ਤਾਜਾ ਖ਼ਬਰਾਂ


ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  29 minutes ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  54 minutes ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  59 minutes ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 1 hour ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 1 hour ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 2 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਖੇਡ ਸੰਸਾਰ

ਇੰਗਲੈਡ ਦੀ ਸਥਿਤੀ ਮਜ਼ਬੂਤ, ਜਿੱਤ ਲਈ 119 ਦੌੜਾਂ ਦੀ ਲੋੜ

ਬਰਮਿੰਘਮ, 4 ਜੁਲਾਈ (ਏਜੰਸੀ)- ਭਾਰਤੀ ਟੀਮ ਇੰਗਲੈਂਡ ਖ਼ਿਲਾਫ਼ 5ਵੇਂ ਕ੍ਰਿਕਟ ਮੈਚ ਦੇ ਚੌਥੇ ਦਿਨ ਦੂਸਰੀ ਪਾਰੀ 'ਚ 245 ਦੌੜਾਂ 'ਤੇ ਆਲ ਆਊਟ ਹੋ ਗਈ, ਜਿਸ ਨਾਲ ਮੇਜ਼ਬਾਨ ਨੂੰ 378 ਦਾ ਟੀਚਾ ਮਿਲਿਆ | ਜਵਾਬ ਵਿਚ ਇੰਗਲੈਂਡ ਨੇ ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਆਪਣੀ ਸਥਿਤੀ ਮਜ਼ਬੂਤ ਕਰਦੇ ਹੋਏ 3 ਵਿਕਟਾਂ ਦੇ ਨੁਕਸਾਨ 'ਤੇ 259 ਦੌੜਾਂ ਬਣਾ ਲਈਆਂ ਸਨ | ਜੋ ਰੂਟ ਅਤੇ ਬਿ੍ਸਟੋ ਕ੍ਰਮਵਾਰ 76 ਅਤੇ 72 ਦੌੜਾਂ ਬਣਾ ਕੇ ਖੇਡ ਰਹੇ ਸਨ | ਜਦੋਂ ਕਿ ਇਸ ਤੋਂ ਪਹਿਲਾਂ ਭਾਰਤ ਲਈ ਦੂਸਰੀ ਪਾਰੀ ਵਿਚ ਚੇਤੇਸ਼ਵਰ ਪੁਜਾਰਾ ਨੇ ਸਭ ਤੋਂ ਵੱਧ 66 ਦੌੜਾਂ ਬਣਾਈਆਂ, ਜਦਕਿ ਰਿਸ਼ਭ ਪੰਤ ਨੇ 57 ਦੌੜਾਂ ਦੀ ਪਾਰੀ ਖੇਡੀ | ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ 33 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ, ਜਦਕਿ ਸਟੁਅਰਟ ਬ੍ਰਾਡ ਅਤੇ ਮੈਟੀ ਪੋਟਸ ਨੂੰ 2-2 ਵਿਕਟਾਂ ਮਿਲੀਆਂ | ਭਾਰਤੀ ਟੀਮ ਦੂਸਰੀ ਪਾਰੀ 'ਚ ਦੁਪਹਿਰ ਦੇ ਖਾਣੇ ਦੇ ਬਾਅਦ 8.5 ਓਵਰਾਂ 'ਚ 245 ਦੌੜਾਂ 'ਤੇ ਹੀ ਸਿਮਟ ਗਈ | ਇੰਗਲੈਂਡ ਦੀ ਇਸ ਮੈਚ ਵਿਚ ਸਥਿਤੀ ਹੁਣ ਮਜ਼ਬੂਤ ਲੱਗ ਰਹੀ ਹੈ ਕਿਉਂਕਿ ਉਸ ਨੂੰ ਕੇਵਲ ਹੁਣ 119 ਦੌੜਾਂ ਦੀ ਜ਼ਰੂਰਤ ਹੈ ਅਤੇ ਉਸ 7 ਖਿਡਾਰੀ ਆਊਟ ਹੋਣੇ ਬਾਕੀ ਹਨ |

ਮੁੱਕੇਬਾਜ਼ੀ: ਅਲਫੀਆ ਪਠਾਨ ਤੇ ਗੀਤਿਕਾ ਨੂੰ ਸੋਨ ਤਗਮੇ

ਭਾਰਤ ਦੀ ਝੋਲੀ ਫਲੋਰਿਡਾ ਕੱਪ 'ਚ 14 ਤਗਮੇ ਪਏ ਨਵੀਂ ਦਿੱਲੀ, 4 ਜੁਲਾਈ (ਏਜੰਸੀ)- ਮੌਜੂਦਾ ਯੁਵਾ ਵਿਸ਼ਵ ਚੈਂਪੀਅਨ ਅਲਫੀਆ ਪਠਾਨ ਅਤੇ ਗੀਤਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਜਾਕਿਸਤਾਨ ਦੇ ਨੂਰ ਸੁਲਤਾਨ 'ਚ ਪਹਿਲੇ ਫਲੋਰਿਡਾ ਮੁੱਕੇਬਾਜ਼ੀ ਕੱਪ 'ਚ ਸੋਨ ਤਗਮਾ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ

ਪਾਲੇਕਲ, 4 ਜੁਲਾਈ (ਏਜੰਸੀ)- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਗੇਂਦ ਅਤੇ ਬੱਲੇ ਨਾਲ ਸ਼ੁਰੂਆਤ ਤੋਂ ਲੈ ਕੇ ਅੰਤ ਤੱਕ ਦਬਦਬਾ ਬਣਾਉਂਦੇ ਹੋਏ ਦੂਸਰੇ ਇਕ ਦਿਨਾ ਮੈਚ 'ਚ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਇਕ ਦਿਨਾ ਲੜੀ 'ਚ 2-0 ਨਾਲ ਜੇਤੂ ਬੜਤ ਬਣਾ ਲਈ | ਭਾਰਤ ਦੀਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:-ਹਾਕੀ ਜਗਤ ਦੇ ਚਮਕਦੇ ਸਿਤਾਰੇ ਸਨ ਉਲੰਪੀਅਨ ਵਰਿੰਦਰ ਸਿੰਘ

ਜਲੰਧਰ-ਹਾਕੀ ਜਗਤ ਦੇ ਚਮਕਦੇ ਸਿਤਾਰੇ ਅਤੇ 1975 ਵਿਸ਼ਵ ਕੱਪ ਹਾਕੀ ਮੁਕਾਬਲੇ 'ਚ ਸੋਨੇ ਦਾ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਮੁੱਖ ਸੂਤਰਧਾਰ ਉਲੰਪੀਅਨ ਵਰਿੰਦਰ ਸਿੰਘ (75) ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਉਹ ਲੰਘੀ 11 ਜੂਨ 2022 ਤੱਕ ਖੇਡ ਮੈਦਾਨ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX