ਧਨੌਲਾ, 4 ਜੁਲਾਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਬੀਤੀ ਰਾਤ ਪਿੰਡ ਕੁੱਬੇ ਦੇ ਵਸਨੀਕ ਰਾਜੇਸ਼ ਸਿੰਘ ਉਰਫ਼ ਸੰਨੀ (28) ਪੁੱਤਰ ਕਸ਼ਮੀਰ ਸਿੰਘ ਨੂੰ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਘਰੋਂ ਨਹਾਉਂਦੇ ਨੂੰ ਬਾਹਰ ਕੱਢ ਕੇ ਸੋਟੀਆਂ ਨਾਲ ਕੁੱਟ ਸੁੱਟਿਆ ਅਤੇ ਕਹੀ ਨਾਲ ਵੱਢ ਕੇ ਮਾਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਰਾਜੇਸ਼ ਸਿੰਘ ਪਿੰਡ ਦੇ ਹੀ ਕਿਸਾਨ ਅਮਰੀਕ ਸਿੰਘ ਦੇ ਘਰੋਂ ਬਤੌਰ ਸੀਰੀ ਸੇਵਾ ਨਿਭਾ ਕੇ ਘਰ ਵਾਪਸ ਪਰਤ ਰਿਹਾ ਸੀ | ਸੜਕ ਤੋਂ ਵਾਪਸ ਘਰ ਆਉਂਦੇ ਸਮੇਂ ਤੇਜ਼ ਰਫ਼ਤਾਰ ਟਰੈਕਟਰ 'ਤੇ ਸਵਾਰ ਕੁਝ ਨੌਜਵਾਨਾਂ ਨੇ ਉਸ ਨੂੰ ਫੇਟ ਮਾਰੀ ਜਿਸ 'ਤੇ ਤਕਰਾਰ ਹੋ ਗਿਆ ਅਤੇ ਉਸ ਨੇ ਟਰੈਕਟਰ ਸਵਾਰਾਂ ਨੂੰ ਸਖ਼ਤੀ ਨਾਲ ਸੰਭਲ ਕੇ ਚਲਾਉਣ ਲਈ ਵੰਗਾਰਿਆ | ਟਰੈਕਟਰ ਸਵਾਰਾਂ ਨੇ ਉਸ ਦਾ ਕੁਟਾਪਾ ਸ਼ੁਰੂ ਕਰ ਦਿੱਤਾ ਜਿਸ 'ਤੇ ਪਿੰਡ ਪਤਵੰਤਿਆਂ ਨੇ ਵਿਚ ਪੈ ਝਗੜਾ ਹਟਾ ਕੇ ਘਰੋਂ ਘਰੀ ਭੇਜ ਦਿੱਤਾ | ਟਰੈਕਟਰ ਸਵਾਰ ਵਾਪਸ ਚਲੇ ਗਏ ਤੇ ਰਜੇਸ਼ ਸਿੰਘ ਆਪਣੇ ਘਰ ਪਰਤ ਕੇ ਨਹਾਉਣ ਲੱਗ ਪਿਆ | ਮਿ੍ਤਕ ਦੀ ਮਾਤਾ ਰਾਜ ਕੌਰ ਮਿ੍ਤਕ ਦੀ ਪਤਨੀ ਰੀਨਾ ਕੌਰ ਅਤੇ ਮਿ੍ਤਕ ਦੇ ਭਰਾ ਕਿਸ਼ਨ ਸਿੰਘ ਨੇ ਦੱਸਿਆ ਕੀ ਰਾਜੇਸ਼ ਸਿੰਘ ਆਪਦੇ ਘਰੇ ਨਹਾ ਰਿਹਾ ਸੀ ਜਿਸ ਨੂੰ ਰਾਤ ਤਕਰੀਬਨ 8 ਵਜੇ 5-6 ਤੋਂ ਵੱਧ ਗਿਣਤੀ ਵਿਚ ਆਏ ਵਿਅਕਤੀਆਂ ਨੇ ਘਰੋਂ ਬਾਹਰ ਕੱਢ ਲਿਆ ਅਤੇ ਕੁੱਟਮਾਰ ਕਰ ਕੇ ਅਤੇ ਵੱਢ ਕੇ ਜਾਨੋਂ ਮਾਰ ਦਿੱਤਾ | ਕਿਸਾਨ ਅਮਰੀਕ ਸਿੰਘ ਦੱਸਿਆ ਕਿ ਰਜੇਸ਼ ਸਿੰਘ 12 ਸਾਲ ਤੋਂ ਉਸ ਦੇ ਘਰ ਬਤੌਰ ਸੀਰੀ ਰਲਦਾ ਆ ਰਿਹਾ ਸੀ ਅਤੇ ਉਸ ਦੀ ਕਦੇ ਵੀ ਕੋਈ ਸ਼ਿਕਾਇਤ ਨਹੀਂ ਸੀ ਆਈ | ਮਿ੍ਤਕ ਦੀ ਮਾਤਾ, ਮਿ੍ਤਕ ਦੀ ਪਤਨੀ, ਮਿ੍ਤਕ ਦੇ ਭਰਾ ਅਤੇ ਕਿਸਾਨ ਅਮਰੀਕ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਬਣਨ ਤੋਂ ਬਾਅਦ ਕਿਸੇ ਦਲਿਤ ਵਿਰੁੱਧ ਕੀਤੀ ਗਈ ਇਹ ਪਹਿਲੀ ਵਾਰਦਾਤ ਹੈ | ਐੱਸ.ਐੱਚ.ਓ. ਜਗਦੇਵ ਸਿੰਘ ਨੇ ਦੱਸਿਆ ਕਿ ਸੇਵਕ ਸਿੰਘ ਪੁੱਤਰ ਸੁਖਦੇਵ ਸਿੰਘ, ਲੱਭੂ ਸਿੰਘ ਪੁੱਤਰ ਮੱਖਣ ਸਿੰਘ, ਕੁੱਲਾ ਸਿੰਘ ਪੁੱਤਰ ਬਿੰਦਰ ਸਿੰਘ, ਪਾਲੀ ਸਿੰਘ ਪੁੱਤਰ ਦਰਸ਼ਨ ਸਿੰਘ, ਗੁਰਤੇਜ ਸਿੰਘ ਪੁੱਤਰ ਸਮਾਰਾ ਸਿੰਘ ਅਤੇ ਪ੍ਰਦੀਪ ਕੁਮਾਰ ਵਿਰੁੱਧ ਧਾਰਾ 302, 148, 149 ਆਈ.ਪੀ.ਸੀ. ਅਤੇ ਐਸ.ਸੀ.ਐਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ |
ਸ਼ਹਿਣਾ, 4 ਜੁਲਾਈ (ਸੁਰੇਸ਼ ਗੋਗੀ)-ਪੰਜਾਬ ਦੇ ਮਾਲਵਾ ਖੇਤਰ ਵਿਚ ਨਵੀਂ ਬਣ ਰਹੀ ਭਾਰਤ ਮਾਲਾ ਸੜਕ ਦੀ ਨਿਰਮਾਣ ਕੰਪਨੀ ਵਲੋਂ ਸੜਕ ਬਣਾਉਣ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ 'ਤੇ ਲਾਈਆਂ ਗਈਆਂ ਬੁਰਜੀਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ...
ਮਹਿਲ ਕਲਾਂ, 4 ਜੁਲਾਈ (ਤਰਸੇਮ ਸਿੰਘ ਗਹਿਲ)-ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ 'ਤੇ ਬਲਾਕ ਮਹਿਲ ਕਲਾਂ ਨਾਲ ਸਬੰਧਿਤ ਵੱਖ-ਵੱਖ ਸਕੂਲਾਂ ਵਿਚ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਪਲੇਠੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...
ਸ਼ਹਿਣਾ, 4 ਜੁਲਾਈ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਵਲੋਂ ਪਿਛਲੇ ਸਮੇਂ ਤੋਂ ਐਨ.ਆਰ.ਆਈਜ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਗੁਰਮਤਿ ਵਿਦਿਆਲੇ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ ਅਤੇ ਸੰਗੀਤ ਵਿਚ ਉੱਚ ਪ੍ਰਾਪਤੀਆਂ ਕਰਨ ਤੇ ਸਮਾਜ ਸੇਵੀ ਆਗੂਆਂ ਵਲੋਂ ਸਾਦੇ ਸਮਾਗਮ ...
ਸ਼ਹਿਣਾ, 4 ਜੁਲਾਈ (ਸੁਰੇਸ਼ ਗੋਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਵਿਖੇ ਅਧਿਆਪਕਾਂ ਵਲੋਂ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਹਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਐਡ ਫ਼ਰੰਟ ਅਤੇ ਪ੍ਰਦੀਪ ਕੁਮਾਰ ਜ਼ਿਲ੍ਹਾ ਪ੍ਰਧਾਨ ਸੀ.ਏ.ਯੂ ...
ਟੱਲੇਵਾਲ, 4 ਜੁਲਾਈ (ਸੋਨੀ ਚੀਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ ਦੀ ਲੰਘਦਿਆਂ ਡਰੇਨਾਂ ਰਜਵਾਹਿਆਂ ਦੀ ਖਸਤਾ ਹਾਲਤ ਵਿਚ ਖੜ੍ਹੇ ਪੁਲਾਂ ਦਾ ਨਵੇਂ ਸਿਰਿਓਾ ...
ਬਰਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਬਰਨਾਲਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਵੱਖ ਵੱਖ ਦੁਕਾਨਾਂ 'ਤੇ ਸਿੰਗਲ ਯੂਜ਼ ...
ਤਪਾ ਮੰਡੀ, 4 ਜੁਲਾਈ (ਪ੍ਰਵੀਨ ਗਰਗ)-ਸ਼ਹਿਰ 'ਚ ਚੋਰ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਅਜਿਹੀ ਹੀ ਇਕ ਚੋਰੀ ਦੀ ਘਟਨਾ ਉਸ ਸਮੇਂ ਵਾਪਰੀ ਜਦੋਂ ਮਾਡਲ ...
ਬਰਨਾਲਾ, 4 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਅਤੇ 2 ਪੁਲਿਸ ਵਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿਚ 148 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ 4 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ...
ਮਹਿਲ ਕਲਾਂ, 4 ਜੁਲਾਈ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਵਿਦਿਆਰਥੀਆਂ ਦੇ ਜਨਮ ਦਿਨ ਮੌਕੇ ਸਕੂਲ ਵਿਚ ਵੱਖ-ਵੱਖ ਤਰ੍ਹਾਂ ਦੇ ...
ਬਰਨਾਲਾ, 4 ਜੁਲਾਈ (ਅਸ਼ੋਕ ਭਾਰਤੀ)-ਸਰਾਕਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸਕੂਲ ਪਿ੍ੰਸੀਪਲ ਵਿਨਸੀ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਅਮਨਦੀਪ ਕੌਰ ਨੇ ...
ਟੱਲੇਵਾਲ, 4 ਜੁਲਾਈ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸਬੰਧਤ ਪਿੰਡ ਦੀਵਾਨਾ, ਨਰੈਣਗੜ੍ਹ ਸੋਹੀਆਂ, ਗਹਿਲ, ਛੀਨੀਵਾਲ ਖ਼ੁਰਦ, ਸੱਦੋਵਾਲ, ਗਾਗੇਵਾਲ, ਬੀਹਲਾ ਅਤੇ ਬੀਹਲਾ ਖ਼ੁਰਦ ਦੀਆਂ ਪੰਚਾਇਤਾਂ ਵਲੋਂ ਆਮ ਲੋਕਾਂ ਦੀ ਮੰਗ 'ਤੇ ਮਤਾ ਪਾ ਕੇ ਉਕਤ ਪਿੰਡਾਂ ਨੂੰ ...
ਬਰਨਾਲਾ, 4 ਜੁਲਾਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਦਾ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਸਕੂਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਚਿਹਰਿਆਂ 'ਤੇ ਖ਼ੁਸ਼ੀ ...
ਤਪਾ ਮੰਡੀ, 4 ਜੁਲਾਈ (ਪ੍ਰਵੀਨ ਗਰਗ)-ਡੀ.ਐਸ.ਪੀ. ਤਪਾ ਗੁਰਵਿੰਦਰ ਸਿੰਘ ਸੰਧੂ ਵਲੋਂ ਨਸ਼ਿਆਂ ਸਬੰਧੀ ਇਕ ਮੀਟਿੰਗ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਦਾ ...
ਰੂੜੇਕੇ ਕਲਾਂ, 4 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...
ਟੱਲੇਵਾਲ, 4 ਜੁਲਾਈ (ਸੋਨੀ ਚੀਮਾ)-ਐਨ.ਆਰ.ਆਈਜ ਨੂੰ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਕੋਈ ਰਾਹ ਨਾ ਦਿੱਤੇ ਜਾਣ ਕਾਰਨ ਐਨ.ਆਰ.ਆਈ ਪੰਜਾਬ ਦੇ ਪਹਿਲਾਂ ਤੋਂ ਚੱਲੇ ਆ ਰਹੇ ਗੰਧਲੇ ਸਿਸਟਮ ਨੂੰ ਸਰਕਾਰ ਦੀ ਬਦਲੀ ਉਪਰੰਤ ਵੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ...
ਬਰਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਬਰਨਾਲਾ ਦੇ ਅਧਿਕਾਰੀਆਂ ਦੀ ਦਫ਼ਤਰਾਂ ਵਿਚੋਂ ਰਹਿੰਦੀ ਗ਼ੈਰਹਾਜ਼ਰੀ ਕਾਰਨ ਜਿੱਥੇ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਸ਼ਹਿਰ ਦੇ ਕੌਂਸਲਰਾਂ ਵਿਚ ਵੀ ਰੋਸ ਪਾਇਆ ਜਾ ...
ਬਰਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਬਾਅਦ ਅੱਜ ਕੇਵਲ ਸਿੰਘ ਢਿੱਲੋਂ ਵਲੋਂ ਬਰਨਾਲਾ ਜ਼ਿਲੇ੍ਹ ਨਾਲ ਸਬੰਧਤ ਭਾਰਤੀ ਜਨਤਾ ਪਾਰਟੀ ਦੇ ਆਗੂਆਂ, ਵਰਕਰਾਂ ਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ...
ਬਰਨਾਲਾ, 4 ਜੁਲਾਈ (ਨਰਿੰਦਰ ਅਰੋੜਾ)-'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਤੀਬਰ ਦਸਤ ਕੰਟਰੋਲ ਪੰਦ੍ਹਰਵਾੜੇ ਤਹਿਤ 17 ਜੁਲਾਈ ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ | ਇਸ ਸਬੰਧੀ ਸਿਵਲ ਸਰਜਨ ...
ਲੌਂਗੋਵਾਲ 4 ਜੁਲਾਈ (ਵਿਨੋਦ ਖੰਨਾ) - ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਸਥਾਨਕ ਆਗੂਆਂ ਨੇ ਭਰਵੀਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸਾ. ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਐਡ. ਹਰਪ੍ਰੀਤ ਸਿੰਘ ਸਿੱਧ, ...
ਸੰਗਰੂਰ, 4 ਜੁਲਾਈ (ਅਮਨਦੀਪ ਸਿੰਘ ਬਿੱਟਾ, ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਭਾਸ਼ਾ ਅਫਸਰ ਡਾਕਟਰ ਰਣਜੋਤ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰ ਉੱਤੇ ਉਰਦੂ ਭਾਸ਼ਾ ਦੀ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ | ਇਸ ਲੜੀ ਅਧੀਨ ਛੇ ਮਹੀਨੇ ਦਾ ਕੋਰਸ ...
ਸੰਗਰੂਰ, 4 ਜੁਲਾਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਸ. ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਤੋਂ ਬਾਅਦ ਸੁਨਾਮ ਦਾ ਅਰੋੜਾ ਪਰਿਵਾਰ ਦੂਜਾ ਪਰਿਵਾਰ ਹੈ ਜਿਸ ਨੂੰ ਪੰਜਾਬ ਮੰਤਰੀ ਮੰਡਲ ਵਿਚ ਦੂਜੀ ਵਾਰ ਮੰਤਰੀ ਬਣਨ ਦਾ ਮੌਕਾ ਮਿਲਿਆ ਹੈ ਸੁਨਾਮ ਤੋਂ ਅਮਨ ਅਰੋੜਾ ...
ਸੰਗਰੂਰ, 4 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਅੰਦਰ ਔਰਤਾਂ ਦੇ ਗਲਾਂ ਦੀਆਂ ਚੈਨਾਂ ਝਪਟਣ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਥਾਣਾ ਸਿਟੀ ਸੰਗਰਰ ਪੁਲਿਸ ਵਲੋਂ ਝਪਟੀ ਗਈ ਇਕ ਚੈਨ ਸਣੇ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ...
ਮੂਣਕ, 4 ਜੁਲਾਈ (ਭਾਰਦਵਾਜ/ ਸਿੰਗਲਾ) - ਮੂਣਕ ਪੁਲਿਸ ਨੇ ਚੋਰੀ ਕਰਨ ਸਬੰਧੀ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰਦਿਆਂ ਤਿੰਨ ਨੂੰ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰ ਲਿਆ ਹੈ ਜਦਕਿ ਇੱਕ ਮੁਲਜ਼ਮ ਹਾਲੇ ਫ਼ਰਾਰ ਹੈ | ਮੁੱਦਈ ਪ੍ਰੇਮ ਚੰਦ ਪੁੱਤਰ ਜਾਗਰ ਸਿੰਘ ...
ਧੂਰੀ, 4 ਜੁਲਾਈ (ਸੰਜੇ ਲਹਿਰੀ) - ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਬੀਤੇ ਦਿਨੀਂ ਅੱਠਵੀਂ ਵਰਲਡ ਪੰਜਾਬੀ ਕਾਨਫ਼ਰੰਸ ਕਰਵਾਈ ਗਈ | ਇਸ ਕਾਨਫ਼ਰੰਸ ਵਿਚ ਭਾਗ ਲੈਣ ਲਈ ਦੇਸ਼ਾਂ-ਵਿਦੇਸ਼ਾਂ ਤੋਂ ਉੱਘੀਆਂ ਸ਼ਖ਼ਸੀਅਤਾਂ ਸਮੇਤ ਡਾ. ਜਗਜੀਤ ਸਿੰਘ ਧੂਰੀ ਨੇ ਵਿਸ਼ੇਸ਼ ਤੌਰ ...
ਚੀਮਾ ਮੰਡੀ, 4 ਜੁਲਾਈ (ਦਲਜੀਤ ਸਿੰਘ ਮੱਕੜ)- ਕਰਨਾਟਕਾ ਬੰਗਲੌਰ ਦੇ ਪਿੰਡ ਚਿਕਰਤੁਰਪੱਤੀ ਦੇ ਰਹਿਣਵਾਲੇ ਪ੍ਰਵਾਸੀ ਮਹਾਦੇਵ ਰੇਡੀ ਨੇ ਜਦ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਇਤਿਹਾਸ ਸੁਣਿਆ ਤਾਂ ਮਹਾਂਦੇਵ ਰੈਡੀ ਨੇ ...
ਸ਼ੇਰਪੁਰ, 4 ਜਲਾਈ (ਸੁਰਿੰਦਰ ਚਹਿਲ)- ਪਿਛਲੇ ਲੰਮੇ ਸਮੇਂ ਤੋਂ ਐਸ.ਸੀ. ਭਾਈਚਾਰੇ ਦੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾਉਂਦੀ ਆ ਰਹੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਬਲਾਕ ਸ਼ੇਰਪੁਰ ਦੀ ਹੰਗਾਮੀ ਮੀਟਿੰਗ ਉਪਰੰਤ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ...
ਧੂਰੀ, 4 ਜੁਲਾਈ (ਸੰਜੇ ਲਹਿਰੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਪੰਜਾਬ ਬਣਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...
ਸੰਗਰੂਰ, 4 ਜੁਲਾਈ (ਦਮਨਜੀਤ ਸਿੰਘ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮਾਂ ਦੀ ਆਰੰਭਤਾ ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਬਾਲ ਕਵੀ ਦਰਬਾਰ ਨਾਲ ਕੀਤੀ ਗਈ | ਆਪਣੀ ਸਥਾਪਨਾ ਦੇ 50ਵੇਂ ...
ਰੂੜੇਕੇ ਕਲਾਂ, 4 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਬਰਨਾਲਾ ਦੇ ਕਪਤਾਨ ਪੁਲਿਸ ਸਥਾਨਕ ਕੁਲਦੀਪ ਸਿੰਘ ਸੋਹੀ ਨੇ ਪਿੰਡ ਰੂੜੇਕੇ ਖ਼ੁਰਦ ਵਿਖੇ ਵਿਸ਼ੇਸ਼ ਮੀਟਿੰਗ ਦੌਰਾਨ ਇਕੱਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX