ ਅਜਿਹੇ ਲੋਕ ਸਾਲਾਂ ਤੋਂ ਰਹਿ ਰਹੇ ਹਨ, ਜਿਨ੍ਹਾਂ ਦੇ ਨਾਂਅ 'ਤੇ ਨਾ ਤਾਂ ਬਿਜਲੀ ਮੀਟਰ ਲੱਗੇ ਹਨ ਅਤੇ ਨਾ ਹੀ ਉਨ੍ਹਾਂ ਦੇ ਨਾਂਅ 'ਤੇ ਕੁਆਰਟਰ ਹਨ, ਸਗੋਂ ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX