ਤਾਜਾ ਖ਼ਬਰਾਂ


ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  1 minute ago
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  5 minutes ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  6 minutes ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  7 minutes ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  13 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  17 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  20 minutes ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  2 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  29 minutes ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  38 minutes ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  33 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  43 minutes ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  46 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  49 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਕੈਨੇਡਾ ਸਰਕਾਰ ਨੇ 1 ਅਕਤੂਬਰ ਤੋਂ ਕੋਵਿਡ-19 ਸੰਬੰਧੀ ਕੈਨੇਡਾ ਦਾਖ਼ਲ ਹੋਣ ਵਾਲਿਆਂ ਲਈ ਹਟਾਈਆਂ ਪਾਬੰਦੀਆਂ
. . .  about 1 hour ago
ਕੈਲਗਰੀ, 27 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਸਰਕਾਰ ਨੇ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਸਾਰੀਆਂ ਪਾਬੰਦੀਆ ਖ਼ਤਮ ਕਰਦੇ ਹੋਏ 1 ਅਕਤੂਬਰ 2022 ਤੋ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ ਅਤੇ ਇਕਾਂਤਵਾਸ ਦੀਆਂ ਸਾਰੀਆਂ ਪਾਬੰਦੀਆਂ...
ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ...
ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ/ਗੱਗੋਮਾਹਲ 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਂਕੀ ਚੰਡੀਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ...
ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਜਲਾਸ ਦੀ ਸ਼ੁਰੂਆਤ ਵਿਚ ਨਿਰਮਲ ਸਿੰਘ ਕਾਹਲੋਂ, ਡਾ. ਧਰਮਵੀਰ ਅਗਨੀਹੋਤਰੀ...
ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਚੱਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਰੋਡ ਜਾਮ ਕਰ ਲਾਇਆ ਧਰਨਾ
. . .  about 1 hour ago
ਤਲਵੰਡੀ ਸਾਬੋ, 27 ਸਤੰਬਰ (ਰਣਜੀਤ ਸਿੰਘ ਰਾਜੂ) - ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਾਹਰ ਮੀਂਹ ਦੇ ਖੜੇ ਪਾਣੀ ਨੂੰ ਕੱਢਣ ਲਈ ਵਾਰ ਵਾਰ ਅਪੀਲਾਂ ਦੇ ਬਾਵਜ਼ੂਦ ਸਰਕਾਰ ਜਾਂ ਪ੍ਰਸ਼ਾਸ਼ਨ ਵਲੋਂ ਕੋਈ ਯਤਨ ਨਾ ਕਰਨ ਦੇ ਦੋਸ਼ ਲਾਉਂਦਿਆਂ ਅੱਜ ਤਖ਼ਤ ਸਾਹਿਬ ਦੇ ਸਮੂਹ ਮੁਲਾਜ਼ਮ, ਪ੍ਰਚਾਰਕ...
ਪੱਟੀ ਹਲਕੇ ਦੇ ਪਿੰਡ ਗਦਾਈਕੇ ਵਿਖੇ 2 ਨੌਜਵਾਨਾਂ ਦਾ ਕਤਲ
. . .  about 2 hours ago
ਪੱਟੀ, 27 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੱਟੀ ਵਿਧਾਨ ਸਭਾ ਹਲਕਾ ਦੇ ਪਿੰਡ ਗਦਾਈਕੇ ਵਿਚ ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਿ੍ਤਕ ਗੁਰਦਰਸ਼ਨ ਸਿੰਘ ਉਰਫ ਸੋਨਾ ਵਾਸੀ ਵਾਸੀ...
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
. . .  about 2 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਕੁੱਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ।
ਮੀਂਹ ਨਾਲ ਗਰੀਬ ਦੇ ਮਕਾਨ ਦੀ ਡਿਗੀ ਛੱਤ
. . .  about 2 hours ago
ਸੰਧਵਾਂ, 27 ਸਤੰਬਰ (ਪ੍ਰੇਮੀ ਸੰਧਵਾਂ) - ਦੇਖਣ ਤੋਂ ਅਸਮਰਥ ਬੀਬੀ ਸੀਸੋ ਵਿਧਵਾ ਸਰਵਣ ਰਾਮ ਵਾਸੀ ਸੰਧਵਾਂ ਨੇ ਭਰੇ ਮਨ ਨਾਲ ਦੱਸਿਆ ਕਿ ਲਗਾਤਾਰ ਭਰਵੇਂ ਤੇ ਰਚਵੇਂ ਮੀਂਹ ਪੈਣ ਕਾਰਨ ਉਸ ਦੇ ਮਕਾਨ ਦੀ ਛੱਤ ਡਿੱਗ ਪਈ ਤੇ ਉਸ ਵੇਲੇ ਕੋਈ ਅੰਦਰ ਨਾ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ...
ਪ੍ਰਧਾਨ ਮੰਤਰੀ ਮੋਦੀ ਵਲੋਂ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ
. . .  about 2 hours ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਚ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ...
ਯਮੁਨਾ ਨਦੀ 'ਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਪਹੁੰਚਾ ਉੱਪਰ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਰਾਸ਼ਟਰੀ ਰਾਜਧਾਨੀ ਵਿਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ,ਕਿਉਂਕਿ ਅੱਜ ਸਵੇਰੇ 8 ਵਜੇ ਨਦੀ 'ਚ ਪਾਣੀਂ ਦਾ ਪੱਧਰ 206.16 ਮੀਟਰ ਤੱਕ ਪਹੁੰਚ ਗਿਆ ਹੈ।ਯਮੁਨਾ ਨਦੀ ਦਾ ਖਤਰੇ ਦਾ ਨਿਸ਼ਾਨ...
ਰਾਜਸਥਾਨ ਸਿਆਸੀ ਸੰਕਟ: ਅਜੈ ਮਾਕਨ, ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਸੌਂਪਣਗੇ ਲਿਖਤੀ ਰਿਪੋਰਟ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸਿਆਸੀ ਸੰਕਟ ਨੂੰ ਲੈ ਕੇ ਕਾਂਗਰਸ ਦੇ ਦੋਵੇਂ ਕੇਂਦਰੀ ਨਿਗਰਾਨ ਅਜੈ ਮਾਕਨ ਅਤੇ ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਲਿਖਤੀ ਰਿਪੋਰਟ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਤਰਨਤਾਰਨ

ਚੋਰ ਘਰ ਨੂੰ ਸੰਨ੍ਹ ਲਾ ਕੇ ਸੋਨਾ ਤੇ ਢਾਈ ਲੱਖ ਦੀ ਨਕਦੀ ਲੈ ਕੇ ਫ਼ਰਾਰ

ਖਡੂਰ ਸਾਹਿਬ, 3 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਪੁਲਿਸ ਚੌਕੀ ਕੰਗ ਦੇ ਪਿੰਡ ਕੰਗ ਵਿਖੇ ਬੀਤੀ ਰਾਤ ਚੋਰਾਂ ਨੇ ਘਰ ਨੂੰ ਸੰਨ੍ਹ ਲਗਾ ਕੇ 20 ਤੋਲੇ ਸੋਨਾ ਅਤੇ ਢਾਈ ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ, ਸੁਖਚੈਨ ਸਿੰਘ ਦੋਵੇ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਕੰਗ ਨੇ ਦੱਸਿਆ ਕਿ ਉਹ ਦੋਵੇਂ ਭਰਾ ਰੋਜ਼ਾਨਾ ਦੀ ਤਰਾਂ ਆਪਣੀ ਡਿਊਟੀ ਤੇ ਗਏ ਸਨ ਅਤੇ ਬਾਕੀ ਪਰਿਵਾਰ ਦੇ ਕੁਝ ਮੈਂਬਰ ਘਰ ਦੇ ਵੇਹੜੇ ਵਿਚ ਸੁੱਤੇ ਹੋਏ ਸਨ ਅਤੇ ਕੁਝ ਮਕਾਨ ਦੀ ਛੱਤ ਤੇ ਸੁੱਤੇ ਸਨ ਤੇ ਮੌਕਾ ਦੇਖ ਕੇ ਅਣਪਛਾਤੇ ਚੋਰਾਂ ਨੇ ਉਨ੍ਹਾਂ ਦੇ ਇਕ ਕਮਰੇ ਦੀ ਕੰਧ ਨੂੰ ਖੇਤਾਂ ਵਾਲੀ ਸਾਈਡ ਤੋ ਸੰਨ੍ਹ ਲਗਾ ਕੇ ਘਰ ਅੰਦਰ ਦਾਖਲ ਹੋ ਗਏ ਅਤੇ 20 ਤੋਲੇ ਸੋਨੇ ਦੇ ਗਹਿਣੇ ਤੇ ਢਾਈ ਲੱਖ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ ਹਨ | ਜਦੋਂ ਸਾਨੂੰ ਘਟਨਾ ਸਬੰਧੀ ਸਵੇਰੇ ਤਿੰਨ ਵਜੇ ਦੇ ਕਰੀਬ ਪਤਾ ਲੱਗਾ ਜਦੋਂ ਪਰਿਵਾਰ ਦੇ ਇਕ ਮੈਂਬਰ ਦੀ ਜਾਗ ਖੁੱਲੀ ਤਾਂ ਦੇਖਿਆ ਕੇ ਘਰ ਵਿਚ ਮੌਜੂਦ ਅਲਮਾਰੀਆਂ ਅਤੇ ਟਰੰਕਾਂ ਦੇ ਤਾਲੇ ਟੁੱਟੇ ਹੋਏ ਸਨ ਤੇ ਸਮਾਨ ਖਿਲਰਿਆ ਪਿਆ ਸੀ | ਘਟਨਾ ਦਾ ਪਤਾ ਲੱਗਣ ਤੇ ਪਰਿਵਾਰ ਵਲੋਂ ਤੁਰੰਤ ਚੌਕੀ ਕੰਗ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ | ਮੌਕੇ 'ਤੇ ਪੁੱਜੇ ਚੌਕੀ ਇੰਚਾਰਜ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਂਦੇ ਹਨ ਉਸਦੇ ਅਧਾਰ ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਲਦ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ |

ਜੇਲ੍ਹ ਚੋਂ ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਗੋਇੰਦਵਾਲ ਚੋਂ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਮਿਲਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਸ਼ਹੀਦ ਕਿਸਾਨਾਂ ਨੂੰ ਵਿਸਾਰਿਆ-ਕੰਬੋਜ, ਦਿਉਲ

ਫਤਿਆਬਾਦ, 3 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਇੰਡੀਅਨ ਫਾਰਮਰ ਅਸ਼ੋਸ਼ੀਏਸ਼ਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਚਰਨਜੀਤ ਸਿੰਘ ਦਿਉਲ ਅਤੇ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਫਤਿਆਬਾਦ ਨੇ ਸਾਥੀਆਂ ਨੰਬਰਦਾਰ ਸੰਤੋਖ ਸਿੰਘ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਹਿਕਾਰਤਾ ਦਿਵਸ ਮਨਾਇਆ

ਸੁਰ ਸਿੰਘ, 3 ਜੁਲਾਈ (ਧਰਮਜੀਤ ਸਿੰਘ)-ਜ਼ਿਲ੍ਹਾ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਜਸਪਰਜੀਤ ਸਿੰਘ ਦੇ ਨਿਰਦੇਸ਼ ਅਨੁਸਾਰ ਬਹੁਮੰਤਵੀਂ ਸਹਿਕਾਰੀ ਸਭਾ ਵਿਖੇ ਅੰਤਰਰਾਸ਼ਟਰੀ ਸਹਿਕਾਰਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਸਹਿਕਾਰੀ ਸਭਾ ਦੇ ਮੈਂਬਰਾਂ ਨੂੰ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ ...

ਪੂਰੀ ਖ਼ਬਰ »

ਲਾਪਤਾ ਹੋਈ ਲੜਕੀ ਨੂੰ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਮਾਪਿਆਂ ਹਵਾਲੇ ਕੀਤਾ

ਝਬਾਲ, 3 ਜੁਲਾਈ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਗੱਗੋਬੂਹਾ ਤੋਂ ਘਰੇਲੂ ਪ੍ਰੇਸਾਨੀ ਕਾਰਨ ਘਰੋਂ ਲਾਪਤਾ ਹੋਈ 11 ਸਾਲਾ ਲੜਕੀ ਰਮਨ ਕੌਰ ਨੂੰ ਟ੍ਰੈਫਿਕ ਵਿੰਗ ਝਬਾਲ ਦੇ ਇੰਚਾਰਜ ਦਲੀਪ ਕੁਮਾਰ ਦੀ ਸਮੁੱਚੀ ਟੀਮ ਨੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਝੰਡੇਰ ਵਾਸੀਆਂ ਨੇ ਜੰਮੂ-ਕਟੜਾ ਹਾਈਵੇ 'ਚ ਆਈ ਜ਼ਮੀਨ ਦੀ ਤਕਸੀਮ ਬਾਰੇ ਕੀਤੀ ਪ੍ਰੈੱਸ ਕਾਨਫਰੰਸ

ਫਤਿਆਬਾਦ, 3 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਝੰਡੇਰ ਮਹਾਪੁਰਖਾ ਦੇ ਵਸਨੀਕ ਰਾਜਪਾਲ ਸਿੰਘ, ਗੁਰਨਾਮ ਸਿੰਘ ਅਤੇ ਮਨਜੀਤ ਸਿੰਘ ਨੇ ਫਤਿਆਬਾਦ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਵਲੋਂ ਐਕਵਾਇਰ ਕੀਤੀ ਜੰਮੂ ਕਟੜਾ ਹਾਈਵੇ 'ਚ ਸਾਡੀ ਜ਼ਮੀਨ ਆਈ ਹੈ ...

ਪੂਰੀ ਖ਼ਬਰ »

ਧੀ ਦੇ ਗ਼ਮ 'ਚ ਕਿਸਾਨ ਨੇ ਗਵਾਈ ਆਪਣੀ ਜਾਨ

ਸਰਹਾਲੀ ਕਲਾਂ, 3 ਜੁਲਾਈ (ਅਜੇ ਸਿੰਘ ਹੁੰਦਲ)-ਪਿੰਡ ਚੌਧਰੀ ਵਾਲਾ ਦੇ ਕਿਸਾਨ ਗੁਰਮੇਜ ਸਿੰਘ ਨੇ ਆਪਣੀ ਧੀ ਦੀ ਖ਼ਰਾਬ ਹੋਈ ਵਿਆਹੁਤਾ ਜ਼ਿੰਦਗੀ ਦੇ ਗ਼ਮ ਵਿਚ ਆਪਣੀ ਜਾਨ ਗੁਆ ਦਿੱਤੀ | ਇਸ ਬਾਰੇ ਪੀੜਤ ਪਰਿਵਾਰ ਲਈ ਇਨਸਾਫ ਦੀ ਮੰਗ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਕੱਲ੍ਹਾ ਦੇ ਸੁੰਦਰੀਕਰਨ ਦੀ ਹਰ ਪਾਸਿਓਾ ਹੋ ਰਹੀ ਸ਼ਲਾਘਾ-ਜਸਵੰਤ ਸੋਹਲ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)-ਆਜ਼ਾਦ ਫ਼ਰੰਟ ਪੰਜਾਬ ਸੂਬਾ ਪ੍ਰਧਾਨ ਜਸਵੰਤ ਸਿੰਘ ਸੋਹਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਕੱਲ੍ਹਾ ਵਿਖੇ ਸਰਪੰਚ ਮਾਸਟਰ ਬਲਦੇਵ ਸਿੰਘ ਦੇ ਉਦਮ ਸਦਕਾ ਜੋ ਪਿੰਡ ਦਾ ਸੁੰਦਰੀਕਰਨ ਕੀਤਾ ਗਿਆ ਹੈ, ਉਹ ਸ਼ਲਾਘਾਯੋਗ ਹੈ ਅਤੇ ...

ਪੂਰੀ ਖ਼ਬਰ »

ਔਰਤ ਦਾ ਮੋਬਾਈਲ ਖੋਹ ਕੇ ਭੱਜੇ ਲੁਟੇਰਿਆਂ ਨੂੰ ਲੋਕਾਂ ਨੇ ਕੀਤਾ ਕਾਬੂ

ਝਬਾਲ, 3 ਜੁਲਾਈ (ਸੁਖਦੇਵ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਨਤਮਸਤਕ ਹੋ ਕੇ ਵਾਪਸ ਆ ਰਹੀ ਔਰਤ ਦਾ ਮੋਬਾਈਲ ਖੋਹ ਕੇ ਭੱਜੇ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੂੰ ਸਮਾਜ ਸੇਵੀ ਗੁਰਮੀਤ ਸਿੰਘ, ਵਰਿੰਦਰ ਸਿੰਘ, ਅਮਿ੍ਤਪਾਲ ਅਤੇ ਸੁਖਚੈਨ ਸਿੰਘ ਨੇ ...

ਪੂਰੀ ਖ਼ਬਰ »

ਬਾਬਾ ਕਰਮਸ਼ਾਹ ਦਾਤਾ ਦਾ ਜੋੜ ਮੇਲਾ 8 ਨੂੰ

ਫਤਿਆਬਾਦ, 3 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਬਾਬਾ ਕਰਮਸ਼ਾਹ ਦਾਤਾ ਦੇ ਸਥਾਨ 'ਤੇ ਸਾਲਾਨਾ ਜੋੜ ਮੇਲਾ 8 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਇਸ ਬਾਰੇ ਡਾ. ਜਗਵਿੰਦਰ ਸਿੰਘ ਮਣਕੂ, ਭੁਪਿੰਦਰ ਸਿੰਘ ਟੀਟੂ, ਕੁਲਦੀਪ ਸਿੰਘ ਤੇ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਇਕ ਫ਼ਰਾਰ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੋ ਗਿਆ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਗੈਸ ਸਿਲੰਡਰ ਚੋਰੀ ਕਰਨ ਵਾਲਾ ਗਿ੍ਫ਼ਤਾਰ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ ਵਿਚੋਂ ਗੈਸ ਸਿਲੰਡਰ ਚੋਰੀ ਕਰਨ ਵਾਲੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਨਿਰਵੈਲ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਅਤੇ ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੰਨ, ਰਿਵਾਲਵਰ ਤੇ ਕਾਰ ਸਮੇਤ ਇਕ ਕਾਬੂ

ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੀ ਪੁਲਸ ਵਲੋਂ ਮੁੁੁਖਬਰ ਦੀ ਇਤਲਾਹ 'ਤੇ ਕੀਤੀ ਗਈ ਰੇਡ ਦੌਰਾਨ ਇਕ ਗੰਨ, ਰਿਵਾਲਵਰ, ਆਈ. ਟਵੰਟੀ ਕਾਰ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਅਟਾਰੀ ਬਲਬੀਰ ...

ਪੂਰੀ ਖ਼ਬਰ »

ਪੁਲਿਸ ਚੌਕੀ ਟਾਊਨ ਛੇਹਰਟਾ ਵਲੋਂ 40 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਛੇਹਰਟਾ, 3 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਣਪਾਲ ਸਿੰਘ ਵਲੋਂ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਮੁਖੀ ਛੇਹਰਟਾ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਕੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਹੋਈ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮੀਰਾਂਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਵਿਸ਼ੇਸ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਸਮਸ਼ਾਨਘਾਟ 'ਚ ਇੰਟਰਲਾਕ ਟਾਇਲਾਂ ਲਗਾਉਣ ਦੀ ਸ਼ੁਰੂਆਤ

ਸੁਰ ਸਿੰਘ, 3 ਜੁਲਾਈ (ਧਰਮਜੀਤ ਸਿੰਘ) - ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਦੀ ਅਗਵਾਈ ਹੇਠ ਕਸਬਾ ਸੁਰ ਸਿੰਘ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਬੁਰਜ ਪੀ.ਏ., ਜਸਬੀਰ ਸਿੰਘ ਸੁਰਸਿੰਘ, ਕ੍ਰਿਪਾਲ ...

ਪੂਰੀ ਖ਼ਬਰ »

ਜਿੰਮ ਕਰਦੇ ਸਮੇਂ ਕਦੇ ਵੀ ਸਟੀਰਾਇਡ ਫੂਡ ਸਪਲੀਮੈਂਟ ਨਾ ਵਰਤੇ ਜਾਣ-ਜ਼ਿਲ੍ਹਾ ਸਿਹਤ ਅਫ਼ਸਰ

ਪੱਟੀ, 3 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਸੀਮਾ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿਹਤ ਅਫਸਰ ਸੁਖਬੀਰ ਕੌਰ, ਜ਼ਿਲ੍ਹਾ ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਵਲੋਂ ਰਾਇਲ ਜਿੰਮ ਪੱਟੀ ਵਿਖੇ ਜਿੰਮ ...

ਪੂਰੀ ਖ਼ਬਰ »

ਬਾਬਾ ਗਿਆਨ ਸਿੰਘ ਮਨਿਹਾਲੇ ਵਾਲਿਆਂ ਵਲੋਂ ਖੇਡ ਪ੍ਰਮੋਟਰ ਪ੍ਰਭ ਧਾਲੀਵਾਲ ਦਾ ਸਨਮਾਨ

ਪੱਟੀ, 3 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਕਾਰ ਸੇਵਾ ਸੰਪਰਦਾਇ ਸਰਹਾਲੀ ਸਾਹਿਬ ਵਾਲੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਡੇਂਗੂ ਵਿਰੋਧੀ ਦਿਨ ਮਨਾਇਆ

ਸਰਾਏ ਅਮਾਨਤ ਖਾਂ, 3 ਜੁਲਾਈ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਸੀਮਾ ਐਪੀਡੀਮੋਲੋਜਿਸਟ ਡਾ. ਨੇਹਾ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਅਤੇ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਸੀ.ਐੱਚ.ਸੀ. ਕਸੇਲ ਵਿਖੇ ਡੇਂਗੂ ਵਿਰੋਧੀ ਦਿਨ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਭਿ੍ਸ਼ਟਾਚਾਰੀ ਜੇਲ੍ਹ 'ਚ ਵੀ ਧੱਕੋ ਤੇ ਇਨ੍ਹਾਂ ਦੀਆਂ ਨਾਜਾਇਜ਼ ਜਾਇਦਾਦਾਂ ਵੀ ਜ਼ਬਤ ਕਰੋ-ਕਿਸਾਨ ਆਗੂ

ਫਤਿਆਬਾਦ, 3 ਜੁਲਾਈ (ਹਰਵਿੰਦਰ ਸਿੰਘ ਧੂੰਦਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਬਿਆਨ ਜਿਸ ਵਿਚ ਉਨ੍ਹਾਂ ਨੇ ਭਿ੍ਸ਼ਟਾਚਾਰੀਆਂ ਨੂੰ ਜੇਲਾਂ ਵਿਚ ਬੰਦ ਕਰਨ ਦੀ ਗੱਲ ਕੀਤੀ ਹੈ, ਉਸ ਬਿਆਨ ਦਾ ਸੁਆਗਤ ਕਰਦਿਆਂ ਕੌਮੀ ਕਿਸਾਨ ਯੂਨੀਅਨ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਆਜ਼ਾਦ ਫਰੰਟ ਪੰਜਾਬ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ) - ਆਜ਼ਾਦ ਫਰੰਟ ਪੰਜਾਬ ਵਲੋਂ ਜਸਵੰਤ ਸਿੰਘ ਸੋਹਲ ਦੀ ਅਗਵਾਈ ਹੇਠ ਜਸਵੰਤ ਸਿੰਘ ਸੁਪਰਡੈਂਟ ਜੰਗਲਾਤ ਵਿਭਾਗ ਦੀ ਸਹਾਇਤਾ ਨਾਲ ਸ਼ੁੱਧ ਵਾਤਾਵਰਣ ਅਤੇ ਪ੍ਰਦੂਸ਼ਣ ਘੱਟ ਕਰਨ ਲਈ ਬੂਟੇ ਲਗਾਏ ਗਏ ਅਤੇ ਵੰਡੇ ਗਏ | ਇਸ ਮੌਕੇ ਜਸਵੰਤ ...

ਪੂਰੀ ਖ਼ਬਰ »

ਨੌਜਵਾਨਾਂ ਦੀ ਚੰਗੀ ਸਿਹਤ ਤੇ ਅਨੁਸ਼ਾਸਨ ਪੈਦਾ ਕਰਨ ਲਈ ਖੇਡਾਂ ਜ਼ਰੂਰੀ-ਡਾ. ਸੋਹਲ

ਤਰਨ ਤਾਰਨ, 3 ਜੁਲਾਈ (ਵਿਕਾਸ ਮਰਵਾਹਾ)- ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿਚ ਤਰਨ ਤਾਰਨ ਬਲਾਕ ਦੇ 25 ਪਿੰਡਾਂ ਦੀਆਂ ਪੰਚਾਇਤਾਂ ਨੂੰ ਖਿਡਾਰੀਆਂ ਵਾਸਤੇ ਵਾਲੀਵਾਲ ਦੀਆਂ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਆਪਣੇ ਸੰਬੋਧਨ ਵਿਚ ਡਾਕਟਰ ...

ਪੂਰੀ ਖ਼ਬਰ »

ਪੱਟੀ ਹਲਕੇ ਦੇ ਨੌਜਵਾਨ ਵਾਤਾਵਰਨ ਦੀ ਸ਼ੁੱਧਤਾ ਲਈ ਹੋਣਗੇ ਵਚਨਬੱਧ-ਕੋਚ ਢੋਟੀਆਂ

ਪੱਟੀ, 3 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਹਲਕਾ ਪੱਟੀ ਦੇ ਵਿਧਾਇਕ ਲਾਲਜੀਤ ਸਿੰਘ ਭੱੁਲਰ ਦੀ ਅਗਵਾਈ ਹੇਠ ਜਿੱਥੇ ਨੌਜਵਾਨ ਖੇਡਾਂ ਨਾਲ ਜੁੜ ਰਹੇ ਹਨ, ਉਥੇ ਹੀ ਹਲਕੇ ਨੂੰ ਹਰਿਆ-ਭਰਿਆ ਅਤੇ ਖੁਸ਼ਹਾਲ ਰੱਖਣ ...

ਪੂਰੀ ਖ਼ਬਰ »

ਨੌਜਵਾਨਾਂ ਦੀ ਚੰਗੀ ਸਿਹਤ ਤੇ ਅਨੁਸ਼ਾਸਨ ਪੈਦਾ ਕਰਨ ਲਈ ਖੇਡਾਂ ਜ਼ਰੂਰੀ-ਡਾ. ਸੋਹਲ

ਤਰਨ ਤਾਰਨ, 3 ਜੁਲਾਈ (ਵਿਕਾਸ ਮਰਵਾਹਾ)- ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿਚ ਤਰਨ ਤਾਰਨ ਬਲਾਕ ਦੇ 25 ਪਿੰਡਾਂ ਦੀਆਂ ਪੰਚਾਇਤਾਂ ਨੂੰ ਖਿਡਾਰੀਆਂ ਵਾਸਤੇ ਵਾਲੀਵਾਲ ਦੀਆਂ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਆਪਣੇ ਸੰਬੋਧਨ ਵਿਚ ਡਾਕਟਰ ...

ਪੂਰੀ ਖ਼ਬਰ »

ਕੈਪਟਨ ਸਵਰਨ ਸਿੰਘ ਰੂੜੀਵਾਲਾ ਦਾ ਦਿਹਾਂਤ

ਚੋਹਲਾ ਸਾਹਿਬ, 3 ਜੁਲਾਈ (ਬਲਵਿੰਦਰ ਸਿੰਘ)-ਚੋਹਲਾ ਸਾਹਿਬ ਤੋਂ ਇਕ ਪੱਤਰਕਾਰ ਦੇ ਪਿਤਾ ਕੈਪਟਨ ਸਵਰਨ ਸਿੰਘ ਦਾ ਬੀਤੀ ਰਾਤ ਅਚਾਨਕ ਦਿਹਾਂਤ ਹੋ ਗਿਆ | ਕੈਪਟਨ ਸਵਰਨ ਸਿੰਘ ਜੋ ਭਾਰਤੀ ਥਲ ਸੈਨਾ ਦੀ 24 ਸਿੱਖ ਰੈਜਮੈਂਟ ਵਿਚ ਸੇਵਾਵਾਂ ਦੇਣ ਤੋਂ ਬਾਅਦ ਸੇਵਾ-ਮੁਕਤ ਹੋਏ ਸਨ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨਾ ਦਾ ਕੀਤਾ ਅੰਤਿਮ ਸੰਸਕਾਰ

ਫਤਿਆਬਾਦ, 3 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਰਹਿਣ ਵਾਲੇ ਚਰਨਜੀਤ ਸਿੰਘ ਚੰਨਾ ਜਿਨ੍ਹਾਂ ਦਾ ਬੀਤੇ ਦਿਨ ਐਕਸੀਡੈਂਟ ਹੋ ਗਿਆ ਸੀ ਅਤੇ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ, ਦਾ ਅੰਤਿਮ ਸੰਸਕਾਰ ਫਤਿਆਬਾਦ ਦੇ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨਾ ਦਾ ਕੀਤਾ ਅੰਤਿਮ ਸੰਸਕਾਰ

ਫਤਿਆਬਾਦ, 3 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਰਹਿਣ ਵਾਲੇ ਚਰਨਜੀਤ ਸਿੰਘ ਚੰਨਾ ਜਿਨ੍ਹਾਂ ਦਾ ਬੀਤੇ ਦਿਨ ਐਕਸੀਡੈਂਟ ਹੋ ਗਿਆ ਸੀ ਅਤੇ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ, ਦਾ ਅੰਤਿਮ ਸੰਸਕਾਰ ਫਤਿਆਬਾਦ ਦੇ ...

ਪੂਰੀ ਖ਼ਬਰ »

ਵਿਧਾਇਕ ਸਰਵਨ ਸਿੰਘ ਧੁੰਨ ਨੇ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ

ਭਿੱਖੀਵਿੰਡ, 3 ਜੁਲਾਈ (ਬੌਬੀ)- ਸਬ-ਡਵੀਜ਼ਨ ਭਿੱਖੀਵਿੰਡ ਵਿਖੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਣ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਗਰੀਨ ਪੰਜਾਬ ਸੰਸਥਾ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕੈਪਟਨ ਸਵਰਨ ਸਿੰਘ ਰੂੜੀਵਾਲਾ ਦਾ ਦਿਹਾਂਤ

ਚੋਹਲਾ ਸਾਹਿਬ, 3 ਜੁਲਾਈ (ਬਲਵਿੰਦਰ ਸਿੰਘ)-ਚੋਹਲਾ ਸਾਹਿਬ ਤੋਂ ਇਕ ਪੱਤਰਕਾਰ ਦੇ ਪਿਤਾ ਕੈਪਟਨ ਸਵਰਨ ਸਿੰਘ ਦਾ ਬੀਤੀ ਰਾਤ ਅਚਾਨਕ ਦਿਹਾਂਤ ਹੋ ਗਿਆ | ਕੈਪਟਨ ਸਵਰਨ ਸਿੰਘ ਜੋ ਭਾਰਤੀ ਥਲ ਸੈਨਾ ਦੀ 24 ਸਿੱਖ ਰੈਜਮੈਂਟ ਵਿਚ ਸੇਵਾਵਾਂ ਦੇਣ ਤੋਂ ਬਾਅਦ ਸੇਵਾ-ਮੁਕਤ ਹੋਏ ਸਨ ...

ਪੂਰੀ ਖ਼ਬਰ »

6635 ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਲਗਾਈ ਗੁਹਾਰ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੁਆਰਾ ਕਈ ਮਹੀਨਿਆਂ ਤੋਂ ਈ.ਟੀ.ਟੀ. 6635 ਅਧਿਆਪਕਾਂ ਦੀ ਭਰਤੀ ਨੂੰ ਨੇਪਰੇ ਚਾੜ੍ਹਨ ਲਈ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਲਈ ਸਟੇਸ਼ਨਾਂ ਅਲਾਟਮੈਂਟ ਦੀ ਪ੍ਰਕਿਰਿਆ ਸ਼ੁਰੂ ਹੋਣ ਨਾਲ ਜਿੱਥੇ ਨੌਜਵਾਨਾਂ ਨੂੰ ਨੌਕਰੀ ...

ਪੂਰੀ ਖ਼ਬਰ »

ਕੇਂਦਰ ਵਲੋਂ ਭੇਜੀ ਮੁਫ਼ਤ ਕਣਕ 'ਤੇ ਕੀਤੀ ਕਟੌਤੀ ਕਾਰਨ ਲੋਕਾਂ 'ਚ ਭਾਰੀ ਰੋਸ

ਸਰਾਏ ਅਮਾਨਤ ਖਾਂ, 3 ਜੁਲਾਈ (ਨਰਿੰਦਰ ਸਿੰਘ ਦੋਦੇ)- ਪਿੰਡ ਗੰਡੀਵਿੰਡ ਵਿਖੇ ਕੇਂਦਰ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਂਦੀ ਮੁਫ਼ਤ ਕਣਕ 'ਤੇ ਕਟੌਤੀ ਲਗਾਉਣ ਕਾਰਨ ਕਈ ਪਰਿਵਾਰ ਮੁਫ਼ਤ ਕਣਕ ਲੈਣ ਤੋਂ ਰਹੇ ਵਾਂਝੇ, ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ

ਚੋਹਲਾ ਸਾਹਿਬ, 3 ਜੁਲਾਈ (ਬਲਵਿੰਦਰ ਸਿੰਘ)-ਸਥਾਨਕ ਗੁਰਦੁਆਰਾ ਬਾਬੇ ਸ਼ਹੀਦ ਅੰਦਰਲੇ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕੱਤਰਤਾ

ਖਡੂਰ ਸਾਹਿਬ, 3 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਬਾਣੀਆਂ ਕੰਸਾ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਗੁਰਵੇਲ ਸਿੰਘ ਸ਼ਾਹ ਅਤੇ ਲਖਬੀਰ ਸਿੰਘ ਸ਼ਾਹ ਨੇ ਕੀਤੀ ਜਿਸ ਵਿਚ ਜਥੇਬੰਦੀ ਦੀ ਪਹਿਲੀ 11 ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਅੱਖਾਂ ਦੇ ਮੁਫ਼ਤ ਜਾਂਚ ਕੈਂਪ

ਪੱਟੀ, 3 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪਿੰਡ ਕੋਟ ਬੁੱਢਾ ਦੇ ਰਣਜੀਤ ਸਿੰਘ ਮੈਮੋਰੀਅਲ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਕੰਨ ਦੀ ਬਿਮਾਰੀ ਤੋਂ ਪੀੜਤ ਲੋਕ ਦੇਸੀ ਨੁਸਖੇ ਨਾ ਵਰਤਣ-ਡਾ. ਰੰਧਾਵਾ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)-ਮਨੁੱਖ ਦੇ ਸਰੀਰ ਵਿਚ ਕੰਨ ਬਹੁਤ ਹੀ ਨਾਜ਼ਕ ਅੰਗ ਹਨ ਜਿਨ੍ਹਾਂ ਨੂੰ ਬਰਸਾਤੀ ਮੌਸਮ ਵਿਚ ਛੋਟੀਆਂ ਛੋਟੀਆਂ ਬਿਮਾਰੀਆਂ ਆਪਣੀ ਲਪੇਟ ਵਿਚ ਲੈ ਲੈਂਦੀਆਂ ਹਨ ਜਿਵੇਂ ਪਾਣੀ ਪੈਣ ਨਾਲ ਉੱਲੀ ਲੱਗਣਾ, ਰੇਸ਼ਾ ਵਗਣਾ, ਕੰਨ ਵਿਚ ਤੇਜ ਦਰਦ ...

ਪੂਰੀ ਖ਼ਬਰ »

ਕੰਨ ਦੀ ਬਿਮਾਰੀ ਤੋਂ ਪੀੜਤ ਲੋਕ ਦੇਸੀ ਨੁਸਖੇ ਨਾ ਵਰਤਣ-ਡਾ. ਰੰਧਾਵਾ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)-ਮਨੁੱਖ ਦੇ ਸਰੀਰ ਵਿਚ ਕੰਨ ਬਹੁਤ ਹੀ ਨਾਜ਼ਕ ਅੰਗ ਹਨ ਜਿਨ੍ਹਾਂ ਨੂੰ ਬਰਸਾਤੀ ਮੌਸਮ ਵਿਚ ਛੋਟੀਆਂ ਛੋਟੀਆਂ ਬਿਮਾਰੀਆਂ ਆਪਣੀ ਲਪੇਟ ਵਿਚ ਲੈ ਲੈਂਦੀਆਂ ਹਨ ਜਿਵੇਂ ਪਾਣੀ ਪੈਣ ਨਾਲ ਉੱਲੀ ਲੱਗਣਾ, ਰੇਸ਼ਾ ਵਗਣਾ, ਕੰਨ ਵਿਚ ਤੇਜ ਦਰਦ ...

ਪੂਰੀ ਖ਼ਬਰ »

ਗੁ: ਛੇਵੀਂ ਪਾਤਸ਼ਾਹੀ ਪਿੰਡ ਢੰਡ ਵਿਖੇ ਸਾਲਾਨਾ ਜੋੜ ਮੇਲਾ ਸਮਾਪਤ

ਸਰਾਏ ਅਮਾਨਤ ਖਾਂ, 3 ਜੁਲਾਈ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਢੰਡ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ 'ਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਚ ਮਨਾਇਆ ਜਾਂਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸਮਾਪਤ ਹੋ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਗੁ: ਛੇਵੀਂ ਪਾਤਸ਼ਾਹੀ ਪਿੰਡ ਢੰਡ ਵਿਖੇ ਸਾਲਾਨਾ ਜੋੜ ਮੇਲਾ ਸਮਾਪਤ

ਸਰਾਏ ਅਮਾਨਤ ਖਾਂ, 3 ਜੁਲਾਈ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਢੰਡ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ 'ਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਚ ਮਨਾਇਆ ਜਾਂਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸਮਾਪਤ ਹੋ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਬੀਬੀ ਰਜਨੀ ਜੀ ਗੁਰਦੁਆਰਾ ਸਾਹਿਬ ਵਿਖੇ ਕਾਰ ਸੇਵਾ ਆਰੰਭ

ਪੱਟੀ, 3 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸੱਚਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਵਾਲੇ ਚਰਨ ਸੇਵਕ ਬਾਬਾ ਘੋਲਾ ਸਿੰਘ ਅਤੇ ਬਾਬਾ ਗਿਆਨ ਸਿੰਘ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ 'ਆਪ' ਸਰਕਾਰ ਨੂੰ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ

ਖਡੂਰ ਸਾਹਿਬ, 3 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਪੰਜਾਬ ਦੀ 'ਆਪ' ਸਰਕਾਰ ਨੂੰ ਅਪੀਲ ਕੀਤੀ ਗਈ ਕਿ ਚੋਣਾਂ ਸਮੇਂ ਨੰਬਰਦਾਰਾਂ ਨਾਲ ਕੀਤੇ ਵਾਅਦੇ ਨੂੰ ਤੁਰੰਤ ਅਮਲ ਵਿਚ ਲਿਆਦਾ ਜਾਵੇ ਅਤੇ ਮਾਣ ਭੱਤੇ ਵਿਚ ਵਾਧਾ ਤੇ ਨੰਬਰਦਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX