ਤਾਜਾ ਖ਼ਬਰਾਂ


ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਭਾਰਤ ਦੇ ਚਾਲੂ ਖਾਤੇ ਦੇ ਬਕਾਏ ਵਿਚ 23.9 ਬਿਲੀਅਨ ਅਮਰੀਕੀ ਡਾਲਰ ਦਾ ਘਾਟਾ ਦਰਜ - ਭਾਰਤੀ ਰਿਜ਼ਰਵ ਬੈਂਕ
. . .  1 day ago
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 day ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  1 day ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  1 day ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਸੰਪਾਦਕੀ

ਪਲਾਸਟਿਕ 'ਤੇ ਰੋਕ ਦਾ ਸ਼ਲਾਘਾਯੋਗ ਫ਼ੈਸਲਾ

ਦੇਸ਼ ਭਰ 'ਚ ਪਹਿਲੀ ਜੁਲਾਈ ਤੋਂ ਇਕ ਵਾਰ ਵਰਤੋਂ 'ਚ ਆਉਣ ਵਾਲੀ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੇ ਐਲਾਨ ਹੁੰਦੇ ਰਹੇ ਹਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਇਹ ਫ਼ੈਸਲਾ ਲਾਗੂ ਨਾ ਹੋ ਸਕਿਆ। ਜਦੋਂ ਵੀ ਪਲਾਸਟਿਕ 'ਤੇ ਪਾਬੰਦੀ ਲਗਾਉਣ ਲਈ ਕੋਈ ਮੁਹਿੰਮ ਤੇਜ਼ ਹੁੰਦੀ ਤਾਂ ਇਸ ਦੇ ਖ਼ਿਲਾਫ਼ ਉਦਯੋਗਪਤੀਆਂ ਤੇ ਕਾਰੋਬਾਰੀਆਂ ਦੀ ਇਕ ਵੱਡੀ ਲਾਬੀ ਸਰਗਰਮ ਹੋ ਜਾਂਦੀ ਸੀ। ਇਸ ਪਾਬੰਦੀ ਕਾਰਨ ਲੱਖਾਂ ਲੋਕਾਂ ਦੇ ਬੇਰੁਜ਼ਗਾਰ ਹੋ ਜਾਣ ਦੇ ਡਰੋਂ ਮਾਨਵਤਾਵਾਦੀ ਸਮੂਹ ਵੀ ਇਸ ਫ਼ੈਸਲੇ ਦੇ ਵਿਰੋਧ 'ਚ ਆ ਖੜ੍ਹੇ ਹੁੰਦੇ ਸਨ। ਇਸ ਵਾਰ ਵੀ ਆਖਰੀ ਸਮੇਂ ਤੱਕ ਇਸ ਪਾਬੰਦੀ ਦੇ ਟਲਣ ਦੀ ਸੰਭਾਵਨਾ ਬਣੀ ਰਹੀ, ਪਰ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਵਲੋਂ ਦਿਖਾਈ ਚੌਕਸੀ ਤੇ ਇਕਾਗਰਤਾ ਦੇ ਮੱਦੇਨਜ਼ਰ ਅਖ਼ੀਰ ਪਾਬੰਦੀ ਦਾ ਫ਼ੈਸਲਾ ਲਾਗੂ ਹੋ ਹੀ ਗਿਆ। ਸਭ ਤੋਂ ਪਹਿਲਾਂ ਇਸ ਪਾਬੰਦੀ ਦਾ ਜ਼ਿਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 15 ਅਗਸਤ, 2019 ਨੂੰ ਦਿੱਲੀ ਦੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਦੌਰਾਨ ਕੀਤਾ ਗਿਆ ਸੀ। ਇਸ ਫ਼ੈਸਲੇ ਦੇ ਮੱਦੇਨਜ਼ਰ ਪੰਜਾਬ ਵਿਚ ਇਕਹਿਰੀ ਵਰਤੋਂ ਵਾਲੀ ਪਲਾਸਟਿਕ ਤੋਂ ਬਣੀਆਂ ਹਰ ਪ੍ਰਕਾਰ ਦੀਆਂ ਚੀਜ਼ਾਂ 'ਤੇ ਪਾਬੰਦੀ ਦੇ ਐਲਾਨ ਦੇ ਨਾਲ-ਨਾਲ ਇਸ ਦਾ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਕ ਕੌਮੀ ਸਰਵੇਖਣ ਅਨੁਸਾਰ ਦੇਸ਼ 'ਚ ਹਰ ਸਾਲ 26 ਹਜ਼ਾਰ ਟਨ ਪਲਾਸਟਿਕ ਕੂੜਾ ਪੈਦਾ ਹੁੰਦਾ ਹੈ, ਜਿਸ 'ਚੋਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਸਿਰਫ਼ 60 ਫ਼ੀਸਦੀ ਹੀ ਇਕੱਤਰ ਹੋ ਪਾਉਂਦਾ ਹੈ, ਬਾਕੀ ਬਚਿਆ 40 ਫ਼ੀਸਦੀ ਨਦੀਆਂ-ਨਾਲਿਆਂ ਰਾਹੀਂ ਸਮੁੰਦਰ 'ਚ ਪਹੁੰਚ ਜਾਂਦਾ ਹੈ ਜਾਂ ਕੂੜੇ ਦੇ ਢੇਰਾਂ 'ਤੇ ਵਾਤਾਵਰਨ ਨੂੰ ਦੂਸ਼ਿਤ/ਪ੍ਰਭਾਵਿਤ ਕਰਦਾ ਹੈ। ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਚਾਲੂ ਸਾਲ 'ਚ ਪਹਿਲੀ ਜੁਲਾਈ ਤੋਂ ਬਾਅਦ ਇਸ ਤਰ੍ਹਾਂ ਦੀ ਪਲਾਸਟਿਕ ਦੇ ਨਿਰਮਾਣ, ਬਰਾਮਦ-ਦਰਾਮਦ, ਸਟੋਰ, ਵੰਡ ਜਾਂ ਵਿਕਰੀ 'ਤੇ ਪਾਬੰਦੀ ਲਾਗੂ ਹੋਵੇਗੀ। ਇਸ ਪਾਬੰਦੀ ਤਹਿਤ ਪਾਣੀ ਵਾਲੀਆਂ ਬੋਤਲਾਂ, ਦੁੱਧ ਵਾਲੇ ਲਿਫ਼ਾਫਿਆਂ ਅਤੇ ਇਕ ਵਾਰ ਹੀ ਵਰਤੇ ਜਾਣ ਵਾਲੇ ਪਲਾਸਟਿਕ ਦੇ ਲਿਫ਼ਾਫਿਆਂ ਸਮੇਤ ਕੁੱਲ ਡੇਢ ਦਰਜਨ ਤੋਂ ਵੱਧ ਵਸਤੂਆਂ ਆਉਂਦੀਆਂ ਹਨ। ਦੇਸ਼ 'ਚ ਪਲਾਸਟਿਕ ਤੋਂ ਬਣੀਆਂ ਇਕੋ ਵਾਰ ਵਰਤੋਂ 'ਚ ਆਉਣ ਵਾਲੀਆਂ ਪਲੇਟਾਂ, ਕੌਲੀਆਂ ਤੇ ਗਲਾਸਾਂ ਦੇ ਸਾਮਾਨ ਦਾ ਬਾਜ਼ਾਰ ਸਾਢੇ 22 ਖ਼ਰਬ ਰੁਪਏ ਤੋਂ ਵੱਧ ਦਾ ਹੈ। ਇਨ੍ਹਾਂ ਪਦਾਰਥਾਂ 'ਤੇ ਪਾਬੰਦੀ ਦੇ ਐਲਾਨ ਦੇ ਬਾਵਜੂਦ ਇਸ ਦੀ ਬਾਜ਼ਾਰੀ ਕੀਮਤ ਲਗਾਤਾਰ ਵਧਦੀ ਜਾ ਰਹੀ ਸੀ। ਇਸੇ ਲਈ ਜਦੋਂ ਵੀ ਇਸ ਪਾਬੰਦੀ ਬਾਰੇ ਕੋਈ ਜ਼ਿਕਰ ਹੁੰਦਾ ਤਾਂ ਸੰਬੰਧਿਤ ਕਾਰੋਬਾਰੀ ਤੇ ਉਦਯੋਗਪਤੀ ਇਸ ਗੱਲ ਦਾ ਤਿੱਖਾ ਵਿਰੋਧ ਕਰਦੇ ਅਤੇ ਸਰਕਾਰਾਂ ਇਸ ਵਿਰੋਧ ਮੂਹਰੇ ਝੁਕਦੀਆਂ ਰਹੀਆਂ। ਹਾਲਾਂਕਿ ਇਸ ਪਦਾਰਥ ਦੇ ਜਾਨਲੇਵਾ ਪ੍ਰਭਾਵਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਇਸ ਦੇ ਗੰਭੀਰ ਖ਼ਤਰਿਆਂ ਦੇ ਮੱਦੇਨਜ਼ਰ ਇਸ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਲਾਗੂ ਕਰ ਦਿੱਤਾ ਗਿਆ ਹੈ। ਇਸ ਪਾਬੰਦੀ ਦਾ ਉਲੰਘਣ ਕਰਨ 'ਤੇ ਭਾਰੀ ਜੁਰਮਾਨਾ ਅਤੇ ਪੰਜ ਸਾਲ ਦੀ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।
ਇਕ ਵਾਰ ਵਰਤੋਂ 'ਚ ਆਉਣ ਵਾਲੀ ਪਲਾਸਟਿਕ ਇਕ ਪਾਸੇ ਜਿੱਥੇ ਸਮੁੱਚੀ ਮਾਨਵਤਾ ਲਈ ਗੰਭੀਰ ਖ਼ਤਰੇ ਦੀ ਘੰਟੀ ਸਿੱਧ ਹੋ ਰਹੀ ਸੀ, ਉੱਥੇ ਹੀ ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਲਈ ਵੀ ਇਹ ਗੰਭੀਰ ਖ਼ਤਰਾ ਸਾਬਤ ਹੋਣ ਲੱਗੀ ਸੀ। ਕਿਉਂਕਿ ਇਸ ਪਲਾਸਟਿਕ ਦਾ ਪੁਨਰ ਨਿਰਮਾਣ ਕਰਨਾ ਜਾਂ ਇਸ ਨੂੰ ਨਵੇਂ ਉਤਪਾਦਾਂ 'ਚ ਢਾਲਣਾ ਬਹੁਤ ਮਿਹਨਤ ਦਾ ਕੰਮ ਅਤੇ ਮਹਿੰਗਾ ਹੈ, ਇਸ ਲਈ ਇਸ ਨੂੰ ਕੂੜੇ ਦੇ ਢੇਰਾਂ 'ਤੇ ਸੁੱਟ ਦਿੱਤਾ ਜਾਂਦਾ ਸੀ। ਇਸ ਲਈ ਇਸ ਨਾਲ ਨਦੀਆਂ-ਨਾਲਿਆਂ ਦੇ ਵਹਾਅ ਤੇ ਪਹਾੜਾਂ ਦੇ ਜਲ ਮਾਰਗਾਂ ਦੇ ਰਾਹ ਪ੍ਰਭਾਵਿਤ ਹੋਣ ਲੱਗੇ ਅਤੇ ਕੂੜੇ ਦੇ ਢੇਰਾਂ 'ਤੇ ਕੂੜਾ ਵਧਣ ਨਾਲ ਵਾਤਾਵਰਨ 'ਤੇ ਵੀ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਸੀ। ਇਸ ਨਾਲ ਬੇਲੋੜੇ ਹੜ੍ਹਾਂ ਅਤੇ ਸਮੁੰੰਦਰੀ ਜਲ ਮਾਰਗਾਂ ਦੇ ਪ੍ਰਭਾਵਿਤ ਹੋਣ ਦਾ ਖ਼ਤਰਾ ਵੀ ਵਧ ਜਾਂਦਾ ਹੈ। ਨੀਦਰਲੈਂਡ ਦੇ ਵਿਗਿਆਨੀਆਂ ਦੀ ਇਕ ਵਿਸ਼ਲੇਸ਼ਣ ਰਿਪੋਰਟ ਤੋਂ ਪਤਾ ਲਗਦਾ ਹੈ ਕਿ ਪਾਣੀ ਅਤੇ ਹਵਾ 'ਚ ਇਸ ਕੂੜੇ ਦੀ ਰਹਿੰਦ-ਖੂੰਹਦ ਪੈਣ ਨਾਲ ਧਰਤੀ 'ਤੇ ਪੈਦਾ ਹੋਣ ਵਾਲੇ ਖਾਧ ਪਦਾਰਥ ਦੂਸ਼ਿਤ ਹੋਣ ਲੱਗੇ ਸਨ। ਇੱਥੋਂ ਤੱਕ ਕਿ ਗਾਵਾਂ-ਮੱਝਾਂ ਦੇ ਦੁੱਧ 'ਚ ਵੀ ਪਲਾਸਟਿਕ ਦੇ ਕਣ ਪਾਏ ਗਏ, ਜੋ ਆਖ਼ਿਰਕਾਰ ਮਨੁੱਖੀ ਸਰੀਰ 'ਚ ਪਹੁੰਚਣ ਲੱਗੇ। ਖੋਜਕਰਤਾਵਾਂ ਵਲੋਂ ਕੀਤੇ ਗਏ 22 ਪ੍ਰੀਖਣਾਂ 'ਚੋਂ 17 'ਚ ਮਨੁੱਖਾਂ ਦੇ ਖੂਨ 'ਚ ਪਲਾਸਟਿਕ ਦੇ ਸੂਖਮ ਕਣ ਪਾਏ ਗਏ। ਮਾਹਰਾਂ ਅਤੇ ਵਿਗਿਆਨੀਆਂ ਅਨੁਸਾਰ ਪਲਾਸਟਿਕ ਠੋਸ ਪਦਾਰਥ ਹੋਣ ਤੋਂ ਪਹਿਲਾਂ ਤਰਲ ਰੂਪ 'ਚ ਹੁੰਦਾ ਹੈ, ਜਿਸ ਨਾਲ ਇਹ ਹਵਾ-ਪਾਣੀ ਰਾਹੀਂ ਮਨੁੱਖ ਦੇ ਖ਼ੂਨ 'ਚ ਘੁਲ-ਮਿਲ ਜਾਂਦਾ ਹੈ। ਪਲਾਸਟਿਕ ਦੇ ਸੂਖਮ ਕਣ ਔਰਤਾਂ ਦੀ ਜਣਨ ਸ਼ਕਤੀ ਨੂੰ ਵੀ ਪ੍ਰਭਾਵਿਤ ਕਰਦੇ ਹਨ। ਬਿਨਾਂ ਸ਼ੱਕ ਮੌਜੂਦਾ ਸਥਿਤੀਆਂ 'ਚ ਅਜਿਹੀ ਪਲਾਸਟਿਕ ਦੀ ਵਰਤੋਂ ਮਨੁੱਖ ਦੀਆਂ ਆਉਣ ਵਾਲੀਆਂ ਕਈ ਪੀੜ੍ਹੀਆਂ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦੀ ਹੈ। ਪਲਾਸਟਿਕ ਨੂੰ ਸਾੜਨ ਨਾਲ ਜ਼ਹਿਰੀਲਾ ਹੁੰਦਾ ਧੂੰਆਂ ਇਕ ਪਾਸੇ ਜਿੱਥੇ ਵਾਤਾਵਰਨ ਲਈ ਖ਼ਤਰਾ ਬਣਦਾ ਹੈ, ਉੱਥੇ ਹੀ ਮਨੁੱਖੀ ਸਿਹਤ ਲਈ ਵੀ ਇਹ ਬੇਹੱਦ ਜਾਨਲੇਵਾ ਸਿੱਧ ਹੁੰਦਾ ਹੈ।
ਅਸੀਂ ਸਮਝਦੇ ਹਾਂ ਕਿ ਇਨ੍ਹਾਂ ਤਮਾਮ ਬੁਰਾਈਆਂ ਅਤੇ ਖ਼ਤਰਿਆਂ ਦੇ ਮੱਦੇਨਜ਼ਰ, ਇਸ ਪਾਬੰਦੀ ਨੂੰ ਮਨੁੱਖਾਂ ਅਤੇ ਵਾਤਾਵਰਨ ਦੇ ਹਿਤ 'ਚ ਹੀ ਮੰਨਿਆ ਜਾਣਾ ਚਾਹੀਦਾ ਹੈ। ਪਲਾਸਟਿਕ ਦੀ ਵਰਤੋਂ ਮਨੁੱਖੀ ਸੱਭਿਅਤਾ ਦੇ ਵਿਕਾਸ ਦੇ ਨਾਲ-ਨਾਲ ਹੌਲੀ-ਹੌਲੀ ਉਪਜੀ ਅਤੇ ਵਧੀ ਹੈ। ਬੇਸ਼ੱਕ ਇਸ ਪਾਬੰਦੀ ਦਾ ਕੁਝ ਵੱਡੀਆਂ ਤੇ ਛੋਟੀਆਂ ਕਾਰੋਬਾਰੀ ਕੰਪਨੀਆਂ 'ਤੇ ਪ੍ਰਭਾਵ ਪਵੇਗਾ। ਦੇਸ਼ 'ਚ ਮੌਜੂਦ ਕੁਝ ਬਹੁਰਾਸ਼ਟਰੀ ਕੰਪਨੀਆਂ ਨੇ ਤਾਂ ਬਾਕਾਇਦਾ ਇਸ ਮੁਹਿੰਮ ਖ਼ਿਲਾਫ਼ ਲਹਿਰ ਵੀ ਖੜ੍ਹੀ ਕੀਤੀ, ਪਰ ਸਰਕਾਰ ਨੇ ਇਸ ਵਾਰ ਪੂਰੀ ਦ੍ਰਿੜ੍ਹਤਾ ਦਿਖਾਈ। ਲੋਕਾਂ ਨੂੰ ਵੀ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਥੋੜ੍ਹੇ ਜਿਹੇ ਲਾਭ ਲਈ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਅਸੀਂ ਇਹ ਵੀ ਸਮਝਦੇ ਹਾਂ ਕਿ ਪਲਾਸਟਿਕ 'ਤੇ ਪਾਬੰਦੀ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਕੇਵਲ ਦ੍ਰਿੜ੍ਹ ਇੱਛਾ-ਸ਼ਕਤੀ ਦੀ ਜ਼ਰੂਰਤ ਹੈ। ਹੁਣ ਜਦੋਂ ਸਰਕਾਰਾਂ ਨੇ ਇਸ ਸੰਬੰਧੀ ਇੱਛਾ ਸ਼ਕਤੀ ਦਿਖਾਈ ਹੈ ਤਾਂ ਲੋਕਾਂ ਨੂੰ ਵੀ ਇਸ ਪਦਾਰਥ ਨੂੰ ਨਕਾਰਨ ਦੀ ਇੱਛਾ-ਸ਼ਕਤੀ ਅਤੇ ਦ੍ਰਿੜ੍ਹਤਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਦੋਵਾਂ ਧਿਰਾਂ ਵਲੋਂ ਅਪਣਾਇਆ ਗਿਆ ਇਹ ਰਾਹ ਹੀ ਵਾਤਾਵਰਨ, ਦੇਸ਼ ਅਤੇ ਸਮੁੱਚੀ ਮਨੁੱਖਤਾ ਦੇ ਹਿਤ 'ਚ ਹੋ ਸਕਦਾ ਹੈ।

ਪੰਜਾਬ ਸਰਕਾਰ ਨੂੰ ਸਾਧਨਾਂ ਦੀ ਸੁਚੱਜੀ ਵਰਤੋਂ ਕਰਨ ਦੀ ਲੋੜ

2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਨੇ ਹੈਰਾਨ ਕਰ ਦੇਣ ਵਾਲੀ ਸਫਲਤਾ ਪ੍ਰਾਪਤ ਕਰਕੇ ਜਿੱਤ ਦਾ ਇਕ ਨਵਾਂ ਤੇ ਇਤਿਹਾਸਿਕ ਕੀਰਤੀਮਾਨ ਸਥਾਪਤ ਕੀਤਾ ਹੈ। ਸਰਕਾਰ ਦੇ ਗਠਨ ਤੋਂ ਬਾਅਦ ਵੋਟਰਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਦੀ ਭਾਵਨਾ ...

ਪੂਰੀ ਖ਼ਬਰ »

'ਮਨੋਰੰਜਕ' ਬਣਦੇ ਜਾ ਰਹੇ ਹਨ ਖ਼ਬਰਾਂ ਦੇ ਚੈਨਲ

ਭਾਰਤ ਵਿਚ ਤੁਸੀਂ ਕਿਤੇ ਵੀ ਜਾਓਗੇ, ਟੈਲੀਵਿਜ਼ਨ 'ਤੇ ਭਾਰਤੀ ਖ਼ਬਰ ਚੈਨਲ ਚਲਦੇ ਨਜ਼ਰ ਆਉਣਗੇ, ਕਿਉਂਕਿ ਇਨ੍ਹਾਂ ਨੇ ਮਨੋਰੰਜਨ ਦੀ ਜ਼ਿੰਮੇਵਾਰੀ ਵੀ ਸੰਭਾਲ ਲਈ ਹੈ। ਹਰ ਰੋਜ਼, ਹਰ ਹਫ਼ਤੇ, ਹਰ ਮਹੀਨੇ ਕੋਈ ਨਾ ਕੋਈ ਅਜਿਹੀ ਸਟੋਰੀ ਇਨ੍ਹਾਂ ਨੂੰ ਮਿਲ ਜਾਂਦੀ ਹੈ, ਜਿਸ ਰਾਹੀਂ ...

ਪੂਰੀ ਖ਼ਬਰ »

ਤੇਲੰਗਾਨਾ ਰਾਹੀਂ ਦੱਖਣ ਤੱਕ ਪਹੁੰਚਣਾ ਚਾਹੁੰਦੀ ਹੈ ਭਾਜਪਾ

ਤੇਲੰਗਾਨਾ 'ਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੇ ਅੰਤ 'ਚ ਹੋਣ ਵਾਲੀਆਂ ਹਨ, ਪਰ ਉਸ ਤੋਂ ਪਹਿਲਾਂ ਹੀ ਭਾਜਪਾ ਨੇ ਤੇਲੰਗਾਨਾ ਦੀ ਸਿਆਸਤ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਰਾਹੀਂ ਦੱਖਣ ਭਾਰਤ ਦੀ ਸਿਆਸਤ ਦਾ ਵੀ ਮੰਥਨ ਸ਼ੁਰੂ ਕਰ ਦਿੱਤਾ ਹੈ। ਇਸ ਸਮੇਂ ਹੈਦਰਾਬਾਦ 'ਚ ਭਾਜਪਾ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX