ਲੁਧਿਆਣਾ, 4 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਨੰੂ ਸਮਾਰਟ ਸਿਟੀ ਬਣਾਉਣ ਦੇ ਯਤਨ ਕਰਨ ਦੇ ਵੱਡੇ ਦਾਅਵੇ ਕਰਨ ਵਾਲੇ ਨਗਰ ਨਿਗਮ ਦੇ ਖੋਖਲੇ ਦਾਅਵਿਆਂ ਦੀ ਪੋਲ ਉਸ ਵਕਤ ਖੁੱਲ ਗਈ, ਜਦ ਸ਼ਹਿਰ 'ਚ ਕੁੱਝ ਸਮੇਂ ਲਈ ਹੋਈ ਬਰਸਾਤ ਕਾਰਨ ਨਿਗਮ ਦੇ ਜ਼ੋਨ-ਏ ਦਫ਼ਤਰ ਦੇ ਬਿਲਕੁਲ ਬਾਹਰ ਸੀਵਰੇਜ ਓਵਰਫ਼ਲੋ ਹੋ ਗਿਆ ਤੇ ਗੰਦਾ ਪਾਣੀ ਸੜਕ 'ਤੇ ਵਗਣ ਦੇ ਨਾਲ-ਨਾਲ ਮੁੱਖ ਗੇਟ ਰਾਹੀਂ ਦਫ਼ਤਰ ਅੰਦਰ ਵੀ ਚਲਾ ਗਿਆ | ਸੜਕ 'ਤੇ ਵਗ ਰਹੇ ਇਸ ਪਾਣੀ ਨਾਲ ਲੋਕਾਂ ਦਾ ਸੜਕ ਤੋ ਲੰਘਣਾ ਵੀ ਮੁਸ਼ਕਲ ਹੋ ਗਿਆ | ਜਦਕਿ ਇਕ ਪਾਸੇ ਨਿਗਮ ਦੀ ੳ. ਐਂਡ. ਐੱਮ. ਸ਼ਾਖਾ ਵਲੋਂ ਬੀਤੀ ਦਿਨੀਂ ਦਾਅਵਾ ਕੀਤਾ ਗਿਆ ਸੀ ਕਿ ਬਰਸਾਤ ਦੇ ਚੱਲਦੇ ਉਨ੍ਹਾਂ ਵਲੋਂ ਸ਼ਹਿਰ ਦੇ ਸੀਵਰੇਜਾਂ ਦੀ ਸਫ਼ਾਈ ਕਰ ਦਿੱਤੀ ਗਈ ਹੈ ਤੇ ਸ਼ਹਿਰ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਪੂਰਾ ਪ੍ਰਬੰਧ ਕਰ ਦਿੱਤਾ ਗਿਆ ਹੈ, ਪਰ ਲੱਗਦਾ ਸ਼ਾਇਦ ਉਕਤ ਸ਼ਾਖਾ ਆਪਣੇ ਦਫ਼ਤਰ ਦੇ ਬਾਹਰ ਸੀਵਰੇਜ ਦੀ ਸਫ਼ਾਈ ਕਰਨ ਤੇ ਪਾਣੀ ਦੀ ਨਿਕਾਸੀ ਦਾ ਉਚਿੱਤ ਪ੍ਰਬੰਧ ਕਰਨਾ ਭੁੱਲ ਗਈ | ਉਕਤ ਦਫ਼ਤਰ ਦੇ ਬਾਹਰ ਬਰਸਾਤ ਤੇ ਕਾਰਨ ਹੋਈ ਐਸੀ ਭਿਆਨਕ ਸਥਿਤੀ ਦਾ ਪੈਦਾ ਹੋਣਾ, ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਕਈ ਸਵਾਲ ਖੜੇ ਕਰਦਾ ਹੈ | ਇਸ ਤੋਂ ਇੰਜ ਜਾਪਦਾ ਹੈ ਕਿ ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਕੇਵਲ ਬੈਠਕਾਂ ਤਕ ਹੀ ਸੀਮਤ ਹੈ, ਜਦਕਿ ਗਰਾਉਂਡ ਪੱਧਰ 'ਤੇ ਸੱਚਾਈ ਕੁੱਝ ਹੋਰ ਹੀ ਹੈ | ਰਾਹਗੀਰਾਂ ਨਾਲ ਜਦ ਇਸ ਸੰਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਿਹੜਾ ਨਿਗਮ ਪ੍ਰਸ਼ਾਸਨ ਆਪਣੇ ਦਫ਼ਤਰ ਦਾ ਆਲਾ ਦੁਆਲਾ ਨਹੀਂ ਸੁਧਾਰ ਸਕਦਾ ਹੈ, ਉਸ ਵਲੋਂ ਸ਼ਹਿਰ ਨੰੂ ਕਿਵੇਂ ਸਮਾਰਟ ਸਿਟੀ ਬਣਾਇਆ ਜਾਵੇਗਾ | ਨਿਗਮ ਤੇ ਉਕਤ ਦਫ਼ਤਰ ਤੋਂ ਇਲਾਵਾ ਸ਼ਹਿਰ ਦੇ ਹੋਰਾਂ ਇਲਾਕਿਆਂ ਵਿਚ ਵੀ ਬਰਸਾਤ ਦੇ ਚੱਲਦੇ ਸੀਵਰੇਜ ਉਵਰਫਲੋ ਹੋਏ ਤੇ ਗੰਦਾ ਪਾਣੀ ਸੜਕਾਂ 'ਤੇ ਵਗਦਾ ਰਿਹਾ | ਹਾਲੇ ਤਾਂ ਬਰਸਾਤ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਇਹ ਹਾਲ ਹੈ, ਅੱਗੇ ਜਾਕੇ ਕੀ ਬਣੂਗਾ ਇਸ ਬਰਸਾਤ ਤੋਂ ਇਸ ਦਾ ਅੰਦਾਜ਼ਾ
ਲੁਧਿਆਣਾ, 4 ਜੁਲਾਈ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਸੀਵਰਮੈਨ, ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਵਲੋਂ ਨਿਗਮ ਵਿਚ ਕੰਮ ਕਰ ਰਹੇ ਕੱਚੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ, ਮਾਲੀ, ਬੇਲਦਾਰਾਂ ਤੇ ਡਰਾਈਵਰਾਂ ਨੂੰ ਪੱਕਾ ਕਰਾਉਣ ਲਈ ਤੇ ...
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਠੀ ਮੇਘ ਸਿੰਘ ਵਿਚ ਚੋਰ ਬੀਤੀ ਰਾਤ ਚਾਰ ਘਰਾਂ ਦੇ ਤਾਲੇ ਤੋੜ ਕੇ ਘਰਾਂ ਵਿਚੋਂ ਲੱਖਾਂ ਰੁਪਏ ਦੀ ਨਕਦੀ ਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ...
ਲੁਧਿਆਣਾ, 4 ਜੁਲਾਈ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ 30 ਪ੍ਰਾਣੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਪੰਜ ...
ਲੁਧਿਆਣਾ, 4 ਜੁਲਾਈ (ਸਿਹਤ ਪ੍ਰਤੀਨਿਧੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਮਾਲ ਅਧਿਕਾਰੀਆਂ ਦੀ ਸੂਬਾਈ ਜਥੇਬੰਦੀ ਪੰਜਾਬ ਰੈਵੀਨਿਊ ਅਫ਼ਸਰਜ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਦੀ ਪ੍ਰਧਾਨਗੀ ਹੇਠ ...
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਚੋਰਾਂ ਵਲੋਂ ਤਿੰਨ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਸਿਵਲ ਹਸਪਤਾਲ ਸਥਿਤ ਨਸ਼ਾ ਛੁਡਾਓ ਕੇਂਦਰ ਦੇ ਬਾਹਰ ਚੋਰ ...
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ 'ਚ ਅਲਮਾਰੀ ਦਾ ਤਾਲਾ ਠੀਕ ਕਰਨ ਆਏ ਦੋ ਨੌਜਵਾਨ ਮਾਲਕਾਂ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ...
ਲੁਧਿਆਣਾ, 4 ਜੁਲਾਈ (ਕਵਿਤਾ ਖੁੱਲਰ)-ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਵੋਟਾਂ ਤੋਂ ਪਹਿਲਾਂ ਚੋਣ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰ ਸਰਕਾਰ ਵਲੋਂ ਬਜਟ ਦੌਰਾਨ ਪੁਰਾਣੀ ਪੈਨਸ਼ਨ ...
ਲੁਧਿਆਣਾ, 4 ਜੁਲਾਈ (ਸਿਹਤ ਪ੍ਰਤੀਨਿਧ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਨੇ ਜਾਣਕਾਰੀ ...
ਢੰਡਾਰੀ ਕਲਾਂ, 4 ਜੁਲਾਈ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਉਦਯੋਗਿਕ ਇਲਾਕਾ ਸੀ. ਵਿਚ ਸੜਕਾਂ, ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਹਾਲਾਤ ਲਗਾਤਾਰ ਭਿਅੰਕਰ ਹੁੰਦੇ ਜਾ ਰਹੇ ਹਨ | ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੀ ਕਾਰਜਕਾਰਨੀ ...
ਲੁਧਿਆਣਾ, 4 ਜੁਲਾਈ (ਕਵਿਤਾ ਖੁੱਲਰ)-ਐਕਸ਼ਨ ਅਗੇਂਸਟ ਕਰੱਪਸ਼ਨ ਦੇ ਧਾਰਮਿਕ ਵਿੰਗ ਬਾਬਾ ਅਮਰਨਾਥ ਬਰਫਾਨੀ ਸੇਵਾ ਦਲ ਵਲੋਂ ਸੰਸਥਾ ਦੇ ਸਰਪ੍ਰਸਤ ਚੰਦਰਕਾਂਤ ਚੱਢਾ ਤੇ ਪ੍ਰਧਾਨ ਸੇਵਕ ਕੁਨਾਲ ਸ਼ਰਮਾ ਦੀ ਅਗਵਾਈ ਹੇਠ ਦੂਜੀ ਸ੍ਰੀ ਅਮਰਨਾਥ ਬੱਸ ਯਾਤਰਾ ਸਥਾਨਕ ਸ਼ਿਵ ...
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...
ਲੁਧਿਆਣਾ, 4 ਜੁਲਾਈ (ਕਵਿਤਾ ਖੁੱਲਰ)-ਲੁਧਿਆਣਾ ਤੋਂ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਸਰਕਾਰ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ, ਜੋ ਕਿ ਅੱਜ ਕੱਲ੍ਹ ਕੈਨੇਡਾ ਫੇਰੀ 'ਤੇ ਹਨ | ਉਨ੍ਹਾਂ ਨੂੰ ਸਿੱਖ ਟੈਂਪਲ ਨਿਆਗਰਾ ਫਾਲ ਵਿਖੇ ਸਿੱਖ ਸੁਸਾਇਟੀ ਵਲੋਂ ਮਹਾਰਾਜਾ ...
ਭਾਮੀਆਂ ਕਲਾਂ, 4 ਜੁਲਾਈ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਦੇ ਮੱਤੇਵਾੜਾ ਜੰਗਲ ਦੇ ਨੇੜਲੇ ਪਿੰਡਾਂ 'ਚ ਸੂਬਾ ਸਰਕਾਰ ਵਲੋਂ ਲਗਾਈ ਜਾਣ ਵਾਲੀ ਟੈਕਸਟਾਈਲ ਪਾਰਕ ਦੇ ਵਿਰੋਧ ਵਿਚ ਆਈ ਪਬਲਿਕ ਐਕਸ਼ਨ ਕਮੇਟੀ ਦੇ ਸੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਲੋਕ ਸਭਾ ...
ਇਯਾਲੀ/ਥਰੀਕੇ, 4 ਜੁਲਾਈ (ਮਨਜੀਤ ਸਿੰਘ ਦੁੱਗਰੀ)-ਇੰਸਟੀਚਿਊਟ ਆਫ਼ ਚਾਰਟਰਡ ਅਕਾਊਾਟੈਂਟਸ ਆਫ਼ ਇੰਡੀਆ ਦੀ ਉੱਤਰੀ ਭਾਰਤ ਖੇਤਰੀ ਕੌਂਸਲ ਦੀ ਲੁਧਿਆਣਾ ਸ਼ਾਖਾ ਵਲੋਂ ਮਨਾਏ ਗਏ 74ਵੇਂ ਚਾਰਟਰਡ ਅਕਾਊਾਟੈਂਟਸ ਦਿਵਸ ਦੇ ਆਖ਼ਰੀ ਦਿਨ ਹੀਰੋ ਹੋਮਜ਼ ਸਿਧਵਾਂ ਨਹਿਰ ਸੜਕ ...
ਲੁਧਿਆਣਾ, 4 ਜੁਲਾਈ (ਪੁਨੀਤ ਬਾਵਾ)-ਮਿਲਕਫੈਡ ਤੇ ਮਿਲਕ ਪਲਾਂਟਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਸੂਬਾ ਪੱਧਰੀ ਮੀਟਿੰਗ ਰੱਖ ਬਾਗ ਵਿਖੇ ਅਮਰਜੀਤ ਸਿੰਘ ਬਠਿੰਡਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਹਾਜ਼ਰ ਮਿਲਕ ਪਲਾਂਟਾਂ ਤੇ ਕੈਟਲਫੀਲ ਪਲਾਟਾਂ ਦੇ ...
ਲੁਧਿਆਣਾ, 4 ਜੁਲਾਈ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸਵ. ਕਿਸ਼ਨ ਸਿੰਘ ਲਾਇਲਪੁਰੀ ਦੀ ਨਿੱਘੀ ਯਾਦ ਵਿਚ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ...
ਲੁਧਿਆਣਾ, 4 ਜੁਲਾਈ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਬੱਚਿਆਂ ਨੇ ਸਕੂਲ ਵਾਪਸੀ ਕੀਤੀ | ਬੈਂਡ ਦੀ ਮਨਮਹੋਨ ਧੁਨ ਨਾਲ ਬੱਚਿਆਂ ਦਾ ਨਿੱਘਾ ਸੁਆਗਤ ਕੀਤਾ ਗਿਆ | ਸਕੂਲ ਪਹੁੰਚਣ 'ਤੇ ਬੱਚਿਆਂ ਦੇ ਚਿਹਰਿਆਂ 'ਤੇ ਮਿੱਠੀ ...
ਲੁਧਿਆਣਾ, 4 ਜੁਲਾਈ (ਪੁਨੀਤ ਬਾਵਾ)-ਸੰਚਾਰ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਤੇ ਸੰਚਾਰ ਪ੍ਰਬੰਧਨ ਵਿਭਾਗ ਦੇ ਵਿਦਿਆਰਥੀਆਂ ਦਾ ਸਿਖ਼ਲਾਈ ਕੋਰਸ ਸ਼ੁਰੂ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੂੰ ਸੰਚਾਰ ਅਤੇ ਪਸਾਰ ਤਕਨੀਕਾਂ ਬਾਰੇ ਜਾਣਕਾਰੀ ...
ਲੁਧਿਆਣਾ, 4 ਜੁਲਾਈ (ਪੁਨੀਤ ਬਾਵਾ)-ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਜਥੇਬੰਦੀ ਦੇ ਆਹੁਦੇਦਾਰਾਂ ਦੀ ਮੀਟਿੰਗ ਯੂਨੀਵਰਸਿਟੀ ਵਿਖੇ ਹੋਈ, ਜਿਸ ਵਿਚ ਵਿਦਿਆਰਥੀਆਂ ਨੇ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਬਾਰੇ ਚਰਚਾ ਕੀਤੀ ਤੇ ਮੰਗਾਂ ਨਾ ਮੰਨੇ ਜਾਣ ...
ਲੁਧਿਆਣਾ, 4 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਜ਼ੋਨ-ਡੀ ਦੀ ਤਹਿਬਜ਼ਾਰੀ ਸ਼ਾਖਾ ਵਲੋਂ ਸ਼ਹਿਰ ਦੇ ਵਪਾਰਕ ਇਲਾਕੇ ਜਵਾਹਰ ਨਗਰ ਇਲਾਕੇ ਵਿਚ ਕਾਰਵਾਈ ਕਰਦੇ ਹੋਏ ਸੜਕਾਂ ਉਪਰ ਕੀਤੇ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਤੇ ਇਸ ਕਾਰਵਾਈ ਦੌਰਾਨ ...
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਕ ਅਗਸਤ 2019 ਨੂੰ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਢੋਕਾਂ ...
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਖੇ ਹੋਈ ਸ਼ਰ੍ਹੇਆਮ ਗੁੰਡਾਗਰਦੀ ਵਿਚ ਇਕ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋ ਗਏ ਹਨ, ਜਦਕਿ ਪੁਲਿਸ ਵਲੋਂ ਇਸ ਸੰਬੰਧੀ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ...
ਲੁਧਿਆਣਾ, 4 ਜੁਲਾਈ (ਜੋਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੇ ਜ਼ੋਨ-ਡੀ ਵਿਚ ਆਉਂਦੇ ਇਲਾਕੇ ਮਾਡਲ ਟਾਊਨ ਬੱਸ ਅੱਡੇ ਨੇੜੇ ਸਥਿਤ ਫਲਾਈਉਵਰ ਦੇ ਕੋਲੋਂ ਲੰਘਦੀ ਸੜਕ 'ਤੇ ਗੰਦਗੀ ਢੇਰ ਲੱਗੇ ਹੋਏ ਨਜ਼ਰ ਆਉਂਦੇ ਹਨ, ਜਿਸ ਦੇ ਚੱਲਦਿਆਂ ਉਥੋਂ ਦੇ ਦੁਕਾਨਦਾਰਾਂ ਨੂੰ ਭਾਰੀ ...
ਲੁਧਿਆਣਾ, 4 ਜੁਲਾਈ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ ਕੈਨੇਡਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸਤਿਕਾਰ ਸਹਿਤ ਮਨਾਇਆ ਗਿਆ | ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਤੇ ਜਨਰਲ ਸਕੱਤਰ ...
ਬੀਜਾ, 4 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਆਈ. ਸੀ. ਐੱਸ. ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ...
ਲੁਧਿਆਣਾ, 4 ਜੁਲਾਈ (ਸਿਹਤ ਪ੍ਰਤੀਨਿਧੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸ਼ਾਖਾ ਲੁਧਿਆਣਾ ਦੇ ਅਹੁਦੇਦਾਰਾਂ ਦੀ ਮੀਟਿੰਗ ਜਥੇਬੰਦੀ ਦੀ ਸੂਬਾਈ ਜਨਰਲ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ ਹੇਠ ਲੁਧਿਆਣਾ 'ਚ ਹੋਈ | ਇਸ ਮੌਕੇ ...
ਲੁਧਿਆਣਾ, 4 ਜੁਲਾਈ (ਕਵਿਤਾ ਖੁੱਲਰ)-ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਹਰਾ-ਭਰਾ ਰੱਖਣ ਅਤੇ ਬੱਚਿਆਂ ਦੇ ਮਨੋਰੰਜਨ ਲਈ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ਮੀਡੀਆ ਨਾਲ ਗੱਲਬਾਤ ਕਰਦਿਆਂ ਹਲਕਾ ਲੁਧਿਆਣਾ ਪੂਰਬੀ ਤੋਂ ...
ਲੁਧਿਆਣਾ, 4 ਜੁਲਾਈ (ਅ. ਬ.)-ਗਹਿਣਿਆਂ ਦੇ ਖੇਤਰ ਵਿਚ ਜਾਣੀ-ਪਛਾਣੀ ਕੰਪਨੀ ਮਾਲਾਬਾਰ ਨੇ ਲੁਧਿਆਣਾ ਵਿਚ ਹੀਰਿਆਂ ਦੀ ਨਵੀਂ ਕਲੈਕਸ਼ਨ 'ਵਰਜਾ' ਲਾਂਚ ਕੀਤੀ | ਇਸ ਮੌਕੇ ਇਕ ਗਾਹਕ ਮਿਲਣੀ ਦਾ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿਚ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ, ...
ਲੁਧਿਆਣਾ, 4 ਜਲਾਈ (ਸਿਹਤ ਪ੍ਰਤੀਨਿਧ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਤੇ ਜਨਰਲ ਸਕੱਤਰ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ...
ਲੁਧਿਆਣਾ, 4 ਜੁਲਾਈ (ਸਿਹਤ ਪ੍ਰਤੀਨਿਧੀ)-ਦੇਸ਼ ਦੇ ਉੱਘੇ ਸਮਾਜ ਚਿੰਤਕ ਫਾਦਰ ਸਟੈਨ ਸਵਾਮੀ ਨੂੰ ਭਾਜਪਾ ਸਰਕਾਰ ਵਲੋਂ ਨਾਜਾਇਜ਼ ਕੈਦ ਵਿਚ ਰੱਖਣ ਕਾਰਨ ਪਿਛਲੇ ਸਾਲ 5 ਜੁਲਾਈ ਨੂੰ ਮੌਤ ਹੋ ਗਈ ਸੀ | ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਪੰਜਾਬ ਭਰ ਵਿਚ ਉਨ੍ਹਾਂ ਦੀ ਯਾਦ ...
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੜਕੀ ਨੂੰ ਬਲੈਕਮੇਲ ਕਰਨ ਦੇ ਦੋਸ਼ ਤਹਿਤ ਕਰਨਾਟਕਾ ਦੇ ਰਹਿਣ ਵਾਲੇ ਇਕ ਨੌਜਵਾਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX