ਤਾਜਾ ਖ਼ਬਰਾਂ


ਸਦਨ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ
. . .  12 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਰੌਲੇ ਰੱਪੇ ਤੋਂ ਬਾਅਦ ਸਦਨ ਦੀ ਕਾਰਵਾਈ ਫਿਰ ਤੋਂ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ...।
ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  17 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਕਾਂਗਰਸ ਵਿਧਾਇਕ ਸੀਟਾਂ 'ਤੇ ਬੈਠ ਗਏ। ਮਾਰਸ਼ਲ ਕਾਂਗਰਸ ਵਿਧਾਇਕਾਂ ਨੂੰ ਬਾਹਰ ਲਿਜਾਣ ਲਈ ਕੋਸ਼ਿਸ਼ ਕਰ ਰਹੇ ਹਨ ਜਦਕਿ 'ਆਪ' ਵਿਧਾਇਕ ਕਾਂਗਰਸ ਵਿਧਾਇਕਾਂ ਖ਼ਿਲਾਫ਼...
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  23 minutes ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  24 minutes ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  25 minutes ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  31 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  35 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  38 minutes ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  20 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  47 minutes ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  56 minutes ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  16 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  1 minute ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਕੈਨੇਡਾ ਸਰਕਾਰ ਨੇ 1 ਅਕਤੂਬਰ ਤੋਂ ਕੋਵਿਡ-19 ਸੰਬੰਧੀ ਕੈਨੇਡਾ ਦਾਖ਼ਲ ਹੋਣ ਵਾਲਿਆਂ ਲਈ ਹਟਾਈਆਂ ਪਾਬੰਦੀਆਂ
. . .  about 1 hour ago
ਕੈਲਗਰੀ, 27 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਸਰਕਾਰ ਨੇ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਸਾਰੀਆਂ ਪਾਬੰਦੀਆ ਖ਼ਤਮ ਕਰਦੇ ਹੋਏ 1 ਅਕਤੂਬਰ 2022 ਤੋ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ ਅਤੇ ਇਕਾਂਤਵਾਸ ਦੀਆਂ ਸਾਰੀਆਂ ਪਾਬੰਦੀਆਂ...
ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ...
ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ/ਗੱਗੋਮਾਹਲ 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਂਕੀ ਚੰਡੀਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ...
ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਜਲਾਸ ਦੀ ਸ਼ੁਰੂਆਤ ਵਿਚ ਨਿਰਮਲ ਸਿੰਘ ਕਾਹਲੋਂ, ਡਾ. ਧਰਮਵੀਰ ਅਗਨੀਹੋਤਰੀ...
ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਚੱਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਰੋਡ ਜਾਮ ਕਰ ਲਾਇਆ ਧਰਨਾ
. . .  about 2 hours ago
ਤਲਵੰਡੀ ਸਾਬੋ, 27 ਸਤੰਬਰ (ਰਣਜੀਤ ਸਿੰਘ ਰਾਜੂ) - ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਾਹਰ ਮੀਂਹ ਦੇ ਖੜੇ ਪਾਣੀ ਨੂੰ ਕੱਢਣ ਲਈ ਵਾਰ ਵਾਰ ਅਪੀਲਾਂ ਦੇ ਬਾਵਜ਼ੂਦ ਸਰਕਾਰ ਜਾਂ ਪ੍ਰਸ਼ਾਸ਼ਨ ਵਲੋਂ ਕੋਈ ਯਤਨ ਨਾ ਕਰਨ ਦੇ ਦੋਸ਼ ਲਾਉਂਦਿਆਂ ਅੱਜ ਤਖ਼ਤ ਸਾਹਿਬ ਦੇ ਸਮੂਹ ਮੁਲਾਜ਼ਮ, ਪ੍ਰਚਾਰਕ...
ਪੱਟੀ ਹਲਕੇ ਦੇ ਪਿੰਡ ਗਦਾਈਕੇ ਵਿਖੇ 2 ਨੌਜਵਾਨਾਂ ਦਾ ਕਤਲ
. . .  about 2 hours ago
ਪੱਟੀ, 27 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੱਟੀ ਵਿਧਾਨ ਸਭਾ ਹਲਕਾ ਦੇ ਪਿੰਡ ਗਦਾਈਕੇ ਵਿਚ ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਿ੍ਤਕ ਗੁਰਦਰਸ਼ਨ ਸਿੰਘ ਉਰਫ ਸੋਨਾ ਵਾਸੀ ਵਾਸੀ...
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
. . .  about 2 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਕੁੱਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ।
ਮੀਂਹ ਨਾਲ ਗਰੀਬ ਦੇ ਮਕਾਨ ਦੀ ਡਿਗੀ ਛੱਤ
. . .  about 3 hours ago
ਸੰਧਵਾਂ, 27 ਸਤੰਬਰ (ਪ੍ਰੇਮੀ ਸੰਧਵਾਂ) - ਦੇਖਣ ਤੋਂ ਅਸਮਰਥ ਬੀਬੀ ਸੀਸੋ ਵਿਧਵਾ ਸਰਵਣ ਰਾਮ ਵਾਸੀ ਸੰਧਵਾਂ ਨੇ ਭਰੇ ਮਨ ਨਾਲ ਦੱਸਿਆ ਕਿ ਲਗਾਤਾਰ ਭਰਵੇਂ ਤੇ ਰਚਵੇਂ ਮੀਂਹ ਪੈਣ ਕਾਰਨ ਉਸ ਦੇ ਮਕਾਨ ਦੀ ਛੱਤ ਡਿੱਗ ਪਈ ਤੇ ਉਸ ਵੇਲੇ ਕੋਈ ਅੰਦਰ ਨਾ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ...
ਪ੍ਰਧਾਨ ਮੰਤਰੀ ਮੋਦੀ ਵਲੋਂ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ
. . .  about 3 hours ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਚ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ...
ਯਮੁਨਾ ਨਦੀ 'ਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਪਹੁੰਚਾ ਉੱਪਰ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਰਾਸ਼ਟਰੀ ਰਾਜਧਾਨੀ ਵਿਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ,ਕਿਉਂਕਿ ਅੱਜ ਸਵੇਰੇ 8 ਵਜੇ ਨਦੀ 'ਚ ਪਾਣੀਂ ਦਾ ਪੱਧਰ 206.16 ਮੀਟਰ ਤੱਕ ਪਹੁੰਚ ਗਿਆ ਹੈ।ਯਮੁਨਾ ਨਦੀ ਦਾ ਖਤਰੇ ਦਾ ਨਿਸ਼ਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮੁਹੱਲਾ ਕਲੀਨਿਕ ਦੀ ਉਸਾਰੀ ਨੂੰ ਲੈ ਕੇ ਲੋਕਾਂ ਅਤੇ ਮਿਸ਼ਨ ਵਿਚ ਖੜ੍ਹਾ ਹੋਇਆ ਵਿਵਾਦ

ਬਟਾਲਾ, 3 ਜੁਲਾਈ (ਕਾਹਲੋਂ)-ਬਟਾਲਾ ਦੇ ਮੁਹੱਲਾ ਗਾਂਧੀ ਕੈਂਪ ਦਾ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਸਰਕਾਰੀ ਡਿਸਪੈਂਸਰੀ ਦੀ ਨਵੀਂ ਬਣ ਰਹੀ ਇਮਾਰਤ ਨੂੰ ਲੈ ਕੇ ਗਾਂਧੀ ਕੈਂਪ ਵਾਸੀ ਅਤੇ ਸੰਤ ਨਿਰੰਕਾਰੀ ਸਤਿਸੰਗ ਭਵਨ ਦੇ ਪ੍ਰਬੰਧਕ ਆਹਮੋ-ਸਾਹਮਣੇ ਹੋ ਗਏ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਹਾਂ ਧਿਰਾਂ ਨੂੰ ਸ਼ਾਂਤ ਕਰਦਿਆਂ ਉੱਭਰੇ ਵਿਵਾਦ ਨੂੰ ਟਾਲਿਆ | ਜਾਣਕਾਰੀ ਅਨੁਸਾਰ ਨਿਰੰਕਾਰੀ ਸਤਿਸੰਗ ਭਵਨ ਦੇ ਗੇਟ ਅੱਗੇ ਨਵੀਂ ਬਣੀ ਸਰਕਾਰੀ ਡਿਸਪੈਂਸਰੀ ਦੀ ਇਮਾਰਤ ਦਾ ਪਿੱਲਰ ਆ ਗਿਆ | ਇਸ ਸਬੰਧੀ ਗਾਂਧੀ ਕੈਂਪ ਦੇ ਵਸਨੀਕ ਅਤੇ ਮੈਡੀਕਲ ਅਫ਼ਸਰ ਨੇ ਦੋਸ਼ ਲਾਇਆ ਕਿ ਇਸ ਸਤਿਸੰਗ ਭਵਨ ਦੇ ਗੇਟ ਨੂੰ ਸਰਕਾਰੀ ਡਿਸਪੈਂਸਰੀ ਦੀ ਥਾਂ 'ਤੇ ਨਾਜਾਇਜ਼ ਤੌਰ 'ਤੇ ਬਾਹਰ ਕੱਢਿਆ ਗਿਆ ਹੈ ਅਤੇ ਅੱਜ ਤੋਂ ਕਰੀਬ 4 ਸਾਲ ਪਹਿਲਾਂ ਜਦੋਂ ਇਸ ਬਾਹਰੀ ਗੇਟ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਉਸ ਸਮੇਂ ਸਤਿਸੰਗ ਭਵਨ ਦੇ ਪ੍ਰਬੰਧਕਾਂ ਨੇ ਕਿਹਾ ਸੀ ਕਿ ਇਹ ਗੇਟ ਸੰਗਤਾਂ ਦੀ ਆਵਾਜਾਈ ਲਈ ਬਾਹਰ ਕੱਢਿਆ ਗਿਆ ਸੀ, ਜਿਸ ਨਾਲ ਸੰਗਤਾਂ ਨੂੰ ਆਉਣ-ਜਾਣ 'ਚ ਰਾਹਤ ਮਿਲਦੀ ਹੈ | ਜਦੋਂ ਸਰਕਾਰੀ ਡਿਸਪੈਂਸਰੀ ਬਣੇਗੀ ਤਾਂ ਇਮਾਰਤ ਦਾ ਗੇਟ ਵਾਪਸ ਲੈ ਲਿਆ ਜਾਵੇਗਾ | ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਹ ਜਗ੍ਹਾ ਸਰਕਾਰੀ ਹੈ | ਸਰਕਾਰੀ ਥਾਂ 'ਤੇ ਸਤਿਸੰਗ ਭਵਨ ਦਾ ਗੇਟ ਬਣਾਉਣ ਸਬੰਧੀ ਪੁਲਿਸ ਨੂੰ ਪਹਿਲਾਂ ਵੀ ਸ਼ਿਕਾਇਤ ਦਿੱਤੀ ਗਈ ਸੀ | ਗਾਂਧੀ ਕੈਂਪ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਸਤਿਸੰਗ ਭਵਨ ਦੇ ਮੈਨੇਜਰ ਲਖਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੋਈ ਪਿੱਲਰ ਨਹੀਂ ਸੁੱਟਿਆ ਹੈ | ਉਨ੍ਹਾਂ ਦੀ ਇਮਾਰਤ ਦੇ ਗੇਟ ਨਾਲ ਪਿੱਲਰ ਦਾ ਢਾਂਚਾ ਰੱਸੀ ਨਾਲ ਬੰਨਿ੍ਹਆ ਹੋਇਆ ਸੀ, ਜਦੋਂ ਰੱਸੀ ਖੋਲ੍ਹੀ ਗਈ ਤਾਂ ਪਿੱਲਰ ਡਿੱਗ ਗਿਆ | ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪਹਿਲਾਂ ਵੀ ਵਿਧਾਇਕ ਨਾਲ ਮੀਟਿੰਗ ਹੋਈ ਸੀ, ਉਨ੍ਹਾਂ ਨੇ ਗੇਟ ਬਣਾਉਣ ਦੀ ਮੰਗ ਕੀਤੀ ਸੀ, ਪਰ ਗੇਟ ਨੂੰ ਪਾਸੇ ਕਰਨ ਅਤੇ ਗੇਟ ਤੋਂ ਮੁੱਖ ਸੜਕ ਤੱਕ ਸੜਕ ਬਣਾਉਣ ਦਾ ਖਰਚਾ ਪ੍ਰਸ਼ਾਸਨ ਖੁਦ ਅਦਾ ਕਰੇਗਾ | ਵਿਧਾਇਕ ਨੇ ਭਰੋਸਾ ਦਿੱਤਾ ਸੀ ਕਿ ਪ੍ਰਸ਼ਾਸਨ ਆਪਣੇ ਖਰਚੇ 'ਤੇ ਉਸ ਥਾਂ ਤੋਂ ਗੇਟ ਹਟਾ ਕੇ ਚਾਰ ਫੁੱਟ ਦੂਰੀ 'ਤੇ ਬਣਾਵੇਗਾ, ਪਰ ਹੁਣ ਪ੍ਰਸ਼ਾਸਨ ਸਾਥ ਨਹੀਂ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਨਿਰੰਕਾਰੀ ਸੰਗਤ ਮੁਹੱਲਾ ਕਲੀਨਿਕ ਬਣਾਉਣ ਦੇ ਹੱਕ 'ਚ ਹੈ ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਮਿਲ ਸਕਣ |

ਰਾਸ਼ਟਰੀ ਕਰਨੀ ਸੈਨਾ ਨੇ ਕੀਤਾ ਰੋਸ ਪ੍ਰਦਰਸ਼ਨ

ਦੀਨਾਨਗਰ, 3 ਜੁਲਾਈ (ਸੋਢੀ/ਸੰਧੂ)-ਰਾਸ਼ਟਰੀ ਕਰਨੀ ਸੈਨਾ ਵਲੋਂ ਉਦੇਪੁਰ ਰਾਜਸਥਾਨ ਵਿਖੇ ਕੀਤੀ ਗਈ ਟੇਲਰ ਘਨੱਈਆ ਲਾਲ ਦੀ ਹੱਤਿਆ ਨੰੂ ਲੈ ਕੇ ਦੀਨਾਨਗਰ ਦੇ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਦੀ ਅਗਵਾਈ ਰਾਸ਼ਟਰੀ ਕਰਨੀ ਸੈਨਾ ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਦੇ ਦੋ ਮਾਮਲੇ ਆਏ ਸਾਹਮਣੇ

ਪਠਾਨਕੋਟ, 3 ਜੁਲਾਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਖੇ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਵਿਚ ਅੱਜ ਜ਼ਿਲ੍ਹਾ ਪਠਾਨਕੋਟ ਵਿਖੇ 2 ਹੋਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਮੁਤਾਬਿਕ ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਕੋਰੋਨਾ ਦੇ ਕੁੱਲ 24643 ...

ਪੂਰੀ ਖ਼ਬਰ »

ਰੋਟਰੀ ਕਲੱਬ ਬਟਾਲਾ ਦੇ ਸਿਮਰਤਪਾਲ ਆਹਲੂਵਾਲੀਆ ਪ੍ਰਧਾਨ ਤੇ ਨਿਤਿਨ ਅਗਰਵਾਲ ਸਕੱਤਰ ਬਣੇ

ਬਟਾਲਾ, 3 ਜੁਲਾਈ (ਕਾਹਲੋਂ)-ਰੋਟਰੀ ਕਲੱਬ ਬਟਾਲਾ ਵਲੋਂ ਕਲੱਬ ਦੇ ਰੋਟਰੀ ਭਵਨ ਵਿਚ ਸਾਲ 2022-23 ਲਈ ਪ੍ਰਧਾਨ ਤੇ ਸਕੱਤਰ ਦੀ ਚੋਣ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਮਾਗਮ ਦੇ ਆਰੰਭ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਾਗੀ ਸਿੰਘ ਵਲੋਂ ਕੀਰਤਨ ਅਤੇ ਸਰਬੱਤ ਦੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਕਿਰਚ ਵਿਖਾ ਕੇ ਕਿਸਾਨ ਕੋਲੋਂ ਲੁਟੇਰਿਆਂ ਨੇ ਮੋਬਾਈਲ ਫ਼ੋਨ ਖੋਹਿਆ

ਕਾਦੀਆਂ, 3 ਜੁਲਾਈ (ਕੁਲਵਿੰਦਰ ਸਿੰਘ)-ਲੁੱਟ-ਖੋਹ ਦੀ ਇਕ ਇਕ ਵਾਰਦਾਤ ਪਿੰਡ ਕਾਹਲਵਾਂ ਵਿਖੇ ਵਾਪਰੀ ਹੈ, ਜਿੱਥੇ ਇਕ ਕਿਸਾਨ ਆਪਣੇ ਟਰੈਕਟਰ 'ਤੇ ਖੇਤਾਂ ਤੋਂ ਘਰ ਵੱਲ ਆ ਰਿਹਾ ਸੀ ਤਾਂ ਪਿੰਡ ਦੇ ਸਰਕਾਰੀ ਸਕੂਲ ਕੋਲ ਉਸ ਨੂੰ ਕਿਰਚ ਵਿਖਾ ਕੇ ਮੋਟਰਸਾਈਕਲ ਸਵਾਰ ਲੁਟੇਰਿਆਂ ...

ਪੂਰੀ ਖ਼ਬਰ »

ਚੋਰ ਟਿਊਬਵੈੱਲਾਂ ਦੇ ਕਮਰਿਆਂ ਦੇ ਦਰਵਾਜ਼ੇ ਹੀ ਪੁੱਟ ਕੇ ਲੈ ਗਏ

ਧਾਰੀਵਾਲ, 3 ਜੁਲਾਈ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਪੀਰ ਦੀ ਸੈਨ ਵਿਖੇ ਟਿਊਬਵੈੱਲਾਂ ਦੇ ਕਮਰਿਆਂ ਨੂੰ ਲੱਗੇ ਲੋਹੇ ਦੇ ਦਰਵਾਜਿਆਂ ਨੂੰ ਹੀ ਰਾਤ ਸਮੇਂ ਚੋਰ ਪੁੱਟ ਕੇ ਲੈ ਗਏ | ਇਸ ਸਬੰਧੀ ਸਰਪੰਚ ਮਨਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਤਿੰਨ ਟਿਊਬਵੈੱਲਾਂ ਤੋਂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਆਬਾਦਕਾਰਾਂ ਤੋਂ ਖ਼ਾਲੀ ਕਰਵਾਈ ਜ਼ਮੀਨ 'ਤੇ ਕਿਸਾਨਾਂ ਨੇ ਮੁੜ ਕੀਤਾ ਕਬਜ਼ਾ

ਦੋਰਾਂਗਲਾ, 3 ਜੁਲਾਈ (ਚੱਕਰਾਜਾ)-ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਬਾਊਪੁਰ ਜੱਟਾਂ ਵਿਖੇ ਕੁਝ ਜ਼ਮੀਨ 'ਤੇ ਪਿਛਲੇ ਲੰਮੇ ਸਮੇਂ ਤੋਂ ਕਾਬਜ਼ ਕਿਸਾਨਾਂ ਤੋਂ ਜ਼ਮੀਨ ਖ਼ਾਲੀ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਵਿਚ ਚੱਲ ਰਹੀ ਕਸ਼ਮਕਸ਼ ਨੇ ...

ਪੂਰੀ ਖ਼ਬਰ »

ਪਿੰਡ ਬਸਰਾਵਾਂ ਦੇ ਗੁਰਦੁਆਰਾ ਬੋਹੜੀ ਸਾਹਿਬ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ

ਕਾਦੀਆਂ, 3 ਜੁਲਾਈ (ਯਾਦਵਿੰਦਰ ਸਿੰਘ)-ਪਿੰਡ ਬਸਰਾਵਾਂ ਦੇ ਗੁਰਦੁਆਰਾ ਬੋਹੜੀ ਸਾਹਿਬ ਅੰਦਰ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ, ਜਦੋਂ ਇਕ ਜਥੇਬੰਦੀ ਵਲੋਂ ਗੁਰਦੁਆਰਾ ਸਾਹਿਬ ਨੂੰ ਤਾਲੇ ਲਗਾ ਦਿੱਤੇ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਨੇ ...

ਪੂਰੀ ਖ਼ਬਰ »

ਨਰੇਸ਼ ਲੂਥਰਾ ਲਾਇਨਜ਼ ਕਲੱਬ ਸਮਾਈਲ ਬਟਾਲਾ ਦੇ ਦੂਜੀ ਵਾਰ ਬਣੇ ਪ੍ਰਧਾਨ

ਬਟਾਲਾ, 3 ਜੁਲਾਈ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਵੀ.ਐਮ. ਗੋਇਲ ਦੀ ਅਗਵਾਈ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਕਲੱਬ ਵਿਚ ਵਧੀਆ ਸੇਵਾਵਾਂ ਦੇਣ ਕਰਕੇ ਸ੍ਰੀ ਵੀ.ਐਮ. ਗੋਇਲ ਨੇ ਨਰੇਸ਼ ਲੂਥਰਾ ਨੂੰ ਦੂਜੀ ਵਾਰ ਪ੍ਰਧਾਨ ਬਣਾਇਆ | ਇਸ ਮੌਕੇ ਨਰੇਸ਼ ਲੂਥਰਾ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਹੋਇਆ

ਬਟਾਲਾ, 3 ਜੁਲਾਈ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸੰਗਤਾਂ ਸਹਿਯੋਗ ਨਾਲ ਹਫ਼ਤਾਵਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਵਿਸ਼ਾਲ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਡੇਅਰੀਵਾਲ ਕਿਰਨ ਦੇ ਸਰਪੰਚ ਲਖਬੀਰ ਸਿੰਘ ਬਾਜਵਾ ਦੇ ਦਿਹਾਂਤ ਨਾਲ ਇਲਾਕੇ 'ਚ ਸੋਗ

ਕਲਾਨੌਰ, 3 ਜੁਲਾਈ (ਪੁਰੇਵਾਲ)-ਨੇੜਲੇ ਪਿੰਡ ਡੇਅਰੀਵਾਲ ਕਿਰਨ ਦੇ ਸਰਪੰਚ ਸ: ਲਖਬੀਰ ਸਿੰਘ ਬਾਜਵਾ ਦੀ ਸੜਕ ਹਾਦਸੇ 'ਚ ਮੌਤ ਹੋਣ ਨਾਲ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਬਾਜਵਾ ਪਰਿਵਾਰ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ-ਟੋਨਾ

ਪੁਰਾਣਾ ਸ਼ਾਲਾ, 3 ਜੁਲਾਈ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਗੁਰਦਾਸਪੁਰ ਦੇ ਮੀਤ ਪ੍ਰਧਾਨ ਤੇ ਪੁਰਾਣਾ ਸ਼ਾਲਾ ਸਬ ਡਵੀਜ਼ਨ ਦੇ ਸਕੱਤਰ ਰਣਜੀਤ ਸਿੰਘ ਟੋਨਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੋਟਾਂ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦਾ ਵਿਰੋਧ ਜਾਇਜ਼, ਪਰ ਸਾੜ ਫ਼ੂਕ ਦੇਸ਼ ਹਿੱਤ 'ਚ ਨਹੀਂ-ਬਿ੍ਗੇਡੀਅਰ ਕਾਹਲੋਂ

ਗੁਰਦਾਸਪੁਰ, 3 ਜੁਲਾਈ (ਆਰਿਫ਼)-ਅਗਨੀਪਥ ਯੋਜਨਾ ਨੰੂ ਲੈ ਕੇ ਦੇਸ਼ ਵਿਚ ਉੱਠਿਆ ਅੰਦੋਲਨ ਤੇ ਨੌਜਵਾਨਾਂ ਦਾ ਗ਼ੁੱਸਾ ਜਾਇਜ਼ ਹੈ | ਪਰ ਦੇਸ਼ ਹਿਤ 'ਚ ਸਾੜ ਫ਼ੂਕ ਜਾਇਜ਼ ਨਹੀਂ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਦੌਰੇ ਦੌਰਾਨ ਸਰਬ ਹਿੰਦ ਫ਼ੌਜੀ ...

ਪੂਰੀ ਖ਼ਬਰ »

ਐੱਨ. ਈ. ਐੱਸ. ਸਕੂਲ ਕੋਠੀ ਅਠਵਾਲ ਦਾ ਨਤੀਜਾ ਰਿਹਾ ਸ਼ਾਨਦਾਰ

ਘੁਮਾਣ, 3 ਜੁਲਾਈ (ਬੰਮਰਾਹ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਐਨ.ਈ.ਐਸ. ਸੀਨੀਅਰ ਸੈਕੰਡਰੀ ਸਕੂਲ ਕੋਠੀ ਅਠਵਾਲ ਦੇ ਵਿਦਿਆਰਥੀਆਂ ਇਸ ਵਾਰ ਫੇਰ ਮੱਲਾਂ ਮਾਰੀਆਂ ਹਨ | ਸਕੂਲ ਦੇ ਪਿ੍ੰਸੀਪਲ ਸੁਖਜੀਤ ਕੌਰ ਭੋਮਾ ਨੇ ਦੱਸਿਆ ...

ਪੂਰੀ ਖ਼ਬਰ »

ਹੈਪੀ ਸਕੂਲ ਦੇ ਅੱਵਲ ਰਹੇ ਵਿਦਿਆਰਥੀਆਂ ਨੰੂ ਕੀਤਾ ਸਨਮਾਨਿਤ

ਗੁਰਦਾਸਪੁਰ, 3 ਜੁਲਾਈ (ਆਰਿਫ਼)-ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਕੰਵਲ ਬਖ਼ਸ਼ੀ ਦੀ ਪ੍ਰਧਾਨਗੀ ਹੇਠ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਅੱਵਲ ਰਹਿਣ ਵਾਲੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਬਣੀ ਪਾਰਕ ਦੇ ਬਾਹਰ ਲਿਖੇ ਨਾਂਅ 'ਚੋਂ ਐਨ ਸ਼ਬਦ ਗਾਇਬ ਨਗਰ ਕੌਂਸਲ ਦੀ ਵੱਡੀ ਲਾਪ੍ਰਵਾਹੀ ਆਈ ਸਾਹਮਣੇ

ਗੁਰਦਾਸਪੁਰ, 3 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦਾ ਨਗਰ ਕੌਂਸਲ ਵਿਭਾਗ ਆਪਣੇ ਕਾਰਨਾਮਿਆਂ ਕਰਕੇ ਹਮੇਸ਼ਾ ਹੀ ਸੁਰੱਖਿਆ ਬਟੋਰਦਾ ਰਹਿੰਦਾ ਹੈ | ਜਿਸ ਦੀ ਅੱਜ ਤਾਜ਼ਾ ਮਿਸ਼ਾਲ ਦੇਖਣ ਨੰੂ ਮਿਲੀ ਕਿ ਗੁਰਦਾਸਪੁਰ ਸ਼ਹਿਰ ਦੀ ਜੇਲ੍ਹ ਰੋਡ ਉੱਪਰ ਬਹੁਤ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਧਾਰੀਵਾਲ, 3 ਜੁਲਾਈ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀ ਜਮਾਤ ਦੇ ਨਤੀਜੇ ਵਿਚ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਪਿ੍ੰਸੀਪਲ ਸੀਮਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀ ਪੂਰਨਿਮਾ ਨੇ 93 ...

ਪੂਰੀ ਖ਼ਬਰ »

ਡਾਕ ਵਿਭਾਗ ਨੇ ਖੋਲਿ੍ਹਆ ਨਵਾਂ ਉਪ ਡਾਕਘਰ

ਗੁਰਦਾਸਪੁਰ, 3 ਜੁਲਾਈ (ਪੰਕਜ ਸ਼ਰਮਾ)-ਡਾਕ ਵਿਭਾਗ ਵਲੋਂ ਲੋਕਾਂ ਦੀ ਸੁਵਿਧਾ ਲਈ ਕਲਾਨੌਰ ਰੋਡ ਵਿਖੇੇ ਇਕ ਨਵਾਂ ਉਪ ਡਾਕਖ਼ਾਨਾ ਖੋਲਿ੍ਹਆ ਗਿਆ ਹੈ | ਇਸ ਡਾਕਖ਼ਾਨੇ ਦਾ ਉਦਘਾਟਨ ਡਾਕ ਵਿਭਾਗ ਦੇ ਗੁਰਦਾਸਪੁਰ ਮੰਡਲ ਦੇ ਸੁਪਰਡੈਂਟ ਮਹੇਸ਼ ਚੰਦਰ ਮੀਨਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸਕੂਲ ਸ੍ਰੀ ਬੁਰਜ ਸਾਹਿਬ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਧਾਰੀਵਾਲ, 3 ਜੁਲਾਈ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਬੁਰਜ ਸਾਹਿਬ ਧਾਰੀਵਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਅਨੂਪ ਸਿੰਘ ਨੇ ...

ਪੂਰੀ ਖ਼ਬਰ »

ਐੱਚ. ਆਰ. ਏ. ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ

ਗੁਰਦਾਸਪੁਰ, 3 ਜੁਲਾਈ (ਆਰਿਫ਼)-ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ: ਬੀ.ਐਸ.ਬਾਜਵਾ (ਐਮ.ਐਸ ਆਈਜ਼ ...

ਪੂਰੀ ਖ਼ਬਰ »

ਬਜ਼ੁਰਗਵਾਲ ਦਾ ਸਾਲਾਨਾ ਜੋੜ ਮੇਲਾ ਯਾਦਗਾਰੀ ਹੋ ਨਿੱਬੜਿਆ

ਵਡਾਲਾ ਬਾਂਗਰ/ਨਿੱਕੇ ਘੁੰਮਣ, 3 ਜੁਲਾਈ (ਭੁੰਬਲੀ, ਘੁੰਮਣ)-ਨਜ਼ਦੀਕੀ ਪਿੰਡ ਬਜ਼ੁਰਗਵਾਲ ਦੀ ਸਮੂਹ ਸਾਧ ਸੰਗਤ ਵਲੋਂ ਸੂਫ਼ੀ ਫ਼ਕੀਰ ਬਾਬਾ ਮੁਕਤੀਆਣਾ ਦੀ ਯਾਦ ਵਿਚ ਸਾਲਾਨਾ ਜੋੜ ਤੇ ਖੇਡ ਮੇਲਾ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਦਾ ਸਨਮਾਨ

ਗੁਰਦਾਸਪੁਰ, 3 ਜੁਲਾਈ (ਆਰਿਫ਼)-ਡਾਕਟਰ ਦਿਵਸ ਮੌਕੇ ਕਰਵਾਏ ਕੌਮੀ ਪੱਧਰੀ ਸਮਾਗਮ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਹਰ ਜ਼ਿਲ੍ਹੇ ਦੇ ਸਿਵਲ ਸਰਜਨ ਦਫ਼ਤਰ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਅਤੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ...

ਪੂਰੀ ਖ਼ਬਰ »

ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਫਲਦਾਰ ਬੂਟੇ ਲਗਾਏ

ਗੁਰਦਾਸਪੁਰ, 3 ਜੁਲਾਈ (ਆਰਿਫ਼)-ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਚਾਂਸਲਰ ਡਾ: ਸੁਸ਼ੀਲ ਮਿੱਤਲ ਤੇ ਰਜਿਸਟਰਾਰ ਡਾ: ਰਜੀਵ ਬੇਦੀ ਦੇ ਨਿਰਦੇਸ਼ਾਂ ਤਹਿਤ ਕੈਮੀਕਲ ਵਿਭਾਗ ਦੇ ਮੁਖੀ ਡਾ: ਵਿਪਨ ਕੁਮਾਰ ਦੇ ਸਹਿਯੋਗ ਸਦਕਾ ਯੂਨੀਵਰਸਿਟੀ ਵਿਖੇ ਫਲਦਾਰ ਬੂਟੇ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 3 ਜੁਲਾਈ (ਆਰਿਫ਼)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐਡ ਦੇ ਨਤੀਜੇ ਵਿਚੋਂ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਦਾ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਨਰਿੰਦਰ ਸਲਾਰੀਆ ਨੇ ਦੱਸਿਆ ...

ਪੂਰੀ ਖ਼ਬਰ »

ਕਾਰਗਿੱਲ ਯੁੱਧ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ ਸਤਵੰਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਗੁਰਦਾਸਪੁਰ, 3 ਜੁਲਾਈ (ਆਰਿਫ਼)-ਕਾਰਗਿੱਲ ਯੁੱਧ 'ਚ ਪਾਕਿ ਸੈਨਾ ਨਾਲ ਲੋਹਾ ਲੈਂਦਿਆਂ 19 ਸਾਲ ਦੀ ਛੋਟੀ ਉਮਰ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ ਸਿਪਾਹੀ ਸਤਵੰਤ ਸਿੰਘ ਦਾ ਜਨਮ 12 ਦਸੰਬਰ 1980 ਨੰੂ ਪਿਤਾ ਕਸ਼ਮੀਰ ਸਿੰਘ ਦੇ ਘਰ, ਮਾਤਾ ਸੁਖਦੇਵ ਕੌਰ ਦੀ ਕੁੱਖੋਂ ਹੋਇਆ ਸੀ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਲੋਂ ਆਲ ਇੰਡੀਆ ਕ੍ਰਿਸਚਨ ਫ਼ਰੰਟ ਦੇ ਮੈਂਬਰਾਂ ਦਾ ਸਨਮਾਨ

ਗੁਰਦਾਸਪੁਰ, 3 ਜੁਲਾਈ (ਆਰਿਫ਼)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਬਲੱਡ ਸੈਂਟਰ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਮਾਜ ਸੇਵੀ ਸੰਸਥਾਵਾਂ ਤੇ ਬਲੱਡ ਡੋਨਰਾਂ ਵਲੋਂ ਹਿੱਸਾ ਲਿਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਐਸ.ਐਮ.ਓ ਡਾ: ਚੇਤਨਾ, ਡਾ: ਭਾਰਤ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪਠਾਨਕੋਟ ਵਲੋਂ ਡਾ. ਸਰਵਣ ਸਿੰਘ ਦਾ ਵਿਸ਼ੇਸ਼ ਸਨਮਾਨ

ਬਟਾਲਾ, 3 ਜੁਲਾਈ (ਹਰਦੇਵ ਸਿੰਘ ਸੰਧੂ)-ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਦੇ ਡਾਇਰੈਕਟਰ ਅਤੇ ਸਿੱਖ ਧਰਮ ਦੇ ਅੰਤਰਰਾਸ਼ਟਰੀ ਵਿਦਵਾਨ ਡਾਕਟਰ ਸਰਵਣ ਸਿੰਘ ਦਾ ਵਿਸ਼ੇਸ਼ ਸਨਮਾਨ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਪਠਾਨਕੋਟ ਵਲੋਂ ਸਥਾਨਕ ਏਜਲਜ ਕਾਲਜ ਆਫ਼ ...

ਪੂਰੀ ਖ਼ਬਰ »

ਬਾਬਾ ਭਾਈ ਸੂਰਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸਮਾਪਤ

ਕਾਲਾ ਅਫਗਾਨਾ, 3 ਜੁਲਾਈ (ਅਵਤਾਰ ਸਿੰਘ ਰੰਧਾਵਾ)-ਇਤਿਹਾਸਕ ਨਗਰ ਵੀਲਾ ਤੇਜਾ ਦੇ ਗੁਰਦੁਆਰਾ ਬਾਬਾ ਭਾਈ ਸੂਰਾ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸੰਤ ਬਾਬਾ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਇਲਾਕੇ ਭਰ ਦੀਆਂ ਸੰਗਤਾਂ ਦੇ ਵੱਡੇ ਸਹਿਯੋਗ ਸਦਕਾ ਸ਼ਰਧਾ ਪੂਰਵਕ ਮਨਾਇਆ ...

ਪੂਰੀ ਖ਼ਬਰ »

ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਦਾ ਬਲੱਡ ਬੈਂਕ ਵਲੋਂ ਜ਼ਿਲ੍ਹਾ ਪੱਧਰ 'ਤੇ ਸਨਮਾਨ

ਗੁਰਦਾਸਪੁਰ, 3 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਬਲੱਡ ਸੈਂਟਰ ਸਿਵਲ ਹਸਪਤਾਲ ਵਲੋਂ ਅੱਜ ਸਿਵਲ ਹਸਪਤਾਲ ਵਿਖੇ ਸੰਸਾਰ ਖ਼ੂਨਦਾਨ ਦਿਨ 2022 ਦੇ ਮੱਦੇਨਜ਼ਰ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਏ.ਸੀ.ਐੱਸ ਡਾ: ਭਾਰਤ ਭੂਸ਼ਣ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਜਦਕਿ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਪਾਏ ਪਾਠ ਦੇ ਭੋਗ

ਗੁਰਦਾਸਪੁਰ/ਪਠਾਨਕੋਟ, 3 ਜੁਲਾਈ (ਆਰਿਫ਼)-ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਲਈ ਅੱਜ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਯੂਥ ਅਕਾਲੀ ਦਲ ਅਤੇ ਹੋਰ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਜੇਕਰ ਨਸ਼ਾ ਕਰਨਾ ਤਾਂ ਸਮਾਜ ਦੀ ਸੇਵਾ ਦਾ ਕੀਤਾ ਜਾਵੇ-ਪੁਰੇਵਾਲ

ਗੁਰਦਾਸਪੁਰ, 3 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸਮਾਜ ਸੇਵਕ ਗੁਰਸ਼ਰਨਜੀਤ ਸਿੰਘ ਪੁਰੇਵਾਲ ਵਲੋਂ ਗੁਰਦਾਸਪੁਰ ਵਿਖੇ ਕਿਸੇ ਅਨਜਾਣ ਲੋੜਵੰਦ ਲਈ 34ਵੀਂ ਵਾਰ ਖ਼ੂਨਦਾਨ ਕਰਕੇ ਨਸ਼ਾ ਕਰਨ ਵਾਲਿਆਂ ਨੰੂ ਨਸ਼ਿਆਂ ਤੋਂ ਦੂਰ ...

ਪੂਰੀ ਖ਼ਬਰ »

ਬਲਬੀਰ ਸਿੰਘ ਪੰਨੂੰ ਨੇ ਮਾਤਾ ਸੁਲੱਖਣੀ ਭਲਾਈ ਕੇਂਦਰ ਸਰਵਾਲੀ ਵਿਖੇ ਚੱਲ ਰਹੇ ਕੋਰਸਾਂ ਦਾ ਲਿਆ ਜਾਇਜ਼ਾ

ਕਿਲ੍ਹਾ ਲਾਲ ਸਿੰਘ, 3 ਜੁਲਾਈ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ, ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ਮਾਤਾ ਸੁਲੱਖਣੀ ਭਲਾਈ ਕੇਂਦਰ ਸਰਵਾਲੀ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਇਆ ਧਰਨਾ 47ਵੇਂ ਦਿਨ 'ਚ ਦਾਖ਼ਲ

ਘੁਮਾਣ, 3 ਜੁਲਾਈ (ਬੰਮਰਾਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੁਰਾਣਾ ਬੱਲੜਵਾਲ ਅਤੇ ਟਾਂਡਾ ਵਿਚਕਾਰ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ ਵਿਚ ਲਗਾਇਆ ਧਰਨਾ 47ਵੇਂ ਦਿਨ ਵਿਚ ਦਾਖ਼ਲ ਹੋ ਚੁੱਕਾ ਹੈ | ਇਸ ਧਰਨੇ ਦੀ ...

ਪੂਰੀ ਖ਼ਬਰ »

ਕਟੜਾ ਜੰਮੂ ਹਾਈਵੇ ਨਾਲ ਸੰਬੰਧਿਤ ਕਿਸਾਨਾਂ ਦੇ ਉਜਾੜੇ ਦਾ ਕਰਾਂਗੇ ਡਟਵਾਂ ਵਿਰੋਧ-ਕਿਸਾਨ ਆਗੂ

ਪੁਰਾਣਾ ਸ਼ਾਲਾ, 3 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਜੰਮੂ ਕਟੜਾ ਹਾਈਵੇ ਤਿਆਰ ਕਰਨ ਦੀ ਯੋਜਨਾ ਨੰੂ ਲੈ ਕੇ ਇਸ ਮਾਰਗ ਦੀ ਹਦੂਦ ਅਧੀਨ ਕਿਸਾਨਾਂ ਦੇ ਹੋਣ ਵਾਲੇ ਵੱਡੇ ਆਰਥਿਕ ਉਜਾੜੇ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਡਟਵਾਂ ਵਿਰੋਧ ਕਰੇਗੀ | ਇਨ੍ਹਾਂ ...

ਪੂਰੀ ਖ਼ਬਰ »

ਘੁਮਾਣ ਵਿਖੇ ਬੇਦੀ ਇਲੈਕਟ੍ਰੋਨਿਕਸ ਵਲੋਂ ਅੰਡਰ-18 ਫੁੱਟਬਾਲ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ

ਘੁਮਾਣ, 3 ਜੁਲਾਈ (ਬੰਮਰਾਹ)-ਘੁਮਾਣ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਰੋਜ਼ਾਨਾ ਖੇਡਾਂ ਨੂੰ ਊਤਸ਼ਾਹਿਤ ਕਰਨ ਲਈ ਕੋਚ ਅਜੈਪਾਲ ਸਿੰਘ ਵਲੋਂ ਅੰਡਰ 18 ਦੇ ਖਿਡਾਰੀਆਂ ਨੂੰ ਫੁੱਟਬਾਲ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਬੱਚਿਆਂ ਦੇ ਉਤਸ਼ਾਹ ਨੂੰ ਵਧਾਉਣ ...

ਪੂਰੀ ਖ਼ਬਰ »

-ਮਾਮਲਾ ਠੇਕੇ ਦੇ ਪੈਸੇ ਨਾ ਜਮ੍ਹਾਂ ਕਰਨ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਦਾ- ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਅੱਜ ਡੇਰਾ ਬਾਬਾ ਨਾਨਕ ਐੱਸ.ਡੀ.ਐੱਮ ਦਫ਼ਤਰ ਅੱਗੇ ਧਰਨਾ ਦੇਵੇਗੀ-ਆਗੂ

ਡੇਰਾ ਬਾਬਾ ਨਾਨਕ, 3 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਇਲਾਕਾ ਡੇਰਾ ਬਾਬਾ ਨਾਨਕ ਦੀ ਮੀਟਿੰਗ ਅਵਤਾਰ ਸਿੰਘ ਸਿੰਘਪੁੁਰ ਤੇ ਜੋਗਿੰਦਰ ਸਿੰਘ ਖੰਨਾ ਚਮਾਰਾ ਦੀ ਪ੍ਰਧਾਨਗੀ ਹੇਠ ਝਿਰਮਲ ਸਿੰਘ ਦੇ ਗ੍ਰਹਿ ਪਿੰਡ ਝੰਗੀ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਮਨਪ੍ਰੀਤ ਕਾਹਲੋਂ ਦਾ ਕੈਨੇਡਾ ਦੇ ਵਿਧਾਇਕ ਵਲੋਂ ਸਨਮਾਨ

ਵਡਾਲਾ ਗ੍ਰੰਥੀਆਂ, 3 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼ਾਹਬਾਦ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਸੀ.ਐਂਡ.ਵੀ. ਟੀਚਰ ਯੂਨੀਅਨ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ ਦਾ ਕੈਨੇਡਾ ਵਿਖੇ ਉਟਾਂਰੀਉ ਸਟੇਟ ਦੇ ਹਲਕਾ ਬਰੈਂਪਟਨ ਵੈਸਟ ...

ਪੂਰੀ ਖ਼ਬਰ »

ਪਿੰਡ ਕਾਹਲਵਾਂ ਦੀਆਂ ਗਲੀਆਂ-ਨਾਲੀਆਂ ਦੀ ਉਸਾਰੀ ਦਾ ਐਡਵੋਕੇਟ ਸੇਖਵਾਂ ਵਲੋਂ ਉਦਘਾਟਨ

ਕਾਦੀਆਂ, 3 ਜੁਲਾਈ (ਕੁਲਵਿੰਦਰ ਸਿੰਘ)-ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਕਾਹਲਵਾਂ ਵਿਖੇ 'ਆਪ' ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਨਵੀਆਂ ਬਣਨ ਵਾਲੀਆਂ ਗਲੀਆਂ-ਨਾਲੀਆਂ ਦੇ ਉਸਾਰੀ ਕੰਮ ਦਾ ਉਦਘਾਟਨ ਕੀਤਾ ਗਿਆ ਅਤੇ ਲੋੜਵੰਦ ਪੈਨਸ਼ਨਰਾਂ ਨੂੰ ਕਾਰਡ ...

ਪੂਰੀ ਖ਼ਬਰ »

52 ਦਿਨ ਬੀਤਣ ਬਾਅਦ ਪੁਲਿਸ ਦਲਿਤ ਪਰਿਵਾਰ ਦੇ ਚਾਰ ਸਾਲਾ ਇਕਲੌਤੇ ਬੱਚੇ ਦਾ ਪਤਾ ਲਗਾਉਣ 'ਚ ਅਸਫ਼ਲ

ਨੌਸ਼ਹਿਰਾ ਮੱਝਾ ਸਿੰਘ, 3 ਜੁਲਾਈ (ਤਰਾਨਾ)-ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਾਲ ਜੁੜਵੇਂ ਪਿੰਡ ਡੁੱਡੀਪੁਰ ਵਾਸੀ ਦਲਿਤ ਪਰਿਵਾਰ ਦੇ 4 ਸਾਲਾ ਇਕਲੌਤਾ ਲੜਕੇ ਨੂੰ ਕਿਸੇ ਅਣਪਛਾਤਿਆਂ ਵਲੋ ਜਬਰੀ ਅਗਵਾ ਕਰਕੇ ਲੈ ਜਾਣ ਦੀ ਘਟਨਾ ਵਾਪਰਨ ਨੂੰ 52 ਦਿਨ ਬੀਤ ਜਾਣ ਦੇ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਪਾਏ ਪਾਠ ਦੇ ਭੋਗ

ਗੁਰਦਾਸਪੁਰ/ਪਠਾਨਕੋਟ, 3 ਜੁਲਾਈ (ਆਰਿਫ਼)-ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਲਈ ਅੱਜ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਯੂਥ ਅਕਾਲੀ ਦਲ ਅਤੇ ਹੋਰ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਬਜਟ 'ਚ ਇਸਾਈ ਭਾਈਚਾਰੇ ਲਈ ਕੋਈ ਐਲਾਨ ਨਹੀਂ-ਤਰਸੇਮ ਸਹੋਤਾ

ਗੁਰਦਾਸਪੁਰ, 3 ਜੁਲਾਈ (ਆਰਿਫ਼)-ਬੀਤੇ ਦਿਨ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਇਸਾਈ ਭਾਈਚਾਰੇ ਦੇ ਵਰਗ ਲਈ ਕੋਈ ਵੀ ਐਲਾਨ ਨਹੀਂ ਕੀਤਾ ਗਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਉਪ ਚੇਅਰਮੈਨ ਕ੍ਰਿਸਚਨ ਵੈੱਲਫੇਅਰ ਬੋਰਡ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਦੁਕਾਨ ਦਾ ਛੱਜਾ ਟੁੱਟਾ

ਧਾਰ ਕਲਾਂ, 3 ਜੁਲਾਈ (ਨਰੇਸ਼ ਪਠਾਨੀਆ)-ਬੀਤੀ ਰਾਤ ਪਏ ਮੀਂਹ ਦੇ ਚੱਲਦਿਆਂ ਪਿੰਡ ਦੁਨੇਰਾ ਵਿਖੇ ਇਕ ਦੁਕਾਨ ਦਾ ਛੱਜਾ ਟੁੱਟਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਦੁਨੇਰਾ ਵਿਖੇ ਪਏ ਮੀਂਹ ਦੌਰਾਨ ਇਕ ਦੁਕਾਨ ਦਾ ਛੱਜਾ ਟੁੱਟ ਗਿਆ ਸੀ | ਜਿਸ ਨਾਲ ...

ਪੂਰੀ ਖ਼ਬਰ »

ਨੀਡੀ ਪਿਊਪਲ ਹੈੱਲਪ ਗਰੁੱਪ ਵਲੋਂ ਨਿਊਰੋਥਰੈਪੀ ਤੇ ਸ਼ੂਗਰ ਚੈੱਕਅਪ ਕੈਂਪ ਲਗਾਇਆ

ਸੁਜਾਨਪੁਰ, 3 ਜੁਲਾਈ (ਜਗਦੀਪ ਸਿੰਘ)-ਨੀਡੀ ਪਿਊਪਲ ਹੈਲਪ ਗਰੁੱਪ ਵਲੋਂ ਪ੍ਰਧਾਨ ਦੀਪਕ ਮਹਾਜਨ ਦੀ ਦੇਖਰੇਖ ਹੇਠ ਨਿਊਰੋਥਰੈਪੀ ਅਤੇ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਲਾਇਨਜ਼ ਕਲੱਬ ਮੇਨ ਐਕਟਿਵ ਦੇ ਪ੍ਰਧਾਨ ਸੁਰੇਸ਼ ਮਹਾਜਨ ਰਾਜੂ ਤੇ ਪ੍ਰਭੂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੇਨ ਐਕਟਿਵ ਦੇ ਮੈਂਬਰ ਬਾਗ਼ ਵਾਲੀ ਮਾਤਾ ਮੰਦਰ ਹੋਏ ਨਤਮਸਤਕ

ਸੁਜਾਨਪੁਰ, 3 ਜੁਲਾਈ (ਜਗਦੀਪ ਸਿੰਘ)-ਲਾਇਨਜ਼ ਕਲੱਬ ਮੇਨ ਐਕਟਿਵ ਸੁਜਾਨਪੁਰ ਵਲੋਂ ਸਾਲ ਦੇ ਸ਼ੁੱਭ ਮੌਕੇ 'ਤੇ ਪ੍ਰਧਾਨ ਸੁਰੇਸ਼ ਮਹਾਜਨ ਰਾਜੂ, ਲਾਈਨ ਲੇਡੀ ਪ੍ਰਵੇਸ਼ ਮਹਾਨ ਡਾਲੀ, ਜਨਰਲ ਸਕੱਤਰ ਰਜੇਸ਼ ਸਹਿਗਲ, ਖ਼ਜ਼ਾਨਚੀ ਸੁਰਿੰਦਰ ਸ਼ਰਮਾ, ਪੀ.ਆਰ.ਓ ਵਿਨੋਦ ਧੀਮਾਨ ...

ਪੂਰੀ ਖ਼ਬਰ »

ਪਿੰਡ ਮਧੁਫਰਕਾ ਵਿਖੇ ਪੰਚਾਇਤ ਤੇ ਅਧਿਕਾਰੀਆਂ ਦੀ ਮੌਜੂਦਗੀ 'ਚ ਪੂਰਾ ਹੋਇਆ ਕੰਮ

ਮਾਧੋਪੁਰ, 3 ਜੁਲਾਈ (ਨਰੇਸ਼ ਮਹਿਰਾ)-ਪਿੰਡ ਮਧੁਫਰਕਾ ਦੇ ਵਾਰਡ ਨੰਬਰ 1 ਨੰੂ ਜਾਂਦੀ ਗਲੀ ਦੇ ਨਿਰਮਾਣ ਕਾਰਜ ਨੰੂ ਨਾਇਬ ਤਹਿਸੀਲਦਾਰ ਰਾਜ ਕੁਮਾਰ, ਬੀ.ਡੀ.ਪੀ.ਓ ਜਸਬੀਰ ਕੌਰ ਸੁਜਾਨਪੁਰ, ਪੰਚਾਇਤ ਸਕੱਤਰ ਵਿਜੇ ਕੁਮਾਰ, ਪਟਵਾਰੀ ਰਜਿੰਦਰ ਕੁਮਾਰ, ਥਾਣਾ ਸ਼ਾਹਪੁਰ ਕੰਢੀ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਮੁਫ਼ਤ ਕਰਕੇ ਅਪਣਾ ਵਾਅਦਾ ਪੂਰਾ ਕੀਤਾ-ਗਿਆਨ ਸਿੰਘ ਛਾਬੜਾ

ਪਠਾਨਕੋਟ, 3 ਜੁਲਾਈ (ਸੰਧੂ)-ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਲਗਾਤਾਰ ਭਿ੍ਸ਼ਟਾਚਾਰ ਖ਼ਤਮ ਹੋ ਰਿਹਾ ਹੈ ਅਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਕਤ ਗੱਲਾਂ ਦਾ ਪ੍ਰਗਟਾਵਾ ਆਪ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 3 ਜੁਲਾਈ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ...

ਪੂਰੀ ਖ਼ਬਰ »

ਨਗਰ ਨਿਗਮ ਦੀ ਹਾਊਸ ਮੀਟਿੰਗ ਨਾ ਹੋਣ ਕਾਰਨ ਸ਼ਹਿਰ ਦੇ ਰੁਕੇ ਵਿਕਾਸ ਕਾਰਜ-ਸੌਰਭ ਬਹਿਲ/ਕੈਪਟਨ ਸੁਨੀਲ ਗੁਪਤਾ

ਪਠਾਨਕੋਟ, 3 ਜੁਲਾਈ (ਸੰਧੂ)-ਸੂਬੇ ਦੀ ਜਨਤਾ ਵਲੋਂ ਦਿੱਤੇ ਫ਼ਤਵੇ ਤੋਂ ਬਾਅਦ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਪਣੇ ਸਿਰਫ਼ ਤਿੰਨ ਮਹੀਨਿਆਂ ਦੇ ਕਾਰਜਕਾਲ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੰੂ ਦੂਰ ਕਰਦੇ ਹੋਏ ਵੱਡੀਆਂ ਪੁਲਾਂਘਾਂ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦਾ ਵਫ਼ਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੰੂ ਮਿਲਿਆ

ਸ਼ਾਹਪੁਰ ਕੰਢੀ, 3 ਜੁਲਾਈ (ਰਣਜੀਤ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੰੂ ਲੈ ਕੇ ਸੰਘਰਸ਼ ਕਰ ਰਹੇ ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦਾ ਵਫ਼ਦ ਪੰਜਾਬ ਸਰਕਾਰ ਦੇ ਖ਼ੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦਾ ਵਫ਼ਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੰੂ ਮਿਲਿਆ

ਸ਼ਾਹਪੁਰ ਕੰਢੀ, 3 ਜੁਲਾਈ (ਰਣਜੀਤ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੰੂ ਲੈ ਕੇ ਸੰਘਰਸ਼ ਕਰ ਰਹੇ ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦਾ ਵਫ਼ਦ ਪੰਜਾਬ ਸਰਕਾਰ ਦੇ ਖ਼ੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ...

ਪੂਰੀ ਖ਼ਬਰ »

ਨਵ-ਨਿਯੁਕਤ 18 ਈ.ਟੀ.ਟੀ ਅਧਿਆਪਕਾਂ ਨੰੂ ਕੈਬਨਿਟ ਮੰਤਰੀ ਕਟਾਰੂਚੱਕ ਨੇ ਸੌਂਪੇ ਨਿਯੁਕਤੀ ਪੱਤਰ

ਪਠਾਨਕੋਟ, 3 ਜੁਲਾਈ (ਸੰਧੂ)-ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਸਥਿਤ ਦਫ਼ਤਰ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ.) ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਸ਼ੋ੍ਰਮਣੀ ਅਕਾਲੀ ਦਲ ਨੰੂ ਬਦਨਾਮ ਕਰਨ ਦੀ ਰਾਜਨੀਤੀ ਸਾਜ਼ਿਸ਼ ਨੰੂ ਸਿੱਟ ਨੇ ਕੀਤਾ ਬੇਨਕਾਬ-ਕਨਵਰ ਮਿੰਟੂ

ਪਠਾਨਕੋਟ, 3 ਜੁਲਾਈ (ਸੰਧੂ)-ਸੂਬੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਂਅ 'ਤੇ ਰਾਜਨੀਤੀ ਖੇਡਣ ਵਾਲੀਆਂ ਪਾਰਟੀਆਂ ਕਾਂਗਰਸ ਤੇ ਆਪ ਵਲੋਂ ਲਗਾਤਾਰ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਨੰੂ ਬਦਨਾਮ ਕਰਨ ਦੀ ਰਾਜਨੀਤਿਕ ਸਾਜ਼ਿਸ਼ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਣੀ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 3 ਜੁਲਾਈ (ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਣੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਰਘੁਬੀਰ ਕੌਰ ਨੇ ਦੱਸਿਆ ਕਿ ਸਾਇੰਸ ਗਰੁੱਪ 'ਚੋਂ ਆਦਿੱਤੇ ਨੇ 97.4 ਫ਼ੀਸਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX