ਤਾਜਾ ਖ਼ਬਰਾਂ


ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  11 minutes ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  28 minutes ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  28 minutes ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 1 hour ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 1 hour ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 2 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 3 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਤਰਨਤਾਰਨ

ਜ਼ਿਲ੍ਹੇ 'ਚ ਨਵਨਿਯੁਕਤ ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਨਵੀਂ ਸਰਕਾਰ ਵੇਲੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਕੀਤੀ ਗਈ ਪਲੇਠੀ ਭਰਤੀ, ਉਸ ਵੇਲੇ ਸਿਰੇ ਚੜ੍ਹੀ ਜਦੋਂ ਸਿੱਖਿਆ ਵਿਭਾਗ ਵਲੋਂ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ | ਇਸ ਖੁਸ਼ੀ ਦੇ ਮੌਕੇ ਵਿਸ਼ੇਸ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ, ਤਰਨ ਤਾਰਨ ਤੋਂ ਵਿਧਾਇਕ ਕਸ਼ਮੀਰ ਸਿੰਘ ਸੋਹਲ ਅਤੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਤਰਨ ਤਾਰਨ ਵਿਖੇ 800 ਦੇ ਕਰੀਬ ਨਵਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਉਨ੍ਹਾਂ ਨੂੰ ਆਪਣੀ ਨਵੀਂ ਨੌਕਰੀ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਨੇ ਸਮੂਹ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੇ-ਆਪਣੇ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ | ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਇਖਲਾਕੀ ਫ਼ਰਜ਼ ਬਣਦਾ ਹੈ ਕਿ ਸਿੱਖਿਆ ਵਿਭਾਗ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਈਏ | ਇਸ ਮੌਕੇ ਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਸੰਧੂ, ਦਿਲਬਾਗ ਸਿੰਘ, ਪਾਰਸ ਖੁੱਲਰ, ਹਰਜਿੰਦਰ ਪ੍ਰੀਤ ਸਿੰਘ, ਪਰਮਜੀਤ ਕੌਰ, ਮੈਡਮ ਮਥੁਰਾ ਦੇਵੀ, ਜ਼ਿਲ੍ਹੇ ਦੇ ਸਮੂਹ ਸੈਂਟਰ ਹੈੱਡ ਟੀਚਰ ਸਹਿਬਾਨ, ਪੜ੍ਹੋ ਪੰਜਾਬ ਟੀਮ ਅਤੇ ਦਫ਼ਤਰੀ ਅਮਲੇ ਨੇ ਜੀਅ ਤੋੜ ਮਿਹਨਤ ਕਰਕੇ ਇਸ ਕੰਮ ਨੂੰ ਸਿਰੇ ਚਾੜਿ੍ਹਆ ਹੈ | ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਜਸਵਿੰਦਰ ਸਿੰਘ ਸੰਧੂ ਨੇ ਸਮੂਹ ਨਵ ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਨ੍ਹਾਂ ਅਧਿਆਪਕਾਂ ਦੇ ਆਉਣ ਨਾਲ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ ਵਿਚ ਸਹਾਇਤਾ ਮਿਲੇਗੀ |

ਪੈਟਰੋਲ ਪੰਪ ਤੋਂ 8 ਹਜ਼ਾਰ ਦਾ ਤੇਲ ਪਵਾ ਕਾਰ ਭਜਾ ਕੇ ਲੈ ਗਏ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਸ਼ੇਖਚੱਕ ਵਿਖੇ ਪੈਂਦੇ ਇਕ ਪੈਟਰੋਲ ਪੰਪ 'ਤੇ ਆਈ-20 ਸਵਾਰ ਕੁਝ ਨੌਜਵਾਨ 8 ਹਜ਼ਾਰ ਰੁਪਏ ਦਾ ਤੇਲ ਪਵਾ ਕੇ ਗੱਡੀ ਭਜਾ ਕੇ ਲੈ ਗਏ | ਇਸ ਸੰਬੰਧ ਵਿਚ ਉਨ੍ਹਾਂ ਦੀ ਤਸਵੀਰ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਪਲੇਠੀ ਮੀਟਿੰਗ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਹਿੜਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਰਜਿੰਦਰ ਸਿੰਘ ਉਸਮਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅੰਜੂ ਵਰਮਾ, ਖਜਾਨਚੀ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਜਥੇਬੰਦਕ ਕਾਨਫ਼ਰੰਸ 31 ਨੂੰ -ਪੰਡੋਰੀ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)- ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਨ (31 ਜੁਲਾਈ) ਨੂੰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਤਹਿਸੀਲ ਤਰਨ ਤਾਰਨ ਦੀ ਪਿੰਡ ਬਾਠ ਕਲਾਂ 'ਚ ਜਥੇਬੰਦਕ ਕਾਨਫਰੰਸ ਕੀਤੀ ਜਾਵੇਗੀ | ਇਹ ਜਾਣਕਾਰੀ ਪਾਰਟੀ ਦੇ ...

ਪੂਰੀ ਖ਼ਬਰ »

ਮੁਫ਼ਤ ਕਣਕ ਨਾ ਮਿਲਣ ਕਾਰਨ ਲੋਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸਰਾਏ ਅਮਾਨਤ ਖਾਂ, 4 ਜੁਲਾਈ (ਨਰਿੰਦਰ ਸਿੰਘ ਦੋਦੇ)- ਪਿੰਡ ਢੰਡ ਵਿਖੇ ਕੇਂਦਰ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਂਦੀ ਮੁਫ਼ਤ ਕਣਕ ਤੇ ਕਟੌਤੀ ਲਗਾਉਣ ਕਾਰਨ ਕਈ ਪਰਿਵਾਰ ਮੁਫ਼ਤ ਕਣਕ ਲੈਣ ਤੋਂ ਰਹੇ ਵਾਂਝੇ ਰਹਿ ਕਾਰਨ ਲੋਕਾਂ ਨੇ ਸਰਕਾਰ ਖਿਲਾਫ਼ ਕੀਤੀ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਤਰਨ ਤਾਰਨ, 4 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਅਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਘਰ ਚੋਂ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ...

ਪੂਰੀ ਖ਼ਬਰ »

ਪਰਚਾ ਦਰਜ ਹੋਣ ਦੇ ਬਾਵਜੂਦ ਵੀ ਵਿਅਕਤੀ ਪੁਲਿਸ ਦੀ ਪਕੜ ਤੋਂ ਦੂਰ-ਦਿਆਲਪੁਰਾ, ਪੰਡੋਰੀ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)- ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰਾ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਬਲਦੇਵ ਸਿੰਘ ਪੰਡੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਗੰਡੀਵਿੰਡ ਧੱਤਲ ਵਿਖੇ ਕਰੀਬ ਇਕ ਮਹੀਨਾ ਪਹਿਲਾ ਝਗੜਾ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)-ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬੇ ਦੇ ਮੈਂਬਰ ਸਤਨਾਮ ਸਿੰਘ ਅਮਰਕੋਟ ਅਤੇ ਨਿਰਮਲ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)- ਥਾਣਾ ਚੋਹਲਾ ਸਾਹਿਬ ਅਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਚੋਹਲਾ ਸਾਹਿਬ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਸਟੱਡੀ ਵੀਜ਼ਾ ਸੈਮੀਨਾਰ ਜਲੰਧਰ 'ਚ ਅੱਜ ਅਤੇ 6 ਜੁਲਾਈ ਨੂੰ ਅੰਮਿ੍ਤਸਰ ਵਿਖੇ

ਅੰਮਿ੍ਤਸਰ (ਅ.ਬ) 4 ਜੁਲਾਈ- ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੀ ਜਾਣਕਾਰੀ ਲਈ ਪੰਜਾਬ ਅਤੇ ਉੱਤਰੀ ਭਾਰਤ ਦੀ ਇਕ ਨਾਮਵਰ ਸੰਸਥਾ 'ਲੈਂਡਮਾਰਕ ਇਮੀਗ੍ਰੇਸ਼ਨ' ਦੇ ਮੁਖੀ ਜਸਮੀਤ ਭਾਟੀਆ ਨੇ ਦੱਸਿਆ ਕਿ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਸਿੰਗਾਪੁਰ, ...

ਪੂਰੀ ਖ਼ਬਰ »

800 ਦੇ ਕਰੀਬ ਨਵਨਿਯੁਕਤ ਈ.ਟੀ.ਟੀ. ਅਧਿਆਪਕ ਮੈਡੀਕਲ ਕਰਵਾਉਣ ਲਈ ਪਹੁੰਚੇ ਸਿਵਲ ਹਸਪਤਾਲ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ 6635 ਅਧਿਆਪਕਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜਾਰੀ ਕੀਤੇ ਨਿਯੁਕਤੀ ਪੱਤਰਾਂ ਤੋਂ ਬਾਅਦ 800 ਦੇ ਕਰੀਬ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਨਵਨਿਯੁਕਤ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ...

ਪੂਰੀ ਖ਼ਬਰ »

ਕਬੱਡੀ ਕੱਪ 'ਚ ਢੰਡ ਸਪੋਰਟਸ ਕਲੱਬ ਦੀ ਟੀਮ ਰਹੀ ਜੇਤੂ

ਸਰਾਏ ਅਮਾਨਤ ਖਾਂ, 4 ਜੁਲਾਈ (ਨਰਿੰਦਰ ਸਿੰਘ ਦੋਦੇ)- ਪਿੰਡ ਢੰਡ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ 'ਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਚ ਮਨਾਇਆ ਜਾਂਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸਮਾਪਤ ਹੋ ਗਿਆ | ਇਸ ਸਮੇਂ ਜਾਣਕਾਰੀ ਦਿੰਦੇ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਜੰਡ ਬਲਾਕ ਵਲਟੋਹਾ ਦੀ ਨਵੀਂ ਇਕਾਈ ਦਾ ਗਠਨ

ਅਮਰਕੋਟ, 4 ਜੁਲਾਈ (ਭੱਟੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਅੰਦਰ ਪਿੰਡ ਜੰਡ ਬਲਾਕ ਵਲਟੋਹਾ ਵਿਚ ਇੰਦਰਜੀਤ ਸਿੰਘ ਮਾੜੀਮੇਘਾ, ਬਖਸ਼ਿਸ਼ ਸਿੰਘ ਘਰਿਆਲਾ ਅਤੇ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਬੱਡੀ ਕੱਪ 'ਚ ਢੰਡ ਸਪੋਰਟਸ ਕਲੱਬ ਦੀ ਟੀਮ ਰਹੀ ਜੇਤੂ

ਸਰਾਏ ਅਮਾਨਤ ਖਾਂ, 4 ਜੁਲਾਈ (ਨਰਿੰਦਰ ਸਿੰਘ ਦੋਦੇ)- ਪਿੰਡ ਢੰਡ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ 'ਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਚ ਮਨਾਇਆ ਜਾਂਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸਮਾਪਤ ਹੋ ਗਿਆ | ਇਸ ਸਮੇਂ ਜਾਣਕਾਰੀ ਦਿੰਦੇ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗਾਂ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਪੱਟੀ, 4 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੰਤ ਸੂਬਾ ਸਿੰਘ ਸਰਦਾਰ ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਬਾਰ੍ਹਵੀਂ ਸ੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ | ਸਾਇੰਸ ਗਰੁੱਪ ਦੇ ਵਿਦਿਆਰਥੀ ਤਨਵੀਰ ਸਿੰਘ ਨੇ 444/500 ਅੰਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਤਰਨ ਤਾਰਨ, 4 ਜੁਲਾਈ (ਵਿਕਾਸ ਮਰਵਾਹਾ)- ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਵੇਲ ਸਿੰਘ ਭੂਰੇਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਨੰਬਰਦਾਰੀ ਪਿਤਾ ਪੁਰਖੀ ਕੀਤੀ ਜਾਵੇ, ...

ਪੂਰੀ ਖ਼ਬਰ »

ਸ਼ਹਿਰ 'ਚ ਅਵਾਰਾ ਕੁੱਤਿਆਂ ਤੋਂ ਲੋਕ ਪ੍ਰੇਸ਼ਾਨ

ਤਰਨ ਤਾਰਨ, 4 ਜੁਲਾਈ (ਵਿਕਾਸ ਮਰਵਾਹਾ)-ਅਵਾਰਾ ਕੁੱਤਿਆਂ ਵਲੋਂ ਬੱਚਿਆਂ ਨੂੰ ਨੋਚਣ ਦੀਆਂ ਖ਼ਬਰਾਂ ਅਕਸਰ ਹੀ ਅਖ਼ਬਾਰਾਂ ਵਿਚ ਪੜ੍ਹਨ ਨੂੰ ਮਿਲਦੀਆਂ ਹਨ, ਪ੍ਰੰਤੂ ਸਰਕਾਰ ਵਲੋਂ ਇਨ੍ਹਾਂ ਅਵਾਰਾ ਕੁੱਤਿਆ ਉਪਰ ਕਾਬੂ ਪਾਉਣ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ, ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ ਦੇਸ਼ ਤੇ ਸਮੁੱਚੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ-ਅਰੋੜਾ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)- ਜਦੋਂ ਦੀ ਕੇਂਦਰ ਵਿਚ ਭਾਜਪਾ ਦੀ ਮੋਦੀ ਸਰਕਾਰ ਆਈ ਕਾਰਪੋਰੇਟ ਘਰਾਣਿਆਂ ਨਾਲ ਰਲ ਕੇ ਇਕ-ਇਕ ਕਰਕੇ ਅਜਿਹੇ ਘਾਤਕ ਕਦਮ ਚੁੱਕ ਰਹੀ ਹੈ, ਜਿਹੜੇ ਦੇਸ਼ ਨੂੰ ਖੋਖਲਾ ਅਤੇ ਕਮਜ਼ੋਰ ਕਰਕੇ ਸਰਮਾਏਦਾਰਾਂ ਦਾ ਗੁਲਾਮ ਬਣਾ ਰਹੀ ਹੈ | ਇਹ ...

ਪੂਰੀ ਖ਼ਬਰ »

ਜ਼ਿਲੇ੍ਹ ਨੂੰ ਮਿਲੇ 823 ਈ. ਟੀ. ਟੀ. ਅਧਿਆਪਕ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਐਤਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਚ 823 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਰ ਰਾਤ ਤੱਕ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)-ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ, ਰਤਨ ਸਿੰਘ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੇਵਾਮੁਕਤ ਡੀ.ਐੱਸ.ਪੀ. ਗੁਰਮੇਜ ਸਿੰਘ, ਹਰਭਜਨ ਸਿੰਘ ਪੰਨੂੰ, ਨਿਸ਼ਾਨ ਸਿੰਘ ਡਲੀਰੀ, ...

ਪੂਰੀ ਖ਼ਬਰ »

ਮਾਨ ਸਰਕਾਰ ਵਲੋਂ ਕੀਤੇ ਕੰਮਾਂ ਦੀ ਚੁਫੇਰਿਓਾ ਸ਼ਲਾਘਾ-ਵਿਧਾਇਕ ਲਾਲਪੁਰ

ਫਤਿਆਬਾਦ, 4 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਦੀ ਮਾਨ ਸਰਕਾਰ ਨੂੰ ਭੰਡਣ ਲਈ ਕਈ ਤਰ੍ਹਾਂ ਦੇ ਹੱਥ ਕੰਡੇ ਵਰਤ ਕੇ ਸਰਕਾਰ ਨੂੰ ਬਦਨਾਮ ਕਰਨ ਵਾਲੇ ਵਿਰੋਧੀਆਂ ਦੇ ਮੂੰਹ 'ਤੇ ਜਿੰਦਰੇ ਜੜਦੇ ਹੋਏ ਮਾਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਿਚ ਕੀਤੇ ਜਾ ...

ਪੂਰੀ ਖ਼ਬਰ »

ਸਵੈ-ਰੋਜ਼ਗਾਰ ਕੈਂਪ ਭਲਕੇ-ਪ੍ਰਭਜੋਤ ਸਿੰਘ

ਤਰਨ ਤਾਰਨ, 4 ਜੁਲਾਈ (ਵਿਕਾਸ ਮਰਵਾਹਾ)- ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 6 ਜੁਲਾਈ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਉਰੋ ਕਮਰਾ ਨੰਬਰ 115 ਪਹਿਲੀ ਮੰਜ਼ਿਲ ...

ਪੂਰੀ ਖ਼ਬਰ »

ਘਰੋਂ ਸਾਮਾਨ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ 5 ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ 4 ਜੁਲਾਈ 2022 ਨੂੰ ਪੰਜ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ, ਜਿਸ ਵਿਚ ਐੱਸ.ਐੱਸ.ਪੀ. ਰਣਜੀਤ ਸਿੰਘ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ

ਸਰਾਏ ਅਮਾਨਤ ਖਾਂ, 4 ਜੁਲਾਈ (ਨਰਿੰਦਰ ਸਿੰਘ ਦੋਦੇ)-ਸਿਵਲ ਸਰਜਨ ਡਾ. ਸੀਮਾ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਵਿੰਦਰ ਕੌਰ ਤੇ ਡਾ. ਸਰਬ ਦੀਪਕ ਸਿੰਘ ਰਿਆੜ ਦੀ ਅਗਵਾਈ ਹੇਠ ਸੀ.ਐੱਚ.ਸੀ ਕਸੇਲ ਵਿਖੇ ਛੋਟੇ ਬੱਚਿਆਂ ਨੂੰ ਬਰਸਾਤੀ ਮੌਸਮ ਵਿਚ ਦਸਤਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭਿੱਖੀਵਿੰਡ ਦੇ ਐੱਨ.ਸੀ.ਸੀ. ਕੈਡਿਟਸ ਕੈਂਪ 'ਚ ਪ੍ਰਾਪਤੀਆਂ ਤੋਂ ਬਾਅਦ ਪਹੁੰਚੇ ਭਿੱਖੀਵਿੰਡ

ਭਿੱਖੀਵਿੰਡ, 4 ਜੁਲਾਈ (ਬੌਬੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿਖੀਵਿੰਡ ਦੇ ਐੱਨ.ਸੀ.ਸੀ. ਕੈਂਡਿਟਸ ਦਸ ਰੋਜ਼ਾ ਟ੍ਰੇਨਿੰਗ ਕੈਂਪ ਸੇਂਟ ਸੋਲਜਰ ਸਕੂਲ ਗੁਰੂ ਕੇ ਜੰਡਿਆਲਾ ਵਿਖੇ ਲਗਾ ਕੇ ਜਦੋਂ ਵਾਪਸ ਸਕੂਲ ਪਹੁੰਚੇ ਤਾਂ ਉਨ੍ਹਾਂ ਦਾ ਗਰਮਜੋਸ਼ੀ ਨਾਲ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 4 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਐੱਸ.ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਕਰਨੈਲ ਸਿੰਘ ਰਾਣੀਵਲਾਹ ਦੀ ਬਰਸੀ ਕੱਲ੍ਹ

ਚੋਹਲਾ ਸਾਹਿਬ, 4 ਜੁਲਾਈ ( ਬਲਵਿੰਦਰ ਸਿੰਘ ਚੋਹਲਾ)- ਕਾਰਗਿਲ ਜੰਗ ਦੌਰਾਨ ਪਾਕਿਸਤਾਨੀ ਫੌਜਾਂ ਨਾਲ ਲੋਹਾ ਲੈਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਕਰਨੈਲ ਸਿੰਘ ਦੀ 22ਵੀਂ ਬਰਸੀ 6 ਜੁਲਾਈ ਬੁੱਧਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਣੀਵਲਾਹ ਵਿਚ ਸਮੂੰਹ ਪਰਿਵਾਰ ...

ਪੂਰੀ ਖ਼ਬਰ »

ਗੁ: ਭਾਈ ਚੈਨ ਸਾਹਿਬ ਖੇਮਕਰਨ 'ਚ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ

ਖੇਮਕਰਨ, 4 ਜੁਲਾਈ (ਰਾਕੇਸ਼ ਕੁਮਾਰ ਬਿੱਲਾ)-ਸੰਤ ਕਰਤਾਰ ਸਿੰਘ ਜੀ ਖਾਲਸਾ ਸਿੱਖ ਮਿਸ਼ਨਰੀ ਕਾਲਜ ਭੂਰਾ ਕੋਹਨਾ 'ਚ ਗੁਰਮਤਿ ਵਿੱਦਿਆ ਦਾ ਤਿੰਨ ਸਾਲਾਂ ਕੋਰਸ ਮੁਕੰਮਲ ਕਰਨ ਉਪਰੰਤ ਸਿਖਲਾਈ ਵਜੋਂ ਕਾਲਜ ਦੇ ਕਾਫ਼ੀ ਗਿਣਤੀ ਵਿਦਿਆਰਥੀਆਂ ਵਲੋਂ ਸ਼੍ਰੋਮਣੀ ਕਮੇਟੀ ਤੇ ...

ਪੂਰੀ ਖ਼ਬਰ »

ਭਾਈ ਮਹਾਂ ਸਿੰਘ ਦਾ ਦੋ ਰੋਜ਼ਾ ਜੋੜ ਮੇਲਾ ਮਨਾਇਆ

ਤਰਨ ਤਾਰਨ, 4 ਜੁਲਾਈ (ਪਰਮਜੀਤ ਜੋਸ਼ੀ)-40 ਮੁਕਤਿਆਂ ਦੇ ਮੁਖੀ ਭਾਈ ਮਹਾਂ ਸਿੰਘ ਸ਼ਹੀਦ ਦੇ ਜਨਮ ਸਥਾਨ ਨਗਰ ਪਿੰਡ ਰਟੌਲ 'ਚ ਗੁਰਦੁਆਰਾ ਭਾਈ ਮਹਾਂ ਸਿੰਘ ਸ਼ਹੀਦ ਵਿਖੇ ਭਾਈ ਮਹਾਂ ਸਿੰਘ ਦਾ ਸਾਲਾਨਾ ਦੋ ਰੋਜਾ ਧਾਰਮਿਕ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਹਜ਼ਾਰਾ ...

ਪੂਰੀ ਖ਼ਬਰ »

ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਪੱਟੀ, 4 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੈਨਸ਼ਨਰ ਐਂਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਮੀਟਿੰਗ ਬਲਦੇਵ ਸਿੰਘ ਪੂੰਨੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੱਟੀ ਅਤੇ ਭਿੱਖੀਵਿੰਡ ਦੇ ਪੈਨਸ਼ਨਰ ਆਗੂਆਂ ਨੇ ਭਾਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX