ਭੁਲੱਥ, 2 ਜੁਲਾਈ (ਮਨਜੀਤ ਸਿੰਘ ਰਤਨ)-ਨਸ਼ਾ ਛਡਾਉਣ ਵਾਲੇ ਕੇਂਦਰਾਂ 'ਤੇ ਨਿਗਰਾਨੀ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਅਮਰੀਕ ਸਿੰਘ ਚਾਹਲ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਭੁਲੱਥ ਦੀ ਨਿਗਰਾਨੀ ਹੇਠ ਸ਼ਹੀਦ ਬਾਬਾ ਦੀਪ ਸਿੰਘ ਵਿਦਿਆਲਿਆ ਨਸ਼ਾ ਛਡਾਊ ਕੇਂਦਰ ਪਿੰਡ ਰਮੀਦੀ ਡੇਰੇ ਦੇ ਸੰਚਾਲਕ ਜਗਤਾਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਰਮੀਦੀ ਤੇ ਤਿੰਨ ਹੋਰ ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਡੀ. ਐਸ. ਪੀ. ਭੁਲੱਥ ਅਮਰੀਕ ਸਿੰਘ ਚਾਹਲ ਨੇ ਦੱਸਿਆ ਕਿ ਪਰਮਜੀਤ ਸਿੰਘ ਚੰਦੀ ਪੁੱਤਰ ਸਹਿਣ ਸਿੰਘ ਚੰਦੀ ਵਾਸੀ ਪਿੰਡ ਪਰਜੀਆਂ ਖ਼ੁਰਦ ਹਾਲ ਵਾਸੀ ਪਿੰਡ ਰਾਜੋਵਾਲ ਜ਼ਿਲ੍ਹਾ ਜਲੰਧਰ ਨੇ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਲੜਕਾ ਨਰਿੰਦਰਪਾਲ ਸਿੰਘ ਜੋ ਕਿ ਚਾਰ ਮਹੀਨੇ ਪਹਿਲਾਂ ਵਿਦੇਸ਼ ਤੋਂ ਆਇਆ ਸੀ ਤੇ ਉਸ ਨੂੰ ਪਤਾ ਲੱਗਾ ਕਿ ਉਸ ਦਾ ਲੜਕਾ ਮਾੜੀ ਸੰਗਤ ਦਾ ਆਦੀ ਹੋ ਗਿਆ ਹੈ ਤੇ ਨਸ਼ਾ ਕਰਨ ਲੱਗ ਪਿਆ ਹੈ | ਉਸ ਨੂੰ ਪਤਾ ਲੱਗਾ ਕਿ ਸ਼ਹੀਦ ਬਾਬਾ ਦੀਪ ਸਿੰਘ ਵਿਦਿਆਲਿਆ ਪਿੰਡ ਰਮੀਦੀ ਥਾਣਾ ਸੁਭਾਨਪੁਰ ਵਿਚ ਹੈ ਜੋ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਨਸ਼ਾ ਛਡਾਉਣ 'ਚ ਅਹਿਮ ਯੋਗਦਾਨ ਪਾਉਂਦਾ ਹੈ ਅਤੇ ਗੁਰਮਤਿ ਸਿੱਖਿਆ ਦੇ ਨਾਲ ਬੱਚਿਆਂ ਨੂੰ ਨਸ਼ਾ ਰਹਿਤ ਕਰਦੇ ਹਨ ਜਿਸ 'ਤੇ ਉਸ ਨੇ ਆਪਣਾ ਲੜਕਾ ਉਨ੍ਹਾਂ ਦੇ ਨਸ਼ਾ ਕੇਂਦਰ 'ਚ ਦਾਖਲ ਕਰਵਾ ਦਿੱਤਾ ਅਤੇ 20,000 ਰੁਪਏ ਫ਼ੀਸ ਵੀ ਜਮਾ ਕਰਵਾ ਦਿੱਤੀ | ਉਸ ਨੇ ਦੱਸਿਆ ਕਿ ਡੇਰੇ ਦਾ ਸੰਚਾਲਕ ਜਗਤਾਰ ਸਿੰਘ ਉਨ੍ਹਾਂ ਦੇ ਬੇਟੇ ਦੀ ਕੁੱਟਮਾਰ ਕਰਦੇ ਹਨ ਤੇ ਹੁਣ ਉਨ੍ਹਾਂ ਤੋਂ 3,00,000 ਲੱਖ ਦੀ ਮੰਗ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਜੇਕਰ ਉਸ ਨੂੰ ਪੈਸੇ ਨਹੀਂ ਦਿੱਤੇ ਤਾਂ ਉਸ ਦੇ ਲੜਕੇ ਨੂੰ ਮਾਰ ਦੇਣਗੇ | ਡੀ. ਐਸ. ਪੀ. ਅਮਰੀਕ ਸਿੰਘ ਚਾਹਲ ਨੇ ਦੱਸਿਆ ਕਿ ਇਸ ਦੀ ਤਫ਼ਤੀਸ਼ ਤਹਿਤ ਹਰਜੀਤ ਸਿੰਘ ਮੁੱਖ ਥਾਣਾ ਅਫ਼ਸਰ ਸੁਭਾਨਪੁਰ ਸਮੇਤ ਪੁਲਿਸ ਪਾਰਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਵਿਦਿਆਲਿਆ ਜੋ ਕਿ ਪਿੰਡ ਰਮੀਦੀ ਦੇ ਖੇਤਾਂ ਵਿਚ ਬਣਿਆ ਸੀ ਤੇ ਰੇਡ ਕੀਤਾ ਗਿਆ ਜਿਥੋਂ ਡੇਰੇ ਦੇ ਸੰਚਾਲਕ ਜਗਤਾਰ ਸਿੰਘ ਪੁੱਤਰ ਸਰਵਣ ਸਿੰਘ, ਸਮੇਤ ਸੁਖਵਿੰਦਰ ਸਿੰਘ ਸੁਖਾ ਗਰਨੇਟ ਪੁੱਤਰ ਜਰਨੈਲ ਸਿੰਘ ਵਾਸੀ ਜੈਰਾਮਪੁਰ, ਬਲਜੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਡੋਗਰਾਂਵਾਲ, ਪਵਿੱਤਰ ਸਿੰਘ ਪੁੱਤਰ ਜਰਮਨ ਸਿੰਘ ਵਾਸੀ ਅਹਿਮ ਕਾਜੀ ਨੂੰ ਕਾਬੂ ਕੀਤਾ ਤੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ ਵੱਡੇ ਹਾਲ 'ਚ ਬੰਦ 20 ਨੌਜਵਾਨਾਂ ਨੂੰ ਛਡਾਇਆ ਗਿਆ ਅਤੇ ਡੇਰੇ ਤੋਂ ਚਾਰ ਲੱਕੜ ਦੇ ਡੰਡੇ, ਕੁਝ ਜ਼ਰੂਰੀ ਕਾਗਜ਼ਾਤ, ਇਕ ਕਾਰ ਸਵਿਫ਼ਟ ਬਰਾਮਦ ਕੀਤੀ ਗਈ | ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਡੇਰੇ ਦਾ ਸੰਚਾਲਕ ਜਗਤਾਰ ਸਿੰਘ ਉਕਤ ਆਪਣੇ ਸਾਥੀਆ ਨਾਲ ਮਿਲ ਕੇ ਨਸ਼ਾ ਛਡਾਉਣ ਤੇ ਗੁਰਮਤਿ ਗਿਆਨ ਦੇਣ ਦੀ ਆੜ 'ਚ ਜੋ ਨੌਜਵਾਨ ਨਸ਼ੇ ਦੇ ਆਦੀ ਹੋ ਜਾਂਦੇ ਸਨ ਡੇਰੇ 'ਚ ਚੁੱਕ ਕੇ ਲੈ ਆਉਂਦੇ ਸਨ ਅਤੇ ਉਨ੍ਹਾਂ ਦੇ ਭੋਲੇ ਭਾਲੇ ਪਰਿਵਾਰਾਂ ਪਾਸੋਂ ਭਾਰੀ ਮਾਤਰਾ 'ਚ ਪੈਸੇ ਵਸੂਲਦੇ ਸਨ ਅਤੇ ਫਿਰ ਉਨ੍ਹਾਂ ਦੇ ਬੱਚਿਆਂ ਨੂੰ ਛੱਡਣ ਬਦਲੇ ਉਨ੍ਹਾਂ ਨੂੰ ਡਰਾ ਧਮਕਾ ਕੇ ਪੈਸਿਆਂ ਦੀ ਮੰਗ ਕਰਦੇ ਸਨ ਤੇ ਪੈਸੇ ਲੈਂਦੇ ਸਨ | ਇਹ ਡੇਰੇ ਦੇ ਅੰਦਰ ਨੌਜਵਾਨਾਂ ਨੂੰ ਨਸ਼ੇ ਵਜੋਂ ਨਸ਼ੀਲੀਆਂ ਗੋਲੀਆਂ ਖਵਾਉਂਦੇ ਸਨ ਤੇ ਉਨ੍ਹਾਂ ਦੀ ਕੁੱਟਮਾਰ ਕਰਦੇ ਸਨ ਜਿਸ ਤੇ ਡੇਰੇ ਦੇ ਸੰਚਾਲਕ ਜਗਤਾਰ ਸਿੰਘ ਤੇ ਉਸ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਤੇ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਆਸ ਹੈ |
ਡਡਵਿੰਡੀ, 2 ਜੁਲਾਈ (ਦਿਲਬਾਗ ਸਿੰਘ ਝੰਡ)-ਇਥੋਂ ਥੋੜੀ ਦੂਰੀ 'ਤੇ ਸਥਿਤ ਅੱਡਾ ਤਾਸ਼ਪੁਰ ਮੋੜ 'ਤੇ ਦਸਮੇਸ਼ ਟਾਇਰ ਹਾਊਸ 'ਚ ਬੀਤੀ ਰਾਤ ਚੋਰੀ ਹੋ ਗਈ | ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ 'ਚ ਇਸ ਦੁਕਾਨ 'ਤੇ ਇਹ ਦੂਜੀ ਵਾਰ ਹੋਈ ਚੋਰੀ ਹੈ | ਇਸ ਸੰਬੰਧੀ ਦਸਮੇਸ਼ ਟਾਇਰ ਹਾਊਸ ...
ਮਨਦੀਪ ਸਿੰਘ ਸੰਧੂ
ਖਲਵਾੜਾ, 2 ਜੁਲਾਈ-ਬੀਤੇ 6 ਮਹੀਨਿਆਂ ਤੋਂ ਪੁੱਟ ਕੇ ਸੁੱਟੀ ਫਗਵਾੜਾ ਵਾਹਦ ਸੜਕ ਨਾ ਬਣਾਏ ਜਾਣ ਤੋਂ ਤਿੰਨ ਜ਼ਿਲਿ੍ਹਆਂ ਦੇ ਸੈਂਕੜੇ ਪਿੰਡਾਂ ਦੇ ਲੱਖਾਂ ਲੋਕ ਬਹੁਤ ਪ੍ਰੇਸ਼ਾਨ ਹਨ | ਪ੍ਰਾਪਤ ਕੀਤੇ ਵੇਰਵਿਆਂ ਅਨੁਸਾਰ ਪਿਛਲੀਆਂ ਵਿਧਾਨ ਸਭਾ ਚੋਣਾਂ ...
ਕਪੂਰਥਲਾ, 2 ਜੁਲਾਈ (ਅਮਰਜੀਤ ਕੋਮਲ)-ਜ਼ਿਲ੍ਹਾ ਕਪੂਰਥਲਾ ਦੇ 7 ਸਰਕਲਾਂ ਦੇ 252 ਠੇਕੇ ਆਬਕਾਰੀ ਤੇ ਕਰ ਵਿਭਾਗ ਕਪੂਰਥਲਾ ਵਲੋਂ ਟੈਂਡਰ ਪ੍ਰਕਿਰਿਆ ਰਾਹੀਂ 178.51 ਕਰੋੜ ਰੁਪਏ 'ਚ ਵੱਖ-ਵੱਖ ਕੰਪਨੀਆਂ ਨੂੰ ਅਲਾਟ ਕੀਤੇ ਗਏ | ਆਬਕਾਰੀ ਤੇ ਕਰ ਅਫ਼ਸਰ ਕਪੂਰਥਲਾ ਹਰਪ੍ਰੀਤ ਸਿੰਘ ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਇਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਸੰਬੰਧ 'ਚ ਰਾਵਲਪਿੰਡੀ ਪੁਲਿਸ ਨੇ ਚਾਰ ਵਿਅਕਤੀਆਂ ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਗੁਰਬਚਨ ਸਿੰਘ ਪੁੱਤਰ ...
ਢਿਲਵਾਂ, 2 ਜੁਲਾਈ (ਪ੍ਰਵੀਨ ਕੁਮਾਰ, ਸੁਖੀਜਾ)-ਰੇਲਵੇ ਪੁਲਿਸ ਢਿਲਵਾਂ ਨੇ ਸੁਭਾਨਪੁਰ ਦੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਲਾਈਨਾਂ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸੰਬੰਧੀ ਰੇਲਵੇ ਪੁਲਿਸ ਢਿਲਵਾਂ ਦੇ ਇੰਚਾਰਜ ਏ. ਐਸ. ਆਈ. ਕੇਵਲ ਸਿੰਘ ਨੇ ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਇਥੋਂ ਦੇ ਪਿੰਡ ਪੰਡਵਾਂ ਵਿਖੇ ਤਿੰਨ ਵਿਅਕਤੀਆਂ ਵਲੋਂ ਹਵਾਈ ਫ਼ਾਇਰ ਕਰਨ ਤੇ ਧਮਕੀਆਂ ਦੇਣ ਦੇ ਮਾਮਲੇ 'ਚ ਸਤਨਾਮਪੁਰਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਸਤਨਾਮਪੁਰਾ ਜਤਿੰਦਰ ਕੁਮਾਰ ਨੇ ...
ਕਪੂਰਥਲਾ, 2 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਕਪੂਰਥਲਾ ਦੀ ਤਲਾਸ਼ੀ ਦੌਰਾਨ ਦੋ ਮਾਮਲਿਆਂ 'ਚ ਹਵਾਲਾਤੀਆਂ ਕੋਲੋਂ 4 ਗ੍ਰਾਮ ਨਸ਼ੀਲਾ ਪਦਾਰਥ, 35 ਗ੍ਰਾਮ ਚਰਸ ਤੇ ਇਕ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਦੋਸ਼ ਹੇਠ ਦੋ ਹਵਾਲਾਤੀਆਂ ...
ਕਪੂਰਥਲਾ, 2 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਕੌਮੀ ਡਾਕਟਰੀ ਦਿਵਸ ਦੇ ਸੰਬੰਧ ਵਿਚ ਅੱਜ ਸਿਹਤ ਵਿਭਾਗ ਦੇ ਹੋਰ ਸੰਸਥਾਵਾਂ ਵਲੋਂ ਸਮਾਗਮ ਕਰਵਾਏ ਗਏ | ਇਸੇ ਸਬੰਧ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਡਾ: ਗੁਰਿੰਦਰਬੀਰ ਕੌਰ ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਇਥੋਂ ਦੇ ਰੀਜੈਂਸੀ ਟਾਊਨ ਵਿਖੇ ਇਕ ਘਰ 'ਚ ਅਚਾਨਕ ਸ਼ਾਰਟ ਸਰਕਟ ਲੱਗਣ ਕਾਰਨ ਅੱਗ ਲੱਗ ਗਈ, ਜਿਸ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਮਿਲਦੇ ਸਾਰ ਅੱਗ 'ਤੇ ਕਾਬੂ ਪਾਇਆ | ਘਰ ਮਾਲਕ ਸੀਮਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ...
ਕਪੂਰਥਲਾ, 2 ਜੁਲਾਈ (ਵਿ. ਪ੍ਰ.)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਿਟੀ ਸਬ ਡਵੀਜ਼ਨ ਕਪੂਰਥਲਾ ਦੀ ਸਰਬਸੰਮਤੀ ਨਾਲ ਚੋਣ ਹੋਈ, ਚੋਣ 'ਚ ਬਲਬੀਰ ਸਿੰਘ ਸੰਧੂ ਪ੍ਰਧਾਨ, ਸਤਨਾਮ ਸਿੰਘ ਮੀਤ ਪ੍ਰਧਾਨ, ਰਾਜਵਿੰਦਰ ਸਿੰਘ ਉੱਪਲ ਸਕੱਤਰ, ਸਰਬਜੀਤ ਸਿੰਘ ਸਹਾਇਕ ਸਕੱਤਰ, ਗੁਰਪ੍ਰੀਤ ...
ਕਪੂਰਥਲਾ, 2 ਜੁਲਾਈ (ਵਿ. ਪ੍ਰ.)-ਥਾਣਾ ਸਦਰ ਪੁਲਿਸ ਨੇ ਆਦਿ ਖੂਹੀ ਨੇੜੇ ਇਕ ਨਿੱਜੀ ਗੱਡੀ 'ਤੇ ਜਾ ਰਹੇ ਇਕ ਮੋਨੇ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਏ. ਐਸ. ਆਈ. ...
ਸੁਲਤਾਨਪੁਰ ਲੋਧੀ, 2 ਜੁਲਾਈ (ਨਰੇਸ਼ ਹੈਪੀ, ਥਿੰਦ)-ਬਾਰ੍ਹਵੀਂ ਕਲਾਸ ਦੇ ਇਮਤਿਹਾਨਾਂ 'ਚੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਪ੍ਰੀਖਿਆ ਵਿਚ ਅਕਾਲ ਅਕੈਡਮੀ ਦੇ ਕੁਲ 173 ਵਿਦਿਆਰਥੀਆਂ ਨੇ ਭਾਗ ਲਿਆ, ਜਿਸ 'ਚੋਂ ਕਾਮਰਸ ...
ਸੁਲਤਾਨਪੁਰ ਲੋਧੀ, 2 ਜੁਲਾਈ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਦੀਆਂ ਹਦਾਇਤਾਂ 'ਤੇ ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਅਸ਼ੋਕ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਚਾਇਤ ਸਕੱਤਰ ਪਿ੍ਤਪਾਲ ਸਿੰਘ ਦੀ ਦੇਖ-ਰੇਖ ਹੇਠ ਹਲਕਾ ਸੁਲਤਾਨਪੁਰ ਲੋਧੀ ...
ਕਪੂਰਥਲਾ, 2 ਜੁਲਾਈ (ਵਿ.ਪ੍ਰ.)-ਸੁਆਮੀ ਪ੍ਰਕਾਸ਼ਾ ਨੰਦ ਸੇਵਾ ਸੰਮਤੀ ਕਾਹਲਵਾਂ ਤੇ ਥਿੱਗਲੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੁਆਮੀ ਪ੍ਰਕਾਸ਼ਾ ਨੰਦ ਸਨਿਆਸ ਆਸ਼ਰਮ ਕਾਹਲਵਾਂ ਵਿਖੇ ਆਸ਼ਰਮ ਦੇ ਮੁੱਖ ਸੰਚਾਲਕ ਤੇ ਗੱਦੀ ਨਸ਼ੀਨ ਸੁਆਮੀ ...
ਸੁਲਤਾਨਪੁਰ ਲੋਧੀ, 2 ਜੁਲਾਈ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਕਲਾਸ-ਰੂਮ ਮੈਨੇਜਮੈਂਟ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ...
ਸੁਲਤਾਨਪੁਰ ਲੋਧੀ, 2 ਜੁਲਾਈ (ਨਰੇਸ਼ ਹੈਪੀ, ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚੋਂ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸੰਬੰਧੀ ਪਿ੍ੰਸੀਪਲ ਜਸਬੀਰ ...
ਤਲਵੰਡੀ ਚੌਧਰੀਆਂ, 2 ਜੁਲਾਈ (ਪਰਸਨ ਲਾਲ ਭੋਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦਾ ਨਤੀਜਾ 100 ਫੀਸਦੀ ਰਿਹਾ | ਪ੍ਰੀਖਿਆ 'ਚ ਕੁਲ 232 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ 'ਚੋਂ 77 ...
ਜਲੰਧਰ, 2 ਜੁਲਾਈ (ਸ਼ਿਵ)- ਕਰੋੜਾਂ ਰੁਪਏ ਦੀ ਅਦਾਇਗੀ ਹੋਣ ਤੋਂ ਬਾਅਦ ਕੌਂਸਲਰਾਂ ਦੀ 8 ਮੈਂਬਰੀ ਕਮੇਟੀ ਵੱਲੋਂ ਸੋਮਵਾਰ 4 ਜੁਲਾਈ ਨੂੰ 50 ਕਰੋੜ ਦੇ ਐਲ. ਈ. ਡੀ. ਲਾਈਟ ਪ੍ਰਾਜੈਕਟ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ | ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਮੇਅਰ ਜਗਦੀਸ਼ ਰਾਜਾ ਨੇ ...
ਕਪੂਰਥਲਾ, 2 ਜੁਲਾਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਹਲਕਾ ਕਪੂਰਥਲਾ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ ਦ੍ਰੋਪਦੀ ...
ਕਪੂਰਥਲਾ, 2 ਜੁਲਾਈ (ਵਿ.ਪ੍ਰ.)-ਸਿਹਤ ਵਿਭਾਗ ਵਲੋਂ ਤੀਬਰ ਦਸਤ ਕੰਟਰੋਲ ਪੰਦ੍ਹਰਵਾੜਾ 4 ਜੁਲਾਈ ਤੋਂ 17 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਡਾਇਰੀਆ ਕੰਟਰੋਲ ਕਰਨ ...
ਕਪੂਰਥਲਾ, 2 ਜੁਲਾਈ (ਵਿ.ਪ੍ਰ.)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਪੁਲਿਸ ਵਿਚ ਲੜਕੇ ਲੜਕੀਆਂ ਨੂੰ ਭਰਤੀ ਕਰਵਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਖ਼ਾਕੀ ਨੂੰ ਜ਼ਿਲ੍ਹੇ ਵਿਚ ਲੜਕੀਆਂ ਨੇ ਵੱਡਾ ਹੁੰਗਾਰਾ ਦਿੱਤਾ ਹੈ ਤੇ ਇਸ ਮਿਸ਼ਨ ਤਹਿਤ 164 ਲੜਕੀਆਂ ਨੇ ਸਰੀਰਕ ਤੇ ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਮੁਹੱਲਾ ਭਗਤਪੁਰਾ ਵਿਖੇ ਸੀਵਰੇਜ ਦੀ ਲਾਈਨ ਬੰਦ ਹੋਣ ਕਾਰਨ ਮੁਹੱਲੇ 'ਚ ਪਾਣੀ ਫੈਲਿਆ ਹੋਇਆ ਹੈ ਜਿਸ ਤੋਂ ਮੁਹੱਲਾ ਵਾਸੀ ਸਖ਼ਤ ਪ੍ਰੇਸ਼ਾਨ ਹਨ | ਮੁਹੱਲਾ ਵਾਸੀ ਡਾ. ਰਮਨ ਕੁਮਾਰ, ਗੁਰਦਿਆਲ ਸਿੰਘ, ਸੰਜੀਵ ਸ਼ਰਮਾ, ...
ਕਪੂਰਥਲਾ, 2 ਜੁਲਾਈ (ਵਿ.ਪ੍ਰ.)-ਅੱਜ ਕੋਰੋਨਾ ਦੇ ਦੋ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 15 ਹੋ ਗਈ ਹੈ ਤੇ ਅੱਜ ਸਿਹਤਯਾਬ ਹੋਣ ਉਪਰੰਤ ਚਾਰ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ | ਸਿਹਤ ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨ ...
ਫਗਵਾੜਾ, 2 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ 'ਚੋਂ ਸ੍ਰੀ ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਦਾ ਨਤੀਜਾ 100 ਫ਼ੀਸਦੀ ਰਿਹਾ | ਸਾਇੰਸ ਗਰੁੱਪ ਵਿਚ ਪਹਿਲਾ ਸਥਾਨ ਹਰਮਨਜੀਤ ਸਿੰਘ, ...
ਕਾਲਾ ਸੰਘਿਆਂ, 2 ਜੁਲਾਈ (ਬਲਜੀਤ ਸਿੰਘ ਸੰਘਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਦੀ ਪ੍ਰੀਖਿਆ ਵਿਚ ਸੰਤ ਹੀਰਾ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬਾਰ੍ਹਵੀਂ ਦੇ ਆਰਟਸ ਗਰੁੱਪ ਵਿਚ ਕੁੱਲ 45 ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਇਕ ਸਬਜ਼ੀ ਦੀ ਰੇਹੜੀ ਕੋਲ ਸ਼ਰੇਆਮ ਸ਼ਰਾਬ ਪੀਣ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇੰਡਸਟਰੀ ਏਰੀਆ ਚੌਕੀ ਇੰਚਾਰਜ ਨੇ ਦੱਸਿਆ ਕਿ ਏ. ਐਸ. ਆਈ. ਜਸਵੰਤ ਸਿੰਘ ...
ਫਗਵਾੜਾ, 2 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਦੇ ਮਕਸਦ ਨਾਲ ਫਗਵਾੜਾ ਹਲਕੇ ਦੇ ਪਿੰਡ ਰਾਣੀਪੁਰ ਕੰਬੋਆ, ਜਗਪਾਲਪੁਰ, ਦੁੱਗ, ਬਬੇਲੀ, ਡੁਮੇਲੀ, ਰਿਹਾਣਾ ਜੱਟਾ, ਰਾਮਪੁਰ ਸੁੰਨੜਾ, ਮੀਰਾਪੁਰ, ਗੁਜਰਾਤਾ, ਲੱਖਪੁਰ, ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਰਾਜਸਥਾਨ ਉਦੈਪੁਰ ਵਿਖੇ ਇਕ ਮੁਸਲਿਮ ਵਲੋਂ ਹਿੰਦੂ ਵਿਅਕਤੀ ਨੂੰ ਮੌਤ ਦੇ ਘਾਟ ਉਤਾਰੇ ਜਾਣ ਦੇ ਸੰਬੰਧ ਵਿਚ ਕੁੱਝ ਹਿੰਦੂ ਜਥੇਬੰਦੀਆਂ ਵਲੋਂ ਕੱਲ੍ਹ ਇੱਥੇ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਸਮੂਹ ਮੁਸਲਿਮ ਭਾਈਚਾਰੇ ਨੂੰ ...
ਬੇਗੋਵਾਲ, 2 ਜੁਲਾਈ (ਸੁਖਜਿੰਦਰ ਸਿੰਘ)-ਪਿੰਡ ਮੰਡਕੁੱਲਾ ਵਿਖੇ ਪਾਸਟਰਜ਼ ਐਂਡ ਯੂਥ ਕਾਨਫ਼ਰੰਸ ਦੀ ਮੀਟਿੰਗ 'ਦਾ ਜੀਜ਼ਸ ਆਰਮੀ ਵਰਸ਼ਿਪ ਟੀਮ' (ਪਿ੍ੰਸ) ਦੇ ਸਹਿਯੋਗ ਨਾਲ ਪਾਸਟਰ ਮਲਾਕੀ ਦੀ ਅਗਵਾਈ ਹੇਠ ਚਰਚ ਵਿਚ ਕੀਤਾ ਗਿਆ | ਵਿਸ਼ੇਸ਼ ਮਹਿਮਾਨ ਵਜੋਂ ਕਿ੍ਸਚੀਅਨ ...
ਫਗਵਾੜਾ, 2 ਜੁਲਾਈ (ਤਰਨਜੀਤ ਸਿੰਘ ਕਿੰਨੜਾ, ਅਸ਼ੋਕ ਕੁਮਾਰ ਵਾਲੀਆ)-ਫਗਵਾੜਾ-ਹੁਸ਼ਿਆਰਪੁਰ ਰੋਡ (ਨੇੜੇ ਜਗਜੀਤਪੁਰ) ਪਿੰਡ ਭਬਿਆਣਾ ਸਥਿਤ ਦਰਗਾਹ ਸਾਈਾ ਬਾਬਾ ਭਰਪੂਰ ਸ਼ਾਹ ਅਤੇ ਮਸਤ ਬੀਬੀ ਫਦਮਾਂ ਵਿਖੇ 31ਵਾਂ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਬੀਬੀ ...
ਨਡਾਲਾ, 2 ਜੁਲਾਈ (ਮਾਨ)-ਮਨੁੱਖਤਾ ਦੀ ਸੇਵਾ ਦੇ ਸੰਕਲਪ ਦੇ ਚੱਲਦਿਆਂ ਪਿੰਡ ਸੈਂਤਪੁਰ ਦੇ ਸਰਪੰਚ ਨਿਰਮਲ ਸਿੰਘ ਵਲੋਂ ਆਪਣੇ ਬੇਟੇ ਸਤਿੰਦਰ ਸਿੰਘ ਦੇ ਜਨਮ ਦਿਨ ਮੌਕੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ 'ਚ ਰਾਜਨ ਆਈ ਹਸਪਤਾਲ ਜਲੰਧਰ ਦੇ ਮਾਹਿਰ ...
ਕਪੂਰਥਲਾ, 2 ਜੁਲਾਈ (ਵਿ.ਪ੍ਰ.)-ਉਦੈਪੁਰ ਰਾਜਸਥਾਨ 'ਚ ਇਕ ਵਿਅਕਤੀ ਕਨ੍ਹਈਆ ਲਾਲ ਦੀ ਹੱਤਿਆ ਕਰਨ ਵਾਲੇ ਅਨਸਰਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ | ਇਹ ਗੱਲ ਭਾਜਪਾ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਤੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ ਨੇ ਇਕ ਬਿਆਨ ਵਿਚ ਕਹੀ | ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਸ਼ਹਿਰ 'ਚ ਅਮਨ ਸ਼ਾਂਤੀ ਕਾਇਮ ਰੱਖਣ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਸਿਟੀ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਐਸ. ਐਚ. ਓ. ਸਿਟੀ ਅਮਨਦੀਪ ਨਾਹਰ ਦੀ ਅਗਵਾਈ 'ਚ ਪੁਲੀਸ ਪਾਰਟੀ ਨੇ ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਥਾਣਿਆਂ 'ਚ ਲੋਕਾਂ ਦੀਆਂ ਬਕਾਇਆ ਪਈਆਂ ਦਰਖ਼ਾਸਤਾਂ ਦੇ ਨਿਪਟਾਰੇ ਲਈ ਫਗਵਾੜਾ ਪੁਲਿਸ ਵਲੋਂ ਥਾਣਿਆਂ 'ਚ ਦਰਖ਼ਾਸਤ ਮੇਲਾ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਲੋਕਾਂ ਦੀਆਂ ਦਰਖ਼ਾਸਤਾਂ ਦਾ ਨਿਪਟਾਰਾ ਕੀਤਾ ਗਿਆ | ਡੀ. ਐਸ. ਪੀ. ਅਸ਼ਰੂ ...
ਸੁਲਤਾਨਪੁਰ ਲੋਧੀ, 2 ਜੁਲਾਈ (ਨਰੇਸ਼ ਹੈਪੀ, ਥਿੰਦ)-ਮਾਝਾ ਜ਼ੋਨ ਤਹਿਤ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਤੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਅੰਤਿ੍ੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਹਲਕਾ ਕਪੂਰਥਲਾ ਦੇ ਪਿੰਡ ਨਸੀਰਪੁਰ ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਸ੍ਰੀ ਅਮਰਨਾਥ ਦੀ ਸ਼ੁਰੂ ਹੋਈ ਯਾਤਰਾ ਦੇ ਮੱਦੇਨਜ਼ਰ ਚੌਕਸੀ ਵਜੋਂ ਫਗਵਾੜਾ ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੌਕੇ ਡੀ. ਐਸ. ਪੀ. ਅਸ਼ਰੂ ਰਾਮ ਸ਼ਰਮਾ, ਐਸ. ਐਚ. ਓ ਰਾਵਲਪਿੰਡੀ ਬਲਵਿੰਦਰ ਸਿੰਘ, ...
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਇਥੋਂ ਦੇ ਕਮਲਾ ਨਹਿਰੂ ਜੂਨੀਅਰ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਸਵਿੰਦਰਪਾਲ ਨੇ ...
ਬੇਗੋਵਾਲ, 2 ਜੁਲਾਈ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਵਲੋਂ ਕਲੱਬ ਦੇ ਨਵੇਂ ਵਰੇ੍ਹ ਦੇ ਪਹਿਲੇ ਦਿਨ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਬੇਗੋਵਾਲ 'ਚ ਰਾਸ਼ਨ ਸਮਗਰੀ ਦਿੱਤੀ ਗਈ | ਇਸ ਸਮੇਂ ...
ਕਾਲਾ ਸੰਘਿਆਂ, 2 ਜੁਲਾਈ (ਸੰਘਾ)-ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਟਾਵੀਂ ਸਾਹਿਬ ਪਾਤਸ਼ਾਹੀ ਛੇਵੀਂ ਜਿਥੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਆਪਣੇ ਹੱਥੀ ਸ਼ੇਰ ਦਾ ਸ਼ਿਕਾਰ ਕੀਤਾ ਜੋ ਕਿ ਇਥੋਂ ਦੇ ਲੋਕਾਂ ਨੰੂ ਤੰਗ ਕਰਦਾ ਸੀ | ਇਸ ਅਸਥਾਨ 'ਤੇ ...
ਭੁਲੱਥ, 2 ਜੁਲਾਈ (ਮਨਜੀਤ ਸਿੰਘ ਰਤਨ)-ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ 12ਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਗਰੁੱਪ ਵਿਚ ਹਰਨੂਰ ਮਾਹੀ 92 8 ਫੀਸਦੀ ਅੰਕ ਲੈ ਕੇ ਪਹਿਲੇ, ਜਰਮਨਜੀਤ ਸਿੰਘ 91 ਫੀਸਦੀ ਨੰਬਰ ਲੈ ਕੇ ਦੂਜੇ ਤੇ ...
ਕਪੂਰਥਲਾ, 2 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਰੋਟਰੀ ਕਲੱਬ ਇਲੀਟ ਵਲੋਂ ਕਲੱਬ ਕਲੱਬ ਦੇ ਜ਼ਿਲ੍ਹਾ ਗਵਰਨਰ ਡਾ. ਸਰਬਜੀਤ ਸਿੰਘ ਤੇ ਸਕੱਤਰ ਰਾਹੁਲ ਅਨੰਦ ਦੀ ਅਗਵਾਈ 'ਚ ਰੇਲਵੇ ਸਟੇਸ਼ਨ ਕਪੂਰਥਲਾ ਵਿਖੇ ਯਾਤਰੀਆਂ ਲਈ ਵਾਟਰ ਕੂਲਰ ਲਗਾਇਆ ਗਿਆ | ਸਕੱਤਰ ਰਾਹੁਲ ਅਨੰਦ ਨੇ ...
ਕਪੂਰਥਲਾ, 2 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਬ੍ਰਹਮ ਕੁਮਾਰੀ ਕਪੂਰਥਲਾ ਵਲੋਂ 6 ਤੋਂ 12 ਸਾਲ ਦੇ ਉਮਰ ਵਰਗ ਦੇ ਬੱਚਿਆਂ ਲਈ ਸੇਵਾ ਕੇਂਦਰ 'ਚ ਤਿੰਨ ਰੋਜ਼ਾ ਸਮਰ ਕੈਂਪ ਲਗਾਇਆ ਗਿਆ, ਜਿਸ 'ਚ ਬੱਚਿਆਂ ਨੂੰ ਯੋਗ, ਨਿ੍ਤ ਤੋਂ ਇਲਾਵਾ ਆਤਮਾ, ਪ੍ਰਮਾਤਮਾ ਨਾਲ ਸੰਬੰਧਿਤ ਸ਼ਾਟ ...
ਕਾਲਾ ਸੰਘਿਆਂ, 2 ਜੁਲਾਈ (ਬਲਜੀਤ ਸਿੰਘ ਸੰਘਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਲੇਰਖਾਨਪੁਰ ਦੀ ਵਿਦਿਆਰਥਣ ਗੁਰਤੀਰਥ ਕੌਰ ਪੁੱਤਰੀ ਲਖਵੀਰ ਸਿੰਘ ਦਾ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਉਸ ਦੇ ਸਕੂਲ ਦੇ ਸਟਾਫ਼ ਤੇ ਪਿੰਡ ਵਾਸੀਆਂ ਵਲੋਂ ਸਨਮਾਨ ...
ਫਗਵਾੜਾ, 2 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਤੋਂ ਅੰਮਿ੍ਤ ਵੇਲੇ ਨਗਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX