ਤਾਜਾ ਖ਼ਬਰਾਂ


ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  3 minutes ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  50 minutes ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  about 1 hour ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  about 1 hour ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  about 2 hours ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  about 2 hours ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  about 2 hours ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  about 2 hours ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  about 3 hours ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  about 3 hours ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  about 3 hours ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  about 4 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  about 3 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  about 4 hours ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 4 hours ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  about 4 hours ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  about 4 hours ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  about 5 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  about 3 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  about 5 hours ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋ ਡੀ.ਐਸ.ਪੀ ਅਟਾਰੀ ਦਾ ਘਿਰਾਓ
. . .  about 5 hours ago
ਚੌਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐਸ.ਪੀ ਅਟਾਰੀ ਦਫ਼ਤਰ ਚੌਗਾਵਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਆਪ ਸਰਕਾਰ, ਹਲਕੇ ਦੇ ਆਪ ਆਗੂ ਤੇ ਡੀ.ਐਸ.ਪੀ ਅਟਾਰੀ...
ਬਿਜਲੀ ਬਿੱਲ ਨਾ ਦੇਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਲੰਬੇ ਸਮੇਂ ਤੋਂ ਗੁਲ
. . .  about 5 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਬਿੱਲ ਨਾ ਅਦਾ ਕੀਤੇ ਜਾਣ ਕਾਰਨ ਜੰਡਿਆਲਾ ਦੇ ਪਟਵਾਰਖਾਨੇ ਦੀ ਬਿਜਲੀ ਇਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹੈ। ਜ਼ਿਕਰਯੋਗ ਹੈ ਕਿ ਜੰਡਿਆਲਾ ਕਾਨੂੰਗੋ ਸਰਕਲ ਅਧੀਨ ਜੰਡਿਆਲਾ, ਸਮਰਾਏ, ਕੰਗਨੀਵਾਲ, ਚੋਲਾਂਗ,...
ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਸੰਸਦ ’ਚ
. . .  about 6 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੀ ਪ੍ਰਧਾਨਗੀ ਹੇਠ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਨੂੰ ਸੰਸਦ ਵਿਚ ਹੋਵੇਗੀ। ਦੱਸ ਦਈਏ ਕਿ ਕਿ ਸੰਸਦ ਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554

ਜਲੰਧਰ

ਨਾਜਾਇਜ਼ ਇਮਾਰਤਾਂ ਨੂੰ ਲੈ ਕੇ ਸ਼ੀਤਲ ਅੰਗੁਰਾਲ ਵਲੋਂ ਬਿਲਡਿੰਗ ਅਫ਼ਸਰਾਂ ਦੀ ਖਿਚਾਈ

ਜਲੰਧਰ, 4 ਜੁਲਾਈ (ਸ਼ਿਵ)-ਲੰਬੇ ਸਮੇਂ ਤੋਂ ਸ਼ਹਿਰ 'ਚ ਬਣ ਰਹੀਆਂ ਨਾਜਾਇਜ਼ ਇਮਾਰਤਾਂ ਦੇ ਮਾਮਲੇ 'ਚ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੇ ਇਕ ਵਾਰ ਫਿਰ ਬਿਲਡਿੰਗ ਵਿਭਾਗ ਦੀ ਇਹ ਕਹਿ ਕੇ ਖਿਚਾਈ ਕੀਤੀ ਹੈ ਕਿ ਉਨ੍ਹਾਂ ਦੇ ਹਲਕੇ ਵਿਚ ਰਕਮਾਂ ਦੇ ਕੇ ਬਿਲਡਿੰਗ ਇੰਸਪੈਕਟਰ ਨਾਜਾਇਜ਼ ਇਮਾਰਤਾਂ ਬਣਵਾ ਕੇ ਸਰਕਾਰ ਨੂੰ ਚੂਨਾ ਲਗਾ ਰਹੇ ਹਨ ਤੇ ਇਸ ਮਾਮਲੇ 'ਚ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕਰਕੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣਗੇ | 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੁਪਹਿਰ ਬਾਅਦ ਨਿਗਮ ਕੰਪਲੈਕਸ 'ਚ ਬਿਲਡਿੰਗ ਵਿਭਾਗ ਦੇ ਦਫ਼ਤਰ ਵਿਚ ਪੁੱਜੇ ਜਿੱਥੇ ਕਿ ਉਨ੍ਹਾਂ ਨੇ ਐਮ. ਟੀ. ਪੀ. ਮਿਹਰਬਾਨ ਸਿੰਘ ਦੀ ਹਾਜ਼ਰੀ ਵਿਚ ਆਪਣੇ ਹਲਕੇ ਦੇ ਬਿਲਡਿੰਗ ਵਿਭਾਗ ਦੇ ਸਟਾਫ਼ ਨੂੰ ਸੱਦ ਕੇ ਖਿਚਾਈ ਕੀਤੀ ਕਿ ਉਨ੍ਹਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਇਮਾਰਤਾਂ, ਕੋਠੀਆਂ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ | ਸ਼ੀਤਲ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਹਲਕੇ ਵਿਚ ਪੰਜ ਮੰਜ਼ਿਲਾਂ ਇਮਾਰਤ ਬਣ ਰਹੀ ਹੈ ਤੇ ਉਸ ਤੋਂ 3.50 ਲੱਖ ਰੁਪਏ ਇਹ ਕਹਿ ਕੇ ਲਿਆ ਗਿਆ ਹੈ ਕਿ ਉਨ੍ਹਾਂ ਨੂੰ ਕਿਧਰੇ ਜਾਣ ਦੀ ਕੋਈ ਲੋੜ ਨਹੀਂ ਹੈ | ਸ਼ੀਤਲ ਦਾ ਕਹਿਣਾ ਸੀ ਕਿ ਨਾ ਸਿਰਫ਼ ਪੰਜ ਮੰਜ਼ਿਲਾਂ ਇਮਾਰਤ ਬਣਵਾਈ ਜਾ ਰਹੀ ਹੈ ਸਗੋਂ ਉਨ੍ਹਾਂ ਨੇ ਆਪਣੇ ਹਲਕੇ ਵਿਚ 50 ਨਾਜਾਇਜ਼ ਕੋਠੀਆਂ ਦੀ ਸ਼ਿਕਾਇਤ ਕੀਤੀ ਸੀ ਪਰ ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ | ਵਿਧਾਇਕ ਨੇ ਕਿਹਾ ਕਿ ਪੈਸੇ ਲੈ ਕੇ ਨਾਜਾਇਜ਼ ਇਮਾਰਤਾਂ ਬਣਾਉਣ ਵਾਲੇ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕਰਵਾਇਆ ਜਾਵੇਗਾ ਜਿਹੜੇ ਕਿ ਨਿਗਮ ਦੇ ਖ਼ਜ਼ਾਨੇ ਨੂੰ ਚੂਨਾ ਲਗਾ ਰਹੇ ਹਨ | ਸ਼ੀਤਲ ਅੰਗੁਰਾਲ ਨੇ ਜਦੋਂ ਬਿਲਡਿੰਗ ਅਫ਼ਸਰਾਂ 'ਤੇ ਦੋਸ਼ ਲਗਾਏ ਤਾਂ ਇਸ ਮੌਕੇ ਬਿਲਡਿੰਗ ਅਫ਼ਸਰ ਸਫ਼ਾਈ ਦਿੰਦੇ ਰਹਿ ਗਏ ਜਦਕਿ ਅੰਗੁਰਾਲ ਦਾ ਕਹਿਣਾ ਸੀ ਲੋਕਾਂ ਦੇ ਮਸਲੇ ਹੱਲ ਨਾ ਕਰਨ 'ਤੇ ਉਹ ਨਿਗਮ ਦੇ ਬਾਹਰ ਧਰਨਾ ਲਗਾ ਦੇਣਗੇ | ਸ਼ੀਤਲ ਨੇ ਇਸ ਮੌਕੇ ਭਾਰਗੋ ਕੈਂਪ ਤੇ ਹੋਰ ਇਲਾਕਿਆਂ 'ਚ ਗੰਦੇ ਪਾਣੀ ਦੀ ਸਪਲਾਈ ਨੂੰ ਲੈ ਕੇ ਵੀ ਨਿਗਮ ਅਫ਼ਸਰਾਂ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਉਹ ਮਸਲੇ ਹੱਲ ਕਰਨ 'ਚ ਕੋਈ ਦਿਲਚਸਪੀ ਨਹੀਂ ਦਿਖਾ ਰਹੇ |

ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਤੇ ਚੂਰਾ ਪੋਸਤ ਸਮੇਤ 2 ਕਾਬੂ

ਚੁਗਿੱਟੀ/ਜੰਡੂਸਿੰਘਾ, 4 ਜੁਲਾਈ (ਨਰਿੰਦਰ ਲਾਗੂ)-ਨਸ਼ੇ ਦੇ ਵਪਾਰੀਆਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਤੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ ਮਾਮਲਾ ...

ਪੂਰੀ ਖ਼ਬਰ »

ਪੁਲਿਸ ਵਲੋਂ ਬੱਸ ਅੱਡੇ ਨੇੜੇ ਟਰੈਵਲ ਏਜੰਟ ਦੇ ਦਫ਼ਤਰ ਦੀ ਚੈਕਿੰਗ

ਜਲੰਧਰ, 4 ਜੁਲਾਈ (ਸ਼ੈਲੀ)- ਕਮਿਸ਼ਨਰੇਟ ਪੁਲਿਸ ਵਲੋਂ ਅੱਜ ਬੱਸ ਸਟੈਂਡ ਦੇ ਨਜ਼ਦੀਕ ਹੀ ਇਕ ਟਰੈਵਲ ਏਜੰਟ ਦੇ ਦਫ਼ਤਰ ਦੀ ਚੈਕਿੰਗ ਦੌਰਾਨ ਲਾਈਸੈਂਸ ਚੈੱਕ ਕੀਤਾ ਗਿਆ | ਚੈਕਿੰਗ ਏਸੀਪੀ ਕੰਟਰੋਲ ਰੂਮ ਅਤੇ ਪੀਸੀਆਰ ਮਨਿੰਦਰ ਬੇਦੀ ਵਲੋਂ ਥਾਣਾ ਸਤ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਕਰੋੜਾਂ ਦੇ ਐਲ.ਡੀ.ਪੀ. ਪਲਾਟ ਅਲਾਟਮੈਂਟ ਮਾਮਲੇ ਦੀ ਵਿਜੀਲੈਂਸ ਨੇ ਖੋਲ੍ਹੀ ਫਾਈਲ

ਜਲੰਧਰ, 4 ਜੁਲਾਈ (ਸ਼ਿਵ)- ਇੰਪਰੂਵਮੈਂਟ ਟਰੱਸਟ 'ਚ ਕਾਂਗਰਸ ਸਰਕਾਰ ਵੇਲੇ ਐਲ. ਡੀ. ਪੀ. ਪਲਾਟਾਂ ਦੀ ਅਲਾਟਮੈਂਟ ਦੇ ਮਾਮਲੇ 'ਚ ਜਿਹੜੀ ਜਾਂਚ ਦਾ ਕੰਮ ਬੰਦ ਹੋ ਗਿਆ ਸੀ, ਉਸ ਨੂੰ ਦੁਬਾਰਾ ਖੋਲ੍ਹਦੇ ਹੋਏ ਵਿਜੀਲੈਂਸ ਬਿਊਰੋ ਨੇ ਟਰੱਸਟ ਤੋਂ 86 ਫਾਈਲਾਂ ਦਾ ਰਿਕਾਰਡ ਤਲਬ ਕਰ ...

ਪੂਰੀ ਖ਼ਬਰ »

ਐਨ.ਓ.ਸੀ. ਮਾਮਲੇ ਤੋਂ ਨਾਰਾਜ਼ ਪ੍ਰਾਪਰਟੀ ਡੀਲਰਾਂ ਨੇ ਕਿਹਾ 'ਆਪ' ਦਾ ਕਰਨਗੇ ਬਾਈਕਾਟ

ਜਲੰਧਰ, 4 ਜੁਲਾਈ (ਸ਼ਿਵ)- ਜਲੰਧਰ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦੀ ਪ੍ਰਧਾਨਗੀ 'ਚ ਉੱਤਰੀ ਜ਼ੋਨ ਦੇ ਪ੍ਰਾਪਰਟੀ ਡੀਲਰਾਂ ਨੇ ਇਕ ਕੀਤੀ ਗਈ | ਮੀਟਿੰਗ ਵਿਚ ਕਿਹਾ ਹੈ ਕਿ ਜੇਕਰ 'ਆਪ' ਸਰਕਾਰ ਵਲੋਂ ਪਲਾਟਾਂ ਦੀ ਐਨ. ...

ਪੂਰੀ ਖ਼ਬਰ »

ਗ੍ਰਾਮ ਸਭਾਵਾਂ ਦੇ ਇਜਲਾਸ ਸੰਬੰਧੀ ਪੇਂਡੂ ਮਜ਼ਦੂਰ ਯੂਨੀਅਨ ਭਲਕੇ ਦੇਵੇਗੀ ਮੰਗ ਪੱਤਰ

ਜਲੰਧਰ, 4 ਜੁਲਾਈ (ਜਸਪਾਲ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਦੇਸ਼ ਭਗਤ ਯਾਦਗਾਰ ਹਾਲ 'ਚ ਇਕ ਦਿਨਾ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ, ਜਿਸ 'ਚ ਸੂਬੇ ਭਰ ਤੋਂ ਯੂਨੀਅਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ | ਇਸ ਮੌਕੇ ਸਰਕਾਰੀ ਆਦੇਸ਼ਾਂ ਦੇ ਬਾਵਜੂਦ 16 ਜੂਨ ਤੋਂ ...

ਪੂਰੀ ਖ਼ਬਰ »

ਨੈਸ਼ਨਲ ਗ੍ਰੀਨ ਟਿਬਿਊਨਲ ਨਿਗਰਾਨ ਕਮੇਟੀ ਦੀ ਮੀਟਿੰਗ 'ਚ ਅਹਿਮ ਵਿਚਾਰ ਵਟਾਂਦਰਾ

ਜਲੰਧਰ, 4 ਜੁਲਾਈ (ਚੰਦੀਪ ਭੱਲਾ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀ ਨਿਗਰਾਨੀ ਕਮੇਟੀ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਦੀ ਅਗਵਾਈ ਹੇਠ ਅੱਜ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਇਲਾਵਾ ਨਗਰ ਨਿਗਮ ਜਲੰਧਰ ਤੇ ਹੋਰ ਸ਼ਹਿਰੀ ਸਥਾਨਕ ...

ਪੂਰੀ ਖ਼ਬਰ »

38 ਸਰਵੇ ਕਰ ਕੇ ਜੀ.ਐੱਸ.ਟੀ. ਵਿਭਾਗ ਨੂੰ 60 ਲੱਖ ਮਿਲਿਆ ਟੈਕਸ

ਜਲੰਧਰ, 4 ਜੁਲਾਈ (ਸ਼ਿਵ)-ਜੀ. ਐੱਸ. ਟੀ. ਵਿਭਾਗ ਨੇ ਪਿਛਲੇ 3 ਮਹੀਨਿਆਂ ਦੌਰਾਨ ਘੱਟ ਕਰ ਆਉਣ ਦੇ 38 ਮਾਂਮਲੇ ਫੜ ਕੇ ਹੁਣ ਤੱਕ 60 ਲੱਖ ਰੁਪਏ ਟੈਕਸ ਦੀ ਰਕਮ ਜੁਰਮਾਨੇ ਸਮੇਤ ਵਸੂਲ ਕੀਤੀ ਹੈ | ਵਿਭਾਗ ਵਲੋਂ ਅਪ੍ਰੈਲ ਤੋਂ ਲੈ ਕੇ ਜੂਨ ਮਹੀਨੇ ਤੱਕ ਵੱਖ-ਵੱਖ ਕਾਰੋਬਾਰੀ ਅਦਾਰਿਆਂ ...

ਪੂਰੀ ਖ਼ਬਰ »

ਐਲ.ਈ.ਡੀ. ਲਾਈਟ ਜਾਂਚ ਕਮੇਟੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ ਅਫ਼ਸਰ

ਜਲੰਧਰ, 4 ਜੁਲਾਈ (ਸ਼ਿਵ)-ਨਿਗਮ ਹਾਊਸ ਵਲੋਂ 50 ਕਰੋੜ ਦੀਆਂ ਐਲ. ਈ. ਡੀ. ਲਾਈਟ ਪ੍ਰਾਜੈਕਟ ਦੀ ਜਾਂਚ ਕਰਨ ਲਈ ਬਣੀ 8 ਮੈਂਬਰੀ ਕਮੇਟੀ ਵਲੋਂ ਅੱਜ ਮਾਮਲੇ ਦੀ ਸ਼ੁਰੂ ਕੀਤੀ ਗਈ ਜਾਂਚ ਦੇ ਪਹਿਲੇ ਦਿਨ ਦੀ ਸਮਾਰਟ ਸਿਟੀ ਤੇ ਨਿਗਮ ਦੇ ਅਫ਼ਸਰ ਸਾਰੇ ਸਵਾਲਾਂ ਦੇ ਜਵਾਬ ਦੇਣ ਵਿਚ ...

ਪੂਰੀ ਖ਼ਬਰ »

ਕੁਦਰਤਦੀਪ ਸਿੰਘ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 7 ਨੂੰ

ਜਲੰਧਰ, 4 ਜੁਲਾਈ (ਚੰਦੀਪ ਭੱਲਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਰੂਪਿੰਦਰਜੀਤ ਚਹਿਲ ਦੀ ਅਦਾਲਤ ਨੇ ਰੇਤਾ ਦੀ ਨਾਜਾਇਜ਼ ਖੁਦਾਈ ਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਈ.ਡੀ ਵਲੋਂ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਵਿਖੇ ਸੀ. ਟੀ. ਕਾਲਜੀਏਟ ਦੇ ਨਵੇਂ ਵਿਦਿਆਰਥੀਆਂ ਲਈ ਵਿਸ਼ੇਸ਼ ਸਮਾਗਮ

ਜਲੰਧਰ, 4 ਜੁਲਾਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸਾਊਥ ਕੈਂਪਸ ਸ਼ਾਹਪੁਰ ਨੇ ਸੀ. ਟੀ. ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ 'ਚ ਸੀ. ਟੀ. ਕਾਲਜੀਏਟ ਸੀਨੀਅਰ ਸੈਕੰਡਰੀ ਵਿਦਿਆਰਥੀਆਂ ਲਈ ਸੰਸਥਾ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਬੱਚਿਆਂ ਦਾ ਗਰਮੀਆਂ ਦੀਆਂ ਛੁੱਟੀਆਂ ਉਪਰੰਤ ਸੰਸਥਾਵਾਂ 'ਚ ਪਹੁੰਚਣ 'ਤੇ ਸਵਾਗਤ

ਜਲੰਧਰ, 4 ਜੁਲਾਈ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ 'ਚ ਗਰਮੀਆਂ ਦੀਆਂ ਛੁੱਟੀਆਂ ਉਪਰੰਤ ਬੱਚਿਆਂ ਦਾ ਸੰਸਥਾਵਾਂ 'ਚ ਪਹਿਲੇ ਦਿਨ ਪਹੁੰਚਣ 'ਤੇ ਅਧਿਆਪਕਾਂ ਤੇ ਪਿ੍ੰਸੀਪਲਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਅਧਿਆਪਕਾਂ ਵਲੋਂ ਬੱਚਿਆਂ ਲਈ ਬਹੁਤ ਹੀ ਮਨੋਰੰਜਕ ...

ਪੂਰੀ ਖ਼ਬਰ »

ਜ਼ਖ਼ਮੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਜ਼ੇਰੇ ਇਲਾਜ ਮੌਤ

ਚੁਗਿੱਟੀ/ਜੰਡੂਸਿੰਘਾ, 4 ਜੁਲਾਈ (ਨਰਿੰਦਰ ਲਾਗੂ)- ਥਾਣਾ ਰਾਮਾਮੰਡੀ ਅਧੀਨ ਆਉਂਦੇ ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੁੱਚੀ ਪਿੰਡ ਮੋੜ ਲਾਗੇ ਇਕ ਢਾਬੇ ਦੇ ਲਾਗਿਓ ਜ਼ਖ਼ਮੀ ਹਾਲਤ 'ਚ ਮਿਲੇ ਇਕ ਵਿਅਕਤੀ ਦੀ ਜ਼ੇਰੇ ਇਲਾਜ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਜਮਸ਼ੇਰ ਸਮਾਰਟ ਸਕੂਲ ਦਾ ਬਾਰ੍ਹਵੀਂ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ

ਜਮਸ਼ੇਰ ਖਾਸ, 4 ਜੁਲਾਈ (ਅਵਤਾਰ ਤਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਮਸ਼ੇਰ ਖਾਸ ਲੜਕੇ ਨੇ ਪਿ੍ੰਸੀਪਲ ਅਸ਼ੋਕ ਬਸਰਾ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਅਪ੍ਰੈਲ 2022 ਵਿਚ ਲਈਆਂ ਪ੍ਰੀਖਿਆਵਾਂ ਦੇ ਬਾਰ੍ਹਵੀਂ ਦੇ ...

ਪੂਰੀ ਖ਼ਬਰ »

ਚੋਰੀ ਦੇ ਵਾਹਨ ਤੇ ਹੈਰੋਇਨ ਸਣੇ 5 ਕਾਬੂ

ਜਲੰਧਰ, 4 ਜਲਾਈ (ਸ਼ੈਲੀ)-ਕਮਿਸ਼ਨਰੇਟ ਪੁਲਿਸ ਦੀ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਚੋਰੀ ਦੇ ਦੋਪਹੀਆ ਵਾਹਨ ਬਰਾਮਦ ਕਰ ਤਿੰਨ ਦੋਸ਼ੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਬਲਦੇਵ ਰਾਜ ਪੁੱਤਰ ਪਰਸ ਰਾਮ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ ਕਾਲਜ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਮੁਫ਼ਤ ਬੱਸ ਸੇਵਾ

ਜਲੰਧਰ, 4 ਜੁਲਾਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜ਼ਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਫ਼ਤ ਬੱਸ ਸੇਵਾ ਦਾ ਖ਼ਾਸ ਤੋਹਫ਼ਾ ਦਿੱਤਾ ਗਿਆ | ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ...

ਪੂਰੀ ਖ਼ਬਰ »

ਸਿਵਲ ਸਪਲਾਈ ਵਿਭਾਗ ਦੇ 2 ਇੰਸਪੈਕਟਰਾਂ ਖ਼ਿਲਾਫ਼ ਮੁਕੱਦਮਾ ਦਰਜ

ਨਕੋਦਰ, 4 ਜੁਲਾਈ (ਗੁਰਵਿੰਦਰ ਸਿੰਘ)-ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਜਲੰਧਰ ਦੀ ਸ਼ਿਕਾਇਤ 'ਤੇ ਐਸ. ਐਸ .ਪੀ. ਜਲੰਧਰ ਦਿਹਾਤੀ ਦੇ ਆਦੇਸ਼ 'ਤੇ ਥਾਣਾ ਸਿਟੀ ਪਿੁਲਸ ਨੇ ਨਕੋਦਰ ਵਿਖੇ ਤਾਇਨਾਤ ਸਿਵਲ ਸਪਲਾਈ ਵਿਭਾਗ ਦੇ 2 ਇੰਸਪੈਕਟਰਾਂ ...

ਪੂਰੀ ਖ਼ਬਰ »

ਨਾਗਰਿਕ ਸੇਵਾਵਾਂ ਸਬੰਧੀ ਪ੍ਰਾਪਤ 100 ਫ਼ੀਸਦੀ ਦਰਖ਼ਾਸਤਾਂ ਦਾ ਨਿਪਟਾਰਾ ਕਰ ਕੇ ਜਲੰਧਰ ਸੂਬੇ ਭਰ 'ਚੋਂ ਮੋਹਰੀ : ਡਿਪਟੀ ਕਮਿਸ਼ਨਰ

ਜਲੰਧਰ, 4 ਜੁਲਾਈ (ਚੰਦੀਪ ਭੱਲਾ)-ਸੇਵਾ ਕੇਂਦਰਾਂ 'ਚ ਨਾਗਰਿਕ ਸੇਵਾਵਾਂ ਸਬੰਧੀ ਪ੍ਰਾਪਤ 100 ਫੀਸਦੀ ਦਰਖਾਸਤਾਂ ਦਾ ਨਿਪਟਾਰਾ ਕਰਦਿਆਂ ਜ਼ਿਲ੍ਹਾ ਜਲੰਧਰ ਨੇ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ 'ਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ...

ਪੂਰੀ ਖ਼ਬਰ »

ਆਸ਼ਾ ਵਰਕਰ ਵਲੋਂ ਬੱਚੇ ਨੂੰ ਓ.ਆਰ.ਐਸ. ਦਾ ਘੋਲ ਪਿਲਾ ਕੇ ਡਾਇਰੀਆ ਕੰਟਰੋਲ ਫੋਰਟਨਾਈਟ ਦੀ ਸ਼ੁਰੂਆਤ

ਜਲੰਧਰ, 4 ਜੂਲਾਈ (ਸ਼ੈਲੀ)-ਸਿਹਤ ਵਿਭਾਗ ਜਲੰਧਰ ਵਲੋਂ ਇੰਟੈਂਸੀਫਾਈਡ ਡਾਇਰੀਆ ਕੰਟਰੋਲ ਫੋਰਟਨਾਈਟ (ਆਈ.ਡੀ.ਸੀ.ਐਫ਼) ਦੀ ਰਸਮੀ ਸ਼ੁਰੂਆਤ ਸੋਮਵਾਰ ਨੂੰ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਮÏਜੂਦਗੀ 'ਚ ਆਸ਼ਾ ਵਰਕਰ ਵਲੋਂ ਅਰਬਨ ਸੀ.ਐਚ.ਸੀ. ਬਸਤੀ ਗੁਜਾਂ ਵਿਖੇ ਬੱਚੇ ਨੂੰ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਗੁਰਮਤਿ ਸਮਾਗਮ ਆਰੰਭ

ਚੁਗਿੱਟੀ/ਜੰਡੂਸਿੰਘਾ, 4 ਜੁਲਾਈ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਜੰਡੂਸਿੰਘਾ 'ਚ ਸੁਸ਼ੋਭਿਤ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ...

ਪੂਰੀ ਖ਼ਬਰ »

ਕੇ.ਐਮ.ਵੀ. ਵਲੋਂ ਸਪੋਕਨ ਇੰਗਲਿਸ਼ 'ਤੇ ਮੁਫ਼ਤ ਸਮਰ ਕੈਂਪ

ਜਲੰਧਰ, 4 ਜੁਲਾਈ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਲੋਂ ਸਪੋਕਨ ਇੰਗਲਿਸ਼ 'ਤੇ ਮੁਫ਼ਤ ਸਮਰ ਕੈਂਪ ਲਗਾਇਆ ਗਿਆ | ਇਸ ਕੋਰਸ ਦਾ ਪ੍ਰਬੰਧ ਅੰਗਰੇਜ਼ੀ ਵਿਭਾਗ ਵਲੋਂ ਕੀਤਾ ਗਿਆ, ਜਿਸ 'ਚ ਵੱਖ-ਵੱਖ ਵਿਭਾਗਾਂ ਦੀਆਂ 60 ਵਿਦਿਆਰਥਣਾਂ ਨੇ ਪੂਰੇ ਜੋਸ਼ ਤੇ ...

ਪੂਰੀ ਖ਼ਬਰ »

-ਮਾਮਲਾ ਭਗਵਾਨ ਵਾਲਮੀਕਿ ਬਾਰੇ ਗ਼ਲਤ ਸ਼ਬਦਾਵਲੀ ਵਰਤੇ ਜਾਣ ਦਾ- ਪੰਜਾਬੀ ਫ਼ਿਲਮ ਕਲਾਕਾਰ ਰਾਣਾ ਜੰਗ ਬਹਾਦੁਰ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਅੱਜ

ਜਲੰਧਰ, 4 ਜੁਲਾਈ (ਚੰਦੀਪ ਭੱਲਾ)-ਭਗਵਾਨ ਵਾਲਮੀਕਿ ਬਾਰੇ ਗਲਤ ਸ਼ਬਦਾਵਲੀ ਵਰਤੇ ਜਾਣ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਥਾਣਾ ਨਵੀਂ ਬਾਰਾਦਰੀ ਵਿਖੇ ਪੰਜਾਬੀ ਫਿਲਮ ਕਲਾਕਾਰ ਰਾਣਾ ਜੰਗ ਬਹਾਦੁਰ ਖ਼ਿਲਾਫ ਦਰਜ ਹੋਏ ਕੇਸ 'ਚ ਅੱਜ ਉਨ੍ਹਾਂ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX