ਸ੍ਰੀ ਅਨੰਦਪੁਰ ਸਾਹਿਬ, 4 ਜੁਲਾਈ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਤੇ ਜੇਲ੍ਹ ਵਿਭਾਗ ਪੰਜਾਬ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਪਹਿਲੀ ਮੀਟਿੰਗ 'ਚ ਇਹ ਸਪੱਸ਼ਟ ਕੀਤਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਬੁਨਿਆਦੀ ਸਹੂਲਤਾਂ, ਕਾਨੂੰਨ ਅਤੇ ਵਿਵਸਥਾ ਵਿਚ ਅੱਵਲ ਨੰਬਰ 'ਤੇ ਪਹੁੰਚਾਇਆ ਜਾਵੇਗਾ | ਇਸ ਦੇ ਲਈ ਹਰ ਵਿਭਾਗ ਦੇ ਅਧਿਕਾਰੀ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ, ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਅੱਜ ਉੱਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਲਗਭਗ ਸਾਢੇ 3 ਘੰਟੇ ਚੱਲੀ ਵਿਸਥਾਰ ਮੀਟਿੰਗ 'ਚ ਕੈਬਨਿਟ ਮੰਤਰੀ ਨੇ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨਾ ਉਨ੍ਹਾਂ ਦੀ ਸਰਕਾਰ ਦੀ ਪ੍ਰਾਥਮਿਕਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਸ ਹਲਕੇ ਵਿਚ ਪੇਡੂ ਵਿਕਾਸ ਲਈ ਕਰੋੜਾਂ ਰੁਪਏ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ | ਸਰਕਾਰੀ ਪੈਸਾ ਆਮ ਲੋਕਾਂ ਦੀ ਖ਼ੂਨ ਪਸੀਨੇ ਦੀ ਕਮਾਈ ਹੈ, ਇਸ ਵਿਚ ਘਪਲੇ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਵਾਇਤੀ ਫ਼ਸਲੀ ਚੱਕਰ ਛੱਡ ਕੇ ਫ਼ਸਲੀ ਵਿਭਿੰਨਤਾ ਅਪਨਾਉਣ ਵਾਲੇ ਕਿਸਾਨਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇ | ਉਨ੍ਹਾਂ ਨੇ ਮੱਕੀ ਦੀ ਪੈਦਾਵਾਰ ਵਧਾਉਣ, ਮੱਕੀ ਦੀਆਂ ਉੱਤਮ ਕਿਸਮਾਂ ਬੀਜਣ ਅਤੇ ਮੱਕੀ ਦੇ ਅਜੋਕੇ ਸਮੇਂ 'ਚ ਵਰਤੋਂ ਵਿਚ ਆ ਰਹੇ ਲਾਹੇਵੰਦ ਉਤਪਾਦਨਾਂ ਵੱਲ ਕਿਸਾਨਾਂ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਇਲਾਕੇ ਵਿਚ ਪੋਪਕੋਰਨ, ਸਵੀਟ ਕੋਰਨ, ਬੇਬੀ ਕੋਰਨ ਵਰਗੀ ਮੱਕੀ ਦੀਆਂ ਕਿਸਮਾਂ ਦੀ ਪੈਦਾਵਾਰ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਕੈਪ ਲਗਾਏ ਜਾਣ | ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਕਿਸੇ ਨੂੰ ਮਿਆਰੀ ਸਿੱਖਿਆ ਉਪਲੱਬਧ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ, ਸਰਕਾਰ ਵਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਨਾਲ ਹਸਪਤਾਲਾਂ 'ਚ ਮਿਲਣ ਵਾਲੀਆਂ ਸਿਹਤ ਸਹੂਲਤਾਂ ਵਿਚ ਸੁਧਾਰ ਹੋਵੇਗਾ, ਹਲਕੇ ਵਿਚ 3 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿੱਥੇ ਆਮ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮਿਲਣਗੀਆਂ | ਕੈਬਨਿਟ ਮੰਤਰੀ ਨੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਅਗਾਉਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰਨ ਅਤੇ ਨਾਜਾਇਜ਼ ਮਾਈਨਿੰਗ ਨੂੰ ਮੁਕੰਮਲ ਤੌਰ 'ਤੇ ਬੰਦ ਰੱਖਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਰ ਪਿੰਡ ਵਿਚ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ | ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟੂਰਿਜ਼ਮ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਬੀਤੇ ਸਮੇਂ ਦੌਰਾਨ ਇਸ ਵਿਭਾਗ ਦੀ ਕਾਰਗੁਜ਼ਾਰੀ 'ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜੋ ਸ੍ਰੀ ਅਨੰਦਪੁਰ ਸਾਹਿਬ ਨਗਰ ਦੀ ਨੁਹਾਰ ਬਦਲਣ ਲਈ ਪ੍ਰਾਪਤ ਹੋਈਆਂ, ਉਨ੍ਹਾਂ ਨੂੰ ਵਰਤਿਆ ਨਹੀਂ ਗਿਆ ਅਤੇ ਜਿਹੜੀਆਂ ਗ੍ਰਾਂਟਾਂ ਦੀ ਵਰਤੋਂ ਕੀਤੀ ਗਈ, ਉਨ੍ਹਾਂ ਵਿਚ ਵੀ ਨਿਯਮਾਂ ਨੂੰ ਛਿੱਕੇ ਟੰਗ ਕੇ ਕੰਮ ਕੀਤੇ ਗਏ ਜਿਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਨਜਾਇਜ਼ ਕਾਬਜਕਾਰਾਂ ਤੋਂ ਕਾਨੂੰਨ ਅਨੁਸਾਰ ਜ਼ਮੀਨਾਂ ਦੇ ਕਬਜ਼ੇ ਛੁਡਵਾ ਕੇ ਟੂਰਿਜ਼ਮ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ | ਇਸ ਮੌਕੇ ਐੱਸ. ਡੀ. ਐੱਮ. ਮਨੀਸ਼ਾ ਰਾਣਾ, ਡੀ. ਐੱਸ. ਪੀ. ਅਜੇ ਸਿੰਘ, ਡੀ. ਐੱਸ. ਪੀ. ਸਤੀਸ਼ ਕੁਮਾਰ, ਤਹਿਸੀਲਦਾਰ ਜਸਵਿੰਦਰ ਸਿੰਘ, ਐਕਸੀਅਨ ਨਵਲ ਕੁਮਾਰ, ਕਾਰਜਕਾਰੀ ਇੰਜੀਨੀਅਰ ਪਾਵਰਕਾਮ ਐੱਚ. ਐੱਸ. ਭੰਗੂ, ਭੁਪਿੰਦਰ ਸਿੰਘ ਚਾਨਾ, ਐੱਸ. ਐੱਮ. ਓ. ਚਰਨਜੀਤ ਕੁਮਾਰ, ਸੋਹਣ ਸਿੰਘ ਬੈਂਸ, ਦੀਪਕ ਸੋਨੀ ਭਨੂਪਲੀ, ਜਸਵੀਰ ਸਿੰਘ ਅਰੋੜਾ, ਦੀਪਕ ਆਂਗਰਾ, ਬਚਿੱਤਰ ਬੈਂਸ, ਬਲਵਿੰਦਰ ਕੌਰ ਬੈਂਸ, ਜਗਦੀਪ ਸਿੰਘ, ਐਡਵੋਕੇਟ ਨੀਰਜ ਸ਼ਰਮਾ, ਸੰਮੀ ਬਰਾਰੀ, ਇੰਦਰਜੀਤ ਕੌਰ, ਅੰਕੁਸ਼ ਪਾਠਕ, ਨਿਤਿਨ ਸ਼ਰਮਾ ਆਦਿ ਹਾਜ਼ਰ ਸਨ |
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਹੈਲਪਏਜ ਇੰਡੀਆ ਸੰਸਥਾ ਦੁਆਰਾ ਚਲਾਏ ਗਏ ਮੋਬਾਈਲ ਹੈਲਥ ਯੂਨਿਟ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ...
ਨੂਰਪੁਰ ਬੇਦੀ, 4 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਭਿੰਡਰ ਨਗਰ ਲਾਗੇ ਬੱਸ ਦੀ ਟੱਕਰ ਵੱਜਣ ਨਾਲ ਚਿੱਕੜ 'ਚ ਫਸੀ ਕਾਰ ਨੂੰ ਧੱਕਾ ਲਾਉਂਦੇ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਵਾਅਦਾ ਖ਼ਿਲਾਫ਼ੀ ਕਾਰਨ ਜ਼ਿਲ੍ਹਾ ਹੈੱਡਕੁਆਟਰ ਰੋਪੜ ਵਿਖੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੇ ਸੰਬੰਧ 'ਚ ਪੰਜਾਬ ...
ਸ੍ਰੀ ਅਨੰਦਪੁਰ ਸਾਹਿਬ, 4 ਜੁਲਾਈ (ਜਰਨੈਲ ਸਿੰਘ ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ...
ਨੰਗਲ, 4 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਪੰਜਾਬ ਨੇ ਅੱਜ ਹਲਕੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ...
ਨੰਗਲ, 4 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਬੀ. ਬੀ. ਐੱਮ. ਬੀ. ਦੇ ਵਿਸ਼ਰਾਮ ਘਰ ਸਤਲੁਜ ਸਦਨ ਨੰਗਲ ਵਿਖੇ ਪਹੁੰਚਣ 'ਤੇ ਚੀਫ਼ ਇੰਜੀਨੀਅਰ ਭਾਖੜਾ ਡੈਮ ਸ. ਸੀ. ਪੀ. ਸਿੰਘ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ...
ਸ੍ਰੀ ਅਨੰਦਪੁਰ ਸਾਹਿਬ, 4 ਜੁਲਾਈ (ਜੇ.ਐੱਸ.ਨਿੱਕੂਵਾਲ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਤੇ ਸਾਬਕਾ ਬੈਂਕ ਅਫ਼ਸਰ ਆਤਮਾ ਸਿੰਘ ਘੱਟੀਵਾਲ ਦੀ ਛੋਟੀ ਭੈਣ ਜਰਨੈਲ ਕੌਰ (62) ਪਤਨੀ ਸਵ. ਭਜਨ ਸਿੰਘ ਵਾਸੀ ਸੰਤੋਖਗੜ੍ਹ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ...
ਨੰਗਲ, 4 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਬਰਾਰੀ ਵਿਖੇ ਪਿਛਲੇ ਇਕ ਮਹੀਨੇ ਤੋਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਅੰਮਿ੍ਤ ਵੇਲਾ ਲਹਿਰ ਸਰਬੱਤ ਸੰਗਤ ਦੇ ਸਹਿਯੋਗ ਨਾਲ ਆਰੰਭੀ ਗਈ ਸੀ | ਇਸ ਲਹਿਰ ਵਿਚ ਬੱਚਿਆਂ ਵਲੋਂ ਇਕ ...
ਸ੍ਰੀ ਅਨੰਦਪੁਰ ਸਾਹਿਬ, 4 ਜੁਲਾਈ (ਜੇ.ਐਸ.ਨਿੱਕੂਵਾਲ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਅਤੇ ਅੰਮਿ੍ਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ...
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਕਰਮਚਾਰੀ ਦਲ ਪੰਜਾਬ, ਭਗੜਾਣਾ ਵਲੋਂ ਜੰਗਲਾਤ ਵਿਭਾਗ, ਰੂਪਨਗਰ ਦਾ ਕੰਮ 5 ਜੁਲਾਈ ਤੋਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ | ਵੱਖ-ਵੱਖ ਜੰਗਲਾਂ, ਨਰਸਰੀਆਂ 'ਚ ਚੱਲ ਰਿਹਾ ਕੰਮ ਪੂਰਨ ਤੌਰ 'ਤੇ ਬੰਦ ਹੋ ਜਾਵੇਗਾ | ਸੂਬਾ ਦਫ਼ਤਰ ਸਕੱਤਰ ...
ਨੂਰਪੁਰ ਬੇਦੀ, 4 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਇੰਡੀਅਨ ਫਿਟਨੈੱਸ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੰਸਥਾ ਐਕਚੂਅਲ ਪਾਵਰ ਨਿਊਟ੍ਰੀਸ਼ਨ ਵਲੋਂ ਹਰਿਆਣਾ 'ਚ ਕਰਵਾਈ ਗਈ ਬਾਡੀ ਬਿਲਡਿੰਗ ਐਂਡ ਫਿਟਨੈੱਸ ਚੈਂਪੀਅਨਸ਼ਿਪ 'ਚ ਨੂਰਪੁਰ ਬੇਦੀ ਦੇ ...
ਪੁਰਖਾਲੀ,4 ਜੁਲਾਈ (ਬੰਟੀ)-ਇਲਾਕੇ ਦੇ ਪੈਟਰੋਲ ਪੰਪਾਂ ਤੋਂ ਲੋਕਾਂ ਨੂੰ ਪੈਟਰੋਲ ਨਾ ਮਿਲਣ ਕਾਰਨ ਲੋਕ ਖ਼ੂਬ ਖੱਜਲ-ਖ਼ੁਆਰ ਹੋ ਰਹੇ ਹਨ | ਲੋਕ ਮਹਿੰਗੇ ਭਾਅ 'ਚ ਦੁਕਾਨਾਂ ਤੋਂ ਪੈਟਰੋਲ ਦੀਆਂ ਬੋਤਲਾਂ ਅਤੇ ਅਧੀਏ ਖ਼ਰੀਦ ਕੇ ਆਪਣਾ ਕੰਮ ਚਲਾਉਣ ਲਈ ਮਜਬੂਰ ਹੋਏ ਪਏ ਹਨ | ਇਸ ...
ਮੋਰਿੰਡਾ, 4 ਜੁਲਾਈ (ਤਰਲੋਚਨ ਸਿੰਘ ਕੰਗ)-ਭਾਰਤ ਸਰਕਾਰ ਵਲੋਂ ਸਵੱਛ ਭਾਰਤ ਯੋਜਨਾ ਦੇ ਤਹਿਤ ਪੂਰੇ ਦੇਸ਼ ਵਿਚ ਇੱਥੋਂ ਤੱਕ ਦੂਰ-ਦੁਰਾਡੇ ਦੇ ਪਿੰਡਾਂ ਵਿਚ ਪਖਾਨਿਆਂ ਦੇ ਪ੍ਰਬੰਧ ਲਈ ਵੱਡੇ ਪੱਧਰ 'ਤੇ ਇਕ ਮੁਹਿੰਮ ਚਲਾਈ ਗਈ ਸੀ, ਜਿਸ ਨੂੰ ਪੂਰੇ ਦੇਸ਼ 'ਚ ਕਾਫ਼ੀ ਹੁੰਗਾਰਾ ...
ਨੂਰਪੁਰ ਬੇਦੀ, 4 ਜੁਲਾਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਨਾਲ ਲੱਗਦੇ ਗੁਆਂਢੀ ਹਲਕੇ ਗੜਸ਼ੰਕਰ ਤੋਂ ਗੁੱਜਰ ਸਮਾਜ ਨਾਲ ਸੰਬੰਧਿਤ ਦੂਜੀ ਵਾਰ ਵਿਧਾਇਕ ਬਣਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਨਵ-ਨਿਯੁਕਤ ਕੀਤੇ ਗਏ 16ਵੀਂ ਪੰਜਾਬ ਵਿਧਾਨ ਸਭਾ ਦੇ ਡਿਪਟੀ ...
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਗਿਆਨੀ ਜ਼ੈਲ ਸਿੰਘ ਨਗਰ, ਰੂਪਨਗਰ ਵਿਖੇ ਵਿਸ਼ਵ ਪੱਧਰ 'ਤੇ ਪ੍ਰਸਿੱਧ 'ਚਾਹ ਸੂਟਾ ਬਾਰ' ਦਾ ਉਦਘਾਟਨ ਹੋਇਆ ਜਿੱਥੇ 7 ਤਰ੍ਹਾਂ ਦੀ ਚਾਹ ਤੇ ਕਈ ਪ੍ਰਕਾਰ ਦੀ ਕਾਫ਼ੀ ਅਤੇ ਸ਼ੇਕ ਉਪਲੱਬਧ ਹੋਵੇਗੀ | ਇਸ ਦਾ ਉਦਘਾਟਨ ਇੰਜੀਨੀਅਰ ਵਿਨੋਦ ...
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਦਾ ਅੱਜ ਸਕੂਲ ਵਿਖੇ ਵਿਸ਼ੇਸ਼ ਸਨਮਾਨ ਕੀਤਾ | ...
ਨੂਰਪੁਰ ਬੇਦੀ, 4 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਐੱਸ. ਐੱਮ. ਓ. ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਸੀ. ਐੱਚ. ਸੀ. ਸਿੰਘਪੁਰ ਵਿਖੇ ਐਂਟੀ ਡੇਂਗੂ ਮਹੀਨੇ ਦੀ ਸ਼ੁਰੂਆਤ ਕਰਦੇ ਹੋਏ ਹਾਜ਼ਰੀਨ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗਰਮੀਆਂ ਅਤੇ ...
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ (ਰੋਪੜ) ਵਿਖੇ ਫੈਕਲਟੀ ਵਿਕਾਸ ਪ੍ਰੋਗਰਾਮ ਹੋਇਆ | ਇਸ ਪ੍ਰੋਗਰਾਮ 'ਚ ਸਕੂਲ ਨਿਰਦੇਸ਼ਕ ਸ੍ਰੀਮਤੀ ਗੁਰਪ੍ਰੀਤ ਮਾਥੁਰ ਨੇ ਅਧਿਆਪਕਾਂ ਨੂੰ ਪੜ੍ਹਾਉਣ ਦੇ ਨਵੇਂ-ਨਵੇਂ ਗੁਰ ਸਿਖਾਏ ...
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਰੇਲਵੇ ਸਟੇਸ਼ਨ ਤੋਂ ਰੇਲਵੇ ਪੁਲਿਸ ਨੂੰ 3 ਜੁਲਾਈ ਨੂੰ ਇਕ ਲਾਵਾਰਿਸ ਬੱਚਾ ਮਿਲਿਆ, ਜਿਸ ਦੀ ਉਮਰ ਲਗਪਗ 4-5 ਸਾਲ ਦੇ ਕਰੀਬ ਹੈ | ਇਹ ਬੱਚਾ ਆਪਣਾ ਨਾਂਅ ਵਿਸ਼ਣੂ ਅਤੇ ਮਾਤਾ ਦਾ ਨਾਂਅ ਲਕਸ਼ਮੀ ਦੱਸ ਰਿਹਾ ਹੈ | ਜ਼ਿਲ੍ਹਾ ...
ਮੋਰਿੰਡਾ, 4 ਜੁਲਾਈ (ਕੰਗ)-ਬੀਤੀ ਰਾਤ ਲਗਭਗ ਸਾਢੇ 11 ਵਜੇ ਅਨਾਜ ਮੰਡੀ ਮੋਰਿੰਡਾ 'ਚ ਖੜ੍ਹਾ ਟਰੱਕ ਚੋਰੀ ਹੋ ਗਿਆ | ਜਾਣਕਾਰੀ ਦਿੰਦਿਆਂ ਟਰੱਕ ਦੇ ਮਾਲਕ ਸੁਖਵਿੰਦਰ ਸਿੰਘ ਵਾਸੀ ਮੁੰਡੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਅਨਾਜ ਮੰਡੀ ਮੋਰਿੰਡਾ 'ਚ ਆਪਣਾ ਦਫ਼ਤਰ ਬਣਾਇਆ ...
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਰੋਪੜ-ਨੂਰਪੁਰ ਬੇਦੀ ਮਾਰਗ 'ਤੇ ਸਥਿਤ ਪਿੰਡ ਗੜਬਾਗਾ ਦੇ ਨਜ਼ਦੀਕ ਸ਼ਾਮ ਕਰੀਬ 7 ਵਜੇ ਇਕ ਟੈਂਪੂ ਟਰੈਵਲ ਅਤੇ ਕਰੇਟਾ ਕਾਰ 'ਚ ਟੱਕਰ ਹੋ ਗਈ, ਜਿਸ ਤੋਂ ਬਾਅਦ ਟੈਂਪੂ ਟਰੈਵਲ ਪਲਟ ਗਈ | ਇਸ ਗੱਡੀ 'ਚ 2 ਔਰਤਾਂ ਸਮੇਤ 9 ਲੋਕ ਜ਼ਖ਼ਮੀ ਹੋ ...
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੌਜੀ ਦੇ ਵਿਦਿਆਰਥੀਆਂ ਨੇ ਆਪਣੇ ਨਵੀਨਤਾਕਾਰੀ ਹੁੰਨਰ ਦੀ ਵਰਤੋਂ ਕਰਦੇ ਹੋਏ ਘਰਾਂ 'ਚ ਵਰਤੇ ਜਾਣ ਵਾਲੇ ਵੱਖ-ਵੱਖ ਉਪਯੋਗੀ ਯੰਤਰ ਤਿਆਰ ਕੀਤੇ ਗਏ ਹਨ | ...
ਸ੍ਰੀ ਚਮਕੌਰ ਸਾਹਿਬ, 4 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਦਸਤ ਰੋਕੂ ਪੰਦ੍ਹਰਵਾੜੇ ਦੀ ਸ਼ੁਰੂਆਤ ਕੀਤੀ ਗਈ | ਸਥਾਨਕ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਜੁਲਾਈ ਤੋਂ 17 ...
ਕਾਹਨਪੁਰ ਖੂਹੀ, 4 ਜੁਲਾਈ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਬ ਸੈਂਟਰ ਕਲਵਾਂ ਅਧੀਨ ਪੈਂਦੇ ਪਿੰਡ ਰੋੜੂਆਣਾ ਵਿਖੇ ਐੱਸ. ਐੱਮ. ਓ. ਵਿਧਾਨ ਚੰਦਰ ਦੀ ਅਗਵਾਈ ਹੇਠ, ਲੋਕਾਂ ਦੀ ਸਿਹਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX