ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ) - ਮੁਲਾਜ਼ਮ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਪਰ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੇ ਪਲੇਠੇ ਬਜਟ ਵਿਚ ਸਰਕਾਰ ਦੇ ਕੰਮਕਾਜ ਨੂੰ ਚਲਾਉਣ ਦੀ ਅਹਿਮ ਕੜੀ ਮੁਲਾਜ਼ਮ ਵਰਗ ਨੂੰ ਆਪਣੇ ਬਜਟ ਵਿਚ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਕੇ ਮੁਲਾਜ਼ਮਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ | ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਚੋਣ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੇ ਬਜਟ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਦੇ ਰੋਸ ਵਜੋਂ 'ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਸਬੰਧਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ' ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਨੇ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਇਕੱਠੇ ਹੋ ਕੇ ਤਿੱਖੀ ਨਾਅਰੇਬਾਜ਼ੀ ਕਰਨ ਉਪਰੰਤ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ | ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਧਰਮਿੰਦਰ ਸਿੰਘ, ਕੁਲਦੀਪ ਸਿੰਘ ਸਹਿਦੇਵ, ਬੇਅੰਤ ਸਿੰਘ ਮੌੜ, ਨਿਰਮਲ ਸਿੰਘ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਗੁਰਿੰਦਰ ਸਿੰਘ ਮਨੀ ਤੇ ਸੋਹਣ ਸਿੰਘ ਪੱਖੀ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਰਮੇਸ਼ ਢੈਪਈ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਗੁਰਚਰਨ ਸਿੰਘ ਮਾਨ ਅਤੇ ਭਰਾਤਰੀ ਜਥੇਬੰਦੀਆਂ ਵਜੋਂ ਸ਼ਾਮਿਲ ਡੀ.ਟੀ.ਐਫ. ਦੇ ਜ਼ਿਲ੍ਹਾ ਜਰਨਲ ਸਕੱਤਰ ਗੁਰਿੰਦਰਪਾਲ ਸਿੰਘ ਲਾਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ 26454 ਅਸਾਮੀਆਂ 'ਤੇ ਰੈਗੂਲਰ ਭਰਤੀ ਕਰਨ ਦਾ ਕੀਤੇ ਜਾ ਰਹੇ ਪ੍ਰਚਾਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਕਿਉਂਕਿ ਇਨ੍ਹਾਂ ਅਸਾਮੀਆਂ ਲਈ ਜਾਰੀ ਕੀਤੇ ਗਏ, ਇਸ਼ਤਿਹਾਰਾਂ ਵਿਚ ਇਹ ਭਰਤੀਆਂ ਤਿੰਨ ਸਾਲ ਦੇ ਪਰਖ ਕਾਲ ਦੇ ਸਮੇਂ ਲਈ ਬਾਦਲ ਸਰਕਾਰ, ਕੈਪਟਨ ਅਤੇ ਚੰਨੀ ਸਰਕਾਰਾਂ ਦੇ ਪਦ ਚਿੰਨ੍ਹਾਂ 'ਤੇ ਚੱਲਦਿਆਂ ਬਿਨਾਂ ਕਿਸੇ ਭੱਤਿਆਂ ਦੇ ਉੱਕਾ ਪੁੱਕਾ ਤਨਖਾਹ 'ਤੇ ਕੀਤੀਆਂ ਜਾ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿਚ ਪਿਛਲੇ ਕਈ ਸਾਲਾਂ ਤੋਂ ਠੇਕੇ 'ਤੇ ਕੰਮ ਕਰਦੇ 36000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਇਸ ਸਰਕਾਰ ਨੇ ਕੈਬਨਿਟ ਸਬ ਕਮੇਟੀ ਦੇ ਚੱਕਰ ਵਿਚ ਉਲਝਾਕੇ ਰੱਖ ਦਿੱਤੀ ਗਈ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਵਿਚ ਸਟੇਟ ਸ਼ੇਅਰ ਦੇ ਨਾਂਅ 'ਤੇ ਪਾਇਆ ਜਾ ਰਿਹਾ 14 ਫ਼ੀਸਦੀ ਹਿੱਸਾ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ 'ਤੇ ਛੱਡਿਆ ਜਾ ਰਿਹਾ ਹੈ ਜਦਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨਾਲ ਮੌਜੂਦਾ ਸਮੇਂ ਦੌਰਾਨ ਪੰਜਾਬ ਸਰਕਾਰ 'ਤੇ ਕੋਈ ਵਿੱਤੀ ਬੋਝ ਨਹੀਂ ਪੈਂਦਾ |
ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ) - ਇਨ੍ਹੀਂ ਦਿਨੀਂ ਫ਼ਰੀਦਕੋਟ ਦੇ ਕਈ ਮੁਹੱਲਿਆਂ 'ਚ ਖਾਸ ਕਰਕੇ ਭਾਨ ਸਿੰਘ ਕਾਲੋਨੀ ਅਤੇ ਪੁਰੀ ਕਾਲੋਨੀ ਇਲਾਕਿਆਂ 'ਚ ਚੋਰਾਂ ਨੂੰ ਲੈ ਕੇ ਲੋਕਾਂ 'ਚ ਦਹਿਸ਼ਤ ਬਣੀ ਹੋਈ ਹੈ ਜੋ ਸ਼ਰੇਆਮ ਹਥਿਆਰਾਂ ਨਾਲ ਲੈਸ ਹੋ ਕੇ ਰਾਤ ਵੇਲੇ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਬਾਰਿਸ਼ਾਂ ਦੇ ਮੌਸਮ ਕਾਰਨ ਮੱਛਰ ਦੀ ਪੈਦਾਵਾਰ ਵਧ ਸਕਦੀ ਹੈ, ਇਸ ਲਈ ਸ਼ਹਿਰ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫ਼ੀਸਦੀ ਰਿਹਾ | ਸਕੂਲ ਦੇ ਅੱਠਵੀਂ ਜਮਾਤ ਦੇ ਕੁੱਲ 26 ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਇਸ ਸਬੰਧੀ ਸਕੂਲ ਵਿਚ ਸਨਮਾਨ ...
ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ) - ਏ.ਆਰ. ਸਰਕਲ ਫ਼ਰੀਦਕੋਟ ਵਲੋਂ ਦੀ ਮਨਜੀਤਇੰਦਰਪੁਰਾ ਬਹੁਮੰਤਵੀ ਸਹਿਕਾਰੀ ਸਭਾ ਲਿਮ: ਫ਼ਰੀਦਕੋਟ ਵਿਖੇ 100ਵਾਂ ਅੰਤਰਰਾਸ਼ਟਰੀ ਸਹਿਕਾਰੀ ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਨਵਕਾਸ਼ਦੀਪ ਸਿੰਘ ਸਹਾਇਕ ਰਜਿਸਟਰਾਰ ...
ਕੋਟਕਪੂਰਾ, 4 ਜੁਲਾਈ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਰਾਜ ਕੁਮਾਰ ਸੀ.ਆਈ.ਏ ਸਟਾਫ਼ ਜੈਤੋ ਸਮੇਤ ਪੁਲਿਸ ਕਰਮਚਾਰੀਆਂ ਦੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸ਼ਹਿਰ ਕੋਟਕਪੂਰਾ ਤੋਂ ਪਿੰਡ ਸੰਧਵਾਂ ਵਿਚੋਂ ਹੁੰਦੇ ਹੋਏ ਸ਼ਹਿਰ ...
ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਬੈਰਕਾਂ ਦੀ ਕੀਤੀ ਗਈ ਅਧਿਕਾਰੀਆਂ ਵਲੋਂ ਅਚਾਨਕ ਤਲਾਸ਼ੀ ਦੌਰਾਨ 6 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਦੱਸਣਯੋਗ ਹੈ ਕਿ ਜੇਲ੍ਹ ਵਿਚ ਹਵਾਲਾਤੀਆਂ ਤੇ ਕੈਦੀਆਂ 'ਤੇ ...
ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ) - ਭਾਰਤੀ ਕਿਸਾਨ ਯੂਨੀਅਨ ਫ਼ਤਹਿ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਦਵਿੰਦਰ ਸਿੰਘ ਰਾਜੂ ਨੂੰ ਬਲਾਕ ਸਕੱਤਰ ਨਿਯੁਕਤ ਕੀਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਅਮਨਦੀਪ ਸਿੰਘ ਸੂਬਾ ਮੀਤ ਪ੍ਰਧਾਨ, ...
ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ) - ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਜਿਨ੍ਹਾਂ ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਦਾ ਅਤੇ ਉਨ੍ਹਾਂ ਦਾ ਮਾਪਿਆਂ ਦਾ ਵੀਜ਼ਾ ਲਗਵਾ ਕੇ ਦਿੱਤਾ ਜਾਂਦਾ ਹੈ | ...
ਕੋਟਕਪੂਰਾ, 4 ਜੁਲਾਈ (ਮੋਹਰ ਸਿੰਘ ਗਿੱਲ) - ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਸੁਖਦੀਪ ਸਿੰਘ ਅਤੇ ਗੁਰਦੇਵ ਸਿੰਘ ਵਾਸੀ ਪਿੰਡ ਜਲਾਲੇਆਣਾ ਦੇ ਘਰ 'ਚ ਦਾਖ਼ਲ ਹੋ ਕੇ ਨਕਦੀ ਅਤੇ ਸੋਨਾ ਚੋਰੀ ਕਰ ਲਿਆ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਚੋਰਾਂ ਨੇ ਦੋਹਾਂ ਘਰਾਂ ...
ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ) - ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੀ ਅਗਵਾਈ ਹੇਠ ਤੀਬਰ ਦਸਤ ਰੋਕੂ ਪੰਦਰਵਾੜਾ ਅੱਜ 4 ਜੁਲਾਈ ਤੋਂ 17 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ | ਇਸ ਦੀ ਸ਼ੁਰੂਆਤ ਅੱਜ ਸਿਵਲ ਸਰਜਨ ਡਾ. ਸੰਜੇ ...
ਮਲੋਟ, 4 ਜੁਲਾਈ (ਅਜਮੇਰ ਸਿੰਘ ਬਰਾੜ) - ਪੰਜਾਬ ਸੂਬੇ ਅੰਦਰ ਸਾਬਕਾ ਸੈਨਿਕਾਂ ਦੇ ਰੂਪ ਵਿਚ ਤਾਇਨਾਤ ਵਲੰਟੀਅਰ ਖ਼ੁਸ਼ਹਾਲੀ ਦੇ ਰਾਖੇ (ਜੀ.ਓ.ਜੀ) ਵਲੋਂ 75ਵੇਂ ਆਜ਼ਾਦੀ ਮਹਾਂ ਉਤਸਵ ਦੇ ਸਬੰਧ ਵਿਚ ਸ਼ੁਰੂ ਕੀਤੀ ਰੁੱਖ ਲਗਾਓ ਜੀਵਨ ਬਚਾਓ ਮੁਹਿੰਮ ਨੂੰ ਮੌਨਸੂਨ ਦੀ ਆਮਦ ਦੇ ...
ਗਿੱਦੜਬਾਹਾ, 4 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਪਿ੍ੰਸੀਪਲ ਮਨੀ ਰਾਮ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਦੀਆਂ 25 ਵਿਦਿਆਰਥਣਾਂ 10 ਦਿਨਾਂ ਟ੍ਰੇਨਿੰਗ ਕੈਂਪ ਵਿਚ ਭਾਗ ਲੈਣ ਲਈ ਪੰਜਾਬ ਗਰਲਜ਼ ਐਨ.ਸੀ.ਸੀ. ਅਕੈਡਮੀ ਦਾਨੇਵਾਲਾ ...
ਮੰਡੀ ਬਰੀਵਾਲਾ, 4 ਜੁਲਾਈ (ਨਿਰਭੋਲ ਸਿੰਘ) - ਗੁਰਦੇਵ ਸਿੰਘ, ਛਿੰਦਰਪਾਲ ਸਿੰਘ, ਦਲਜੀਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰੰਧਾਵਾ ਤੋਂ ਡੋਹਕ ਨੂੰ ਜਾਣ ਵਾਲਾ ਰਸਤਾ ਕੱਚਾ ਹੈ | ਉਨ੍ਹਾਂ ਕਿਹਾ ਕਿ ਲੰਘਣਾ ਬਹੁਤ ਮੁਸ਼ਕਿਲ ...
ਮਲੋਟ, 4 ਜੁਲਾਈ (ਪਾਟਿਲ) - ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸ੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਡਾ: ਅਰੁਣ ਕਾਲੜਾ ਮੁਖੀ ਪੰਜਾਬੀ ਵਿਭਾਗ ਦੀ ਸੇਵਾ ਮੁਕਤੀ ਤੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਕਾਰਜਕਾਰੀ ਪਿ੍ੰਸੀਪਲ ...
ਲੰਬੀ, 4 ਜੁਲਾਈ (ਮੇਵਾ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ (ਕਾਦੀਆਂ) ਦੀ ਇਕ ਮੀਟਿੰਗ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੋਲਦਿਆਂ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅੱਜ-ਕੱਲ੍ਹ ਝੋਨੇ ਦੀ ਫ਼ਸਲ ਦੀ ਬਿਜਾਈ ਦਾ ਸੀਜ਼ਨ ਜ਼ੋਰਾਂ ਤੇ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੌਰਨ ਡਜੀਜ਼ ਦੇ ਫ਼ੈਲਣ ਤੋਂ ਬਚਾਅ ਲਈ ਜਿੱਥੇ ਸਿਹਤ ਵਿਭਾਗ ਤੇ ਹੋਰ ਵਿਭਾਗਾਂ ਵਲੋਂ ਗਤੀਵਿਧੀਆਂ ਅਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ...
ਮਲੋਟ, 4 ਜੁਲਾਈ (ਅਜਮੇਰ ਸਿੰਘ ਬਰਾੜ) - ਡਵੀਜ਼ਨ ਮਲੋਟ ਵਿਖੇ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਕਰਮਚਾਰੀ ਯੂਨੀਅਨ (ਪੰਜਾਬ) ਦੀ ਮੀਟਿੰਗ ਹੋਏ, ਜਿਸ ਵਿਚ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਸਰਾਂ ਅਤੇ ਬਾਕੀ ਮੈਂਬਰ ਹਾਜ਼ਰ ਹੋਏ | ਇਸ ਮੌਕੇ ਸਰਕਾਰ ਦੇ 36,000 ਮੁਲਾਜ਼ਮ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਮਾਨਵਤਾ ਫਾਊਾਡੇਸ਼ਨ ਵਲੋਂ ਗੁੰਮਸ਼ੁਦਾ ਬੱਚੇ ਨੂੰ ਮਾਪਿਆਂ ਨਾਲ ਮਿਲਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਡਾ:ਨਰੇਸ਼ ਪਰੂਥੀ ਨੇ ਦੱਸਿਆ ਕਿ ਕੁਝ ਦਿਨ ਪਹਿਲਾ ਥਾਣਾ ਬਰੀਵਾਲਾ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸਿਹਤ ਵਿਭਾਗ ਵਲੋਂ 4 ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ:ਰੰਜੂ ਸਿੰਗਲਾ ਨੇ ਦੱਸਿਆ ਕਿ ਇਸ ਪੰਦ੍ਹਰਵਾੜੇ ਦਾ ਮਕਸਦ 5 ਸਾਲ ...
ਬਾਜਾਖਾਨਾ, 4 ਜੁਲਾਈ (ਜੀਵਨ ਗਰਗ) - ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ. ਐਸ. ਆਈ. ਸੋਮ ਪ੍ਰਕਾਸ਼, ਸਾਂਝ ਕੇਂਦਰ ਜੈਤੋ ਦੀ ਸਿਪਾਹੀ ਸੁਖਪ੍ਰੀਤ ਕੌਰ, ਸਾਂਝ ਕੇਂਦਰ ਬਾਜਾਖਾਨਾ ਦੀ ਸੀਨੀਅਰ ਸਿਪਾਹੀ ਵੀਰਪਾਲ ਕੌਰ ਅਤੇ ਪੁਲਿਸ ਮਹਿਲਾ ...
ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ) - ਪੰਜਾਬ ਦੇ ਵਾਤਾਵਰਨ ਨੂੰ ਉਜਾੜਨ ਲਈ ਮੱਤੇਵਾੜਾ ਜੰਗਲ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਕੇ ਟੈਕਸਟਾਇਲ ਸਨਅਤ ਉਸਾਰਨ ਦਾ ਵਿਰੋਧ ਕਰਦਿਆਂ ਫ਼ਰੀਦਕੋਟ ਦੇ ਦਰਬਾਰ ਗੰਜ 'ਚ ਸਮਾਜਸੇਵੀ ਸੰਸਥਾਵਾਂ ਅਤੇ ਵਾਤਾਵਰਨ ...
ਫ਼ਰੀਦਕੋਟ, 4 ਜੁਲਾਈ (• ਚਰਨਜੀਤ ਸਿੰਘ ਗੋਂਦਾਰਾ)- ਫ਼ਰੀਦਕੋਟ-ਕੋਟਕਪੂਰਾ ਰਾਸ਼ਟਰੀ ਮਾਰਗ ਨੰਬਰ: 15 ਜੋ ਕਿ ਮਾਲਵਾ ਖੇਤਰ ਦੇ ਕਈ ਜ਼ਿਲਿ੍ਹਆਂ ਨੂੰ ਮਿਲਾਉਂਦਾ ਹੋਣ ਕਰਕੇ ਇਸ ਰਾਸ਼ਟਰੀ ਮਾਰਗ 'ਤੇ ਦਿਨ ਰਾਤ ਗੱਡੀਆਂ ਦੀ ਆਵਾਜਾਈ ਚੱਲਦੀ ਰਹਿੰਦੀ ਹੈ | ਪਿਛਲੇ ਕਾਫ਼ੀ ...
ਫ਼ਰੀਦਕੋਟ, 4 ਜੁਲਾਈ (ਸਤੀਸ਼ ਬਾਗ਼ੀ) - ਪੰਜਾਬੀ ਸਾਹਿਤ ਸਭਾ (ਰਜਿ:) ਫ਼ਰੀਦਕੋਟ ਦੀ ਮੀਟਿੰਗ ਪਿ੍ੰ: ਨਵਰਾਹੀ ਘੁਗਿਆਣਵੀ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਪੈਨਸ਼ਨਰਜ਼ ਭਵਨ ਵਿਖੇ ਹੋਈ, ਜਿਸ ਵਿਚ ਸਭਾ ਨੇ ਸਰਬ ਸੰਮਤੀ ਨਾਲ ਅਗਨੀਵੀਰ ਭਰਤੀ ਸਕੀਮ ਦੀ ਪੁਰਜ਼ੋਰ ਨਿੰਦਾ ...
ਬਰਗਾੜੀ, 4 ਜੁਲਾਈ (ਸੁਖਰਾਜ ਸਿੰਘ ਗੋਂਦਾਰਾ) - ਫ਼ੋਰਾਜਿਨ ਬੀਜ਼ ਕੰਪਨੀ ਦੇ ਮਾਹਿਰਾਂ ਵਲੋਂ ਕੰਪਨੀ ਦੇ ਟੀ.ਐਮ ਡਾ. ਸੁਭਾਸ਼ ਚੰਦਰ ਅਤੇ ਡਾ. ਰਣਜੀਤ ਸਿੰਘ ਦੀ ਅਗਵਾਈ ਹੇਠ ਕਸਬਾ ਬਰਗਾੜੀ ਵਿਖੇ ਕਿਸਾਨ ਗੁਰਸੇਵਕ ਸਿੰਘ ਗੋਂਦਾਰਾ ਪੁੱਤਰ ਨੱਥਾ ਸਿੰਘ ਦੇ ਖੇਤ 'ਚ ਬੀਜੀ ...
ਜੈਤੋ, 4 ਜੁਲਾਈ (ਗੁਰਚਰਨ ਸਿੰਘ ਗਾਬੜੀਆ) - ਪੰਜਾਬ ਸਰਕਾਰ ਵਲੋਂ ਭੇਜੀ ਗਈ ਗਰਾਂਟ ਨਾਲ ਪਿੰਡ ਕਰੀਰਵਾਲੀ ਦੇ ਪ੍ਰਾਇਮਰੀ ਸਕੂਲ 'ਚ ਉਸਾਰੇ ਗਏ ਦੋ ਕਮਰਿਆਂ 'ਤੇ ਲੈਂਟਰ ਪਾਇਆ ਗਿਆ | ਪਿੰਡ ਦੀ ਸਰਪੰਚ ਜਸਵਿੰਦਰ ਕੌਰ ਧਰਮ ਪਤਨੀ ਕਰਮ ਸਿੰਘ, ਪੰਚ ਬਲਦੇਵ ਸਿੰਘ ਅਤੇ ਪੰਚ ...
ਸਾਦਿਕ, 4 ਜੁਲਾਈ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਬਲਾਕ ਸਾਦਿਕ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਵੀਰੇਵਾਲਾ ਕਲਾਂ ਦੇ ਗੁਰਦੁਆਰਾ ਸਾਹਿਬ 'ਚ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਬਖਤੌਰ ਸਿੰਘ ...
ਕੋਟਕਪੂਰਾ, 4 ਜੁਲਾਈ (ਮੇਘਰਾਜ) - ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸੰਮਤੀ ਵਲੋਂ 229ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਗਮ ਸੰਮਤੀ ਦੇ ਸਰਪ੍ਰਸਤ ਯਸ਼ ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ. ਸੁਰਿੰਦਰ ਕੁਮਾਰ ਦਿਵੇਦੀ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਟਾਊਨ ਹਾਲ ...
ਜੈਤੋ, 4 ਜੁਲਾਈ (ਭੋਲਾ ਸ਼ਰਮਾ) - ਅਮਰਨਾਥ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਅਵਨੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਥਾਂ-ਥਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ...
ਜੈਤੋ, 4 ਜੁਲਾਈ (ਗੁਰਚਰਨ ਸਿੰਘ ਗਾਬੜੀਆ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫ਼ੂਕ ਉਦੋਂ ਨਿਕਲ ਗਈ ਜਦ ਪਿੰਡ ਰੋੜੀਕਪੂਰਾ ਦੇ ਕਿਸਾਨਾਂ ਨੂੰ ਪਿਛਲੇ ਕਰੀਬ 50 ਘੰਟਿਆਂ ਤੋਂ ਬਿਜਲੀ ਸਪਲਾਈ ਨਹੀਂ ਮਿਲੀ ਜਿਸ ਕਰਕੇ ਝੋਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX