ਜੋਗਾ, 4 ਜੁਲਾਈ (ਮਨਜੀਤ ਸਿੰਘ ਘੜੈਲੀ/ਹਰਜਿੰਦਰ ਸਿੰਘ ਚਹਿਲ)-ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਨ੍ਹਾਂ ਦੀ ਯਾਦ 'ਚ ਪਿੰਡ ਬੁਰਜ ਢਿੱਲਵਾਂ ਤੋਂ ਪਿੱਡ ਭੈਣੀ ਚੂਹੜ ਤੱਕ ਸਿੱਧੂ ਮੂਸੇਵਾਲਾ ਯਾਦਗਾਰੀ ਸੰਪਰਕ ਸੜਕ ਦਾ ਉਦਘਾਟਨ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਕੀਤਾ ਗਿਆ | ਇਸ ਮੌਕੇ ਸਰਪੰਚ ਜਗਦੀਪ ਸਿੰਘ ਢਿੱਲੋਂ ਵੀ ਉਨ੍ਹਾਂ ਨਾਲ ਸਨ | ਜ਼ਿਕਰਯੋਗ ਹੈ ਕਿ ਇਸ ਸੜਕ ਨੂੰ ਸਿੱਧੂ ਮੂਸੇਵਾਲਾ ਵਲੋਂ ਹਲਕਾ ਮਾਨਸਾ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਸਮੇਂ ਆਪਣੇ ਉਚੇਚੇ ਉਦਮ ਸਦਕਾ ਮਨਜੂਰ ਕਰਵਾਇਆ ਗਿਆ ਸੀ ਜੋ ਕਿ ਹੁਣ ਮੁਕੰਮਲ ਹੋ ਗਈ ਹੈ | ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਖਿਆ ਕਿ ਉਸਦਾ ਪੁੱਤਰ ਸਾਫ਼ ਸੁਥਰੀ ਰਾਜਨੀਤੀ ਕਰਨੀ ਚਾਹੁੰਦਾ ਸੀ ਅਤੇ ਉਸ ਦੀ ਦਿੱਲੀ ਇੱਛਾ ਸੀ ਕਿ ਲੋਕ ਉਸ ਤੋਂ ਗਲੀਆਂ-ਨਾਲੀਆਂ ਦੀਆਂ ਮੰਗਾਂ ਦੀ ਬਜਾਏ ਹਸਪਤਾਲਾਂ, ਕਾਲਜਾਂ, ਯੂਨੀਵਰਸਟਿੀਆਂ ਦੀ ਮੰਗ ਰੱਖਣ ਪ੍ਰੰਤੂ ਇਹ ਸਭ ਵੇਖ ਉਸਦਾ ਮਨ ਉਪਰਾਮ ਹੋ ਜਾਂਦਾ ਸੀ | ਉਨ੍ਹਾਂ ਆਖਿਆ ਕਿ ਚੋਣਾਂ ਦੌਰਾਨ ਵੀ ਉਸ ਦੇ ਪੁੱਤਰ ਉਪਰ ਕਰੀਬ 8 ਵਾਰ ਹਮਲਾ ਹੁੰਦਾ-ਹੁੰਦਾ ਸੁਰੱਖਿਆ ਕਾਰਨਾਂ ਕਾਰਨ ਟਲਿਆ | ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਨੇ ਉਸਦੀ ਸੁਰੱਖਿਆ ਘਟਾਉਣੀ ਹੀ ਸੀ ਤਾਂ ਇਸ ਬਾਰੇ ਜਨਤਕ ਨਹੀਂ ਸੀ ਕਰਨਾ ਚਾਹੀਦਾ ਜਿਸ ਦਾ ਉਸਨੂੰ ਬੇਹੱਦ ਅਫਸੋਸ ਹੈ | ਪਿੰਡ ਬੁਰਜ ਢਿੱਲਵਾਂ ਦੀ ਗਰਾਮ ਪੰਚਾਇਤ ਵਲੋਂ ਬਲਕੌਰ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ, ਗਰਾਮ ਪੰਚਾਇਤ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |
ਚੰਡੀਗੜ੍ਹ, 4 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਅੱਜ ਦਿੱਤੇ ਤਾਜ਼ਾ ਬਿਆਨ ਮਗਰੋਂ ਸਿਆਸਤ ਗਰਮਾਉਣ ਲੱਗੀ ਹੈ | ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਮੂਸੇਵਾਲਾ ...
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਪਰਿਵਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਦੋਸ਼ ਵਿਚ ਉਸ ਦੇ ਚਚੇਰੇ ਭਰਾ ਪਰਵਿੰਦਰ ਸਿੰਘ ...
ਬਰਗਾੜੀ, 4 ਜੁਲਾਈ (ਲਖਵਿੰਦਰ ਸ਼ਰਮਾ) - 2015 'ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦਾ ਇਨਸਾਫ਼ ਲੈਣ ਲਈ ਲੰਬੇ ਸਮੇਂ ਤੋਂ ਧਰਨੇ 'ਤੇ ਬੈਠੇ ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਦੇ ਸਪੁੱਤਰ ਭਾਈ ਸੁਖਰਾਜ ...
ਐੱਸ. ਏ. ਐੱਸ. ਨਗਰ, 4 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ 5 ਜੁਲਾਈ ਨੂੰ ਐਲਾਨਿਆ ਜਾ ਰਿਹਾ ਹੈ | ਇਸ ਸੰਬੰਧੀ ਸਿੱਖਿਆ ਬੋਰਡ ਦੇ ਕੰਟਰੋਲਰ ਜੇ. ਆਰ ਮਹਿਰੋਕ ਨੇ ਦੱਸਿਆ ਕਿ ਨਤੀਜਾ 5 ਜੁਲਾਈ ਨੂੰ 12.15 ...
ਅੰਮਿ੍ਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਦੇਸ਼ ਦੀ ਆਜ਼ਾਦੀ ਤੋਂ ਮਹਿਜ਼ ਅੱਠ ਸਾਲ ਬਾਅਦ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪੰਜਾਬੀ ਸੂਬਾ ਮੋਰਚੇ ਨੂੰ ਦਬਾਉਣ ਲਈ ਕਰਵਾਏ ਗਏ ਪਹਿਲੇ ਪੁਲਿਸ ਹਮਲੇ ਦੇ ਵਿਰੋਧ ਵਿਚ ...
ਲੁਧਿਆਣਾ, 4 ਜੁਲਾਈ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ | ਮੌਸਮ ਵਿਭਾਗ ਅਨੁਸਾਰ ਦਿੱਲੀ 'ਚ 9 ਜੁਲਾਈ ਤੱਕ ...
ਚੰਡੀਗੜ੍ਹ, 4 ਜੁਲਾਈ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਗਿ੍ਫ਼ਤਾਰੀ 'ਤੇ ਰੋਕ 22 ਅਗਸਤ ਤੱਕ ਜਾਰੀ ਰੱਖੀ ਹੈ | ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ | ਦੱਸਣਯੋਗ ...
ਚੰਡੀਗੜ੍ਹ, 4 ਜੁਲਾਈ (ਐਨ.ਐਸ.ਪਰਵਾਨਾ)-ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ 6 ਜੁਲਾਈ ਨੂੰ ਗੁਰੂ ਕੀ ਨਗਰੀ ਅੰਮਿ੍ਤਸਰ ਵਿਚ ਸਵੇਰੇ 11 ਵਜੇ ਬੁਲਾਈ ਗਈ ਹੈ, ਜਿਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ | ਕਈ ਅਹਿਮ ਮਾਮਲਿਆਂ 'ਤੇ ਵਿਚਾਰਾਂ ਹੋ ...
ਲੁਧਿਆਣਾ, 4 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਮੱਤੇਵਾੜਾ ਜੰਗਲ ਤੇ ਸਤਲੁਜ ਦਰਿਆ ਨੇੜੇ 1 ਹਜ਼ਾਰ ਏਕੜ ਵਿਚ ਟੈਕਸਟਾਈਲ ਪਾਰਕ ਬਣਾਇਆ ਜਾ ਰਿਹਾ ਹੈ, ਜਿਸ ਨੂੰ ਜਾਂਦੀ ਸੜਕ ਬਣਾਉਣ ਲਈ 1697 ਦਰੱਖ਼ਤਾਂ ਤੇ 6276 ਪੌਦਿਆਂ ਨੂੰ ਕੱਟਣ ...
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨੇੜਲੇ ਸਾਥੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸੁਖਚੈਨ ਸਿੰਘ ...
ਚੰਡੀਗੜ੍ਹ, 4 ਜੁਲਾਈ (ਪ੍ਰੋ. ਅਵਤਾਰ ਸਿੰਘ)- ਕਾਂਗਰਸ ਤੇ ਆਮ ਆਦਮੀ ਪਾਰਟੀ ਬੇਅਦਬੀ ਮਾਮਲੇ 'ਤੇ ਆਈ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮੁਆਫ਼ੀ ਮੰਗੇ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਨੇ ਬੇਅਦਬੀ ...
ਚੰਡੀਗੜ੍ਹ, 4 ਜੁਲਾਈ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਿ੍ਸ਼ਟਾਚਾਰ ਮਾਮਲੇ 'ਚ ਫਸੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਵਲੋਂ ਅੱੈਫ. ਆਈ. ਆਰ ਰੱਦ ਕਰਨ ਦੀ ਕੀਤੀ ਮੰਗ 'ਤੇ ਉਨ੍ਹਾਂ ਨੂੰ ਬਿਨਾਂ ਕੋਈ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ...
ਟਾਂਡਾ ਉੜਮੁੜ/ ਚੋਲਾਂਗ, 4 ਜੁਲਾਈ (ਕੁਲਬੀਰ ਸਿੰਘ ਗੁਰਾਇਆ, ਸੁਖਦੇਵ ਸਿੰਘ)- ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪਸ਼ੂ ਮੰਡੀ ਨਜ਼ਦੀਕ ਇਕ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਇੱਕੋ ਹੀ ਪਰਿਵਾਰ ਦੇ 3 ਜੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ | ਇਕੱਤਰ ...
ਸੰਗਰੂਰ, 4 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਉਨ੍ਹਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਮਨ ਬਣਾ ਚੁੱਕੀ ਹੈ ਜੋ ਪੰਜਾਬ ਸਰਕਾਰ ਦੇ ਮੁਲਾਜ਼ਮ ਸਨ ਪਰ ਲੰਬੀ ਛੁੱਟੀ ਲੈ ਕੇ ਵਿਦੇਸ਼ਾਂ ਵਿਚ ਟਿਕੇ ਹੋਏ ਸਨ | ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ...
ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)- ਸ਼ਿਵ ਸੈਨਾ ਦੇ ਊਧਵ ਠਾਕਰੇ ਧੜੇ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਨਵੇਂ ਸਪੀਕਰ ਵਲੋਂ ਏਕਨਾਥ ਸ਼ਿੰਦੇ ਧੜੇ ਦੇ ਨਾਮਜ਼ਦ ਨਵੇਂ ਚੀਫ ਵਿ੍ਹਪ ਨੂੰ ਮਾਨਤਾ ਦਿੱਤੇ ਜਾਣ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੰਦਿਆਂ ਇਸ ਮਾਮਲੇ 'ਚ ...
ਚੰਡੀਗੜ੍ਹ, 4 ਜੁਲਾਈ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ ਅਕਾਲੀ ਗਰੁੱਪ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਵੱਖ-ਵੱਖ ਬਿਆਨਾਂ ਵਿਚ ਵਿਚਾਰ ਪ੍ਰਗਟ ਕੀਤਾ ਹੈ ਕਿ ਇਹ ਗੱਲ ਹੁਣ ਹਮੇਸ਼ਾ ਲਈ ਭੁਲਾ ਦਿੱਤੀ ਜਾਏ ਕਿ ਪੰਜਾਬ ਯੂਨੀਵਰਸਿਟੀ ...
ਲੁਧਿਆਣਾ, 4 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਆਬਕਾਰੀ ਵਿਭਾਗ ਦੀ ਸਾਲ 2022-2023 ਲਈ ਸ਼ਰਾਬ ਦੇ ਠੇਕਿਆਂ ਲਈ ਲਿਆਂਦੀ ਆਬਕਾਰੀ ਨੀਤੀ ਕਰਕੇ ਵਿਭਾਗ ਵਲੋਂ ਵਾਰ-ਵਾਰ ਟੈਂਡਰ ਪਾਉਣ ਦੀ ਤਰੀਕ ਵਿਚ ਵਾਧਾ ਕਰਨ ਦੇ ਬਾਵਜੂਦ ਪਟਿਆਲਾ, ਜਲੰਧਰ ਤੇ ਫਿਰੋਜ਼ਪੁਰ ਜ਼ੋਨ ਦੇ ...
ਬਠਿੰਡਾ, 4 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਦੇ ਸਰਕਾਰੀ ਬੱਸਾਂ ਤੋਂ ਸੰਤ ਭਿੰਡਰਾਂਵਾਲਿਆਂ ਅਤੇ ਭਾਈ ਹਵਾਰਾ ਦੀਆਂ ਤਸਵੀਰਾਂ ਉਤਾਰਨ ਦੇ ਹੁਕਮਾਂ ਤਹਿਤ ਅੱਜ ਟ੍ਰਾਂਸਪੋਰਟ ਵਿਭਾਗ ਬਠਿੰਡਾ ਵਲੋਂ ਕੁੱਝ ਬੱਸਾਂ ਤੋਂ ਉਕਤ ਤਸਵੀਰਾਂ ਉਤਾਰੀਆਂ ਗਈਆਂ, ...
ਅੰਮਿ੍ਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਦਿਨ ਬਰਗਾੜੀ ਬੇਅਦਬੀ ਮਾਮਲੇ ਸੰਬੰਧੀ ਜਾਂਚ ਰਿਪੋਰਟ ਕੇਵਲ ਪੰਜ ਚੋਣਵੇਂ ਸਿੱਖ ਨੁਮਾਇੰਦਿਆਂ ਨੂੰ ਸੌਂਪਣ ਨੇ ਰਾਜਸੀ ਤੇ ਧਾਰਮਿਕ ਹਲਕਿਆਂ 'ਚ ਕਈ ...
ਅੰਮਿ੍ਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਕਰਨਾਟਕ ਬੰਬ ਧਮਾਕਾ ਮਾਮਲੇ ਵਿਚ ਕਰੀਬ ਤਿੰਨ ਦਹਾਕਿਆਂ ਤੋਂ ਨਜ਼ਰਬੰਦ ਚਲੇ ਆ ਰਹੇ ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ, ਜੋ ਅੱਜ ਕੱਲ ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਸਨ ਤੇ ਬੀਤੇ ਸ਼ੁੱਕਰਵਾਰ ਤੋਂ ਦਿਲ ਦਾ ਦੌਰਾ ਪੈਣ ...
ਅੰਮਿ੍ਤਸਰ, 4 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਪਿਛਲੇ ਸਿਰਫ਼ ਇਕ ਸਾਲ 'ਚ 697 ਹਿੰਦੂਆਂ ਦੇ ਕਤਲ ਦੇ ਮਾਮਲੇ ਦਰਜ ਕੀਤੇ ਗਏ | ਸੂਬਾ ਸਿੰਧ ਦੀ ਅਸੈਂਬਲੀ 'ਚ ਐਮ. ਪੀ. ਏ. ਨੰਦ ਕੁਮਾਰ ਗੋਕਲਾਨੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਤਲ ਦੇ 697 ...
ਫ਼ਿਰੋਜ਼ਪੁਰ, 4 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਵਿਰੋਧੀ ਸਰਕਾਰਾਂ ਵਲੋਂ ਬਣਾਈਆਂ ਕਮੇਟੀਆਂ ਦੀ ਜਨਤਕ ਹੋਈ ਰਿਪੋਰਟ ਨੇ ਸਾਬਤ ਕਰ ਦਿੱਤਾ ਕਿ ਸ਼ੋ੍ਰਮਣੀ ਅਕਾਲੀ ਦਲ ਦਾ ...
ਅੰਮਿ੍ਤਸਰ, 4 ਜੁਲਾਈ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਆਬਾਦੀ ਕਰਤਾ-ਏ-ਪਰਵਾਨ ਵਿਚਲੇ ਗੁਰਦੁਆਰਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ...
ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਆਜ਼ਾਦੀ ਤੋਂ ਬਾਅਦ ਲਗਾਤਾਰ ਕੇਂਦਰ ਵਿਚ ਭਾਵੇਂ ਸਰਕਾਰ ਕਿਸੇ ਦੀ ਰਹੀ ਹੋਵੇ, ਹਰ ਸਰਕਾਰ ਨੇ ਪੰਜਾਬ ਨਾਲ ਵਿਤਕਰਾ ਅਤੇ ਧੋਖਾ ਕੀਤਾ | ਇਹ ਜਾਣਦੇ ਹੋਏ ਕਿ ਪੰਜਾਬ ਅਤੇ ਪੰਜਾਬੀਆਂ ਦਾ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਡਾ ਰੋਲ ...
ਚੰਡੀਗੜ੍ਹ, 4 ਜੁਲਾਈ (ਅਜੀਤ ਬਿਊਰੋ)- ਪੰਜਾਬ ਵਿਚ ਅੱਜ ਕੋਰੋਨਾ ਦੇ 121 ਨਵੇਂ ਮਾਮਲੇ ਸਾਹਮਣੇ ਆਏ ਤੇ 166 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਐਸ.ਏ.ਐਸ ਨਗਰ ਤੋਂ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ | ਐਸ.ਏ.ਐਸ. ਨਗਰ ਤੋਂ 33, ਲੁਧਿਆਣਾ ਤੋਂ 23, ਜਲੰਧਰ ਤੋਂ 15, ...
ਸੰਗਰੂਰ, 4 ਜੁਲਾਈ (ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਮਾਮਲਿਆਂ ਉੱਤੇ ਸਿੱਖ ਜਥੇਬੰਦੀਆਂ ਨੰੂ ਸੌਂਪੀ ਗਈ ਰਿਪੋਰਟ ...
ਗੁਰਦਾਸਪੁਰ, 4 ਜੁਲਾਈ (ਗੁਰਪ੍ਰਤਾਪ ਸਿੰਘ)-ਥਾਣਾ ਸਿਟੀ ਗੁਰਦਾਸਪੁਰ ਪੁਲਿਸ ਵਲੋਂ ਐਸ.ਪੀ. ਹੈਡ ਕੁਆਰਟਰ ਗੁਰਮੀਤ ਸਿੰਘ ਖਿਲਾਫ਼ ਗਰਭਵਤੀ ਔਰਤ ਨੰੂ ਝਾਂਸਾ ਦੇ ਕੇ ਅਤੇ ਡਰਾ ਧਮਕਾ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ | ਦੱਸਣਯੋਗ ...
ਐੱਸ. ਏ. ਐੱਸ. ਨਗਰ, 4 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸਿਟੀ ਖਰੜ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਲੜਕੀ ਦੇ ਗਰਭਵਤੀ ਹੋਣ ਤੋਂ ਬਾਅਦ ਇਕ ਲੜਕੇ ਨੂੰ ਜਨਮ ਦੇਣ ਦੇ ਮਾਮਲੇ 'ਚ ਮੁਲਜ਼ਮ ਦੇਵੀ ਲਾਲ ਵਾਸੀ ਪਿੰਡ ਸਾਰਾ ਗਡਰੀਆ ਬਸਤੀ ਅੰਬਾਲਾ ...
ਨਵੀਂ ਦਿੱਲੀ, 4 ਜੁਲਾਈ (ਏਜੰਸੀ)-ਕੇਂਦਰ ਨੇ ਪ੍ਰਾਇਮਰੀ ਖੇਤੀ ਕਰਜ਼ਾ ਸੋਸਾਇਟੀਆਂ (ਪੀ.ਏ.ਸੀ.ਐਸ.) ਨੂੰ ਉਨ੍ਹਾਂ ਦੇ ਨਿਯਮਤ ਕੰਮਾਂ ਤੋਂ ਇਲਾਵਾ ਪੈਟਰੋਲੀਅਮ ਉਤਪਾਦਾਂ ਦੀ ਡੀਲਰਸ਼ਿਪ, ਜਨਤਕ ਵੰਡ (ਪੀ.ਡੀ.ਐਸ.) ਦੀਆਂ ਦੁਕਾਨਾਂ ਚਲਾਉਣ ਅਤੇ ਹਸਪਤਾਲ ਤੇ ਵਿੱਦਿਅਕ ...
ਮੁਜ਼ੱਫਰਨਗਰ, 4 ਜੁਲਾਈ (ਏਜੰਸੀ)- ਇਥੋਂ ਦੀ ਇਕ ਅਦਾਲਤ ਨੇ ਰੋਹਾਣਾ ਗੰਨਾ ਸੁਸਾਇਟੀ ਦੇ ਸਾਬਕਾ ਚੇਅਰਮੈਨ ਤੇ ਉਸ ਦੇ ਪਰਿਵਾਰ ਦੇ 7 ਜੀਆਂ ਦੀ ਹੱਤਿਆ ਮਾਮਲੇ 'ਚ ਗੈਂਗਸਟਰ ਮੀਨੂ ਤਿਆਗੀ ਸਮੇਤ 16 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਵਿਸ਼ੇਸ਼ ਜੱਜ ਛੋਟੇ ਲਾਲ ...
ਗਾਂਧੀਨਗਰ, 4 ਜੁਲਾਈ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਲੋਚਕਾਂ 'ਤੇ ਨਿਸ਼ਾਨਾ ਸਾਧਦਿਆਂ ਸੋਮਵਾਰ ਨੂੰ ਕਿਹਾ ਹੈ ਕਿ ਇਕ ਸਮਾਂ ਸੀ ਜਦੋਂ ਪੂਰੀ ਦੁਨੀਆ ਭਾਰਤ ਵਲੋਂ ਕੋਵਿਡ-19 ਟੀਕਾਕਰਨ ਕਰਨ ਬਾਅਦ ਲੋਕਾਂ ਨੂੰ ਤੁਰੰਤ ਸਰਟੀਫਿਕੇਟ ਦੇਣ 'ਚ ਸਫਲ ਹੋਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX