ਤਾਜਾ ਖ਼ਬਰਾਂ


ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  10 minutes ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  22 minutes ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  44 minutes ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  59 minutes ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  about 1 hour ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  about 1 hour ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  about 1 hour ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  about 1 hour ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  about 2 hours ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  about 2 hours ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  about 2 hours ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  about 2 hours ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 3 hours ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 4 hours ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 5 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 5 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 5 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 6 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 6 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 6 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 6 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਨਵ-ਨਿਯੁਕਤ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਮਾਹਿਲਪੁਰ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ

ਮਾਹਿਲਪੁਰ, 3 ਜੁਲਾਈ (ਰਜਿੰਦਰ ਸਿੰਘ)- ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਦਮੀ ਪਾਰਟੀ ਦੇ ਜੈ ਕ੍ਰਿਸ਼ਨ ਸਿੰਘ ਰੌੜੀ ਦੂਸਰੀ ਵਾਰ ਵਿਧਾਇਕ ਚੁਣੇ ਗਏ ਉੱਥੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਜਾਣ ਉਪਰੰਤ ਮਾਹਿਲਪੁਰ ਵਿਖੇ ਪਹਿਲੀ ਵਾਰ ਪਹੁੰਚਣ 'ਤੇ 'ਆਪ' ਵਰਕਰਾਂ, ਸਮਰਥਕਾਂ ਤੇ ਇਲਾਕਾ ਵਾਸੀਆਂ ਨੇ ਖੁਸ਼ੀ ਜਾਹਰ ਕਰਦਿਆਂ ਡਿਪਟੀ ਸਪੀਕਰ ਰੌੜੀ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਹੁਸ਼ਿਆਰਪੁਰ ਤੇ ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਸਭ ਤੋਂ ਪਹਿਲਾ ਸਰਕਾਰੀ ਰੈਸਟ ਹਾਊਸ ਵਿਖੇ ਪੁਲਿਸ ਦੀ ਟੁਕੜੀ ਵਲੋਂ 'ਗਾਰਡ ਆਫ ਆਨਰ' ਦਿੱਤਾ ਗਿਆ ਉਪਰੰਤ ਇਲਾਕਾ ਵਾਸੀਆਂ ਦੀਆਂ ਸੁਭ ਇਸ਼ਾਵਾ ਕਬੂਲਦੇ ਹੋਏ ਵੱਡੇ ਕਾਫਲੇ ਨਾਲ ਗੁਰਦੁਆਰਾ ਸ਼ਹੀਦਾਂ ਵਿਖੇ ਆਪਣੇ ਪਰਿਵਾਰ ਨਾਲ ਨਤਮਸਤਕ ਹੋਏ | ਇਸ ਮੌਕੇ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ੍ਰੋਮਣੀ ਕਮੇਟੀ, ਹਰਬੰਸ ਸਿੰਘ ਸਰਹਾਲਾ, ਮੈਨੇਜਰ ਜਸਵਿੰਦਰ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕਾਂ ਵਲੋਂ ਡਿਪਟੀ ਸਪੀਕਰ ਰੌੜੀ ਤੇ ਉਸਦੀ ਪਤਨੀ ਨੀਲਮ ਰੌੜੀ ਨੂੰ ਸਿਰਪਾਓ ਤੇ ਸ੍ਰੀ ਸਾਹਿਬ ਦੇ ਸਨਮਾਨ ਕੀਤਾ ਗਿਆ | ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਆਜ਼ਾਦੀ ਤੋਂ ਬਾਅਦ ਗੜ੍ਹਸ਼ੰਕਰ ਹਲਕੇ ਨੂੰ ਪਹਿਲੀ ਵਾਰ ਮਿਲੇ ਮਾਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਬੀ.ਡੀ.ਪੀ.ਓ ਧਰਮਪਾਲ, ਕ੍ਰਿਸ਼ਨਜੀਤ ਸਿੰਘ ਰਾਓ ਕੈਂਡੋਵਾਲ, ਸੁਖਵਿੰਦਰ ਸਿੰਘ ਮੁੱਗੋਵਾਲ ਪ੍ਰਧਾਨ ਕਿਸਾਨ ਵਿੰਗ 'ਆਪ', ਅਰਵਿੰਦਰ ਸਿੰਘ ਹਵੇਲੀ, ਬਲਵੀਰ ਸਿੰਘ ਬਿੱਲਾ ਖੜੌਦੀ, ਦਵਿੰਦਰ ਸਿੰਘ ਕਾਕਾ ਪਦਰਾਣਾ, ਸਤਵੰਤ ਸਿੰਘ ਸਿਆਣ ਸਟੇਟ ਸੰਯੁਕਤ ਸਕੱਤਰ, ਚਰਨਜੀਤ ਸਿੰਘ ਚੰਨੀ ਰਾਜਨੀਤਿਕ ਸਕੱਤਰ, ਸੋਮ ਨਾਥ ਬੰਗੜ ਸੀਨੀਅਰ ਮੀਤ ਪ੍ਰਧਾਨ, ਚੌਧਰੀ ਸਤਪਾਲ ਰੌੜੀ, ਬਲਦੀਪ ਸਿੰਘ ਸਰਪੰਚ, ਪਰਵਿੰਦਰ ਸਿੰਘ ਮਾਹਿਲਪੁਰੀ, ਕੁਲਦੀਪ ਬਘੋਰਾ, ਅਸ਼ੋਕ ਦੱਤ ਸਰਪੰਚ ਜੇਜੋਂ, ਭੁਪਿੰਦਰ ਸਿੰਘ ਬਲਾਕ ਪ੍ਰਧਾਨ, ਬਾਲ ਕ੍ਰਿਸ਼ਨ ਹਰਜੀਆਣਾ, ਕਮਲਜੀਤ ਕੌਰ ਕੁੱਕੜਾ, ਕਾਕਾ ਸੁਰਿੰਦਰ ਪਦਰਾਣਾ, ਮੱਖਣ ਸਿੰਘ ਕੌਠੀ, ਗੁਰਵਿੰਦਰ ਸਿੰਘ ਸ਼ੇਰਪੁਰ, ਲਖਵੀਰ ਸਿੰਘ ਰਾਣਾ ਡਾਨਸੀਵਾਲ, ਅਮਨਦੀਪ ਸਿੰਘ ਬੈਂਸ,ਸੁਖਵਿੰਦਰ ਸਿੰਘ,ਸੱਤਪਾਲ, ਪੰਮੀ ਖੁਸ਼ਹਾਰਪੁਰ, ਭੁਪਿੰਦਰ ਸਿੰਘ ਲੇਖਾਕਾਰ, ਪਰਮਿੰਦਰ ਸਿੰਘ ਰਿਕਾਰਡ ਕੀਪਰ, ਸਮੇਤ ਇਲਾਕੇ ਦੋ ਹੋਰ ਸਮਰਥਕ ਹਾਜ਼ਰ ਸਨ |
ਸਵਾਗਤ ਦੌਰਾਨ ਡਿਪਟੀ ਸਪੀਕਰ ਦੇ ਸਹੁਰੇ ਸਮੇਤ ਕੁਝ ਵਿਅਕਤੀਆਂ ਦੇ ਪਰਸ ਚੋਰੀ
ਨਵ-ਨਿਯੁਕਤ ਡਿਪਟੀ ਸਪੀਕਰ ਦੇ ਮਾਹਿਲਪੁਰ ਵਿਖੇ ਪਹਿਲੀ ਵਾਰ ਪਹੁੰਚਣ 'ਤੇ ਸਵਗਤ ਦੌਰਾਨ ਡਿਪਟੀ ਸਪੀਕਰ ਦੇ ਸਹੁਰੇ ਸਮੇਤ ਕੁੱਝ ਵਿਅਕਤੀਆਂ ਦੇ ਪਰਸ ਚੋਰੀ ਹੋ ਗਏ | ਜਾਣਕਾਰੀ ਅਨੁਸਾਰ ਮਦਨ ਲਾਲ ਪੁੱਤਰ ਅਮਰ ਚੰਦ ਵਾਸੀ ਇਬਰਾਹਿਮਪੁਰ ਨੇ ਦੱਸਿਆ ਕਿ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਡਿਪਟੀ ਸਪੀਕਰ ਬਣਨ ਉਪਰੰਤ ਪਹਿਲੀ ਵਿਖੇ ਮਾਹਿਲਪੁਰ ਮੌਕੇ ਉਨ੍ਹਾਂ ਦੇ ਸਵਾਗਤ ਦੌਰਾਨ ਜਦੋਂ ਉਹ ਉਨ੍ਹਾਂ ਦੇ ਫੁੱਲਾਂ ਦੇ ਹਾਰ ਪਾ ਰਹੇ ਸਨ ਤਾਂ ਉਦੋਂ ਉਨ੍ਹਾਂ ਦੀ ਕੁੜਤੇ ਦੀ ਜੇਬ 'ਚੋਂ ਕਿਸੇ ਅਣਪਛਾਤੇ ਨੇ ਪਰਸ ਚੋਰੀ ਕਰ ਲਿਆ ਜਿਸ 'ਚ 5500 ਰੁਪਏ ਦੇ ਕਰੀਬ ਨਗਦੀ, ਏ.ਟੀ.ਐਮ., ਪੈਨ ਕਾਰਡ ਤੇ ਹੋਰ ਜਰੂਰੀ ਕਾਗਜ਼ਾਤ ਸਨ | ਉਨ੍ਹਾਂ ਇਸ ਸਵਾਗਤੀ ਪ੍ਰੋਗਰਾਮ ਦੌਰਾਨ ਡਿਪਟੀ ਸਪੀਕਰ ਰੌੜੀ ਦੇ ਸਹੁਰਾ ਭਜਨ ਲਾਲ ਪੁੱਤਰ ਰਾਮ ਚੰਦ ਵਾਸੀ ਹਾਜੀਪੁਰ (ਗੜ੍ਹਸ਼ੰਕਰ) ਦਾ ਵੀ ਪਰਸ ਚੋਰੀ ਹੋ ਗਿਆ ਜਿਸ 'ਚ 7500 ਰੁਪਏ ਦੇ ਕਰੀਬ ਨਕਦੀ ਤੇ ਜਰੂਰੀ ਕਾਗਜ਼ਾਤ ਸਨ | ਇਸੇ ਤਰ੍ਹਾਂ ਕੁੱਝ ਹੋਰ ਵਿਅਕਤੀਆਂ ਦੇ ਪਰਸ ਤੇ ਮੋਬਾਈਲ ਵੀ ਚੋਰੀ ਹੋਏ |

ਕਨੱਈਆ ਲਾਲ ਦੀ ਹੱਤਿਆ ਦੇ ਵਿਰੋਧ 'ਚ ਹਿੰਦੂ ਸੰਗਠਨਾਂ ਨੇ ਅੱਤਵਾਦ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 3 ਜੁਲਾਈ (ਨਰਿੰਦਰ ਸਿੰਘ ਬੱਡਲਾ)- ਰਾਜਸਥਾਨ ਦੇ ਉਦੈਪੁਰ 'ਚ ਕਨੱਈਆ ਲਾਲ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਵਿਰੋਧ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਤੇ ਭਗਵਾਨ ਪਰਸ਼ੂਰਾਮ ਸੈਨਾ ਦੀ ਅਗਵਾਈ ਹੇਠ ਸੈਂਕੜੇ ਲੋਕ ਇਕੱਠੇ ਹੋਏ ਤੇ ਕਾਤਲਾਂ ਨੂੰ ਜਲਦ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦਾ ਤੁਰੰਤ ਹੱਲ ਕਰੇ ਸਰਕਾਰ

ਟਾਂਡਾ ਉੜਮੁੜ, 3 ਜੁਲਾਈ (ਭਗਵਾਨ ਸਿੰਘ ਸੈਣੀ)- ਦੋਆਬਾ ਕਿਸਾਨ ਕਮੇਟੀ (ਰਜਿ.) ਪੰਜਾਬ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਜੰਗਬੀਰ ਸਿੰਘ ਚੌਹਾਨ ਦੀ ਅਗਵਾਈ 'ਚ ਟਾਂਡਾ ਵਿਖੇ ਹੋਈ | ਜਿਸ ' ਭਾਰੀ ਗਿਣਤੀ 'ਚ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋੋਨਾ ਦੇ 3 ਨਵੇਂ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 3 ਜੁਲਾਈ (ਬਲਜਿੰਦਰਪਾਲ ਸਿੰਘ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 61 ਨਵੇਂ ਸੈਂਪਲ ਲੈਣ ਤੇ 331 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ...

ਪੂਰੀ ਖ਼ਬਰ »

ਏ.ਐਸ.ਆਈ. ਬਲਵੰਤ ਸਿੰਘ ਨੇ ਪੁਲਿਸ ਚੌਕੀ ਭੂੰਗਾ ਦਾ ਚਾਰਜ ਸੰਭਾਲਿਆ

ਹਰਿਆਣਾ, 3 ਜੁਲਾਈ (ਹਰਮੇਲ ਸਿੰਘ ਖੱਖ)- ਪੰਜਾਬ ਸਰਕਾਰ ਤੇ ਸੀਨੀ. ਪੁਲਿਸ ਅਧਿਕਾਰੀਆਂ ਵਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸਮਾਜ਼ ਅੰਦਰ ਨਸ਼ੇ ਦੇ ਤਸਕਾਰਾਂ ਤੇ ਗੁੰਡਾ ਅੰਸਰਾਂ 'ਤੇ ਸ਼ਿਕੰਜਾ ਕੱਸਿਆ ਜਾਏਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਏ.ਐਸ.ਆਈ. ਬਲਵੰਤ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਕਤਲ ਸੰਬੰਧੀ 2 ਵਿਰੁੱਧ ਮਾਮਲਾ ਦਰਜ

ਦਸੂਹਾ, 3 ਜੁਲਾਈ (ਭੁੱਲਰ)- ਦਸੂਹਾ ਪੁਲਿਸ ਵਲੋਂ ਪ੍ਰਵਾਸੀ ਮਜ਼ਦੂਰ ਦੇ ਕਤਲ ਸਬੰਧੀ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐਸ.ਐਚ.ਓ. ਦਸੂਹਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸਤੀਸ਼ ਕੁਮਾਰ ਪੁੱਤਰ ਲੇਟ ਦਲਾਲ ਮੰਡਲ ਵਾਸੀ ਮਜ਼ੂਆ ਥਾਣਾ ਪਲਾਸੀ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 3 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕਰਨ 'ਚ ਸਫਲਤਾ ਕੀਤੀ ਹੈ | ਐੱਸ.ਐੱਚ.ਓ. ਕਰਨੈਲ ਸਿੰਘ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਐੱਸ.ਐੱਸ.ਪੀ. ਦੇ ਦਿਸ਼ਾ ਨਿਰਦੇਸ਼ਾਂ ਤੇ ਨਰਿੰਦਰ ਸਿੰਘ ਔਜਲਾ ਉੱਪ ਕਪਤਾਨ ਪੁਲਿਸ ...

ਪੂਰੀ ਖ਼ਬਰ »

ਤਲਵਾੜਾ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਹਿਤ ਇਕ ਕਾਬੂ

ਤਲਵਾੜਾ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ/ਰਾਜੀਵ ਓਸ਼ੋ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਰਣਜੀਤ ਸਿੰਘ ਬਦੇਸ਼ਾ ਡੀ.ਐਸ.ਪੀ. ਦਸੂਹਾ ਦੀ ਯੋਗ ਅਗਵਾਈ ਹੇਠ ਥਾਣਾ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦੇ 2 ਕਾਬੂ

ਹੁਸ਼ਿਆਰਪੁਰ, 3 ਜੁਲਾਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਦੜਾ-ਸੱਟਾ ਲਗਾਉਂਦੇੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5 ਹਜਾਰ 310 ਰੁਪਏ ਦੀ ਨਗਦੀ ਤੇ ਦੜੇ ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਮੌਤ

ਚੌਲਾਂਗ, 3 ਜੁਲਾਈ (ਸੁਖਦੇਵ ਸਿੰਘ)-ਜਲੰਧਰ-ਜੰਮੂ ਰੇਲਵੇ ਲਾਈਨ 'ਤੇ ਖੱਖਾਂ ਨਜ਼ਦੀਕ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਪੁੱਤਰ ਕਾਬਲ ਸਿੰਘ ਉਮਰ ਕਰੀਬ 27 ਸਾਲ ਵਾਸੀ ਪਿੰਡ ਜ਼ਹੂਰਾ ...

ਪੂਰੀ ਖ਼ਬਰ »

ਕੈਨੇਡਾ ਦਾ ਸਟੱਡੀ ਵੀਜ਼ਾ ਤੇ ਪੀ.ਆਰ. ਅਪਲਾਈ ਕਰਨ ਲਈ ਕੌਸ਼ਲ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਲਓ-ਕੌਸ਼ਲ

ਗੜ੍ਹਸ਼ੰਕਰ, 3 ਜੁਲਾਈ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਕੈਨੇਡਾ (ਸੀਆਈਸੀਸੀ) ਤੇ ਡਾਇਰੈਕਟਰ ਕੌਂਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਹਾਲ ਹੀ 'ਚ ...

ਪੂਰੀ ਖ਼ਬਰ »

ਮੀਰੀ ਪੀਰੀ ਸੇਵਾ ਸੁਸਾਇਟੀ ਵਲੋਂ ਗੁਰਬਾਣੀ ਦੀ ਸੰਥਿਆ ਦੀਆਂ ਕਲਾਸਾਂ ਦੀ ਸ਼ੁਰੂਆਤ

ਦਸੂਹਾ, 3 ਜੁਲਾਈ (ਭੁੱਲਰ)- ਗੁਰਦੁਆਰਾ ਗਰਨਾ ਸਾਹਿਬ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਵਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਸਬੰਧੀ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਤਹਿਤ ਹੁਣ ਗੁਰਬਾਣੀ ਦੀ ਸੰਥਿਆ ਦੇਣ ਸਬੰਧੀ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੜ੍ਹਦੀਵਾਲਾ, 3 ਜੁਲਾਈ (ਚੱਗਰ)- ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਪਿ੍ੰ. ਤਰਸੇਮ ਸਿੰਘ ਧੁੱਗਾ, ਡਾ. ਗੁਰਪ੍ਰੀਤ ਸਿੰਘ ਧੁੱਗਾ ਯੂ.ਐਸ.ਏ., ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਪਿੰਡ ਧੁੱਗਾ ਕਲਾਂ ਦੇ ਸਮੂਹ ...

ਪੂਰੀ ਖ਼ਬਰ »

ਸੀ. ਪੀ. ਐਮ. ਕਾਰਕੁੰਨਾਂ ਨੇ ਫਾਸ਼ੀਵਾਦੀ ਤਾਕਤਾਂ ਦਾ ਪੁਤਲਾ ਫੂਕਿਆ

ਬੀਣੇਵਾਲ, 3 ਜੁਲਾਈ (ਬੈਜ ਚੌਧਰੀ)- ਸੀਨੀਅਰ ਕਮਿਊਨਿਸਟ ਆਗੂ ਤੇ ਸੀ.ਪੀ.ਐਮ. ਸੂਬਾ ਕਮੇਟੀ ਮੈਂਬਰ ਕਾਮਰੇਡ ਦਰਸ਼ਣ ਸਿੰਘ ਮੱਟੂ ਦੀ ਅਗਵਾਈ 'ਚ ਬੀਤ ਇਲਾਕੇ ਦੇ ਪ੍ਰਮੁੱਖ ਵਪਾਰਕ ਕੇਂਦਰ ਅੱਡਾ ਝੁੰਗੀਆਂ (ਬੀਣੇਵਾਲ) 'ਚ ਸੀ.ਪੀ.ਐਮ. ਵਰਕਰਾਂ ਵਲੋਂ ਕੇਰਲ ਦੇ ਸੂਬਾ ਦਫਤਰ 'ਤੇ ...

ਪੂਰੀ ਖ਼ਬਰ »

ਬੰਦ ਪਏ ਘਰ 'ਚ ਹੋਈ ਚੋਰੀ

ਹਰਿਆਣਾ 3 ਜੁਲਾਈ (ਖੱਖ)- ਬੀਤੀ ਰਾਤ ਪਿੰਡ ਬਸੀ ਵਾਜ਼ੀਦ ਵਿਖੇ ਇੱਕ ਘਰ 'ਚ ਚੋਰੀ ਹੋ ਗਈ | ਇਸ ਸਬੰਧੀ ਰਜਨੀ ਸ਼ਰਮਾ ਨੇ ਦੱਸਿਆ ਕਿ ਉਹ ਆਪਣੇੇ ਪਤੀ ਦੀ ਮੌਤ ਤੋਂ ਬਾਅਦ ਉਹ ਆਪਣੇ ਬੱਚਿਆਂ ਸਮੇਤ ਹੁਸ਼ਿਆਰਪੁਰ ਕਿਰਾਏ 'ਤੇ ਰਹਿ ਰਹੀ ਹੈ ਤੇ ਉਹ ਦਾ ਕਾਫੀ ਸਮਾਨ ਪਿੰਡ ਬਸੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 1 ਕਾਬੂ

ਗੜ੍ਹਦੀਵਾਲਾ, 3 ਜੁਲਾਈ (ਚੱਗਰ)- ਥਾਣਾ ਗੜ੍ਹਦੀਵਾਲਾ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਐੱਸ.ਐਚ.ਓ. ਪ੍ਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮਿਆਣੀ, 3 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਮਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਹਰ ਸਾਲ ਦੀ ਤਰਾਂ ਇਸ ਸਾਲ ਵੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਪਿ੍ੰਸੀਪਲ ਬਲਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »

ਦੋਆਬਾ ਸਾਹਿਤ ਸਭਾ ਨੇ ਕਵੀ ਦਰਬਾਰ ਕਰਵਾਇਆ

ਗੜ੍ਹਸ਼ੰਕਰ, 3 ਜੁਲਾਈ (ਧਾਲੀਵਾਲ)- ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਵਲੋਂ ਇਥੇ ਸਵ. ਮੇਜਰ ਸਿੰਘ ਮੌਜੀ ਵਿਖੇ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਪਵਨ ਭੰਮੀਆਂ ਦੀ ਪ੍ਰਧਾਨਗੀ ਹੇਠ ਕਵੀਆਂ ਨੇ ਰੂਸ ਤੇ ਯੂਕਰੇਨ ਦੇ ਯੁੱਧ ਨੂੰ ਖਤਮ ਕਰਨ, ਮਾਸੂਮਾਂ ਦੇ ਹੋ ਰਹੇ ...

ਪੂਰੀ ਖ਼ਬਰ »

ਸਮਰ ਫੁੱਟਬਾਲ ਕੋਚਿੰਗ ਕੈਂਪ ਸਮਾਪਤ

ਗੜ੍ਹਸ਼ੰਕਰ, 3 ਜੁਲਾਈ (ਧਾਲੀਵਾਲ)- ਪਿੰਡ ਡਘਾਮ ਵਿਖੇ ਦੋਆਬਾ ਸਪੋਰਟਸ ਕਲੱਬ ਡਘਾਮ ਵਲੋਂ ਲਗਾਇਆ ਇਕ ਮਹੀਨੇ ਦਾ ਫੁੱਟਬਾਲ ਸਮਰ ਕੋਚਿੰਗ ਕੈਂਪ ਸਮਾਪਤ ਹੋ ਗਿਆ | ਕੋਚਿੰਗ ਕੈਂਪ ਦੀ ਸਮਾਪਤੀ ਮੌਕੇ ਉੱਭਰਦੇ ਤੇ ਲੋੜਵੰਦ ਖਿਡਾਰੀਆਂ ਨੂੰ ਖੇਡ ਕਿੱਟ ਤਕਸੀਮ ਕੀਤੀ ਗਈ | ...

ਪੂਰੀ ਖ਼ਬਰ »

ਮਿਸ਼ਨ 'ਕੁਦਰਤ ਕਾ ਕਾਰਵਾਂ' ਦੇ ਤਹਿਤ ਬੂਟੇ ਵੰਡੇ

ਨਸਰਾਲਾ, 3 ਜੁਲਾਈ (ਸਤਵੰਤ ਸਿੰਘ ਥਿਆੜਾ)- ਸੋਸ਼ਲ ਵੈੱਲਫ਼ੇਅਰ ਅਵੇਅਰਨੈੱਸ ਸੁਸਾਇਟੀ ਵਲੋਂ ਚਲਾਏ ਮਿਸ਼ਨ 'ਕੁਦਰਤ ਕਾ ਕਾਰਵਾਂ' ਦੇ ਤਹਿਤ, ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਡਾ. ਰਵਜੋਤ ਸਿੰਘ ਦੀ ਰਹਿਨੁਮਾਈ ਹੇਠ ਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਨਸਰਾਲਾ ...

ਪੂਰੀ ਖ਼ਬਰ »

ਸ਼ਾਮਚੁਰਾਸੀ ਤੇ ਢੋਲਵਾਹਾ ਦੇ ਸੁਵਿਧਾ ਕੇਂਦਰ 100 ਪਿੰਡਾਂ ਨੂੰ ਦੇਣਗੇ ਸਹੂਲਤਾਂ- ਡਾ. ਰਵਜੋਤ

ਹੁਸ਼ਿਆਰਪੁਰ, 3 ਜੁਲਾਈ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਲੋਕਾਂ ਨਾਲ ਕੀਤੇ ਇੱਕ ਇੱਕ ਵਾਅਦੇ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਹਲਕੇ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਕਸਬਾ ਸ਼ਾਮਚੁਰਾਸੀ ਤੇ ...

ਪੂਰੀ ਖ਼ਬਰ »

ਨਾਰੂ ਨੰਗਲ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 3 ਜੁਲਾਈ (ਬਲਜਿੰਦਰਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਸ਼ੈਲੇਂਦਰ ਠਾਕੁਰ ਨੇ ਦੱਸਿਆ ਕਿ ਆਰਟਸ ਗਰੁੱਪ 'ਚ ਸ਼ਵੇਤ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦਾ ਦਸੂਹਾ ਵਲੋਂ ਉਦਘਾਟਨ

ਟਾਂਡਾ ਉੜਮੁੜ, 3 ਜੁਲਾਈ (ਭਗਵਾਨ ਸਿੰਘ ਸੈਣੀ)-ਬਾਬਾ ਰੰਗੀ ਰਾਮ ਚੈਰੀਟੇਬਲ ਹਸਪਤਾਲ ਜਾਜਾ ਵਲੋਂ ਪਿੰਡ ਮੂਨਕ ਖ਼ੁਰਦ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵਾੜਾ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 12ਵੀਂ ਦਾ ਨਤੀਜਾ ਐਲਾਨਿਆ ਗਿਆ ਜਿਸ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਧੀਆਂ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਜਿਸ 'ਚ ਸਾਇੰਸ ਗਰੁੱਪ ਦੇ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਹੈਬੋਵਾਲ-ਬੀਤ ਦਾ ਨਤੀਜਾ ਸ਼ਾਨਦਾਰ ਰਿਹਾ

ਬੀਣੇਵਾਲ, 3 ਜੁਲਾਈ (ਬੈਜ ਚੌਧਰੀ)- ਪੰਜਾਬ ਸਕੂਲ ਸਿੱਖਆ ਬੋਰਡ ਮੋਹਾਲੀ ਵਲੋਂ ਐਲਾਨੇ ਬਾਹਰਵੀਂ ਕਲਾਸ ਦੇ ਨਤੀਜੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ-ਬੀਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਰਾਜ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਕੁਲ 118 ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਘੋਗਰਾ, 3 ਜੁਲਾਈ (ਆਰ.ਐਸ.ਸਲਾਰੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰ. ਮੈਡਮ ਅਨੀਤਾ ਰਾਣੀ ਨੇ ਦੱਸਿਆ ਕਿ ਸਾਇੰਸ ਗਰੁੱਪ ਦੀ ਮੁਸਕਾਨ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਾਲਦੀ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ, 3 ਜੁਲਾਈ (ਨਰਿੰਦਰ ਸਿੰਘ ਬੱਡਲਾ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਨਤੀਜਿਆਂ ਅਨੁਸਾਰ ਸੰਤ ਅਤਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਾਲਦੀ ਹੁਸ਼ਿਆਰਪੁਰ ਦੀ ਬਾਹਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ...

ਪੂਰੀ ਖ਼ਬਰ »

ਕੈਂਬਰਿਜ ਅਰਥ ਸਕੂਲ ਵਲੋਂ ਯੋਗਤਾ ਆਧਾਰਿਤ ਸਿਖਲਾਈ ਦੇ ਵਿਕਾਸ ਸੰਬੰਧੀ ਵਰਕਸ਼ਾਪ

ਟਾਂਡਾ ਉੜਮੁੜ, 3 ਜੁਲਾਈ (ਭਗਵਾਨ ਸਿੰਘ ਸੈਣੀ)- ਕੈਂਬਰਿਜ ਅਰਥ ਸਕੂਲ ਟਾਂਡਾ ਵਲੋਂ ਸਕੂਲ ਦੇ ਸਰਵਪੱਖੀ ਲਈ ਵਿਕਾਸ ਅਧਿਆਪਕਾਂ ਲਈ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਸਕੂਲ ਦੇ ਚੇਅਰਮੈਨ ਬਲਰਾਜ ਮਹਿੰਦਰੂ ਤੇ ਗਗਨ ਵੈਦ ਦੀ ਅਗਵਾਈ 'ਚ ਲਗਾਈ ਗਈ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਕੰਢੀ ਕਨਾਲ ਨਹਿਰ ਦਾ ਧਰਨਾ 40ਵੇਂ ਦਿਨ 'ਚ ਦਾਖ਼ਲ

ਗੜਦੀਵਾਲਾ, 3 ਜੁਲਾਈ (ਚੱਗਰ)-ਪਿੰਡ ਮਸਤੀਵਾਲ ਵਿਖੇ ਨਹਿਰ ਦਾ ਬੈਡ ਪੱਕਾ ਕਰਨ ਦੇ ਵਿਰੋਧ 'ਚ ਲਗਾਇਆ ਗਿਆ ਧਰਨਾ 40ਵੇਂ ਦਿਨ 'ਚ ਦਾਖਲ ਹੋ ਗਿਆ | ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਮਨਜੋਤ ਸਿੰਘ ਤਲਵੰਡੀ, ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਗੇਰਾ ਦੇ ਸਿਮਰਜੀਤ ਸਿੰਘ ਨੇ ਜਿੱਤਿਆ ਸੋਨ ਤਗਮਾ

ਹਾਜੀਪੁਰ, 3 ਜੁਲਾਈ (ਜੋਗਿੰਦਰ ਸਿੰਘ)-ਹਾਜੀਪੁਰ ਦੇ ਨਜ਼ਦੀਕ ਪੈਂਦੇ ਪਿੰਡ ਗੇਰਾ ਦੇ ਨੌਜਵਾਨ ਸਿਮਰਜੀਤ ਸਿੰਘ ਨੇ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿੱਪ ਵਿਚ ਗੋਲਡ ਮੈਡਲ ਜਿੱਤ ਕੇ ਪੰਜਾਬ ਅਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇੰਟਰਨੈਸ਼ਨਲ ਕਰਾਟੇ ...

ਪੂਰੀ ਖ਼ਬਰ »

ਖਸਤਾ ਹਾਲਤ ਬਿਜਲੀ ਦੇ ਮੀਟਰਾਂ ਦਾ ਬਾਕਸ ਦੇ ਰਿਹਾ ਹੈ ਹਾਦਸਿਆਂ ਨੂੰ ਸੱਦਾ

ਹਾਜੀਪੁਰ, 3 ਜੁਲਾਈ (ਜੋਗਿੰਦਰ ਸਿੰਘ)- ਪੰਜਾਬ ਸਟੇਟ ਵਾਪਰ ਕਾਰਪੋਰੇਸ਼ਨ ਲਿਮਟਡ ਵਲੋਂ ਬਿਜਲੀ ਦੀ ਚੋਰੀ ਨੂੰ ਰੋਕਣ ਲਈ ਘਰੇਲੂ ਬਿਜਲੀ ਦੇ ਮੀਟਰਾਂ ਨੂੰ ਘਰਾਂ ਵਿਚੋਂ ਬਾਹਰ ਕੱਢ ਕੇ ਗਲੀਆਂ ਦੇ ਪੇੜਾਂ 'ਤੇ ਲਗਾ ਕੇ ਆਪਣੇ ਵਲੋਂ ਇੱਕ ਚੰਗੀ ਪਹਿਲਕਦਮੀ ਕੀਤੀ ਸੀ ਪਰ ...

ਪੂਰੀ ਖ਼ਬਰ »

4 ਤੋਂ 17 ਜੁਲਾਈ ਤੱਕ ਮਨਾਇਆ ਜਾਵੇਗਾ 'ਤੀਬਰ ਦਸਤ ਰੋਕੂ' ਪੰਦਰਵਾੜਾ

ਹੁਸ਼ਿਆਰਪੁਰ, 3 ਜੁਲਾਈ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ 4 ਜੁਲਾਈ ਤੋਂ ਇੰਟੈਂਸੀਫਾਈਡ ਡਾਇਰੀਆ ਕੰਟਰੋਲ (ਤੀਬਰ ਦਸਤ ਰੋਕੂ) ਪੰਦਰਵਾੜਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ¢ ਇਸ ਸੰਬਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਨੇ ਦੱਸਿਆ ...

ਪੂਰੀ ਖ਼ਬਰ »

ਲੱਕੜ ਵਾਲੇ ਟਾਲ 'ਤੋਂ ਭਾਰ ਤੋਲਣ ਵਾਲੇ ਬੱਟੇ ਚੋਰੀ

ਮਾਹਿਲਪੁਰ, 3 ਜੁਲਾਈ (ਰਜਿੰਦਰ ਸਿੰਘ)- ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇੱਕ ਲੱਕੜ ਵਾਲੇ ਟਾਲ 'ਚੋਂ ਭਾਰ ਤੋਲਣ ਵਾਲੇ ਬੱਟੇ ਚੋਰੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨਸਾਰ ਬਲਦੀਪ ਸਿੰਘ ਪੁੱਤਰ ਬਖਸ਼ੀ ਰਾਮ ਪਿੰਡ ਲੰਗੇਰੀ ਨੇ ਦੱਸਿਆ ਕਿ ਉਹ ਦਾ ਮਾਹਿਲਪੁਰ ਵਿਖੇ ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਖੁੱਲ੍ਹੇ ਸਕੂਲ- ਬੱਚਿਆਂ ਦੀ ਗਿਣਤੀ ਰਹੀ ਘੱਟ

ਹੁਸ਼ਿਆਰਪੁਰ, 3 ਜੁਲਾਈ (ਬਲਜਿੰਦਰਪਾਲ ਸਿੰਘ)- ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੁੱਲ੍ਹੇ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਘੱਟ ਰਹੀ ਜਦਕਿ ਅਧਿਆਪਕ ਸਮੇਂ ਸਿਰ ਸਕੂਲਾਂ 'ਚ ਪਹੁੰਚ ਗਏ | ਇਸ ਸਬੰਧੀ ਵੱਖ ਵੱਖ ਸਕੂਲਾਂ ਤੋਂ ...

ਪੂਰੀ ਖ਼ਬਰ »

ਖ਼ਾਲਸਾ ਕੋ-ਐਜੂਕੇਸ਼ਨ ਸ.ਸ. ਸਕੂਲ ਬੱਡੋਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 3 ਜੁਲਾਈ (ਰਜਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਖ਼ਾਲਸਾ ਕੋ-ਐਜੂਕੇਸ਼ਨ ਸੀਨੀਅਰ ਸੰਕੈਡਰੀ ਸਕੂਲ ਬੱਡੋਂ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਗੱਲ ਕਰਦਿਆਂ ਪਿ੍ੰ. ਸੁਖਇੰਦਰ ਸਿੰਘ ...

ਪੂਰੀ ਖ਼ਬਰ »

ਲਾਪਤਾ ਬਜ਼ੁਰਗ ਮਾਤਾ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ, 3 ਜੁਲਾਈ (ਚੱਗਰ)- ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਬਜ਼ੁਰਗ ਮਾਤਾ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ | ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਔਰਤ ਬੀਤੀ ਰਾਤ ਕੰਢੀ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸੜਕਾਂ ਨੂੰ ਲੱਗ ਰਿਹੈ ਖੋਰਾ

ਗੜ੍ਹਸ਼ੰਕਰ, 3 ਜੁਲਾਈ (ਧਾਲੀਵਾਲ)- ਇਲਾਕੇ ਵਿਚ ਕੁਝ ਸਮਾਂ ਪਹਿਲਾ ਲੱਖਾਂ/ਕਰੋੜਾਂ ਰੁਪਏ ਖਰਚ ਕਰਕੇ ਬਣੀਆਂ ਲਿੰਕ ਸੜਕਾਂ ਦੀ ਹਾਲਤ ਪਾਣੀ ਦਾ ਯੋਗ ਨਿਕਾਸ ਨਾ ਹੋਣ ਕਾਰਨ ਵਿਗੜਦੀ ਜਾ ਰਹੀ ਹੈ | ਖਾਸ ਤੌਰ 'ਤੇ ਸੰਪਰਕ ਸੜਕਾਂ ਦੀ ਹਾਲਤ ਪਿੰਡਾਂ ਵਿਚ ਬਹੁਤ ਹੀ ਤਰਸਯੋਗ ...

ਪੂਰੀ ਖ਼ਬਰ »

ਨਗਰ ਕੌਂਸਲ ਹਰਿਆਣਾ ਵਿਖੇ ਸਫਾਈ ਕਰਮਚਾਰੀ ਜਲਦ ਹੋਣਗੇ ਰੈਗੂਲਰ- ਡਾ. ਰਵਜੋਤ

ਹਰਿਆਣਾ, 3 ਜੁਲਾਈ (ਹਰਮੇਲ ਸਿੰਘ ਖੱਖ)- ਨਗਰ ਕੌਂਸਲ ਹਰਿਆਣਾ ਵਲੋਂ 33 ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਮੀਟਿੰਗ ਕਰਕੇ ਮਤਾ ਪਾਇਆ ਗਿਆ | ਇਸ ਮੌਕੇ ਉੇਚੇਚੇ ਤੌਰ 'ਤੇ ਹਾਜ਼ਰ ਹੋਏ ਡਾ. ਰਵਜੋਤ ਸਿੰਘ ਵਿਧਾਇਕ ਹਲਕਾ ਸ਼ਾਮਚੁਰਾਸੀ ਨੇ ਕਿਹਾ ਕਿ ਇਸ ਸਬੰਧੀ ਜਲਦ ਹੀ ...

ਪੂਰੀ ਖ਼ਬਰ »

ਕੋਟਲਾ ਨੌਧ ਸਿੰਘ ਸਕੂਲ ਵਿਖੇ 12ਵੀਂ ਜਮਾਤ ' ਚੋਂ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਬੁੱਲ੍ਹੋਵਾਲ 3 ਜੁਲਾਈ (ਲੁਗਾਣਾ)- ਗਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸ.ਸ.ਸ.ਸ. ਸਕੂਲ ਕੋਟਲਾ ਨੌਧ ਸਿੰਘ ਦੀ 12ਵੀਂ ਜਮਾਤ ਦੀ ਬੋਰਡ ਪ੍ਰੀਖਿਆਂ ਦੇ ਨਤੀਜਿਆਂ 'ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ | ਇਸ ਸਬੰਧੀ ਪਿ੍ੰਸੀਪਲ ਏ. ਅਗਰਵਾਲ ਨੇ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਦੁਰਗਾਪੁਰ ਵਿਖੇ ਮੈਡੀਕਲ ਕੈਂਪ 6 ਨੂੰ

ਨਵਾਂਸ਼ਹਿਰ, 3 ਜੁਲਾਈ (ਹਰਵਿੰਦਰ ਸਿੰਘ)- ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਦੇਖਦੇ ਹੋਏ ਡਾ. ਰਛਪਾਲ ਸਿੰਘ ਜਸਵਾਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ 6 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਗੁਰਦੁਆਰਾ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਧਰਨਾ 5 ਨੂੰ

ਮਾਹਿਲਪੁਰ, 3 ਜੁਲਾਈ (ਰਜਿੰਦਰ ਸਿੰਘ)- ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੋਹਾਲੀ ਵਿਖੇ 5 ਜੁਲਾਈ ਨੂੰ ਧਰਨਾ ਦਿੱਤਾ ਜਾਵੇਗਾ | ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਡੋਡ ਜਲਵੇੜ੍ਹਾ ਨੇ ...

ਪੂਰੀ ਖ਼ਬਰ »

ਡਿਸਏਬਿਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ

ਹੁਸ਼ਿਆਰਪੁਰ, 3 ਜੁਲਾਈ (ਬਲਜਿੰਦਰਪਾਲ ਸਿੰਘ)- ਸਰੀਰਕ ਤੌਰ 'ਤੇ ਚਣÏਤੀ ਗ੍ਰਸਤ ਵਿਅਕਤੀਆਂ ਦੀਆਂ ਸਮੱਸਿਆਵਾਂ ਜਾਨਣ 'ਤੇ ਉਨ੍ਹਾਂ ਨੂੰ ਸਮਾਜ 'ਚ ਸਥਾਪਿਤ ਕਰਨ ਲਈ ਡਿਸਏਬਿਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਪੰਜਾਬ ਦੇ ਹਰ ਵਰਗ ਨੂੰ 300 ਯੂਨਿਟ ਬਿਜਲੀ ਮੁਫ਼ਤ ਮਿਲਣ ਨਾਲ ਵਿਰੋਧੀਆਂ ਦੇ ਮੂੰਹ ਹੋਏ ਬੰਦ - ਜੱਗੀ

ਹਾਜੀਪੁਰ, 3 ਜੁਲਾਈ (ਜੋਗਿੰਦਰ ਸਿੰਘ)- ਪੰਜਾਬ ਵਿਚ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ 'ਆਪ' ਦੀ ਸਰਕਾਰ ਬਣਨ 'ਤੇ ਸੂਬੇ ਦੇ ਹਰ ਵਰਗ ਨੂੰ ਮਹੀਨੇ ਦੇ ਬਿਜਲੀ ਦੇ 300 ਯੂਨਿਟ ਮੁਆਫ਼ ਹੋਣਗੇ | ਹੁਣ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਪਿੰਡ ਬੇਰਛਾ ਦਾ ਸਾਲਾਨਾ ਸੱਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਦਸੂਹਾ, 3 ਜੁਲਾਈ (ਭੁੱਲਰ)- ਬਾਬਾ ਕਰਮ ਸ਼ਾਹ ਪ੍ਰਬੰਧਕ ਤੇ ਵੈੱਲਫੇਅਰ ਕਮੇਟੀ ਵੱਲੋਂ ਪਿੰਡ ਬੇਰਛਾ ਵਿਖੇ ਬਾਬਾ ਕਰਮ ਸ਼ਾਹ ਨੂੰ ਸਮਰਪਿਤ ਕਰਵਾਇਆ 15ਵਾਂ ਸਾਲਾਨਾ ਸਭਿਆਚਾਰਕ ਮੇਲਾ ਅਭੁੱਲ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਮੌਕੇ ਪੰਜਾਬ ਦੇ ਉੱਘੇ ...

ਪੂਰੀ ਖ਼ਬਰ »

ਵਿਧਾਇਕ ਐਡਵੋਕੇਟ ਘੁੰਮਣ ਵਲੋਂ ਕਿਰਨ ਆਈ ਕੇਅਰ ਸੈਂਟਰ ਦਾ ਉਦਘਾਟਨ

ਦਸੂਹਾ, 3 ਜੁਲਾਈ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਕਿਰਨ ਆਈ ਕੇਅਰ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਸੈਂਟਰ ਵਲੋਂ ਲੋਕਾਂ ਦੀਆਂ ਅੱਖਾਂ ਦੇ ਮੁਫ਼ਤ ਟੈੱਸਟ ਕਰਨ ਦਾ ਕੀਤਾ ...

ਪੂਰੀ ਖ਼ਬਰ »

ਧਨੀ ਰਾਮ ਨੂੰ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਬੀਣੇਵਾਲ, 3 ਜੁਲਾਈ (ਬੈਜ ਚੌਧਰੀ)- ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਤਪ ਅਸਥਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕੇਵਲ ਸਿੰਘ ਦੇ ਪਿਤਾ ਸਵ. ਧਨੀ ਰਾਮ ਨੂੰ ਵੱਖ-ਵੱਖ ਧਾਰਮਿਕ/ਸਮਾਜਿਕ ਤੇ ਰਾਜਨੀਤਿਕ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਤੋਂ ਪਹਿਲਾ ਸ਼੍ਰੀ ...

ਪੂਰੀ ਖ਼ਬਰ »

ਡੀ.ਐੱਮ.ਐੱਫ. ਦੇ ਝੰਡੇ ਹੇਠ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਫੂਕੀਆਂ

ਮੁਕੇਰੀਆਂ, 3 ਜੁਲਾਈ (ਰਾਮਗੜ੍ਹੀਆ)- ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐੱਮ.ਐੱਫ.) ਅਤੇ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੱਦੇ ਉੱਤੇ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਗਿੱਲ, ਇੰਦਰ ਸੁਖਦੀਪ ਸਿੰਘ ਓਢਰਾ, ਬਲਾਕ ਪ੍ਰਧਾਨ ਡੀ.ਟੀ.ਐਫ਼ ਮਨਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਦਲਿਤਾਂ ਤੇ ਪੱਛੜੇ ਲੋਕਾਂ ਦੇ ਸੰਵਿਧਾਨਕ ਹੱਕਾਂ ਦਾ ਕੀਤਾ ਘਾਣ : ਮੁਲਾਜ਼ਮ, ਸਮਾਜ ਸੇਵੀ ਜਥੇਬੰਦੀਆਂ

ਪੱਸੀ ਕੰਢੀ, 3 ਜੁਲਾਈ (ਰਜਪਾਲਮਾ)- ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਐੱਸ.ਸੀ.ਬੀ.ਸੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਅਤੇ ਅੰਬੇਡਕਰ ਮਿਸ਼ਨ ਕਲੱਬ (ਰਜਿ) ਪੰਜਾਬ ਦੀਆਂ ਸੂਬਾਈ ਕਾਰਜਕਾਰਨੀਆਂ ਦੀ ...

ਪੂਰੀ ਖ਼ਬਰ »

ਸਿਟੀ ਵੈੱਲਫੇਅਰ ਕਲੱਬ ਵਲੋਂ ਕ੍ਰਿਕਟਰ ਬੱਬੂ ਦਾ ਸਨਮਾਨ

ਹੁਸ਼ਿਆਰਪੁਰ, 3 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸਿਟੀ ਵੈੱਲਫੇਅਰ ਕਲੱਬ ਮਾਹਿਲਪੁਰ ਵਲੋਂ ਬੱਬੂ ਕ੍ਰਿਕਟ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਬੱਬੂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸਿਟੀ ਵੈੱਲਫੇਅਰ ਕਲੱਬ ਦੇ ਪ੍ਰਧਾਨ ਚੈਂਚਲ ਵਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX